Isaiah 26:11 in Panjabi 11 ਹੇ ਯਹੋਵਾਹ, ਤੇਰਾ ਹੱਥ ਚੁੱਕਿਆ ਹੋਇਆ ਹੈ, ਪਰ ਉਹ ਵੇਖਦੇ ਨਹੀਂ, ਉਹ ਪਰਜਾ ਲਈ ਤੇਰੀ ਅਣਖ ਨੂੰ ਵੇਖਣਗੇ ਅਤੇ ਸ਼ਰਮਿੰਦੇ ਹੋਣਗੇ, ਹਾਂ, ਅੱਗ ਤੇਰੇ ਵਿਰੋਧੀਆਂ ਨੂੰ ਭਸਮ ਕਰੇ !
Other Translations King James Version (KJV) LORD, when thy hand is lifted up, they will not see: but they shall see, and be ashamed for their envy at the people; yea, the fire of thine enemies shall devour them.
American Standard Version (ASV) Jehovah, thy hand is lifted up, yet they see not: but they shall see `thy' zeal for the people, and be put to shame; yea, fire shall devour thine adversaries.
Bible in Basic English (BBE) Lord, your hand is lifted up, but they do not see: let them see ... yes, your haters will be burned up in the fire.
Darby English Bible (DBY) Jehovah, thy hand is lifted up, but they do not see: [yet] they shall see [thy] jealousy [for] the people, and be ashamed; yea, the fire which is for thine adversaries shall devour them.
World English Bible (WEB) Yahweh, your hand is lifted up, yet they don't see: but they shall see [your] zeal for the people, and be disappointed; yes, fire shall devour your adversaries.
Young's Literal Translation (YLT) O Jehovah, high `is' Thy hand -- they see not, They see the zeal of the people, and are ashamed, Also, the fire -- Thine adversaries, consumeth them.
Cross Reference Exodus 9:14 in Panjabi 14 ਕਿਉਂਕਿ ਮੈਂ ਇਸ ਵਾਰ ਆਪਣੀਆਂ ਸਾਰੀਆਂ ਬਵਾਂ ਤੇਰੇ ਮਨ ਉੱਤੇ, ਤੇਰੇ ਟਹਿਲੂਆਂ ਉੱਤੇ ਅਤੇ ਤੇਰੀ ਪਰਜਾ ਉੱਤੇ ਭੇਜਣ ਵਾਲਾ ਹਾਂ ਤਾਂ ਜੋ ਤੂੰ ਜਾਣੇਂ ਕਿ ਸਾਰੀ ਧਰਤੀ ਉੱਤੇ ਮੇਰੇ ਜਿਹਾ ਕੋਈ ਨਹੀਂ ।
1 Samuel 5:6 in Panjabi 6 ਪਰ ਯਹੋਵਾਹ ਦਾ ਹੱਥ ਅਸ਼ਦੋਦੀਆਂ ਉੱਤੇ ਭਾਰਾ ਪੈ ਗਿਆ ਅਤੇ ਉਸ ਨੇ ਉਨ੍ਹਾਂ ਦਾ ਨਾਸ਼ ਕੀਤਾ ਅਤੇ ਅਸ਼ਦੋਦ ਅਤੇ ਉਸ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਗਿਲ੍ਹਟੀਆਂ ਦੀ ਬਿਮਾਰੀ ਨਾਲ ਮਾਰਿਆ ।
1 Samuel 6:9 in Panjabi 9 ਅਤੇ ਵੇਖੋ, ਜੇ ਉਹ ਆਪਣੇ ਦੇਸ ਦੇ ਰਾਹ ਬੈਤਸ਼ਮਸ਼ ਵੱਲ ਚੜ੍ਹੇ ਤਾਂ ਇਹ ਵੱਡੀ ਬਿਪਤਾ ਉਸੇ ਨੇ ਸਾਡੇ ਉੱਤੇ ਪਾਈ ਹੈ ਅਤੇ ਜੇ ਨਾ ਜਾਵੇ ਤਾਂ ਅਸੀਂ ਜਾਣਾਂਗੇ ਕਿ ਸਾਡੇ ਉੱਤੇ ਉਹ ਦਾ ਹੱਥ ਨਹੀਂ ਚੱਲਿਆ ਸਗੋਂ ਇਹ ਗੱਲ ਜੋ ਸਾਡੇ ਉੱਤੇ ਹੋਈ ਹੈ ਸੋ ਐਵੇਂ ਹੀ ਹੋਈ ਹੈ ।
Job 34:27 in Panjabi 27 ਇਸ ਲਈ ਕਿ ਉਹ ਉਹ ਦੇ ਪਿੱਛੇ ਚੱਲਣ ਤੋਂ ਫਿਰ ਗਏ, ਅਤੇ ਉਹਨਾਂ ਨੇ ਉਸ ਦੇ ਕਿਸੇ ਰਾਹ ਦੀ ਪਰਵਾਹ ਨਹੀਂ ਕੀਤੀ,
Psalm 10:12 in Panjabi 12 ਉੱਠ, ਹੇ ਯਹੋਵਾਹ ! ਹੇ ਪਰਮੇਸ਼ੁਰ, ਆਪਣਾ ਹੱਥ ਚੁੱਕ, ਮਸਕੀਨਾਂ ਨੂੰ ਨਾ ਵਿਸਾਰ ।
Psalm 21:8 in Panjabi 8 ਤੇਰਾ ਹੱਥ ਤੇਰੇ ਸਾਰੇ ਵੈਰੀਆਂ ਨੂੰ ਲੱਭ ਕੇ ਕੱਢੇਗਾ, ਤੇਰਾ ਸੱਜਾ ਹੱਥ ਤੇਰੇ ਦੁਸ਼ਮਣਾਂ ਨੂੰ ਲੱਭ ਲਵੇਗਾ ।
Psalm 86:17 in Panjabi 17 ਆਪਣੀ ਭਲਿਆਈ ਦਾ ਕੋਈ ਨਿਸ਼ਾਨ ਮੈਨੂੰ ਵਿਖਾ, ਤਾਂ ਜੋ ਮੇਰੇ ਵੈਰੀ ਉਹ ਨੂੰ ਵੇਖ ਕੇ ਨਿਮੂਝਾਣੇ ਰਹਿ ਜਾਣ, ਕਿਉਂ ਜੋ ਹੇ ਯਹੋਵਾਹ, ਤੂੰ ਮੇਰੀ ਸਹਾਇਤਾ ਕੀਤੀ ਅਤੇ ਮੈਨੂੰ ਸ਼ਾਂਤੀ ਦਿੱਤੀ ਹੈ ।
Isaiah 5:24 in Panjabi 24 ਇਸ ਲਈ ਜਿਵੇਂ ਅੱਗ ਦੀ ਲਾਟ ਟਾਂਡੇ ਨੂੰ ਖਾ ਜਾਂਦੀ ਹੈ, ਅਤੇ ਸੁੱਕਾ ਘਾਹ ਲੰਬ ਵਿੱਚ ਮਿਟ ਜਾਂਦਾ ਹੈ, ਸੋ ਉਹਨਾਂ ਦੀ ਜੜ੍ਹ ਸੜ੍ਹਿਆਂਧ ਵਾਂਗੂੰ ਸੜ੍ਹ ਜਾਵੇਗੀ, ਅਤੇ ਉਹਨਾਂ ਦੀਆਂ ਕਲੀਆਂ ਧੂੜ ਵਾਂਗੂੰ ਉੱਡ ਜਾਣਗੀਆਂ, ਕਿਉਂ ਜੋ ਉਹਨਾਂ ਨੇ ਸੈਨਾਂ ਦੇ ਯਹੋਵਾਹ ਦੀ ਬਿਵਸਥਾ ਨੂੰ ਰੱਦ ਕੀਤਾ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦਾ ਫ਼ਰਮਾਨ ਤੁੱਛ ਜਾਣਿਆ ।
Isaiah 11:13 in Panjabi 13 ਇਫ਼ਰਾਈਮ ਦੀ ਖੁਣਸ ਮੁੱਕ ਜਾਵੇਗੀ ਅਤੇ ਯਹੋਵਾਹ ਦੇ ਵੈਰੀ ਨਾਸ ਹੋ ਜਾਣਗੇ, ਇਫ਼ਰਾਈਮ ਯਹੂਦਾਹ ਨਾਲ ਖੁਣਸ ਨਾ ਕਰੇਗਾ, ਅਤੇ ਯਹੂਦਾਹ ਇਫ਼ਰਾਈਮ ਨਾਲ ਵੈਰ ਨਾ ਰੱਖੇਗਾ ।
Isaiah 18:3 in Panjabi 3 ਹੇ ਜਗਤ ਦੇ ਸਾਰੇ ਵਾਸੀਓ, ਅਤੇ ਧਰਤੀ ਦੇ ਰਹਿਣ ਵਾਲਿਓ, ਜਦ ਝੰਡਾ ਪਹਾੜਾਂ ਉੱਤੇ ਖੜ੍ਹਾ ਕੀਤਾ ਜਾਵੇ, ਤਾਂ ਵੇਖੋ ! ਜਦ ਤੁਰ੍ਹੀ ਫੂਕੀ ਜਾਵੇ, ਤਾਂ ਸੁਣੋ !
Isaiah 44:9 in Panjabi 9 ਬੁੱਤਾਂ ਦੇ ਘੜਨ ਵਾਲੇ ਸਾਰੇ ਵਿਅਰਥ ਹਨ, ਉਹਨਾਂ ਦੀਆਂ ਮਨ ਭਾਉਂਦੀਆਂ ਰੀਝਾਂ ਲਾਭਦਾਇਕ ਨਹੀਂ, ਉਹਨਾਂ ਦੇ ਗਵਾਹ ਨਾ ਵੇਖਦੇ ਨਾ ਜਾਣਦੇ ਹਨ, ਇਸ ਲਈ ਉਹ ਸ਼ਰਮਿੰਦੇ ਹੋਣਗੇ ।
Isaiah 44:18 in Panjabi 18 ਉਹ ਨਹੀਂ ਜਾਣਦੇ, ਉਹ ਨਹੀਂ ਸਮਝਦੇ, ਕਿਉਂ ਜੋ ਉਸ ਨੇ ਉਹਨਾਂ ਦੀਆਂ ਅੱਖਾਂ ਨੂੰ ਵੇਖਣ ਤੋਂ ਅਤੇ ਉਹਨਾਂ ਦਿਆਂ ਮਨਾਂ ਨੂੰ ਸਮਝਣ ਤੋਂ ਬੰਦ ਕਰ ਦਿੱਤਾ ਹੈ ।
Isaiah 60:14 in Panjabi 14 ਤੈਨੂੰ ਦੁੱਖ ਦੇਣ ਵਾਲਿਆਂ ਦੇ ਪੁੱਤਰ ਤੇਰੇ ਕੋਲ ਸਿਰ ਝੁਕਾ ਕੇ ਆਉਣਗੇ, ਤੈਨੂੰ ਤੁੱਛ ਜਾਣਨ ਵਾਲੇ ਸਾਰੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ, ਉਹ ਤੈਨੂੰ ਯਹੋਵਾਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪੁਰਖ ਦਾ ਸੀਯੋਨ ਆਖਣਗੇ ।
Jeremiah 5:3 in Panjabi 3 ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਸਚਿਆਈ ਦੇ ਉੱਤੇ ਨਹੀਂ ਹਨ ? ਤੂੰ ਉਹਨਾਂ ਨੂੰ ਮਾਰਿਆ ਕੁੱਟਿਆ, ਪਰ ਉਹ ਨਹੀਂ ਝੁਰੇ, ਤੂੰ ਉਹਨਾਂ ਨੂੰ ਮੁਕਾ ਦਿੱਤਾ, ਪਰ ਉਹ ਸਿੱਖਿਆ ਲੈਣ ਤੋਂ ਮੁੱਕਰ ਗਏ । ਉਹਨਾਂ ਨੇ ਆਪਣੇ ਚਿਹਰਿਆਂ ਨੂੰ ਪੱਥਰ ਨਾਲੋਂ ਵੀ ਸਖ਼ਤ ਕੀਤਾ ਹੈ, ਪਰ ਉਹ ਮੁੜਨ ਤੋਂ ਮੁੱਕਰ ਗਏ ਹਨ ।
Jeremiah 44:28 in Panjabi 28 ਜਿਹੜੇ ਤਲਵਾਰ ਤੋਂ ਬਚ ਰਹਿਣਗੇ ਉਹ ਮਿਸਰ ਦੇਸ ਵਿੱਚੋਂ ਯਹੂਦਾਹ ਦੇ ਦੇਸ ਨੂੰ ਮੁੜਨਗੇ ਪਰ ਉਹ ਗਿਣਤੀ ਵਿੱਚ ਥੋੜੇ ਹੋਣਗੇ ਅਤੇ ਯਹੂਦਾਹ ਦਾ ਸਾਰਾ ਬਕੀਆ ਜਿਹੜਾ ਮਿਸਰ ਦੇਸ ਵਿੱਚ ਟਿਕਣ ਲਈ ਆਇਆ ਹੈ ਜਾਣੇਗਾ ਭਈ ਕਿਹ ਦਾ ਬਚਨ ਕਾਇਮ ਰਹਿੰਦਾ ਹੈ, ਮੇਰਾ ਜਾਂ ਉਹਨਾਂ ਦਾ !
Micah 5:9 in Panjabi 9 ਤੇਰਾ ਹੱਥ ਤੇਰੇ ਵਿਰੋਧੀਆਂ ਦੇ ਵਿਰੁੱਧ ਉੱਠਿਆ ਰਹੇਗਾ, ਅਤੇ ਤੇਰੇ ਸਾਰੇ ਵੈਰੀ ਵੱਢੇ ਜਾਣਗੇ ।
Malachi 4:1 in Panjabi 1 ਵੇਖੋ, ਉਹ ਦਿਨ ਆਉਂਦਾ ਹੈ, ਜੋ ਤੰਦੂਰ ਵਾਂਗੂੰ ਸਾੜਨ ਵਾਲਾ ਹੈ । ਸਾਰੇ ਆਕੜ ਬਾਜ਼ ਅਤੇ ਸਾਰੇ ਦੁਸ਼ਟ ਸੜ੍ਹ ਜਾਣਗੇ । ਉਹ ਦਿਨ ਉਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਉਹਨਾਂ ਲਈ ਟੁੰਡ-ਮੁੰਡ ਨਾ ਛੱਡੇਗਾ ।
Matthew 25:41 in Panjabi 41 ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ ।
Luke 16:23 in Panjabi 23 ਅਤੇ ਪਤਾਲ ਵਿੱਚ ਦੁੱਖੀ ਹੋ ਕੇ ਉਸ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ ।
Acts 28:27 in Panjabi 27 ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਲਈਆਂ ਹਨ, ਕਿਤੇ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ l
2 Thessalonians 1:8 in Panjabi 8 ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ ।
Hebrews 10:27 in Panjabi 27 ਪਰ ਨਿਆਂ ਦੀ ਭਿਆਨਕ ਉਡੀਕ ਅਤੇ ਅੱਗ ਦੀ ਸੜਨ ਬਾਕੀ ਹੈ ਜਿਹੜੀ ਵਿਰੋਧੀਆਂ ਨੂੰ ਭਸਮ ਕਰ ਦੇਵੇਗੀ ।
1 Peter 3:16 in Panjabi 16 ਅਤੇ ਵਿਵੇਕ ਨੂੰ ਸ਼ੁੱਧ ਰੱਖੋ ਤਾਂ ਜੋ ਉਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਬੁਰਾ ਆਖਦੇ ਹਨ, ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਸ਼ਰਮਿੰਦੇ ਹੋ ਜਾਣ
Revelation 3:9 in Panjabi 9 ਵੇਖ, ਮੈਂ ਸ਼ੈਤਾਨ ਦੀ ਮੰਡਲੀ ਵਿੱਚੋਂ ਅਰਥਾਤ ਉਹਨਾਂ ਵਿੱਚੋਂ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਉਹ ਯਹੂਦੀ ਨਹੀਂ ਹਨ ਸਗੋਂ ਝੂਠ ਬੋਲਦੇ ਹਨ, ਕਈਆਂ ਨਾਲ ਅਜਿਹਾ ਕਰਾਂਗਾ ਜੋ ਉਹ ਤੇਰੇ ਪੈਰਾਂ ਦੇ ਅੱਗੇ ਮੱਥਾ ਟੇਕਣ ਅਤੇ ਜਾਣ ਲੈਣ ਜੋ ਮੈਂ ਤੇਰੇ ਨਾਲ ਪਿਆਰ ਕੀਤਾ ।
Revelation 19:20 in Panjabi 20 ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ । ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ !