Isaiah 26:15 in Panjabi 15 ਯਹੋਵਾਹ, ਤੂੰ ਕੌਮ ਨੂੰ ਵਧਾਇਆ, ਤੂੰ ਕੌਮ ਨੂੰ ਵਧਾਇਆ, ਤੂੰ ਜਲਾਲ ਪਾਇਆ, ਤੂੰ ਹੀ ਦੇਸ ਦੀਆਂ ਹੱਦਾਂ ਨੂੰ ਦੂਰ-ਦੂਰ ਫੈਲਾਇਆ ।
Other Translations King James Version (KJV) Thou hast increased the nation, O LORD, thou hast increased the nation: thou art glorified: thou hadst removed it far unto all the ends of the earth.
American Standard Version (ASV) Thou hast increased the nation, O Jehovah, thou hast increased the nation; thou art glorified; thou hast enlarged all the borders of the land.
Bible in Basic English (BBE) You have made the nation great, O Lord, you have made it great; glory is yours: you have made wide the limits of the land.
Darby English Bible (DBY) Thou hast increased the nation, Jehovah, thou hast increased the nation: thou art glorified. Thou hadst removed [it] far [unto] all the ends of the earth.
World English Bible (WEB) You have increased the nation, O Yahweh, you have increased the nation; you are glorified; you have enlarged all the borders of the land.
Young's Literal Translation (YLT) Thou hast added to the nation, O Jehovah, Thou hast added to the nation, Thou hast been honoured, Thou hast put far off all the ends of earth.
Cross Reference Genesis 12:2 in Panjabi 2 ਮੈਂ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੈਨੂੰ ਅਸੀਸ ਦਿਆਂਗਾ ਅਤੇ ਮੈਂ ਤੇਰਾ ਨਾਮ ਵੱਡਾ ਕਰਾਂਗਾ ਅਤੇ ਤੂੰ ਬਰਕਤ ਦਾ ਕਾਰਨ ਹੋਵੇਂਗਾ ।
Genesis 13:16 in Panjabi 16 ਮੈਂ ਤੇਰੀ ਅੰਸ ਧਰਤੀ ਦੀ ਧੂੜ ਵਰਗੀ ਅਜਿਹੀ ਵਧਾਵਾਂਗਾ ਕਿ ਜੇ ਕੋਈ ਮਨੁੱਖ ਧਰਤੀ ਦੀ ਧੂੜ ਨੂੰ ਗਿਣ ਸਕੇ, ਤਾਂ ਉਹ ਤੇਰੀ ਅੰਸ ਨੂੰ ਵੀ ਗਿਣ ਸਕੇਗਾ ।
Numbers 23:10 in Panjabi 10 ਯਾਕੂਬ ਦੀ ਧੂੜ ਦੇ ਕਿਣਕਿਆਂ ਨੂੰ ਕਿਸ ਨੇ ਗਿਣਿਆ ? ਜਾਂ ਕਿਸ ਨੇ ਇਸਰਾਏਲ ਦੀ ਚੌਥਾਈ ਦੀ ਗਿਣਤੀ ਕੀਤੀ ? ਮੈਂ ਧਰਮੀਆਂ ਦੀ ਮੌਤ ਦੀ ਤਰ੍ਹਾਂ ਮਰਾਂ, ਅਤੇ ਮੇਰਾ ਅੰਤ ਉਸ ਵਰਗਾ ਹੋਵੇ !
Deuteronomy 4:27 in Panjabi 27 ਯਹੋਵਾਹ ਤੁਹਾਨੂੰ ਦੇਸ਼-ਦੇਸ਼ ਦੇ ਲੋਕਾਂ ਵਿੱਚ ਖਿਲਾਰ ਦੇਵੇਗਾ ਅਤੇ ਜਿਨ੍ਹਾਂ ਲੋਕਾਂ ਦੇ ਵਿੱਚ ਯਹੋਵਾਹ ਤੁਹਾਨੂੰ ਧੱਕ ਦੇਵੇਗਾ, ਉੱਥੇ ਤੁਸੀਂ ਥੋੜ੍ਹੇ ਜਿਹੇ ਰਹਿ ਜਾਓਗੇ ।
Deuteronomy 10:22 in Panjabi 22 ਤੁਹਾਡੇ ਪਿਉ-ਦਾਦੇ ਜਦ ਮਿਸਰ ਵਿੱਚ ਗਏ ਤਦ ਉਹ ਸੱਤਰ ਪ੍ਰਾਣੀ ਹੀ ਸਨ, ਅਤੇ ਹੁਣ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਇਆ ਹੈ ।
Deuteronomy 28:25 in Panjabi 25 ਯਹੋਵਾਹ ਤੁਹਾਨੂੰ ਤੁਹਾਡੇ ਵੈਰੀਆਂ ਦੇ ਅੱਗੇ ਮਰਵਾ ਸੁੱਟੇਗਾ । ਤੁਸੀਂ ਇੱਕ ਰਾਹ ਤੋਂ ਉਨ੍ਹਾਂ ਦੇ ਵਿਰੁੱਧ ਜਾਉਗੇ, ਪਰ ਸੱਤ ਰਾਹਾਂ ਤੋਂ ਹੋ ਕੇ ਉਨ੍ਹਾਂ ਦੇ ਸਾਹਮਣਿਓਂ ਭੱਜੋਗੇ ਅਤੇ ਤੁਸੀਂ ਧਰਤੀ ਦੇ ਸਾਰੇ ਰਾਜਾਂ ਲਈ ਇੱਕ ਡਰਾਉਣਾ ਨਮੂਨਾ ਹੋਵੋਗੇ ।
Deuteronomy 28:64 in Panjabi 64 ਯਹੋਵਾਹ ਤੁਹਾਨੂੰ ਸਾਰਿਆਂ ਲੋਕਾਂ ਵਿੱਚ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਖਿਲਾਰ ਦੇਵੇਗਾ ਅਤੇ ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਪੂਜਾ ਕਰੋਗੇ ਅਰਥਾਤ ਲੱਕੜੀ ਅਤੇ ਪੱਥਰ ਦੇ ਦੇਵਤੇ ਜਿਹਨਾਂ ਨੂੰ ਨਾ ਤੁਸੀਂ ਅਤੇ ਨਾ ਤੁਹਾਡੇ ਪਿਉ-ਦਾਦਿਆਂ ਜਾਣਦੇ ਸਨ ।
Deuteronomy 32:26 in Panjabi 26 ਮੈਂ ਆਖਿਆ, ਮੈਂ ਉਨ੍ਹਾਂ ਨੂੰ ਦੂਰ-ਦੂਰ ਤੱਕ ਖਿਲਾਰ ਦਿਆਂਗਾ, ਮੈਂ ਮਨੁੱਖਾਂ ਵਿੱਚੋਂ ਉਨ੍ਹਾਂ ਦੀ ਯਾਦ ਤੱਕ ਮਿਟਾ ਦਿਆਂਗਾ,
1 Kings 8:46 in Panjabi 46 ਜੇ ਉਹ ਪਾਪ ਕਰਨ ਕਿਉਂ ਜੋ ਕੋਈ ਆਦਮੀ ਅਜਿਹਾ ਨਹੀਂ ਜੋ ਪਾਪ ਨਾ ਕਰੇ ਅਤੇ ਤੂੰ ਉਨ੍ਹਾਂ ਨਾਲ ਕ੍ਰੋਧਵਾਨ ਹੋਵੇਂ ਅਤੇ ਉਨ੍ਹਾਂ ਨੂੰ ਵੈਰੀ ਦੇ ਹੱਥ ਵਿੱਚ ਇਸ ਤਰ੍ਹਾਂ ਦੇ ਦੇਵੇਂ ਕਿ ਉਹ ਉਨ੍ਹਾਂ ਨੂੰ ਬੰਧੂਏ ਬਣਾ ਕੇ ਵੈਰੀ ਦੇ ਦੇਸ ਲੈ ਜਾਣ ਭਾਵੇਂ ਦੂਰ ਭਾਵੇਂ ਨੇੜੇ ।
2 Kings 17:6 in Panjabi 6 ਹੋਸ਼ੇਆ ਦੇ ਨੌਵੇਂ ਸਾਲ ਅੱਸ਼ੂਰ ਦੇ ਰਾਜਾ ਨੇ ਸਾਮਰਿਯਾ ਨੂੰ ਲੈ ਲਿਆ ਅਤੇ ਇਸਰਾਏਲ ਨੂੰ ਗੁਲਾਮ ਬਣਾ ਕੇ ਅੱਸ਼ੂਰ ਨੂੰ ਲੈ ਗਿਆ ਅਤੇ ਉਨ੍ਹਾਂ ਨੂੰ ਹਲਹ ਵਿੱਚ ਤੇ ਗੋਜ਼ਾਨ ਦੀ ਨਦੀ ਹਾਬੋਰ ਦੇ ਵਿੱਚ ਅਤੇ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ ।
2 Kings 17:23 in Panjabi 23 ਇੱਥੋਂ ਤੱਕ ਕਿ ਯਹੋਵਾਹ ਨੇ ਇਸਰਾਏਲ ਨੂੰ ਆਪਣੇ ਅੱਗਿਓਂ ਹਟਾ ਦਿੱਤਾ ਜਿਵੇਂ ਉਸ ਨੇ ਆਪਣੇ ਸਾਰੇ ਦਾਸਾਂ ਨਬੀਆਂ ਦੇ ਰਾਹੀਂ ਆਖਿਆ ਸੀ । ਇਸਰਾਏਲ ਆਪਣੀ ਧਰਤੀ ਤੋਂ ਕੱਢ ਕੇ ਅੱਸ਼ੂਰ ਵਿੱਚ ਪਹੁੰਚਾਇਆ ਗਿਆ ਜਿੱਥੇ ਉਹ ਅੱਜ ਦੇ ਦਿਨ ਤੱਕ ਹੈ ।
2 Kings 23:27 in Panjabi 27 ਇਸ ਲਈ ਯਹੋਵਾਹ ਨੇ ਆਖਿਆ, ਜਿਵੇਂ ਮੈਂ ਇਸਰਾਏਲ ਨੂੰ ਪਰੇ ਹਟਾ ਦਿੱਤਾ ਓਵੇਂ ਯਹੂਦਾਹ ਨੂੰ ਵੀ ਆਪਣੇ ਅੱਗਿਓਂ ਪਰੇ ਹਟਾ ਦਿਆਂਗਾ ਅਤੇ ਇਸ ਸ਼ਹਿਰ ਨੂੰ ਜਿਹ ਨੂੰ ਮੈਂ ਚੁਣਿਆ ਸੀ ਅਰਥਾਤ ਯਰੂਸ਼ਲਮ ਨੂੰ ਅਤੇ ਇਸ ਭਵਨ ਨੂੰ ਜਿਹ ਦੇ ਵਿਖੇ ਮੈਂ ਆਖਿਆ ਸੀ ਕਿ ਮੇਰਾ ਨਾਮ ਉੱਥੇ ਹੋਵੇਗਾ ਮੈਂ ਰੱਦਾਂਗਾ ।
Nehemiah 9:23 in Panjabi 23 ਤੂੰ ਉਨ੍ਹਾਂ ਦੇ ਵੰਸ਼ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਇਆ ਅਤੇ ਉਨ੍ਹਾਂ ਨੂੰ ਉਸ ਦੇਸ਼ ਵਿੱਚ ਪਹੁੰਚਾ ਦਿੱਤਾ ਜਿਸ ਦੇ ਲਈ ਤੂੰ ਉਨ੍ਹਾਂ ਦੇ ਪਿਉ-ਦਾਦਿਆਂ ਨੂੰ ਕਿਹਾ ਸੀ ਕਿ ਉਹ ਉੱਥੇ ਜਾ ਕੇ ਉਸ ਦੇ ਅਧਿਕਾਰੀ ਬਣ ਜਾਣਗੇ ।
Psalm 86:9 in Panjabi 9 ਹੇ ਪ੍ਰਭੂ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੂੰ ਸਾਜਿਆ, ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆਂ, ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ ।
Isaiah 6:12 in Panjabi 12 ਜਦ ਤੱਕ ਯਹੋਵਾਹ ਮਨੁੱਖਾਂ ਨੂੰ ਦੂਰ ਨਾ ਕਰ ਦੇਵੇ, ਅਤੇ ਦੇਸ ਵਿੱਚ ਬਹੁਤੇ ਸਥਾਨ ਸੁਨਸਾਨ ਨਾ ਹੋ ਜਾਣ ।
Isaiah 9:3 in Panjabi 3 ਤੂੰ ਕੌਮ ਦਾ ਵਿਸਤਾਰ ਕੀਤਾ, ਤੂੰ ਉਹ ਦੀ ਖੁਸ਼ੀ ਨੂੰ ਵਧਾਇਆ, ਉਹ ਤੇਰੇ ਸਨਮੁਖ ਖੁਸ਼ੀ ਕਰਦੇ ਹਨ, ਜਿਵੇਂ ਵਾਢੀ ਦੇ ਵੇਲੇ ਖੁਸ਼ੀ ਕਰੀਦੀ ਹੈ, ਅਤੇ ਜਿਵੇਂ ਲੁੱਟ ਦਾ ਮਾਲ ਵੰਡਣ ਉੱਤੇ ਸੂਰਮੇ ਬਾਗ-ਬਾਗ ਹੁੰਦੇ ਹਨ ।
Isaiah 10:22 in Panjabi 22 ਭਾਵੇਂ ਤੇਰੀ ਪਰਜਾ ਇਸਰਾਏਲ ਸਮੁੰਦਰ ਦੀ ਰੇਤ ਵਾਂਗੂੰ ਹੋਵੇ, ਉਨ੍ਹਾਂ ਵਿੱਚੋਂ ਕੁਝ ਹੀ ਮੁੜਨਗੇ । ਬਰਬਾਦੀ ਦਾ ਪੱਕਾ ਫ਼ੈਸਲਾ ਹੋ ਚੁੱਕਾ ਹੈ, ਉਹ ਧਰਮ ਅਤੇ ਫੁਰਤੀ ਨਾਲ ਆਉਂਦਾ ਹੈ ।
Isaiah 33:17 in Panjabi 17 ਤੇਰੀਆਂ ਅੱਖਾਂ ਰਾਜੇ ਨੂੰ ਉਹ ਦੇ ਸੁਹੱਪਣ ਵਿੱਚ ਵੇਖਣਗੀਆਂ, ਉਹ ਲੰਮੇ-ਚੌੜੇ ਦੇਸ ਨੂੰ ਵੇਖਣਗੀਆਂ ।
Isaiah 44:23 in Panjabi 23 ਹੇ ਅਕਾਸ਼ੋ, ਜੈਕਾਰਾ ਗਜਾਓ, ਕਿਉਂਕਿ ਯਹੋਵਾਹ ਨੇ ਇਹ ਕੀਤਾ ਹੈ, ਹੇ ਧਰਤੀ ਦੇ ਹੇਠਲੇ ਸਥਾਨੋ, ਲਲਕਾਰੋ, ਪਹਾੜ ਖੁੱਲ੍ਹ ਕੇ ਜੈ-ਜੈ ਕਾਰ ਕਰਨ, ਜੰਗਲ ਅਤੇ ਉਹ ਦੇ ਸਾਰੇ ਰੁੱਖ, ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਇਸਰਾਏਲ ਵਿੱਚ ਆਪਣੀ ਸੁੰਦਰਤਾ ਪਰਗਟ ਕਰੇਗਾ ।
Isaiah 54:2 in Panjabi 2 ਆਪਣੇ ਤੰਬੂ ਦੇ ਥਾਂ ਨੂੰ ਚੌੜਾ ਕਰ, ਉਹ ਆਪਣੇ ਵਾਸਾਂ ਦੇ ਪੜਦੇ ਤਾਨਣ, ਤੂੰ ਸਰਫ਼ਾ ਨਾ ਕਰ, ਆਪਣੀਆਂ ਰੱਸੀਆਂ ਲੰਮੀਆਂ ਤੇ ਆਪਣਿਆਂ ਕੀਲਿਆਂ ਨੂੰ ਤਕੜਾ ਕਰ !
Isaiah 60:21 in Panjabi 21 ਤੇਰੇ ਸਾਰੇ ਲੋਕ ਧਰਮੀ ਹੋਣਗੇ, ਉਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਉਹ ਮੇਰੇ ਲਾਏ ਹੋਏ ਬੂਟੇ ਅਤੇ ਮੇਰੇ ਹੱਥਾਂ ਦਾ ਕੰਮ ਠਹਿਰਣਗੇ ਤਾਂ ਜੋ ਮੇਰੀ ਸ਼ੋਭਾ ਪਰਗਟ ਹੋਵੇ ।
Jeremiah 30:19 in Panjabi 19 ਉਹਨਾਂ ਵਿੱਚੋਂ ਧੰਨਵਾਦ ਅਤੇ ਹੱਸਣ ਵਾਲਿਆਂ ਦੀ ਅਵਾਜ਼ ਨਿਕਲੇਗੀ, ਮੈਂ ਉਹਨਾਂ ਨੂੰ ਵਧਾਵਾਂਗਾ ਅਤੇ ਉਹ ਘਟਣਗੇ ਨਹੀਂ, ਮੈਂ ਉਹਨਾਂ ਨੂੰ ਪਤਵੰਤੇ ਕਰਾਂਗਾ, ਉਹ ਛੋਟੇ ਨਾ ਹੋਣਗੇ ।
Jeremiah 32:37 in Panjabi 37 ਵੇਖੋ, ਮੈਂ ਉਹਨਾਂ ਨੂੰ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਮੈਂ ਉਹਨਾਂ ਨੂੰ ਆਪਣੇ ਕ੍ਰੋਧ, ਗੁੱਸੇ ਅਤੇ ਵੱਡੇ ਕੋਪ ਨਾਲ ਹੱਕ ਦਿੱਤਾ ਸੀ ਇਕੱਠਾ ਕਰਾਂਗਾ ਅਤੇ ਉਹਨਾਂ ਨੂੰ ਇਸ ਸਥਾਨ ਨੂੰ ਫੇਰ ਲਿਆਵਾਂਗਾ ਅਤੇ ਉਹਨਾਂ ਨੂੰ ਚੈਨ ਨਾਲ ਵਸਾਵਾਂਗਾ
Ezekiel 5:12 in Panjabi 12 ਤੇਰਾ ਤੀਜਾ ਹਿੱਸਾ ਮਹਾਂਮਾਰੀ ਨਾਲ ਮਰ ਜਾਵੇਗਾ ਅਤੇ ਕਾਲ ਉਹਨਾਂ ਨੂੰ ਤੇਰੇ ਵਿਚਕਾਰ ਭੱਖ ਲਵੇਗਾ । ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ, ਤੀਜਾ ਹਿੱਸਾ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਹਨਾਂ ਦੇ ਪਿੱਛੇ ਖਿੱਚ ਲਵਾਂਗਾ ।
Ezekiel 36:24 in Panjabi 24 ਕਿਉਂ ਜੋ ਮੈਂ ਤੁਹਾਨੂੰ ਕੌਮਾਂ ਵਿੱਚੋਂ ਲਵਾਂਗਾ, ਸਾਰੇ ਦੇਸਾਂ ਵਿੱਚੋਂ ਤੁਹਾਨੂੰ ਇਕੱਠੇ ਕਰਾਂਗਾ ਅਤੇ ਤੁਹਾਨੂੰ ਤੁਹਾਡੀ ਭੂਮੀ ਵਿੱਚ ਲਿਆਵਾਂਗਾ ।
Luke 21:24 in Panjabi 24 ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ ।
John 12:23 in Panjabi 23 ਯਿਸੂ ਨੇ ਉੱਤਰ ਦਿੱਤਾ, “ਮਨੁੱਖ ਦੇ ਪੁੱਤਰ ਦੀ ਵਡਿਆਈ ਹੋਣ ਦਾ ਸਮਾਂ ਆ ਗਿਆ ਹੈ ।
John 13:31 in Panjabi 31 ਜਦੋਂ ਯਹੂਦਾ ਚਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦੇ ਪੁੱਤਰ ਦੀ ਵਡਿਆਈ ਅਤੇ ਉਹ ਦੇ ਵਿੱਚ ਪਰਮੇਸ਼ੁਰ ਦੀ ਵਡਿਆਈ ਕੀਤੀ ਜਾਂਦੀ ।
John 15:8 in Panjabi 8 ਇਸ ਰਾਹੀਂ ਮੇਰੇ ਪਿਤਾ ਦੀ ਵਡਿਆਈ ਹੋਵੇਗੀ, ਜੋ ਤੁਸੀਂ ਬਹੁਤਾ ਫ਼ਲ ਲੈ ਕੇ ਆਵੋਂ ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਗੇ ।
John 17:1 in Panjabi 1 ਇਹ ਸਾਰੀਆਂ ਗੱਲਾਂ ਆਖ ਕੇ ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਕਿਹਾ, “ਹੇ ਪਿਤਾ, ਸਮਾਂ ਆ ਗਿਆ ਹੈ । ਆਪਣੇ ਪੁੱਤਰ ਨੂੰ ਵਡਿਆਈ ਦੇ ਤਾਂ ਜੋ ਪੁੱਤਰ ਤੈਨੂੰ ਵਡਿਆਈ ਦੇਵੇ ।
Revelation 11:15 in Panjabi 15 ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ !