Isaiah 26:19 in Panjabi 19 ਤੇਰੇ ਮੁਰਦੇ ਜੀਉਣਗੇ, ਉਨ੍ਹਾਂ ਦੀਆਂ ਲੋਥਾਂ ਉੱਠਣਗੀਆਂ । ਹੇ ਖ਼ਾਕ ਦੇ ਵਾਸੀਓ, ਜਾਗੋ, ਜੈਕਾਰਾ ਗਜਾਓ ! ਕਿਉਂ ਜੋ ਤੇਰੀ ਤ੍ਰੇਲ ਬੂਟੀਆਂ ਦੀ ਤ੍ਰੇਲ ਵਰਗੀ ਹੈ, ਅਤੇ ਧਰਤੀ ਮਰੇ ਹੋਇਆਂ ਨੂੰ ਮੋੜ ਦੇਵੇਗੀ ।
Other Translations King James Version (KJV) Thy dead men shall live, together with my dead body shall they arise. Awake and sing, ye that dwell in dust: for thy dew is as the dew of herbs, and the earth shall cast out the dead.
American Standard Version (ASV) Thy dead shall live; my dead bodies shall arise. Awake and sing, ye that dwell in the dust; for thy dew is `as' the dew of herbs, and the earth shall cast forth the dead.
Bible in Basic English (BBE) Your dead will come back; their dead bodies will come to life again. Those in the dust, awaking from their sleep, will send out a song; for your dew is a dew of light, and the earth will give birth to the shades.
Darby English Bible (DBY) Thy dead shall live, my dead bodies shall arise. Awake and sing in triumph, ye that dwell in dust; for thy dew is the dew of the morning, and the earth shall cast forth the dead.
World English Bible (WEB) Your dead shall live; my dead bodies shall arise. Awake and sing, you who dwell in the dust; for your dew is [as] the dew of herbs, and the earth shall cast forth the dead.
Young's Literal Translation (YLT) `Thy dead live -- My dead body they rise. Awake and sing, ye dwellers in the dust, For the dew of herbs `is' thy dew, And the land of Rephaim thou causest to fall.
Cross Reference Genesis 2:5 in Panjabi 5 ਮੈਦਾਨ ਦਾ ਕੋਈ ਪੌਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂੰ ਵਾਹੁਣ ਲਈ ਕੋਈ ਮਨੁੱਖ ਸੀ ।
Deuteronomy 32:2 in Panjabi 2 ਮੇਰਾ ਉਪਦੇਸ਼ ਮੀਂਹ ਵਾਂਗੂੰ ਵਰਹੇਗਾ, ਮੇਰਾ ਬੋਲ ਤ੍ਰੇਲ ਵਾਂਗੂੰ ਪਵੇਗਾ, ਜਿਵੇਂ ਕੂਲੇ-ਕੂਲੇ ਘਾਹ ਉੱਤੇ ਫੁਹਾਰ, ਸਾਗ ਪੱਤ ਉੱਤੇ ਝੜੀਆਂ ।
Deuteronomy 33:13 in Panjabi 13 ਯੂਸੁਫ਼ ਲਈ ਉਸ ਨੇ ਆਖਿਆ, ਯਹੋਵਾਹ ਵੱਲੋਂ ਉਸ ਦੀ ਧਰਤੀ ਮੁਬਾਰਕ ਹੋਵੇ, ਅਕਾਸ਼ ਦੇ ਪਦਾਰਥਾਂ ਅਤੇ ਤ੍ਰੇਲ ਤੋਂ, ਅਤੇ ਹੇਠਾਂ ਪਈ ਹੋਈ ਡੁੰਘਿਆਈ ਤੋਂ,
Deuteronomy 33:28 in Panjabi 28 ਇਸਰਾਏਲ ਸੁੱਖ ਨਾਲ ਵੱਸੇਗਾ, ਉਸ ਧਰਤੀ ਵਿੱਚ ਜਿੱਥੇ ਅੰਨ ਅਤੇ ਨਵੀਂ ਮਧ ਹੈ, ਉੱਥੇ ਯਾਕੂਬ ਦਾ ਸੋਤਾ ਇੱਕਲਾ ਹੈ, ਹਾਂ, ਉਸ ਦੇ ਉੱਪਰ ਅਕਾਸ਼ ਤੋਂ ਤ੍ਰੇਲ ਪੈਂਦੀ ਹੈ ।
Job 29:19 in Panjabi 19 ਮੇਰੀਆਂ ਜੜ੍ਹਾਂ ਪਾਣੀ ਤੱਕ ਫੈਲਦੀਆਂ ਹਨ, ਅਤੇ ਤ੍ਰੇਲ ਮੇਰੀਆਂ ਟਹਿਣੀਆਂ ਉੱਤੇ ਰਾਤ ਭਰ ਰਹਿੰਦੀ ਹੈ ।
Psalm 22:15 in Panjabi 15 ਮੇਰਾ ਗਲਾ ਠੀਕਰੇ ਵਾਂਗੂੰ ਸੁੱਕ ਗਿਆ, ਅਤੇ ਮੇਰੀ ਜੀਭ ਤਾਲੂ ਨਾਲ ਲੱਗਦੀ ਜਾਂਦੀ ਹੈ, ਅਤੇ ਤੂੰ ਮੈਨੂੰ ਮੌਤ ਦੀ ਧੂੜ ਵਿੱਚ ਰੱਖ ਛੱਡਿਆ ।
Psalm 71:20 in Panjabi 20 ਤੂੰ ਜਿਸ ਨੇ ਮੈਨੂੰ ਬਹੁਤ ਅਤੇ ਬੁਰੀਆਂ ਬਿਪਤਾਂ ਵਿਖਾਈਆਂ ਹਨ, ਮੁੜ ਕੇ ਮੈਨੂੰ ਜਿਵਾਏਂਗਾ, ਅਤੇ ਧਰਤੀ ਦੀਆਂ ਡੂੰਘਿਆਈਆਂ ਵਿੱਚੋਂ ਫੇਰ ਮੈਨੂੰ ਉਠਾਵੇਂਗਾ ।
Psalm 110:3 in Panjabi 3 ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ ।
Isaiah 25:8 in Panjabi 8 ਉਹ ਮੌਤ ਨੂੰ ਸਦਾ ਲਈ ਨਿਗਲ ਲਵੇਗਾ, ਅਤੇ ਪ੍ਰਭੂ ਯਹੋਵਾਹ ਸਾਰੀਆਂ ਅੱਖਾਂ ਤੋਂ ਹੰਝੂ ਪੂੰਝ ਸੁੱਟੇਗਾ, ਅਤੇ ਆਪਣੀ ਪਰਜਾ ਦੀ ਬਦਨਾਮੀ ਨੂੰ ਸਾਰੀ ਧਰਤੀ ਦੇ ਉੱਤੋਂ ਦੂਰ ਕਰ ਦੇਵੇਗਾ, ਕਿਉਂਕਿ ਇਹ ਯਹੋਵਾਹ ਦਾ ਵਾਕ ਹੈ ।
Isaiah 51:17 in Panjabi 17 ਹੇ ਯਰੂਸ਼ਲਮ ਜਾਗ, ਜਾਗ ! ਖੜ੍ਹਾ ਹੋ ਜਾ ! ਤੂੰ ਜਿਸ ਨੇ ਯਹੋਵਾਹ ਦੇ ਹੱਥੋਂ ਉਹ ਦੇ ਕ੍ਰੋਧ ਦਾ ਪਿਆਲਾ ਪੀਤਾ, ਤੂੰ ਜਿਸ ਨੇ ਡਗਮਗਾ ਦੇਣ ਵਾਲੇ ਪਿਆਲੇ ਨੂੰ ਪੀ ਕੇ ਖਾਲੀ ਕੀਤਾ ।
Isaiah 52:1 in Panjabi 1 ਜਾਗ, ਜਾਗ, ਹੇ ਸੀਯੋਨ, ਆਪਣਾ ਬਲ ਧਾਰਣ ਕਰ, ਹੇ ਯਰੂਸ਼ਲਮ ਪਵਿੱਤਰ ਸ਼ਹਿਰ, ਆਪਣੇ ਸੋਹਣੇ ਬਸਤਰ ਪਹਿਨ ਲੈ, ਕਿਉਂ ਜੋ ਫੇਰ ਕਦੀ ਕੋਈ ਅਸੁੰਨਤਾ ਜਾਂ ਭ੍ਰਿਸ਼ਟ ਤੇਰੇ ਵਿੱਚ ਨਾ ਆਵੇਗਾ ।
Isaiah 60:1 in Panjabi 1 ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ ।
Ezekiel 37:1 in Panjabi 1 ਯਹੋਵਾਹ ਦਾ ਹੱਥ ਮੇਰੇ ਉੱਤੇ ਸੀ, ਉਹ ਮੈਨੂੰ ਯਹੋਵਾਹ ਦੇ ਆਤਮਾ ਵਿੱਚ ਬਾਹਰ ਲੈ ਗਿਆ ਅਤੇ ਉਸ ਵਾਦੀ ਵਿੱਚ ਜਿਹੜੀ ਹੱਡੀਆਂ ਨਾਲ ਭਰੀ ਹੋਈ ਸੀ, ਮੈਨੂੰ ਉਤਾਰ ਦਿੱਤਾ ।
Daniel 12:2 in Panjabi 2 ਉਹਨਾਂ ਵਿੱਚੋਂ ਢੇਰ ਸਾਰੇ ਜੋ ਧਰਤੀ ਦੇ ਹੇਠਾਂ ਸੁੱਤੇ ਪਏ ਹਨ ਜਾਗ ਉੱਠਣਗੇ, ਕਈ ਸਦੀਪਕ ਜੀਉਣ ਲਈ, ਕਈ ਸ਼ਰਮਿੰਦਗੀ ਅਤੇ ਸਦੀਪਕ ਨਿਰਾਦਰੀ ਲਈ ।
Hosea 6:2 in Panjabi 2 ਦੋ ਦਿਨਾਂ ਦੇ ਮਗਰੋਂ ਉਹ ਸਾਨੂੰ ਜਿਵਾਵੇਗਾ, ਤੀਜੇ ਦਿਨ ਉਹ ਸਾਨੂੰ ਉਠਾਵੇਗਾ, ਅਤੇ ਅਸੀਂ ਉਹ ਦੇ ਹਜ਼ੂਰ ਜੀਵਾਂਗੇ !
Hosea 13:14 in Panjabi 14 ਕੀ ਮੈਂ ਪਤਾਲ ਦੇ ਕਾਬੂ ਤੋਂ ਉਹਨਾਂ ਦੇ ਛੁਟਕਾਰੇ ਦਾ ਮੁੱਲ ਭਰਾਂਗਾ ? ਕੀ ਮੈਂ ਮੌਤ ਤੋਂ ਉਹਨਾਂ ਦਾ ਛੁਟਕਾਰਾ ਦਿਆਂਗਾ ? ਹੇ ਮੌਤ, ਤੇਰੀਆਂ ਬਵਾਂ ਕਿੱਥੇ ਹਨ ? ਹੇ ਪਤਾਲ, ਤੇਰੀ ਤਬਾਹੀ ਕਿੱਥੇ ਹੈ ? ਤਰਸ ਮੇਰੀਆਂ ਅੱਖਾਂ ਤੋਂ ਲੁਕਿਆ ਰਹੇਗਾ !
Hosea 14:5 in Panjabi 5 ਮੈਂ ਇਸਰਾਏਲ ਲਈ ਤ੍ਰੇਲ ਵਾਂਗੂੰ ਹੋਵਾਂਗਾ, ਉਹ ਸੋਸਨ ਵਾਂਗੂੰ ਹਰਾ-ਭਰਾ ਹੋਵੇਗਾ, ਅਤੇ ਲਬਾਨੋਨ ਵਾਂਗੂੰ ਆਪਣੀ ਜੜ੍ਹ ਫੜੇਗਾ ।
Zechariah 8:12 in Panjabi 12 ਕਿਉਂ ਜੋ ਬੀ ਸ਼ਾਂਤੀ ਦਾ ਹੋਵੇਗਾ, ਅੰਗੂਰੀ ਬੇਲ ਆਪਣਾ ਫਲ ਦੇਵੇਗੀ, ਧਰਤੀ ਆਪਣੀ ਪੈਦਾਵਾਰ ਦੇਵੇਗੀ ਅਤੇ ਅਕਾਸ਼ ਆਪਣੀ ਤ੍ਰੇਲ ਦੇਵੇਗਾ । ਮੈਂ ਇਸ ਪਰਜਾ ਦੇ ਬਕੀਏ ਨੂੰ ਇਹਨਾਂ ਸਾਰੀਆਂ ਵਸਤਾਂ ਦਾ ਅਧਿਕਾਰੀ ਬਣਾਵਾਂਗਾ ।
Matthew 27:52 in Panjabi 52 ਅਤੇ ਕਬਰਾਂ ਖੁੱਲ੍ਹ ਗਈਆਂ ਅਤੇ ਸੁੱਤੇ ਹੋਏ ਸੰਤਾਂ ਦੀਆਂ ਬਹੁਤ ਲੋਥਾਂ ਉੱਠਾਈਆਂ ਗਈਆਂ ।
Matthew 27:58 in Panjabi 58 ਉਹ ਨੇ ਪਿਲਾਤੁਸ ਕੋਲ ਜਾ ਕੇ ਯਿਸੂ ਦੀ ਲੋਥ ਮੰਗੀ । ਤਦ ਪਿਲਾਤੁਸ ਨੇ ਲੋਥ ਦੇਣ ਦਾ ਹੁਕਮ ਕੀਤਾ ।
John 5:28 in Panjabi 28 ਇਸ ਗੱਲ ਬਾਰੇ ਹੈਰਾਨ ਨਾ ਹੋਵੋ । ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ ।
John 11:25 in Panjabi 25 ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ । ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ ।
Acts 24:15 in Panjabi 15 ਅਤੇ ਪਰਮੇਸ਼ੁਰ ਤੋਂ ਇਹ ਆਸ ਰੱਖਦਾ ਹਾਂ ਜਿਸ ਦੀ ਇਹ ਆਪ ਵੀ ਉਡੀਕ ਕਰਦੇ ਹਨ ਕਿ ਭਾਵੇਂ ਧਰਮੀ, ਭਾਵੇਂ ਕੁਧਰਮੀ ਦੋਹਾਂ ਦਾ ਜੀ ਉੱਠਣਾ ਹੋਵੇਗਾ ।
1 Corinthians 15:20 in Panjabi 20 ਪਰ ਹੁਣ ਮਸੀਹ ਤਾਂ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੁੱਤਿਆਂ ਹੋਇਆਂ ਦਾ ਪਹਿਲਾ ਫਲ ਹੈ !
1 Corinthians 15:22 in Panjabi 22 ਜਿਸ ਤਰ੍ਹਾਂ ਆਦਮ ਵਿੱਚ ਸੱਭੇ ਮਰਦੇ ਹਨ ਉਸੇ ਤਰ੍ਹਾਂ ਮਸੀਹ ਵਿੱਚ ਸੱਭੇ ਜਿਉਂਦੇ ਹੋ ਜਾਣਗੇ ।
Ephesians 5:14 in Panjabi 14 ਇਸ ਲਈ ਉਹ ਆਖਦਾ ਹੈ, ਹੇ ਸੌਣ ਵਾਲਿਆ, ਜਾਗ ਅਤੇ ਮੁਰਦਿਆਂ ਵਿੱਚੋਂ ਜੀ ਉੱਠ ! ਤਾਂ ਮਸੀਹ ਦਾ ਚਾਨਣ ਤੇਰੇ ਉੱਤੇ ਚਮਕੇਗਾ ।
Philippians 3:10 in Panjabi 10 ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸਮਰੱਥਾ ਨੂੰ ਅਤੇ ਉਹ ਦੇ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਂਵਾਂ ।
Philippians 3:21 in Panjabi 21 ਜਿਹੜਾ ਆਪਣੀ ਸ਼ਕਤੀ ਦੇ ਅਨੁਸਾਰ ਜਿਹ ਦੇ ਨਾਲ ਉਹ ਸਭਨਾਂ ਵਸਤਾਂ ਨੂੰ ਆਪਣੇ ਵੱਸ ਵਿੱਚ ਕਰ ਸਕਦਾ ਹੈ ਸਾਡੇ ਨਿਮਾਣੇ ਸਰੀਰ ਨੂੰ ਬਦਲ ਕੇ ਆਪਣੇ ਤੇਜ ਦੇ ਸਰੀਰ ਦੀ ਤਰ੍ਹਾਂ ਬਣਾਵੇਗਾ ।
1 Thessalonians 4:14 in Panjabi 14 ਕਿਉਂਕਿ ਜੇ ਸਾਨੂੰ ਇਹ ਵਿਸ਼ਵਾਸ ਹੈ ਕਿ ਯਿਸੂ ਮਰਿਆ ਅਤੇ ਫੇਰ ਜਿਉਂਦਾ ਹੋਇਆ ਤਾਂ ਇਸੇ ਤਰ੍ਹਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਹ ਦੇ ਨਾਲ ਜਿਵਾਲੇਗਾ ।
Revelation 11:8 in Panjabi 8 ਅਤੇ ਉਹਨਾਂ ਦੀਆਂ ਲਾਸ਼ਾਂ ਉਸ ਵੱਡੀ ਨਗਰੀ ਦੇ ਚੌਂਕ ਵਿੱਚ ਪਈਆਂ ਰਹਿਣਗੀਆਂ ਜਿਸ ਨੂੰ ਆਤਮਿਕ ਰੀਤੀ ਨਾਲ ਸਦੂਮ ਅਤੇ ਮਿਸਰ ਕਿਹਾ ਜਾਂਦਾ ਹੈ, ਜਿੱਥੇ ਉਹਨਾਂ ਦਾ ਪ੍ਰਭੂ ਵੀ ਸਲੀਬ ਉੱਤੇ ਚੜ੍ਹਾਇਆ ਗਿਆ ਸੀ ।
Revelation 20:5 in Panjabi 5 ਬਾਕੀ ਦੇ ਮੁਰਦੇ ਹਜ਼ਾਰ ਸਾਲ ਦੇ ਪੂਰੇ ਹੋਣ ਤੱਕ ਜਿਉਂਦੇ ਨਾ ਹੋਏ । ਇਹ ਪਹਿਲਾ ਮੁਰਦਿਆਂ ਦਾ ਜੀ ਉੱਠਣਾ ਹੈ ।
Revelation 20:12 in Panjabi 12 ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ ।