Isaiah 27:11 in Panjabi 11 ਜਦ ਉਹ ਦੇ ਟਹਿਣੇ ਸੁੱਕ ਜਾਣ ਤਾਂ ਉਹ ਤੋੜੇ ਜਾਣਗੇ, ਔਰਤਾਂ ਆ ਕੇ ਉਹਨਾਂ ਨੂੰ ਅੱਗ ਲਾਉਣਗੀਆਂ । ਉਹ ਤਾਂ ਬੁੱਧਹੀਣ ਲੋਕ ਹਨ, ਇਸ ਲਈ ਉਹਨਾਂ ਦਾ ਕਰਤਾ ਉਹਨਾਂ ਉੱਤੇ ਰਹਮ ਨਾ ਕਰੇਗਾ, ਨਾ ਉਹਨਾਂ ਦਾ ਰਚਣ ਵਾਲਾ ਉਹਨਾਂ ਉੱਤੇ ਕਿਰਪਾ ਕਰੇਗਾ ।
Other Translations King James Version (KJV) When the boughs thereof are withered, they shall be broken off: the women come, and set them on fire: for it is a people of no understanding: therefore he that made them will not have mercy on them, and he that formed them will shew them no favour.
American Standard Version (ASV) When the boughs thereof are withered, they shall be broken off; the women shall come, and set them on fire; for it is a people of no understanding: therefore he that made them will not have compassion upon them, and he that formed them will show them no favor.
Bible in Basic English (BBE) When its branches are dry they will be broken off; the women will come and put fire to them: for it is a foolish people; for this cause he who made them will have no mercy on them, and he whose work they are will not have pity on them.
Darby English Bible (DBY) When its branches are withered they shall be broken off; women shall come [and] set them on fire. For it is a people of no intelligence; therefore he that made them will not have mercy on them, and he who formed them will shew them no favour.
World English Bible (WEB) When the boughs of it are withered, they shall be broken off; the women shall come, and set them on fire; for it is a people of no understanding: therefore he who made them will not have compassion on them, and he who formed them will show them no favor.
Young's Literal Translation (YLT) In the withering of its branch it is broken off, Women are coming in setting it on fire, For it `is' not a people of understanding, Therefore pity it not doth its Maker, And its Former doth not favour it.
Cross Reference Genesis 6:6 in Panjabi 6 ਯਹੋਵਾਹ ਧਰਤੀ ਉੱਤੇ ਆਦਮੀ ਦੀ ਸਿਰਜਣਾ ਕਰਕੇ ਪਛਤਾਇਆ ਅਤੇ ਉਹ ਮਨ ਵਿੱਚ ਦੁਖੀ ਹੋਇਆ ।
Deuteronomy 4:6 in Panjabi 6 ਤੁਸੀਂ ਉਹਨਾਂ ਨੂੰ ਮੰਨੋ ਅਤੇ ਪੂਰੇ ਕਰੋ ਕਿਉਂ ਜੋ ਉਹਨਾਂ ਲੋਕਾਂ ਦੀ ਨਜ਼ਰ ਵਿੱਚ ਤੁਹਾਡੀ ਬੁੱਧੀ ਅਤੇ ਸਮਝ ਇਸੇ ਗੱਲ ਤੋਂ ਪ੍ਰਗਟ ਹੋਵੇਗੀ ਅਰਥਾਤ ਜਿਹੜੇ ਇਨ੍ਹਾਂ ਸਾਰੀਆਂ ਬਿਧੀਆਂ ਨੂੰ ਸੁਣ ਕੇ ਆਖਣਗੇ ਕਿ ਬੇਸ਼ਕ ਇਹ ਵੱਡੀ ਕੌਮ ਬੁੱਧਵਾਨ ਅਤੇ ਸਮਝਦਾਰ ਲੋਕਾਂ ਦੀ ਹੈ ।
Deuteronomy 32:18 in Panjabi 18 ਜਿਸ ਚੱਟਾਨ ਨੇ ਤੈਨੂੰ ਪੈਦਾ ਕੀਤਾ ਤੂੰ ਉਸ ਨੂੰ ਵਿਸਾਰ ਦਿੱਤਾ, ਉਸ ਪਰਮੇਸ਼ੁਰ ਨੂੰ ਜਿਸ ਨੇ ਤੈਨੂੰ ਜਨਮ ਦਿੱਤਾ ਤੂੰ ਭੁੱਲ ਗਿਆ ।
Deuteronomy 32:28 in Panjabi 28 ਇਹ ਤਾਂ ਇੱਕ ਨਿਰਬੁੱਧ ਕੌਮ ਹੈ, ਇਹਨਾਂ ਵਿੱਚ ਕੋਈ ਸਮਝ ਨਹੀਂ ।
2 Chronicles 36:16 in Panjabi 16 ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦਿਆ ਕੀਤੀ ਅਤੇ ਉਹ ਦੇ ਨਬੀਆਂ ਦਾ ਮਖੌਲ ਉਡਾਇਆ, ਐਥੋਂ ਤੱਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ
Psalm 80:15 in Panjabi 15 ਉਸ ਦੀ ਰੱਖਿਆ ਕਰ ਜਿਹੜਾ ਤੇਰੇ ਸੱਜੇ ਹੱਥ ਨੇ ਲਾਇਆ ਹੈ, ਨਾਲੇ ਉਸ ਪੁੱਤਰ ਦੀ ਜੋ ਤੂੰ ਆਪਣੇ ਲਈ ਤਕੜਾ ਕੀਤਾ ।
Psalm 106:40 in Panjabi 40 ਇਉਂ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਅਤੇ ਉਹ ਨੇ ਆਪਣੀ ਮਿਰਾਸ ਤੋਂ ਘਿਣ ਕੀਤੀ ।
Isaiah 1:3 in Panjabi 3 ਬਲਦ ਆਪਣੇ ਮਾਲਕ ਨੂੰ, ਅਤੇ ਖੋਤਾ ਆਪਣੇ ਸੁਆਮੀ ਦੀ ਖੁਰਲੀ ਨੂੰ ਜਾਣਦਾ ਹੈ, ਪਰ ਇਸਰਾਏਲ ਨਹੀਂ ਜਾਣਦਾ, ਮੇਰੀ ਪਰਜਾ ਨਹੀਂ ਸੋਚਦੀ ।
Isaiah 9:17 in Panjabi 17 ਇਸ ਲਈ ਪ੍ਰਭੂ ਉਨ੍ਹਾਂ ਦੇ ਜੁਆਨਾਂ ਉੱਤੇ ਖੁਸ਼ ਨਹੀਂ ਹੋਵੇਗਾ, ਨਾ ਉਨ੍ਹਾਂ ਦੇ ਯਤੀਮਾਂ ਅਤੇ ਵਿਧਵਾਂ ਉੱਤੇ ਰਹਮ ਕਰੇਗਾ, ਕਿਉਂ ਜੋ ਹਰੇਕ ਬੇਧਰਮੀ ਅਤੇ ਕੁਕਰਮੀ ਹੈ, ਅਤੇ ਹਰ ਮੂੰਹ ਮੂਰਖਤਾਈ ਬਕਦਾ ਹੈ । ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ ।
Isaiah 43:1 in Panjabi 1 ਹੇ ਯਾਕੂਬ, ਤੇਰਾ ਕਰਤਾਰ, ਅਤੇ ਹੇ ਇਸਰਾਏਲ, ਤੇਰਾ ਸਿਰਜਣਹਾਰ ਯਹੋਵਾਹ ਹੁਣ ਇਹ ਆਖਦਾ ਹੈ, ਨਾ ਡਰ, ਕਿਉਂ ਜੋ ਮੈਂ ਤੈਨੂੰ ਛੁਡਾ ਲਿਆ ਹੈ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਤੂੰ ਮੇਰਾ ਹੀ ਹੈਂ ।
Isaiah 43:7 in Panjabi 7 ਹਰੇਕ ਜੋ ਮੇਰੇ ਨਾਮ ਤੋਂ ਸਦਾਉਂਦਾ ਹੈ, ਜਿਸ ਨੂੰ ਮੈਂ ਆਪਣੇ ਪਰਤਾਪ ਲਈ ਉਤਪੰਨ ਕੀਤਾ, ਜਿਸ ਨੂੰ ਮੈਂ ਸਿਰਜਿਆ, ਹਾਂ, ਜਿਸ ਨੂੰ ਮੈਂ ਬਣਾਇਆ ਹੈ ।
Isaiah 44:2 in Panjabi 2 ਯਹੋਵਾਹ ਜਿਸ ਨੇ ਤੈਨੂੰ ਬਣਾਇਆ, ਤੈਨੂੰ ਕੁੱਖ ਤੋਂ ਹੀ ਸਿਰਜਿਆ ਅਤੇ ਜੋ ਤੇਰੀ ਸਹਾਇਤਾ ਕਰੇਗਾ, ਉਹ ਆਖਦਾ ਹੈ, ਨਾ ਡਰ, ਹੇ ਯਾਕੂਬ ਮੇਰੇ ਦਾਸ, ਅਤੇ ਯਿਸ਼ੁਰੂਨ ਜਿਸ ਨੂੰ ਮੈਂ ਚੁਣਿਆ ਹੈ ।
Isaiah 44:18 in Panjabi 18 ਉਹ ਨਹੀਂ ਜਾਣਦੇ, ਉਹ ਨਹੀਂ ਸਮਝਦੇ, ਕਿਉਂ ਜੋ ਉਸ ਨੇ ਉਹਨਾਂ ਦੀਆਂ ਅੱਖਾਂ ਨੂੰ ਵੇਖਣ ਤੋਂ ਅਤੇ ਉਹਨਾਂ ਦਿਆਂ ਮਨਾਂ ਨੂੰ ਸਮਝਣ ਤੋਂ ਬੰਦ ਕਰ ਦਿੱਤਾ ਹੈ ।
Isaiah 44:24 in Panjabi 24 ਯਹੋਵਾਹ ਤੇਰਾ ਛੁਡਾਉਣ ਵਾਲਾ, ਜਿਸ ਨੇ ਤੈਨੂੰ ਕੁੱਖ ਵਿੱਚ ਸਿਰਜਿਆ ਇਹ ਆਖਦਾ ਹੈ, ਮੈਂ ਯਹੋਵਾਹ ਸਾਰੀਆਂ ਚੀਜ਼ਾਂ ਦਾ ਕਰਤਾ ਹਾਂ, ਮੈਂ ਇਕੱਲਾ ਅਕਾਸ਼ਾਂ ਦਾ ਤਾਣਨ ਵਾਲਾ ਹਾਂ, ਅਤੇ ਮੈਂ ਆਪ ਹੀ ਧਰਤੀ ਦਾ ਵਿਛਾਉਣ ਵਾਲਾ ਹਾਂ ।
Jeremiah 4:22 in Panjabi 22 ਮੇਰੀ ਪਰਜਾ ਤਾਂ ਮੂਰਖ ਹੈ, ਉਹ ਮੈਨੂੰ ਨਹੀਂ ਜਾਣਦੀ । ਉਹ ਮੂਰਖ ਬੱਚੇ ਹਨ, ਉਹਨਾਂ ਨੂੰ ਕੋਈ ਸਮਝ ਨਹੀਂ । ਉਹ ਬੁਰਿਆਈ ਕਰਨ ਵਿੱਚ ਬੁੱਧਵਾਨ ਹਨ, ਪਰ ਉਹ ਨੇਕੀ ਕਰਨੀ ਨਹੀਂ ਜਾਣਦੇ ।
Jeremiah 5:4 in Panjabi 4 ਤਦ ਮੈਂ ਆਖਿਆ, ਇਹ ਸੱਚ-ਮੁੱਚ ਗਰੀਬ ਹਨ, ਇਹ ਬੇਅਕਲ ਹਨ, ਤਾਂ ਯਹੋਵਾਹ ਦੇ ਰਾਹ ਨੂੰ ਨਹੀਂ ਜਾਣਦੇ, ਨਾ ਆਪਣੇ ਪਰਮੇਸ਼ੁਰ ਦੇ ਇਨਸਾਫ਼ ਨੂੰ ।
Jeremiah 5:21 in Panjabi 21 ਹੇ ਮੂਰਖ ਅਤੇ ਬੇਸਮਝ ਲੋਕੋ, ਇਹ ਨੂੰ ਸੁਣੋ ਤਾਂ, ਤੁਸੀਂ ਜਿਹਨਾਂ ਦੀਆਂ ਅੱਖਾਂ ਤਾਂ ਹਨ ਪਰ ਵੇਖਦੇ ਨਹੀਂ, ਜਿਹਨਾਂ ਦੇ ਕੰਨ ਤਾਂ ਹਨ ਪਰ ਸੁਣਦੇ ਨਹੀਂ,
Jeremiah 8:7 in Panjabi 7 ਨਾਲੇ ਹਵਾਈ ਲੰਮਢੀਂਗ ਆਪਣਾ ਸਮਾ ਜਾਣਦੀ ਹੈ, ਖੁਮਰੀ, ਅਬਾਬੀਲ ਅਤੇ ਸਾਰਸ, ਆਪਣੇ ਆਉਣ ਦੇ ਵੇਲੇ ਦੀ ਸਾਂਭ ਕਰਦੇ ਹਨ, ਪਰ ਮੇਰੀ ਪਰਜਾ ਯਹੋਵਾਹ ਦੇ ਨਿਆਂ ਨੂੰ ਨਹੀਂ ਜਾਣਦੀ ।
Ezekiel 9:10 in Panjabi 10 ਇਸ ਲਈ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਕਦੇ ਵੀ ਤਰਸ ਨਹੀਂ ਕਰਾਂਗਾ ! ਮੈਂ ਉਹਨਾਂ ਦੀ ਕਰਨੀ ਦਾ ਬਦਲਾ ਉਹਨਾਂ ਦੇ ਸਿਰਾਂ ਉੱਤੇ ਲਿਆਵਾਂਗਾ ।
Ezekiel 15:2 in Panjabi 2 ਹੇ ਮਨੁੱਖ ਦੇ ਪੁੱਤਰ, ਕੀ ਅੰਗੂਰ ਦੀ ਲੱਕੜੀ ਹੋਰਨਾਂ ਰੁੱਖਾਂ ਦੀ ਲੱਕੜੀ ਨਾਲੋਂ ਅਰਥਾਤ ਅੰਗੂਰ ਦੀ ਟਹਿਣੀ ਜਿਹੜੀ ਜੰਗਲ ਦੇ ਰੁੱਖਾਂ ਵਿੱਚ ਹੈ, ਕੁੱਝ ਚੰਗੀ ਹੈ ?
Ezekiel 20:47 in Panjabi 47 ਅਤੇ ਦੱਖਣ ਦੇ ਜੰਗਲ ਨੂੰ ਆਖ, ਯਹੋਵਾਹ ਦਾ ਵਾਕ ਸੁਣ ! ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰੇ ਵਿੱਚ ਅੱਗ ਭੜਕਾਵਾਂਗਾ ਅਤੇ ਉਹ ਹਰੇਕ ਸੁੱਕੇ ਤੇ ਹਰੇ ਰੁੱਖ ਨੂੰ ਭਸਮ ਕਰ ਦੇਵੇਗੀ । ਭੜਕਦਾ ਹੋਇਆ ਚਿੰਗਾੜਾ ਨਾ ਬੁਝੇਗਾ ਅਤੇ ਦੱਖਣ ਤੋਂ ਉਤਰ ਤੱਕ ਸਾਰਿਆਂ ਦੇ ਮੂੰਹ ਉਹ ਦੇ ਨਾਲ ਝੁਲਸੇ ਜਾਣਗੇ ।
Hosea 4:6 in Panjabi 6 ਮੇਰੀ ਪਰਜਾ ਗਿਆਨ ਤੋਂ ਬਿਨ੍ਹਾਂ ਨਾਸ਼ ਹੁੰਦੀ ਹੈ, - ਕਿਉਂ ਜੋ ਤੂੰ ਗਿਆਨ ਨੂੰ ਰੱਦ ਕੀਤਾ, ਮੈਂ ਤੈਨੂੰ ਆਪਣਾ ਜਾਜਕ ਹੋਣ ਤੋਂ ਰੱਦ ਕਰਾਂਗਾ, ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਨੂੰ ਭੁੱਲ ਗਿਆ, ਸੋ ਮੈਂ ਵੀ ਤੇਰੇ ਬੱਚਿਆਂ ਨੂੰ ਭੁੱਲ ਜਾਂਵਾਂਗਾ ।
Matthew 3:10 in Panjabi 10 ਅਤੇ ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ, ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ ।
Matthew 13:15 in Panjabi 15 ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ ।
Matthew 13:19 in Panjabi 19 ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਆ ਕੇ ਜੋ ਕੁੱਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ । ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ ।
John 15:6 in Panjabi 6 ਜੇਕਰ ਕੋਈ ਮੇਰੇ ਵਿੱਚ ਨਹੀਂ ਰਹਿੰਦਾ, ਉਹ ਇੱਕ ਟਹਿਣੀ ਵਾਂਗੂੰ ਸੁੱਟਿਆ ਜਾਵੇਗਾ ਅਤੇ ਸੁੱਕ ਜਾਵੇਗਾ । ਅਜਿਹੀਆਂ ਟਹਿਣੀਆਂ ਨੂੰ ਲੋਕ ਅੱਗ ਵਿੱਚ ਸਾੜ ਦਿੰਦੇ ਹਨ ।
Romans 1:28 in Panjabi 28 ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ ।
Romans 1:31 in Panjabi 31 ਨਿਰਬੁੱਧ, ਨੇਮ ਤੋੜਨ ਵਾਲੇ, ਨਿਰਮੋਹ ਅਤੇ ਨਿਰਦਈ ਹੋਏ ।
1 Thessalonians 2:16 in Panjabi 16 ਉਹ ਸਾਨੂੰ ਪਰਾਈਆਂ ਕੌਮਾਂ ਨਾਲ ਉਨ੍ਹਾਂ ਦੀ ਮੁਕਤੀ ਬਾਰੇ ਗੱਲ ਕਰਨ ਤੋਂ ਰੋਕਦੇ ਹਨ, ਕਿ ਕਿਤੇ ਉਹ ਬਚਾਏ ਨਾ ਜਾਣ ਤਾਂ ਜੋ ਉਹਨਾਂ ਦੇ ਪਾਪਾਂ ਦਾ ਭਾਂਡਾ ਸਦਾ ਭਰਿਆ ਰਹੇ ! ਪਰ ਉਹਨਾਂ ਦੇ ਉੱਤੇ ਪਰਮੇਸ਼ੁਰ ਦਾ ਪੂਰਾ ਕ੍ਰੋਧ ਆ ਪਿਆ ਹੈ ! ।
2 Thessalonians 1:8 in Panjabi 8 ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ ।
James 2:13 in Panjabi 13 ਕਿਉਂਕਿ ਜਿਸ ਨੇ ਦਯਾ ਨਾ ਕੀਤੀ ਉਸ ਦਾ ਨਿਆਂ ਬਿਨ੍ਹਾਂ ਦਯਾ ਤੋਂ ਕੀਤਾ ਜਾਵੇਗਾ । ਦਯਾ ਨਿਆਂ ਦੇ ਉੱਤੇ ਜਿੱਤ ਪਾਉਂਦੀ ਹੈ ।