Isaiah 27:9 in Panjabi 9 ਇਸ ਲਈ ਇਹ ਦੇ ਨਾਲ ਯਾਕੂਬ ਦੀ ਬਦੀ ਦਾ ਪਰਾਸਚਿਤ ਹੋਵੇਗਾ, ਅਤੇ ਉਹ ਦੇ ਪਾਪ ਦੇ ਦੂਰ ਹੋਣ ਦਾ ਸਾਰਾ ਫਲ ਹੋਵੇਗਾ ਕਿ ਉਹ ਜਗਵੇਦੀ ਦੇ ਸਾਰੇ ਪੱਥਰ ਚੂਰ-ਚੂਰ ਕੀਤੇ ਹੋਏ ਚੂਨੇ ਦੇ ਪੱਥਰਾਂ ਵਾਂਗੂੰ ਕਰਨਗੇ, ਅਤੇ ਨਾ ਅਸ਼ੇਰਾਹ ਦੀਆਂ ਮੂਰਤਾਂ ਨਾ ਸੂਰਜ ਥੰਮ੍ਹ ਖੜ੍ਹੇ ਰਹਿਣਗੇ ।
Other Translations King James Version (KJV) By this therefore shall the iniquity of Jacob be purged; and this is all the fruit to take away his sin; when he maketh all the stones of the altar as chalkstones that are beaten in sunder, the groves and images shall not stand up.
American Standard Version (ASV) Therefore by this shall the iniquity of Jacob be forgiven, and this is all the fruit of taking away his sin: that he maketh all the stones of the altar as chalkstones that are beaten in sunder, `so that' the Asherim and the sun-images shall rise no more.
Bible in Basic English (BBE) So by this will the sin of Jacob be covered, and this is all the fruit of taking away his punishment; when all the stones of the altar are crushed together, so that the wood pillars and the sun-images will not be put up again.
Darby English Bible (DBY) By this, therefore, shall the iniquity of Jacob be purged; and this is all the fruit of the taking away of his sin: when he shall make all the stones of the altar as chalkstones that are crumbled in pieces, -- the Asherahs and the sun-images shall not stand.
World English Bible (WEB) Therefore by this shall the iniquity of Jacob be forgiven, and this is all the fruit of taking away his sin: that he makes all the stones of the altar as chalk stones that are beaten in sunder, [so that] the Asherim and the sun-images shall rise no more.
Young's Literal Translation (YLT) Therefore by this is the iniquity of Jacob covered, And this `is' all the fruit -- To take away his sin, in His setting all the stones of an altar, As chalkstones beaten in pieces, They rise not -- shrines and images.
Cross Reference Exodus 34:13 in Panjabi 13 ਕਿਉਂ ਜੋ ਤੁਸੀਂ ਉਨ੍ਹਾਂ ਦੀਆਂ ਜਗਵੇਦੀਆਂ ਨੂੰ ਢਾਉਣਾ ਅਤੇ ਉਨ੍ਹਾਂ ਦੇ ਥੰਮਾਂ ਨੂੰ ਚੂਰ-ਚੂਰ ਕਰਨਾ ਹੈ ਅਤੇ ਉਨ੍ਹਾਂ ਦੇ ਟੁੰਡਾਂ ਨੂੰ ਵੱਢ ਸੁੱਟਣਾ ।
2 Kings 25:9 in Panjabi 9 ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ ।
2 Kings 25:13 in Panjabi 13 ਅਤੇ ਪਿੱਤਲ ਦੇ ਓਹਨਾਂ ਥੰਮ੍ਹਾਂ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸਨ ਅਤੇ ਕੁਰਸੀਆਂ ਨੂੰ ਅਤੇ ਪਿੱਤਲ ਦੇ ਵੱਡੇ ਹੌਦ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸੀ ਕਸਦੀਆਂ ਨੇ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਓਹ ਓਹਨਾਂ ਦਾ ਪਿੱਤਲ ਬਾਬਲ ਨੂੰ ਲੈ ਗਏ ।
2 Chronicles 14:5 in Panjabi 5 ਉਹ ਨੇ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚੋਂ ਉੱਚੇ ਸਥਾਨਾਂ ਅਤੇ ਸੂਰਜ ਦੀਆਂ ਮੂਰਤੀਆਂ ਨੂੰ ਦੂਰ ਕਰ ਛੱਡਿਆ ਅਤੇ ਉਹ ਦੇ ਸਾਹਮਣੇ ਰਾਜ ਵਿੱਚ ਚੈਨ ਰਿਹਾ ।
2 Chronicles 34:4 in Panjabi 4 ਅਤੇ ਉਨ੍ਹਾਂ ਨੇ ਉਸ ਦੇ ਸਾਹਮਣੇ ਬਆਲਾਂ ਦੀਆਂ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਸੂਰਜ ਦੀਆਂ ਮੂਰਤਾਂ ਨੂੰ ਜਿਹੜੀਆਂ ਉਨ੍ਹਾਂ ਦੇ ਉੱਪਰ ਸਨ ਉਸ ਨੇ ਵੱਢ ਸੁੱਟੀਆਂ ਅਤੇ ਟੁੰਡ ਦੇਵਤਿਆਂ ਨੂੰ ਅਤੇ ਘੜੀਆਂ ਹੋਈਆਂ ਤੇ ਢਾਲੀਆਂ ਹੋਈਆਂ ਮੂਰਤੀਆਂ ਨੂੰ ਉਸ ਨੇ ਟੁੱਕੜੇ-ਟੁੱਕੜੇ ਕਰ ਸੁੱਟਿਆ ਅਤੇ ਉਨ੍ਹਾਂ ਨੂੰ ਪੀਹ ਕੇ ਉਸ ਨੂੰ ਉਨ੍ਹਾਂ ਦੀਆਂ ਕਬਰਾਂ ਉੱਤੇ ਖਿਲਾਰਿਆ ਜਿਨ੍ਹਾਂ ਨੇ ਉਨ੍ਹਾਂ ਲਈ ਬਲੀਆਂ ਚੜ੍ਹਾਈਆਂ ਸਨ
2 Chronicles 36:19 in Panjabi 19 ਅਤੇ ਉਹ ਨੇ ਪਰਮੇਸ਼ੁਰ ਦੇ ਭਵਨ ਨੂੰ ਸਾੜ ਦਿੱਤਾ ਅਤੇ ਯਰੂਸ਼ਲਮ ਦੀ ਕੰਧ ਨੂੰ ਢਾਹ ਸੁੱਟਿਆ ਅਤੇ ਉਹ ਦੇ ਸਾਰੇ ਮਹਿਲ ਅੱਗ ਨਾਲ ਸਾੜ ਦਿੱਤੇ, ਅਤੇ ਉਹ ਦੇ ਸਾਰੇ ਬਹੁਮੁੱਲੇ ਭਾਂਡਿਆਂ ਨੂੰ ਬਰਬਾਦ ਕੀਤਾ
Ezra 3:2 in Panjabi 2 ਤਦ ਯੇਸ਼ੂਆ, ਯੋਸਾਦਾਕ ਦਾ ਪੁੱਤਰ ਆਪਣੇ ਜਾਜਕ ਭਰਾਵਾਂ ਦੇ ਨਾਲ ਅਤੇ ਸ਼ਅਲਤੀਏਲ ਦਾ ਪੁੱਤਰ ਜ਼ਰੂੱਬਾਬਲ ਅਤੇ ਉਸ ਦੇ ਭਰਾ ਉੱਠ ਖਲੋਤੇ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਜਗਵੇਦੀ ਨੂੰ ਬਣਾਇਆ ਤਾਂ ਜੋ ਉਸ ਦੇ ਉੱਤੇ ਹੋਮ ਬਲੀਆਂ ਚੜ੍ਹਾਉਣ ਜਿਸ ਤਰ੍ਹਾਂ ਪਰਮੇਸ਼ੁਰ ਦੇ ਦਾਸ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਸੀ ।
Psalm 119:67 in Panjabi 67 ਮੇਰੇ ਦੁਖੀ ਹੋਣ ਤੋਂ ਪਹਿਲਾਂ ਮੈਂ ਭੁੱਲਿਆ ਫਿਰਦਾ ਸੀ,ਪਰ ਹੁਣ ਮੈਂ ਤੇਰੇ ਬਚਨ ਦੀ ਪਾਲਣਾ ਕਰਦਾ ਹਾਂ ।
Psalm 119:71 in Panjabi 71 ਮੇਰੇ ਲਈ ਭਲਾ ਕਿ ਮੈਂ ਦੁਖੀ ਹੋਇਆ,ਤਾਂ ਜੋ ਮੈਂ ਤੇਰੀਆਂ ਬਿਧੀਆਂ ਨੂੰ ਸਿੱਖਾਂ ।
Proverbs 20:30 in Panjabi 30 ਸੱਟਾਂ ਲੱਗਣ ਨਾਲ ਜਿਹੜੇ ਜ਼ਖਮ ਹੁੰਦੇ ਹਨ ਉਹ ਬੁਰਿਆਈ ਨੂੰ ਸਾਫ਼ ਕਰਦੇ ਹਨ, ਅਤੇ ਮਾਰ ਅੰਦਰਲੇ ਹਿੱਸਿਆਂ ਨੂੰ ਵੀ ।
Isaiah 1:24 in Panjabi 24 ਇਸ ਲਈ ਪ੍ਰਭੂ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਸ਼ਕਤੀਮਾਨ ਦਾ ਵਾਕ ਹੈ, ਆਹ, ਮੈਂ ਆਪਣੇ ਵਿਰੋਧੀਆਂ ਤੋਂ ਅਰਾਮ ਪਾਵਾਂਗਾ, ਅਤੇ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ !
Isaiah 1:29 in Panjabi 29 ਕਿਉਂ ਜੋ ਉਹ ਤਾਂ ਉਨ੍ਹਾਂ ਬਲੂਤਾਂ ਤੋਂ ਲੱਜਿਆਵਾਨ ਹੋਣਗੇ, ਜਿਨ੍ਹਾਂ ਨੂੰ ਤੁਸੀਂ ਪਸੰਦ ਕਰਦੇ ਸੀ, ਅਤੇ ਜਿਨ੍ਹਾਂ ਬਾਗਾਂ ਨੂੰ ਤੁਸੀਂ ਚੁਣਿਆ ਸੀ, ਉਨ੍ਹਾਂ ਦੇ ਕਾਰਨ ਤੁਸੀਂ ਖੱਜਲ ਹੋਵੋਗੇ ।
Isaiah 2:12 in Panjabi 12 ਇਸ ਲਈ ਕਿ ਸੈਨਾਂ ਦੇ ਯਹੋਵਾਹ ਦਾ ਇੱਕ ਦਿਨ ਹੈ, ਜਿਹੜਾ ਹਰੇਕ ਘਮੰਡੀ ਅਤੇ ਅਭਮਾਨੀ ਦੇ ਵਿਰੁੱਧ, ਅਤੇ ਹਰੇਕ ਹੰਕਾਰੀ ਦੇ ਵਿਰੁੱਧ ਹੈ, ਅਤੇ ਉਹ ਨੀਵੇਂ ਕੀਤੇ ਜਾਣਗੇ,
Isaiah 4:4 in Panjabi 4 ਇਹ ਤਦ ਹੋਵੇਗਾ ਜਦ ਪ੍ਰਭੂ ਨਿਆਂ ਦੇ ਆਤਮਾ ਅਤੇ ਭਸਮ ਕਰਨ ਵਾਲੇ ਆਤਮਾ ਨਾਲ ਸੀਯੋਨ ਦੀਆਂ ਧੀਆਂ ਦਾ ਮੈਲ ਧੋ ਸੁੱਟੇਗਾ ਅਤੇ ਯਰੂਸ਼ਲਮ ਦਾ ਲਹੂ ਉਹ ਦੇ ਵਿੱਚੋਂ ਸਾਫ਼ ਕਰ ਚੁੱਕਿਆ ਹੋਵੇਗਾ ।
Isaiah 17:8 in Panjabi 8 ਉਹ ਜਗਵੇਦੀਆਂ ਵੱਲ ਆਪਣੀ ਦਸਤਕਾਰੀ ਉੱਤੇ ਗੌਰ ਨਾ ਕਰਨਗੇ, ਨਾ ਆਪਣੀਆਂ ਉਂਗਲੀਆਂ ਦੀ ਕਿਰਤ ਵੱਲ, ਨਾ ਅਸ਼ੇਰਾਹ ਦੀਆਂ ਮੂਰਤਾਂ ਵੱਲ ਨਾ ਸੂਰਜ ਥੰਮ੍ਹਾਂ ਵੱਲ ਵੇਖਣਗੇ ।
Isaiah 48:10 in Panjabi 10 ਵੇਖ, ਮੈਂ ਤੈਨੂੰ ਤਾਇਆ ਪਰ ਚਾਂਦੀ ਵਾਂਗੂੰ ਨਹੀਂ, ਮੈਂ ਤੈਨੂੰ ਦੁੱਖ ਦੀ ਕੁਠਾਲੀ ਵਿੱਚ ਪਰਤਾਇਆ ਹੈ ।
Ezekiel 11:18 in Panjabi 18 ਉਹ ਉੱਥੇ ਆਉਣਗੇ ਅਤੇ ਉਸ ਦੀਆਂ ਸਾਰੀਆਂ ਘਿਣਾਉਣੀਆਂ ਅਤੇ ਭੈੜੀਆਂ ਚੀਜ਼ਾਂ ਉਸ ਵਿੱਚੋਂ ਕੱਢ ਦੇਣਗੇ ।
Ezekiel 20:38 in Panjabi 38 ਮੈਂ ਤੁਹਾਡੇ ਵਿੱਚੋਂ ਉਹਨਾਂ ਲੋਕਾਂ ਨੂੰ ਜਿਹੜੇ ਮੇਰੇ ਵਿਰੁੱਧ ਬਾਗੀ ਹਨ ਅੱਡ ਕਰਾਂਗਾ, ਮੈਂ ਉਹਨਾਂ ਨੂੰ ਉਸ ਦੇਸ ਵਿੱਚੋਂ ਜਿੱਥੇ ਉਹ ਪਰਦੇਸੀ ਹਨ, ਬਾਹਰ ਕੱਢ ਲਿਆਵਾਂਗਾ ਪਰ ਉਹ ਇਸਰਾਏਲ ਦੇ ਦੇਸ ਵਿੱਚ ਨਾ ਵੜਨਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ ।
Ezekiel 24:11 in Panjabi 11 ਤਦ ਉਹ ਨੂੰ ਖ਼ਾਲੀ ਕਰ ਕੇ ਅੰਗਾਰਿਆਂ ਤੇ ਰੱਖ, ਤਾਂ ਜੋ ਉਹ ਦਾ ਪਿੱਤਲ ਗਰਮ ਹੋਵੇ ਅਤੇ ਪਿਘਲ ਜਾਵੇ । ਉਸ ਦੇ ਅੰਦਰ ਦੀ ਮੈਲ਼ ਸੜ ਜਾਵੇ ਅਤੇ ਉਹ ਦਾ ਜੰਗਾਲ ਸੜ ਜਾਵੇ ।
Daniel 11:35 in Panjabi 35 ਕਈ ਬੁੱਧਵਾਨ ਵੀ ਡਿੱਗ ਪੈਣਗੇ ਇਸ ਕਰਕੇ ਜੋ ਉਹ ਪਰਤਾਏ ਜਾਣ ਅਤੇ ਉਹ ਸਫ਼ਾ ਅਤੇ ਚਿੱਟੇ ਹੋ ਜਾਣ ਐਥੋਂ ਤੱਕ ਜੋ ਅਖੀਰੀ ਸਮਾਂ ਆਵੇ ਕਿਉਂ ਜੋ ਇਹ ਵੇਲੇ ਸਿਰ ਉੱਤੇ ਠਹਿਰਾਈ ਹੋਈ ਹੈ ।
Hosea 14:8 in Panjabi 8 ਹੇ ਅਫ਼ਰਾਈਮ, ਫੇਰ ਬੁੱਤਾਂ ਦੇ ਨਾਲ ਮੇਰਾ ਕੀ ਕੰਮ ? ਮੈਂ ਹੀ ਉੱਤਰ ਦਿੱਤਾ, ਅਤੇ ਉਸ ਤੇ ਧਿਆਨ ਲਾਵਾਂਗਾ, ਮੈਂ ਹਰੇ ਸਰੂ ਵਾਂਗੂੰ ਹਾਂ, ਤੇਰਾ ਫਲ ਮੇਰੇ ਤੋਂ ਹੀ ਮਿਲਦਾ ਹੈ ।
Micah 5:13 in Panjabi 13 ਮੈਂ ਤੇਰੀਆਂ ਮੂਰਤਾਂ ਨੂੰ ਅਤੇ ਤੇਰੇ ਥੰਮ੍ਹਾਂ ਨੂੰ ਤੇਰੇ ਵਿਚਕਾਰੋਂ ਵੱਢ ਸੁੱਟਾਂਗਾ, ਅਤੇ ਤੂੰ ਫੇਰ ਆਪਣੇ ਹੱਥਾਂ ਦੇ ਕੰਮ ਨੂੰ ਮੱਥਾ ਨਾ ਟੇਕੇਂਗਾ ।
Zechariah 13:2 in Panjabi 2 ਉਸ ਦਿਨ ਇਸ ਤਰ੍ਹਾਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਦੇਸ ਵਿੱਚੋਂ ਬੁੱਤਾਂ ਦਾ ਨਾਮ ਕੱਟ ਦਿਆਂਗਾ, ਉਹ ਫੇਰ ਚੇਤੇ ਨਾ ਕੀਤੇ ਜਾਣਗੇ ਅਤੇ ਨਬੀਆਂ ਅਤੇ ਪਲੀਤ ਆਤਮਾਂ ਨੂੰ ਉਸ ਦੇਸ ਤੋਂ ਕੱਢ ਦਿਆਂਗਾ ।
Malachi 3:2 in Panjabi 2 ਪਰ ਉਸ ਦੇ ਆਉਣ ਦੇ ਦਿਨ ਨੂੰ ਕੌਣ ਸਹਾਰ ਸਕਦਾ ਹੈ ਅਤੇ ਜਦ ਉਹ ਪਰਗਟ ਹੋਵੇਗਾ ਤਦ ਕੌਣ ਖੜ੍ਹਾ ਰਹਿ ਸਕੇਗਾ ? ਕਿਉਂ ਜੋ ਉਹ ਸੁਨਿਆਰੇ ਦੀ ਅੱਗ ਅਤੇ ਧੋਬੀ ਦੇ ਸਾਬਣ ਵਰਗਾ ਹੈ ।
Romans 11:27 in Panjabi 27 ਅਤੇ ਉਹਨਾਂ ਦੇ ਨਾਲ ਮੇਰਾ ਇਹ ਨੇਮ ਹੋਵੇਗਾ, ਜੋ ਮੈਂ ਉਹਨਾਂ ਦੇ ਪਾਪਾਂ ਨੂੰ ਦੂਰ ਕਰ ਦੇਵਾਂਗਾ ।
1 Corinthians 11:32 in Panjabi 32 ਪਰ ਜਦ ਜਾਂਚੇ ਜਾਂਦੇ ਹਾਂ ਤਾਂ ਪ੍ਰਭੂ ਤੋਂ ਤਾੜੇ ਜਾਂਦੇ ਹਾਂ ਤਾਂ ਜੋ ਅਸੀਂ ਸੰਸਾਰ ਨਾਲ ਦੋਸ਼ੀ ਨਾ ਠਹਿਰਾਏ ਜਾਈਏ ।
Hebrews 12:6 in Panjabi 6 ਕਿਉਂ ਜੋ ਜਿਸ ਦੇ ਨਾਲ ਪਿਆਰ ਕਰਦਾ ਹੈ, ਪ੍ਰਭੂ ਉਸ ਨੂੰ ਤਾੜਦਾ ਹੈ, ਅਤੇ ਹਰੇਕ ਪੁੱਤ੍ਰ ਨੂੰ ਜਿਸ ਨੂੰ ਉਹ ਕਬੂਲ ਕਰਦਾ ਹੈ, ਉਹ ਕੋਰੜੇ ਮਾਰਦਾ ਹੈ ।
Hebrews 12:9 in Panjabi 9 ਫੇਰ ਸਾਡੇ ਸਰੀਰਕ ਪਿਉ ਜਿਹੜੇ ਸਾਡੀ ਤਾੜਨਾ ਕਰਦੇ ਸਨ ਅਤੇ ਅਸੀਂ ਫਿਰ ਵੀ ਉਹਨਾਂ ਦਾ ਆਦਰ ਕੀਤਾ । ਤਾਂ ਭਲਾ, ਅਸੀਂ ਆਤਮਿਆਂ ਦੇ ਪਿਤਾ ਦੇ ਵਧੇਰੇ ਅਧੀਨ ਨਾ ਹੋਈਏ ਅਤੇ ਜੀਵੀਏ ?