Isaiah 28:1 in Panjabi 1 ਹਾਇ ਇਫ਼ਰਾਈਮ ਦੇ ਸ਼ਰਾਬੀਆਂ ਦੇ ਘਮੰਡ ਦੇ ਮੁਕਟ ਉੱਤੇ ! ਅਤੇ ਉਸ ਦੇ ਸ਼ਾਨਦਾਰ ਸੁਹੱਪਣ ਦੇ ਕੁਮਲਾਏ ਹੋਏ ਫੁੱਲ ਉੱਤੇ, ਜਿਹੜਾ ਉਨ੍ਹਾਂ ਬੇਹੋਸ਼ ਸ਼ਰਾਬੀਆਂ ਦੀ ਫਲਦਾਰ ਘਾਟੀ ਦੇ ਸਿਰੇ ਉੱਤੇ ਹੈ !
Other Translations King James Version (KJV) Woe to the crown of pride, to the drunkards of Ephraim, whose glorious beauty is a fading flower, which are on the head of the fat valleys of them that are overcome with wine!
American Standard Version (ASV) Woe to the crown of pride of the drunkards of Ephraim, and to the fading flower of his glorious beauty, which is on the head of the fat valley of them that are overcome with wine!
Bible in Basic English (BBE) Ho! crown of pride of those who are given up to wine in Ephraim, and the dead flower of his glory which is on the head of those who are overcome by strong drink!
Darby English Bible (DBY) Woe to the crown of pride of the drunkards of Ephraim, and to the fading flower of his glorious adornment, which is on the head of the fat valley of them that are overcome with wine.
World English Bible (WEB) Woe to the crown of pride of the drunkards of Ephraim, and to the fading flower of his glorious beauty, which is on the head of the fat valley of those who are overcome with wine!
Young's Literal Translation (YLT) Wo `to' the proud crown of the drunkards of Ephraim. And the fading flower of the beauty of his glory, That `is' on the head of the fat valley of the broken down of wine.
Cross Reference 2 Kings 14:25 in Panjabi 25 ਉਸ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਉਸ ਬਚਨ ਦੇ ਅਨੁਸਾਰ, ਜੋ ਉਸ ਨੇ ਅਮਿੱਤਈ ਦੇ ਪੁੱਤਰ ਆਪਣੇ ਦਾਸ ਯੂਨਾਹ ਨਬੀ ਦੇ ਰਾਹੀਂ, ਜੋ ਗਥ ਹੇਫਰ ਦਾ ਸੀ ਆਖਿਆ ਸੀ, ਇਸਰਾਏਲ ਦੀ ਹੱਦ ਨੂੰ ਹਮਾਥ ਦੇ ਕੋਲੋਂ ਲੈ ਕੇ ਅਰਾਬਾਹ ਦੇ ਸਮੁੰਦਰ ਤੱਕ ਫਿਰ ਪੁਚਾ ਦਿੱਤਾ ।
2 Kings 15:29 in Panjabi 29 ਇਸਰਾਏਲ ਦੇ ਰਾਜਾ ਪਕਹ ਦੇ ਦਿਨਾਂ ਵਿੱਚ ਅੱਸ਼ੂਰ ਦੇ ਰਾਜਾ ਤਿਗਲਥ ਪਿਲਸਰ ਨੇ ਆ ਕੇ ਈਯੋਨ, ਆਬੇਲ-ਬੈਤ-ਮਆਕਾਹ, ਯਾਨੋਆਹ, ਕਦਸ਼, ਹਾਸੋਰ, ਗਿਲਆਦ, ਗਾਲੀਲ ਅਤੇ ਨਫਤਾਲੀ ਦੇ ਸਾਰੇ ਦੇਸ ਨੂੰ ਲੈ ਲਿਆ ਅਤੇ ਉਹਨਾਂ ਨੂੰ ਗੁਲਾਮ ਕਰਕੇ ਅੱਸ਼ੂਰ ਨੂੰ ਲੈ ਗਿਆ ।
2 Kings 18:10 in Panjabi 10 ਅਤੇ ਤਿੰਨਾ ਸਾਲਾਂ ਦੇ ਅੰਤ ਵਿੱਚ ਉਨ੍ਹਾਂ ਨੇ ਉਹ ਨੂੰ ਲੈ ਲਿਆ । ਹਿਜ਼ਕੀਯਾਹ ਦੇ ਰਾਜ ਦੇ ਛੇਵੇਂ ਸਾਲ ਜੋ ਇਸਰਾਏਲ ਦੇ ਰਾਜਾ ਹੋਸ਼ੇਆ ਦੇ ਰਾਜ ਦਾ ਨੌਵਾਂ ਸਾਲ ਸੀ, ਸਾਮਰਿਯਾ ਲੈ ਲਿਆ ਗਿਆ ।
2 Chronicles 28:6 in Panjabi 6 ਅਤੇ ਰਮਲਯਾਹ ਦੇ ਪੁੱਤਰ ਫਕਹ ਨੇ ਇੱਕੋ ਹੀ ਦਿਨ ਵਿੱਚ ਯਹੂਦਾਹ ਵਿੱਚੋਂ ਇੱਕ ਲੱਖ ਵੀਹ ਹਜ਼ਾਰ ਨੂੰ ਜੋ ਸਾਰੇ ਸੂਰਮੇ ਸਨ ਕਤਲ ਕਰ ਦਿੱਤਾ ਕਿਉਂ ਜੋ ਉਨ੍ਹਾਂ ਨੇ ਯਹੋਵਾਹ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ
2 Chronicles 30:6 in Panjabi 6 ਸੋ ਹਲਕਾਰੇ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦੇ ਹੱਥਾਂ ਦੇ ਪਰਵਾਨੇ ਲੈ ਕੇ ਸਾਰੇ ਇਸਰਾਏਲ ਅਤੇ ਯਹੂਦਾਹ ਵਿੱਚ ਗਏ ਅਤੇ ਪਾਤਸ਼ਾਹ ਦੇ ਹੁਕਮ ਅਨੁਸਾਰ ਇਹ ਆਖਿਆ ਕਿ ਹੇ ਇਸਰਾਏਲੀਓ, ਤੁਸੀਂ ਯਹੋਵਾਹ ਵੱਲ ਮੁੜੋ ਜਿਹੜਾ ਅਬਰਾਹਾਮ ਅਤੇ ਇਸਹਾਕ ਅਤੇ ਇਸਰਾਏਲ ਦਾ ਪਰਮੇਸ਼ੁਰ ਹੈ ਤਾਂ ਉਹ ਤੁਹਾਡੇ ਬਕੀਏ ਵੱਲ ਜਿਹੜਾ ਅੱਸ਼ੂਰ ਦੇ ਪਾਤਸ਼ਾਹਾਂ ਦੇ ਹੱਥੋਂ ਬਚ ਗਿਆ ਹੈ ਫੇਰ ਮੁੜੇ
Proverbs 23:29 in Panjabi 29 ਕੌਣ ਹਾਏ ਹਾਏ ਕਰਦਾ ਹੈ ? ਕੌਣ ਅਫ਼ਸੋਸ ਕਰਦਾ ਹੈ ? ਕੌਣ ਝਗੜਾਲੂ ਹੈ ? ਕੌਣ ਕੁੜਦਾ ਹੈ ? ਕੌਣ ਐਵੇਂ ਘਾਇਲ ਹੁੰਦਾ ਹੈ ? ਅਤੇ ਕਿਹਦੀਆਂ ਅੱਖਾਂ ਵਿੱਚ ਲਾਲੀ ਹੈ ?
Isaiah 5:11 in Panjabi 11 ਹਾਇ ਉਹਨਾਂ ਉੱਤੇ ਜਿਹੜੇ ਸਵੇਰੇ ਉੱਠ ਬੈਠਦੇ, ਤਾਂ ਜੋ ਸ਼ਰਾਬ ਦੇ ਪਿੱਛੇ ਦੌੜਨ, ਜਿਹੜੇ ਸ਼ਾਮ ਤੱਕ ਠਹਿਰਦੇ ਹਨ, ਤਾਂ ਜੋ ਮਧ ਉਹਨਾਂ ਨੂੰ ਮਸਤ ਕਰ ਦੇਵੇ !
Isaiah 5:22 in Panjabi 22 ਹਾਇ ਉਹਨਾਂ ਉੱਤੇ ਜਿਹੜੇ ਮਧ ਪੀਣ ਵਿੱਚ ਸੂਰਮੇ ਹਨ, ਅਤੇ ਸ਼ਰਾਬ ਤਿਆਰ ਕਰਨ ਵਿੱਚ ਸੂਰਬੀਰ ਹਨ !
Isaiah 7:8 in Panjabi 8 ਕਿਉਂ ਜੋ ਅਰਾਮ ਦਾ ਸਿਰ ਦੰਮਿਸਕ ਹੈ ਅਤੇ ਦੰਮਿਸਕ ਦਾ ਸਿਰ ਰਸੀਨ ਹੈ, ਪਰ ਪੈਂਹਟ ਸਾਲਾਂ ਦੇ ਅੰਦਰ ਇਫ਼ਰਾਈਮ ਅਜਿਹਾ ਟੁੱਕੜੇ-ਟੁੱਕੜੇ ਕੀਤਾ ਜਾਵੇਗਾ ਕਿ ਉਹ ਕੌਮ ਹੀ ਨਾ ਰਹੇਗੀ ।
Isaiah 8:4 in Panjabi 4 ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ “ਮੇਰਾ ਪਿਤਾ” ਜਾਂ “ਮੇਰੀ ਮਾਤਾ” ਕਹਿਣਾ ਸਿੱਖੇ, ਦੰਮਿਸਕ ਦਾ ਮਾਲ ਅਤੇ ਸਾਮਰਿਯਾ ਦੀ ਲੁੱਟ ਅੱਸ਼ੂਰ ਦੇ ਰਾਜੇ ਦੇ ਅੱਗੇ ਚੁਕਵਾਈ ਜਾਏਗੀ ।
Isaiah 9:9 in Panjabi 9 ਅਤੇ ਸਾਰੇ ਲੋਕ, ਅਤੇ ਇਫ਼ਰਾਈਮ ਅਤੇ ਸਾਮਰਿਯਾ ਦੇ ਵਾਸੀ ਜਾਣਨਗੇ, ਜਿਹੜੇ ਗਰੂਰ ਅਤੇ ਦਿਲ ਦੇ ਹੰਕਾਰ ਨਾਲ ਆਖਦੇ ਹਨ,
Isaiah 28:3 in Panjabi 3 ਇਫ਼ਰਾਈਮ ਦੇ ਸ਼ਰਾਬੀਆਂ ਦੇ ਘੁਮੰਡ ਦਾ ਮੁਕਟ ਪੈਰਾਂ ਹੇਠ ਮਿੱਧਿਆ ਜਾਵੇਗਾ ।
Isaiah 28:7 in Panjabi 7 ਇਹ ਵੀ ਮਧ ਨਾਲ ਝੂਲਦੇ ਫਿਰਦੇ ਹਨ, ਅਤੇ ਸ਼ਰਾਬ ਨਾਲ ਡਗਮਗਾਉਂਦੇ ਹਨ, - ਜਾਜਕ ਅਤੇ ਨਬੀ ਸ਼ਰਾਬ ਨਾਲ ਝੂਲਦੇ ਫਿਰਦੇ ਹਨ, ਉਹ ਮਧ ਨਾਲ ਮਸਤਾਨੇ ਹਨ, ਉਹ ਸ਼ਰਾਬ ਨਾਲ ਡਗਮਗਾਉਂਦੇ ਹਨ, ਉਹ ਦਰਸ਼ਣ ਵੇਖਦੇ ਹੋਏ ਵੀ ਭੁਲੇਖਾ ਖਾਂਦੇ ਹਨ, ਨਿਆਂ ਕਰਨ ਵਿੱਚ ਭੁੱਲ ਕਰਦੇ ਹਨ !
Hosea 4:11 in Panjabi 11 ਵਿਭਚਾਰ, ਮਧ ਅਤੇ ਨਵੀਂ ਮੈਅ, ਇਹ ਮੱਤ ਮਾਰ ਲੈਂਦੀਆਂ ਹਨ ।
Hosea 5:5 in Panjabi 5 ਇਸਰਾਏਲ ਦਾ ਹੰਕਾਰ ਉਹ ਦੇ ਮੂੰਹ ਉੱਤੇ ਗਵਾਹੀ ਦਿੰਦਾ ਹੈ, ਇਸਰਾਏਲ ਅਤੇ ਅਫ਼ਰਾਈਮ ਆਪਣੀ ਬਦੀ ਦੇ ਕਾਰਨ ਠੋਕਰ ਖਾਣਗੇ, ਯਹੂਦਾਹ ਵੀ ਉਹਨਾਂ ਦੇ ਨਾਲ ਠੋਕਰ ਖਾਵੇਗਾ ।
Hosea 6:10 in Panjabi 10 ਇਸਰਾਏਲ ਦੇ ਘਰਾਣੇ ਵਿੱਚ ਮੈਂ ਇੱਕ ਭਿਆਨਕ ਚੀਜ਼ ਵੇਖੀ, ਉੱਥੇ ਅਫ਼ਰਾਈਮ ਦਾ ਵਿਭਚਾਰ ਸੀ, ਇਸਰਾਏਲ ਪਲੀਤ ਹੋ ਗਿਆ ਹੈ ।
Hosea 7:5 in Panjabi 5 ਸਾਡੇ ਰਾਜੇ ਦੇ ਦਿਨ ਹਾਕਮ ਮੈਅ ਦੀ ਗਰਮੀ ਨਾਲ ਬੀਮਾਰ ਹੋ ਗਏ, ਉਸ ਨੇ ਠੱਠਾ ਕਰਨ ਵਾਲਿਆਂ ਨਾਲ ਆਪਣਾ ਹੱਥ ਮਿਲਾਇਆ ।
Amos 2:8 in Panjabi 8 ਉਹ ਹਰ ਜਗਵੇਦੀ ਕੋਲ ਗਿਰਵੀ ਰੱਖੇ ਹੋਏ ਬਸਤਰਾਂ ਉੱਤੇ ਲੇਟਦੇ ਹਨ ਅਤੇ ਜੁਰਮਾਨੇ ਦੇ ਪੈਸਿਆਂ ਨਾਲ ਖਰੀਦੀ ਹੋਈ ਮਧ ਆਪਣੇ ਦੇਵਤਿਆਂ ਦੇ ਭਵਨ ਵਿੱਚ ਪੀਂਦੇ ਹਨ ।
Amos 2:12 in Panjabi 12 ਪਰ ਤੁਸੀਂ ਨਜ਼ੀਰਾਂ ਨੂੰ ਮਧ ਪਿਲਾਈ ਅਤੇ ਨਬੀਆਂ ਨੂੰ ਹੁਕਮ ਦਿੱਤਾ, ਭਵਿੱਖਬਾਣੀ ਨਾ ਕਰੋ !
Amos 6:1 in Panjabi 1 “ਹਾਇ ਉਹਨਾਂ ਉੱਤੇ ਜੋ ਸੀਯੋਨ ਵਿੱਚ ਅਰਾਮ ਨਾਲ ਰਹਿੰਦੇ ਹਨ ! ਅਤੇ ਉਹਨਾਂ ਉੱਤੇ ਜਿਹੜੇ ਸਾਮਰਿਯਾ ਦੇ ਪਹਾੜ ਉੱਤੇ ਚੈਨ ਨਾਲ ਰਹਿੰਦੇ ਹਨ ! ਜਿਹੜੇ ਖ਼ਾਸ ਕੌਮਾਂ ਵਿੱਚ ਪ੍ਰਸਿੱਧ ਹਨ, ਜਿਨ੍ਹਾਂ ਦੇ ਕੋਲ ਇਸਰਾਏਲ ਦਾ ਘਰਾਣਾ ਆਉਂਦਾ ਹੈ ।
Amos 6:6 in Panjabi 6 ਤੁਸੀਂ ਪਿਆਲਿਆਂ ਵਿੱਚ ਮਧ ਪੀਂਦੇ ਅਤੇ ਆਪਣੇ ਆਪ ਨੂੰ ਖ਼ਾਲਸ ਤੇਲ ਨਾਲ ਮਲਦੇ ਹੋ, ਪਰ ਯੂਸੁਫ਼ ਦੀ ਤਬਾਹੀ ਉੱਤੇ ਅਫ਼ਸੋਸ ਨਹੀਂ ਕਰਦੇ !