Isaiah 28:15 in Panjabi 15 ਤੁਸੀਂ ਤਾਂ ਕਹਿੰਦੇ ਹੋ ਕਿ ਅਸੀਂ ਮੌਤ ਨਾਲ ਨੇਮ ਬੰਨ੍ਹਿਆ ਅਤੇ ਪਤਾਲ ਨਾਲ ਇਕਰਾਰ ਕੀਤਾ ਹੈ, ਜਦ ਬਿਪਤਾ ਦਾ ਹੜ੍ਹ ਆ ਝੁੱਲੇਗਾ, ਤਾਂ ਉਹ ਸਾਡੇ ਨੇੜੇ ਨਾ ਆਵੇਗਾ, ਕਿਉਂ ਜੋ ਅਸੀਂ ਝੂਠ ਨੂੰ ਆਪਣੀ ਪਨਾਹ ਬਣਾਇਆ, ਅਤੇ ਧੋਖੇ ਵਿੱਚ ਅਸੀਂ ਆਪ ਨੂੰ ਲੁਕਾਇਆ ਹੈ, -
Other Translations King James Version (KJV) Because ye have said, We have made a covenant with death, and with hell are we at agreement; when the overflowing scourge shall pass through, it shall not come unto us: for we have made lies our refuge, and under falsehood have we hid ourselves:
American Standard Version (ASV) Because ye have said, We have made a covenant with death, and with Sheol are we at agreement; when the overflowing scourge shall pass through, it shall not come unto us; for we have made lies our refuge, and under falsehood have we hid ourselves:
Bible in Basic English (BBE) Because you have said, We have made death our friend, and with the underworld we have made an agreement; when the overflowing waters come through they will not come near us; for we are looking to false words for help, taking cover in what is untrue:
Darby English Bible (DBY) For ye have said, We have made a covenant with death, and with Sheol have we made an agreement; when the overflowing scourge shall pass through, it shall not come unto us; for we have made lies our refuge, and under falsehood have we hid ourselves.
World English Bible (WEB) Because you have said, We have made a covenant with death, and with Sheol are we at agreement; when the overflowing scourge shall pass through, it shall not come to us; for we have made lies our refuge, and under falsehood have we hid ourselves:
Young's Literal Translation (YLT) Because ye have said: `We have made a covenant with death, And with Sheol we have made a provision, An overflowing scourge, when it passeth over, Doth not meet us, Though we have made a lie our refuge, And in falsehood have been hidden.'
Cross Reference Job 5:23 in Panjabi 23 ਸਗੋਂ ਮੈਦਾਨ ਦੇ ਪੱਥਰ ਵੀ ਤੇਰੇ ਨਾਲ ਨੇਮ ਬੰਨ੍ਹਣਗੇ, ਅਤੇ ਮੈਦਾਨ ਦੇ ਜਾਨਵਰ ਤੇਰੇ ਨਾਲ ਮੇਲ ਰੱਖਣਗੇ ।
Job 15:25 in Panjabi 25 ਕਿਉਂ ਜੋ ਉਸ ਨੇ ਆਪਣਾ ਹੱਥ ਪਰਮੇਸ਼ੁਰ ਦੇ ਵਿਰੁੱਧ ਚੁੱਕਿਆ ਹੈ, ਅਤੇ ਸਰਬ ਸ਼ਕਤੀਮਾਨ ਦੇ ਵਿਰੁੱਧ ਸਿਰ ਚੁੱਕਦਾ ਹੈ,
Ecclesiastes 8:8 in Panjabi 8 ਕਿਸੇ ਮਨੁੱਖ ਦਾ ਆਤਮਾ ਦੇ ਉੱਤੇ ਕੋਈ ਵੱਸ ਨਹੀਂ ਕਿ ਉਹ ਆਤਮਾ ਨੂੰ ਰੋਕ ਸਕੇ ਅਤੇ ਨਾ ਮਰਨ ਦੇ ਦਿਨ ਦੇ ਉੱਤੇ ਉਹ ਦਾ ਕੋਈ ਅਧਿਕਾਰ ਹੈ । ਜਿਵੇਂ ਲੜਾਈ ਦੇ ਦਿਨ ਵਿੱਚੋਂ ਛੁਟਕਾਰਾ ਨਹੀਂ ਹੁੰਦਾ, ਉਸੇ ਤਰ੍ਹਾਂ ਹੀ ਬੁਰਿਆਈ ਬੁਰਿਆਰ ਨੂੰ ਨਹੀਂ ਛੁਡਾਵੇਗੀ
Isaiah 5:18 in Panjabi 18 ਹਾਇ ਉਹਨਾਂ ਉੱਤੇ ਜਿਹੜੇ ਬਦੀ ਨੂੰ ਝੂਠ ਦੇ ਰੱਸਿਆਂ ਨਾਲ ਖਿੱਚਦੇ ਹਨ, ਅਤੇ ਪਾਪ ਨੂੰ ਗੱਡੇ ਦੀਆਂ ਰੱਸਿਆਂ ਨਾਲ !
Isaiah 8:7 in Panjabi 7 ਇਸ ਲਈ ਵੇਖੋ, ਪ੍ਰਭੂ ਉਨ੍ਹਾਂ ਦੇ ਉੱਤੇ ਦਰਿਆ ਦੇ ਤੇਜ ਅਤੇ ਬਹੁਤੇ ਪਾਣੀ ਚੜ੍ਹਾਵੇਗਾ, ਅਰਥਾਤ ਅੱਸ਼ੂਰ ਦੇ ਰਾਜੇ ਨੂੰ ਉਹ ਦੀ ਸਾਰੀ ਸ਼ਾਨ ਨਾਲ ਅਤੇ ਉਹ ਆਪਣੇ ਸਾਰੇ ਨਾਲਿਆਂ ਉੱਤੇ ਚੜ੍ਹੇਗਾ ਅਤੇ ਆਪਣੇ ਸਾਰੇ ਕੰਢਿਆਂ ਦੇ ਉੱਤੋਂ ਦੀ ਵਗੇਗਾ ।
Isaiah 9:15 in Panjabi 15 ਬਜ਼ੁਰਗ ਅਤੇ ਪਤਵੰਤ, ਉਹ ਸਿਰ ਹਨ, ਅਤੇ ਨਬੀ ਜਿਹੜਾ ਝੂਠ ਸਿਖਾਉਂਦਾ ਹੈ, ਉਹ ਪੂਛ ਹੈ ।
Isaiah 28:2 in Panjabi 2 ਵੇਖੋ, ਯਹੋਵਾਹ ਕੋਲ ਇੱਕ ਤਕੜਾ ਤੇ ਸਮਰਥੀ ਜਨ ਹੈ, ਜੋ ਗੜਿਆਂ ਦੇ ਮੀਂਹ ਵਾਂਗੂੰ, ਨਾਸ ਕਰਨ ਵਾਲੇ ਬੁੱਲੇ ਵਾਂਗੂੰ, ਹੜ੍ਹ ਪੈਂਦਿਆਂ ਡਾਢੇ ਪਾਣੀ ਦੀ ਹਨੇਰੀ ਵਾਂਗੂੰ ਹੈ, ਉਹ ਉਸ ਨੂੰ ਬਲ ਨਾਲ ਧਰਤੀ ਤੱਕ ਪਟਕ ਦੇਵੇਗਾ ।
Isaiah 28:18 in Panjabi 18 ਤਦ ਤੁਹਾਡਾ ਮੌਤ ਨਾਲ ਬੰਨ੍ਹਿਆ ਹੋਇਆ ਨੇਮ ਟੁੱਟ ਜਾਵੇਗਾ, ਅਤੇ ਪਤਾਲ ਨਾਲ ਕੀਤਾ ਇਕਰਾਰ ਕਾਇਮ ਨਾ ਰਹੇਗਾ, ਜਦ ਬਿਪਤਾ ਦਾ ਹੜ੍ਹ ਆ ਝੁੱਲੇ, ਤੁਸੀਂ ਉਸ ਤੋਂ ਲਤਾੜੇ ਜਾਓਗੇ ।
Isaiah 29:15 in Panjabi 15 ਹਾਇ ਉਹਨਾਂ ਉੱਤੇ ਜਿਹੜੇ ਯਹੋਵਾਹ ਤੋਂ ਆਪਣੀ ਯੋਜਨਾ ਲੁਕਾਉਣ ਦਾ ਵੱਡਾ ਜਤਨ ਕਰਦੇ ਹਨ ! ਜਿਨ੍ਹਾਂ ਦੇ ਕੰਮ ਹਨੇਰੇ ਵਿੱਚ ਹੁੰਦੇ ਹਨ, ਅਤੇ ਜਿਹੜੇ ਆਖਦੇ ਹਨ, ਕੌਣ ਸਾਨੂੰ ਵੇਖਦਾ ਹੈ, ਅਤੇ ਕੌਣ ਸਾਨੂੰ ਜਾਣਦਾ ਹੈ ?
Isaiah 30:10 in Panjabi 10 ਜਿਹੜੇ ਦਰਸ਼ੀਆਂ ਨੂੰ ਆਖਦੇ ਹਨ, ਦਰਸ਼ਣ ਨਾ ਵੇਖੋ ! ਅਤੇ ਨਬੀਆਂ ਨੂੰ ਆਖਦੇ ਹਨ, ਸੱਚੀਆਂ ਗੱਲਾਂ ਸਾਨੂੰ ਨਾ ਦੱਸੋ, ਸਾਨੂੰ ਮਿੱਠੀਆਂ ਗੱਲਾਂ ਦੱਸੋ, ਛਲ ਅਤੇ ਫਰੇਬ ਦੱਸੋ !
Isaiah 30:28 in Panjabi 28 ਉਹ ਦਾ ਸਾਹ ਨਦੀ ਦੇ ਹੜ੍ਹ ਵਾਂਗੂੰ ਹੈ, ਜਿਹੜਾ ਗਲ ਤੱਕ ਪਹੁੰਚਦਾ ਹੈ, ਤਾਂ ਜੋ ਉਹ ਕੌਮਾਂ ਨੂੰ ਤਬਾਹੀ ਦੇ ਛੱਜ ਨਾਲ ਛੱਟੇ, ਅਤੇ ਭਟਕਾਉਣ ਵਾਲੀ ਲਗਾਮ ਕੌਮਾਂ ਦਿਆਂ ਜਬਾੜਿਆਂ ਵਿੱਚ ਪਾਵੇਗਾ ।
Jeremiah 5:31 in Panjabi 31 ਨਬੀ ਝੂਠੇ ਅਗੰਮ ਵਾਚਦੇ ਹਨ, ਜਾਜਕ ਉਹਨਾਂ ਦੇ ਕਾਰਨ ਹੁਕਮ ਚਲਾਉਂਦੇ ਹਨ, ਅਤੇ ਮੇਰੀ ਪਰਜਾ ਐਉਂ ਹੀ ਪਸੰਦ ਕਰਦੀ ਹੈ ! ਪਰ ਜਦ ਓੜਕ ਹੋਵੇਗਾ ਤਾਂ ਤੁਸੀਂ ਕੀ ਕਰੋਗੇ ? ।
Jeremiah 14:13 in Panjabi 13 ਤਦ ਮੈਂ ਆਖਿਆ, ਹਾਇ ਪ੍ਰਭੂ ਯਹੋਵਾਹ ! ਵੇਖ, ਨਬੀ ਤਾਂ ਉਹਨਾਂ ਨੂੰ ਆਖਦੇ ਸਨ ਭਈ ਤੁਸੀਂ ਤਲਵਾਰ ਨਾ ਵੇਖੋਗੇ, ਨਾ ਤੁਹਾਡੇ ਲਈ ਕਾਲ ਹੋਵੇਗਾ ਸਗੋਂ ਮੈਂ ਤੁਹਾਨੂੰ ਇਸ ਥਾਂ ਵਿੱਚ ਸੱਚੀ ਸ਼ਾਂਤੀ ਦਿਆਂਗਾ
Jeremiah 16:19 in Panjabi 19 ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁੱਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ, - ਸਾਡੇ ਪਿਉ-ਦਾਦਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਹਨਾਂ ਤੋਂ ਕੁੱਝ ਲਾਭ ਨਹੀਂ ।
Jeremiah 28:15 in Panjabi 15 ਤਾਂ ਯਿਰਮਿਯਾਹ ਨਬੀ ਨੇ ਹਨਨਯਾਹ ਨਬੀ ਨੂੰ ਆਖਿਆ, ਹਨਨਯਾਹ, ਜ਼ਰਾ ਸੁਣ ਤਾਂ । ਯਹੋਵਾਹ ਨੇ ਤੈਨੂੰ ਨਹੀਂ ਭੇਜਿਆ, ਤੂੰ ਤਾਂ ਇਸ ਪਰਜਾ ਨੂੰ ਝੂਠੀ ਆਸ ਦਿੰਦਾ ਹੈਂ
Jeremiah 44:17 in Panjabi 17 ਪਰ ਅਸੀਂ ਜਰੂਰ ਉਹ ਸਾਰਾ ਬਚਨ ਜਿਹੜਾ ਸਾਡੇ ਮੂੰਹੋਂ ਨਿੱਕਲਿਆ ਹੈ ਪੂਰਾ ਕਰਾਂਗੇ । ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਪੀਣ ਦੀਆਂ ਭੇਟਾਂ ਉਹ ਦੇ ਲਈ ਡੋਹਲਾਂਗੇ ਜਿਵੇਂ ਅਸੀਂ ਆਪ, ਸਾਡੇ ਪਿਉ-ਦਾਦਿਆਂ ਨੇ, ਸਾਡੇ ਰਾਜਿਆਂ ਨੇ, ਸਾਡੇ ਸਰਦਾਰਾਂ ਨੇ, ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤਾ ਸੀ । ਤਦ ਅਸੀਂ ਰੋਟੀ ਨਾਲ ਰਜਾਏ ਜਾਂਦੇ ਸਾਂ ਅਤੇ ਅਸੀਂ ਚੰਗੇ ਸਾਂ ਅਤੇ ਕੋਈ ਬੁਰਿਆਈ ਨਹੀਂ ਵੇਖਦੇ ਸਾਂ
Ezekiel 8:12 in Panjabi 12 ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ ! ਕੀ ਤੂੰ ਵੇਖਿਆ ਕਿ ਇਸਰਾਏਲ ਦੇ ਘਰਾਣੇ ਦੇ ਬਜ਼ੁਰਗ ਹਨ੍ਹੇਰੇ ਵਿੱਚ ਅਰਥਾਤ ਆਪਣੀ ਆਪਣੀ ਚਿੱਤ੍ਰਕਾਰੀ ਵਾਲੀ ਕੋਠੜੀ ਵਿੱਚ ਕੀ ਕਰਦੇ ਹਨ ? ਕਿਉਂ ਜੋ ਉਹ ਆਖਦੇ ਹਨ ਕਿ ਯਹੋਵਾਹ ਸਾਨੂੰ ਨਹੀਂ ਵੇਖਦਾ, ਯਹੋਵਾਹ ਨੇ ਦੇਸ ਨੂੰ ਛੱਡ ਦਿੱਤਾ ਹੈ ।
Ezekiel 13:16 in Panjabi 16 ਅਰਥਾਤ ਇਸਰਾਏਲ ਦੇ ਨਬੀ ਜਿਹੜੇ ਯਰੂਸ਼ਲਮ ਦੇ ਬਾਰੇ ਭਵਿੱਖਬਾਣੀ ਕਰਦੇ ਹਨ ਅਤੇ ਉਸ ਦੀ ਸੁੱਖ-ਸਾਂਦ ਦੇ ਦਰਸ਼ਣ ਵੇਖਦੇ ਹਨ, ਜਦੋਂ ਕਿ ਸੁੱਖ ਨਹੀਂ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ ।
Ezekiel 13:22 in Panjabi 22 ਇਸ ਲਈ ਕਿ ਤੁਸੀਂ ਝੂਠ ਮਾਰ ਕੇ ਧਰਮੀ ਦੇ ਦਿਲ ਨੂੰ ਉਦਾਸ ਕੀਤਾ ਹੈ, ਜਿਹ ਨੂੰ ਮੈਂ ਦੁੱਖੀ ਨਹੀਂ ਕੀਤਾ ਅਤੇ ਤੁਸੀਂ ਦੁਸ਼ਟ ਦੇ ਹੱਥ ਨੂੰ ਤਕੜਾ ਕੀਤਾ, ਤਾਂ ਜੋ ਉਹ ਆਪਣੀ ਜਾਨ ਬਚਾਉਣ ਲਈ ਆਪਣੇ ਬੁਰੇ ਰਾਹ ਤੋਂ ਨਾ ਮੁੜੇ ।
Daniel 11:22 in Panjabi 22 ਦਬਾਉਣ ਵਾਲੀ ਫ਼ੌਜ ਉਸ ਦੇ ਅੱਗੇ ਦਬਾਈ ਜਾਏਗੀ ਅਤੇ ਤੋੜੀ ਜਾਏਗੀ, ਹਾਂ, ਨੇਮ ਦੇ ਸ਼ਹਿਜ਼ਾਦਾ ਵੀ ਨਾਲੇ ਹੀ
Hosea 2:18 in Panjabi 18 ਮੈਂ ਉਸ ਦਿਨ ਜੰਗਲੀ ਜਾਨਵਰਾਂ, ਅਕਾਸ਼ ਦੇ ਪੰਛੀਆਂ ਅਤੇ ਜ਼ਮੀਨ ਦੇ ਘਿਸਰਨ ਵਾਲਿਆਂ ਨਾਲ ਉਹਨਾਂ ਲਈ ਇੱਕ ਨੇਮ ਬੰਨ੍ਹਾਂਗਾ, ਅਤੇ ਮੈਂ ਧਣੁਖ, ਤਲਵਾਰ ਅਤੇ ਜੁੱਧ ਨੂੰ ਦੇਸ ਵਿੱਚੋਂ ਭੰਨ ਸੁੱਟਾਂਗਾ, ਅਤੇ ਮੈਂ ਉਹਨਾਂ ਨੂੰ ਚੈਨ ਨਾਲ ਲੇਟਣ ਦਿਆਂਗਾ ।
Amos 2:4 in Panjabi 4 ਯਹੋਵਾਹ ਇਹ ਫ਼ਰਮਾਉਂਦਾ ਹੈ, “ਯਹੂਦਾਹ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਯਹੋਵਾਹ ਦੀ ਬਿਵਸਥਾ ਨੂੰ ਤੁੱਛ ਜਾਣਿਆ ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਨਹੀਂ ਕੀਤੀ ਅਤੇ ਉਹਨਾਂ ਦੇ ਝੂਠੇ ਦੇਵਤਿਆਂ ਨੇ ਉਹਨਾਂ ਨੂੰ ਭਟਕਾ ਦਿੱਤਾ, ਜਿਨ੍ਹਾਂ ਦੇ ਪਿੱਛੇ ਉਹਨਾਂ ਦੇ ਪਿਉ-ਦਾਦੇ ਵੀ ਚਲਦੇ ਸਨ ।
Jonah 2:8 in Panjabi 8 ਜਿਹੜੇ ਵਿਅਰਥ ਵਸਤੂਆਂ ਨੂੰ ਮੰਨਦੇ ਹਨ, ਉਹ ਪਰਮੇਸ਼ੁਰ ਦੀ ਦਯਾ ਨੂੰ ਛੱਡ ਬੈਠੇ ਹਨ ।
Zephaniah 1:12 in Panjabi 12 ਉਸ ਸਮੇਂ ਮੈਂ ਦੀਵੇ ਲੈ ਕੇ ਯਰੂਸ਼ਲਮ ਦੀ ਤਲਾਸ਼ੀ ਲਵਾਂਗਾ ਅਤੇ ਉਹਨਾਂ ਮਨੁੱਖਾਂ ਨੂੰ ਸਜ਼ਾ ਦਿਆਂਗਾ, ਜੋ ਮਧ ਦੇ ਮੈਲ ਦੀ ਤਰ੍ਹਾਂ ਹਨ, ਜਿਹੜੀ ਥੱਲੇ ਬੈਠ ਜਾਂਦੀ ਹੈ ਅਤੇ ਆਪਣੇ ਮਨਾਂ ਵਿੱਚ ਕਹਿੰਦੇ ਹਨ, “ਯਹੋਵਾਹ ਨਾ ਭਲਿਆਈ ਕਰੇਗਾ, ਨਾ ਬੁਰਿਆਈ ।”
2 Thessalonians 2:9 in Panjabi 9 ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ ।