Isaiah 28:17 in Panjabi 17 ਮੈਂ ਇਨਸਾਫ਼ ਨੂੰ ਸੂਤਰ, ਅਤੇ ਧਰਮ ਨੂੰ ਸਾਹਲ ਬਣਾਵਾਂਗਾ, ਅਤੇ ਗੜੇ ਝੂਠ ਦੀ ਪਨਾਹ ਨੂੰ ਹੂੰਝ ਲੈ ਜਾਣਗੇ, ਅਤੇ ਹੜ੍ਹ ਤੁਹਾਡੀ ਓਟ ਨੂੰ ਰੋੜ ਕੇ ਲੈ ਜਾਣਗੇ ।
Other Translations King James Version (KJV) Judgment also will I lay to the line, and righteousness to the plummet: and the hail shall sweep away the refuge of lies, and the waters shall overflow the hiding place.
American Standard Version (ASV) And I will make justice the line, and righteousness the plummet; and the hail shall sweep away the refuge of lies, and the waters shall overflow the hiding-place.
Bible in Basic English (BBE) And I will make right decision the measuring-line, and righteousness the weight: and the ice-storm will take away the safe place of false words, and the secret place will be covered by the flowing waters.
Darby English Bible (DBY) And I will appoint judgment for a line, and righteousness for a plummet; and the hail shall sweep away the refuge of lies, and the waters shall overflow the hiding-place.
World English Bible (WEB) I will make justice the line, and righteousness the plummet; and the hail shall sweep away the refuge of lies, and the waters shall overflow the hiding-place.
Young's Literal Translation (YLT) And I have put judgment for a line, And righteousness for a plummet, And sweep away doth hail the refuge of lies, And the secret hiding-place do waters overflow.
Cross Reference Exodus 9:18 in Panjabi 18 ਵੇਖ ਮੈਂ ਭਲਕੇ ਏਸੇ ਵੇਲੇ ਬਹੁਤ ਭਾਰੀ ਗੜੇ ਵਰਸਾਵਾਂਗਾ ਜਿੱਦਾਂ ਦੇ ਮਿਸਰ ਦੇ ਮੁੱਢ ਤੋਂ ਲੈ ਕੇ ਹੁਣ ਤੱਕ ਨਹੀਂ ਪਏ ।
Joshua 10:11 in Panjabi 11 ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸਰਾਏਲ ਦੇ ਅੱਗੋਂ ਭੱਜੇ ਜਾਂਦੇ ਸਨ ਤਾਂ ਬੈਤ-ਹੋਰੋਨ ਦੀ ਚੜ੍ਹਾਈ ਕੋਲ ਯਹੋਵਾਹ ਨੇ ਉਹਨਾਂ ਉੱਤੇ ਅਕਾਸ਼ੋਂ ਵੱਡੇ-ਵੱਡੇ ਪੱਥਰ ਅਜ਼ੇਕਾਹ ਤੱਕ ਇਉਂ ਸੁੱਟੇ ਕਿ ਉਹ ਮਰ ਗਏ । ਜਿਹੜੇ ਗੜਿਆਂ ਨਾਲ ਮਰੇ ਉਹ ਉਹਨਾਂ ਤੋਂ ਵੱਧ ਸਨ, ਜਿਹੜੇ ਇਸਰਾਏਲ ਦੀ ਤਲਵਾਰ ਨਾਲ ਵੱਢੇ ਗਏ ।
2 Kings 21:13 in Panjabi 13 ਮੈਂ ਯਰੂਸ਼ਲਮ ਉੱਤੇ ਸਾਮਰਿਯਾ ਦੀ ਜਰੀਬ ਅਤੇ ਆਹਾਬ ਦੇ ਘਰਾਣੇ ਦਾ ਸਾਹਲ ਪਾਵਾਂਗਾ ਅਤੇ ਯਰੂਸ਼ਲਮ ਨੂੰ ਅਜਿਹਾ ਪੁੰਝਾਂਗਾ ਜਿਵੇਂ ਕੋਈ ਥਾਲੀ ਨੂੰ ਪੂੰਝਦਾ ਹੈ ਤੇ ਪੂੰਝ ਕੇ ਮੂਧਾ ਮਾਰ ਦਿੰਦਾ ਹੈ ।
Job 22:16 in Panjabi 16 ਜਿਹੜੇ ਆਪਣੇ ਸਮੇਂ ਤੋਂ ਪਹਿਲਾਂ ਚੁੱਕੇ ਗਏ, ਜਿਹਨਾਂ ਦੀ ਨੀਂਹ ਦਰਿਆ ਨਾਲ ਰੁੜ੍ਹ ਗਈ,
Psalm 94:15 in Panjabi 15 ਜਾਂ ਨਿਆਂ ਧਰਮ ਵੱਲ ਮੁੜ ਆਵੇਗਾ, ਤਾਂ ਸਾਰੇ ਸੁੱਧ ਮਨ ਵਾਲੇ ਉਹ ਦੇ ਮਗਰ ਲੱਗਣਗੇ ।
Isaiah 5:16 in Panjabi 16 ਪਰ ਸੈਨਾਂ ਦਾ ਯਹੋਵਾਹ ਨਿਆਂ ਵਿੱਚ ਉੱਚਾ ਕੀਤਾ ਜਾਂਦਾ ਹੈ, ਅਤੇ ਪਵਿੱਤਰ ਪਰਮੇਸ਼ੁਰ ਧਰਮ ਵਿੱਚ ਆਪਣੇ ਆਪ ਨੂੰ ਪਵਿੱਤਰ ਵਿਖਾਉਂਦਾ ਹੈ ।
Isaiah 10:22 in Panjabi 22 ਭਾਵੇਂ ਤੇਰੀ ਪਰਜਾ ਇਸਰਾਏਲ ਸਮੁੰਦਰ ਦੀ ਰੇਤ ਵਾਂਗੂੰ ਹੋਵੇ, ਉਨ੍ਹਾਂ ਵਿੱਚੋਂ ਕੁਝ ਹੀ ਮੁੜਨਗੇ । ਬਰਬਾਦੀ ਦਾ ਪੱਕਾ ਫ਼ੈਸਲਾ ਹੋ ਚੁੱਕਾ ਹੈ, ਉਹ ਧਰਮ ਅਤੇ ਫੁਰਤੀ ਨਾਲ ਆਉਂਦਾ ਹੈ ।
Isaiah 25:4 in Panjabi 4 ਤੂੰ ਤਾਂ ਗਰੀਬ ਲਈ ਗੜ੍ਹ ਹੋਇਆ, ਕੰਗਾਲ ਲਈ ਉਹ ਦੇ ਕਸ਼ਟ ਵਿੱਚ ਵੀ ਗੜ੍ਹ, ਵਾਛੜ ਤੋਂ ਪਨਾਹ, ਗਰਮੀ ਤੋਂ ਸਾਯਾ, ਕਿਉਂ ਜੋ ਡਰਾਉਣਿਆਂ ਦੀ ਫੂਕ ਕੰਧ ਉੱਪਰ ਦੀ ਵਾਛੜ ਵਾਂਗੂੰ ਹੈ ।
Isaiah 28:2 in Panjabi 2 ਵੇਖੋ, ਯਹੋਵਾਹ ਕੋਲ ਇੱਕ ਤਕੜਾ ਤੇ ਸਮਰਥੀ ਜਨ ਹੈ, ਜੋ ਗੜਿਆਂ ਦੇ ਮੀਂਹ ਵਾਂਗੂੰ, ਨਾਸ ਕਰਨ ਵਾਲੇ ਬੁੱਲੇ ਵਾਂਗੂੰ, ਹੜ੍ਹ ਪੈਂਦਿਆਂ ਡਾਢੇ ਪਾਣੀ ਦੀ ਹਨੇਰੀ ਵਾਂਗੂੰ ਹੈ, ਉਹ ਉਸ ਨੂੰ ਬਲ ਨਾਲ ਧਰਤੀ ਤੱਕ ਪਟਕ ਦੇਵੇਗਾ ।
Isaiah 28:15 in Panjabi 15 ਤੁਸੀਂ ਤਾਂ ਕਹਿੰਦੇ ਹੋ ਕਿ ਅਸੀਂ ਮੌਤ ਨਾਲ ਨੇਮ ਬੰਨ੍ਹਿਆ ਅਤੇ ਪਤਾਲ ਨਾਲ ਇਕਰਾਰ ਕੀਤਾ ਹੈ, ਜਦ ਬਿਪਤਾ ਦਾ ਹੜ੍ਹ ਆ ਝੁੱਲੇਗਾ, ਤਾਂ ਉਹ ਸਾਡੇ ਨੇੜੇ ਨਾ ਆਵੇਗਾ, ਕਿਉਂ ਜੋ ਅਸੀਂ ਝੂਠ ਨੂੰ ਆਪਣੀ ਪਨਾਹ ਬਣਾਇਆ, ਅਤੇ ਧੋਖੇ ਵਿੱਚ ਅਸੀਂ ਆਪ ਨੂੰ ਲੁਕਾਇਆ ਹੈ, -
Isaiah 30:28 in Panjabi 28 ਉਹ ਦਾ ਸਾਹ ਨਦੀ ਦੇ ਹੜ੍ਹ ਵਾਂਗੂੰ ਹੈ, ਜਿਹੜਾ ਗਲ ਤੱਕ ਪਹੁੰਚਦਾ ਹੈ, ਤਾਂ ਜੋ ਉਹ ਕੌਮਾਂ ਨੂੰ ਤਬਾਹੀ ਦੇ ਛੱਜ ਨਾਲ ਛੱਟੇ, ਅਤੇ ਭਟਕਾਉਣ ਵਾਲੀ ਲਗਾਮ ਕੌਮਾਂ ਦਿਆਂ ਜਬਾੜਿਆਂ ਵਿੱਚ ਪਾਵੇਗਾ ।
Isaiah 32:2 in Panjabi 2 ਹਰੇਕ ਹਨੇਰੀ ਤੋਂ ਲੁੱਕਣ ਦੇ ਥਾਂ ਜਿਹਾ ਹੋਵੇਗਾ, ਵਾਛੜ ਤੋਂ ਓਟ, ਸੁੱਕੇ ਵਿੱਚ ਪਾਣੀ ਦੀਆਂ ਨਾਲੀਆਂ ਜਿਹਾ, ਬੰਜਰ ਧਰਤੀ ਵਿੱਚ ਵੱਡੀ ਚਟਾਨ ਦੇ ਸਾਯੇ ਜਿਹਾ ।
Isaiah 32:18 in Panjabi 18 ਮੇਰੀ ਪਰਜਾ ਸ਼ਾਂਤੀ ਦੇ ਭਵਨਾਂ ਵਿੱਚ, ਅਮਨ ਦੇ ਵਾਸਾਂ ਵਿੱਚ, ਅਰਾਮ ਅਤੇ ਚੈਨ ਦੇ ਸਥਾਨਾਂ ਵਿੱਚ ਵੱਸੇਗੀ ।
Jeremiah 7:4 in Panjabi 4 ਤੁਸੀਂ ਇਹਨਾਂ ਝੂਠੀਆਂ ਗੱਲਾਂ ਉੱਤੇ ਭਰੋਸਾ ਨਾ ਰੱਖੋ ਕਿ ਇਹ ਯਹੋਵਾਹ ਦੀ ਹੈਕਲ ਹੈ, ਇਹ ਯਹੋਵਾਹ ਦੀ ਹੈਕਲ ਹੈ, ਇਹ ਯਹੋਵਾਹ ਦੀ ਹੈਕਲ ਹੈ !
Jeremiah 7:14 in Panjabi 14 ਤਦ ਮੈਂ ਇਸ ਘਰ ਨਾਲ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਜਿਹ ਦੇ ਉੱਤੇ ਤੁਹਾਡਾ ਭਰੋਸਾ ਹੈ, ਜਿਹੜਾ ਮੈਂ ਤੁਹਾਨੂੰ ਅਤੇ ਤੁਹਾਡੇ ਪਿਉ-ਦਾਦਿਆਂ ਨੂੰ ਦਿੱਤਾ ਉਹ ਕਰਾਂਗਾ ਜੋ ਮੈਂ ਸ਼ੀਲੋਹ ਵਿੱਚ ਕੀਤਾ
Jeremiah 7:20 in Panjabi 20 ਇਸ ਲਈ ਪ੍ਰਭੁ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੇਰਾ ਕ੍ਰੋਧ ਅਤੇ ਮੇਰਾ ਗੁੱਸਾ ਇਸ ਸਥਾਨ ਉੱਤੇ, ਆਦਮੀਆਂ ਉੱਤੇ, ਡੰਗਰਾਂ ਉੱਤੇ, ਰੁੱਖਾਂ ਉੱਤੇ, ਖੇਤਾਂ ਉੱਤੇ, ਜ਼ਮੀਨ ਦੇ ਫਲਾਂ ਉੱਤੇ ਵਹਾਇਆ ਜਾਵੇਗਾ । ਉਹ ਬਲ ਉੱਠੇਗਾ ਅਤੇ ਬੁੱਝੇਗਾ ਨਹੀਂ ।
Jeremiah 23:19 in Panjabi 19 ਵੇਖੋ, ਯਹੋਵਾਹ ਦਾ ਤੂਫਾਨ ! ਉਹ ਦਾ ਗੁੱਸਾ ਬਾਹਰ ਨਿੱਕਲਿਆ ਹੈ, ਹਾਂ, ਇੱਕ ਵਾਵਰੋਲੇ ਦਾ ਤੂਫਾਨ, ਜਿਹੜਾ ਦੁਸ਼ਟਾਂ ਦੇ ਸਿਰ ਉੱਤੇ ਵਗੇਗਾ !
Jeremiah 30:23 in Panjabi 23 ਵੇਖੋ, ਯਹੋਵਾਹ ਦਾ ਤੂਫਾਨ ! ਉਸ ਦਾ ਗੁੱਸਾ ਫੁੱਟ ਨਿੱਕਲਿਆ ਹੈ, ਇੱਕ ਵਾਵਰੋਲੇ ਵਾਲਾ ਤੂਫਾਨ ! ਉਹ ਦੁਸ਼ਟਾਂ ਦੇ ਸਿਰ ਉੱਤੇ ਫੁੱਟ ਪਵੇਗਾ !
Ezekiel 13:10 in Panjabi 10 ਇਸ ਕਾਰਨ ਕਿ ਉਹਨਾਂ ਨੇ ਮੇਰੇ ਲੋਕਾਂ ਨੂੰ ਇਹ ਆਖ ਕੇ ਕੁਰਾਹੇ ਪਾਇਆ ਹੈ ਕਿ ਸੁੱਖ ਹੈ ਜਦੋਂ ਕਿ ਸੁੱਖ ਨਹੀਂ ਹੈ ਅਤੇ ਜਦੋਂ ਕੋਈ ਕੰਧ ਬਣਾਉਂਦਾ ਹੈ ਤਾਂ ਉਹ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ ।
Ezekiel 38:22 in Panjabi 22 ਮੈਂ ਮਰੀ ਭੇਜ ਕੇ ਅਤੇ ਲਹੂ ਵਗਾ ਕੇ ਉਹ ਦਾ ਨਿਆਂ ਕਰਾਂਗਾ । ਉਹ ਦੇ ਉੱਤੇ, ਉਹ ਦੇ ਲੋਕਾਂ ਉੱਤੇ ਅਤੇ ਉਹਨਾਂ ਬਹੁਤ ਸਾਰੇ ਲੋਕਾਂ ਉੱਤੇ ਜਿਹੜੇ ਉਹ ਦੇ ਨਾਲ ਹਨ, ਜ਼ੋਰ ਦੀ ਵਰਖਾ, ਵੱਡੇ-ਵੱਡੇ ਗੜੇ ਅਤੇ ਅੱਗ ਤੇ ਗੰਧਕ ਵਰ੍ਹਾਵਾਂਗਾ ।
Daniel 11:22 in Panjabi 22 ਦਬਾਉਣ ਵਾਲੀ ਫ਼ੌਜ ਉਸ ਦੇ ਅੱਗੇ ਦਬਾਈ ਜਾਏਗੀ ਅਤੇ ਤੋੜੀ ਜਾਏਗੀ, ਹਾਂ, ਨੇਮ ਦੇ ਸ਼ਹਿਜ਼ਾਦਾ ਵੀ ਨਾਲੇ ਹੀ
Amos 7:7 in Panjabi 7 ਉਸ ਨੇ ਮੈਨੂੰ ਇਹ ਵਿਖਾਇਆ ਅਤੇ ਵੇਖੋ, ਪ੍ਰਭੂ ਸਾਹਲ ਨਾਲ ਬਣੀ ਹੋਈ ਇੱਕ ਕੰਧ ਉੱਤੇ ਖੜ੍ਹਾ ਸੀ ਅਤੇ ਉਸ ਦੇ ਹੱਥ ਵਿੱਚ ਸਾਹਲ ਸੀ ।
Matthew 7:27 in Panjabi 27 ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਅਤੇ ਉਹ ਘਰ ਡਿੱਗ ਗਿਆ ਅਤੇ ਉਸ ਦਾ ਵੱਡਾ ਨਾਸ ਹੋਇਆ ।
Romans 2:2 in Panjabi 2 ਅਸੀਂ ਜਾਣਦੇ ਹਾਂ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਪਰਮੇਸ਼ੁਰ ਵੱਲੋਂ ਸਜ਼ਾ ਦਾ ਹੁਕਮ ਅਟੱਲ ਹੈ ।
Romans 2:5 in Panjabi 5 ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ ।
Romans 9:28 in Panjabi 28 ਕਿਉਂ ਜੋ ਪ੍ਰਭੂ ਆਪਣੇ ਬਚਨ ਨੂੰ ਆਪਣੀ ਧਾਰਮਿਕਤਾ ਦੇ ਅਨੁਸਾਰ ਛੇਤੀ ਕਰ ਕੇ ਧਰਤੀ ਉੱਤੇ ਪੂਰਾ ਕਰੇਗਾ ।
2 Peter 3:6 in Panjabi 6 ਜਿਨ੍ਹਾਂ ਦੇ ਕਾਰਨ ਉਸ ਸਮੇਂ ਦਾ ਸੰਸਾਰ ਪਾਣੀ ਵਿੱਚ ਡੁੱਬ ਕੇ ਨਾਸ ਹੋਇਆ ।
Revelation 8:7 in Panjabi 7 ਪਹਿਲੇ ਦੂਤ ਨੇ ਤੁਰ੍ਹੀ ਵਜਾਈ ਤਾਂ ਲਹੂ ਨਾਲ ਮਿਲੇ ਹੋਏ ਗੜੇ ਅਤੇ ਅੱਗ ਪਰਗਟ ਹੋਈ ਜੋ ਧਰਤੀ ਉੱਤੇ ਸੁੱਟੀ ਗਈ, ਤਦ ਧਰਤੀ ਦੀ ਇੱਕ ਤਿਹਾਈ ਅਤੇ ਰੁੱਖਾਂ ਦੀ ਇੱਕ ਤਿਹਾਈ ਸੜ ਗਈ ਅਤੇ ਸਭ ਹਰਾ ਘਾਹ ਸੜ ਗਿਆ ।
Revelation 11:19 in Panjabi 19 ਅਤੇ ਪਰਮੇਸ਼ੁਰ ਦੀ ਹੈਕਲ ਜਿਹੜੀ ਸਵਰਗ ਵਿੱਚ ਹੈ ਖੋਲ੍ਹੀ ਗਈ ਅਤੇ ਉਹ ਦੀ ਹੈਕਲ ਵਿੱਚ ਉਹ ਦੇ ਨੇਮ ਦਾ ਸੰਦੂਕ ਦਿਖਾਈ ਦੇਣ ਲੱਗ ਪਿਆ ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ ਅਤੇ ਭੂਚਾਲ ਆਇਆ ਅਤੇ ਵੱਡੇ - ਵੱਡੇ ਗੜੇ ਪਏ ।
Revelation 16:21 in Panjabi 21 ਅਤੇ ਅਕਾਸ਼ੋਂ ਮਨੁੱਖਾਂ ਉੱਤੇ ਮੰਨੋ ਮਣ ਮਣ ਦੇ ਵੱਡੇ ਗੜੇ ਪੈਂਦੇ ਹਨ ਅਤੇ ਗੜਿਆਂ ਦੀ ਮਹਾਂਮਾਰੀ ਦੇ ਮਾਰੇ ਮਨੁੱਖਾਂ ਨੇ ਪਰਮੇਸ਼ੁਰ ਦੀ ਨਿੰਦਿਆ ਕੀਤੀ, ਕਿਉਂ ਜੋ ਉਹਨਾਂ ਦੀ ਮਹਾਂਮਾਰੀ ਬਹੁਤ ਭਾਰੀ ਹੈ ।
Revelation 19:2 in Panjabi 2 ਉਹ ਦੇ ਨਿਆਂ ਤਾਂ ਸੱਚੇ ਅਤੇ ਠੀਕ ਹਨ, ਇਸ ਲਈ ਜੋ ਉਸ ਵੱਡੀ ਕੰਜਰੀ ਦਾ ਜਿਸ ਨੇ ਆਪਣੀ ਹਰਾਮਕਾਰੀ ਨਾਲ ਧਰਤੀ ਨੂੰ ਵਿਗਾੜਿਆ ਸੀ, ਨਿਆਂ ਕੀਤਾ ਅਤੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਹ ਦੇ ਹੱਥੋਂ ਲਿਆ ।