Isaiah 28:9 in Panjabi 9 ਉਹ ਕਿਸਨੂੰ ਗਿਆਨ ਸਿਖਾਵੇਗਾ, ਅਤੇ ਕਿਸਨੂੰ ਪਰਚਾਰ ਦੀ ਸਮਝ ਦੇਵੇਗਾ ? ਕੀ ਉਹਨਾਂ ਨੂੰ ਜਿਨ੍ਹਾਂ ਦਾ ਦੁੱਧ ਛੁਡਾਇਆ ਗਿਆ, ਜਾਂ ਜਿਹੜੇ ਦੁੱਧੀਆਂ ਤੋਂ ਅਲੱਗ ਕੀਤੇ ਗਏ ?
Other Translations King James Version (KJV) Whom shall he teach knowledge? and whom shall he make to understand doctrine? them that are weaned from the milk, and drawn from the breasts.
American Standard Version (ASV) Whom will he teach knowledge? and whom will he make to understand the message? them that are weaned from the milk, and drawn from the breasts?
Bible in Basic English (BBE) To whom will he give knowledge? and to whom will he make clear the word? Will it be to those who have newly given up milk, and who have only now been taken from the breast?
Darby English Bible (DBY) Whom shall he teach knowledge? and whom shall he make to understand the report? Them that are weaned from the milk, withdrawn from the breasts?
World English Bible (WEB) Whom will he teach knowledge? and whom will he make to understand the message? those who are weaned from the milk, and drawn from the breasts?
Young's Literal Translation (YLT) By whom doth He teach knowledge? And by whom doth He cause to understand the report? The weaned from milk, the removed from breasts,
Cross Reference Psalm 50:17 in Panjabi 17 ਜਦੋਂ ਤੈਨੂੰ ਤਾੜਨਾ ਬੁਰਾ ਲੱਗਦਾ ਹੈ, ਅਤੇ ਤੂੰ ਮੇਰੇ ਬਚਨਾਂ ਨੂੰ ਆਪਣੇ ਪਿੱਛੇ ਸੁੱਟਦਾ ਹੈਂ ?
Psalm 131:2 in Panjabi 2 ਨਿਸੰਗ ਮੈਂ ਆਪਣੀ ਜਾਨ ਨੂੰ ਸ਼ਾਂਤ ਅਤੇ ਚੁੱਪ ਕਰਾ ਲਿਆ ਹੈ, ਜਿਵੇਂ ਦੁੱਧ ਛੁਡਾਇਆ ਹੋਇਆ ਬਾਲਕ ਆਪਣੀ ਮਾਂ ਦੇ ਨਾਲ ਹੈ, ਹਾਂ, ਤਿਵੇਂ ਹੀ ਦੁੱਧ ਛੁਡਾਏ ਹੋਏ ਬਾਲਕ ਵਾਂਗੂੰ ਮੇਰੀ ਜਾਨ ਮੇਰੇ ਅੰਦਰ ਹੈ ।
Proverbs 1:29 in Panjabi 29 ਕਿਉਂ ਜੋ ਉਨ੍ਹਾਂ ਨੇ ਗਿਆਨ ਨਾਲ ਵੈਰ ਰੱਖਿਆ ਅਤੇ ਯਹੋਵਾਹ ਦਾ ਭੈ ਮੰਨਣਾ ਪਸੰਦ ਨਾ ਕੀਤਾ,
Isaiah 28:26 in Panjabi 26 ਉਹ ਦਾ ਪਰਮੇਸ਼ੁਰ ਉਹ ਨੂੰ ਠੀਕ-ਠੀਕ ਸਿਖਾਉਂਦਾ, ਅਤੇ ਉਹ ਨੂੰ ਦੱਸਦਾ ਹੈ ।
Isaiah 30:10 in Panjabi 10 ਜਿਹੜੇ ਦਰਸ਼ੀਆਂ ਨੂੰ ਆਖਦੇ ਹਨ, ਦਰਸ਼ਣ ਨਾ ਵੇਖੋ ! ਅਤੇ ਨਬੀਆਂ ਨੂੰ ਆਖਦੇ ਹਨ, ਸੱਚੀਆਂ ਗੱਲਾਂ ਸਾਨੂੰ ਨਾ ਦੱਸੋ, ਸਾਨੂੰ ਮਿੱਠੀਆਂ ਗੱਲਾਂ ਦੱਸੋ, ਛਲ ਅਤੇ ਫਰੇਬ ਦੱਸੋ !
Isaiah 30:20 in Panjabi 20 ਭਾਵੇਂ ਪ੍ਰਭੂ ਤੁਹਾਨੂੰ ਦੁੱਖ ਦੀ ਰੋਟੀ ਅਤੇ ਕਸ਼ਟ ਦਾ ਪਾਣੀ ਦੇਵੇ, ਤਾਂ ਵੀ ਤੁਹਾਡਾ ਉਪਦੇਸ਼ਕ ਆਪਣੇ ਆਪ ਨੂੰ ਨਾ ਲੁਕਾਵੇਗਾ, ਸਗੋਂ ਤੁਹਾਡੀਆਂ ਅੱਖਾਂ ਤੁਹਾਡੇ ਉਪਦੇਸ਼ਕਾਂ ਨੂੰ ਵੇਖਣਗੀਆਂ,
Isaiah 48:17 in Panjabi 17 ਯਹੋਵਾਹ ਤੇਰਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੈਨੂੰ ਲਾਭ ਉਠਾਉਣ ਦੀ ਸਿੱਖਿਆ ਦਿੰਦਾ ਹਾਂ, ਜੋ ਤੈਨੂੰ ਉਸ ਰਾਹ ਪਾਉਂਦਾ ਹਾਂ, ਜਿਸ ਰਾਹ ਤੂੰ ਜਾਣਾ ਹੈ ।
Isaiah 50:4 in Panjabi 4 ਪ੍ਰਭੂ ਯਹੋਵਾਹ ਨੇ ਮੈਨੂੰ ਸੂਝਵਾਨਾਂ ਦੀ ਜ਼ਬਾਨ ਦਿੱਤੀ, ਤਾਂ ਜੋ ਮੈਂ ਜਾਣਾਂ ਕਿ ਹੁੱਸੇ ਹੋਏ ਨੂੰ ਕਿਵੇਂ ਬਚਨ ਨਾਲ ਸਹਾਇਤਾ ਦੇਵਾਂ, ਉਹ ਮੈਨੂੰ ਸਵੇਰੇ ਸਵੇਰੇ ਜਗਾਉਂਦਾ ਹੈ, ਉਹ ਮੇਰੇ ਕੰਨਾਂ ਨੂੰ ਖੋਲ੍ਹਦਾ ਹੈ, ਤਾਂ ਜੋ ਮੈਂ ਚੇਲਿਆਂ ਵਾਂਗੂੰ ਸੁਣਾਂ ।
Isaiah 53:1 in Panjabi 1 ਸਾਡੇ ਪਰਚਾਰ ਦੀ ਕਿਸ ਨੇ ਪਰਤੀਤ ਕੀਤੀ ? ਅਤੇ ਯਹੋਵਾਹ ਦੀ ਭੁਜਾ ਕਿਸ ਦੇ ਉੱਤੇ ਪਰਗਟ ਹੋਈ ?
Isaiah 54:13 in Panjabi 13 ਤੇਰੇ ਸਾਰੇ ਪੁੱਤਰ ਯਹੋਵਾਹ ਵੱਲੋਂ ਸਿੱਖੇ ਹੋਏ ਹੋਣਗੇ, ਅਤੇ ਤੇਰੇ ਪੁੱਤਰਾਂ ਦੀ ਸ਼ਾਂਤੀ ਬਹੁਤ ਹੋਵੇਗੀ ।
Jeremiah 5:31 in Panjabi 31 ਨਬੀ ਝੂਠੇ ਅਗੰਮ ਵਾਚਦੇ ਹਨ, ਜਾਜਕ ਉਹਨਾਂ ਦੇ ਕਾਰਨ ਹੁਕਮ ਚਲਾਉਂਦੇ ਹਨ, ਅਤੇ ਮੇਰੀ ਪਰਜਾ ਐਉਂ ਹੀ ਪਸੰਦ ਕਰਦੀ ਹੈ ! ਪਰ ਜਦ ਓੜਕ ਹੋਵੇਗਾ ਤਾਂ ਤੁਸੀਂ ਕੀ ਕਰੋਗੇ ? ।
Jeremiah 6:10 in Panjabi 10 ਮੈਂ ਕਿਹ ਨੂੰ ਬੋਲਾਂ ਅਤੇ ਕਿਹ ਨੂੰ ਜਤਾਵਾਂ, ਭਈ ਉਹ ਸੁਣਨ ? ਵੇਖੋ, ਉਹਨਾਂ ਦੇ ਕੰਨ ਬੇਸੁੰਨਤੇ ਹਨ, ਉਹ ਧਿਆਨ ਨਹੀਂ ਦੇ ਸਕਦੇ, ਵੇਖੋ, ਯਹੋਵਾਹ ਦਾ ਬਚਨ ਉਹਨਾਂ ਲਈ ਇੱਕ ਨਿਆਦਰੀ ਹੈ, ਉਹ ਉਸ ਦੇ ਵਿੱਚੋਂ ਮਗਨ ਨਹੀਂ ਹਨ ।
Matthew 11:25 in Panjabi 25 ਉਸ ਵੇਲੇ ਯਿਸੂ ਨੇ ਆਖਿਆ, ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ ।
Matthew 21:15 in Panjabi 15 ਜਦ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ ਕੰਮਾਂ ਨੂੰ ਵੇਖਿਆ ਜਿਹੜੇ ਉਸ ਨੇ ਕੀਤੇ ਸਨ ਅਤੇ ਬੱਚਿਆਂ ਨੂੰ ਹੈਕਲ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ ਦਾਊਦ ਦੇ ਪੁੱਤਰ ਨੂੰ “ਹੋਸੰਨਾ” ਆਖਦੇ ਵੇਖਿਆ, ਤਾਂ ਉਹ ਖਿਝ ਗਏ ।
Mark 10:15 in Panjabi 15 ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ ।
John 3:19 in Panjabi 19 ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ । ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ । ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ ।
John 12:38 in Panjabi 38 ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿੱਖਬਾਣੀ ਸੱਚੀ ਹੋ ਸਕੇ: “ਹੇ ਪ੍ਰਭੂ ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ ? ਪ੍ਰਭੂ ਦੀ ਸ਼ਕਤੀ ਕਿਸ ਨੇ ਵੇਖੀ ? ”
John 12:47 in Panjabi 47 ਜੋ ਮੇਰੀਆਂ ਸਿਖਿਆਵਾਂ ਸੁਣਦੇ ਹਨ ਅਤੇ ਇਸ ਨੂੰ ਨਹੀਂ ਮੰਨਦੇ । ਮੈਂ ਉਹਨਾਂ ਨੂੰ ਦੋਸ਼ੀ ਨਹੀਂ ਠਹਿਰਾਉਂਦਾ, ਸਗੋਂ ਲੋਕਾਂ ਨੂੰ ਬਚਾਉਣ ਲਈ ਆਇਆ ਹਾਂ ।
1 Peter 2:2 in Panjabi 2 ਨਵੇਂ ਜਨਮੇ ਬੱਚਿਆਂ ਦੀ ਤਰ੍ਹਾਂ ਆਤਮਿਕ ਅਤੇ ਸ਼ੁੱਧ ਦੁੱਧ ਦੀ ਖੋਜ ਕਰੋ ਤਾਂ ਜੋ ਤੁਸੀਂ ਉਸ ਨਾਲ ਮੁਕਤੀ ਲਈ ਵਧਦੇ ਜਾਓ