Isaiah 29:15 in Panjabi 15 ਹਾਇ ਉਹਨਾਂ ਉੱਤੇ ਜਿਹੜੇ ਯਹੋਵਾਹ ਤੋਂ ਆਪਣੀ ਯੋਜਨਾ ਲੁਕਾਉਣ ਦਾ ਵੱਡਾ ਜਤਨ ਕਰਦੇ ਹਨ ! ਜਿਨ੍ਹਾਂ ਦੇ ਕੰਮ ਹਨੇਰੇ ਵਿੱਚ ਹੁੰਦੇ ਹਨ, ਅਤੇ ਜਿਹੜੇ ਆਖਦੇ ਹਨ, ਕੌਣ ਸਾਨੂੰ ਵੇਖਦਾ ਹੈ, ਅਤੇ ਕੌਣ ਸਾਨੂੰ ਜਾਣਦਾ ਹੈ ?
Other Translations King James Version (KJV) Woe unto them that seek deep to hide their counsel from the LORD, and their works are in the dark, and they say, Who seeth us? and who knoweth us?
American Standard Version (ASV) Woe unto them that hide deep their counsel from Jehovah, and whose works are in the dark, and that say, Who seeth us? and who knoweth us?
Bible in Basic English (BBE) Cursed are those who go deep to keep their designs secret from the Lord, and whose works are in the dark, and who say, Who sees us? and who has knowledge of our acts?
Darby English Bible (DBY) Woe unto them that hide deep, far from Jehovah, their counsel! And their works are in the dark, and they say, Who seeth us? and who knoweth us?
World English Bible (WEB) Woe to those who hide deep their counsel from Yahweh, and whose works are in the dark, and who say, Who sees us? and who knows us?
Young's Literal Translation (YLT) Wo `to' those going deep from Jehovah to hide counsel, And whose works have been in darkness. And they say, `Who is seeing us? And who is knowing us?'
Cross Reference Job 22:13 in Panjabi 13 ਅਤੇ ਤੂੰ ਆਖਦਾ ਹੈਂ, ਪਰਮੇਸ਼ੁਰ ਕੀ ਜਾਣਦਾ ਹੈ ? ਕੀ ਉਹ ਘੁੱਪ ਹਨੇਰੇ ਵਿੱਚੋਂ ਨਿਆਂ ਕਰ ਸਕਦਾ ਹੈ ?
Job 24:13 in Panjabi 13 ਇਹ ਉਹ ਹਨ ਜਿਹੜੇ ਚਾਨਣ ਦੇ ਵਿਰੁੱਧ ਹਨ, ਉਹ ਉਸ ਦੇ ਰਾਹਾਂ ਨੂੰ ਨਹੀਂ ਜਾਣਦੇ, ਨਾ ਉਸ ਦੇ ਮਾਰਗਾਂ ਵਿੱਚ ਬਣੇ ਰਹਿੰਦੇ ਹਨ ।
Job 34:22 in Panjabi 22 ਅਜਿਹਾ ਕੋਈ ਹਨੇਰਾ ਜਾਂ ਘੁੱਪ ਹਨੇਰਾ ਨਹੀਂ, ਜਿੱਥੇ ਕੁਕਰਮੀ ਲੁੱਕ ਜਾਣ,
Psalm 10:11 in Panjabi 11 ਉਸ ਆਪਣੇ ਮਨ ਵਿੱਚ ਆਖਿਆ ਹੈ ਜੋ ਪਰਮੇਸ਼ੁਰ ਭੁੱਲ ਗਿਆ ਹੈ, ਉਸ ਨੇ ਆਪਣਾ ਮੂੰਹ ਛਿਪਾਇਆ ਹੈ, ਉਹ ਕਦੀ ਵੀ ਨਾ ਵੇਖੇਗਾ ।
Psalm 59:7 in Panjabi 7 ਵੇਖ, ਓਹ ਆਪਣੇ ਮੂੰਹੋਂ ਡਕਾਰਦੇ ਹਨ, ਉਨ੍ਹਾਂ ਦੇ ਬੁੱਲ੍ਹਾਂ ਉੱਤੇ ਤਲਵਾਰਾਂ ਹਨ, ਕਿਉਂ ਜੋ ਓਹ ਆਖਦੇ ਹਨ, ਕੌਣ ਸੁਣਦਾ ਹੈ ?
Psalm 64:5 in Panjabi 5 ਓਹ ਆਪਣੇ ਆਪ ਨੂੰ ਬੁਰੀ ਗੱਲ ਲਈ ਤਕੜਿਆਂ ਕਰਦੇ ਹਨ, ਓਹ ਫੰਦੇ ਲੁਕਾਉਣ ਦਾ ਉਪਾਓ ਕਰਦੇ ਹਨ ਅਤੇ ਆਖਦੇ ਹਨ, ਭਲਾ, ਕੌਣ ਉਨ੍ਹਾਂ ਨੂੰ ਵੇਖੇਗਾ ?
Psalm 73:11 in Panjabi 11 ਅਤੇ ਓਹ ਆਖਦੇ ਹਨ, ਪਰਮੇਸ਼ੁਰ ਕਿਸ ਤਰਾਂ ਜਾਣਦਾ ਹੈ ? ਭਲਾ, ਅੱਤ ਮਹਾਨ ਨੂੰ ਕੁੱਝ ਪਤਾ ਹੈ ?
Psalm 94:7 in Panjabi 7 ਅਤੇ ਓਹ ਆਖਦੇ ਹਨ ਕਿ ਯਹੋਵਾਹ ਨਾ ਵੇਖੂਗਾ, ਅਤੇ ਯਾਕੂਬ ਦਾ ਪਰਮੇਸ਼ੁਰ ਕੁੱਝ ਪਰਵਾ ਨਾ ਕਰੂੰਗਾ !
Psalm 139:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਹੇ ਯਹੋਵਾਹ, ਤੂੰ ਮੈਨੂੰ ਪਰਖ ਲਿਆ ਤੇ ਜਾਣ ਲਿਆ,
Isaiah 5:18 in Panjabi 18 ਹਾਇ ਉਹਨਾਂ ਉੱਤੇ ਜਿਹੜੇ ਬਦੀ ਨੂੰ ਝੂਠ ਦੇ ਰੱਸਿਆਂ ਨਾਲ ਖਿੱਚਦੇ ਹਨ, ਅਤੇ ਪਾਪ ਨੂੰ ਗੱਡੇ ਦੀਆਂ ਰੱਸਿਆਂ ਨਾਲ !
Isaiah 28:15 in Panjabi 15 ਤੁਸੀਂ ਤਾਂ ਕਹਿੰਦੇ ਹੋ ਕਿ ਅਸੀਂ ਮੌਤ ਨਾਲ ਨੇਮ ਬੰਨ੍ਹਿਆ ਅਤੇ ਪਤਾਲ ਨਾਲ ਇਕਰਾਰ ਕੀਤਾ ਹੈ, ਜਦ ਬਿਪਤਾ ਦਾ ਹੜ੍ਹ ਆ ਝੁੱਲੇਗਾ, ਤਾਂ ਉਹ ਸਾਡੇ ਨੇੜੇ ਨਾ ਆਵੇਗਾ, ਕਿਉਂ ਜੋ ਅਸੀਂ ਝੂਠ ਨੂੰ ਆਪਣੀ ਪਨਾਹ ਬਣਾਇਆ, ਅਤੇ ਧੋਖੇ ਵਿੱਚ ਅਸੀਂ ਆਪ ਨੂੰ ਲੁਕਾਇਆ ਹੈ, -
Isaiah 28:17 in Panjabi 17 ਮੈਂ ਇਨਸਾਫ਼ ਨੂੰ ਸੂਤਰ, ਅਤੇ ਧਰਮ ਨੂੰ ਸਾਹਲ ਬਣਾਵਾਂਗਾ, ਅਤੇ ਗੜੇ ਝੂਠ ਦੀ ਪਨਾਹ ਨੂੰ ਹੂੰਝ ਲੈ ਜਾਣਗੇ, ਅਤੇ ਹੜ੍ਹ ਤੁਹਾਡੀ ਓਟ ਨੂੰ ਰੋੜ ਕੇ ਲੈ ਜਾਣਗੇ ।
Isaiah 30:1 in Panjabi 1 ਹਾਇ ਵਿਦਰੋਹੀ ਬਾਲਕਾਂ ਉੱਤੇ ! ਯਹੋਵਾਹ ਦਾ ਵਾਕ ਹੈ, ਜਿਹੜੇ ਯੋਜਨਾ ਕਰਦੇ ਪਰ ਮੇਰੀ ਵੱਲੋਂ ਨਹੀਂ, ਜਿਹੜੇ ਨੇਮ ਬੰਨ੍ਹਦੇ ਹਨ ਪਰ ਮੇਰੇ ਆਤਮਾ ਤੋਂ ਨਹੀਂ, ਇਸ ਤਰ੍ਹਾਂ ਉਹ ਪਾਪ ਉੱਤੇ ਪਾਪ ਵਧਾਉਂਦੇ ਹਨ,
Isaiah 47:10 in Panjabi 10 ਤੂੰ ਆਪਣੀ ਬਦੀ ਉੱਤੇ ਭਰੋਸਾ ਰੱਖਿਆ, ਤੂੰ ਆਖਿਆ, ਕੋਈ ਮੈਨੂੰ ਵੇਖਦਾ ਨਹੀਂ, ਤੇਰੀ ਬੁੱਧ ਅਤੇ ਤੇਰੇ ਗਿਆਨ ਨੇ ਤੈਨੂੰ ਕੁਰਾਹੇ ਪਾਇਆ, ਤੂੰ ਆਪਣੇ ਮਨ ਵਿੱਚ ਆਖਿਆ ਸੀ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ !
Isaiah 57:12 in Panjabi 12 ਮੈਂ ਤੇਰੇ ਧਰਮ ਨੂੰ ਅਤੇ ਤੇਰੇ ਕੰਮਾਂ ਨੂੰ ਦੱਸਾਂਗਾ, ਪਰ ਉਹ ਤੈਨੂੰ ਕੁਝ ਲਾਭ ਨਾ ਪੁਚਾਉਣਗੇ ।
Jeremiah 23:24 in Panjabi 24 ਕੀ ਕੋਈ ਮਨੁੱਖ ਆਪਣੇ ਆਪ ਨੂੰ ਪੜਦੇ ਵਿੱਚ ਲੁਕਾ ਲਵੇਗਾ ਕਿ ਮੈਂ ਉਹ ਨੂੰ ਨਾ ਵੇਖਾਂ ? ਯਹੋਵਾਹ ਦਾ ਵਾਕ ਹੈ । ਕੀ ਅਕਾਸ਼ ਅਤੇ ਧਰਤੀ ਮੇਰੇ ਨਾਲ ਨਹੀਂ ਭਰੇ ਹੋਏ ? ਯਹੋਵਾਹ ਦਾ ਵਾਕ ਹੈ
Ezekiel 8:12 in Panjabi 12 ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ ! ਕੀ ਤੂੰ ਵੇਖਿਆ ਕਿ ਇਸਰਾਏਲ ਦੇ ਘਰਾਣੇ ਦੇ ਬਜ਼ੁਰਗ ਹਨ੍ਹੇਰੇ ਵਿੱਚ ਅਰਥਾਤ ਆਪਣੀ ਆਪਣੀ ਚਿੱਤ੍ਰਕਾਰੀ ਵਾਲੀ ਕੋਠੜੀ ਵਿੱਚ ਕੀ ਕਰਦੇ ਹਨ ? ਕਿਉਂ ਜੋ ਉਹ ਆਖਦੇ ਹਨ ਕਿ ਯਹੋਵਾਹ ਸਾਨੂੰ ਨਹੀਂ ਵੇਖਦਾ, ਯਹੋਵਾਹ ਨੇ ਦੇਸ ਨੂੰ ਛੱਡ ਦਿੱਤਾ ਹੈ ।
Ezekiel 9:9 in Panjabi 9 ਤਦ ਉਸ ਨੇ ਮੈਨੂੰ ਆਖਿਆ, ਇਸਰਾਏਲ ਅਤੇ ਯਹੂਦਾਹ ਦੇ ਘਰਾਣਿਆਂ ਦੀ ਬਦੀ ਬਹੁਤ ਹੀ ਵੱਡੀ ਹੈ, ਧਰਤੀ ਲਹੂ ਨਾਲ ਭਰੀ ਹੋਈ ਹੈ ਅਤੇ ਸ਼ਹਿਰ ਅਨਿਆਂ ਨਾਲ ਭਰਿਆ ਹੋਇਆ ਹੈ, ਕਿਉਂ ਜੋ ਉਹ ਆਖਦੇ ਹਨ ਕਿ ਯਹੋਵਾਹ ਨੇ ਦੇਸ ਨੂੰ ਛੱਡ ਦਿੱਤਾ ਹੈ ਅਤੇ ਯਹੋਵਾਹ ਨਹੀਂ ਵੇਖਦਾ ਹੈ ।
Zephaniah 1:12 in Panjabi 12 ਉਸ ਸਮੇਂ ਮੈਂ ਦੀਵੇ ਲੈ ਕੇ ਯਰੂਸ਼ਲਮ ਦੀ ਤਲਾਸ਼ੀ ਲਵਾਂਗਾ ਅਤੇ ਉਹਨਾਂ ਮਨੁੱਖਾਂ ਨੂੰ ਸਜ਼ਾ ਦਿਆਂਗਾ, ਜੋ ਮਧ ਦੇ ਮੈਲ ਦੀ ਤਰ੍ਹਾਂ ਹਨ, ਜਿਹੜੀ ਥੱਲੇ ਬੈਠ ਜਾਂਦੀ ਹੈ ਅਤੇ ਆਪਣੇ ਮਨਾਂ ਵਿੱਚ ਕਹਿੰਦੇ ਹਨ, “ਯਹੋਵਾਹ ਨਾ ਭਲਿਆਈ ਕਰੇਗਾ, ਨਾ ਬੁਰਿਆਈ ।”
Malachi 2:17 in Panjabi 17 ਤੁਸੀਂ ਆਪਣੀਆਂ ਗੱਲਾਂ ਨਾਲ ਯਹੋਵਾਹ ਨੂੰ ਅਕਾ ਦਿੱਤਾ ਹੈ ਤਾਂ ਵੀ ਤੁਸੀਂ ਆਖਦੇ ਹੋ, ਕਾਹਦੇ ਵਿੱਚ ਅਸੀਂ ਉਹ ਨੂੰ ਅਕਾ ਦਿੱਤਾ ? ਇਸ ਆਖਣ ਵਿੱਚ ਕਿ ਜਦ ਹਰੇਕ ਬੁਰਿਆਈ ਕਰਦਾ ਹੈ ਤਾਂ ਇਹ ਯਹੋਵਾਹ ਦੀ ਨਿਗਾਹ ਵਿੱਚ ਭਲਾ ਹੈ ਅਤੇ ਉਹ ਉਹਨਾਂ ਤੋਂ ਖੁਸ਼ ਹੈ, ਜਾਂ ਇਹ ਕਿ ਨਿਆਂ ਦਾ ਪਰਮੇਸ਼ੁਰ ਕਿੱਥੇ ਹੈ ?
Luke 12:1 in Panjabi 1 ਜਦ ਹਜ਼ਾਰਾਂ ਦੀ ਭੀੜ ਇਕੱਠੀ ਹੋਈ ਕਿ ਲੋਕ ਇੱਕ ਦੂਜੇ ਉੱਤੇ ਡਿੱਗਦੇ ਪੈਂਦੇ ਸਨ ਤਾਂ ਯਿਸੂ ਨੇ ਪਹਿਲਾਂ ਆਪਣੇ ਚੇਲਿਆਂ ਨੂੰ ਕਿਹਾ ਕਿ ਫ਼ਰੀਸੀਆਂ ਦੇ ਖ਼ਮੀਰ ਤੋਂ ਜੋ ਕਪਟ ਹੈ ਹੁਸ਼ਿਆਰ ਰਹੋ ।
John 3:19 in Panjabi 19 ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ । ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ । ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ ।
1 Corinthians 4:5 in Panjabi 5 ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ । ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ ।
2 Corinthians 4:2 in Panjabi 2 ਸਗੋਂ ਅਸੀਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਛੱਡਿਆ ਹੈ ਅਤੇ ਨਾ ਚਤਰਾਈ ਦੀ ਚਾਲ ਚੱਲਦੇ, ਨਾ ਪਰਮੇਸ਼ੁਰ ਦੇ ਬਚਨ ਵਿੱਚ ਮਿਲਾਵਟ ਕਰਦੇ ਹਾਂ, ਸਗੋਂ ਸੱਚ ਨੂੰ ਪ੍ਰਗਟ ਕਰ ਕੇ ਹਰੇਕ ਮਨੁੱਖ ਦੇ ਵਿਵੇਕ ਵਿੱਚ ਪਰਮੇਸ਼ੁਰ ਦੇ ਅੱਗੇ ਆਪਣਾ ਪ੍ਰਮਾਣ ਦਿੰਦੇ ਹਾਂ ।
Revelation 2:23 in Panjabi 23 ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ ।