Isaiah 29:9 in Panjabi 9 ਠਹਿਰੋ ਅਤੇ ਹੈਰਾਨ ਹੋਵੋ ! ਮੌਜਾਂ ਲੁੱਟੋ ਅਤੇ ਅੰਨ੍ਹੇ ਹੋ ਜਾਓ ! ਉਹ ਮਤਵਾਲੇ ਹਨ ਪਰ ਮਧ ਨਾਲ ਨਹੀਂ, ਉਹ ਡਗਮਗਾਉਂਦੇ ਹਨ ਪਰ ਸ਼ਰਾਬ ਨਾਲ ਨਹੀਂ !
Other Translations King James Version (KJV) Stay yourselves, and wonder; cry ye out, and cry: they are drunken, but not with wine; they stagger, but not with strong drink.
American Standard Version (ASV) Tarry ye and wonder; take your pleasure and be blind: they are drunken, but not with wine; they stagger, but not with strong drink.
Bible in Basic English (BBE) Be surprised and full of wonder; let your eyes be covered and be blind: be overcome, but not with wine; go with uncertain steps, but not because of strong drink.
Darby English Bible (DBY) Be astounded and astonished, blind yourselves and be blind! They are drunken, but not with wine; they stagger, but not with strong drink.
World English Bible (WEB) Stay you and wonder; take your pleasure and be blind: they are drunken, but not with wine; they stagger, but not with strong drink.
Young's Literal Translation (YLT) Tarry and wonder, look ye, yea, look, Be drunk, and not with wine, Stagger, and not with strong drink.
Cross Reference Isaiah 1:2 in Panjabi 2 ਹੇ ਅਕਾਸ਼, ਸੁਣ ਅਤੇ ਹੇ ਧਰਤੀ, ਕੰਨ ਲਾ, ਯਹੋਵਾਹ ਇਹ ਫ਼ਰਮਾਉਂਦਾ ਹੈ, ਮੈਂ ਪੁੱਤਰਾਂ ਨੂੰ ਪਾਲਿਆ ਪੋਸਿਆ ਅਤੇ ਉਨ੍ਹਾਂ ਨੂੰ ਵੱਡਾ ਕੀਤਾ ਪਰ ਉਹ ਮੇਰੇ ਵਿਰੁੱਧ ਆਕੀ ਹੋ ਗਏ ।
Isaiah 19:14 in Panjabi 14 ਯਹੋਵਾਹ ਨੇ ਉਹ ਦੇ ਅੰਦਰ ਟੇਢੀ ਰੂਹ ਰਲਾ ਦਿੱਤੀ, ਉਨ੍ਹਾਂ ਨੇ ਮਿਸਰ ਨੂੰ ਉਹ ਦੇ ਸਭ ਕੰਮਾਂ ਵਿੱਚ ਡਗਮਗਾ ਦਿੱਤਾ ਹੈ, ਜਿਵੇਂ ਸ਼ਰਾਬੀ ਆਪਣੀ ਕੈ ਨਾਲ ਡਗਮਗਾਉਂਦਾ ਹੈ ।
Isaiah 22:12 in Panjabi 12 ਉਸ ਦਿਨ ਸੈਨਾਂ ਦੇ ਪ੍ਰਭੂ ਯਹੋਵਾਹ ਨੇ ਤੁਹਾਨੂੰ ਰੋਣ ਲਈ, ਸੋਗ ਕਰਨ, ਸਿਰ ਮੁਨਾਉਣ ਅਤੇ ਤੱਪੜ ਪਾਉਣ ਲਈ ਬੁਲਾਇਆ ਸੀ,
Isaiah 28:7 in Panjabi 7 ਇਹ ਵੀ ਮਧ ਨਾਲ ਝੂਲਦੇ ਫਿਰਦੇ ਹਨ, ਅਤੇ ਸ਼ਰਾਬ ਨਾਲ ਡਗਮਗਾਉਂਦੇ ਹਨ, - ਜਾਜਕ ਅਤੇ ਨਬੀ ਸ਼ਰਾਬ ਨਾਲ ਝੂਲਦੇ ਫਿਰਦੇ ਹਨ, ਉਹ ਮਧ ਨਾਲ ਮਸਤਾਨੇ ਹਨ, ਉਹ ਸ਼ਰਾਬ ਨਾਲ ਡਗਮਗਾਉਂਦੇ ਹਨ, ਉਹ ਦਰਸ਼ਣ ਵੇਖਦੇ ਹੋਏ ਵੀ ਭੁਲੇਖਾ ਖਾਂਦੇ ਹਨ, ਨਿਆਂ ਕਰਨ ਵਿੱਚ ਭੁੱਲ ਕਰਦੇ ਹਨ !
Isaiah 29:10 in Panjabi 10 ਯਹੋਵਾਹ ਨੇ ਤਾਂ ਤੁਹਾਡੇ ਉੱਤੇ ਗੂੜ੍ਹੀ ਨੀਂਦ ਦੀ ਰੂਹ ਵਹਾ ਦਿੱਤੀ ਹੈ, ਅਤੇ ਤੁਹਾਡੀਆਂ ਅੱਖਾਂ ਨੂੰ ਅਰਥਾਤ ਨਬੀ ਰੂਪੀ ਅੱਖਾਂ ਨੂੰ ਬੰਦ ਕੀਤਾ, ਅਤੇ ਤੁਹਾਡੇ ਸਿਰਾਂ ਨੂੰ ਅਰਥਾਤ ਦਰਸ਼ੀਆਂ ਨੂੰ ਕੱਜ ਦਿੱਤਾ ਹੈ ।
Isaiah 33:13 in Panjabi 13 ਹੇ ਦੂਰ ਦਿਓ, ਤੁਸੀਂ ਸੁਣੋ ਜੋ ਮੈਂ ਕੀਤਾ, ਹੇ ਨੇੜੇ ਦਿਓ, ਤੁਸੀਂ ਮੇਰੀ ਸ਼ਕਤੀ ਨੂੰ ਜਾਣੋ !
Isaiah 49:26 in Panjabi 26 ਮੈਂ ਤੇਰੇ ਸਤਾਉਣ ਵਾਲਿਆਂ ਨੂੰ ਉਹਨਾਂ ਦਾ ਆਪਣਾ ਮਾਸ ਖੁਆਵਾਂਗਾ, ਉਹ ਆਪਣੇ ਲਹੂ ਨਾਲ ਮਸਤਾਨੇ ਹੋਣਗੇ ਜਿਵੇਂ ਮਧ ਨਾਲ, ਅਤੇ ਸਾਰੇ ਪ੍ਰਾਣੀ ਜਾਣਨਗੇ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਅਤੇ ਤੇਰਾ ਛੁਟਕਾਰਾ ਦੇਣ ਵਾਲਾ, ਯਾਕੂਬ ਦਾ ਸ਼ਕਤੀਮਾਨ ਮੈਂ ਹੀ ਹਾਂ ।
Isaiah 51:17 in Panjabi 17 ਹੇ ਯਰੂਸ਼ਲਮ ਜਾਗ, ਜਾਗ ! ਖੜ੍ਹਾ ਹੋ ਜਾ ! ਤੂੰ ਜਿਸ ਨੇ ਯਹੋਵਾਹ ਦੇ ਹੱਥੋਂ ਉਹ ਦੇ ਕ੍ਰੋਧ ਦਾ ਪਿਆਲਾ ਪੀਤਾ, ਤੂੰ ਜਿਸ ਨੇ ਡਗਮਗਾ ਦੇਣ ਵਾਲੇ ਪਿਆਲੇ ਨੂੰ ਪੀ ਕੇ ਖਾਲੀ ਕੀਤਾ ।
Isaiah 51:21 in Panjabi 21 ਇਸ ਕਾਰਨ ਹੇ ਦੁਖਿਆਰੀਏ, ਇਹ ਸੁਣ, ਤੂੰ ਮਤਵਾਲੀ ਤਾਂ ਹੈਂ ਪਰ ਮਧ ਨਾਲ ਨਹੀਂ ।
Jeremiah 2:12 in Panjabi 12 ਹੇ ਅਕਾਸ਼ੋ, ਇਸ ਉੱਤੇ ਹੈਰਾਨ ਹੋਵੋ, ਬਹੁਤ ਡਰ ਜਾਓ ਤੇ ਉੱਕੇ ਵਿਰਾਨ ਹੋ ਜਾਓ ! ਯਹੋਵਾਹ ਦਾ ਵਾਕ ਹੈ ।
Jeremiah 23:9 in Panjabi 9 ਨਬੀਆਂ ਦੇ ਲਈ ਮੇਰਾ ਦਿਲ ਮੇਰੇ ਅੰਦਰ ਟੁੱਟ ਗਿਆ ਹੈ, ਮੇਰੀਆਂ ਸਾਰੀਆਂ ਹੱਡੀਆਂ ਕੰਬਦੀਆਂ ਹਨ, ਮੈਂ ਇੱਕ ਸ਼ਰਾਬੀ ਮਨੁੱਖ ਵਾਂਗੂੰ ਹੋ ਗਿਆ ਹਾਂ, ਉਸ ਮਰਦ ਵਾਂਗੂੰ ਜਿਹ ਦੇ ਉੱਤੇ ਮੈਂ ਪਰਬਲ ਪਈ, - ਯਹੋਵਾਹ ਦੇ ਕਾਰਨ ਅਤੇ ਉਸ ਦੇ ਪਵਿੱਤਰ ਬਚਨਾਂ ਦੇ ਕਾਰਨ ।
Jeremiah 25:27 in Panjabi 27 ਤਾਂ ਤੂੰ ਉਹਨਾਂ ਨੂੰ ਆਖੀਂ ਕਿ ਸੈਨਾ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਪੀਓ, ਖੀਵੇ ਹੋ ਜਾਓ, ਉਲਟੀ ਕਰੋ, ਡਿੱਗ ਪਵੋ ਅਤੇ ਫਿਰ ਨਾ ਉੱਠੋ, ਉਸ ਤਲਵਾਰ ਦੇ ਕਾਰਨ ਜਿਹੜੀ ਮੈਂ ਤੁਹਾਡੇ ਵਿੱਚ ਭੇਜਾਂਗਾ ! ।
Jeremiah 51:7 in Panjabi 7 ਬਾਬਲ ਯਹੋਵਾਹ ਦੇ ਹੱਥ ਵਿੱਚ ਇੱਕ ਸੋਨੇ ਦਾ ਕਟੋਰਾ ਸੀ, ਜਿਸ ਸਾਰੀ ਧਰਤੀ ਨੂੰ ਨਸ਼ਈ ਕੀਤਾ, ਕੌਮਾਂ ਨੇ ਉਸ ਦੀ ਮਧ ਪੀਤੀ ਇਸ ਲਈ ਕੌਮਾਂ ਖੀਵੀਆਂ ਹੋ ਗਈਆਂ ।
Lamentations 4:21 in Panjabi 21 ਹੇ ਅਦੋਮ ਦੀਏ ਧੀਏ, ਜਿਹੜੀ ਊਜ਼ ਦੇ ਦੇਸ਼ ਵਿੱਚ ਵੱਸਦੀ ਹੈਂ, ਅਨੰਦ ਹੋ ਅਤੇ ਖੁਸ਼ੀ ਮਨਾ ! ਇਹ ਪਿਆਲਾ ਤੇਰੇ ਤੱਕ ਵੀ ਪਹੁੰਚੇਗਾ, ਤੂੰ ਮਸਤ ਹੋ ਕੇ ਆਪਣੇ ਆਪ ਨੂੰ ਨੰਗੀ ਕਰੇਂਗੀ !
Habakkuk 1:5 in Panjabi 5 ਕੌਮਾਂ ਵਿੱਚ ਵੇਖੋ ਅਤੇ ਧਿਆਨ ਕਰੋ, ਅਚਰਜ ਮੰਨੋ ਅਤੇ ਹੈਰਾਨ ਹੋਵੋ ! ਕਿਉਂ ਜੋ ਤੁਹਾਡੇ ਦਿਨਾਂ ਵਿੱਚ ਮੈਂ ਅਜਿਹਾ ਕੰਮ ਕਰ ਰਿਹਾ ਹਾਂ, ਜਿਸ ਦੀ ਪਰਤੀਤ ਤੁਸੀਂ ਨਹੀਂ ਕਰੋਗੇ, ਭਾਵੇਂ ਉਹ ਤੁਹਾਨੂੰ ਦੱਸਿਆ ਵੀ ਜਾਵੇ !
Matthew 26:45 in Panjabi 45 ਫੇਰ ਚੇਲਿਆਂ ਕੋਲ ਆ ਕੇ ਉਨ੍ਹਾਂ ਨੂੰ ਆਖਿਆ, ਹੁਣ ਤੁਸੀਂ ਸੁੱਤੇ ਰਹੋ ਅਤੇ ਆਰਾਮ ਕਰੋ । ਵੇਖੋ, ਸਮਾਂ ਆ ਗਿਆ ਹੈ ਅਤੇ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ ।
Mark 14:41 in Panjabi 41 ਅਤੇ ਉਸ ਨੇ ਤੀਜੀ ਵਾਰ ਆ ਕੇ ਉਨ੍ਹਾਂ ਨੂੰ ਕਿਹਾ, ਹੁਣ ਤੁਸੀਂ ਸੁੱਤੇ ਰਹੋ ਅਤੇ ਅਰਾਮ ਕਰੋ । ਹੁਣ ਉਹ ਘੜੀ ਆ ਪਹੁੰਚੀ ਹੈ । ਵੇਖੋ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ ।
Acts 13:40 in Panjabi 40 ਸੋ ਤੁਸੀਂ ਚੌਕਸ ਰਹੋ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੋ ਨਬੀਆਂ ਦੁਆਰਾ ਕਿਹਾ ਗਿਆ ਹੈ ਸੋ ਤੁਹਾਡੇ ਉੱਤੇ ਆ ਪਵੇ ਕਿ
Revelation 17:6 in Panjabi 6 ਅਤੇ ਮੈਂ ਉਸ ਔਰਤ ਨੂੰ ਸੰਤਾਂ ਦੇ ਲਹੂ ਨਾਲ ਅਤੇ ਯਿਸੂ ਦੇ ਸ਼ਹੀਦਾਂ ਦੇ ਲਹੂ ਨਾਲ ਮਸਤ ਹੋਈ ਵੇਖਿਆ, ਅਤੇ ਉਹ ਨੂੰ ਵੇਖ ਕੇ ਮੈਂ ਬਹੁਤ ਹੈਰਾਨ ਹੋ ਕੇ ਹੱਕਾ-ਬੱਕਾ ਰਹਿ ਗਿਆ ।