Isaiah 3:24 in Panjabi 24 ਅਤੇ ਅਜਿਹਾ ਹੋਵੇਗਾ ਕਿ ਸੁਗੰਧ ਦੇ ਥਾਂ ਸੜ੍ਹਿਆਂਧ ਹੋਵੇਗੀ, ਪਟਕੇ ਦੀ ਥਾਂ ਰੱਸੀ, ਮੀਢੀਆਂ ਦੇ ਥਾਂ ਗੰਜ, ਚੋਲੀ ਦੇ ਥਾਂ ਟਾਟ ਦੀ ਪੇਟੀ, ਸੁਹੱਪਣ ਦੇ ਥਾਂ ਦਾਗ ਹੋਣਗੇ ।
Other Translations King James Version (KJV) And it shall come to pass, that instead of sweet smell there shall be stink; and instead of a girdle a rent; and instead of well set hair baldness; and instead of a stomacher a girding of sackcloth; and burning instead of beauty.
American Standard Version (ASV) And it shall come to pass, that instead of sweet spices there shall be rottenness; and instead of a girdle, a rope; and instead of well set hair, baldness; and instead of a robe, a girding of sackcloth; branding instead of beauty.
Bible in Basic English (BBE) And in the place of sweet spices will be an evil smell, and for a fair band a thick cord; for a well-dressed head there will be the cutting-off of the hair, and for a beautiful robe there will be the clothing of sorrow; the mark of the prisoner in place of the ornaments of the free.
Darby English Bible (DBY) And it shall come to pass, instead of perfume there shall be rottenness; and instead of a girdle, a rope; and instead of well-set hair, baldness; and instead of a robe of display, a girding of sackcloth; brand instead of beauty.
World English Bible (WEB) It shall happen that instead of sweet spices, there shall be rottenness; Instead of a belt, a rope; Instead of well set hair, baldness; Instead of a robe, a girding of sackcloth; And branding instead of beauty.
Young's Literal Translation (YLT) And it hath been, instead of spice is muck, And instead of a girdle, a rope, And instead of curled work, baldness, And instead of a stomacher a girdle of sackcloth.
Cross Reference Leviticus 26:16 in Panjabi 16 ਤਾਂ ਮੈਂ ਤੁਹਾਡੇ ਨਾਲ ਇਹ ਕਰਾਂਗਾ ਅਰਥਾਤ ਮੈਂ ਤੁਹਾਡੇ ਉੱਤੇ ਡਰ, ਲਾ-ਇਲਾਜ਼ ਰੋਗ ਅਤੇ ਤਾਪ ਪਾਵਾਂਗਾ ਜੋ ਤੁਹਾਡੀਆਂ ਅੱਖਾਂ ਦਾ ਨਾਸ਼ ਕਰਨਗੇ ਅਤੇ ਤੁਹਾਡੇ ਮਨਾਂ ਨੂੰ ਉਦਾਸ ਕਰਨਗੇ ਅਤੇ ਤੁਸੀਂ ਵਿਅਰਥ ਹੀ ਆਪਣੇ ਬੀਜ ਬੀਜੋਗੇ ਕਿਉਂ ਜੋ ਤੁਹਾਡੇ ਵੈਰੀ ਉਸ ਨੂੰ ਖਾ ਜਾਣਗੇ ।
Deuteronomy 28:22 in Panjabi 22 ਯਹੋਵਾਹ ਤੁਹਾਨੂੰ ਤਪਦਿੱਕ, ਤਾਪ, ਸੋਜ, ਤਿੱਖੀ ਤਪਸ਼, ਤਲਵਾਰ, ਸੋਕੇ ਅਤੇ ਉੱਲੀ ਨਾਲ ਮਾਰੇਗਾ । ਉਹ ਤਦ ਤੱਕ ਤੁਹਾਡੇ ਪਿੱਛੇ ਲੱਗੀਆਂ ਰਹਿਣਗੀਆਂ, ਜਦ ਤੱਕ ਤੁਸੀਂ ਨਾਸ਼ ਨਾ ਹੋ ਜਾਓ ।
Deuteronomy 32:24 in Panjabi 24 ਉਹ ਭੁੱਖ ਨਾਲ ਢਲ ਜਾਣਗੇ, ਉਹ ਤਿੱਖੀ ਗਰਮੀ ਅਤੇ ਭਿਆਨਕ ਰੋਗਾਂ ਨਾਲ ਭਸਮ ਹੋ ਜਾਣਗੇ, ਅਤੇ ਮੈਂ ਉਨ੍ਹਾਂ ਉੱਤੇ ਜੰਗਲੀ ਜਾਨਵਰਾਂ ਦੇ ਦੰਦ ਚਲਾਵਾਂਗਾ, ਅਤੇ ਮਿੱਟੀ ਉੱਤੇ ਘਿਸਰਨ ਵਾਲੇ ਸੱਪਾਂ ਦਾ ਜ਼ਹਿਰ ਛੱਡਾਂਗਾ ।
Esther 2:12 in Panjabi 12 ਇਸ ਤੋਂ ਪਹਿਲਾਂ ਕਿ ਹਰੇਕ ਕੁਆਰੀ ਆਪਣੀ ਵਾਰੀ ਅਨੁਸਾਰ ਅਹਸ਼ਵੇਰੋਸ਼ ਰਾਜਾ ਦੇ ਕੋਲ ਜਾਵੇ, ਉਸ ਨੂੰ ਇਸਤਰੀਆਂ ਦੇ ਲਈ ਬਣਾਏ ਹੋਏ ਨਿਯਮ ਦੇ ਅਨੁਸਾਰ ਬਾਰਾਂ ਮਹੀਨਿਆਂ ਤੱਕ ਸੁੰਦਰਤਾ ਵਧਾਉਣ ਦੀ ਪ੍ਰਕਿਰਿਆ ਨੂੰ ਪੂਰਾ ਕਰਨਾ ਪੈਂਦਾ ਸੀ, ਕਿਉਂ ਜੋ ਐਨਾ ਸਮਾਂ ਉਨ੍ਹਾਂ ਨੂੰ ਸ਼ੁੱਧ ਕਰਨ ਵਿੱਚ ਲੱਗ ਜਾਂਦਾ ਸੀ ਅਰਥਾਤ ਛੇ ਮਹੀਨੇ ਤੱਕ ਮੁਰ ਦਾ ਤੇਲ ਮਲਿਆ ਜਾਂਦਾ ਸੀ, ਅਤੇ ਛੇ ਮਹੀਨੇ ਅਤਰ ਅਤੇ ਇਸਤਰੀਆਂ ਨੂੰ ਸੁੰਦਰ ਬਣਾਉਣ ਲਈ ਹੋਰ ਚੀਜ਼ਾਂ ਮਲੀਆਂ ਜਾਂਦੀਆਂ ਸਨ ।
Job 16:15 in Panjabi 15 ਮੈਂ ਆਪਣੀ ਚਮੜੀ ਉੱਤੇ ਤੱਪੜ ਨੂੰ ਸਿਉਂ ਲਿਆ ਹੈ, ਮੈਂ ਆਪਣਾ ਸਿੰਗ ਨੂੰ ਮਿੱਟੀ ਵਿੱਚ ਰਲਾ ਦਿੱਤਾ ਹੈ ।
Proverbs 7:17 in Panjabi 17 ਮੈਂ ਆਪਣੇ ਵਿਛਾਉਣੇ ਉੱਤੇ ਗੰਧਰਸ ਅਤੇ ਅਗਰ ਅਤੇ ਦਾਲਚੀਨੀ ਛਿੜਕੀ ਹੈ ।
Proverbs 31:24 in Panjabi 24 ਉਹ ਮਲਮਲ ਦੇ ਬਸਤਰ ਬਣਾ ਕੇ ਵੇਚਦੀ ਹੈ, ਅਤੇ ਵਪਾਰੀਆਂ ਨੂੰ ਕਮਰਬੰਦ ਦਿੰਦੀ ਹੈ ।
Isaiah 4:4 in Panjabi 4 ਇਹ ਤਦ ਹੋਵੇਗਾ ਜਦ ਪ੍ਰਭੂ ਨਿਆਂ ਦੇ ਆਤਮਾ ਅਤੇ ਭਸਮ ਕਰਨ ਵਾਲੇ ਆਤਮਾ ਨਾਲ ਸੀਯੋਨ ਦੀਆਂ ਧੀਆਂ ਦਾ ਮੈਲ ਧੋ ਸੁੱਟੇਗਾ ਅਤੇ ਯਰੂਸ਼ਲਮ ਦਾ ਲਹੂ ਉਹ ਦੇ ਵਿੱਚੋਂ ਸਾਫ਼ ਕਰ ਚੁੱਕਿਆ ਹੋਵੇਗਾ ।
Isaiah 15:3 in Panjabi 3 ਗਲੀਆਂ ਵਿੱਚ ਉਹ ਤੱਪੜ ਪਾਉਂਦੇ ਹਨ, ਕੋਠਿਆਂ ਉੱਤੇ ਅਤੇ ਚੌਕਾਂ ਵਿੱਚ ਹਰੇਕ ਰੋ-ਰੋ ਕੇ ਧਾਹਾਂ ਮਾਰਦਾ ਹੈ ।
Isaiah 22:12 in Panjabi 12 ਉਸ ਦਿਨ ਸੈਨਾਂ ਦੇ ਪ੍ਰਭੂ ਯਹੋਵਾਹ ਨੇ ਤੁਹਾਨੂੰ ਰੋਣ ਲਈ, ਸੋਗ ਕਰਨ, ਸਿਰ ਮੁਨਾਉਣ ਅਤੇ ਤੱਪੜ ਪਾਉਣ ਲਈ ਬੁਲਾਇਆ ਸੀ,
Isaiah 32:9 in Panjabi 9 ਹੇ ਲਾਪਰਵਾਹ ਔਰਤੋ ਉੱਠੋ, ਮੇਰੀ ਅਵਾਜ਼ ਸੁਣੋ ! ਹੇ ਬੇਫ਼ਿਕਰ ਬੇਟੀਓ, ਮੇਰੇ ਬਚਨ ਉੱਤੇ ਕੰਨ ਲਾਓ !
Isaiah 57:9 in Panjabi 9 ਤੂੰ ਤੇਲ ਲਾ ਕੇ ਮਲਕ ਦੇਵਤੇ ਕੋਲ ਗਈ, ਤੂੰ ਆਪਣੀਆਂ ਸੁਗੰਧਾਂ ਨੂੰ ਵਧਾਇਆ, ਤੂੰ ਆਪਣੇ ਵਿਚੋਲੇ ਦੂਰ-ਦੂਰ ਘੱਲੇ, ਤੂੰ ਆਪਣੇ ਆਪ ਨੂੰ ਪਤਾਲ ਤੱਕ ਨੀਵਾਂ ਕੀਤਾ !
Jeremiah 4:8 in Panjabi 8 ਇਸ ਦੇ ਕਾਰਨ ਤੁਸੀਂ ਆਪਣੇ ਲੱਕ ਉੱਤੇ ਤੱਪੜ ਪਾਓ, ਸਿਆਪਾ ਕਰੋ ਤੇ ਕੁਰਲਾਓ, ਕਿ ਯਹੋਵਾਹ ਦਾ ਤੇਜ਼ ਗੁੱਸਾ ਸਾਥੋਂ ਟਲ ਨਹੀਂ ਗਿਆ ।
Jeremiah 6:26 in Panjabi 26 ਹੇ ਮੇਰੀ ਪਰਜਾ ਦੀਏ ਧੀਏ, ਆਪਣੇ ਲੱਕ ਉੱਤੇ ਤੱਪੜ ਬੰਨ੍ਹ, ਅਤੇ ਸੁਆਹ ਵਿੱਚ ਲੇਟ ਰਹੁ । ਤੂੰ ਸੋਗ ਕਰ ਜਿਵੇਂ ਇਕਲੌਤੇ ਪੁੱਤਰ ਉੱਤੇ ਕਰੀਦਾ ਹੈ, ਤੂੰ ਬਹੁਤ ਭਾਰੀ ਸਿਆਪਾ ਕਰ, - ਸੱਤਿਆਨਾਸ ਕਰਨ ਵਾਲਾ ਅਚਾਨਕ ਸਾਡੇ ਉੱਤੇ ਆ ਪਵੇਗਾ ।
Jeremiah 48:37 in Panjabi 37 ਕਿਉਂ ਜੋ ਹਰੇਕ ਸਿਰ ਮੁੰਨਿਆ ਹੈ, ਹਰੇਕ ਦਾੜ੍ਹੀ ਕਤਰੀ ਗਈ ਹੈ, ਹਰੇਕ ਦੇ ਹੱਥ ਵਿੱਚ ਘਾਓ ਲਾਇਆ ਗਿਆ ਹੈ ਅਤੇ ਹਰੇਕ ਲੱਕ ਉੱਤੇ ਤਪੱੜ ਹੈ
Jeremiah 49:3 in Panjabi 3 ਹੇ ਹਸ਼ਬੋਨ, ਰੋ ! ਕਿਉਂ ਜੋ ਅਈ ਲੁੱਟਿਆ ਗਿਆ । ਹੇ ਰੱਬਾਹ ਦੀਓ ਧੀਓ, ਦੁਹਾਈ ਦਿਓ ! ਆਪਣੇ ਤੇੜ ਤੱਪੜ ਪਾਓ, ਸੋਗ ਕਰੋ, ਵਾੜਿਆਂ ਵਿੱਚ ਏੱਧਰ ਉੱਧਰ ਦੌੜੋ ! ਕਿਉਂ ਜੋ ਮਲਕਾਮ ਗ਼ੁਲਾਮੀ ਵਿੱਚ ਜਾਵੇਗਾ, ਆਪਣਿਆਂ ਜਾਜਕਾਂ ਅਤੇ ਆਪਣਿਆਂ ਸਰਦਾਰਾਂ ਨਾਲ ।
Lamentations 2:10 in Panjabi 10 ਸੀਯੋਨ ਦੀ ਧੀ ਦੇ ਬਜ਼ੁਰਗ ਜ਼ਮੀਨ ਉੱਤੇ ਚੁੱਪ-ਚਾਪ ਬੈਠੇ ਹਨ, ਉਹਨਾਂ ਨੇ ਆਪਣੇ ਸਿਰਾਂ ਵਿੱਚ ਮਿੱਟੀ ਪਾਈ ਹੈ, ਉਹਨਾਂ ਨੇ ਤੱਪੜ ਪਾ ਲਿਆ ਹੈ । ਯਰੂਸ਼ਲਮ ਦੀਆਂ ਕੁਆਰੀਆਂ ਨੇ ਆਪਣੇ ਸਿਰਾਂ ਨੂੰ ਧਰਤੀ ਤੱਕ ਝੁਕਾਇਆ ਹੈ ।
Ezekiel 7:18 in Panjabi 18 ਉਹ ਲੱਕ ਉੱਤੇ ਤੱਪੜ ਕੱਸਣਗੇ ਅਤੇ ਭੈ ਉਹਨਾਂ ਉੱਤੇ ਛਾ ਜਾਏਗਾ; ਸਾਰਿਆਂ ਦੇ ਮੂੰਹ ਉੱਤੇ ਨਮੋਸ਼ੀ ਹੋਵੇਗੀ ਅਤੇ ਉਹਨਾਂ ਦੇ ਸਿਰ ਗੰਜੇ ਹੋ ਜਾਣਗੇ ।
Ezekiel 27:31 in Panjabi 31 ਉਹ ਤੇਰੇ ਕਾਰਨ ਸਿਰ ਮੁਨਾਉਣਗੇ ਅਤੇ ਤੱਪੜ ਪਹਿਨਣਗੇ, ਉਹ ਤੇਰੇ ਉੱਤੇ ਆਪਣੀ ਜਾਨ ਦੀ ਕੁੜੱਤਣ ਵਿੱਚ ਰੋਣਗੇ, ਅਤੇ ਕੁੜੱਤਣ ਵਿੱਚ ਸਿਆਪਾ ਕਰਨਗੇ,
Joel 1:8 in Panjabi 8 ਉਸ ਕੁਆਰੀ ਵਾਂਗੂੰ ਜੋ ਲੱਕ ਉੱਤੇ ਟਾਟ ਬੰਨ੍ਹ ਕੇ ਆਪਣੀ ਜੁਆਨੀ ਦੇ ਪਤੀ ਲਈ ਰੋਂਦੀ ਹੈ, ਤੂੰ ਵੀ ਉਸੇ ਤਰ੍ਹਾਂ ਰੋ !
Amos 8:10 in Panjabi 10 ਮੈਂ ਤੁਹਾਡੇ ਪਰਬਾਂ ਨੂੰ ਸੋਗ ਵਿੱਚ ਅਤੇ ਤੁਹਾਡੇ ਸਾਰੇ ਗੀਤਾਂ ਨੂੰ ਵਿਰਲਾਪ ਵਿੱਚ ਬਦਲ ਦਿਆਂਗਾ । ਮੈਂ ਸਾਰਿਆਂ ਲੱਕਾਂ ਉੱਤੇ ਟਾਟ ਬੰਨ੍ਹਾਵਾਂਗਾ ਅਤੇ ਹਰੇਕ ਸਿਰ ਨੂੰ ਗੰਜਾ ਕਰਾਂਗਾ । ਮੈਂ ਉਸ ਦਿਨ ਅਜਿਹਾ ਵਿਰਲਾਪ ਕਰਾਵਾਂਗਾ ਜਿਵੇਂ ਇਕਲੌਤੇ ਲਈ ਹੁੰਦਾ ਹੈ ਅਤੇ ਉਸ ਦਾ ਅੰਤ ਭੈੜੇ ਦਿਨ ਜਿਹਾ ਹੋਵੇਗਾ ।”
Micah 1:16 in Panjabi 16 ਆਪਣੇ ਲਾਡਲੇ ਬੱਚਿਆਂ ਦੇ ਲਈ ਆਪਣੇ ਵਾਲ ਕੱਟ ਕੇ ਸਿਰ ਮੁਨਾ, ਸਗੋਂ ਆਪਣੇ ਸਿਰ ਨੂੰ ਉਕਾਬ ਦੇ ਵਾਂਗੂੰ ਗੰਜਾ ਕਰ, ਕਿਉਂ ਜੋ ਉਹ ਤੇਰੇ ਕੋਲੋਂ ਗੁਲਾਮੀ ਵਿੱਚ ਚਲੇ ਜਾਣਗੇ ।
1 Peter 3:3 in Panjabi 3 ਅਤੇ ਤੁਹਾਡਾ ਸ਼ਿੰਗਾਰ ਸਿਰ ਦੇ ਵਾਲ਼ ਗੁੰਦਣ ਅਤੇ ਸੋਨੇ ਦੇ ਗਹਿਣੇ ਪਾਉਣ ਅਤੇ ਬਸਤਰ ਪਹਿਨਣ ਦੇ ਨਾਲ ਦਿਖਾਵਟੀ ਨਾ ਹੋਵੇ
Revelation 11:3 in Panjabi 3 ਮੈਂ ਆਪਣਿਆਂ ਦੋਹਾਂ ਗਵਾਹਾਂ ਨੂੰ ਇਹ ਸਮਰੱਥ ਦੇਵਾਂਗਾ ਭਈ ਉਹ ਤੱਪੜ ਪਹਿਨੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਅਗੰਮ ਵਾਕ ਕਰਨਗੇ ।
Revelation 16:9 in Panjabi 9 ਅਤੇ ਮਨੁੱਖ ਵੱਡੀ ਤਪਸ਼ ਨਾਲ ਝੁਲਸ ਗਏ ਅਤੇ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਕੀਤੀ ਜਿਸ ਨੂੰ ਇਨ੍ਹਾਂ ਮਹਾਂਮਾਰੀਆਂ ਉੱਤੇ ਅਧਿਕਾਰ ਹੈ ਅਤੇ ਤੋਬਾ ਨਾ ਕੀਤੀ ਜੋ ਉਹ ਦੀ ਵਡਿਆਈ ਕਰਨ ।
Revelation 18:9 in Panjabi 9 ਧਰਤੀ ਦੇ ਰਾਜੇ ਜਿਨ੍ਹਾਂ ਉਹ ਦੇ ਨਾਲ ਹਰਾਮਕਾਰੀ ਅਤੇ ਭੋਗ ਬਿਲਾਸ ਕੀਤਾ, ਜਿਸ ਵੇਲੇ ਉਹ ਦੇ ਸੜਨ ਦਾ ਧੂੰਆਂ ਵੇਖਣਗੇ ਤਾਂ ਉਹ ਦੇ ਉੱਤੇ ਰੋਣਗੇ ਅਤੇ ਵਿਰਲਾਪ ਕਰਨਗੇ ।