Isaiah 3:5 in Panjabi 5 ਲੋਕ ਇੱਕ ਦੂਜੇ ਉੱਤੇ ਅਤੇ ਹਰੇਕ ਆਪਣੇ ਗੁਆਂਢੀ ਉੱਤੇ ਜ਼ੁਲਮ ਕਰੇਗਾ, ਜੁਆਨ ਬਜ਼ੁਰਗ ਦੀ, ਅਤੇ ਨੀਚ ਪਤਵੰਤੇ ਦੀ ਬੇਇੱਜ਼ਤੀ ਕਰੇਗਾ ।
Other Translations King James Version (KJV) And the people shall be oppressed, every one by another, and every one by his neighbour: the child shall behave himself proudly against the ancient, and the base against the honourable.
American Standard Version (ASV) And the people shall be oppressed, every one by another, and every one by his neighbor: the child shall behave himself proudly against the old man, and the base against the honorable.
Bible in Basic English (BBE) And the people will be crushed, every one by his neighbour; the young will be full of pride against the old, and those of low position will be lifted up against the noble.
Darby English Bible (DBY) And the people shall be oppressed one by the other, and each by his neighbour; the child will be insolent against the elder, and the base against the honourable.
World English Bible (WEB) The people will be oppressed, Everyone by another, And everyone by his neighbor. The child will behave himself proudly against the old man, And the base against the honorable.
Young's Literal Translation (YLT) And the people hath exacted -- man upon man, Even a man on his neighbour, Enlarge themselves do the youths against the aged, And the lightly esteemed against the honoured.
Cross Reference Leviticus 19:32 in Panjabi 32 ਤੁਸੀਂ ਧੌਲਿਆਂ ਵਾਲਿਆਂ ਦੇ ਅੱਗੇ ਉੱਠ ਕੇ ਖੜ੍ਹੇ ਹੋਣਾ ਅਤੇ ਬਜ਼ੁਰਗਾਂ ਦਾ ਆਦਰ ਕਰਨਾ ਅਤੇ ਆਪਣੇ ਪਰਮੇਸ਼ੁਰ ਤੋਂ ਡਰਨਾ । ਮੈਂ ਯਹੋਵਾਹ ਹਾਂ ।
2 Samuel 16:5 in Panjabi 5 ਫਿਰ ਉੱਥੋਂ ਦਾਊਦ ਰਾਜਾ ਬਹੁਰੀਮ ਵਿੱਚ ਆਇਆ ਤਾਂ ਵੇਖੋ, ਉੱਥੋਂ ਸ਼ਾਊਲ ਦੇ ਘਰਾਣੇ ਦੇ ਵਿੱਚੋਂ ਇੱਕ ਮਨੁੱਖ ਨਿੱਕਲਿਆ ਜੋ ਗੇਰਾ ਦਾ ਪੁੱਤਰ ਸ਼ਿਮਈ ਸੀ ਅਤੇ ਉਹ ਸਰਾਪ ਦਿੰਦਾ ਹੋਇਆ ਤੁਰਿਆ ਜਾਂਦਾ ਸੀ ।
2 Kings 2:23 in Panjabi 23 ਉਹ ਉੱਥੋਂ ਬੈਤਏਲ ਨੂੰ ਉਤਾਹਾਂ ਤੁਰ ਪਿਆ ਅਤੇ ਜਦੋਂ ਉਹ ਰਾਹ ਵਿੱਚ ਤੁਰਿਆ ਜਾਂਦਾ ਸੀ ਤਾਂ ਕੁਝ ਮੁੰਡੇ ਸ਼ਹਿਰੋਂ ਬਾਹਰ ਨਿੱਕਲੇ ਅਤੇ ਮਖੌਲ ਕਰ ਕੇ ਉਹ ਨੂੰ ਆਖਿਆ, “ਚੜ੍ਹਿਆ ਜਾ ਗੰਜੇ ਸਿਰ ਵਾਲਿਆ ਚੜ੍ਹਿਆ ਜਾ ਗੰਜੇ ਸਿਰ ਵਾਲਿਆ ।”
Job 30:1 in Panjabi 1 ਪਰ ਹੁਣ ਉਹ ਜਿਹੜੇ ਮੈਥੋਂ ਛੋਟੇ ਹਨ ਉਹ ਮੇਰੇ ਉੱਤੇ ਹੱਸਦੇ ਹਨ, ਜਿਹਨਾਂ ਦੇ ਪਿਉ-ਦਾਦਿਆਂ ਨੂੰ ਮੈਂ ਆਪਣੇ ਇੱਜੜ ਦੇ ਕੁੱਤਿਆਂ ਨਾਲ ਵੀ ਕੰਮ ਕਰਨ ਦੇ ਯੋਗ ਨਹੀਂ ਸਮਝਦਾ ਸੀ !
Ecclesiastes 10:5 in Panjabi 5 ਇੱਕ ਬੁਰਿਆਈ ਹੈ ਜੋ ਮੈਂ ਸੂਰਜ ਦੇ ਹੇਠ ਦੇਖੀ, ਜੋ ਹਾਕਮ ਦੀ ਭੁੱਲ ਨਾਲ ਹੁੰਦੀ ਹੈ, -
Isaiah 1:4 in Panjabi 4 ਹਾਇ, ਪਾਪੀ ਕੌਮ ! ਬਦੀ ਨਾਲ ਲੱਦੇ ਹੋਏ ਲੋਕ, ਬੁਰਿਆਰਾਂ ਦੀ ਨਸਲ, ਕੁਕਰਮੀ ਪੁੱਤਰ ! ਉਨ੍ਹਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਤੁੱਛ ਜਾਣਿਆ, ਉਹ ਪੂਰੀ ਤਰ੍ਹਾਂ ਹੀ ਬੇਮੁਖ ਹੋ ਗਏ ।
Isaiah 9:19 in Panjabi 19 ਸੈਨਾਂ ਦੇ ਯਹੋਵਾਹ ਦੇ ਕਹਿਰ ਵਿੱਚ ਦੇਸ ਸੜ ਗਿਆ ਹੈ, ਅਤੇ ਲੋਕ ਅੱਗ ਦੇ ਬਾਲਣ ਜਿਹੇ ਹਨ, ਕੋਈ ਆਪਣੇ ਭਰਾ ਨੂੰ ਵੀ ਨਹੀਂ ਛੱਡਦਾ ।
Isaiah 11:13 in Panjabi 13 ਇਫ਼ਰਾਈਮ ਦੀ ਖੁਣਸ ਮੁੱਕ ਜਾਵੇਗੀ ਅਤੇ ਯਹੋਵਾਹ ਦੇ ਵੈਰੀ ਨਾਸ ਹੋ ਜਾਣਗੇ, ਇਫ਼ਰਾਈਮ ਯਹੂਦਾਹ ਨਾਲ ਖੁਣਸ ਨਾ ਕਰੇਗਾ, ਅਤੇ ਯਹੂਦਾਹ ਇਫ਼ਰਾਈਮ ਨਾਲ ਵੈਰ ਨਾ ਰੱਖੇਗਾ ।
Jeremiah 9:3 in Panjabi 3 ਉਹ ਆਪਣੀ ਜੀਭ ਨੂੰ ਧਣੁਖ ਵਾਂਗੂੰ ਝੂਠ ਲਈ ਲਿਫਾਉਂਦੇ ਹਨ, ਉਹ ਦੇਸ ਵਿੱਚ ਸੂਰਮੇ ਹਨ, ਪਰ ਸਚਿਆਈ ਲਈ ਨਹੀਂ, ਕਿਉਂ ਜੋ ਉਹ ਬਦੀ ਤੋਂ ਬਦੀ ਤੱਕ ਵਧਦੇ ਜਾਂਦੇ ਹਨ, ਉਹ ਮੈਨੂੰ ਨਹੀਂ ਜਾਣਦੇ ਯਹੋਵਾਹ ਦਾ ਵਾਕ ਹੈ ।
Jeremiah 22:17 in Panjabi 17 ਤੇਰਾ ਦਿਲ ਅਤੇ ਤੇਰੀਆਂ ਅੱਖੀਆਂ ਕੇਵਲ ਨਹੱਕੇ ਲੋਭ ਉੱਤੇ, ਬੇਦੋਸ਼ਿਆਂ ਦਾ ਲਹੂ ਵਹਾਉਣ ਉੱਤੇ, ਜ਼ੁਲਮ ਅਤੇ ਸਖ਼ਤੀ ਕਰਨ ਉੱਤੇ ਲੱਗੀਆਂ ਹਨ ! ।
Ezekiel 22:6 in Panjabi 6 ਵੇਖ, ਇਸਰਾਏਲ ਦੇ ਪ੍ਰਧਾਨ ਤੇਰੇ ਵਿੱਚ ਹਰ ਇੱਕ ਆਪਣੇ ਬਲ ਅਨੁਸਾਰ ਖੂਨ ਵਹਾਉਣ ਦਾ ਕਾਰਨ ਸਨ ।
Ezekiel 22:12 in Panjabi 12 ਤੇਰੇ ਵਿੱਚ ਉਹਨਾਂ ਨੇ ਰਿਸ਼ਵਤ ਲੈ ਕੇ ਖੂਨ ਕੀਤੇ, ਤੁਸੀਂ ਵਿਆਜ ਤੇ ਵਾਧਾ ਲਿਆ ਅਤੇ ਅੱਤਿਆਚਾਰ ਕਰ ਕੇ ਆਪਣੇ ਗੁਆਂਢੀ ਨੂੰ ਲੁੱਟਿਆ ਅਤੇ ਮੈਨੂੰ ਭੁਲਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
Amos 4:1 in Panjabi 1 “ਹੇ ਬਾਸ਼ਾਨ ਦੀਓ ਗਊਓ, ਇਹ ਬਚਨ ਸੁਣੋ ! ਜਿਹੜੀਆਂ ਸਾਮਰਿਯਾ ਦੇ ਪਹਾੜ ਉੱਤੇ ਹੋ, ਤੁਸੀਂ ਗਰੀਬਾਂ ਨੂੰ ਸਤਾਉਂਦੀਆਂ ਹੋ, ਕੰਗਾਲਾਂ ਨੂੰ ਕੁਚਲਦਿਆਂ ਹੋ ਅਤੇ ਆਪਣੇ ਸੁਆਮੀਆਂ ਨੂੰ ਆਖਦੀਆਂ ਹੋ, 'ਮਧ ਲਿਆਓ ਤਾਂ ਜੋ ਅਸੀਂ ਪੀ ਲਈਏ !'
Micah 3:1 in Panjabi 1 ਮੈਂ ਆਖਿਆ, ਹੇ ਯਾਕੂਬ ਦੇ ਮੁਖੀਓ, ਅਤੇ ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਸੁਣੋ ! ਕੀ ਨਿਆਂ ਨੂੰ ਜਾਣਨਾ ਤੁਹਾਡਾ ਕੰਮ ਨਹੀਂ ?
Micah 3:11 in Panjabi 11 ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ, ਉਸ ਦੇ ਜਾਜਕ ਭਾੜਾ ਲੈ ਕੇ ਸਿਖਾਉਂਦੇ ਹਨ, ਉਸ ਦੇ ਨਬੀ ਧਨ ਲਈ ਭਵਿੱਖ ਦੱਸਦੇ ਹਨ, ਤਾਂ ਵੀ ਉਹ ਇਹ ਆਖ ਕੇ ਯਹੋਵਾਹ ਦਾ ਸਹਾਰਾ ਲੈਂਦੇ ਹਨ, ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ !
Micah 7:3 in Panjabi 3 ਉਹ ਮਨ ਲਗਾ ਕੇ ਆਪਣੇ ਹੱਥ ਬਦੀ ਕਰਨ ਲਈ ਪਾਉਂਦੇ ਹਨ, ਹਾਕਮ ਅਤੇ ਨਿਆਈ ਰਿਸ਼ਵਤ ਮੰਗਦੇ ਹਨ, ਵੱਡਾ ਆਦਮੀ ਆਪਣੇ ਜੀ ਦਾ ਲੋਭ ਦੱਸਦਾ ਹੈ, ਇਸ ਤਰ੍ਹਾਂ ਉਹ ਜਾਲਸਾਜ਼ੀ ਕਰਦੇ ਹਨ ।
Zechariah 7:9 in Panjabi 9 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਸਚਿਆਈ ਨਾਲ ਨਿਆਂ ਕਰੋ ਅਤੇ ਹਰੇਕ ਮਨੁੱਖ ਆਪਣੇ ਭਰਾ ਉੱਤੇ ਦਯਾ ਅਤੇ ਤਰਸ ਕਰੇ ।
Malachi 3:5 in Panjabi 5 ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਗਾਂ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ ।
Matthew 26:67 in Panjabi 67 ਤਦ ਉਨ੍ਹਾਂ ਨੇ ਉਹ ਦੇ ਮੂੰਹ ਉੱਤੇ ਥੁੱਕਿਆ ਅਤੇ ਉਹ ਨੂੰ ਮੁੱਕੇ ਮਾਰੇ ਅਤੇ ਹੋਰਨਾਂ ਨੇ ਚਪੇੜਾਂ ਮਾਰ ਕੇ ਕਿਹਾ,
Matthew 27:28 in Panjabi 28 ਅਤੇ ਉਹ ਦੇ ਕੱਪੜੇ ਲਾਹ ਕੇ ਕਿਰਮਚੀ ਚੋਗਾ ਉਹ ਨੂੰ ਪੁਆਇਆ ।
Mark 14:65 in Panjabi 65 ਅਤੇ ਬਹੁਤ ਉਸ ਉੱਤੇ ਥੁੱਕਣ ਅਤੇ ਉਹ ਦਾ ਮੂੰਹ ਢੱਕਣ ਅਤੇ ਉਹ ਨੂੰ ਮੁੱਕੇ ਮਾਰਨ ਅਤੇ ਕਹਿਣ ਲੱਗੇ, ਭਵਿੱਖਬਾਣੀ ਕਰਕੇ ਵਿਖਾ ! ਅਤੇ ਸਿਪਾਹੀਆਂ ਨੇ ਉਹ ਨੂੰ ਲੈ ਕੇ ਚਪੇੜਾਂ ਮਾਰੀਆਂ ।
Luke 22:64 in Panjabi 64 ਅਤੇ ਉਨ੍ਹਾਂ ਨੇ ਉਸ ਦੀਆਂ ਅੱਖਾਂ ਬੰਨ੍ਹੀਆਂ ਅਤੇ ਇਹ ਕਹਿ ਕੇ ਉਸ ਤੋਂ ਪੁੱਛਿਆ ਜੋ ਭਵਿੱਖਬਾਣੀ ਨਾਲ ਦੱਸ ਕਿ ਤੈਨੂੰ ਕਿਸ ਨੇ ਮਾਰਿਆ ।
James 2:6 in Panjabi 6 ਪਰ ਤੁਸੀਂ ਉਸ ਗਰੀਬ ਦਾ ਅਪਮਾਨ ਕੀਤਾ ! ਭਲਾ, ਧਨਵਾਨ ਤੁਹਾਡੇ ਉੱਤੇ ਜ਼ੁਲਮ ਨਹੀਂ ਕਰਦੇ ? ਅਤੇ ਆਪੇ ਤੁਹਾਨੂੰ ਅਦਾਲਤਾਂ ਵਿੱਚ ਖਿੱਚ ਕੇ ਨਹੀਂ ਲੈ ਜਾਂਦੇ ?
James 5:4 in Panjabi 4 ਵੇਖੋ, ਜਿਨ੍ਹਾਂ ਮਜ਼ਦੂਰਾਂ ਨੇ ਤੁਹਾਡੇ ਖੇਤ ਵੱਢੇ ਉਹਨਾਂ ਦੀ ਮਜ਼ਦੂਰੀ ਜਿਹੜੀ ਤੁਸੀਂ ਧੋਖੇ ਨਾਲ ਦੱਬ ਰੱਖੀ ਹੈ ਫ਼ਰਿਆਦ ਕਰਦੀ ਹੈ ਅਤੇ ਵਾਢਿਆਂ ਦੀਆਂ ਦੁਹਾਈਆਂ ਸੈਨਾਂ ਦੇ ਪ੍ਰਭੂ ਦੇ ਕੰਨੀਂ ਪਹੁੰਚ ਗਈਆਂ ਹਨ !