Isaiah 30:1 in Panjabi 1 ਹਾਇ ਵਿਦਰੋਹੀ ਬਾਲਕਾਂ ਉੱਤੇ ! ਯਹੋਵਾਹ ਦਾ ਵਾਕ ਹੈ, ਜਿਹੜੇ ਯੋਜਨਾ ਕਰਦੇ ਪਰ ਮੇਰੀ ਵੱਲੋਂ ਨਹੀਂ, ਜਿਹੜੇ ਨੇਮ ਬੰਨ੍ਹਦੇ ਹਨ ਪਰ ਮੇਰੇ ਆਤਮਾ ਤੋਂ ਨਹੀਂ, ਇਸ ਤਰ੍ਹਾਂ ਉਹ ਪਾਪ ਉੱਤੇ ਪਾਪ ਵਧਾਉਂਦੇ ਹਨ,
Other Translations King James Version (KJV) Woe to the rebellious children, saith the LORD, that take counsel, but not of me; and that cover with a covering, but not of my spirit, that they may add sin to sin:
American Standard Version (ASV) Woe to the rebellious children, saith Jehovah, that take counsel, but not of me; and that make a league, but not of my Spirit, that they may add sin to sin,
Bible in Basic English (BBE) Ho! uncontrolled children, says the Lord, who give effect to a purpose which is not mine, and who make an agreement, but not by my spirit, increasing their sin:
Darby English Bible (DBY) Woe to the rebellious children, saith Jehovah, who take counsel, but not of me, and who make leagues, but not by my Spirit, that they may heap sin upon sin;
World English Bible (WEB) Woe to the rebellious children, says Yahweh, who take counsel, but not of me; and who make a league, but not of my Spirit, that they may add sin to sin,
Young's Literal Translation (YLT) Wo `to' apostate sons, The affirmation of Jehovah! To do counsel, and not from Me, And to spread out a covering, and not of My spirit, So as to add sin to sin.
Cross Reference Numbers 32:14 in Panjabi 14 ਹੁਣ ਵੇਖੋ, ਤੁਸੀਂ ਉਹਨਾਂ ਵੱਡਿਆ ਦੇ ਥਾਂ ਉੱਠੇ ਹੋ । ਹਾਂ, ਤੁਸੀਂ ਉਹਨਾਂ ਪਾਪੀ ਮਨੁੱਖਾਂ ਦੇ ਦੁਆਰਾ ਜੰਮੇ ਹੋ । ਤੁਸੀਂ ਯਹੋਵਾਹ ਦੇ ਕ੍ਰੋਧ ਨੂੰ ਇਸਰਾਏਲ ਉੱਤੇ ਬਹੁਤ ਵਧਾਓਗੇ ।
Deuteronomy 9:7 in Panjabi 7 ਯਾਦ ਰੱਖੋ ਅਤੇ ਭੁੱਲ ਨਾ ਜਾਇਓ ਕਿ ਤੁਸੀਂ ਕਿਵੇਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਜਾੜ ਵਿੱਚ ਕ੍ਰੋਧਿਤ ਕੀਤਾ । ਜਿਸ ਦਿਨ ਤੋਂ ਤੁਸੀਂ ਮਿਸਰ ਦੇਸ਼ ਤੋਂ ਨਿੱਕਲੇ ਅਤੇ ਜਦ ਤੱਕ ਤੁਸੀਂ ਇਸ ਸਥਾਨ ਉੱਤੇ ਆਏ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹ ਹੀ ਕੀਤਾ ਹੈ ।
Deuteronomy 9:24 in Panjabi 24 ਜਿਸ ਦਿਨ ਤੋਂ ਮੈਂ ਤੁਹਾਨੂੰ ਜਾਣਿਆ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹੀ ਹੀ ਰਹੇ ਹੋ ।
Deuteronomy 29:19 in Panjabi 19 ਅਤੇ ਅਜਿਹਾ ਹੋਵੇਗਾ ਕਿ ਜੇਕਰ ਕੋਈ ਮਨੁੱਖ ਇਸ ਸਰਾਪ ਦੀਆਂ ਗੱਲਾਂ ਸੁਣ ਕੇ ਆਪਣੇ ਮਨ ਵਿੱਚ ਆਪਣੇ ਆਪ ਨੂੰ ਇਹ ਆਖ ਕੇ ਅਸੀਸ ਦੇਵੇ ਕਿ ਮੈਂ ਸ਼ਾਂਤੀ ਪਾਵਾਂਗਾ ਭਾਵੇਂ ਮੈਂ ਆਪਣੇ ਮਨ ਦੀ ਜ਼ਿੱਦ ਵਿੱਚ ਚੱਲਾਂ ਅਤੇ ਪਿਆਸ ਨੂੰ ਵਧਾ ਕੇ ਮਤਵਾਲਾ ਹੋਵਾਂ ।
1 Chronicles 10:13 in Panjabi 13 ਇਸ ਤਰ੍ਹਾਂ ਸ਼ਾਊਲ ਆਪਣੇ ਅਪਰਾਧ ਦੇ ਕਾਰਨ ਜਿਹੜਾ ਉਸ ਨੇ ਯਹੋਵਾਹ ਦੇ ਵਿਰੁੱਧ ਕੀਤਾ ਸੀ ਮਰ ਗਿਆ ਅਰਥਾਤ ਯਹੋਵਾਹ ਦੀ ਬਾਣੀ ਦੇ ਕਾਰਨ ਜਿਹੜੀ ਉਸ ਨੇ ਨਾ ਮੰਨੀ ਅਤੇ ਇਸ ਲਈ ਵੀ ਜੋ ਉਸ ਨੇ ਇੱਕ ਭੂਤ ਮਿੱਤਰ ਤੋਂ ਸਲਾਹ ਲਈ,
Psalm 61:4 in Panjabi 4 ਮੈਂ ਤੇਰੇ ਤੰਬੂ ਵਿੱਚ ਸਦਾ ਰਹਾਂਗਾ, ਮੈਂ ਤੇਰੇ ਖੰਭਾਂ ਦੇ ਮੁੱਢ ਪਨਾਹ ਲਵਾਂਗਾ । ਸਲਹ ।
Psalm 91:1 in Panjabi 1 ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ, ਉਹ ਸ਼ਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ ।
Isaiah 1:2 in Panjabi 2 ਹੇ ਅਕਾਸ਼, ਸੁਣ ਅਤੇ ਹੇ ਧਰਤੀ, ਕੰਨ ਲਾ, ਯਹੋਵਾਹ ਇਹ ਫ਼ਰਮਾਉਂਦਾ ਹੈ, ਮੈਂ ਪੁੱਤਰਾਂ ਨੂੰ ਪਾਲਿਆ ਪੋਸਿਆ ਅਤੇ ਉਨ੍ਹਾਂ ਨੂੰ ਵੱਡਾ ਕੀਤਾ ਪਰ ਉਹ ਮੇਰੇ ਵਿਰੁੱਧ ਆਕੀ ਹੋ ਗਏ ।
Isaiah 1:5 in Panjabi 5 ਤੁਸੀਂ ਕਿਉਂ ਹੋਰ ਮਾਰ ਖਾਣਾ ਚਾਹੁੰਦੇ ਹੋ, ਤੁਸੀਂ ਕਿਉਂ ਵਿਦਰੋਹ ਕਰਨ ਤੇ ਅੜੇ ਰਹਿੰਦੇ ਹੋ ? ਤੁਹਾਡਾ ਸਾਰਾ ਸਿਰ ਜ਼ਖਮਾਂ ਨਾਲ ਅਤੇ ਤੁਹਾਡਾ ਸਾਰਾ ਦਿਲ ਦੁੱਖ ਨਾਲ ਭਰਿਆ ਹੈ ।
Isaiah 4:5 in Panjabi 5 ਤਾਂ ਯਹੋਵਾਹ ਸੀਯੋਨ ਪਰਬਤ ਦੇ ਸਾਰੇ ਠਿਕਾਣੇ ਉੱਤੇ ਅਤੇ ਉਹ ਦੀਆਂ ਸੰਗਤਾਂ ਉੱਤੇ ਦਿਨ ਨੂੰ ਧੂੰਏਂ ਦਾ ਬੱਦਲ ਅਤੇ ਰਾਤ ਨੂੰ ਬਲਦੀ ਅੱਗ ਦਾ ਪ੍ਰਕਾਸ਼ ਰਚੇਗਾ ਅਤੇ ਸਾਰੀ ਮਹਿਮਾ ਉੱਤੇ ਇੱਕ ਚਾਨਣੀ ਵਾਂਗੂੰ ਹੋਵੇਗੀ ।
Isaiah 5:18 in Panjabi 18 ਹਾਇ ਉਹਨਾਂ ਉੱਤੇ ਜਿਹੜੇ ਬਦੀ ਨੂੰ ਝੂਠ ਦੇ ਰੱਸਿਆਂ ਨਾਲ ਖਿੱਚਦੇ ਹਨ, ਅਤੇ ਪਾਪ ਨੂੰ ਗੱਡੇ ਦੀਆਂ ਰੱਸਿਆਂ ਨਾਲ !
Isaiah 8:12 in Panjabi 12 ਕਿ ਉਹ ਸਭ ਕੁਝ ਜਿਸ ਨੂੰ ਇਹ ਪਰਜਾ ਸਾਜਿਸ਼ ਆਖੇ, ਤੁਸੀਂ ਉਸ ਨੂੰ ਸਾਜਿਸ਼ ਨਾ ਆਖਣਾ ਅਤੇ ਜਿਸ ਗੱਲ ਤੋਂ ਉਹ ਭੈ ਖਾਂਦੀ ਹੈ, ਤੁਸੀਂ ਉਸ ਤੋਂ ਭੈ ਨਾ ਖਾਇਓ, ਨਾ ਹੀ ਕੰਬੋ ।
Isaiah 8:19 in Panjabi 19 ਜਦ ਲੋਕ ਤੁਹਾਨੂੰ ਆਖਣ ਕਿ ਆਓ ਭੂਤਾਂ ਨੂੰ ਕੱਢਣ ਵਾਲਿਆਂ ਜਾਂ ਜਿੰਨ੍ਹ ਤੋਂ ਪੁੱਛਾਂ ਲੈਣ ਵਾਲਿਆਂ ਤੋਂ ਪੁੱਛੋ, ਜਿਹੜੇ ਘੁਸਰ-ਮੁਸਰ ਅਤੇ ਬੁੜ-ਬੁੜ ਕਰਦੇ ਹਨ, ਤਦ ਤੁਸੀਂ ਇਹ ਉੱਤਰ ਦੇਣਾ - ਭਲਾ, ਲੋਕ ਆਪਣੇ ਪਰਮੇਸ਼ੁਰ ਨੂੰ ਨਾ ਪੁੱਛਣ ? ਕੀ ਜੀਉਂਦਿਆਂ ਦੇ ਲਈ ਮੁਰਦਿਆਂ ਨੂੰ ਪੁੱਛਣਾ ਚਾਹੀਦਾ ਹੈ ?
Isaiah 28:15 in Panjabi 15 ਤੁਸੀਂ ਤਾਂ ਕਹਿੰਦੇ ਹੋ ਕਿ ਅਸੀਂ ਮੌਤ ਨਾਲ ਨੇਮ ਬੰਨ੍ਹਿਆ ਅਤੇ ਪਤਾਲ ਨਾਲ ਇਕਰਾਰ ਕੀਤਾ ਹੈ, ਜਦ ਬਿਪਤਾ ਦਾ ਹੜ੍ਹ ਆ ਝੁੱਲੇਗਾ, ਤਾਂ ਉਹ ਸਾਡੇ ਨੇੜੇ ਨਾ ਆਵੇਗਾ, ਕਿਉਂ ਜੋ ਅਸੀਂ ਝੂਠ ਨੂੰ ਆਪਣੀ ਪਨਾਹ ਬਣਾਇਆ, ਅਤੇ ਧੋਖੇ ਵਿੱਚ ਅਸੀਂ ਆਪ ਨੂੰ ਲੁਕਾਇਆ ਹੈ, -
Isaiah 28:20 in Panjabi 20 ਪਲੰਘ ਲੰਮੇ ਪੈਣ ਲਈ ਛੋਟਾ ਹੈ, ਅਤੇ ਓੜ੍ਹਨਾ ਓੜ੍ਹਨ ਲਈ ਤੰਗ ਹੈ ।
Isaiah 29:15 in Panjabi 15 ਹਾਇ ਉਹਨਾਂ ਉੱਤੇ ਜਿਹੜੇ ਯਹੋਵਾਹ ਤੋਂ ਆਪਣੀ ਯੋਜਨਾ ਲੁਕਾਉਣ ਦਾ ਵੱਡਾ ਜਤਨ ਕਰਦੇ ਹਨ ! ਜਿਨ੍ਹਾਂ ਦੇ ਕੰਮ ਹਨੇਰੇ ਵਿੱਚ ਹੁੰਦੇ ਹਨ, ਅਤੇ ਜਿਹੜੇ ਆਖਦੇ ਹਨ, ਕੌਣ ਸਾਨੂੰ ਵੇਖਦਾ ਹੈ, ਅਤੇ ਕੌਣ ਸਾਨੂੰ ਜਾਣਦਾ ਹੈ ?
Isaiah 30:9 in Panjabi 9 ਇਹ ਤਾਂ ਵਿਦਰੋਹੀ ਪਰਜਾ, ਅਤੇ ਝੂਠੇ ਬਾਲਕ ਹਨ, ਬਾਲਕ ਜਿਹੜੇ ਯਹੋਵਾਹ ਦੀ ਬਿਵਸਥਾ ਨੂੰ ਸੁਣਨਾ ਨਹੀਂ ਚਾਹੁੰਦੇ,
Isaiah 32:2 in Panjabi 2 ਹਰੇਕ ਹਨੇਰੀ ਤੋਂ ਲੁੱਕਣ ਦੇ ਥਾਂ ਜਿਹਾ ਹੋਵੇਗਾ, ਵਾਛੜ ਤੋਂ ਓਟ, ਸੁੱਕੇ ਵਿੱਚ ਪਾਣੀ ਦੀਆਂ ਨਾਲੀਆਂ ਜਿਹਾ, ਬੰਜਰ ਧਰਤੀ ਵਿੱਚ ਵੱਡੀ ਚਟਾਨ ਦੇ ਸਾਯੇ ਜਿਹਾ ।
Isaiah 63:10 in Panjabi 10 ਪਰ ਉਹ ਵਿਦਰੋਹੀ ਹੋ ਗਏ, ਅਤੇ ਉਹ ਦੇ ਪਵਿੱਤਰ ਆਤਮਾ ਨੂੰ ਦੁਖੀ ਕੀਤਾ, ਇਸ ਕਾਰਨ ਉਹ ਉਲਟਾ ਉਹਨਾਂ ਦਾ ਵੈਰੀ ਬਣ ਗਿਆ, ਅਤੇ ਆਪ ਉਹਨਾਂ ਨਾਲ ਲੜਿਆ ।
Isaiah 65:2 in Panjabi 2 ਮੈਂ ਸਾਰਾ ਦਿਨ ਆਪਣੇ ਹੱਥਾਂ ਨੂੰ ਇੱਕ ਵਿਦਰੋਹੀ ਪਰਜਾ ਲਈ ਪਸਾਰਿਆ ਹੈ, ਜਿਸ ਦੇ ਲੋਕ ਬੁਰੇ ਰਾਹਾਂ ਵਿੱਚ ਆਪਣੇ ਹੀ ਖ਼ਿਆਲਾਂ ਦੇ ਪਿੱਛੇ ਚੱਲਦੇ ਹਨ, -
Jeremiah 4:17 in Panjabi 17 ਉਹ ਯਹੂਦਾਹ ਦੇ ਸ਼ਹਿਰਾਂ ਦੇ ਵਿਰੁੱਧ ਲਲਕਾਰਦੇ ਹਨ ! ਪੈਲੀ ਦੇ ਰਾਖਿਆਂ ਵਾਂਗੂੰ ਉਹ ਉਸ ਨੂੰ ਚੌਂਹ ਪਾਸਿਓਂ ਘੇਰਨਗੇ, ਉਹ ਮੈਥੋਂ ਆਕੀ ਜੋ ਹੋ ਗਈ ਹੈ, ਯਹੋਵਾਹ ਦਾ ਵਾਕ ਹੈ ।
Jeremiah 5:23 in Panjabi 23 ਪਰ ਇਸ ਪਰਜਾ ਦਾ ਦਿਲ ਜ਼ਿੱਦੀ ਅਤੇ ਆਕੀ ਹੈ, ਉਹ ਇੱਕ ਪਾਸੇ ਹੋ ਕੇ ਚਲੇ ਗਏ ।
Ezekiel 2:3 in Panjabi 3 ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲੀਆਂ ਦੇ ਕੋਲ ਅਥਵਾ ਉਹਨਾਂ ਵਿਦਰੋਹੀ ਕੌਮਾਂ ਦੇ ਕੋਲ ਜਿਹਨਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਭੇਜਦਾ ਹਾਂ । ਉਹ ਅਤੇ ਉਹਨਾਂ ਦੇ ਪਿਉ-ਦਾਦੇ ਅੱਜ ਦੇ ਦਿਨ ਤੱਕ ਮੇਰੇ ਅਪਰਾਧੀ ਹੁੰਦੇ ਆਏ ਹਨ ।
Ezekiel 3:9 in Panjabi 9 ਮੈਂ ਤੇਰੇ ਮੱਥੇ ਨੂੰ ਹੀਰੇ ਵਾਂਗੂੰ ਚਕਮਕ ਪੱਥਰ ਤੋਂ ਵੀ ਵਧੀਕ ਕਠੋਰ ਕਰ ਦਿੱਤਾ ਹੈ । ਉਹਨਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਦੇਖ ਨਿਰਾਸ਼ ਨਾ ਹੋ, ਕਿਉਂਕਿ ਉਹ ਵਿਦਰੋਹੀ ਘਰਾਣਾ ਹੈ ।
Ezekiel 3:26 in Panjabi 26 ਮੈਂ ਤੇਰੀ ਜੀਭ ਤੇਰੇ ਤਾਲੂ ਨਾਲ ਜੋੜ ਦਿਆਂਗਾ ਕਿ ਤੂੰ ਗੂੰਗਾ ਹੋ ਜਾਵੇਂ ਅਤੇ ਉਹਨਾਂ ਨੂੰ ਤਾੜਨਾ ਨਾ ਦੇ ਸਕੇਂ, ਕਿਉਂ ਜੋ ਉਹ ਵਿਦਰੋਹੀ ਘਰਾਣਾ ਹੈ ।
Ezekiel 12:2 in Panjabi 2 ਹੇ ਮਨੁੱਖ ਦੇ ਪੁੱਤਰ ਤੂੰ ਇੱਕ ਵਿਦਰੋਹੀ ਘਰਾਣੇ ਦੇ ਵਿੱਚ ਰਹਿੰਦਾ ਹੈਂ, ਜਿਹਨਾਂ ਦੀਆਂ ਅੱਖਾਂ ਹਨ ਕਿ ਉਹ ਵੇਖਣ ਪਰ ਉਹ ਨਹੀਂ ਵੇਖਦੇ ਅਤੇ ਉਹਨਾਂ ਦੇ ਕੰਨ ਹਨ ਕਿ ਉਹ ਸੁਣਨ ਪਰ ਉਹ ਨਹੀਂ ਸੁਣਦੇ, ਕਿਉਂ ਜੋ ਉਹ ਵਿਦਰੋਹੀ ਘਰਾਣਾ ਹੈ ।
Hosea 4:10 in Panjabi 10 ਉਹ ਖਾਣਗੇ ਪਰ ਰੱਜਣਗੇ ਨਾ, ਉਹ ਵਿਭਚਾਰ ਕਰਨਗੇ ਪਰ ਵਧਣਗੇ ਨਾ, ਕਿਉਂ ਜੋ ਉਹਨਾਂ ਨੇ ਯਹੋਵਾਹ ਦਾ ਨਾਮ ਲੈਣਾ ਛੱਡ ਦਿੱਤਾ ।
Hosea 7:13 in Panjabi 13 ਹਾਇ ਉਹਨਾਂ ਨੂੰ ! ਉਹ ਜੋ ਮੇਰੇ ਤੋਂ ਭਟਕ ਗਏ । ਬਰਬਾਦੀ ਉਹਨਾਂ ਲਈ ! ਉਹ ਜੋ ਮੇਰੇ ਅਪਰਾਧੀ ਹੋ ਗਏ । ਮੈਂ ਉਹਨਾਂ ਦਾ ਛੁਟਕਾਰਾ ਕਰਨਾ ਚਾਹੁੰਦਾ ਸੀ, ਪਰ ਉਹ ਮੇਰੇ ਵਿਰੁੱਧ ਝੂਠ ਬੱਕਦੇ ਸਨ ।
Hosea 13:2 in Panjabi 2 ਹੁਣ ਉਹ ਪਾਪ ਉੱਤੇ ਪਾਪ ਕਰਦੇ ਹਨ, ਅਤੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਆਪਣੀ ਚਾਂਦੀ ਤੋਂ ਬਣਾਉਂਦੇ ਹਨ, ਆਪਣੀ ਸਮਝ ਦੇ ਅਨੁਸਾਰ ਬੁੱਤ, ਜਿਹੜੇ ਸਾਰੇ ਦੇ ਸਾਰੇ ਕਾਰੀਗਰਾਂ ਦਾ ਕੰਮ ਹਨ, ਉਹ ਉਨ੍ਹਾਂ ਦੇ ਬਾਰੇ ਆਖਦੇ ਹਨ, ਆਦਮੀ ਦੇ ਕੱਟਣ ਵਾਲੇ ਇਹਨਾਂ ਵੱਛਿਆਂ ਨੂੰ ਚੁੰਮਣ !
Acts 7:51 in Panjabi 51 ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ ।
Romans 2:5 in Panjabi 5 ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ ।
2 Timothy 3:13 in Panjabi 13 ਪਰ ਦੁਸ਼ਟ ਮਨੁੱਖ ਅਤੇ ਛਲੀਏ ਧੋਖਾ ਦਿੰਦੇ ਅਤੇ ਧੋਖਾ ਖਾਂਦੇ, ਬੁਰੇ ਤੋਂ ਬੁਰੇ ਹੁੰਦੇ ਜਾਣਗੇ ।