Isaiah 30:10 in Panjabi 10 ਜਿਹੜੇ ਦਰਸ਼ੀਆਂ ਨੂੰ ਆਖਦੇ ਹਨ, ਦਰਸ਼ਣ ਨਾ ਵੇਖੋ ! ਅਤੇ ਨਬੀਆਂ ਨੂੰ ਆਖਦੇ ਹਨ, ਸੱਚੀਆਂ ਗੱਲਾਂ ਸਾਨੂੰ ਨਾ ਦੱਸੋ, ਸਾਨੂੰ ਮਿੱਠੀਆਂ ਗੱਲਾਂ ਦੱਸੋ, ਛਲ ਅਤੇ ਫਰੇਬ ਦੱਸੋ !
Other Translations King James Version (KJV) Which say to the seers, See not; and to the prophets, Prophesy not unto us right things, speak unto us smooth things, prophesy deceits:
American Standard Version (ASV) that say to the seers, See not; and to the prophets, Prophesy not unto us right things, speak unto us smooth things, prophesy deceits,
Bible in Basic English (BBE) Who say to the seers, See not; and to the prophets, Do not give us word of what is true, but say false things to give us pleasure:
Darby English Bible (DBY) who say to the seers, See not; and to the prophets, Prophesy not unto us right things; speak unto us smooth things, prophesy deceits;
World English Bible (WEB) who tell the seers, "Don't see;" and to the prophets, "Don't prophesy to us right things, speak to us smooth things, prophesy deceits,
Young's Literal Translation (YLT) Who have said to seers, `Ye do not see,' And to prophets, `Ye do not prophesy to us Straightforward things, Speak to us smooth things, prophesy deceits,
Cross Reference 1 Kings 21:20 in Panjabi 20 ਅੱਗੋਂ ਅਹਾਬ ਨੇ ਏਲੀਯਾਹ ਨੂੰ ਆਖਿਆ, ਹੇ ਮੇਰਿਆ ਦੁਸ਼ਮਣਾ, ਤੂੰ ਮੈਨੂੰ ਲੱਭ ਲਿਆ ? ਉਸ ਉੱਤਰ ਦਿੱਤਾ ਹਾਂ, ਲੱਭ ਲਿਆ ਕਿਉਂ ਜੋ ਤੂੰ ਯਹੋਵਾਹ ਦੇ ਵੇਖਦਿਆਂ ਤੇ ਬੁਰਿਆਈ ਕਰਨ ਲਈ ਆਪ ਨੂੰ ਵੇਚ ਦਿੱਤਾ ।
1 Kings 22:8 in Panjabi 8 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫਾਤ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਹ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਉਹ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ ਪਰ ਮੈਨੂੰ ਉਸ ਤੋਂ ਕਿੜ ਹੈ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਿਆਈ ਦਾ ਅਗੰਮ ਵਾਚਦਾ ਹੈ । ਯਹੋਸ਼ਾਫਾਟ ਨੇ ਆਖਿਆ, ਪਾਤਸ਼ਾਹ ਇਸ ਤਰ੍ਹਾਂ ਨਾ ਆਖੇ ।
1 Kings 22:27 in Panjabi 27 ਅਤੇ ਆਖ ਕਿ ਪਾਤਸ਼ਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਮੇਰੇ ਸੁੱਖ-ਸਾਂਦ ਨਾਲ ਆਉਣ ਤੋੜੀ ਇਸ ਨੂੰ ਕੈਦ ਵਿੱਚ ਰੱਖੋ ਅਤੇ ਉਹ ਨੂੰ ਤੰਗੀ ਦੀ ਰੋਟੀ ਅਤੇ ਤੰਗੀ ਦਾ ਪਾਣੀ ਦਿਓ ।
2 Chronicles 16:10 in Panjabi 10 ਤਦ ਆਸਾ ਨੇ ਉਸ ਗੈਬਦਾਨ ਤੋਂ ਨਾਰਾਜ਼ ਹੋ ਕੇ ਉਸ ਨੂੰ ਕੈਦਖ਼ਾਨੇ ਵਿੱਚ ਪਾ ਦਿੱਤਾ ਕਿਉਂ ਜੋ ਉਹ ਉਸ ਦੀ ਗੱਲ ਦੇ ਕਾਰਨ ਬਹੁਤ ਹਰਖ ਵਿੱਚ ਆ ਗਿਆ ਅਤੇ ਆਸਾ ਨੇ ਉਸ ਸਮੇਂ ਲੋਕਾਂ ਵਿੱਚੋਂ ਕਈਆਂ ਹੋਰਨਾਂ ਉੱਤੇ ਵੀ ਜ਼ੁਲਮ ਕੀਤਾ ।
2 Chronicles 18:7 in Panjabi 7 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਟ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਸ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਪਰ ਮੈਨੂੰ ਉਸ ਤੋਂ ਕਿੜ ਹੈ ਕਿਉਂ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਿਆਈ ਦਾ ਅਗੰਮ ਵਾਚਦਾ ਹੈ । ਉਹ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ । ਯਹੋਸ਼ਾਫ਼ਾਟ ਨੇ ਆਖਿਆ, ਪਾਤਸ਼ਾਹ ਐਉਂ ਨਾ ਆਖੇ
2 Chronicles 24:19 in Panjabi 19 ਤਾਂ ਵੀ ਯਹੋਵਾਹ ਨੇ ਉਹਨਾਂ ਦੇ ਕੋਲ ਨਬੀਆਂ ਨੂੰ ਭੇਜਿਆ ਤਾਂ ਜੋ ਉਹ ਉਹਨਾਂ ਨੂੰ ਉਸ ਵੱਲ ਮੋੜ ਲਿਆਉਣ ਅਤੇ ਉਹ ਉਨ੍ਹਾਂ ਨੂੰ ਚੇਤਾਵਨੀ ਦਿੰਦੇ ਰਹੇ ਪਰ ਉਹਨਾਂ ਨੇ ਕੰਨ ਨਾ ਲਾਇਆ
2 Chronicles 25:16 in Panjabi 16 ਉਹ ਉਸ ਦੇ ਨਾਲ ਗੱਲਾਂ ਕਰਦਾ ਸੀ ਕਿ ਪਾਤਸ਼ਾਹ ਨੇ ਉਸ ਨੂੰ ਕਿਹਾ, ਕੀ ਅਸੀਂ ਤੈਨੂੰ ਪਾਤਸ਼ਾਹ ਦਾ ਮੰਤਰੀ ਬਣਾਇਆ ਹੈ ? ਚੁੱਪ ਰਹੁ ਤੂੰ ਕਿਉਂ ਮਾਰ ਖਾਵੇਂ ? ਤਦ ਉਹ ਨਬੀ ਇਹ ਆਖ ਕੇ ਚੁੱਪ ਹੋ ਗਿਆ ਕਿ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਨੇ ਤੁਹਾਨੂੰ ਨਾਸ ਕਰਨਾ ਠਾਣਿਆ ਹੈ ਇਸ ਲਈ ਕਿ ਤੁਸੀਂ ਇਉਂ ਕੀਤਾ ਹੈ ਅਤੇ ਮੇਰੀ ਸਲਾਹ ਨਹੀਂ ਮੰਨੀ ।
Jeremiah 5:31 in Panjabi 31 ਨਬੀ ਝੂਠੇ ਅਗੰਮ ਵਾਚਦੇ ਹਨ, ਜਾਜਕ ਉਹਨਾਂ ਦੇ ਕਾਰਨ ਹੁਕਮ ਚਲਾਉਂਦੇ ਹਨ, ਅਤੇ ਮੇਰੀ ਪਰਜਾ ਐਉਂ ਹੀ ਪਸੰਦ ਕਰਦੀ ਹੈ ! ਪਰ ਜਦ ਓੜਕ ਹੋਵੇਗਾ ਤਾਂ ਤੁਸੀਂ ਕੀ ਕਰੋਗੇ ? ।
Jeremiah 6:13 in Panjabi 13 ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ ।
Jeremiah 8:10 in Panjabi 10 ਇਸ ਲਈ ਮੈਂ ਉਹਨਾਂ ਦੀਆਂ ਔਰਤਾਂ ਹੋਰਨਾਂ ਨੂੰ ਦਿਆਂਗਾ, ਉਹਨਾਂ ਦੇ ਖੇਤ ਉਹਨਾਂ ਨੂੰ ਜਿਹੜੇ ਉਹਨਾਂ ਉੱਤੇ ਕਬਜਾ ਕਰਨਗੇ, ਕਿਉਂ ਜੋ ਉਹ ਛੋਟੇ ਤੋਂ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਨਬੀ ਤੋਂ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ ।
Jeremiah 11:21 in Panjabi 21 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਅਨਾਥੋਥ ਦੇ ਮਨੁੱਖਾਂ ਦੇ ਬਾਰੇ ਜਿਹੜੇ ਤੇਰੀ ਜਾਨ ਨੂੰ ਭਾਲਦੇ ਹਨ ਅਤੇ ਆਖਦੇ ਹਨ ਕਿ ਯਹੋਵਾਹ ਦੇ ਨਾਮ ਦਾ ਅਗੰਮ ਵਾਕ ਨਾ ਕਰ ਮਤੇ ਤੂੰ ਸਾਡੇ ਹੱਥੋਂ ਮਾਰਿਆ ਜਾਵੇਂ !
Jeremiah 23:17 in Panjabi 17 ਉਹ ਉਹਨਾਂ ਨੂੰ ਜਿਹੜੇ ਮੇਰੀ ਨਿਰਾਦਰੀ ਕਰਦੇ ਕਹਿੰਦੇ ਰਹਿੰਦੇ ਹਨ ਭਈ ਯਹੋਵਾਹ ਬੋਲਿਆ ਕਿ ਤੁਹਾਡੇ ਲਈ ਸ਼ਾਂਤੀ ਹੋਵੇਗੀ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਆਪਣੇ ਦਿਲ ਦੇ ਆਕੀਪੁਣੇ ਵਿੱਚ ਚੱਲਦੇ ਹਨ ਉਹ ਆਖਦੇ ਹਨ, ਤੁਹਾਡੇ ਉੱਤੇ ਬੁਰਿਆਈ ਨਾ ਆਵੇਗੀ ।
Jeremiah 23:26 in Panjabi 26 ਕਦ ਤੱਕ ਇਹ ਝੂਠੇ ਅਗੰਮ ਵਾਕ ਨਬੀਆਂ ਦੇ ਦਿਲ ਵਿੱਚ ਹੋਣਗੇ ਕਿ ਉਹ ਆਪਣੇ ਦਿਲ ਦੇ ਭੁਲੇਖੇ ਦੇ ਅਗੰਮ ਵਾਕ ਬੋਲਣ ?
Jeremiah 26:11 in Panjabi 11 ਤਾਂ ਜਾਜਕਾਂ ਅਤੇ ਨਬੀਆਂ ਨੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਇਹ ਮਨੁੱਖ ਮੌਤ ਦੇ ਜੋਗ ਹੈ ਕਿਉਂ ਜੋ ਇਸ ਨੇ ਇਸ ਸ਼ਹਿਰ ਦੇ ਬਾਰੇ ਅਗੰਮ ਵਾਚਿਆ ਜਿਵੇਂ ਤੁਸੀਂ ਆਪਣੀਂ ਕੰਨੀਂ ਸੁਣਿਆ ਹੈ
Jeremiah 26:20 in Panjabi 20 ਇੱਕ ਹੋਰ ਮਨੁੱਖ ਵੀ ਸੀ ਜਿਸ ਨੇ ਯਹੋਵਾਹ ਦੇ ਨਾਮ ਉੱਤੇ ਊਰੀਯਾਹ ਕਿਰਯਥਯਆਰੀਮ ਦਾ ਸੀ । ਉਸ ਨੇ ਯਿਰਮਿਯਾਹ ਦੀਆਂ ਸਾਰੀਆਂ ਗੱਲਾਂ ਵਾਂਘ ਇਸ ਸ਼ਹਿਰ ਦੇ ਵਿਰੁੱਧ ਅਤੇ ਇਸ ਦੇਸ ਦੇ ਵਿਰੁੱਧ ਅਗੰਮ ਵਾਚਿਆ
Jeremiah 29:27 in Panjabi 27 ਹੁਣ ਤੈ ਅਨਥੋਥੀ ਯਿਰਮਿਯਾਹ ਨੂੰ ਕਿਉਂ ਨਹੀਂ ਘੁਰਕਿਆ ਜਿਹੜਾ ਤੁਹਾਡੇ ਲਈ ਆਪਣੇ ਆਪ ਨੂੰ ਨਬੀ ਬਣਾ ਬੈਠਾ ਹੈ ?
Jeremiah 38:4 in Panjabi 4 ਤਾਂ ਸਰਦਾਰਾਂ ਨੇ ਰਾਜਾ ਨੂੰ ਆਖਿਆ, ਇਸ ਮਨੁੱਖ ਨੂੰ ਮਾਰ ਹੀ ਸੁੱਟੋ, ਇਸ ਲਈ ਜੋ ਉਹ ਜੋਧਿਆਂ ਦੇ ਹੱਥ ਜਿਹੜੇ ਇਸ ਸ਼ਹਿਰ ਦੇ ਵਿੱਚ ਬਚ ਰਹੇ ਹਨ ਅਤੇ ਸਾਰੇ ਲੋਕਾਂ ਦੇ ਹੱਥ ਢਿੱਲੇ ਕਰਦਾ ਹੈ ਜਦ ਉਹਨਾਂ ਦੇ ਲਈ ਇਹੋ ਜਿਹੀਆਂ ਗੱਲਾਂ ਬੋਲਦਾ ਹੈ ਕਿਉਂ ਜੋ ਇਹ ਮਨੁੱਖ ਇਹਨਾਂ ਦੀ ਸ਼ਾਂਤੀ ਨਹੀਂ ਸਗੋਂ ਬੁਰਿਆਈ ਭਾਲਦਾ ਹੈ
Ezekiel 13:7 in Panjabi 7 ਕੀ ਤੁਸੀਂ ਝੂਠਾ ਦਰਸ਼ਣ ਨਹੀਂ ਵੇਖਿਆ ? ਕੀ ਤੁਸੀਂ ਝੂਠੀ ਭਵਿੱਖਬਾਣੀ ਨਹੀਂ ਕੀਤੀ ? ਕਿਉਂ ਜੋ ਤੁਸੀਂ ਆਖਦੇ ਹੋ ਕਿ ਯਹੋਵਾਹ ਦਾ ਵਾਕ ਹੈ, ਭਾਵੇਂ ਮੈਂ ਨਹੀਂ ਆਖਿਆ ।
Ezekiel 13:18 in Panjabi 18 ਅਤੇ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਤੁਹਾਡੇ ਉੱਤੇ ਅਫ਼ਸੋਸ ! ਜੋ ਕੂਹਣੀਆਂ ਦੇ ਉੱਤੇ ਗੱਦੀਆਂ ਸੀਉਂਦੀਆਂ ਹੋ ਅਤੇ ਹਰ ਕੱਦ ਦੇ ਅਨੁਸਾਰ ਸਿਰ ਦੇ ਲਈ ਬੁਰਕੇ ਬਣਾਉਂਦੀਆਂ ਹੋ, ਤਾਂ ਜੋ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋ । ਕੀ ਤੁਸੀਂ ਮੇਰੇ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋਗੀਆਂ ? ਅਤੇ ਆਪਣੀ ਜਾਨ ਬਚਾਓਗੀਆਂ ?
Amos 2:12 in Panjabi 12 ਪਰ ਤੁਸੀਂ ਨਜ਼ੀਰਾਂ ਨੂੰ ਮਧ ਪਿਲਾਈ ਅਤੇ ਨਬੀਆਂ ਨੂੰ ਹੁਕਮ ਦਿੱਤਾ, ਭਵਿੱਖਬਾਣੀ ਨਾ ਕਰੋ !
Amos 7:13 in Panjabi 13 ਪਰ ਬੈਤਏਲ ਵਿੱਚ ਫੇਰ ਕਦੇ ਭਵਿੱਖਬਾਣੀ ਨਾ ਕਰੀਂ ਕਿਉਂ ਜੋ ਇਹ ਰਾਜੇ ਦਾ ਪਵਿੱਤਰ ਸਥਾਨ ਅਤੇ ਸ਼ਾਹੀ-ਨਗਰ ਹੈ ।”
Micah 2:6 in Panjabi 6 ਉਹ ਇਹ ਭਵਿੱਖਬਾਣੀ ਕਰਦੇ ਹਨ ਕਿ ਭਵਿੱਖਬਾਣੀ ਨਾ ਕਰੋ, ਇਹਨਾਂ ਗੱਲਾਂ ਬਾਰੇ ਭਵਿੱਖਬਾਣੀ ਨਾ ਕਰੋ, ਸਾਡੇ ਉੱਤੇ ਇਹ ਅਪਮਾਨ ਨਹੀਂ ਆਵੇਗਾ ।
Micah 2:11 in Panjabi 11 ਜੇਕਰ ਇੱਕ ਝੂਠੀ ਆਤਮਾ ਵਿੱਚ ਚੱਲਦਾ ਹੋਇਆ, ਝੂਠੀ ਅਤੇ ਵਿਅਰਥ ਗੱਲ ਬਕੇ ਅਤੇ ਆਖੇ, - ''ਮੈਂ ਤੇਰੇ ਲਈ ਮਧ ਅਤੇ ਸ਼ਰਾਬ ਦੀ ਭਵਿੱਖਬਾਣੀ ਕਰਾਂਗਾ'', ਤਾਂ ਉਹ ਇਸ ਪਰਜਾ ਦਾ ਨਬੀ ਹੁੰਦਾ ਹੈ !
John 7:7 in Panjabi 7 ਸੰਸਾਰ ਤੁਹਾਡੇ ਨਾਲ ਵੈਰ ਨਹੀਂ ਕਰ ਸਕਦਾ । ਪਰ ਇਹ ਮੇਰੇ ਨਾਲ ਵੈਰ ਕਰਦਾ ਹੈ । ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਬੁਰੇ ਕੰਮ ਕਰਦੇ ਹਨ ।
John 8:45 in Panjabi 45 ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਇਸੇ ਲਈ ਤੁਸੀਂ ਮੇਰਾ ਵਿਸ਼ਵਾਸ ਨਹੀਂ ਕਰਦੇ ।
Acts 4:17 in Panjabi 17 ਆਓ, ਅਸੀਂ ਉਹਨਾਂ ਨੂੰ ਦਬਕਾਈਏ ਜੋ ਇਸ ਨਾਮ ਦਾ ਫੇਰ ਕਿਸੇ ਮਨੁੱਖ ਨਾਲ ਚਰਚਾ ਨਾ ਕਰਨ, ਤਾਂ ਜੋ ਇਹ ਗੱਲ ਲੋਕਾਂ ਵਿੱਚ ਹੋਰ ਨਾ ਫੈਲ ਜਾਏ ।
Acts 5:28 in Panjabi 28 ਅਸੀਂ ਤਾਂ ਤੁਹਾਨੂੰ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਦੇਣਾ, ਫਿਰ ਵੀ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਇਹ ਚਾਹੁੰਦੇ ਹੋ, ਕਿ ਇਸ ਮਨੁੱਖ ਦਾ ਖੂਨ ਸਾਡੇ ਉੱਤੇ ਆ ਜਾਵੇ ।
Romans 16:18 in Panjabi 18 ਕਿਉਂ ਜੋ ਇਸ ਤਰ੍ਹਾਂ ਦੇ ਲੋਕ ਸਾਡੇ ਪ੍ਰਭੂ ਮਸੀਹ ਦੀ ਨਹੀਂ ਸਗੋਂ ਆਪਣੇ ਹੀ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ ।
Galatians 4:16 in Panjabi 16 ਫਿਰ ਕੀ ਮੈਂ ਤੁਹਾਨੂੰ ਸੱਚੀ ਗੱਲ ਆਖਣ ਨਾਲ ਤੁਹਾਡਾ ਵੈਰੀ ਬਣ ਗਿਆ ?
1 Thessalonians 2:15 in Panjabi 15 ਜਿਹਨਾਂ ਨੇ ਪ੍ਰਭੂ ਯਿਸੂ ਨੂੰ ਅਤੇ ਨਬੀਆਂ ਨੂੰ ਵੀ ਮਾਰ ਸੁੱਟਿਆ ਅਤੇ ਸਾਨੂੰ ਕੱਢ ਦਿੱਤਾ । ਉਹ ਪਰਮੇਸ਼ੁਰ ਨੂੰ ਚੰਗੇ ਨਹੀਂ ਲੱਗਦੇ ਅਤੇ ਸਭਨਾਂ ਮਨੁੱਖਾਂ ਦੇ ਵਿਰੋਧੀ ਹਨ ।
Revelation 11:7 in Panjabi 7 ਜਦ ਉਹ ਆਪਣੀ ਗਵਾਹੀ ਦੇ ਹਟਣਗੇ ਤਦ ਉਹ ਦਰਿੰਦਾ ਜਿਹੜਾ ਅਥਾਹ ਕੁੰਡ ਵਿੱਚੋਂ ਆਉਂਦਾ ਹੈ, ਉਹਨਾਂ ਨਾਲ ਯੁੱਧ ਕਰਕੇ ਉਹਨਾਂ ਨੂੰ ਜਿੱਤ ਲਵੇਗਾ ਅਤੇ ਉਹਨਾਂ ਨੂੰ ਮਾਰ ਸੁੱਟੇਗਾ ।