Cross Reference Exodus 34:6 in Panjabi 6 ਅਤੇ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਇਸ ਤਰ੍ਹਾਂ ਪਰਚਾਰ ਕੀਤਾ, ਯਹੋਵਾਹ, ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ
Deuteronomy 32:4 in Panjabi 4 ਉਹ ਚੱਟਾਨ ਹੈ, ਉਸ ਦੇ ਕੰਮ ਸਿੱਧ ਹਨ, ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਂ ਦੇ ਹਨ । ਉਹ ਸਚਿਆਈ ਦਾ ਪਰਮੇਸ਼ੁਰ ਹੈ, ਉਸ ਵਿੱਚ ਬੁਰਿਆਈ ਹੈ ਨਹੀਂ, ਉਹ ਧਰਮੀ ਅਤੇ ਸੱਚਾ ਹੈ ।
1 Samuel 2:3 in Panjabi 3 ਹੰਕਾਰ ਦੀਆਂ ਗੱਲਾਂ ਹੋਰ ਨਾ ਆਖ, ਅਤੇ ਆਕੜ ਦੀ ਗੱਲ ਤੇਰੇ ਮੂੰਹੋਂ ਨਾ ਨਿਕਲੇ, ਯਹੋਵਾਹ ਤਾਂ ਗਿਆਨ ਦਾ ਪਰਮੇਸ਼ੁਰ ਹੈ, ਅਤੇ ਉਹ ਕਰਨੀਆਂ ਦੇ ਅਨੁਸਾਰ ਹਿਸਾਬ ਕਰਦਾ ਹੈ ।
Job 35:14 in Panjabi 14 ਖ਼ਾਸ ਕਰਕੇ ਜਦ ਤੂੰ ਕਹਿੰਦਾ ਹੈ ਕਿ ਉਹ ਮੈਨੂੰ ਦਰਸ਼ਣ ਨਹੀਂ ਦਿੰਦਾ, ਇਹ ਮੁਕੱਦਮਾ ਉਹ ਦੇ ਅੱਗੇ ਹੈ ਅਤੇ ਤੂੰ ਉਹ ਦੀ ਉਡੀਕ ਵਿੱਚ ਹੈ !
Psalm 2:12 in Panjabi 12 ਪੁੱਤਰ ਨੂੰ ਚੁੰਮੋ ਕਿਤੇ ਅਜਿਹਾ ਨਾ ਹੋਵੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਦੇ ਵਿੱਚ ਹੀ ਨਾਸ਼ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਛੇਤੀ ਭੜਕ ਉਠੇਗਾ । ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ ।
Psalm 27:14 in Panjabi 14 ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ !
Psalm 28:6 in Panjabi 6 ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਮੇਰੀਆਂ ਬੇਨਤੀਆਂ ਦੀ ਅਵਾਜ਼ ਸੁਣੀ ਹੈ ।
Psalm 34:8 in Panjabi 8 ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ ।
Psalm 40:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਮੈਂ ਦਲੇਰੀ ਕਰਕੇ ਯਹੋਵਾਹ ਨੂੰ ਉਡੀਕਿਆ, ਅਤੇ ਉਸ ਨੇ ਮੇਰੀ ਵੱਲ ਝੁੱਕ ਕੇ ਮੇਰੀ ਦੁਹਾਈ ਸੁਣ ਲਈ ।
Psalm 46:10 in Panjabi 10 ਥਮ੍ਹ ਜਾਓ ਅਤੇ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਂਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਂਵਾਂਗਾ !
Psalm 62:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਦਾਊਦ ਦਾ ਭਜਨ । ਯਦੂਥੂਨ ਦੀ ਰਾਗ ਉੱਤੇ ਮੇਰੀ ਜਾਨ ਪਰਮੇਸ਼ੁਰ ਦੇ ਹੀ ਅੱਗੇ ਚੁੱਪ-ਚਾਪ ਹੈ, ਮੇਰਾ ਬਚਾਓ ਉਸੇ ਵੱਲੋਂ ਹੈ ।
Psalm 62:5 in Panjabi 5 ਹੇ ਮੇਰੀ ਜਾਨ, ਤੂੰ ਪਰਮੇਸ਼ੁਰ ਹੀ ਦੇ ਅੱਗੇ ਚੁੱਪ-ਚਾਪ ਰਹਿ, ਕਿਉਂ ਜੋ ਮੇਰੀ ਤਾਂਘ ਉਸੇ ਵੱਲੋਂ ਹੈ ।
Psalm 76:5 in Panjabi 5 ਦਿਲ ਚਲੇ ਲੁੱਟੇ ਗਏ, ਓਹ ਆਪਣੀ ਨੀਂਦ ਵਿੱਚ ਪੈ ਗਏ ਹਨ, ਅਤੇ ਸੂਰਬੀਰਾਂ ਵਿਚੋਂ ਕਿਸੇ ਦਾ ਹੱਥ ਨਾ ਚੱਲਿਆ ।
Psalm 84:12 in Panjabi 12 ਹੇ ਸੈਨਾਂ ਦੇ ਯਹੋਵਾਹ, ਧੰਨ ਹੈ ਉਹ ਆਦਮੀ ਜਿਹੜਾ ਤੇਰੇ ਉੱਤੇ ਪਤੀਜਦਾ ਹੈ ! ।
Psalm 99:4 in Panjabi 4 ਪਾਤਸ਼ਾਹ ਦੀ ਸਮਰੱਥਾ ਨਿਆਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿਧਿਆਈ ਨੂੰ ਕਾਇਮ ਰੱਖਦਾ ਹੈਂ, ਤੂੰ ਹੀ ਯਾਕੂਬ ਵਿੱਚ ਨਿਆਂ ਅਤੇ ਧਰਮ ਕਰਦਾ ਹੈਂ ।
Proverbs 16:20 in Panjabi 20 ਜਿਹੜਾ ਬਚਨ ਉੱਤੇ ਮਨ ਲਾਉਂਦਾ ਹੈ ਉਹ ਦਾ ਭਲਾ ਹੋਵੇਗਾ, ਅਤੇ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਧੰਨ ਹੋਵੇਗਾ !
Isaiah 5:16 in Panjabi 16 ਪਰ ਸੈਨਾਂ ਦਾ ਯਹੋਵਾਹ ਨਿਆਂ ਵਿੱਚ ਉੱਚਾ ਕੀਤਾ ਜਾਂਦਾ ਹੈ, ਅਤੇ ਪਵਿੱਤਰ ਪਰਮੇਸ਼ੁਰ ਧਰਮ ਵਿੱਚ ਆਪਣੇ ਆਪ ਨੂੰ ਪਵਿੱਤਰ ਵਿਖਾਉਂਦਾ ਹੈ ।
Isaiah 8:17 in Panjabi 17 ਅਤੇ ਮੈਂ ਯਹੋਵਾਹ ਲਈ ਠਹਿਰਾਂਗਾ, ਜਿਸ ਨੇ ਯਾਕੂਬ ਦੇ ਘਰਾਣੇ ਤੋਂ ਆਪਣਾ ਮੂੰਹ ਲੁਕਾ ਲਿਆ ਹੈ ਅਤੇ ਮੈਂ ਉਸੇ ਨੂੰ ਉਡੀਕਾਂਗਾ ।
Isaiah 18:4 in Panjabi 4 ਯਹੋਵਾਹ ਨੇ ਮੈਨੂੰ ਇਹ ਆਖਿਆ ਹੈ, ਧੁੱਪ ਵਿੱਚ ਤੇਜ ਗਰਮੀ, ਅਤੇ ਵਾਢੀ ਦੀ ਗਰਮੀ ਵਿੱਚ ਤ੍ਰੇਲ ਦੇ ਬੱਦਲ ਦੀ ਤਰ੍ਹਾਂ, ਮੈਂ ਸ਼ਾਂਤੀ ਨਾਲ ਆਪਣੇ ਭਵਨ ਵਿੱਚੋਂ ਝਾਕਾਂਗਾ,
Isaiah 25:9 in Panjabi 9 ਉਸ ਦਿਨ ਆਖਿਆ ਜਾਵੇਗਾ, ਵੇਖੋ, ਇਹ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਕਿ ਉਹ ਸਾਨੂੰ ਬਚਾਵੇਗਾ - ਇਹ ਯਹੋਵਾਹ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਅਸੀਂ ਉਹ ਦੀ ਮੁਕਤੀ ਵਿੱਚ ਖੁਸ਼ੀ ਮਨਾਈਏ ਅਤੇ ਅਨੰਦ ਕਰੀਏ ।
Isaiah 26:7 in Panjabi 7 ਧਰਮੀ ਦਾ ਮਾਰਗ ਸਿੱਧਾ ਹੈ, ਤੂੰ ਜੋ ਆਪ ਸਿੱਧਾ ਹੈਂ ਧਰਮੀ ਦਾ ਰਾਹ ਪੱਧਰਾ ਕਰਦਾ ਹੈਂ ।
Isaiah 33:5 in Panjabi 5 ਯਹੋਵਾਹ ਮਹਾਨ ਹੈ, ਉਹ ਉੱਚਿਆਈ ਉੱਤੇ ਵੱਸਦਾ ਹੈ, ਉਹ ਸੀਯੋਨ ਨੂੰ ਇਨਸਾਫ਼ ਅਤੇ ਧਰਮ ਨਾਲ ਭਰ ਦੇਵੇਗਾ ।
Isaiah 33:10 in Panjabi 10 ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਹੁਣ ਮੈਂ ਆਪ ਨੂੰ ਉੱਚਾ ਕਰਾਂਗਾ, ਹੁਣ ਮੈਂ ਸਲਾਹਿਆ ਜਾਂਵਾਂਗਾ ।
Isaiah 40:31 in Panjabi 31 ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ ।
Isaiah 42:1 in Panjabi 1 ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀ ਪਰਸੰਨ ਹੈ । ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ ।
Isaiah 42:14 in Panjabi 14 ਮੈਂ ਚਿਰ ਤੋਂ ਚੁੱਪ ਸਾਧ ਲਈ, ਮੈਂ ਚੁੱਪ ਕਰ ਕੇ ਆਪਣੇ ਜੀ ਨੂੰ ਰੋਕਿਆ ਹੈ, ਹੁਣ ਮੈਂ ਜਣਨ ਵਾਲੀ ਔਰਤ ਵਾਂਗੂੰ ਚੀਕਾਂ ਮਰਾਂਗਾ, ਮੈਂ ਹਉਂਕੇ ਭਰਾਂਗਾ ਅਤੇ ਔਖੇ-ਔਖੇ ਸਾਹ ਲਵਾਂਗਾ ।
Isaiah 55:8 in Panjabi 8 ਕਿਉਂ ਜੋ ਮੇਰੇ ਖ਼ਿਆਲ ਤੁਹਾਡੇ ਖ਼ਿਆਲ ਨਹੀਂ, ਅਤੇ ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ ।
Isaiah 57:17 in Panjabi 17 ਮੈਂ ਉਹ ਦੇ ਲੋਭ ਦੀ ਬੁਰਿਆਈ ਦੇ ਕਾਰਨ ਕ੍ਰੋਧਵਾਨ ਹੋਇਆ, ਮੈਂ ਉਹ ਨੂੰ ਮਾਰਿਆ, ਮੈਂ ਆਪਣਾ ਮੂੰਹ ਲੁਕਾਇਆ, ਮੈਂ ਕ੍ਰੋਧਵਾਨ ਹੋਇਆ, ਪਰ ਫੇਰ ਵੀ ਉਹ ਆਪਣੀ ਮਨ ਦੀ ਮਰਜ਼ੀ ਵਿੱਚ ਭਟਕਦੇ ਗਏ ।
Jeremiah 10:24 in Panjabi 24 ਹੇ ਯਹੋਵਾਹ, ਮੇਰਾ ਸੁਧਾਰ ਕਰ ਪਰ ਨਰਮਾਈ ਨਾਲ, ਨਾ ਕਿ ਆਪਣੇ ਕ੍ਰੋਧ ਨਾਲ ਮਤੇ ਤੂੰ ਮੈਨੂੰ ਘਟਾਵੇਂ ।
Jeremiah 17:7 in Panjabi 7 ਮੁਬਾਰਕ ਹੈ ਉਹ ਮਰਦ ਜਿਹ ਦਾ ਭਰੋਸਾ ਯਹੋਵਾਹ ਉੱਤੇ ਹੈ, ਜਿਹ ਦਾ ਭਰੋਸਾ ਯਹੋਵਾਹ ਹੈ !
Jeremiah 31:18 in Panjabi 18 ਮੈਂ ਸੱਚ-ਮੁੱਚ ਅਫਰਾਈਮ ਨੂੰ ਬੁਸ ਬੁਸ ਕਰਦਾ ਸੁਣਿਆ, ਤੈ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਗੂੰ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈ ।
Lamentations 3:25 in Panjabi 25 ਜੋ ਯਹੋਵਾਹ ਨੂੰ ਉਡੀਕਦਾ ਹੈ, ਅਤੇ ਜਿਸ ਦੀ ਜਾਨ ਉਸ ਨੂੰ ਭਾਲਦੀ ਹੈ, ਉਸ ਦੇ ਲਈ ਯਹੋਵਾਹ ਭਲਾ ਹੈ ।
Hosea 2:14 in Panjabi 14 ਇਸ ਲਈ ਵੇਖ, ਮੈਂ ਉਹ ਨੂੰ ਮੋਹ ਲਵਾਂਗਾ, ਅਤੇ ਉਹ ਨੂੰ ਉਜਾੜ ਵਿੱਚ ਲੈ ਜਾਂਵਾਂਗਾ, ਅਤੇ ਮੈਂ ਉਹ ਦੇ ਨਾਲ ਦਿਲ ਲੱਗੀ ਦੀਆਂ ਗੱਲਾਂ ਕਰਾਂਗਾ ।
Hosea 5:15 in Panjabi 15 ਮੈਂ ਚਲਾ ਜਾਂਵਾਂਗਾ ਅਤੇ ਆਪਣੇ ਸਥਾਨ ਨੂੰ ਮੁੜਾਂਗਾ, ਜਦ ਤੱਕ ਉਹ ਆਪਣੇ ਦੋਸ਼ ਨਾ ਮੰਨ ਲੈਣ, ਅਤੇ ਮੇਰੇ ਦਰਸ਼ਨ ਦੇ ਖੋਜੀ ਨਾ ਹੋਣ । ਉਹ ਆਪਣੇ ਕਸ਼ਟ ਵਿੱਚ ਮੈਨੂੰ ਧਿਆਨ ਨਾਲ ਭਾਲਣਗੇ ।
Hosea 11:8 in Panjabi 8 ਹੇ ਅਫ਼ਰਾਈਮ, ਮੈਂ ਤੈਨੂੰ ਕਿਵੇਂ ਛੱਡਾਂ ? ਹੇ ਇਸਰਾਏਲ, ਮੈਂ ਤੈਨੂੰ ਕਿਵੇਂ ਤਿਆਗ ਦਿਆਂ ? ਮੈਂ ਤੈਨੂੰ ਕਿਵੇਂ ਅਦਮਾਹ ਵਾਂਗੂੰ ਕਰਾਂ ? ਮੈਂ ਤੇਰੇ ਨਾਲ ਕਿਵੇਂ ਸਬੋਈਮ ਵਾਂਗੂੰ ਵਰਤਾਵ ਕਰਾਂ ? ਮੇਰਾ ਦਿਲ ਮੇਰੇ ਅੰਦਰ ਬਦਲ ਗਿਆ, ਮੇਰਾ ਤਰਸ ਪੂਰੀ ਤਰ੍ਹਾਂ ਗਰਮ ਅਤੇ ਨਰਮ ਹੋ ਗਿਆ ।
Jonah 3:4 in Panjabi 4 ਯੂਨਾਹ ਨੇ ਸ਼ਹਿਰ ਵਿੱਚ ਪ੍ਰਵੇਸ਼ ਕੀਤਾ ਅਤੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ, ਤਦ ਉਸ ਨੇ ਪੁਕਾਰ ਕੇ ਕਿਹਾ, “ਹੁਣ ਤੋਂ ਚਾਲ੍ਹੀ ਦਿਨ ਹੋਰ ਅਤੇ ਫੇਰ ਨੀਨਵਾਹ ਢਾਹਿਆ ਜਾਵੇਗਾ !”
Micah 7:7 in Panjabi 7 ਪਰ ਮੈਂ ਯਹੋਵਾਹ ਨੂੰ ਤੱਕਾਂਗਾ, ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਦੀ ਉਡੀਕ ਕਰਾਂਗਾ, ਮੇਰਾ ਪਰਮੇਸ਼ੁਰ ਮੇਰੀ ਸੁਣੇਗਾ ।
Micah 7:18 in Panjabi 18 ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ ? ਜੋ ਅਪਰਾਧ ਨੂੰ ਮੁਆਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ ।
Malachi 2:17 in Panjabi 17 ਤੁਸੀਂ ਆਪਣੀਆਂ ਗੱਲਾਂ ਨਾਲ ਯਹੋਵਾਹ ਨੂੰ ਅਕਾ ਦਿੱਤਾ ਹੈ ਤਾਂ ਵੀ ਤੁਸੀਂ ਆਖਦੇ ਹੋ, ਕਾਹਦੇ ਵਿੱਚ ਅਸੀਂ ਉਹ ਨੂੰ ਅਕਾ ਦਿੱਤਾ ? ਇਸ ਆਖਣ ਵਿੱਚ ਕਿ ਜਦ ਹਰੇਕ ਬੁਰਿਆਈ ਕਰਦਾ ਹੈ ਤਾਂ ਇਹ ਯਹੋਵਾਹ ਦੀ ਨਿਗਾਹ ਵਿੱਚ ਭਲਾ ਹੈ ਅਤੇ ਉਹ ਉਹਨਾਂ ਤੋਂ ਖੁਸ਼ ਹੈ, ਜਾਂ ਇਹ ਕਿ ਨਿਆਂ ਦਾ ਪਰਮੇਸ਼ੁਰ ਕਿੱਥੇ ਹੈ ?
Matthew 15:22 in Panjabi 22 ਅਤੇ ਵੇਖੋ ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ-ਉੱਚੀ ਕਹਿਣ ਲੱਗੀ, ਕਿ ਹੇ ਪ੍ਰਭੂ ਦਾਊਦ ਦੇ ਪੁੱਤਰ ਮੇਰੇ ਉੱਤੇ ਦਯਾ ਕਰੋ ! ਮੇਰੀ ਧੀ ਦਾ ਬੁਰੀ ਆਤਮਾ ਨੇ ਬਹੁਤ ਬੁਰਾ ਹਾਲ ਕੀਤਾ ਹੈ ।
Luke 2:25 in Panjabi 25 ਯਰੂਸ਼ਲਮ ਵਿੱਚ ਸ਼ਿਮਉਨ ਨਾਮ ਦਾ ਇੱਕ ਮਨੁੱਖ ਸੀ, ਉਹ ਧਰਮੀ ਅਤੇ ਭਗਤ ਸੀ ਅਤੇ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਵਿੱਚ ਸੀ ਅਤੇ ਉਹ ਪਵਿੱਤਰ ਆਤਮਾ ਨਾਲ ਭਰਪੂਰ ਸੀ ।
Luke 15:20 in Panjabi 20 ਸੋ ਉਹ ਉੱਠ ਕੇ ਆਪਣੇ ਪਿਤਾ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਤਾ ਨੇ ਉਸ ਨੂੰ ਵੇਖਿਆ ਅਤੇ ਤਰਸ ਨਾਲ ਭਰ ਗਿਆ ਅਤੇ ਦੌੜ ਕੇ ਉਸ ਨੂੰ ਗਲੇ ਲਾ ਲਿਆ ਅਤੇ ਉਸ ਨੂੰ ਚੁੰਮਿਆ ।
Luke 24:26 in Panjabi 26 ਕੀ ਮਸੀਹ ਦੇ ਲਈ ਇਹ ਜ਼ਰੂਰੀ ਨਾ ਸੀ ਜੋ ਉਹ ਕਸ਼ਟ ਭੋਗ ਕੇ ਆਪਣੇ ਤੇਜ ਵਿੱਚ ਪ੍ਰਵੇਸ਼ ਕਰੇ ?
Acts 2:33 in Panjabi 33 ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ ।
Acts 5:31 in Panjabi 31 ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੌਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ ।
Romans 2:2 in Panjabi 2 ਅਸੀਂ ਜਾਣਦੇ ਹਾਂ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਪਰਮੇਸ਼ੁਰ ਵੱਲੋਂ ਸਜ਼ਾ ਦਾ ਹੁਕਮ ਅਟੱਲ ਹੈ ।
Romans 5:20 in Panjabi 20 ਅਤੇ ਬਿਵਸਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ ।
Romans 8:25 in Panjabi 25 ਪਰ ਜਿਹੜੀ ਵਸਤੁ ਅਸੀਂ ਨਹੀਂ ਵੇਖਦੇ ਜੇ ਉਹ ਦੀ ਆਸ ਰੱਖੀਏ ਤਾਂ ਧੀਰਜ ਨਾਲ ਉਸ ਦੀ ਉਡੀਕ ਵਿੱਚ ਰਹਿੰਦੇ ਹਾਂ ।
Romans 9:15 in Panjabi 15 ਕਿਉਂਕਿ ਉਹ ਮੂਸਾ ਨੂੰ ਆਖਦਾ ਹੈ, ਕਿ ਮੈਂ ਜਿਹ ਦੇ ਉੱਤੇ ਦਯਾ ਕਰਨੀ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਹ ਦੇ ਉੱਤੇ ਮੈਂ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ ।
Romans 9:22 in Panjabi 22 ਅਤੇ ਕੀ ਹੋਇਆ ਜੇ ਪਰਮੇਸ਼ੁਰ ਨੇ ਇਹ ਚਾਹ ਕੇ ਜੋ ਆਪਣਾ ਕ੍ਰੋਧ ਵਿਖਾਵੇ ਅਤੇ ਆਪਣੀ ਸ਼ਕਤੀ ਪ੍ਰਗਟ ਕਰੇ ਕ੍ਰੋਧ ਦੇ ਭਾਂਡਿਆਂ ਨੂੰ ਜਿਹੜੇ ਨਾਸ ਦੇ ਲਈ ਤਿਆਰ ਕੀਤੇ ਹੋਏ ਸਨ, ਵੱਡੇ ਧੀਰਜ ਨਾਲ ਸਹਾਰਿਆ ।
Ephesians 1:6 in Panjabi 6 ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ !
Ephesians 1:8 in Panjabi 8 ਜਿਸ ਕਿਰਪਾ ਨੂੰ ਉਹ ਨੇ ਸਾਰੇ ਗਿਆਨ ਅਤੇ ਬੁੱਧ ਨਾਲ ਸਾਨੂੰ ਵਧੇਰੇ ਦਿੱਤਾ !
Ephesians 1:20 in Panjabi 20 ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਿਠਾਇਆ !
James 5:11 in Panjabi 11 ਅਸੀਂ ਉਨ੍ਹਾਂ ਨੂੰ ਧੰਨ ਆਖਦੇ ਹਾਂ ਜਿਨ੍ਹਾਂ ਨੇ ਸਬਰ ਕੀਤਾ । ਤੁਸੀਂ ਅਯੂਬ ਦਾ ਸਬਰ ਤਾਂ ਸੁਣਿਆ ਹੀ ਹੈ ਅਤੇ ਪ੍ਰਭੂ ਦੇ ਵਲੋਂ ਉਸਦਾ ਫ਼ਲ ਵੀ ਜਾਣਦੇ ਹੋ ਕਿ ਪ੍ਰਭੂ ਵੱਡਾ ਦਰਦੀ ਅਤੇ ਦਿਆਲੂ ਹੈ ।
2 Peter 3:9 in Panjabi 9 ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ ।
2 Peter 3:15 in Panjabi 15 ਅਤੇ ਸਾਡੇ ਪ੍ਰਭੂ ਦੇ ਧੀਰਜ ਨੂੰ ਮੁਕਤੀ ਸਮਝੋ ਜਿਵੇਂ ਸਾਡੇ ਪਿਆਰੇ ਭਾਈ ਪੌਲੁਸ ਨੇ ਵੀ ਉਸ ਗਿਆਨ ਦੇ ਅਨੁਸਾਰ ਜੋ ਉਹ ਨੂੰ ਦਾਨ ਹੋਇਆ, ਤੁਹਾਨੂੰ ਲਿਖਿਆ ਸੀ ।