Isaiah 30:28 in Panjabi 28 ਉਹ ਦਾ ਸਾਹ ਨਦੀ ਦੇ ਹੜ੍ਹ ਵਾਂਗੂੰ ਹੈ, ਜਿਹੜਾ ਗਲ ਤੱਕ ਪਹੁੰਚਦਾ ਹੈ, ਤਾਂ ਜੋ ਉਹ ਕੌਮਾਂ ਨੂੰ ਤਬਾਹੀ ਦੇ ਛੱਜ ਨਾਲ ਛੱਟੇ, ਅਤੇ ਭਟਕਾਉਣ ਵਾਲੀ ਲਗਾਮ ਕੌਮਾਂ ਦਿਆਂ ਜਬਾੜਿਆਂ ਵਿੱਚ ਪਾਵੇਗਾ ।
Other Translations King James Version (KJV) And his breath, as an overflowing stream, shall reach to the midst of the neck, to sift the nations with the sieve of vanity: and there shall be a bridle in the jaws of the people, causing them to err.
American Standard Version (ASV) and his breath is as an overflowing stream, that reacheth even unto the neck, to sift the nations with the sieve of destruction: and a bridle that causeth to err `shall be' in the jaws of the peoples.
Bible in Basic English (BBE) And his breath is as an overflowing stream, coming up even to the neck, shaking the nations for their destruction, like the shaking of grain in a basket: and he will put a cord in the mouths of the people, turning them out of their way.
Darby English Bible (DBY) and his breath as an overflowing torrent, which reacheth even to the neck, to sift the nations with the sieve of destruction, and [to put] a bridle into the jaws of the peoples, that causeth them to go astray.
World English Bible (WEB) and his breath is as an overflowing stream, that reaches even to the neck, to sift the nations with the sieve of destruction: and a bridle that causes to err [shall be] in the jaws of the peoples.
Young's Literal Translation (YLT) And His breath `is' as an overflowing stream, Unto the neck it divideth, To sift nations with a sieve of vanity, And a bridle causing to err, `Is' on the jaws of the peoples.
Cross Reference 2 Samuel 17:14 in Panjabi 14 ਤਦ ਅਬਸ਼ਾਲੋਮ ਅਤੇ ਸਾਰੇ ਇਸਰਾਏਲ ਦੇ ਮਨੁੱਖਾਂ ਨੇ ਆਖਿਆ, ਇਹ ਸਲਾਹ ਜੋ ਹੂਸ਼ਈ ਅਰਕੀ ਨੇ ਦਿੱਤੀ ਹੈ, ਅਹੀਥੋਫ਼ਲ ਦੀ ਸਲਾਹ ਨਾਲੋਂ ਚੰਗੀ ਹੈ । ਕਿਉਂ ਜੋ ਯਹੋਵਾਹ ਨੇ ਅਹੀਥੋਫ਼ਲ ਦੀ ਚੰਗੀ ਸਲਾਹ ਉਲਟਾਉਣਾ, ਪਹਿਲਾਂ ਹੀ ਠਾਣ ਲਿਆ ਸੀ ਤਾਂ ਜੋ ਯਹੋਵਾਹ ਅਬਸ਼ਾਲੋਮ ਉੱਤੇ ਬੁਰਿਆਈ ਪਾਵੇ ।
1 Kings 22:20 in Panjabi 20 ਤਾਂ ਯਹੋਵਾਹ ਨੇ ਆਖਿਆ, ਕੌਣ ਅਹਾਬ ਨੂੰ ਭਰਮਾਏਗਾ ਜੋ ਉਹ ਚੜ੍ਹ ਕੇ ਰਾਮੋਥ ਗਿਲਆਦ ਕੋਲ ਡਿੱਗ ਮਰੇ ? ਤਾਂ ਇੱਕ ਇਸ ਤਰ੍ਹਾਂ ਬੋਲਿਆ ਅਤੇ ਇੱਕ ਉਸ ਤਰ੍ਹਾਂ ਬੋਲਿਆ ।
2 Kings 19:28 in Panjabi 28 ਇਸ ਲਈ ਕਿ ਤੇਰਾ ਮੇਰੇ ਉੱਤੇ ਖਿਝਣਾ ਅਤੇ ਤੇਰਾ ਰੌਲਾ ਮੇਰੇ ਕੰਨਾਂ ਤੱਕ ਪਹੁੰਚਿਆ ਹੈ, ਸੋ ਮੈਂ ਆਪਣੀ ਨਕੇਲ ਤੇਰੇ ਨੱਕ ਵਿੱਚ ਅਤੇ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ, ਜਿਹੜੇ ਰਾਹ ਤੂੰ ਆਇਆ ਉਸੇ ਰਾਹ ਤੈਨੂੰ ਪਿੱਛੇ ਮੋੜ ਦਿਆਂਗਾ ।
Job 39:17 in Panjabi 17 ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਬੁੱਧਹੀਣ ਬਣਾਇਆ, ਅਤੇ ਉਸ ਨੂੰ ਸਮਝ ਨਹੀਂ ਬਖਸ਼ੀ ।
Psalm 18:15 in Panjabi 15 ਤਾਂ ਤੇਰੇ ਦਬਕੇ ਦੇ ਕਾਰਨ, ਹੇ ਯਹੋਵਾਹ, ਤੇਰੀਆਂ ਨਾਸਾਂ ਦੇ ਸੁਆਸ ਦੇ ਝੋਕੇ ਦੇ ਕਾਰਨ ਪਾਣੀ ਦੀਆਂ ਨਾਲੀਆਂ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁੱਲ੍ਹ ਗਈਆਂ ।
Psalm 32:9 in Panjabi 9 ਤੁਸੀਂ ਘੋੜੇ ਅਤੇ ਖੱਚਰ ਵਰਗੇ ਨਾ ਹੋਣਾ ਜਿਹੜੇ ਬੇਸਮਝ ਹਨ, ਲਗਾਮ ਅਤੇ ਵਾਗ ਨਾਲ ਉਨ੍ਹਾਂ ਨੂੰ ਕਾਬੂ ਰੱਖੀਦਾ ਹੈ, ਨਹੀਂ ਤਾਂ ਓਹ ਤੇਰੇ ਨੇੜੇ ਨਾ ਆਉਣਗੇ ।
Proverbs 26:3 in Panjabi 3 ਘੋੜੇ ਦੇ ਲਈ ਚਾਬੁਕ, ਗਧੇ ਦੇ ਲਈ ਲਗਾਮ, ਅਤੇ ਮੂਰਖ ਦੀ ਪਿੱਠ ਲਈ ਸੋਟੀ ਹੁੰਦੀ ਹੈ ।
Isaiah 8:8 in Panjabi 8 ਉਹ ਯਹੂਦਾਹ ਦੇ ਵਿੱਚੋਂ ਵੀ ਲੰਘੇਗਾ, ਉਹ ਹੜ੍ਹ ਬਣ ਕੇ ਵਗੇਗਾ ਅਤੇ ਗਰਦਨ ਤੱਕ ਚੜ੍ਹੇਗਾ ਅਤੇ ਹੇ ਇੰਮਾਨੂਏਲ, ਉਹ ਦੇ ਖੰਭਾਂ ਦਾ ਫੈਲਾਓ ਤੇਰੇ ਸਾਰੇ ਦੇਸ ਨੂੰ ਢੱਕ ਲਵੇਗਾ !
Isaiah 11:4 in Panjabi 4 ਪਰ ਉਹ ਗਰੀਬਾਂ ਦਾ ਨਿਆਂ ਧਰਮ ਨਾਲ, ਅਤੇ ਇਨਸਾਫ਼ ਨਾਲ ਧਰਤੀ ਦੇ ਮਸਕੀਨਾਂ ਦਾ ਫ਼ੈਸਲਾ ਕਰੇਗਾ, ਉਹ ਧਰਤੀ ਨੂੰ ਆਪਣੇ ਬਚਨ ਦੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲ੍ਹਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਸੁੱਟੇਗਾ ।
Isaiah 19:3 in Panjabi 3 ਮਿਸਰੀਆਂ ਦੀ ਬੁੱਧ ਉਨ੍ਹਾਂ ਦੇ ਵਿੱਚੋਂ ਖਾਲੀ ਕੀਤੀ ਜਾਵੇਗੀ, ਮੈਂ ਉਨ੍ਹਾਂ ਦੀਆਂ ਜੁਗਤੀਆਂ ਨੂੰ ਅਸਫ਼ਲ ਕਰਾਂਗਾ, ਉਹ ਬੁੱਤਾਂ ਤੋਂ ਪੁੱਛ-ਗਿੱਛ ਕਰਨਗੇ, ਅਤੇ ਨਾਲੇ ਮੰਤ੍ਰੀਆਂ ਅਤੇ ਭੂਤ-ਮਿੱਤ੍ਰਾਂ ਅਤੇ ਦਿਓ-ਯਾਰਾਂ ਤੋਂ ਵੀ ।
Isaiah 19:12 in Panjabi 12 ਹੁਣ ਤੇਰੇ ਸਿਆਣੇ ਕਿੱਥੇ ਹਨ ? ਉਹ ਤੈਨੂੰ ਦੱਸਣ ਅਤੇ ਉਹ ਜਾਣਨ, ਕਿ ਸੈਨਾਂ ਦੇ ਯਹੋਵਾਹ ਨੇ ਮਿਸਰ ਲਈ ਕੀ ਠਾਣਿਆ ਹੈ ।
Isaiah 28:17 in Panjabi 17 ਮੈਂ ਇਨਸਾਫ਼ ਨੂੰ ਸੂਤਰ, ਅਤੇ ਧਰਮ ਨੂੰ ਸਾਹਲ ਬਣਾਵਾਂਗਾ, ਅਤੇ ਗੜੇ ਝੂਠ ਦੀ ਪਨਾਹ ਨੂੰ ਹੂੰਝ ਲੈ ਜਾਣਗੇ, ਅਤੇ ਹੜ੍ਹ ਤੁਹਾਡੀ ਓਟ ਨੂੰ ਰੋੜ ਕੇ ਲੈ ਜਾਣਗੇ ।
Isaiah 29:6 in Panjabi 6 ਸੈਨਾਂ ਦਾ ਯਹੋਵਾਹ ਅਚਾਨਕ ਵੱਡੀ ਗੱਜ ਨਾਲ, ਭੁਚਾਲ ਨਾਲ, ਵੱਡੇ ਸ਼ੋਰ, ਵਾਵਰੋਲੇ ਅਤੇ ਤੂਫ਼ਾਨ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਸਜ਼ਾ ਦੇਣ ਆਵੇਗਾ ।
Isaiah 33:10 in Panjabi 10 ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਹੁਣ ਮੈਂ ਆਪ ਨੂੰ ਉੱਚਾ ਕਰਾਂਗਾ, ਹੁਣ ਮੈਂ ਸਲਾਹਿਆ ਜਾਂਵਾਂਗਾ ।
Isaiah 37:29 in Panjabi 29 ਇਸ ਲਈ ਕਿ ਤੇਰਾ ਮੇਰੇ ਉੱਤੇ ਖਿਝਣਾ ਅਤੇ ਤੇਰਾ ਘਮੰਡ ਮੇਰੇ ਕੰਨੀਂ ਪਹੁੰਚਿਆ ਹੈ, ਇਸ ਲਈ ਮੈਂ ਆਪਣੀ ਨਕੇਲ ਤੇਰੇ ਨੱਕ ਵਿੱਚ, ਅਤੇ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ, ਅਤੇ ਜਿਹੜੇ ਰਾਹ ਤੂੰ ਆਇਆ, ਉਸੇ ਰਾਹ ਤੈਨੂੰ ਪਿਛਾਹਾਂ ਮੋੜ ਦਿਆਂਗਾ ।
Ezekiel 14:7 in Panjabi 7 ਕਿਉਂ ਜੋ ਹਰੇਕ ਜੋ ਇਸਰਾਏਲ ਦੇ ਘਰਾਣੇ ਵਿੱਚੋਂ ਹੈ ਜਾਂ ਉਹਨਾਂ ਓਪਰਿਆਂ ਵਿੱਚੋਂ ਜਿਹੜੇ ਇਸਰਾਏਲ ਵਿੱਚ ਰਹਿੰਦੇ ਹਨ, ਮੇਰੇ ਤੋਂ ਅੱਡ ਹੁੰਦਾ ਜਾਂਦਾ ਹੈ, ਆਪਣੇ ਮਨ ਵਿੱਚ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖਦਾ ਹੈ ਅਤੇ ਨਬੀ ਦੇ ਕੋਲ ਮੇਰੇ ਬਾਰੇ ਪੁੱਛਣ ਲਈ ਆਉਂਦਾ ਹੈ, ਉਹ ਨੂੰ ਮੈਂ ਯਹੋਵਾਹ ਆਪੇ ਹੀ ਉੱਤਰ ਦਿਆਂਗਾ ।
Hosea 13:3 in Panjabi 3 ਇਸ ਲਈ ਉਹ ਸਵੇਰ ਦੇ ਬੱਦਲ ਵਾਂਗੂੰ ਹੋਣਗੇ, ਅਤੇ ਤ੍ਰੇਲ ਵਾਂਗੂੰ ਜਿਹੜੀ ਛੇਤੀ ਉੱਡ ਜਾਂਦੀ ਹੈ, ਤੂੜੀ ਵਾਂਗੂੰ ਜਿਹ ਨੂੰ ਵਾਵਰੋਲਾ ਪਿੜ ਵਿੱਚੋਂ ਉਡਾ ਲੈ ਜਾਂਦਾ ਹੈ, ਧੂੰਏਂ ਵਾਂਗੂੰ ਜਿਹੜਾ ਮੋਘ ਵਿੱਚੋਂ ਨਿੱਕਲਦਾ ਹੈ ।
Amos 9:9 in Panjabi 9 “ਵੇਖੋ, ਮੈਂ ਹੁਕਮ ਦਿਆਂਗਾ ਅਤੇ ਮੈਂ ਇਸਰਾਏਲ ਦੇ ਘਰਾਣੇ ਨੂੰ ਸਾਰੀਆਂ ਕੌਮਾਂ ਵਿੱਚੋਂ ਐਵੇਂ ਛਾਣ ਸੁੱਟਾਂਗਾ, ਜਿਵੇਂ ਅੰਨ ਛਾਨਣੀ ਵਿੱਚ ਛਾਣੀਦਾ ਹੈ ਅਤੇ ਇੱਕ ਦਾਣਾ ਵੀ ਧਰਤੀ ਤੇ ਨਾ ਡਿੱਗੇਗਾ ।
Habakkuk 3:12 in Panjabi 12 ਤੂੰ ਕਹਿਰ ਵਿੱਚ ਧਰਤੀ ਉੱਤੋਂ ਲੰਘਿਆ, ਤੂੰ ਕੌਮਾਂ ਨੂੰ ਕ੍ਰੋਧ ਵਿੱਚ ਕੁਚਲ ਦਿੱਤਾ ।
Matthew 3:12 in Panjabi 12 ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ ।
Luke 22:31 in Panjabi 31 ਹੇ ਸ਼ਮਊਨ, ਸ਼ਮਊਨ ! ਵੇਖ, ਸ਼ੈਤਾਨ ਨੇ ਤੈਨੂੰ ਮੰਗਿਆ ਹੈ, ਜੋ ਕਣਕ ਦੀ ਤਰ੍ਹਾਂ ਤੈਨੂੰ ਛੱਟੇ ।
2 Thessalonians 2:8 in Panjabi 8 ਤਦ ਉਹ ਕੁਧਰਮੀ ਪਰਗਟ ਹੋਵੇਗਾ, ਜਿਸ ਨੂੰ ਪ੍ਰਭੂ ਯਿਸੂ ਆਪਣੇ ਮੂੰਹ ਦੀ ਫੂਕ ਨਾਲ ਮਾਰ ਸੁੱਟੇਗਾ ਅਤੇ ਆਪਣੇ ਆਉਣ ਦੇ ਪਰਕਾਸ਼ ਨਾਲ ਨਾਸ ਕਰੇਗਾ ।
2 Thessalonians 2:11 in Panjabi 11 ਇਸ ਲਈ ਪਰਮੇਸ਼ੁਰ ਉਨ੍ਹਾਂ ਉੱਤੇ ਭਰਮਾਉਣ ਵਾਲੀ ਤਾਕਤ ਨੂੰ ਭੇਜੇਗਾ ਤਾਂ ਜੋ ਉਹ ਝੂਠ ਨੂੰ ਸੱਚ ਮੰਨਣ ।
Hebrews 4:12 in Panjabi 12 ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ ।
Revelation 1:16 in Panjabi 16 ਉਸ ਦੇ ਸੱਜੇ ਹੱਥ ਵਿੱਚ ਸੱਤ ਤਾਰੇ ਸਨ ਅਤੇ ਉਹ ਦੇ ਮੂੰਹ ਵਿੱਚੋਂ ਇੱਕ ਦੋਧਾਰੀ ਤਿੱਖੀ ਤਲਵਾਰ ਨਿੱਕਲਦੀ ਸੀ, ਅਤੇ ਉਹ ਦਾ ਚਿਹਰਾ ਅਜਿਹਾ ਸੀ ਜਿਵੇਂ ਸੂਰਜ ਆਪਣੇ ਡਾਢੇ ਤੇਜ ਨਾਲ ਚਮਕਦਾ ਹੈ ।
Revelation 2:16 in Panjabi 16 ਇਸ ਲਈ ਤੋਬਾ ਕਰ, ਨਹੀਂ ਤਾਂ ਮੈਂ ਤੇਰੇ ਕੋਲ ਛੇਤੀ ਆਵਾਂਗਾ ਅਤੇ ਉਹਨਾਂ ਨਾਲ ਆਪਣੇ ਮੂੰਹ ਦੀ ਤਲਵਾਰ ਦੇ ਨਾਲ ਲੜਾਂਗਾ ।