Isaiah 31:2 in Panjabi 2 ਪਰ ਉਹ ਵੀ ਅੱਤ ਬੁੱਧਵਾਨ ਹੈ ਅਤੇ ਬਿਪਤਾ ਲਿਆਵੇਗਾ, ਉਹ ਆਪਣੇ ਬਚਨ ਨਹੀਂ ਮੋੜੇਗਾ, ਪਰ ਉਹ ਬਦਕਾਰਾਂ ਦੇ ਘਰਾਣੇ ਦੇ ਵਿਰੁੱਧ, ਅਤੇ ਕੁਕਰਮੀਆਂ ਦੀ ਸਹਾਇਤਾ ਕਰਨ ਵਾਲਿਆਂ ਦੇ ਵਿਰੁੱਧ ਉੱਠੇਗਾ ।
Other Translations King James Version (KJV) Yet he also is wise, and will bring evil, and will not call back his words: but will arise against the house of the evildoers, and against the help of them that work iniquity.
American Standard Version (ASV) Yet he also is wise, and will bring evil, and will not call back his words, but will arise against the house of the evil-doers, and against the help of them that work iniquity.
Bible in Basic English (BBE) Though he is wise, and able to send evil, and his purpose will not be changed; but he will go against the house of the evil-doers, and against those to whom they are looking for help.
Darby English Bible (DBY) But he also is wise, and he bringeth evil, and recalleth not his words; and he will arise against the house of evildoers, and against the help of workers of iniquity.
World English Bible (WEB) Yet he also is wise, and will bring evil, and will not call back his words, but will arise against the house of the evil-doers, and against the help of those who work iniquity.
Young's Literal Translation (YLT) And He also `is' wise, and bringeth in evil, And His words He hath not turned aside, And He hath risen against a house of evil doers, And against the help of workers of iniquity.
Cross Reference Numbers 10:35 in Panjabi 35 ਇਸ ਤਰ੍ਹਾਂ ਹੁੰਦਾ ਸੀ, ਕਿ ਜਦ ਸੰਦੂਕ ਦਾ ਕੂਚ ਹੁੰਦਾ ਸੀ ਤਾਂ ਮੂਸਾ ਆਖਦਾ ਸੀ “ਹੇ ਯਹੋਵਾਹ, ਉੱਠ ਅਤੇ ਤੇਰੇ ਵੈਰੀ ਖਿੱਲਰ ਜਾਣ ਅਤੇ ਤੇਰੇ ਤੋਂ ਘਿਣ ਕਰਨ ਵਾਲੇ ਤੇਰੇ ਅੱਗੋਂ ਭੱਜ ਜਾਣ” ।
Numbers 23:19 in Panjabi 19 ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ । ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ ?
Joshua 23:15 in Panjabi 15 ਇਸ ਤਰ੍ਹਾਂ ਹੋਵੇਗਾ ਕੇ ਜਿਵੇਂ ਸਾਰੀਆਂ ਚੰਗੀਆਂ ਗੱਲਾਂ ਤੁਹਾਡੇ ਉੱਤੇ ਆਈਆਂ ਹਨ ਜਿਹੜੀਆਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ ਸੀ ਉਸੇ ਤਰ੍ਹਾਂ ਯਹੋਵਾਹ ਤੁਹਾਡੇ ਉੱਤੇ ਸਾਰੀਆਂ ਬੁਰੀਆਂ ਗੱਲਾਂ ਵੀ ਲਿਆਵੇਗਾ ਜਦ ਤੱਕ ਕਿ ਉਹ ਇਸ ਚੰਗੀ ਜ਼ਮੀਨ ਉੱਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ ਤੁਹਾਡਾ ਨਾਸ ਨਾ ਕਰ ਦੇਵੇ ।
1 Samuel 2:3 in Panjabi 3 ਹੰਕਾਰ ਦੀਆਂ ਗੱਲਾਂ ਹੋਰ ਨਾ ਆਖ, ਅਤੇ ਆਕੜ ਦੀ ਗੱਲ ਤੇਰੇ ਮੂੰਹੋਂ ਨਾ ਨਿਕਲੇ, ਯਹੋਵਾਹ ਤਾਂ ਗਿਆਨ ਦਾ ਪਰਮੇਸ਼ੁਰ ਹੈ, ਅਤੇ ਉਹ ਕਰਨੀਆਂ ਦੇ ਅਨੁਸਾਰ ਹਿਸਾਬ ਕਰਦਾ ਹੈ ।
Job 5:13 in Panjabi 13 ਉਹ ਬੁੱਧਵਾਨਾਂ ਨੂੰ ਉਹਨਾਂ ਦੀ ਚਤੁਰਾਈ ਵਿੱਚ ਫਸਾਉਂਦਾ ਹੈ ਅਤੇ ਛਲ ਕਰਨ ਵਾਲਿਆਂ ਦੀ ਸਲਾਹ ਛੇਤੀ ਮਿਟ ਜਾਂਦੀ ਹੈ ।
Psalm 12:5 in Panjabi 5 ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਸ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ ।
Psalm 68:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਪਰਮੇਸ਼ੁਰ ਉੱਠੇ, ਉਹ ਦੇ ਵੈਰੀ ਛਿੰਨ ਭਿੰਨ ਹੋ ਜਾਣ, ਅਤੇ ਜਿਹੜੇ ਉਸ ਨਾਲ ਖਹਿ ਰੱਖਦੇ ਹਨ ਓਹ ਉਸ ਦੇ ਅੱਗੋਂ ਨੱਸ ਜਾਣ !
Psalm 78:65 in Panjabi 65 ਤਾਂ ਪ੍ਰਭੂ ਸੁੱਤੇ ਹੋਏ ਵਾਂਗੂੰ ਜਾਗ ਉੱਠਿਆ, ਉਸ ਸੂਰਮੇ ਵਾਂਗੂੰ ਜਿਹੜਾ ਨਸ਼ੇ ਵਿੱਚ ਲਲਕਾਰੇ ਮਾਰਦਾ ਹੈ ।
Isaiah 20:4 in Panjabi 4 ਉਸੇ ਤਰਾਂ ਹੀ ਅੱਸ਼ੂਰ ਦਾ ਰਾਜਾ ਮਿਸਰੀ ਕੈਦੀਆਂ ਨੂੰ ਅਤੇ ਕੂਸ਼ੀ ਗੁਲਾਮਾਂ ਨੂੰ ਭਾਵੇਂ ਜੁਆਨ ਭਾਵੇਂ ਬੁੱਢੇ, ਨੰਗੇ ਸਰੀਰ, ਨੰਗੇ ਪੈਰੀਂ ਅਤੇ ਨੰਗੇ ਚਿੱਤੜ ਲੈ ਜਾਵੇਗਾ, ਤਾਂ ਜੋ ਮਿਸਰੀ ਸ਼ਰਮਿੰਦੇ ਹੋਣ ।
Isaiah 22:14 in Panjabi 14 ਤਦ ਮੇਰੇ ਕੰਨ ਵਿੱਚ ਸੈਨਾਂ ਦੇ ਯਹੋਵਾਹ ਨੇ ਇਹ ਆਖਿਆ, ਤੁਹਾਡੇ ਮਰਨ ਤੱਕ ਵੀ ਤੁਹਾਡੀ ਇਸ ਬਦੀ ਦਾ ਪਰਾਸਚਿਤ ਨਾ ਹੋਵੇਗਾ, ਸੈਨਾਂ ਦਾ ਪ੍ਰਭੂ ਯਹੋਵਾਹ ਇਹ ਆਖਦਾ ਹੈ ।
Isaiah 28:21 in Panjabi 21 ਜਿਵੇਂ ਫਰਾਸੀਮ ਪਰਬਤ ਉੱਤੇ ਹੋਇਆ, ਯਹੋਵਾਹ ਉੱਠ ਖੜ੍ਹਾ ਹੋਵੇਗਾ, ਜਿਵੇਂ ਗਿਬਓਨ ਦੀ ਘਾਟੀ ਵਿੱਚ ਹੋਇਆ, ਉਹ ਕੋਪਵਾਨ ਹੋਵੇਗਾ, ਉਹ ਹੁਣ ਫੇਰ ਕ੍ਰੋਧ ਵਿਖਾਵੇਗਾ ਤਾਂ ਜੋ ਉਹ ਆਪਣਾ ਕੰਮ, ਆਪਣਾ ਅਚਰਜ ਕਰੇ, ਅਤੇ ਆਪਣਾ ਕਾਰਜ, ਆਪਣਾ ਅਨੋਖਾ ਕਾਰਜ ਕਰੇ ।
Isaiah 30:3 in Panjabi 3 ਇਸ ਲਈ ਫ਼ਿਰਊਨ ਦੀ ਓਟ ਤੁਹਾਡੇ ਲਈ ਸ਼ਰਮਿੰਦਗੀ ਹੋਵੇਗੀ, ਅਤੇ ਮਿਸਰ ਦੇ ਸਾਯੇ ਵਿੱਚ ਪਨਾਹ ਲੈਣੀ ਤੁਹਾਡੀ ਨਿੰਦਿਆ ਦਾ ਕਾਰਨ ਹੋਵੇਗੀ ।
Isaiah 30:13 in Panjabi 13 ਇਸ ਲਈ ਇਹ ਬਦੀ ਤੁਹਾਡੇ ਲਈ ਡਿੱਗਣ ਵਾਲੀ ਤੇੜ ਵਾਂਗੂੰ ਹੋਵੇਗੀ, ਜਿਹੜੀ ਉੱਚੀ ਕੰਧ ਵਿੱਚ ਉਭਰੀ ਹੋਈ ਹੈ, ਜਿਸ ਦਾ ਟੁੱਟਣਾ ਅਚਾਨਕ, ਇੱਕ ਦਮ ਹੋਵੇਗਾ ।
Isaiah 31:3 in Panjabi 3 ਮਿਸਰੀ ਮਨੁੱਖ ਹੀ ਹਨ, ਪਰਮੇਸ਼ੁਰ ਨਹੀਂ ! ਉਹਨਾਂ ਦੇ ਘੋੜੇ ਮਾਸ ਹਨ, ਰੂਹ ਨਹੀਂ ! ਜਦ ਯਹੋਵਾਹ ਆਪਣਾ ਹੱਥ ਚੁੱਕੇਗਾ, ਤਾਂ ਸਹਾਇਕ ਠੇਡਾ ਖਾਵੇਗਾ ਅਤੇ ਸਹਾਇਤਾ ਲੈਣ ਵਾਲਾ ਡਿੱਗੇਗਾ, ਅਤੇ ਉਹ ਸਾਰੇ ਦੇ ਸਾਰੇ ਮਿਟ ਜਾਣਗੇ ।
Isaiah 32:6 in Panjabi 6 ਮੂਰਖ ਤਾਂ ਮੂਰਖਤਾਈ ਦੀਆਂ ਗੱਲਾਂ ਕਰੇਗਾ, ਅਤੇ ਉਹ ਦਾ ਮਨ ਬਦੀ ਸੋਚੇਗਾ, ਭਈ ਉਹ ਕੁਫ਼ਰ ਬਕੇ ਅਤੇ ਯਹੋਵਾਹ ਦੇ ਵਿਖੇ ਗਲਤ ਬਚਨ ਬੋਲੇ, ਅਤੇ ਭੁੱਖੇ ਦੀ ਜਾਨ ਨੂੰ ਖਾਲੀ ਰੱਖੇ, ਅਤੇ ਤਿਹਾਏ ਦਾ ਪਾਣੀ ਰੋਕ ਲਵੇ ।
Isaiah 45:7 in Panjabi 7 ਮੈਂ ਚਾਨਣ ਦਾ ਸਿਰਜਣਹਾਰ ਅਤੇ ਹਨੇਰੇ ਦਾ ਕਰਤਾਰ ਹਾਂ, ਮੈਂ ਸ਼ਾਂਤੀ ਦਾ ਬਣਾਉਣ ਵਾਲਾ ਅਤੇ ਬਿਪਤਾ ਦਾ ਕਰਤਾ ਹਾਂ, ਮੈਂ ਯਹੋਵਾਹ ਇਹ ਸਾਰੇ ਕੰਮ ਕਰਦਾ ਹਾਂ ।
Isaiah 63:4 in Panjabi 4 ਕਿਉਂ ਜੋ ਬਦਲਾ ਲੈਣ ਦਾ ਦਿਨ ਮੇਰੇ ਦਿਲ ਵਿੱਚ ਸੀ, ਅਤੇ ਮੇਰੇ ਛੁਡਾਇਆਂ ਹੋਇਆਂ ਦਾ ਸਾਲ ਆ ਗਿਆ ਹੈ ।
Jeremiah 10:7 in Panjabi 7 ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਕੋਲੋਂ ਕੌਣ ਨਹੀਂ ਡਰੇਗਾ ? ਕਿਉਂ ਜੋ ਇਹ ਤੈਨੂੰ ਜੋਗ ਹੈ । ਕੌਮਾਂ ਦੇ ਸਾਰੇ ਬੁੱਧਵਾਨਾਂ ਵਿੱਚ, ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ, ਤੇਰੇ ਜਿਹਾ ਕੋਈ ਨਹੀਂ ।
Jeremiah 10:12 in Panjabi 12 ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਉਸ ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ ਹੈ, ਆਪਣੀ ਸਮਝ ਨਾਲ ਅਕਾਸ਼ਾਂ ਨੂੰ ਤਾਣਿਆ ਹੈ ।
Jeremiah 36:32 in Panjabi 32 ਤਦ ਯਿਰਮਿਯਾਹ ਨੇ ਦੂਜਾ ਲਪੇਟਣ ਵਾਲਾ ਲਿਆ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਲਿਖਾਰੀ ਨੂੰ ਦਿੱਤਾ, ਤਾਂ ਉਹ ਦੇ ਉੱਤੇ ਯਿਰਮਿਯਾਹ ਦੇ ਮੂੰਹੋਂ ਉਸ ਪੋਥੀ ਦੀਆਂ ਸਾਰੀਆਂ ਗੱਲਾਂ ਲਿਖੀਆਂ ਜਿਹ ਨੂੰ ਯਹੂਦਾਹ ਦੇ ਰਾਜਾ ਨੇ ਅੱਗ ਵਿੱਚ ਸਾੜ ਦਿੱਤਾ ਸੀ ਅਤੇ ਹੋਰ ਉਹਨਾਂ ਵਰਗੀਆਂ ਬਹੁਤ ਗੱਲਾਂ ਉਹਨਾਂ ਵਿੱਚ ਮਿਲਾਈਆਂ ਗਈਆਂ ।
Jeremiah 44:29 in Panjabi 29 ਯਹੋਵਾਹ ਦਾ ਵਾਕ ਹੈ ਕਿ ਤੁਹਾਡੇ ਲਈ ਇਹ ਨਿਸ਼ਾਨ ਹੈ ਭਈ ਮੈਂ ਤੁਹਾਡੇ ਉੱਤੇ ਏਸੇ ਸਥਾਨ ਵਿੱਚ ਸਜ਼ਾ ਲਿਆਵਾਂਗਾ ਤਾਂ ਜੋ ਤੁਸੀਂ ਜਾਣ ਲਓ ਕਿ ਸੱਚ-ਮੁੱਚ ਬੁਰਿਆਈ ਲਈ ਮੇਰੀਆਂ ਗੱਲਾਂ ਤੁਹਾਡੇ ਵਿਰੁੱਧ ਕਾਇਮ ਰਹਿਣਗੀਆਂ,
Ezekiel 29:6 in Panjabi 6 ਮਿਸਰ ਦੇ ਸਾਰੇ ਵਾਸੀ ਜਾਣਨਗੇ ਕਿ ਮੈਂ ਯਹੋਵਾਹ ਹਾਂ, ਇਸ ਲਈ ਕਿ ਉਹ ਇਸਰਾਏਲ ਦੇ ਘਰਾਣੇ ਲਈ ਕੇਵਲ ਕਾਨੇ ਦਾ ਸਹਾਰਾ ਸਨ ।
Amos 3:6 in Panjabi 6 ਭਲਾ, ਸ਼ਹਿਰ ਵਿੱਚ ਤੁਰ੍ਹੀ ਫੂਕੀ ਜਾਵੇ ਅਤੇ ਲੋਕ ਨਾ ਡਰਨ ? ਭਲਾ, ਜੇ ਯਹੋਵਾਹ ਨਾ ਭੇਜੇ ਤਾਂ ਕੀ ਕੋਈ ਬਿਪਤਾ ਕਿਸੇ ਸ਼ਹਿਰ ਉੱਤੇ ਆਵੇਗੀ ?
Zephaniah 3:8 in Panjabi 8 ਇਸ ਲਈ ਯਹੋਵਾਹ ਦਾ ਵਾਕ ਹੈ, “ਮੇਰੇ ਲਈ ਠਹਿਰੇ ਰਹੋ, ਉਸ ਦਿਨ ਤੱਕ ਜਦ ਕਿ ਮੈਂ ਲੁੱਟ ਲਈ ਉੱਠਾਂ, ਕਿਉਂ ਜੋ ਮੈਂ ਠਾਣ ਲਿਆ ਕਿ ਕੌਮਾਂ ਨੂੰ ਇੱਕਠਿਆਂ ਕਰਾਂ ਅਤੇ ਰਾਜਾਂ ਨੂੰ ਜਮਾ ਕਰਾਂ, ਤਾਂ ਜੋ ਮੈਂ ਉਨ੍ਹਾਂ ਦੇ ਉੱਤੇ ਆਪਣਾ ਕਹਿਰ, ਅਤੇ ਆਪਣਾ ਸਾਰਾ ਭੜਕਿਆ ਹੋਇਆ ਕ੍ਰੋਧ ਡੋਲ੍ਹ ਦਿਆਂ, ਕਿਉਂ ਜੋ ਸਾਰੀ ਧਰਤੀ ਮੇਰੀ ਅਣਖ ਦੀ ਅੱਗ ਵਿੱਚ ਭਸਮ ਕੀਤੀ ਜਾਵੇਗੀ ।
Zechariah 1:6 in Panjabi 6 ਪਰ ਮੇਰੇ ਬਚਨ ਅਤੇ ਮੇਰੀਆਂ ਬਿਧੀਆਂ, ਜਿਨ੍ਹਾਂ ਦਾ ਮੈਂ ਆਪਣੇ ਸੇਵਾਦਾਰ ਨਬੀਆਂ ਨੂੰ ਹੁਕਮ ਦਿੱਤਾ ਸੀ, ਕੀ ਉਹ ਤੁਹਾਡੇ ਪਿਉ-ਦਾਦਿਆਂ ਉਤੇ ਪੂਰੀਆਂ ਨਹੀਂ ਹੋਈਆਂ ? ਸਗੋਂ ਉਹ ਮੁੜੇ ਅਤੇ ਕਿਹਾ ਕਿ ਸੈਨਾ ਦੇ ਯਹੋਵਾਹ ਨੇ ਜਿਵੇਂ ਸਾਡੇ ਨਾਲ ਵਰਤਣਾ ਚਾਹਿਆ, ਉਸੇ ਤਰ੍ਹਾਂ ਸਾਡੇ ਰਾਹਾਂ ਅਤੇ ਸਾਡੇ ਕੰਮਾਂ ਦੇ ਅਨੁਸਾਰ ਸਾਡੇ ਨਾਲ ਵਰਤਾਓ ਕੀਤਾ ।
Matthew 24:35 in Panjabi 35 ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ ।
Romans 16:27 in Panjabi 27 ਉਸ ਅਬਦੀ ਬੁੱਧਵਾਨ ਪਰਮੇਸ਼ੁਰ ਦੀ, ਹਾਂ, ਉਸੇ ਦੀ ਯਿਸੂ ਮਸੀਹ ਦੇ ਦੁਆਰਾ ਜੁੱਗੋ-ਜੁੱਗ ਮਹਿਮਾ ਹੋਵੇ । ਆਮੀਨ !
1 Corinthians 1:21 in Panjabi 21 ਇਸ ਲਈ ਕਿ ਜਦੋਂ ਪਰਮੇਸ਼ੁਰ ਦੇ ਗਿਆਨ ਤੋਂ ਐਉਂ ਹੋਇਆ ਭਈ ਸੰਸਾਰ ਨੇ ਆਪਣੀ ਬੁੱਧ ਦੇ ਰਾਹੀਂ ਪਰਮੇਸ਼ੁਰ ਨੂੰ ਨਾ ਜਾਣਿਆ ਤਦ ਪਰਮੇਸ਼ੁਰ ਨੂੰ ਇਹ ਭਾਇਆ ਜੋ ਪ੍ਰਚਾਰ ਦੀ ਮੂਰਖਤਾਈ ਨਾਲ ਵਿਸ਼ਵਾਸੀਆਂ ਨੂੰ ਬਚਾਵੇ ।
Jude 1:25 in Panjabi 25 ਉਸੇ ਦੀ ਅਰਥਾਤ ਉਸ ਅਦੁੱਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀਦਾਤਾ ਹੈ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੱਕ ਮਹਿਮਾ, ਪਰਾਕਰਮ, ਮਹਾਨਤਾ ਅਤੇ ਅਧਿਕਾਰ ਹੋਵੇ । ਆਮੀਨ ।