Isaiah 33:14 in Panjabi 14 ਸੀਯੋਨ ਵਿੱਚ ਪਾਪੀ ਡਰ ਗਏ, ਕਾਂਬੇ ਨੇ ਕਾਫਰਾਂ ਨੂੰ ਫੜ ਲਿਆ, ਕੌਣ ਸਾਡੇ ਵਿੱਚੋਂ ਭਸਮ ਕਰਨ ਵਾਲੀ ਅੱਗ ਕੋਲ ਟਿਕ ਸੱਕਦਾ ਹੈ ? ਕੌਣ ਸਾਡੇ ਵਿੱਚੋਂ ਸਦੀਪਕ ਸਾੜੇ ਕੋਲ ਰਹਿ ਸੱਕਦਾ ਹੈ ?
Other Translations King James Version (KJV) The sinners in Zion are afraid; fearfulness hath surprised the hypocrites. Who among us shall dwell with the devouring fire? who among us shall dwell with everlasting burnings?
American Standard Version (ASV) The sinners in Zion are afraid; trembling hath seized the godless ones: Who among us can dwell with the devouring fire? who among us can dwell with everlasting burnings?
Bible in Basic English (BBE) The sinners in Zion are full of fear; the haters of God are shaking with wonder. Who among us may keep his place before the burning fire? who among us may see the eternal burnings?
Darby English Bible (DBY) The sinners in Zion are afraid; trembling hath surprised the hypocrites: Who among us shall dwell with the consuming fire? who among us shall dwell with everlasting flames?
World English Bible (WEB) The sinners in Zion are afraid; trembling has seized the godless ones: Who among us can dwell with the devouring fire? who among us can dwell with everlasting burning?
Young's Literal Translation (YLT) Afraid in Zion have been sinners, Seized hath trembling the profane: Who doth dwell for us -- consuming fire, Who doth dwell for us -- burnings of the age?
Cross Reference Numbers 17:12 in Panjabi 12 ਉਪਰੰਤ ਇਸਰਾਏਲੀਆਂ ਨੇ ਮੂਸਾ ਨੂੰ ਆਖਿਆ ਕਿ ਵੇਖ, ਸਾਡੀ ਜਾਨ ਮੁੱਕ ਚੱਲੀ ਹੈਂ । ਅਸੀਂ ਨਾਸ ਹੋ ਗਏ ਹਾਂ ! ਅਸੀਂ ਸਾਰੇ ਦੇ ਸਾਰੇ ਨਾਸ ਹੋ ਗਏ ਹਾਂ ।
Deuteronomy 5:24 in Panjabi 24 ਅਤੇ ਤੁਸੀਂ ਆਖਿਆ, “ਵੇਖੋ ਯਹੋਵਾਹ ਸਾਡੇ ਪਰਮੇਸ਼ੁਰ ਨੇ ਆਪਣੀ ਮਹਿਮਾ ਅਤੇ ਵਡਿਆਈ ਸਾਡੇ ਉੱਤੇ ਪਰਗਟ ਕੀਤੀ ਹੈ ਅਤੇ ਅਸੀਂ ਉਸ ਦੀ ਅਵਾਜ਼ ਨੂੰ ਅੱਗ ਦੇ ਵਿੱਚੋਂ ਦੀ ਸੁਣਿਆ ਹੈ । ਅੱਜ ਦੇ ਦਿਨ ਅਸੀਂ ਵੇਖਿਆ ਹੈ ਕਿ ਪਰਮੇਸ਼ੁਰ ਮਨੁੱਖ ਨਾਲ ਗੱਲਾਂ ਕਰਦਾ ਹੈ ਅਤੇ ਮਨੁੱਖ ਜੀਉਂਦਾ ਰਹਿੰਦਾ ਹੈ ।
Deuteronomy 32:21 in Panjabi 21 ਇਨ੍ਹਾਂ ਨੇ ਮੈਨੂੰ ਉਸ ਵਸਤੂ ਤੋਂ ਈਰਖਾਲੂ ਕੀਤਾ ਜੋ ਪਰਮੇਸ਼ੁਰ ਹੈ ਹੀ ਨਹੀਂ, ਉਨ੍ਹਾਂ ਨੇ ਆਪਣੀਆਂ ਵਿਅਰਥ ਗੱਲਾਂ ਨਾਲ ਮੈਨੂੰ ਗੁੱਸੇ ਦੁਆਇਆ, ਮੈਂ ਵੀ ਉਨ੍ਹਾਂ ਨੂੰ ਅਜਿਹੀ ਕੌਮ ਤੋਂ ਈਰਖਾ ਕਰਾਵਾਂਗਾ ਜੋ ਮੇਰੀ ਨਹੀਂ ਹੈ, ਮੈਂ ਇੱਕ ਮੂਰਖ ਕੌਮ ਦੇ ਰਾਹੀਂ ਉਨ੍ਹਾਂ ਨੂੰ ਗੁੱਸਾ ਦੁਆਵਾਂਗਾ,
Job 15:21 in Panjabi 21 ਭੈ ਦੀ ਅਵਾਜ਼ ਉਹ ਦੇ ਕੰਨਾਂ ਵਿੱਚ ਗੂੰਜਦੀ ਰਹਿੰਦੀ ਹੈ, ਸ਼ਾਂਤੀ ਦੇ ਸਮੇਂ ਵੀ ਲੁਟੇਰਾ ਉਹਨਾਂ ਉੱਤੇ ਆ ਪੈਂਦਾ ਹੈ,
Job 18:11 in Panjabi 11 ਖੌਫ਼ ਆਲੇ ਦੁਆਲਿਓਂ ਉਸ ਨੂੰ ਡਰਾਉਂਦਾ ਹੈ, ਅਤੇ ਉਸ ਦੇ ਪਿੱਛੇ ਪੈ ਕੇ ਉਸ ਨੂੰ ਭਜਾਉਂਦਾ ਹੈ !
Psalm 11:6 in Panjabi 6 ਉਹ ਦੁਸ਼ਟਾ ਦੇ ਉੱਤੇ ਫਾਹੀਆਂ ਪਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਹਿੱਸਾ ਹੋਵੇਗੀ,
Psalm 21:9 in Panjabi 9 ਤੂੰ ਆਪਣੀ ਹਜ਼ੂਰੀ ਦੇ ਵੇਲੇ, ਉਨ੍ਹਾਂ ਨੂੰ ਅੱਗ ਦੇ ਤੰਦੂਰ ਵਿੱਚ ਪਾਵੇਂਗਾ, ਯਹੋਵਾਹ ਉਨ੍ਹਾਂ ਨੂੰ ਆਪਣੇ ਕ੍ਰੋਧ ਦੇ ਨਾਲ ਨਿਗਲ ਜਾਵੇਗਾ, ਅਤੇ ਅੱਗ ਉਨ੍ਹਾਂ ਨੂੰ ਭਸਮ ਕਰ ਦੇਵੇਗੀ ।
Psalm 50:3 in Panjabi 3 ਸਾਡਾ ਪਰਮੇਸ਼ੁਰ ਆਵੇ ਅਤੇ ਚੁੱਪ ਨਾ ਰਹੇ, ਅੱਗ ਉਸ ਦੇ ਅੱਗੇ-ਅੱਗੇ ਭਸਮ ਕਰਦੀ ਹੈ, ਅਤੇ ਉਹ ਦੇ ਆਲੇ-ਦੁਆਲੇ ਅਨ੍ਹੇਰੀ ਜ਼ੋਰ ਨਾਲ ਵਗਦੀ ਹੈ !
Psalm 53:5 in Panjabi 5 ਉਨ੍ਹਾਂ ਨੇ ਉੱਥੇ ਵੱਡਾ ਭੈ ਖਾਧਾ ਜਿੱਥੇ ਕੋਈ ਭੈ ਨਹੀਂ ਸੀ, ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਹੱਡੀਆਂ ਨੂੰ ਖਿੰਡਾ ਦਿੱਤਾ ਹੈ, ਜਿਹੜੇ ਤੇਰੇ ਵਿਰੁੱਧ ਛਾਉਣੀ ਪਾਈ ਬੈਠੇ ਸਨ, ਤੂੰ ਉਨ੍ਹਾਂ ਨੂੰ ਸ਼ਰਮਿੰਦਿਆਂ ਕੀਤਾ ਹੈ, ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਤਿਆਗ ਦਿੱਤਾ ਹੈ ।
Proverbs 28:1 in Panjabi 1 ਦੁਸ਼ਟ ਨੱਠਦੇ ਹਨ ਭਾਂਵੇ ਕੋਈ ਪਿੱਛਾ ਕਰਨ ਵਾਲਾ ਵੀ ਨਾ ਹੋਵੇ, ਪਰ ਧਰਮੀ ਸ਼ੇਰ ਵਾਂਗੂੰ ਨਿਡਰ ਰਹਿੰਦੇ ਹਨ ।
Isaiah 5:24 in Panjabi 24 ਇਸ ਲਈ ਜਿਵੇਂ ਅੱਗ ਦੀ ਲਾਟ ਟਾਂਡੇ ਨੂੰ ਖਾ ਜਾਂਦੀ ਹੈ, ਅਤੇ ਸੁੱਕਾ ਘਾਹ ਲੰਬ ਵਿੱਚ ਮਿਟ ਜਾਂਦਾ ਹੈ, ਸੋ ਉਹਨਾਂ ਦੀ ਜੜ੍ਹ ਸੜ੍ਹਿਆਂਧ ਵਾਂਗੂੰ ਸੜ੍ਹ ਜਾਵੇਗੀ, ਅਤੇ ਉਹਨਾਂ ਦੀਆਂ ਕਲੀਆਂ ਧੂੜ ਵਾਂਗੂੰ ਉੱਡ ਜਾਣਗੀਆਂ, ਕਿਉਂ ਜੋ ਉਹਨਾਂ ਨੇ ਸੈਨਾਂ ਦੇ ਯਹੋਵਾਹ ਦੀ ਬਿਵਸਥਾ ਨੂੰ ਰੱਦ ਕੀਤਾ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦਾ ਫ਼ਰਮਾਨ ਤੁੱਛ ਜਾਣਿਆ ।
Isaiah 7:2 in Panjabi 2 ਜਦ ਦਾਊਦ ਦੇ ਘਰਾਣੇ ਨੂੰ ਦੱਸਿਆ ਗਿਆ ਕਿ ਅਰਾਮ ਇਫ਼ਰਾਈਮ ਨਾਲ ਮਿਲ ਗਿਆ ਹੈ, ਤਾਂ ਆਹਾਜ਼ ਦਾ ਦਿਲ ਅਤੇ ਉਹ ਦੀ ਪਰਜਾ ਦਾ ਦਿਲ ਅਜਿਹਾ ਕੰਬ ਗਿਆ, ਜਿਵੇਂ ਜੰਗਲ ਰੁੱਖ ਪੌਣ ਦੇ ਅੱਗੇ ਕੰਬ ਜਾਂਦੇ ਹਨ ।
Isaiah 9:17 in Panjabi 17 ਇਸ ਲਈ ਪ੍ਰਭੂ ਉਨ੍ਹਾਂ ਦੇ ਜੁਆਨਾਂ ਉੱਤੇ ਖੁਸ਼ ਨਹੀਂ ਹੋਵੇਗਾ, ਨਾ ਉਨ੍ਹਾਂ ਦੇ ਯਤੀਮਾਂ ਅਤੇ ਵਿਧਵਾਂ ਉੱਤੇ ਰਹਮ ਕਰੇਗਾ, ਕਿਉਂ ਜੋ ਹਰੇਕ ਬੇਧਰਮੀ ਅਤੇ ਕੁਕਰਮੀ ਹੈ, ਅਤੇ ਹਰ ਮੂੰਹ ਮੂਰਖਤਾਈ ਬਕਦਾ ਹੈ । ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ ।
Isaiah 10:6 in Panjabi 6 ਮੈਂ ਉਹ ਨੂੰ ਇੱਕ ਬੇਧਰਮ ਕੌਮ ਦੇ ਵਿਰੁੱਧ ਘੱਲਾਂਗਾ, ਅਤੇ ਜਿਨ੍ਹਾਂ ਲੋਕਾਂ ਉੱਤੇ ਮੇਰਾ ਕਹਿਰ ਭੜਕਿਆ ਹੈ, ਉਨ੍ਹਾਂ ਵਿਰੁੱਧ ਹੁਕਮ ਦਿਆਂਗਾ, ਭਈ ਉਹ ਲੁੱਟ ਲੁੱਟੇ ਅਤੇ ਮਾਲ ਚੁਰਾਵੇ, ਅਤੇ ਗਲੀਆਂ ਦੇ ਚਿੱਕੜ ਵਾਂਗੂੰ ਉਹਨਾਂ ਨੂੰ ਮਿੱਧੇ ।
Isaiah 28:14 in Panjabi 14 ਇਸ ਲਈ, ਹੇ ਠੱਠਾ ਕਰਨ ਵਾਲਿਓ, ਯਹੋਵਾਹ ਦੀ ਗੱਲ ਸੁਣੋ, ਤੁਸੀਂ ਜਿਹੜੇ ਇਸ ਪਰਜਾ ਉੱਤੇ ਹਕੂਮਤ ਕਰਦੇ ਹੋ, ਜਿਹੜੀ ਯਰੂਸ਼ਲਮ ਵਿੱਚ ਹੈ,
Isaiah 28:17 in Panjabi 17 ਮੈਂ ਇਨਸਾਫ਼ ਨੂੰ ਸੂਤਰ, ਅਤੇ ਧਰਮ ਨੂੰ ਸਾਹਲ ਬਣਾਵਾਂਗਾ, ਅਤੇ ਗੜੇ ਝੂਠ ਦੀ ਪਨਾਹ ਨੂੰ ਹੂੰਝ ਲੈ ਜਾਣਗੇ, ਅਤੇ ਹੜ੍ਹ ਤੁਹਾਡੀ ਓਟ ਨੂੰ ਰੋੜ ਕੇ ਲੈ ਜਾਣਗੇ ।
Isaiah 29:6 in Panjabi 6 ਸੈਨਾਂ ਦਾ ਯਹੋਵਾਹ ਅਚਾਨਕ ਵੱਡੀ ਗੱਜ ਨਾਲ, ਭੁਚਾਲ ਨਾਲ, ਵੱਡੇ ਸ਼ੋਰ, ਵਾਵਰੋਲੇ ਅਤੇ ਤੂਫ਼ਾਨ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਸਜ਼ਾ ਦੇਣ ਆਵੇਗਾ ।
Isaiah 29:13 in Panjabi 13 ਤਦ ਪ੍ਰਭੂ ਨੇ ਆਖਿਆ, ਇਸ ਲਈ ਕਿ ਇਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਤੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਉਹਨਾਂ ਦਾ ਦਿਲ ਮੇਰੇ ਤੋਂ ਦੂਰ ਹੈ, ਅਤੇ ਮੇਰਾ ਭੈ ਉਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ,
Isaiah 30:8 in Panjabi 8 ਹੁਣ ਜਾ, ਉਨ੍ਹਾਂ ਦੇ ਅੱਗੇ ਪੱਟੀ ਉੱਤੇ ਲਿਖ, ਅਤੇ ਪੋਥੀ ਵਿੱਚ ਦਰਜ ਕਰ, ਤਾਂ ਜੋ ਉਹ ਆਖਰੀ ਸਮਿਆਂ ਲਈ ਸਦਾ ਦੀ ਸਾਖੀ ਹੋਵੇ ।
Isaiah 30:27 in Panjabi 27 ਵੇਖੋ, ਯਹੋਵਾਹ ਦਾ ਨਾਮ ਦੂਰੋਂ ਆਉਂਦਾ ਹੈ, ਕ੍ਰੋਧ ਨਾਲ ਭਖਿਆ ਹੋਇਆ ਅਤੇ ਗੂੜ੍ਹੇ ਉੱਠਦੇ ਧੂੰਏਂ ਨਾਲ । ਉਹ ਦੇ ਬੁੱਲ੍ਹ ਕਹਿਰ ਨਾਲ ਭਰੇ ਹੋਏ ਹਨ, ਅਤੇ ਉਹ ਦੀ ਜੀਭ ਭਸਮ ਕਰਨ ਵਾਲੀ ਅੱਗ ਵਾਂਗੂੰ ਹੈ ।
Isaiah 32:11 in Panjabi 11 ਹੇ ਲਾਪਰਵਾਹੋ, ਕੰਬੋ ! ਹੇ ਨਿਸਚਿੰਤਣੀਓ, ਘਬਰਾ ਜਾਓ ! ਆਪਣੇ ਸੋਹਣੇ ਕੱਪੜੇ ਲਾਹ ਸੁੱਟੋ, ਆਪਣੇ ਲੱਕਾਂ ਉੱਤੇ ਤੱਪੜ ਬੰਨ੍ਹ ਲਓ !
Isaiah 34:9 in Panjabi 9 ਉਹ ਦੀਆਂ ਨਦੀਆਂ ਰਾਲ ਬਣ ਜਾਣਗੀਆਂ, ਉਹ ਦੀ ਖ਼ਾਕ, ਗੰਧਕ, ਅਤੇ ਉਹ ਦੀ ਧਰਤੀ ਬਲਦੀ ਹੋਈ ਰਾਲ ਹੋ ਜਾਵੇਗੀ ।
Isaiah 66:24 in Panjabi 24 ਉਹ ਬਾਹਰ ਜਾ ਕੇ ਉਨ੍ਹਾਂ ਮਨੁੱਖਾਂ ਦੀਆਂ ਲੋਥਾਂ ਨੂੰ ਵੇਖਣਗੇ, ਜਿਨ੍ਹਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਕਿਉਂ ਜੋ ਉਨ੍ਹਾਂ ਦਾ ਕੀੜਾ ਕਦੀ ਨਾ ਮਰੇਗਾ, ਨਾ ਉਨ੍ਹਾਂ ਦੀ ਅੱਗ ਬੁਝੇਗੀ, ਅਤੇ ਉਹ ਸਾਰੇ ਪ੍ਰਾਣੀਆਂ ਲਈ ਬਹੁਤ ਹੀ ਘਿਣਾਉਣੇ ਹੋਣਗੇ ।
Nahum 1:6 in Panjabi 6 ਉਹ ਦੇ ਕਹਿਰ ਦੇ ਸਾਹਮਣੇ ਕੌਣ ਖੜ੍ਹਾ ਹੋ ਸਕਦਾ ਹੈ ? ਉਹ ਦੇ ਕ੍ਰੋਧ ਦੀ ਤੇਜੀ ਨੂੰ ਕੌਣ ਝੱਲ ਸਕਦਾ ਹੈ ? ਉਹ ਦਾ ਗੁੱਸਾ ਅੱਗ ਵਾਂਗੂੰ ਵਹਾਇਆ ਜਾਂਦਾ ਹੈ ਅਤੇ ਚਟਾਨਾਂ ਉਸ ਤੋਂ ਚੀਰੀਆਂ ਜਾਂਦੀਆਂ ਹਨ !
Matthew 18:8 in Panjabi 8 ਪਰ ਜੇ ਤੇਰਾ ਹੱਥ ਜਾਂ ਤੇਰਾ ਪੈਰ ਤੈਨੂੰ ਠੋਕਰ ਖੁਆਵੇ, ਤਾਂ ਉਹ ਨੂੰ ਵੱਢ ਕੇ ਸੁੱਟ ਦੇ । ਟੁੰਡਾ ਜਾਂ ਲੰਗੜਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਹੱਥ ਜਾਂ ਦੋ ਪੈਰ ਹੁੰਦਿਆਂ ਤੂੰ ਸਦੀਪਕ ਅੱਗ ਵਿੱਚ ਸੁੱਟਿਆ ਜਾਵੇਂ ।
Matthew 22:12 in Panjabi 12 ਅਤੇ ਉਹ ਨੂੰ ਕਿਹਾ, ਭਾਈ, ਤੂੰ ਇੱਥੇ ਵਿਆਹ ਵਾਲੇ ਕੱਪੜਿਆਂ ਬਿਨ੍ਹਾਂ ਕਿਵੇਂ ਅੰਦਰ ਆਇਆ ? ਪਰ ਉਹ ਚੁੱਪ ਹੀ ਰਿਹਾ ।
Matthew 24:51 in Panjabi 51 ਅਤੇ ਉਹ ਨੂੰ ਦੋ ਟੁੱਕੜੇ ਕਰ ਦੇਵੇਗਾ ਅਤੇ ਕਪਟੀਆਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ । ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ ।
Matthew 25:41 in Panjabi 41 ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ ।
Matthew 25:46 in Panjabi 46 ਅਤੇ ਇਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ ।
Mark 9:43 in Panjabi 43 ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ । ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ ।
Luke 16:23 in Panjabi 23 ਅਤੇ ਪਤਾਲ ਵਿੱਚ ਦੁੱਖੀ ਹੋ ਕੇ ਉਸ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ ।
2 Thessalonians 1:8 in Panjabi 8 ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ ।
Hebrews 12:29 in Panjabi 29 ਕਿਉਂ ਜੋ ਸਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ ।
Revelation 6:15 in Panjabi 15 ਅਤੇ ਧਰਤੀ ਦੇ ਰਾਜਿਆਂ, ਅਮੀਰਾਂ, ਫੌਜ ਦੇ ਸਰਦਾਰਾਂ, ਧਨਵਾਨਾਂ, ਬਲਵੰਤਾਂ ਅਤੇ ਹਰੇਕ ਗੁਲਾਮ ਅਤੇ ਅਜ਼ਾਦ ਨੇ ਆਪਣੇ ਆਪ ਨੂੰ ਗੁਫ਼ਾਂਵਾਂ ਵਿੱਚ ਅਤੇ ਪਹਾੜਾਂ ਦੀਆਂ ਚੱਟਾਨਾਂ ਵਿੱਚ ਲੁਕੋ ਲਿਆ ।
Revelation 14:10 in Panjabi 10 ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈਂ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਿਰੋਲ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਦੁੱਖ ਪਾਵੇਗਾ ।
Revelation 20:10 in Panjabi 10 ਅਤੇ ਸ਼ੈਤਾਨ ਜਿਸ ਨੇ ਉਹਨਾਂ ਨੂੰ ਭਰਮਾਇਆ ਸੀ, ਅੱਗ ਅਤੇ ਗੰਧਕ ਦੀ ਝੀਲ ਵਿੱਚ ਸੁੱਟਿਆ ਗਿਆ ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਹੈ ਅਤੇ ਉਹ ਰਾਤ-ਦਿਨ ਜੁੱਗੋ-ਜੁੱਗ ਕਸ਼ਟ ਭੋਗਣਗੇ ।