Isaiah 35:6 in Panjabi 6 ਤਦ ਲੰਗੜਾ ਹਿਰਨ ਵਾਂਗੂੰ ਚੌਂਕੜੀਆਂ ਭਰੇਗਾ, ਅਤੇ ਗੁੰਗੇ ਦੀ ਜ਼ਬਾਨ ਜੈਕਾਰਾ ਗਜਾਵੇਗੀ, ਕਿਉਂ ਜੋ ਉਜਾੜ ਵਿੱਚ ਪਾਣੀ, ਅਤੇ ਰੜੇ ਮੈਦਾਨ ਵਿੱਚ ਨਦੀਆਂ ਫੁੱਟ ਨਿੱਕਲਣਗੀਆਂ ।
Other Translations King James Version (KJV) Then shall the lame man leap as an hart, and the tongue of the dumb sing: for in the wilderness shall waters break out, and streams in the desert.
American Standard Version (ASV) Then shall the lame man leap as a hart, and the tongue of the dumb shall sing; for in the wilderness shall waters break out, and streams in the desert.
Bible in Basic English (BBE) Then will the feeble-footed be jumping like a roe, and the voice which was stopped will be loud in song: for in the waste land streams will be bursting out, and waters in the dry places.
Darby English Bible (DBY) then shall the lame [man] leap as a hart, and the tongue of the dumb sing: for in the wilderness shall waters break out, and torrents in the desert.
World English Bible (WEB) Then shall the lame man leap as a hart, and the tongue of the mute shall sing; for in the wilderness shall waters break out, and streams in the desert.
Young's Literal Translation (YLT) Then leap as a hart doth the lame, And sing doth the tongue of the dumb, For broken up in a wilderness have been waters, And streams in a desert.
Cross Reference Exodus 17:6 in Panjabi 6 ਵੇਖ ਮੈਂ ਤੇਰੇ ਅੱਗੇ ਹੋਰੇਬ ਦੀ ਚਟਾਨ ਉੱਤੇ ਖੜਾ ਹੋਵਾਂਗਾ ਅਤੇ ਤੂੰ ਚਟਾਨ ਨੂੰ ਮਾਰੀਂ ਤਾਂ ਉਸ ਵਿੱਚੋਂ ਪਾਣੀ ਨਿੱਕਲੇਗਾ ਤਾਂ ਜੋ ਪਰਜਾ ਪੀਵੇ । ਤਾਂ ਮੂਸਾ ਨੇ ਇਸਰਾਏਲ ਦੇ ਬਜ਼ੁਰਗਾਂ ਦੇ ਸਨਮੁਖ ਉਸੇ ਤਰ੍ਹਾਂ ਹੀ ਕੀਤਾ ।
Numbers 20:11 in Panjabi 11 ਫੇਰ ਮੂਸਾ ਨੇ ਆਪਣਾ ਹੱਥ ਚੁੱਕ ਕੇ ਉਸ ਚਟਾਨ ਨੂੰ ਆਪਣੇ ਢਾਂਗੇ ਨਾਲ ਦੋ ਵਾਰ ਮਾਰਿਆ ਤਾਂ ਬਹੁਤ ਪਾਣੀ ਨਿੱਕਲ ਆਇਆ ਤਾਂ ਮੰਡਲੀ ਦੇ ਲੋਕ ਅਤੇ ਉਨ੍ਹਾਂ ਦੇ ਪਸ਼ੂਆਂ ਨੇ ਪੀਤਾ ।
Nehemiah 9:15 in Panjabi 15 ਉਨ੍ਹਾਂ ਦੀ ਭੁੱਖ ਮਿਟਾਉਣ ਲਈ ਤੂੰ ਸਵਰਗ ਤੋਂ ਰੋਟੀ ਦਿੱਤੀ ਅਤੇ ਉਨ੍ਹਾਂ ਦੀ ਪਿਆਸ ਬੁਝਾਉਣ ਲਈ ਚੱਟਾਨ ਵਿੱਚੋਂ ਪਾਣੀ ਕੱਢਿਆ, ਅਤੇ ਉਨ੍ਹਾਂ ਨੂੰ ਕਿਹਾ ਕਿ ਜੋ ਦੇਸ਼ ਮੈਂ ਤੁਹਾਨੂੰ ਦੇਣ ਦੀ ਸਹੁੰ ਖਾਧੀ ਹੈ, ਉਸ ਉੱਤੇ ਕਬਜ਼ਾ ਕਰਨ ਲਈ ਜਾਓ ।
Psalm 46:4 in Panjabi 4 ਇੱਕ ਨਦੀ ਹੈ ਜਿਸ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ, ਅੱਤ ਮਹਾਨ ਦੇ ਡੇਰਿਆਂ ਅਤੇ ਅਤੇ ਪਵਿੱਤਰ ਸਥਾਨ ਨੂੰ ਅਨੰਦਿਤ ਕਰਦੀਆਂ ਹਨ ।
Psalm 51:15 in Panjabi 15 ਹੇ ਪ੍ਰਭੂ, ਮੇਰੇ ਬੁੱਲਾਂ ਨੂੰ ਖੋਲ੍ਹ ਦੇ, ਤਾਂ ਮੇਰਾ ਮੂੰਹ ਤੇਰੀ ਉਸਤਤ ਸੁਣਾਵੇਗਾ ।
Psalm 78:15 in Panjabi 15 ਉਸ ਨੇ ਉਜਾੜ ਵਿੱਚ ਚੱਟਾਨ ਪਾੜ ਕੇ, ਉਨ੍ਹਾਂ ਨੂੰ ਜਾਣੀਦਾ ਡੂੰਘਿਆਈਆਂ ਵਿਚੋਂ ਬਹੁਤ ਪਾਣੀ ਪਿਲਾਇਆ,
Isaiah 32:4 in Panjabi 4 ਕਾਹਲਿਆਂ ਦਾ ਮਨ ਗਿਆਨ ਸਮਝੇਗਾ, ਅਤੇ ਥਥਲਿਆਂ ਦੀ ਜ਼ਬਾਨ ਸਪਸ਼ਟ ਬੋਲਣ ਲਈ ਤਿਆਰ ਰਹੇਗੀ ।
Isaiah 35:1 in Panjabi 1 ਉਜਾੜ ਅਤੇ ਥਲ ਦੇਸ ਖੁਸ਼ੀ ਮਨਾਉਣਗੇ, ਰੜਾ ਮੈਦਾਨ ਬਾਗ-ਬਾਗ ਹੋਵੇਗਾ, ਅਤੇ ਨਰਗਸ ਵਾਂਗੂੰ ਖਿੜੇਗਾ ।
Isaiah 41:17 in Panjabi 17 ਮਸਕੀਨ ਅਤੇ ਕੰਗਾਲ ਪਾਣੀ ਭਾਲਦੇ ਹਨ ਪਰ ਹੈ ਨਹੀਂ, ਉਨ੍ਹਾਂ ਦੀਆਂ ਜੀਭਾਂ ਪਿਆਸ ਨਾਲ ਖੁਸ਼ਕ ਹਨ, ਮੈਂ ਯਹੋਵਾਹ ਉਹਨਾਂ ਨੂੰ ਉੱਤਰ ਦੇਵਾਂਗਾ, ਮੈਂ ਇਸਰਾਏਲ ਦਾ ਪਰਮੇਸ਼ੁਰ ਉਨ੍ਹਾਂ ਨੂੰ ਨਾ ਤਿਆਗਾਂਗਾ ।
Isaiah 43:19 in Panjabi 19 ਵੇਖੋ, ਮੈਂ ਇੱਕ ਨਵਾਂ ਕੰਮ ਕਰਨ ਵਾਲਾ ਹਾਂ, ਉਹ ਹੁਣੇ ਹੀ ਦਿੱਸ ਪਵੇਗਾ, ਕੀ ਤੁਸੀਂ ਉਸ ਤੋਂ ਅਣਜਾਣ ਰਹੋਗੇ ? ਮੈਂ ਉਜਾੜ ਵਿੱਚ ਹੀ ਰਾਹ ਬਣਾਵਾਂਗਾ, ਅਤੇ ਥਲ ਵਿੱਚ ਨਦੀਆਂ ।
Isaiah 48:21 in Panjabi 21 ਜਦ ਉਹ ਉਨ੍ਹਾਂ ਨੂੰ ਵਿਰਾਨਿਆਂ ਦੇ ਵਿੱਚੋਂ ਦੀ ਲੈ ਗਿਆ, ਤਾਂ ਉਹ ਪਿਆਸੇ ਨਾ ਹੋਏ, ਉਸ ਨੇ ਉਹਨਾਂ ਦੇ ਲਈ ਚੱਟਾਨ ਵਿੱਚੋਂ ਪਾਣੀ ਵਗਾਇਆ, ਉਸ ਨੇ ਚੱਟਾਨ ਨੂੰ ਪਾੜਿਆ ਅਤੇ ਪਾਣੀ ਫੁੱਟ ਨਿੱਕਲਿਆ ।
Isaiah 49:10 in Panjabi 10 ਉਹ ਨਾ ਭੁੱਖੇ ਹੋਣਗੇ, ਨਾ ਤਿਹਾਏ ਹੋਣਗੇ, ਨਾ ਲੂ, ਨਾ ਧੁੱਪ ਉਹਨਾਂ ਨੂੰ ਮਾਰੇਗੀ, ਕਿਉਂ ਜੋ ਉਹਨਾਂ ਉੱਤੇ ਦਯਾ ਕਰਨ ਵਾਲਾ ਉਹਨਾਂ ਦੀ ਅਗਵਾਈ ਕਰੇਗਾ, ਅਤੇ ਪਾਣੀ ਦੇ ਸੋਤਿਆਂ ਕੋਲ ਉਹਨਾਂ ਨੂੰ ਲੈ ਜਾਵੇਗਾ ।
Ezekiel 47:1 in Panjabi 1 ਫੇਰ ਉਹ ਮੈਨੂੰ ਭਵਨ ਦੇ ਦਰਵਾਜ਼ੇ ਤੇ ਮੋੜ ਲਿਆਇਆ ਅਤੇ ਵੇਖੋ, ਹੈਕਲ ਦੀ ਸਰਦਲ ਦੇ ਹੇਠੋਂ ਪਾਣੀ ਪੂਰਬ ਵੱਲ ਵਗ ਰਿਹਾ ਸੀ, ਕਿਉਂ ਜੋ ਭਵਨ ਦਾ ਮੂੰਹ ਪੂਰਬ ਵੱਲ ਸੀ ਅਤੇ ਪਾਣੀ ਭਵਨ ਦੇ ਸੱਜੇ ਪਾਸੇ ਦੇ ਹੇਠਾਂ ਤੋਂ ਜਗਵੇਦੀ ਦੇ ਦੱਖਣ ਵੱਲੋਂ ਵਗ ਕੇ ਜਾਂਦਾ ਸੀ ।
Zechariah 14:8 in Panjabi 8 ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਯਰੂਸ਼ਲਮ ਤੋਂ ਅੰਮ੍ਰਿਤ ਜਲ ਨਿੱਕਲੇਗਾ, ਜਿਸ ਦਾ ਅੱਧ ਪੂਰਬ ਵਾਲੇ ਪਾਸੇ ਦੇ ਸਮੁੰਦਰ ਵਿੱਚ ਅਤੇ ਉਸ ਦਾ ਅੱਧ ਪੱਛਮ ਵਾਲੇ ਪਾਸੇ ਦੇ ਸਮੁੰਦਰ ਵਿੱਚ ਹੈ । ਇਹ ਗਰਮੀ ਅਤੇ ਸਰਦੀ ਵਿੱਚ ਰਹੇਗਾ ।
Matthew 9:32 in Panjabi 32 ਫਿਰ ਉਨ੍ਹਾਂ ਦੇ ਬਾਹਰ ਨਿੱਕਲਦਿਆਂ ਹੀ, ਲੋਕ ਇੱਕ ਗੂੰਗੇ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਯਿਸੂ ਦੇ ਕੋਲ ਲਿਆਏ ।
Matthew 11:5 in Panjabi 5 ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ ।
Matthew 12:22 in Panjabi 22 ਤਦ ਲੋਕ ਇੱਕ ਅੰਨ੍ਹੇ ਅਤੇ ਗੂੰਗੇ ਮਨੁੱਖ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਉਹ ਦੇ ਕੋਲ ਲਿਆਏ ਅਤੇ ਉਸ ਨੇ ਉਹ ਨੂੰ ਅਜਿਹਾ ਚੰਗਾ ਕੀਤਾ ਕਿ ਉਹ ਬੋਲਣ ਤੇ ਵੇਖਣ ਲੱਗਾ ।
Matthew 15:30 in Panjabi 30 ਬਹੁਤ ਵੱਡੀ ਭੀੜ ਉਹ ਦੇ ਕੋਲ ਆਈ ਅਤੇ ਆਪਣੇ ਨਾਲ ਲੰਗੜਿਆਂ, ਅੰਨ੍ਹਿਆਂ, ਗੂੰਗਿਆਂ, ਟੁੰਡਿਆਂ ਅਤੇ ਹੋਰ ਬਥੇਰਿਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਨ੍ਹਾਂ ਨੂੰ ਉਹ ਦੇ ਚਰਨਾਂ ਉੱਤੇ ਪਾਇਆ ਅਤੇ ਯਿਸੂ ਨੇ ਉਨ੍ਹਾਂ ਨੂੰ ਚੰਗਾ ਕੀਤਾ ।
Matthew 21:14 in Panjabi 14 ਅਤੇ ਹੈਕਲ ਵਿੱਚ ਅੰਨ੍ਹੇ ਅਤੇ ਲੰਗੜੇ ਉਹ ਦੇ ਕੋਲ ਆਏ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ ।
Mark 7:32 in Panjabi 32 ਅਤੇ ਲੋਕਾਂ ਨੇ ਇੱਕ ਬੋਲੇ ਨੂੰ ਜਿਹੜਾ ਥਥਲਾ ਵੀ ਸੀ ਉਸ ਦੇ ਕੋਲ ਲਿਆ ਕੇ ਉਸ ਦੀ ਮਿੰਨਤ ਕੀਤੀ ਜੋ ਉਸ ਉੱਤੇ ਆਪਣਾ ਹੱਥ ਰੱਖੇ ।
Mark 9:17 in Panjabi 17 ਤਾਂ ਭੀੜ ਵਿੱਚੋਂ ਇੱਕ ਨੇ ਉਹ ਨੂੰ ਉੱਤਰ ਦਿੱਤਾ, ਗੁਰੂ ਜੀ ਮੈਂ ਆਪਣਾ ਪੁੱਤਰ ਜਿਹ ਨੂੰ ਗੂੰਗੀ ਆਤਮਾ ਚਿੰਬੜੀ ਹੋਈ ਹੈ, ਤੇਰੇ ਕੋਲ ਲਿਆਇਆ ਹਾਂ ।
Luke 1:64 in Panjabi 64 ਉਸੇ ਸਮੇਂ ਉਸ ਦਾ ਮੂੰਹ ਅਤੇ ਉਸ ਦੀ ਜੀਭ ਖੁੱਲ੍ਹ ਗਈ, ਉਹ ਬੋਲਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗਾ ।
Luke 11:14 in Panjabi 14 ਫਿਰ ਯਿਸੂ ਨੇ ਇੱਕ ਗੁੰਗੇ ਭੂਤ ਨੂੰ ਕੱਢਿਆ ਅਤੇ ਇਹ ਹੋਇਆ ਕਿ ਜਦ ਉਹ ਭੂਤ ਨਿੱਕਲ ਗਿਆ ਤਾਂ ਉਹ ਗੂੰਗਾ ਬੋਲਣ ਲੱਗ ਪਿਆ ਅਤੇ ਲੋਕ ਹੈਰਾਨ ਹੋਏ ।
John 5:8 in Panjabi 8 ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ ।”
John 7:37 in Panjabi 37 ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ । ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ ।
Acts 3:2 in Panjabi 2 ਅਤੇ ਲੋਕ ਇੱਕ ਜਮਾਂਦਰੂ ਲੰਗੜੇ ਨੂੰ ਚੁੱਕੀ ਲਈ ਆ ਰਹੇ ਸਨ, ਜਿਸ ਨੂੰ ਹਰ ਰੋਜ਼ ਹੈਕਲ ਦੇ ਦਰਵਾਜ਼ੇ ਕੋਲ ਜਿਹੜਾ ਸੋਹਣਾ ਅਖਵਾਉਂਦਾ ਹੈਂ, ਬਿਠਾ ਦਿੰਦੇ ਸਨ, ਕਿ ਉਹ ਹੈਕਲ ਵਿੱਚ ਜਾਣ ਵਾਲਿਆਂ ਤੋਂ ਭੀਖ ਮੰਗੇ ।
Acts 3:6 in Panjabi 6 ਪਰ ਪਤਰਸ ਨੇ ਆਖਿਆ, ਸੋਨਾ ਤੇ ਚਾਂਦੀ ਮੇਰੇ ਕੋਲ ਹੈ ਨਹੀਂ, ਪਰ ਜੋ ਮੇਰੇ ਕੋਲ ਹੈ ਸੋ ਮੈਂ ਤੈਨੂੰ ਦਿੰਦਾ ਹਾਂ । ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਤੁਰ ਫਿਰ !
Acts 8:7 in Panjabi 7 ਕਿਉਂਕਿ ਅਸ਼ੁੱਧ ਆਤਮਾਵਾਂ ਬਹੁਤਿਆਂ ਵਿੱਚੋਂ ਜਿਨ੍ਹਾਂ ਨੂੰ ਚਿੰਬੜੀਆਂ ਹੋਈਆਂ ਸਨ, ਉੱਚੀ ਆਵਾਜ਼ ਨਾਲ ਚੀਕਾਂ ਮਾਰਦੀਆਂ ਨਿੱਕਲ ਗਈਆਂ ਅਤੇ ਅਧਰੰਗੀ ਅਤੇ ਲੰਗੜੇ ਬਥੇਰੇ ਚੰਗੇ ਕੀਤੇ ਗਏ ।
Acts 14:8 in Panjabi 8 ਲੁਸਤ੍ਰਾ ਵਿੱਚ ਇੱਕ ਮਨੁੱਖ ਪੈਰਾਂ ਤੋਂ ਨਿਰਬਲ ਬੈਠਾ ਸੀ ਜਿਹੜਾ ਜਮਾਂਦਰੂ ਲੰਗੜਾ ਸੀ ਅਤੇ ਕਦੇ ਤੁਰਿਆ ਨਹੀਂ ਸੀ ।
Colossians 3:16 in Panjabi 16 ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ ।
Revelation 22:1 in Panjabi 1 ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ ।
Revelation 22:17 in Panjabi 17 ਆਤਮਾ ਅਤੇ ਲਾੜੀ ਆਖਦੀ ਹੈ, ਆਓ ! ਜਿਹੜਾ ਸੁਣਦਾ ਹੋਵੇ ਉਹ ਆਖੇ ਆਓ ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ । ਜਿਹੜਾ ਚਾਹੇ ਉਹ ਅੰਮ੍ਰਿਤ ਜਲ ਮੁਫ਼ਤ ਲਵੇ ।