Isaiah 38:3 in Panjabi 3 ਅਤੇ ਆਖਿਆ, ਹੇ ਯਹੋਵਾਹ, ਯਾਦ ਕਰੀਂ ਕਿ ਮੈਂ ਕਿਵੇਂ ਤੇਰੇ ਹਜ਼ੂਰ ਵਫ਼ਾਦਾਰੀ ਅਤੇ ਦਿਲ ਦੀ ਖਰਿਆਈ ਨਾਲ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਸੀ ਉਹੋ ਮੈਂ ਕੀਤਾ ਹੈ । ਤਦ ਹਿਜ਼ਕੀਯਾਹ ਭੁੱਬਾਂ ਮਾਰ-ਮਾਰ ਕੇ ਰੋਇਆ ।
Other Translations King James Version (KJV) And said, Remember now, O LORD, I beseech thee, how I have walked before thee in truth and with a perfect heart, and have done that which is good in thy sight. And Hezekiah wept sore.
American Standard Version (ASV) and said, Remember now, O Jehovah, I beseech thee, how I have walked before thee in truth and with a perfect heart, and have done that which is good in thy sight. And Hezekiah wept sore.
Bible in Basic English (BBE) O Lord, keep in mind how I have been true to you with all my heart, and have done what is good in your eyes. And Hezekiah gave way to bitter weeping.
Darby English Bible (DBY) and said, Ah, Jehovah, remember, I beseech thee, how I have walked before thee in truth and with a perfect heart, and have done that which is good in thy sight. And Hezekiah wept much.
World English Bible (WEB) and said, Remember now, Yahweh, I beg you, how I have walked before you in truth and with a perfect heart, and have done that which is good in your sight. Hezekiah wept sore.
Young's Literal Translation (YLT) and saith, `I pray thee, O Jehovah, remember, I pray Thee, how I have walked habitually before Thee in truth, and with a perfect heart, and that which `is' good in thine eyes I have done;' and Hezekiah weepeth -- a great weeping.
Cross Reference Genesis 5:22 in Panjabi 22 ਅਤੇ ਮਥੂਸਲਹ ਦੇ ਜੰਮਣ ਦੇ ਪਿੱਛੋਂ ਹਨੋਕ ਤਿੰਨ ਸੌ ਸਾਲਾਂ ਤੱਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ ।
Genesis 6:9 in Panjabi 9 ਇਹ ਨੂਹ ਦੀ ਵੰਸ਼ਾਵਲੀ ਹੈ । ਨੂਹ ਇੱਕ ਧਰਮੀ ਮਨੁੱਖ ਸੀ, ਆਪਣੀ ਪੀੜ੍ਹੀ ਵਿੱਚ ਸੰਪੂਰਨ ਸੀ ਅਤੇ ਨੂਹ ਪਰਮੇਸ਼ੁਰ ਦੇ ਨਾਲ-ਨਾਲ ਚਲਦਾ ਸੀ ।
Genesis 17:1 in Panjabi 1 ਜਦ ਅਬਰਾਮ ਨੜਿੰਨਵੇਂ ਸਾਲ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦਿੱਤਾ ਅਤੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ । ਤੂੰ ਮੇਰੇ ਸਨਮੁਖ ਚੱਲ ਅਤੇ ਸੰਪੂਰਨ ਹੋ ।
Deuteronomy 6:18 in Panjabi 18 ਜੋ ਕੁਝ ਯਹੋਵਾਹ ਦੀ ਨਿਗਾਹ ਵਿੱਚ ਠੀਕ ਅਤੇ ਚੰਗਾ ਹੈ, ਤੁਸੀਂ ਉਹ ਹੀ ਕਰਿਓ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਤੁਸੀਂ ਉਸ ਚੰਗੇ ਦੇਸ਼ ਵਿੱਚ ਜਾ ਕੇ ਉਸ ਉੱਤੇ ਅਧਿਕਾਰ ਕਰੋ, ਜਿਸ ਦੀ ਸਹੁੰ ਯਹੋਵਾਹ ਨੇ ਤੁਹਾਡੇ ਪਿਉ-ਦਾਦਿਆਂ ਨਾਲ ਖਾਧੀ ਸੀ
2 Samuel 12:21 in Panjabi 21 ਤਦ ਉਹ ਦੇ ਸੇਵਕ ਨੇ ਉਹ ਨੂੰ ਆਖਿਆ, ਇਹ ਕੀ ਗੱਲ ਹੈ ਜੋ ਤੁਸੀਂ ਕੀਤੀ ? ਤੁਸੀਂ ਉਸ ਮੁੰਡੇ ਦੇ ਲਈ ਜਦ ਉਹ ਜੀਉਂਦਾ ਸੀ ਤਾਂ ਵਰਤ ਰੱਖਿਆ ਅਤੇ ਰੋਂਦੇ ਰਹੇ ਪਰ ਜਦ ਉਹ ਮਰ ਗਿਆ ਤਾਂ ਤੁਸੀਂ ਉੱਠ ਕੇ ਰੋਟੀ ਖਾਧੀ ।
1 Kings 2:4 in Panjabi 4 ਜਿਸ ਕਰਕੇ ਯਹੋਵਾਹ ਆਪਣੇ ਉਸ ਬਚਨ ਉੱਤੇ ਬਣਿਆ ਰਹੇ, ਜੋ ਉਸ ਨੇ ਮੇਰੇ ਬਾਰੇ ਆਖਿਆ ਸੀ ਕਿ ਜੇਕਰ ਤੇਰੀ ਸੰਤਾਨ ਆਪਣੇ ਮਾਰਗ ਉੱਤੇ ਧਿਆਨ ਰੱਖੇ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਮੇਰੇ ਅੱਗੇ ਸਚਿਆਈ ਨਾਲ ਚਲੇ, ਤਾਂ ਤੇਰੇ ਵੰਸ਼ ਵਿੱਚ ਇਸਰਾਏਲ ਦੀ ਰਾਜ ਗੱਦੀ ਦੇ ਲਈ ਮਨੁੱਖ ਦੀ ਕਮੀ ਨਾ ਹੋਵੇਗੀ ।
1 Kings 15:14 in Panjabi 14 ਪਰ ਉੱਚੇ ਥਾਂ ਢਾਹੇ ਨਾ ਗਏ ਤਾਂ ਵੀ ਆਸਾ ਨੇ ਆਪਣੇ ਮਨ ਨੂੰ ਆਪਣੇ ਸਾਰੇ ਦਿਨ ਯਹੋਵਾਹ ਵੱਲ ਠੀਕ ਰੱਖਿਆ ।
2 Kings 18:5 in Panjabi 5 ਉਹ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਉੱਤੇ ਭਰੋਸਾ ਰੱਖਦਾ ਸੀ ਐਥੋਂ ਤੱਕ ਕਿ ਉਸ ਤੋਂ ਬਾਅਦ ਯਹੂਦਾਹ ਦੇ ਸਾਰੇ ਰਾਜਿਆਂ ਵਿੱਚੋਂ ਇੱਕ ਵੀ ਉਸ ਦੇ ਵਰਗਾ ਨਾ ਹੋਇਆ ਅਤੇ ਨਾ ਉਸ ਤੋਂ ਪਹਿਲਾਂ ਕੋਈ ਹੋਇਆ ਸੀ ।
1 Chronicles 29:9 in Panjabi 9 ਤਾਂ ਲੋਕਾਂ ਨੇ ਵੱਡਾ ਅਨੰਦ ਕੀਤਾ ਇਸ ਕਾਰਨ ਜੋ ਉਨ੍ਹਾਂ ਨੇ ਮਨ ਦੇ ਪ੍ਰੇਮ ਨਾਲ ਭੇਟਾਂ ਦਿੱਤੀਆਂ ਸਨ, ਕਿਉਂ ਜੋ ਸਿੱਧੇ ਮਨ ਨਾਲ ਉਨ੍ਹਾਂ ਨੇ ਯਹੋਵਾਹ ਦੇ ਲਈ ਭੇਟਾਂ ਚੜਾਈਆਂ ਸਨ ਅਤੇ ਦਾਊਦ ਪਾਤਸ਼ਾਹ ਨੇ ਵੀ ਬਹੁਤ ਅਨੰਦ ਕੀਤਾ ।
1 Chronicles 29:19 in Panjabi 19 ਅਤੇ ਮੇਰੇ ਪੁੱਤਰ ਸੁਲੇਮਾਨ ਨੂੰ ਸੱਚਾ ਮਨ ਬਖਸ਼ ਤਾਂ ਜੋ ਉਹ ਤੇਰਿਆਂ ਹੁਕਮਾਂ ਅਤੇ ਸਾਖੀਆਂ ਬਿਧੀਆਂ ਦੀ ਪਾਲਨਾ ਕਰੇ ਅਤੇ ਇੰਨ੍ਹਾਂ ਸਭਨਾਂ ਦੇ ਅਨੁਸਾਰ ਚੱਲੇ ਅਤੇ ਉਸ ਭਵਨ ਨੂੰ ਉਸਾਰੇ, ਜਿਸ ਦੇ ਲਈ ਮੈਂ ਤਿਆਰੀ ਕੀਤੀ ਹੈ ।
2 Chronicles 16:9 in Panjabi 9 ਯਹੋਵਾਹ ਦੀਆਂ ਅੱਖਾਂ ਤਾਂ ਸਾਰੀ ਧਰਤੀ ਉੱਤੇ ਫਿਰਦੀਆਂ ਹਨ ਤਾਂ ਜੋ ਉਹ ਉਨ੍ਹਾਂ ਦੀ ਸਹਾਇਤਾ ਲਈ ਜਿਨ੍ਹਾਂ ਦਾ ਦਿਲ ਉਸ ਉੱਤੇ ਪੂਰਨ ਵਿਸ਼ਵਾਸ ਰੱਖਦਾ ਹੈ ਆਪਣੇ ਆਪ ਨੂੰ ਸਮਰੱਥ ਵਿਖਾਵੇ । ਇਸ ਗੱਲ ਵਿੱਚ ਤੂੰ ਮੂਰਖਤਾਈ ਕੀਤੀ ਇਸ ਲਈ ਹੁਣ ਤੇਰੇ ਲਈ ਲੜਾਈ ਹੀ ਲੜਾਈ ਹੈ !
2 Chronicles 25:2 in Panjabi 2 ਅਤੇ ਉਸ ਨੇ ਉਹੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ ਪਰ ਪੂਰੇ ਦਿਲ ਨਾਲ ਨਹੀਂ ।
2 Chronicles 31:20 in Panjabi 20 ਸੋ ਹਿਜ਼ਕੀਯਾਹ ਨੇ ਸਾਰੇ ਯਹੂਦਾਹ ਵਿੱਚ ਇਸੇ ਤਰ੍ਹਾਂ ਕੀਤਾ ਅਤੇ ਜੋ ਕੁੱਝ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਅਤੇ ਠੀਕ ਅਤੇ ਸੱਚ ਸੀ ਉਹੀ ਕੀਤਾ
Ezra 10:1 in Panjabi 1 ਜਦ ਅਜ਼ਰਾ ਨੇ ਪਰਮੇਸ਼ੁਰ ਦੇ ਭਵਨ ਦੇ ਅੱਗੇ ਡਿੱਗ ਕੇ ਪ੍ਰਾਰਥਨਾ ਕੀਤੀ ਅਤੇ ਰੋ-ਰੋ ਕੇ ਪਾਪਾਂ ਦਾ ਇਕਰਾਰ ਕੀਤਾ ਤਾਂ ਇਸਰਾਏਲ ਵਿੱਚੋਂ ਪੁਰਖਾਂ, ਇਸਤਰੀਆਂ ਅਤੇ ਬੱਚਿਆਂ ਦੀ ਇੱਕ ਬਹੁਤ ਵੱਡੀ ਸਭਾ ਉਸ ਦੇ ਕੋਲ ਇਕੱਠੀ ਹੋ ਗਈ ਅਤੇ ਲੋਕ ਫੁੱਟ-ਫੁੱਟ ਕੇ ਰੋਂਦੇ ਸਨ ।
Nehemiah 1:4 in Panjabi 4 ਇਹ ਗੱਲਾਂ ਸੁਣਦੇ ਹੀ ਮੈਂ ਬੈਠ ਕੇ ਰੋਣ ਲੱਗ ਪਿਆ ਅਤੇ ਮੈਂ ਕਈ ਦਿਨਾਂ ਤੱਕ ਵਿਰਲਾਪ ਕਰਦਾ ਰਿਹਾ ਅਤੇ ਸਵਰਗ ਦੇ ਪਰਮੇਸ਼ੁਰ ਦੇ ਸਨਮੁਖ ਵਰਤ ਰੱਖਿਆ ਅਤੇ ਇਹ ਆਖ ਕੇ ਪ੍ਰਾਰਥਨਾ ਕੀਤੀ,
Nehemiah 5:19 in Panjabi 19 ਹੇ ਮੇਰੇ ਪਰਮੇਸ਼ੁਰ, ਉਸ ਸਾਰੀ ਭਲਿਆਈ ਲਈ ਜਿਹੜੀ ਮੈਂ ਇਨ੍ਹਾਂ ਲੋਕਾਂ ਨਾਲ ਕੀਤੀ ਹੈ, ਮੈਨੂੰ ਯਾਦ ਰੱਖੀਂ ।
Nehemiah 13:14 in Panjabi 14 ਹੇ ਮੇਰੇ ਪਰਮੇਸ਼ੁਰ, ਮੇਰਾ ਇਹ ਕੰਮ ਯਾਦ ਰੱਖ ਅਤੇ ਜੋ ਨੇਕ ਕੰਮ ਮੈਂ ਆਪਣੇ ਪਰਮੇਸ਼ੁਰ ਦੇ ਭਵਨ ਲਈ ਅਤੇ ਉਸ ਦੀ ਸੇਵਾ ਲਈ ਕੀਤੇ ਹਨ, ਉਨ੍ਹਾਂ ਨੂੰ ਨਾ ਮਿਟਾ ।
Nehemiah 13:22 in Panjabi 22 ਮੈਂ ਲੇਵੀਆਂ ਨੂੰ ਹੁਕਮ ਦਿੱਤਾ ਕਿ ਤੁਸੀਂ ਆਪਣੇ ਆਪ ਨੂੰ ਸ਼ੁੱਧ ਕਰੋ ਅਤੇ ਸਬਤ ਦੇ ਦਿਨ ਦੀ ਪਵਿੱਤਰਤਾਈ ਲਈ ਫਾਟਕਾਂ ਦੀ ਰਾਖੀ ਲਈ ਜਾਓ । ਹੇ ਮੇਰੇ ਪਰਮੇਸ਼ੁਰ, ਮੈਨੂੰ ਇਸ ਲਈ ਵੀ ਯਾਦ ਰੱਖ ਅਤੇ ਆਪਣੀ ਵੱਡੀ ਦਯਾ ਦੇ ਅਨੁਸਾਰ ਮੇਰੇ ਉੱਤੇ ਤਰਸ ਖਾ ।
Nehemiah 13:31 in Panjabi 31 ਫਿਰ ਮੈਂ ਲੱਕੜੀ ਦੀਆਂ ਭੇਟਾਂ ਲਿਆਉਣ ਲਈ ਅਤੇ ਪਹਿਲਾ ਫਲ ਦੇਣ ਲਈ ਸਮਾਂ ਠਹਿਰਾ ਦਿੱਤਾ । ਹੇ ਮੇਰੇ ਪਰਮੇਸ਼ੁਰ, ਭਲਿਆਈ ਲਈ ਮੈਨੂੰ ਯਾਦ ਰੱਖ !
Job 23:11 in Panjabi 11 ਮੇਰੇ ਪੈਰ ਉਹ ਦੇ ਕਦਮਾਂ ਦੇ ਪਿੱਛੇ-ਪਿੱਛੇ ਚਲੇ, ਮੈਂ ਉਹ ਦੇ ਰਾਹ ਦੀ ਪਾਲਣਾ ਕੀਤੀ ਅਤੇ ਕੁਰਾਹੇ ਨਾ ਪਿਆ ।
Psalm 6:8 in Panjabi 8 ਹੇ ਤੁਸੀਂ ਸਾਰੇ ਕੁਕਰਮੀਓ, ਮੇਰੇ ਕੋਲੋਂ ਦੂਰ ਹੋ ਜਾਓ, ਕਿਉਂ ਜੋ ਯਹੋਵਾਹ ਨੇ ਮੇਰੇ ਰੋਣ ਦੀ ਅਵਾਜ਼ ਸੁਣ ਲਈ ਹੈ,
Psalm 16:8 in Panjabi 8 ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ ।
Psalm 18:20 in Panjabi 20 ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ, ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ,
Psalm 20:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ, ਯਾਕੂਬ ਦੇ ਪਰਮੇਸ਼ੁਰ ਦਾ ਨਾਮ ਤੈਨੂੰ ਉੱਚਿਆਂ ਕਰੇ ।
Psalm 26:3 in Panjabi 3 ਕਿਉਂ ਜੋ ਤੇਰੀ ਦਯਾ ਮੇਰੀ ਅੱਖੀਆਂ ਦੇ ਅੱਗੇ ਹੈ, ਅਤੇ ਮੈਂ ਤੇਰੀ ਸਚਿਆਈ ਵਿੱਚ ਚੱਲਿਆ ਹਾਂ ।
Psalm 32:2 in Panjabi 2 ਧੰਨ ਹੈ ਉਹ ਆਦਮੀ ਜਿਸ ਦੀ ਬਦੀ ਯਹੋਵਾਹ ਉਹ ਦੇ ਲੇਖੇ ਨਹੀਂ ਲਾਉਂਦਾ, ਅਤੇ ਜਿਸ ਦੇ ਆਤਮਾ ਵਿੱਚ ਕਪਟ ਨਹੀਂ ।
Psalm 101:2 in Panjabi 2 ਮੈਂ ਪੂਰੇ ਰਾਹ ਵਿੱਚ ਸਿਆਣਾ ਬਣ ਕੇ ਚੱਲਾਂਗਾ, ਤੂੰ ਮੇਰੇ ਕੋਲ ਕਦੋਂ ਆਵੇਂਗਾ ? ਮੈਂ ਆਪਣੇ ਘਰ ਵਿੱਚ ਪੂਰੇ ਮਨ ਨਾਲ ਫਿਰਾਂਗਾ ।
Psalm 102:9 in Panjabi 9 ਮੈਂ ਤਾਂ ਰੋਟੀ ਵਾਂਗੂੰ ਸੁਆਹ ਫੱਕਦਾ ਹਾਂ, ਅਤੇ ਆਪਣੇ ਪੀਣ ਵਿੱਚ ਅੰਝੂ ਮਿਲਾਉਂਦਾ ਹਾਂ ।
Psalm 119:80 in Panjabi 80 ਮੇਰਾ ਮਨ ਤੇਰੀਆਂ ਬਿਧੀਆਂ ਵਿੱਚ ਸੰਪੂਰਨ ਹੋਵੇ,ਕਿ ਮੈਂ ਲੱਜਿਆਵਾਨ ਨਾ ਹੋਵਾਂ !
Hosea 12:4 in Panjabi 4 ਹਾਂ, ਉਸ ਨੇ ਦੂਤ ਨਾਲ ਘੋਲ ਕੀਤਾ ਅਤੇ ਪਰਬਲ ਪੈ ਗਿਆ, ਉਸ ਨੇ ਰੋ ਕੇ ਉਹ ਦੀ ਦਯਾ ਮੰਗੀ, ਉਸ ਨੇ ਉਹ ਨੂੰ ਬੈਤਏਲ ਵਿੱਚ ਲੱਭਾ, ਅਤੇ ਉੱਥੇ ਉਹ ਸਾਡੇ ਨਾਲ ਬੋਲਿਆ,
John 1:47 in Panjabi 47 ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ ।”
2 Corinthians 1:12 in Panjabi 12 ਸਾਨੂੰ ਇਸ ਗੱਲ ਤੇ ਮਾਣ ਹੈ ਜੋ ਸਾਡਾ ਵਿਵੇਕ ਗਵਾਹੀ ਦਿੰਦਾ ਹੈ, ਜੋ ਸਾਡਾ ਚਾਲ-ਚਲਣ ਸੰਸਾਰ ਵਿੱਚ ਖ਼ਾਸ ਕਰ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਰਦੋਸ਼ਤਾ ਨਾਲ ਜੋ ਪਰਮੇਸ਼ੁਰ ਦੇ ਯੋਗ ਰਿਹਾ ਹੈ ।
Hebrews 5:7 in Panjabi 7 ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ ।
Hebrews 6:10 in Panjabi 10 ਕਿਉਂ ਜੋ ਪਰਮੇਸ਼ੁਰ ਅਨਿਆਈਂ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪਿਆਰ ਨੂੰ ਭੁੱਲ ਜਾਵੇ ਜਿਹੜਾ ਤੁਸੀਂ ਉਹ ਦੇ ਨਾਮ ਨਾਲ ਵਿਖਾਇਆ ਕਿ ਤੁਸੀਂ ਸੰਤਾਂ ਦੀ ਸੇਵਾ ਕੀਤੀ, ਅਤੇ ਕਰਦੇ ਵੀ ਹੋ ।
1 John 3:21 in Panjabi 21 ਹੇ ਪਿਆਰਿਓ, ਜੇ ਸਾਡਾ ਮਨ ਸਾਨੂੰ ਦੋਸ਼ੀ ਨਾ ਠਹਿਰਾਵੇ, ਤਾਂ ਪਰਮੇਸ਼ੁਰ ਦੇ ਅੱਗੇ ਸਾਨੂੰ ਦਲੇਰੀ ਹੈ ।