Isaiah 4:2 in Panjabi 2 ਉਸ ਦਿਨ ਯਹੋਵਾਹ ਦੀ ਸ਼ਾਖ ਸੋਹਣੀ ਅਤੇ ਪਰਤਾਪਵਾਨ ਹੋਵੇਗੀ ਅਤੇ ਉਸ ਦੇਸ ਦਾ ਫਲ ਇਸਰਾਏਲ ਦੇ ਬਚੇ ਹੋਇਆਂ ਲਈ ਸ਼ਾਨਦਾਰ ਅਤੇ ਸੁੰਦਰ ਹੋਵੇਗਾ
Other Translations King James Version (KJV) In that day shall the branch of the LORD be beautiful and glorious, and the fruit of the earth shall be excellent and comely for them that are escaped of Israel.
American Standard Version (ASV) In that day shall the branch of Jehovah be beautiful and glorious, and the fruit of the land shall be excellent and comely for them that are escaped of Israel.
Bible in Basic English (BBE) In that day will the young growth of the Lord be beautiful in glory, and the fruit of the earth will be the pride of those who are still living in Israel.
Darby English Bible (DBY) In that day there shall be a sprout of Jehovah for beauty and glory, and the fruit of the earth for excellency and for ornament for those that are escaped of Israel.
World English Bible (WEB) In that day, Yahweh's branch will be beautiful and glorious, and the fruit of the land will be the beauty and glory of the survivors of Israel.
Young's Literal Translation (YLT) In that day is the Shoot of Jehovah for desire and for honour, And the fruit of the earth For excellence and for beauty to the escaped of Israel.
Cross Reference Exodus 28:2 in Panjabi 2 ਤੂੰ ਆਪਣੇ ਭਰਾ ਹਾਰੂਨ ਲਈ ਪਵਿੱਤਰ ਬਸਤ੍ਰ ਪਰਤਾਪ ਅਤੇ ਸੁਹੱਪਣ ਲਈ ਬਣਾਈਂ ।
Psalm 67:6 in Panjabi 6 ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ ।
Psalm 72:16 in Panjabi 16 ਧਰਤੀ ਵਿੱਚ ਪਹਾੜਾਂ ਦੀ ਟੀਸੀ ਉੱਤੇ ਬਹੁਤਾ ਅੰਨ ਹੋਵੇ, ਉਹ ਦਾ ਫਲ ਲਬਾਨੋਨ ਵਾਂਗੂੰ ਝੂਮੇ, ਅਤੇ ਸ਼ਹਿਰ ਦੇ ਲੋਕ ਧਰਤੀ ਦੀ ਹਰਿਆਉਲ ਵਾਂਗੂੰ ਲਹਿ ਲਹਾਉਣ !
Psalm 85:11 in Panjabi 11 ਸਚਿਆਈ ਧਰਤੀ ਵਿਚੋਂ ਉੱਗਦੀ ਹੈ, ਅਤੇ ਸਵਰਗ ਤੋਂ ਧਰਮ ਝਾਕਦਾ ਹੈ ।
Isaiah 10:20 in Panjabi 20 ਉਸ ਦਿਨ ਅਜਿਹਾ ਹੋਵੇਗਾ ਕਿ ਇਸਰਾਏਲ ਦੇ ਬਾਕੀ ਬਚੇ ਹੋਏ ਲੋਕ ਅਤੇ ਯਾਕੂਬ ਦੇ ਘਰਾਣੇ ਦੇ ਬਚੇ ਹੋਏ ਆਪਣੇ ਮਾਰਨ ਵਾਲੇ ਦਾ ਫੇਰ ਸਹਾਰਾ ਨਾ ਲੈਣਗੇ, ਪਰ ਇਸਰਾਏਲ ਦੇ ਪਵਿੱਤਰ ਪੁਰਖ ਯਹੋਵਾਹ ਦਾ ਸਚਿਆਈ ਨਾਲ ਸਹਾਰਾ ਲੈਣਗੇ ।
Isaiah 11:1 in Panjabi 1 ਯੱਸੀ ਦੇ ਟੁੰਡ ਤੋਂ ਇੱਕ ਟਾਹਣੀ ਫੁੱਟ ਨਿੱਕਲੇਗੀ, ਅਤੇ ਉਹ ਦੀਆਂ ਜੜ੍ਹਾਂ ਵਿੱਚੋਂ ਇੱਕ ਟਹਿਣੀ ਨਿੱਕਲ ਕੇ ਫਲ ਦੇਵੇਗੀ ।
Isaiah 11:4 in Panjabi 4 ਪਰ ਉਹ ਗਰੀਬਾਂ ਦਾ ਨਿਆਂ ਧਰਮ ਨਾਲ, ਅਤੇ ਇਨਸਾਫ਼ ਨਾਲ ਧਰਤੀ ਦੇ ਮਸਕੀਨਾਂ ਦਾ ਫ਼ੈਸਲਾ ਕਰੇਗਾ, ਉਹ ਧਰਤੀ ਨੂੰ ਆਪਣੇ ਬਚਨ ਦੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲ੍ਹਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਸੁੱਟੇਗਾ ।
Isaiah 27:6 in Panjabi 6 ਆਉਣ ਵਾਲਿਆਂ ਸਮਿਆਂ ਵਿੱਚ ਯਾਕੂਬ ਜੜ੍ਹ ਫੜ੍ਹੇਗਾ, ਇਸਰਾਏਲ ਫੁੱਟੇਗਾ ਅਤੇ ਫੁੱਲੇਗਾ, ਅਤੇ ਜਗਤ ਦੀ ਪਰਤ ਨੂੰ ਫਲ ਨਾਲ ਭਰ ਦੇਵੇਗਾ ।
Isaiah 27:12 in Panjabi 12 ਉਸ ਦਿਨ ਅਜਿਹਾ ਹੋਵੇਗਾ ਕਿ ਯਹੋਵਾਹ ਦਰਿਆ ਦੇ ਵਹਾ ਤੋਂ ਲੈ ਕੇ ਮਿਸਰ ਦੇ ਨਾਲੇ ਤੱਕ ਆਪਣਾ ਅੰਨ ਝਾੜ ਦੇਵੇਗਾ, ਅਤੇ ਹੇ ਇਸਰਾਏਲੀਓ, ਤੁਸੀਂ ਇੱਕ-ਇੱਕ ਕਰਕੇ ਇਕੱਠੇ ਕੀਤੇ ਜਾਓਗੇ ।
Isaiah 30:23 in Panjabi 23 ਉਹ ਉਸ ਬੀਜ ਲਈ ਜਿਹੜਾ ਤੁਸੀਂ ਜ਼ਮੀਨ ਵਿੱਚ ਬੀਜੋਗੇ ਮੀਂਹ ਘੱਲੇਗਾ, ਨਾਲੇ ਜ਼ਮੀਨ ਦੀ ਪੈਦਾਵਾਰ ਤੋਂ ਜਿਹੜੀ ਰੋਟੀ ਮਿਲੇਗੀ ਉਹ ਉੱਤਮ ਅਤੇ ਵਧੇਰੀ ਹੋਵੇਗੀ । ਉਸ ਦਿਨ ਤੇਰਾ ਵੱਗ ਖੁੱਲ੍ਹੀ ਜੂਹ ਵਿੱਚ ਚੁਗੇਗਾ ।
Isaiah 37:31 in Panjabi 31 ਤਦ ਉਹ ਲੋਕ ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚੇ ਹੋਏ ਹਨ, ਹੇਠਾਂ ਨੂੰ ਜੜ੍ਹ ਫੜ੍ਹ ਕੇ ਉਤਾਹਾਂ ਨੂੰ ਫਲਣਗੇ,
Isaiah 45:8 in Panjabi 8 ਹੇ ਅਕਾਸ਼ੋ, ਉੱਪਰੋਂ ਮੇਰੀ ਧਾਰਮਿਕਤਾ ਵਰ੍ਹਾਓ, ! ਅਤੇ ਗਗਨ ਤੋਂ ਧਰਮ ਵਰ੍ਹੇ, ਧਰਤੀ ਖੁੱਲ੍ਹ ਜਾਵੇ ਅਤੇ ਮੁਕਤੀ ਦਾ ਫਲ ਲਿਆਵੇ, ਅਤੇ ਧਰਮ ਨੂੰ ਵੀ ਉਗਾਵੇ, ਮੈਂ ਯਹੋਵਾਹ ਨੇ ਉਹ ਨੂੰ ਉਤਪਤ ਕੀਤਾ ।
Isaiah 53:2 in Panjabi 2 ਉਹ ਤਾਂ ਉਸ ਦੇ ਸਾਹਮਣੇ ਕੂੰਬਲ ਵਾਂਗੂੰ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ, ਅਤੇ ਨਾ ਕੋਈ ਸੁਹੱਪਣ ਸੀ ਕਿ ਅਸੀਂ ਉਸ ਨੂੰ ਪਸੰਦ ਕਰਦੇ ।
Isaiah 60:21 in Panjabi 21 ਤੇਰੇ ਸਾਰੇ ਲੋਕ ਧਰਮੀ ਹੋਣਗੇ, ਉਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਉਹ ਮੇਰੇ ਲਾਏ ਹੋਏ ਬੂਟੇ ਅਤੇ ਮੇਰੇ ਹੱਥਾਂ ਦਾ ਕੰਮ ਠਹਿਰਣਗੇ ਤਾਂ ਜੋ ਮੇਰੀ ਸ਼ੋਭਾ ਪਰਗਟ ਹੋਵੇ ।
Jeremiah 23:5 in Panjabi 5 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ । ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ
Jeremiah 33:15 in Panjabi 15 ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ ਮੈਂ ਦਾਊਦ ਲਈ ਧਰਮ ਦੀ ਸ਼ਾਖ ਉਗਾਵਾਂਗਾ ਅਤੇ ਉਹ ਦੇਸ ਵਿੱਚ ਨਿਆਂ ਅਤੇ ਧਰਮ ਦੇ ਕੰਮ ਕਰੇਗਾ
Jeremiah 44:14 in Panjabi 14 ਸੋ ਯਹੂਦਾਹ ਦੇ ਬਾਕੀ ਲੋਕਾਂ ਵਿੱਚੋਂ ਕੋਈ ਵੀ ਜਿਹੜਾ ਮਿਸਰ ਦੇਸ ਵਿੱਚ ਟਿਕਣ ਲਈ ਆਇਆ ਹੈ ਨੱਠ ਕੇ ਨਾ ਬਚੇਗਾ, ਨਾ ਯਹੋਵਾਹ ਦੇ ਦੇਸ ਨੂੰ ਮੁੜੇਗਾ ਜਿੱਥੇ ਉਹਨਾਂ ਦਾ ਜੀ ਵੱਸਣ ਲਈ ਮੁੜ ਜਾਨ ਨੂੰ ਲੋਚਦਾ ਹੈ ਕਿਉਂ ਜੋ ਭਗੌੜਿਆਂ ਤੋਂ ਛੁੱਟ ਉਹ ਨਾ ਮੁੜਨਗੇ ।
Jeremiah 44:28 in Panjabi 28 ਜਿਹੜੇ ਤਲਵਾਰ ਤੋਂ ਬਚ ਰਹਿਣਗੇ ਉਹ ਮਿਸਰ ਦੇਸ ਵਿੱਚੋਂ ਯਹੂਦਾਹ ਦੇ ਦੇਸ ਨੂੰ ਮੁੜਨਗੇ ਪਰ ਉਹ ਗਿਣਤੀ ਵਿੱਚ ਥੋੜੇ ਹੋਣਗੇ ਅਤੇ ਯਹੂਦਾਹ ਦਾ ਸਾਰਾ ਬਕੀਆ ਜਿਹੜਾ ਮਿਸਰ ਦੇਸ ਵਿੱਚ ਟਿਕਣ ਲਈ ਆਇਆ ਹੈ ਜਾਣੇਗਾ ਭਈ ਕਿਹ ਦਾ ਬਚਨ ਕਾਇਮ ਰਹਿੰਦਾ ਹੈ, ਮੇਰਾ ਜਾਂ ਉਹਨਾਂ ਦਾ !
Ezekiel 7:16 in Panjabi 16 ਪਰ ਜਿਹੜੇ ਉਹਨਾਂ ਵਿੱਚੋਂ ਭੱਜ ਜਾਣਗੇ, ਉਹ ਬਚ ਜਾਣਗੇ, ਅਤੇ ਵਾਦੀਆਂ ਦੀਆਂ ਘੁੱਗੀਆਂ ਵਾਂਗੂੰ ਪਹਾੜਾਂ ਉੱਤੇ ਰਹਿਣਗੇ, ਸਾਰੇ ਦੇ ਸਾਰੇ ਕੀਰਨੇ ਪਾਉਣਗੇ, ਹਰੇਕ ਆਪਣੇ ਔਗੁਣਾਂ ਦੇ ਕਾਰਨ ਕੀਰਨੇ ਪਾਵੇਗਾ ।
Ezekiel 17:22 in Panjabi 22 ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਵੀ ਦਿਆਰ ਦੀ ਟੀਸੀ ਲਵਾਂਗਾ ਅਤੇ ਉਹ ਨੂੰ ਲਾਵਾਂਗਾ, ਫੇਰ ਉਹ ਦੀਆਂ ਨਰਮ ਟਹਿਣੀਆਂ ਵਿੱਚੋਂ ਇੱਕ ਕਰੂੰਬਲ ਸਿਰ ਉੱਤੋਂ ਕੱਟ ਲਵਾਂਗਾ ਅਤੇ ਉਹ ਨੂੰ ਇੱਕ ਉੱਚੇ ਪਹਾੜ ਦੀ ਚੋਟੀ ਤੇ ਲਾਵਾਂਗਾ ।
Hosea 2:22 in Panjabi 22 ਧਰਤੀ ਅੰਨ, ਨਵੀਂ ਮੈਅ ਅਤੇ ਤੇਲ ਨੂੰ ਉੱਤਰ ਦੇਵੇਗੀ, ਅਤੇ ਉਹ ਯਿਜ਼ਰਾਏਲ ਨੂੰ ਉੱਤਰ ਦੇਣਗੇ ।
Joel 2:32 in Panjabi 32 ਉਸ ਵੇਲੇ ਜੋ ਕੋਈ ਯਹੋਵਾਹ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ, ਕਿਉਂ ਜੋ ਯਹੋਵਾਹ ਦੇ ਬਚਨ ਅਨੁਸਾਰ ਸੀਯੋਨ ਦੇ ਪਹਾੜ ਵਿੱਚ ਅਤੇ ਯਰੂਸ਼ਲਮ ਵਿੱਚ ਛੁਟਕਾਰਾ ਹੋਵੇਗਾ, ਅਤੇ ਜਿਨ੍ਹਾਂ ਨੂੰ ਯਹੋਵਾਹ ਬੁਲਾਵੇ ਉਹ ਬਚਾਏ ਜਾਣਗੇ ।
Joel 3:18 in Panjabi 18 ਉਸ ਦਿਨ ਅਜਿਹਾ ਹੋਵੇਗਾ ਕਿ ਪਹਾੜਾਂ ਤੋਂ ਮਿੱਠੀ ਮਧ ਚੋਵੇਗੀ ਅਤੇ ਟਿੱਲਿਆਂ ਤੋਂ ਦੁੱਧ ਵਗੇਗਾ, ਯਹੂਦਾਹ ਦੀਆਂ ਸਾਰੀਆਂ ਨਦੀਆਂ ਵਿੱਚ ਪਾਣੀ ਵਗੇਗਾ, ਯਹੋਵਾਹ ਦੇ ਭਵਨ ਤੋਂ ਇੱਕ ਚਸ਼ਮਾ ਨਿੱਕਲੇਗਾ ਅਤੇ ਸ਼ਿੱਟੀਮ ਦੀ ਵਾਦੀ ਨੂੰ ਸਿੰਜੇਗਾ ।
Obadiah 1:17 in Panjabi 17 ਪਰ ਬਚੇ ਹੋਏ ਸੀਯੋਨ ਪਹਾੜ ਵਿੱਚ ਹੋਣਗੇ ਅਤੇ ਉਹ ਪਵਿੱਤਰ ਹੋਵੇਗਾ, ਯਾਕੂਬ ਦਾ ਘਰਾਣਾ ਆਪਣੀ ਵਿਰਾਸਤ ਨੂੰ ਅਧਿਕਾਰ ਵਿੱਚ ਕਰੇਗਾ ।
Zechariah 3:8 in Panjabi 8 ਹੇ ਯਹੋਸ਼ੁਆ, ਪ੍ਰਧਾਨ ਜਾਜਕ, ਸੁਣ, ਤੂੰ ਅਤੇ ਤੇਰੇ ਸਾਥੀ ਜਿਹੜੇ ਤੇਰੇ ਸਨਮੁਖ ਬੈਠੇ ਹਨ, ਇਹ ਆਉਣ ਵਾਲੀਆਂ ਚੀਜ਼ਾਂ ਦੇ ਨਿਸ਼ਾਨ ਦੇ ਲਈ ਹਨ । ਵੇਖੋ, ਮੈਂ ਆਪਣੇ ਦਾਸ ਅਰਥਾਤ ਸ਼ਾਖ ਨੂੰ ਲੈ ਆਵਾਂਗਾ ।
Zechariah 6:12 in Panjabi 12 ਅਤੇ ਤੂੰ ਉਹ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਦੇਖੋ, ਇੱਕ ਪੁਰਖ ਜਿਹ ਦਾ ਨਾਮ ਸ਼ਾਖ ਹੈ, ਉਹ ਆਪਣੇ ਥਾਂ ਤੋਂ ਸ਼ਾਖਾਂ ਦੇਵੇਗਾ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ ।
Zechariah 9:17 in Panjabi 17 ਉਸ ਦੀ ਸੁੰਦਰਤਾ ਵੀ ਕਿੰਨੀ ਵੱਡੀ ਹੈ ! ਅੰਨ ਜੁਆਨਾਂ ਨੂੰ, ਨਵੀਂ ਮੈਂ ਕੁਆਰੀਆਂ ਨੂੰ ਰਿਸ਼ਟ-ਪੁਸ਼ਟ ਕਰੇਗੀ ।
Matthew 24:22 in Panjabi 22 ਅਤੇ ਜੇ ਉਹ ਦਿਨ ਘਟਾਏ ਨਾ ਜਾਂਦੇ ਤਾਂ ਕੋਈ ਮਨੁੱਖ ਨਾ ਬਚਦਾ ਪਰ ਉਹ ਦਿਨ ਚੁਣਿਆਂ ਹੋਇਆਂ ਦੀ ਖ਼ਾਤਰ ਘਟਾਏ ਜਾਣਗੇ ।
Luke 21:36 in Panjabi 36 ਪਰ ਪ੍ਰਾਰਥਨਾ ਕਰਦਿਆਂ ਹਰ ਸਮੇਂ ਜਾਗਦੇ ਰਹੋ, ਜੋ ਤੁਸੀਂ ਉਨ੍ਹਾਂ ਸਭ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸਕੋ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋ ਸਕੋ ।
John 1:14 in Panjabi 14 ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ ।
Romans 11:4 in Panjabi 4 ਪਰ ਪਰਮੇਸ਼ੁਰ ਨੇ ਉਸ ਨੂੰ ਕੀ ਉੱਤਰ ਦਿੱਤਾ ? ਇਹ, ਕੀ ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖਾਂ ਨੂੰ ਰੱਖ ਛੱਡਿਆ ਹੈ ਜਿਨ੍ਹਾਂ ਨੇ ਬਆਲ ਦੇ ਅੱਗੇ ਗੋਡੇ ਨਹੀਂ ਟੇਕੇ ।
2 Corinthians 4:6 in Panjabi 6 ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ ।
2 Peter 1:16 in Panjabi 16 ਕਿਉਂ ਜੋ ਅਸੀਂ ਤੁਹਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਦੀ ਸਮਰੱਥਾ ਅਤੇ ਉਸ ਦੇ ਆਉਣ ਤੋਂ ਜਾਣੂ ਕਰਵਾਇਆ, ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ ਸਗੋਂ ਉਹ ਦੀ ਮਹਾਨਤਾ ਨੂੰ ਆਪਣੀ ਅੱਖੀਂ ਵੇਖ ਕੇ ਕੀਤਾ l
Revelation 7:9 in Panjabi 9 ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ ।