Isaiah 4:4 in Panjabi 4 ਇਹ ਤਦ ਹੋਵੇਗਾ ਜਦ ਪ੍ਰਭੂ ਨਿਆਂ ਦੇ ਆਤਮਾ ਅਤੇ ਭਸਮ ਕਰਨ ਵਾਲੇ ਆਤਮਾ ਨਾਲ ਸੀਯੋਨ ਦੀਆਂ ਧੀਆਂ ਦਾ ਮੈਲ ਧੋ ਸੁੱਟੇਗਾ ਅਤੇ ਯਰੂਸ਼ਲਮ ਦਾ ਲਹੂ ਉਹ ਦੇ ਵਿੱਚੋਂ ਸਾਫ਼ ਕਰ ਚੁੱਕਿਆ ਹੋਵੇਗਾ ।
Other Translations King James Version (KJV) When the Lord shall have washed away the filth of the daughters of Zion, and shall have purged the blood of Jerusalem from the midst thereof by the spirit of judgment, and by the spirit of burning.
American Standard Version (ASV) when the Lord shall have washed away the filth of the daughters of Zion, and shall have purged the blood of Jerusalem from the midst thereof, by the spirit of justice, and by the spirit of burning.
Bible in Basic English (BBE) When Zion has been washed from her sin by the Lord, and Jerusalem made clean from her blood by a judging and a burning wind.
Darby English Bible (DBY) when the Lord shall have washed away the filth of the daughters of Zion, and shall have scoured out the blood of Jerusalem from its midst, by the spirit of judgment, and by the spirit of burning.
World English Bible (WEB) when the Lord shall have washed away the filth of the daughters of Zion, and shall have purged the blood of Jerusalem from its midst, by the spirit of justice, and by the spirit of burning.
Young's Literal Translation (YLT) If the Lord hath washed away The filth of daughters of Zion, And the blood of Jerusalem purgeth from her midst, By the spirit of judgment, and by the spirit of burning.
Cross Reference Isaiah 1:15 in Panjabi 15 ਜਦ ਤੁਸੀਂ ਆਪਣੇ ਹੱਥ ਪਸਾਰੋਗੇ, ਤਾਂ ਮੈਂ ਤੁਹਾਡੇ ਵੱਲੋਂ ਆਪਣੀਆਂ ਅੱਖਾਂ ਬੰਦ ਕਰ ਲਵਾਂਗਾ, ਨਾਲੇ ਭਾਵੇਂ ਤੁਸੀਂ ਕਿੰਨੀ ਹੀ ਪ੍ਰਾਰਥਨਾ ਕਰੋ, ਮੈਂ ਨਹੀਂ ਸੁਣਾਂਗਾ, ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ ।
Isaiah 1:31 in Panjabi 31 ਬਲਵਾਨ ਕੱਚੀ ਸਣ ਜਿਹਾ ਹੋ ਜਾਵੇਗਾ, ਅਤੇ ਉਹ ਦਾ ਕੰਮ ਚੰਗਿਆੜੇ ਜਿਹਾ । ਉਹ ਦੋਵੇਂ ਇਕੱਠੇ ਸੜਨਗੇ, ਅਤੇ ਕੋਈ ਬੁਝਾਉਣ ਵਾਲਾ ਨਹੀਂ ਹੋਵੇਗਾ ।
Isaiah 3:16 in Panjabi 16 ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਸੀਯੋਨ ਦੀਆਂ ਧੀਆਂ ਹੰਕਾਰਨਾਂ ਹਨ, ਅਤੇ ਗਰਦਨ ਅਕੜਾ ਕੇ ਅਤੇ ਅੱਖਾਂ ਮਟਕਾ ਕੇ ਤੁਰਦੀਆਂ ਹਨ, ਅਤੇ ਠੁਮਕ ਠੁਮਕ ਚਾਲ ਚੱਲਦੀਆਂ ਹਨ, ਅਤੇ ਪੈਰਾਂ ਵਿੱਚ ਘੁੰਗਰੂ ਛਣਕਾਉਂਦੀਆਂ ਹਨ,
Isaiah 9:5 in Panjabi 5 ਕਿਉਂ ਜੋ ਯੁੱਧ ਵਿੱਚ ਲੜ੍ਹਨ ਵਾਲੇ ਫੌਜੀਆਂ ਦੇ ਬੂਟ, ਅਤੇ ਸਾਰੇ ਲਹੂ ਲੁਹਾਣ ਕੱਪੜੇ, ਅੱਗ ਦੇ ਬਾਲਣ ਵਾਂਗੂੰ ਸਾੜੇ ਜਾਣਗੇ ।
Isaiah 26:20 in Panjabi 20 ਹੇ ਮੇਰੀ ਪਰਜਾ, ਆਪਣੀਆਂ ਕੋਠੜੀਆਂ ਵਿੱਚ ਵੜ, ਆਪਣੇ ਬੂਹੇ ਬੰਦ ਕਰ ਲੈ, ਥੋੜ੍ਹੇ ਸਮੇਂ ਲਈ ਆਪਣੇ ਆਪ ਨੂੰ ਲੁਕਾ ਲੈ, ਜਦ ਤੱਕ ਕਹਿਰ ਟਲ ਨਾ ਜਾਵੇ ।
Isaiah 28:6 in Panjabi 6 ਅਤੇ ਜਿਹੜਾ ਨਿਆਂ ਕਰਨ ਲਈ ਬੈਠਦਾ ਹੈ, ਉਸ ਦੇ ਲਈ ਉਹ ਇਨਸਾਫ਼ ਦੀ ਰੂਹ, ਅਤੇ ਜਿਹੜੇ ਫਾਟਕ ਤੋਂ ਲੜਾਈ ਹਟਾਉਂਦੇ ਹਨ, ਉਹਨਾਂ ਲਈ ਬਲ ਹੋਵੇਗਾ ।
Lamentations 1:9 in Panjabi 9 ਉਹ ਦੀ ਅਸ਼ੁੱਧਤਾ ਉਹ ਦੇ ਪੱਲੇ ਉੱਤੇ ਹੈ, ਉਸ ਨੇ ਆਪਣੇ ਅੰਤ ਨੂੰ ਯਾਦ ਨਾ ਰੱਖਿਆ, ਇਸ ਲਈ ਉਹ ਭਿਆਨਕ ਤਰੀਕੇ ਨਾਲ ਗਿਰਾਈ ਗਈ, ਉਹ ਨੂੰ ਤੱਸਲੀ ਦੇਣ ਵਾਲਾ ਕੋਈ ਨਹੀਂ । ਹੇ ਯਹੋਵਾਹ, ਮੇਰੇ ਦੁੱਖ ਨੂੰ ਵੇਖ ! ਕਿਉਂ ਜੋ ਵੈਰੀ ਮੇਰੇ ਵਿਰੁੱਧ ਸਫ਼ਲ ਹੋਇਆ ਹੈ ।
Ezekiel 16:6 in Panjabi 6 ਜਦੋਂ ਮੈਂ ਤੇਰੇ ਕੋਲੋਂ ਲੰਘਿਆ ਅਤੇ ਤੈਨੂੰ ਤੇਰੇ ਲਹੂ ਵਿੱਚ ਲਿੱਬੜਿਆ ਹੋਇਆ ਵੇਖਿਆ ਅਤੇ ਮੈਂ ਤੈਨੂੰ ਆਖਿਆ ਕਿ ਤੂੰ ਜੋ ਲਹੂ ਵਿੱਚ ਲਿਬੜੀ ਹੋਈ ਹੈਂ, ਜੀਉਂਦੀ ਰਹਿ ! ਹਾਂ ਮੈਂ ਤੈਨੂੰ ਹੀ ਕਿਹਾ ਕਿ ਤੂੰ ਜੋ ਲਹੂ ਵਿੱਚ ਲਿਬੜੀ ਹੋਈ ਹੈਂ, ਜੀਉਂਦੀ ਰਹਿ !
Ezekiel 22:15 in Panjabi 15 ਹਾਂ ਮੈਂ ਤੁਹਾਨੂੰ ਕੌਮਾਂ ਵਿੱਚ ਖ਼ੱਜਲ ਖੁਆਰ ਕਰ ਕੇ ਦੂਜੇ ਦੇਸਾਂ ਵਿੱਚ ਫਿਰਾਵਾਂਗਾ ਅਤੇ ਤੁਹਾਡੀ ਪਲੀਤੀ ਤੁਹਾਡੇ ਵਿੱਚੋਂ ਕੱਢ ਦਿਆਂਗਾ ।
Ezekiel 22:18 in Panjabi 18 ਹੇ ਮਨੁੱਖ ਦੇ ਪੁੱਤਰ, ਇਸਰਾਏਲ ਦਾ ਘਰਾਣਾ ਮੇਰੇ ਲਈ ਮੈਲ਼ ਹੋ ਗਿਆ ਹੈ, ਉਹ ਸਾਰੇ ਦਾ ਸਾਰਾ ਪਿੱਤਲ, ਟੀਨ, ਲੋਹਾ ਅਤੇ ਸਿੱਕਾ ਹੈ, ਜੋ ਭੱਠੀ ਵਿੱਚ ਹਨ । ਉਹ ਚਾਂਦੀ ਦੀ ਮੈਲ਼ ਹਨ ।
Ezekiel 24:7 in Panjabi 7 ਕਿਉਂ ਜੋ ਉਹ ਦਾ ਲਹੂ ਉਹ ਦੇ ਵਿੱਚ ਹੈ । ਉਸ ਨੇ ਉਹ ਨੂੰ ਸੁੱਕੀ ਚਟਾਨ ਤੇ ਰੱਖਿਆ, ਧਰਤੀ ਤੇ ਨਹੀਂ ਡੋਲ੍ਹਿਆ ਕਿ ਮਿੱਟੀ ਵਿੱਚ ਢੱਕਿਆ ਜਾਏ ।
Ezekiel 36:25 in Panjabi 25 ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੇਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ ।
Ezekiel 36:29 in Panjabi 29 ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਬਚਾਵਾਂਗਾ ਅਤੇ ਮੈਂ ਅੰਨ ਮੰਗਾਵਾਂਗਾ । ਮੈਂ ਉਹ ਨੂੰ ਵਧਾਵਾਂਗਾ ਅਤੇ ਤੁਹਾਡੇ ਉੱਤੇ ਕਾਲ ਨਾ ਪਾਵਾਂਗਾ ।
Joel 3:21 in Panjabi 21 ਮੈਂ ਉਹਨਾਂ ਨੂੰ ਖ਼ੂਨ ਦੇ ਦੋਸ਼ ਤੋਂ ਨਿਰਦੋਸ਼ ਠਹਿਰਾਵਾਂਗਾ, ਜਿਹੜਾ ਮੈਂ ਹੁਣ ਤੱਕ ਨਿਰਦੋਸ਼ ਨਹੀਂ ਠਹਿਰਾਇਆ ਸੀ, ਕਿਉਂ ਜੋ ਯਹੋਵਾਹ ਸੀਯੋਨ ਵਿੱਚ ਵੱਸਦਾ ਹੈ ।
Zephaniah 3:1 in Panjabi 1 ਹਾਇ ਉਸ ਨਗਰੀ ਨੂੰ ਜੋ ਵਿਦਰੋਹੀ ਅਤੇ ਪਲੀਤ ਹੈ, ਅਤੇ ਅਨ੍ਹੇਰ ਨਾਲ ਭਰੀ ਹੋਈ ਹੈ !
Zechariah 3:3 in Panjabi 3 ਯਹੋਸ਼ੁਆ ਮੈਲ਼ੇ ਕੱਪੜਿਆਂ ਨਾਲ ਦੂਤ ਦੇ ਸਨਮੁਖ ਖੜ੍ਹਾ ਸੀ ।
Zechariah 13:1 in Panjabi 1 ਉਸ ਦਿਨ ਪਾਪ ਅਤੇ ਅਸ਼ੁੱਧਤਾਈ ਦੇ ਕਾਰਨ ਇੱਕ ਸੁੰਬ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਖੋਲ੍ਹਿਆ ਜਾਵੇਗਾ ।
Zechariah 13:9 in Panjabi 9 ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿਵੇਂ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਉਹ ਮੇਰਾ ਨਾਮ ਲੈ ਕੇ ਪੁਕਾਰਨਗੇ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ ਅਤੇ ਉਹ ਆਖਣਗੇ ਯਹੋਵਾਹ ਮੇਰਾ ਪਰਮੇਸ਼ੁਰ ਹੈ ।
Malachi 3:2 in Panjabi 2 ਪਰ ਉਸ ਦੇ ਆਉਣ ਦੇ ਦਿਨ ਨੂੰ ਕੌਣ ਸਹਾਰ ਸਕਦਾ ਹੈ ਅਤੇ ਜਦ ਉਹ ਪਰਗਟ ਹੋਵੇਗਾ ਤਦ ਕੌਣ ਖੜ੍ਹਾ ਰਹਿ ਸਕੇਗਾ ? ਕਿਉਂ ਜੋ ਉਹ ਸੁਨਿਆਰੇ ਦੀ ਅੱਗ ਅਤੇ ਧੋਬੀ ਦੇ ਸਾਬਣ ਵਰਗਾ ਹੈ ।
Malachi 4:1 in Panjabi 1 ਵੇਖੋ, ਉਹ ਦਿਨ ਆਉਂਦਾ ਹੈ, ਜੋ ਤੰਦੂਰ ਵਾਂਗੂੰ ਸਾੜਨ ਵਾਲਾ ਹੈ । ਸਾਰੇ ਆਕੜ ਬਾਜ਼ ਅਤੇ ਸਾਰੇ ਦੁਸ਼ਟ ਸੜ੍ਹ ਜਾਣਗੇ । ਉਹ ਦਿਨ ਉਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਉਹਨਾਂ ਲਈ ਟੁੰਡ-ਮੁੰਡ ਨਾ ਛੱਡੇਗਾ ।
Matthew 3:11 in Panjabi 11 ਮੈਂ ਤਾਂ ਤੁਹਾਨੂੰ ਮਨ ਫ਼ਿਰਾਉਣ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਮਗਰੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਵੀ ਬਲਵੰਤ ਹੈ, ਮੈਂ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ ।
Matthew 23:37 in Panjabi 37 ਹੇ ਯਰੂਸ਼ਲਮ, ਯਰੂਸ਼ਲਮ ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ ।
John 16:8 in Panjabi 8 ਜਦੋਂ ਸਹਾਇਕ ਆਵੇਗਾ, ਉਹ ਇਸ ਸੰਸਾਰ ਦੇ ਲੋਕਾਂ ਨੂੰ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਕਾਇਲ ਕਰੇਗਾ ।