Isaiah 40:11 in Panjabi 11 ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ ।
Other Translations King James Version (KJV) He shall feed his flock like a shepherd: he shall gather the lambs with his arm, and carry them in his bosom, and shall gently lead those that are with young.
American Standard Version (ASV) He will feed his flock like a shepherd, he will gather the lambs in his arm, and carry them in his bosom, `and' will gently lead those that have their young.
Bible in Basic English (BBE) He will give food to his flock like a keeper of sheep; with his arm he will get it together, and will take up the lambs on his breast, gently guiding those which are with young.
Darby English Bible (DBY) He will feed his flock like a shepherd: he will gather the lambs with his arm, and carry them in his bosom; he will gently lead those that give suck.
World English Bible (WEB) He will feed his flock like a shepherd, he will gather the lambs in his arm, and carry them in his bosom, [and] will gently lead those who have their young.
Young's Literal Translation (YLT) As a shepherd His flock He feedeth, With His arm He gathereth lambs, And in His bosom He carrieth `them': Suckling ones He leadeth.
Cross Reference Genesis 33:13 in Panjabi 13 ਪਰ ਯਾਕੂਬ ਨੇ ਉਹ ਨੂੰ ਆਖਿਆ, ਮੇਰਾ ਸਵਾਮੀ ਜਾਣਦਾ ਹੈ ਕਿ ਮੇਰੇ ਨਾਲ ਸੋਹਲ ਬੱਚੇ ਹਨ ਅਤੇ ਮੇਰੇ ਕੋਲ ਭੇਡਾਂ-ਬੱਕਰੀਆਂ ਅਤੇ ਲਵੇਰੀਆਂ ਗਊਆਂ ਹਨ, ਜੇ ਓਹ ਇੱਕ ਦਿਨ ਤੋਂ ਵੱਧ ਹੱਕੇ ਗਏ ਤਾਂ ਸਾਰੇ ਇੱਜੜ ਮਰ ਜਾਣਗੇ ।
Genesis 49:24 in Panjabi 24 ਪਰ ਉਹ ਦਾ ਧਣੁਖ ਤਕੜਾ ਰਿਹਾ ਅਤੇ ਯਾਕੂਬ ਦੇ ਸ਼ਕਤੀਮਾਨ ਪਰਮੇਸ਼ੁਰ ਦੇ ਹੱਥੋਂ ਉਸ ਦੀਆਂ ਬਾਹਾਂ ਤੇ ਹੱਥ ਬਲਵੰਤ ਹਨ (ਉੱਥੋਂ ਹੀ ਅਯਾਲੀ ਅਰਥਾਤ ਇਸਰਾਏਲ ਦਾ ਪੱਥਰ ਆਵੇਗਾ )
Psalm 23:1 in Panjabi 1 ਦਾਊਦ ਦਾ ਭਜਨ ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ ।
Psalm 78:71 in Panjabi 71 ਉਹ ਉਹ ਨੂੰ ਬੱਚਿਆਂ ਵਾਲੀਆਂ ਭੇਡਾਂ ਦੇ ਪਿੱਛੇ ਚੱਲਣ ਤੋਂ ਹਟਾ ਲਿਆਇਆ । ਕਿ ਉਸ ਦੀ ਪਰਜਾ ਯਾਕੂਬ ਨੂੰ ਅਤੇ ਉਸ ਦੀ ਮਿਲਖ ਇਸਰਾਏਲ ਨੂੰ ਚਰਾਵੇ ।
Psalm 80:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਸ਼ੇਸ਼ਤ੍ਰਿਮੇਦੂਤ ਰਾਗ ਵਿੱਚ ਆਸਾਫ਼ ਦਾ ਭਜਨ । ਹੇ ਇਸਰਾਏਲ ਦੇ ਅਯਾਲੀ, ਜਿਹੜਾ ਇੱਜੜ ਦੀ ਨਿਆਈਂ ਯੂਸੁਫ ਦੀ ਅਗਵਾਈ ਕਰਦਾ ਹੈਂ ਕੰਨ ਧਰ, ਤੂੰ ਹੋ ਕਰੂਬੀਆਂ ਤੋਂ ਉੱਪਰ ਬਿਰਾਜਮਾਨ ਹੈਂ ਆਪਣਾ ਤੇਜ ਵਿਖਾ !
Isaiah 42:3 in Panjabi 3 ਉਹ ਕੁਚਲੇ ਹੋਏ ਕਾਨੇ ਨੂੰ ਨਾ ਭੰਨੇਗਾ, ਨਾ ਨਿੰਮ੍ਹੀ ਬੱਤੀ ਨੂੰ ਬੁਝਾਵੇਗਾ, ਉਹ ਵਫ਼ਾਦਾਰੀ ਨਾਲ ਇਨਸਾਫ਼ ਕਰੇਗਾ ।
Isaiah 49:9 in Panjabi 9 ਗੁਲਾਮਾਂ ਨੂੰ ਇਹ ਆਖੇਂ ਕਿ ਨਿੱਕਲ ਜਾਓ ! ਅਤੇ ਉਹਨਾਂ ਨੂੰ ਜੋ ਹਨੇਰੇ ਵਿੱਚ ਹਨ, ਆਪਣੇ ਆਪ ਨੂੰ ਵਿਖਲਾਓ । ਉਹ ਰਾਹਾਂ ਦੇ ਨਾਲ-ਨਾਲ ਚਰਨਗੇ, ਅਤੇ ਸਾਰੀਆਂ ਨੰਗੀਆਂ ਟੀਸੀਆਂ ਉੱਤੇ ਉਹਨਾਂ ਦੀਆਂ ਜੂਹਾਂ ਹੋਣਗੀਆਂ ।
Isaiah 63:11 in Panjabi 11 ਤਦ ਉਹ ਦੀ ਪਰਜਾ ਨੇ ਮੂਸਾ ਦੇ ਪ੍ਰਾਚੀਨ ਦਿਨਾਂ ਨੂੰ ਯਾਦ ਕੀਤਾ ਅਤੇ ਆਖਣ ਲੱਗੇ, - ਉਹ ਕਿੱਥੇ ਹੈ ਜੋ ਉਹਨਾਂ ਨੂੰ ਸਮੁੰਦਰੋਂ ਉਤਾਹਾਂ ਲਿਆਇਆ, ਆਪਣੇ ਇੱਜੜ ਨੂੰ ਉਹਨਾਂ ਦੇ ਅਯਾਲੀ ਸਮੇਤ ? ਉਹ ਕਿੱਥੇ ਹੈ ਜਿਸ ਨੇ ਆਪਣਾ ਪਵਿੱਤਰ ਆਤਮਾ ਉਹਨਾਂ ਦੇ ਅੰਦਰ ਪਾਇਆ ?
Ezekiel 34:12 in Panjabi 12 ਜਿਵੇਂ ਆਜੜੀ ਆਪਣੇ ਇੱਜੜ ਨੂੰ ਲੱਭਦਾ ਹੈ, ਜਿਸ ਦਿਨ ਕਿ ਉਹ ਆਪਣੇ ਇੱਜੜ ਦੇ ਵਿੱਚ ਹੋਵੇ ਅਤੇ ਉਹ ਦੀਆਂ ਭੇਡਾਂ ਖਿੱਲਰ ਗਈਆਂ ਹੋਣ । ਓਵੇਂ ਹੀ ਮੈਂ ਆਪਣੀਆਂ ਭੇਡਾਂ ਨੂੰ ਲੱਭਾਂਗਾ ਅਤੇ ਉਹਨਾਂ ਨੂੰ ਹਰ ਥਾਂ ਤੋਂ ਜਿੱਥੇ ਉਹ ਬੱਦਲ ਅਤੇ ਹਨੇਰੇ ਦੇ ਦਿਨ ਖਿੱਲਰ ਗਈਆਂ ਸਨ, ਛੁਡਾ ਲਿਆਵਾਂਗਾ ।
Ezekiel 34:16 in Panjabi 16 ਮੈਂ ਗਵਾਚੀਆਂ ਹੋਈਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਕੱਢੀਆਂ ਹੋਈਆਂ ਨੂੰ ਮੋੜ ਲਿਆਵਾਂਗਾ । ਟੁੱਟੀਆਂ ਨੂੰ ਬੰਨ੍ਹਾਂਗਾ ਅਤੇ ਲਿੱਸੀਆਂ ਨੂੰ ਤਕੜਾ ਕਰਾਂਗਾ, ਪਰ ਮੋਟੀਆਂ ਅਤੇ ਜ਼ੋਰਾਵਰਾਂ ਨੂੰ ਮਾਰਾਂਗਾ, ਮੈਂ ਉਹਨਾਂ ਨੂੰ ਨਿਆਂ ਨਾਲ ਚਾਰਾਂਗਾ ।
Ezekiel 34:23 in Panjabi 23 ਮੈਂ ਉਹਨਾਂ ਲਈ ਇੱਕ ਆਜੜੀ ਕਾਇਮ ਕਰਾਂਗਾ ਅਤੇ ਉਹ ਉਹਨਾਂ ਨੂੰ ਚਾਰੇਗਾ ਅਰਥਾਤ ਮੇਰਾ ਦਾਸ ਦਾਊਦ, ਉਹ ਹੀ ਉਹਨਾਂ ਨੂੰ ਚਾਰੇਗਾ ਅਤੇ ਉਹੀ ਉਹਨਾਂ ਦਾ ਆਜੜੀ ਹੋਵੇਗਾ ।
Ezekiel 34:31 in Panjabi 31 ਤੁਸੀਂ, ਹੇ ਮੇਰੀ ਭੇਡੋ, ਮੇਰੀ ਜੂਹ ਦੀਓ ਭੇਡੋ, ਤੁਸੀਂ ਮਨੁੱਖ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ ।
Ezekiel 37:24 in Panjabi 24 ਮੇਰਾ ਦਾਸ ਦਾਊਦ ਉਹਨਾਂ ਉੱਤੇ ਰਾਜਾ ਹੋਵੇਗਾ ਅਤੇ ਉਹਨਾਂ ਸਾਰਿਆਂ ਦਾ ਇੱਕੋ ਹੀ ਆਜੜੀ ਹੋਵੇਗਾ । ਉਹ ਮੇਰੇ ਹੁਕਮਾਂ ਵਿੱਚ ਚੱਲਣਗੇ ਅਤੇ ਮੇਰੀਆਂ ਬਿਧੀਆਂ ਨੂੰ ਮੰਨ ਕੇ ਉਹਨਾਂ ਦੀ ਪਾਲਣਾ ਕਰਨਗੇ ।
Micah 5:4 in Panjabi 4 ਉਹ ਖੜ੍ਹਾ ਹੋ ਕੇ ਯਹੋਵਾਹ ਦੇ ਬਲ ਵਿੱਚ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਪਰਤਾਪ ਵਿੱਚ ਆਪਣਾ ਇੱਜੜ ਚਾਰੇਗਾ, ਅਤੇ ਉਹ ਸੁਰੱਖਿਅਤ ਰਹਿਣਗੇ, ਕਿਉਂ ਜੋ ਉਹ ਧਰਤੀ ਦੀਆਂ ਹੱਦਾਂ ਤੱਕ ਮਹਾਨ ਹੋਵੇਗਾ ।
Zechariah 11:7 in Panjabi 7 ਮੈਂ ਵੱਢੀਆਂ ਜਾਣ ਵਾਲੀਆਂ ਅਤੇ ਕਮਜ਼ੋਰ ਭੇਡਾਂ ਦਾ ਅਯਾਲੀ ਬਣਿਆ । ਮੈਂ ਆਪਣੇ ਲਈ ਦੋ ਲਾਠੀਆਂ ਲਈਆਂ, ਇੱਕ ਨੂੰ “ਮਨੋਹਰਤਾ” ਅਤੇ ਦੂਜੀ ਨੂੰ “ਮਿਲਾਪ” ਕਿਹਾ ਅਤੇ ਮੈਂ ਭੇਡਾਂ ਨੂੰ ਚਰਾਇਆ ।
John 10:11 in Panjabi 11 ਮੈਂ ਚੰਗਾ ਅਯਾਲੀ ਹਾਂ । ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ ।
John 21:15 in Panjabi 15 ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ ? ” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ ।”
1 Corinthians 3:1 in Panjabi 1 ਹੇ ਭਰਾਵੋ, ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲ ਨਾ ਕਰ ਸਕਿਆ ਜਿਵੇਂ ਆਤਮਕ ਲੋਕਾਂ ਨਾਲ ਸਗੋਂ ਜਿਵੇਂ ਸੰਸਾਰੀ ਲੋਕਾਂ ਨਾਲ ਗੱਲ ਕਰੀਦੀ ਹੈ । ਹਾਂ, ਜਿਵੇਂ ਉਹਨਾਂ ਨਾਲ ਜਿਹੜੇ ਮਸੀਹ ਵਿੱਚ ਨਿਆਣੇ ਹਨ ।
Hebrews 13:20 in Panjabi 20 ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ
1 Peter 2:25 in Panjabi 25 ਤੁਸੀਂ ਤਾਂ ਭੇਡਾਂ ਵਾਂਗੂੰ ਭਟਕਦੇ ਫਿਰਦੇ ਸੀ, ਪਰ ਹੁਣ ਆਪਣੀਆਂ ਜਾਨਾਂ ਦੇ ਅਯਾਲੀ ਅਤੇ ਨਿਗਾਹਬਾਨ ਦੇ ਕੋਲ ਮੁੜ ਆਏ ਹੋ ।
1 Peter 5:4 in Panjabi 4 ਤਾਂ ਜਿਸ ਵੇਲੇ ਪਰਧਾਨ ਅਯਾਲੀ ਪਰਗਟ ਹੋਵੇਗਾ ਤੁਹਾਨੂੰ ਤੇਜ ਦਾ ਮੁਕਟ ਮਿਲੇਗਾ, ਜਿਹੜਾ ਮੁਰਝਾਉਂਦਾ ਨਹੀਂ
Revelation 7:17 in Panjabi 17 ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ ।