Isaiah 40:24 in Panjabi 24 ਉਹ ਅਜੇ ਲਾਏ ਹੀ ਹਨ, ਉਹ ਅਜੇ ਬੀਜੇ ਹੀ ਹਨ, ਉਹਨਾਂ ਦੀ ਨਾਲੀ ਨੇ ਅਜੇ ਧਰਤੀ ਵਿੱਚ ਜੜ੍ਹ ਹੀ ਫੜ੍ਹੀ ਹੈ, ਕਿ ਉਹ ਉਹਨਾਂ ਉੱਤੇ ਫੂਕ ਮਾਰਦਾ ਹੈ, ਅਤੇ ਉਹ ਕੁਮਲਾ ਜਾਂਦੇ ਅਤੇ ਤੂਫ਼ਾਨ ਉਹਨਾਂ ਨੂੰ ਕੱਖਾਂ ਵਾਂਗੂੰ ਉਡਾ ਕੇ ਲੈ ਜਾਂਦਾ ਹੈ ।
Other Translations King James Version (KJV) Yea, they shall not be planted; yea, they shall not be sown: yea, their stock shall not take root in the earth: and he shall also blow upon them, and they shall wither, and the whirlwind shall take them away as stubble.
American Standard Version (ASV) Yea, they have not been planted; yea, they have not been sown; yea, their stock hath not taken root in the earth: moreover he bloweth upon them, and they wither, and the whirlwind taketh them away as stubble.
Bible in Basic English (BBE) They have only now been planted, and their seed put into the earth, and they have only now taken root, when he sends out his breath over them and they become dry, and the storm-wind takes them away like dry grass.
Darby English Bible (DBY) Scarcely are they planted, scarcely are they sown, scarcely hath their stock taken root in the earth, but he also bloweth upon them and they wither, and the whirlwind taketh them away as stubble.
World English Bible (WEB) Yes, they have not been planted; yes, they have not been sown; yes, their stock has not taken root in the earth: moreover he blows on them, and they wither, and the whirlwind takes them away as stubble.
Young's Literal Translation (YLT) Yea, they have not been planted, Yea, they have not been sown, Yea, not taking root in the earth is their stock, And also He hath blown upon them, and they wither, And a whirlwind as stubble taketh them away.
Cross Reference 2 Samuel 22:16 in Panjabi 16 ਯਹੋਵਾਹ ਦੇ ਦਬਕੇ ਦੇ ਕਾਰਨ, ਉਹ ਦੀਆਂ ਨਾਸਾਂ ਦੇ ਸਾਹਾਂ ਦੇ ਝੋਕੇ ਦੇ ਕਾਰਨ, ਸਮੁੰਦਰ ਦੀਆਂ ਸਤਹ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁੱਲ੍ਹ ਗਈਆਂ ।
1 Kings 21:21 in Panjabi 21 ਤੂੰ ਵੇਖੇਂਗਾ ਕਿ ਮੈਂ ਤੇਰੇ ਉੱਤੇ ਬੁਰਿਆਈ ਲਿਆਵਾਂਗਾ ਅਤੇ ਮੈਂ ਤੈਨੂੰ ਝਾੜ ਸੁੱਟਾਂਗਾ ਅਤੇ ਮੈਂ ਅਹਾਬ ਨਾਲੋਂ ਨਰ ਅਤੇ ਇਸਰਾਏਲ ਦੇ ਬੰਧੂਏ ਅਤੇ ਅਜ਼ਾਦ ਵੱਢ ਸੁੱਟਾਂਗਾ ।
2 Kings 10:11 in Panjabi 11 ਤਦ ਯੇਹੂ ਨੇ ਉਨ੍ਹਾਂ ਸਾਰਿਆਂ ਨੂੰ ਜੋ ਅਹਾਬ ਦੇ ਘਰਾਣੇ ਦੇ ਯਿਜ਼ਰਏਲ ਵਿੱਚ ਬਾਕੀ ਰਹੇ ਸਨ, ਉਹ ਦੇ ਸਾਰੇ ਮਹਾਂ ਪੁਰਸ਼ਾਂ, ਉਹ ਦੇ ਜਾਣ ਪਛਾਣਾਂ ਅਤੇ ਉਹ ਦੇ ਜਾਜਕਾਂ ਨੂੰ ਮਾਰ ਸੁੱਟਿਆ ਇੱਥੋਂ ਤੱਕ ਕਿ ਉਨ੍ਹਾਂ ਵਿੱਚੋਂ ਕੋਈ ਬਾਕੀ ਨਾ ਰਿਹਾ ।
Job 4:9 in Panjabi 9 ਪਰਮੇਸ਼ੁਰ ਦੇ ਸਾਹ ਨਾਲ ਉਹ ਨਾਸ ਹੋ ਜਾਂਦੇ, ਅਤੇ ਉਹ ਦੇ ਕ੍ਰੋਧ ਦੇ ਬੁੱਲੇ ਨਾਲ ਉਹ ਮੁੱਕ ਜਾਂਦੇ ਹਨ ।
Job 15:30 in Panjabi 30 ਉਹ ਹਨੇਰੇ ਤੋਂ ਨਾ ਨਿਕਲੇਗਾ, ਲਾਟਾਂ ਉਸ ਦੀਆਂ ਟਹਿਣੀਆਂ ਨੂੰ ਸੁਕਾ ਦੇਣਗੀਆਂ, ਅਤੇ ਪਰਮੇਸ਼ੁਰ ਦੇ ਮੂੰਹ ਦੇ ਸਾਹ ਨਾਲ ਉਹ ਜਾਂਦਾ ਰਹੇਗਾ ।
Job 18:16 in Panjabi 16 ਹੇਠੋਂ ਉਹ ਦੀਆਂ ਜੜ੍ਹਾਂ ਸੁੱਕ ਜਾਣਗੀਆਂ, ਉੱਪਰੋਂ ਉਹ ਦੀਆਂ ਟਹਿਣੀਆਂ ਕੁਮਲਾ ਜਾਣਗੀਆਂ
Job 21:18 in Panjabi 18 ਉਹ ਪੌਣ ਦੀ ਉਡਾਈ ਹੋਈ ਤੂੜੀ ਵਾਂਗੂੰ ਹਨ, ਅਤੇ ਕੱਖ ਵਾਂਗੂੰ ਹਨ, ਜਿਸ ਨੂੰ ਵਾਵਰੋਲਾ ਉਡਾ ਕੇ ਲੈ ਜਾਂਦਾ ਹੈ ।
Psalm 58:9 in Panjabi 9 ਇਸ ਤੋਂ ਅੱਗੇ ਜੋ ਤੁਹਾਡੀਆਂ ਦੇਗਾਂ ਛਾਪਿਆਂ ਨਾਲ ਤੱਤੀਆਂ ਹੋਣ, ਉਹ ਜਲੇ, ਅਣਜਲੇ, ਦੋਹਾਂ ਨੂੰ ਵਾਵਰੋਲੇ ਨਾਲ ਉਡਾ ਦੇਵੇਗਾ ।
Proverbs 1:27 in Panjabi 27 ਜਿਸ ਵੇਲੇ ਤੂਫ਼ਾਨ ਵਾਂਗੂੰ ਤੁਹਾਡੇ ਉੱਤੇ ਭੈ ਆ ਪਵੇਗਾ ਅਤੇ ਵਾਵਰੋਲੇ ਦੀ ਤਰ੍ਹਾਂ ਬਿਪਤਾ ਤੁਹਾਡੇ ਉੱਤੇ ਆਵੇਗੀ ਅਤੇ ਤੁਹਾਨੂੰ ਕਸ਼ਟ ਤੇ ਸੰਕਟ ਹੋਵੇਗਾ,
Isaiah 11:4 in Panjabi 4 ਪਰ ਉਹ ਗਰੀਬਾਂ ਦਾ ਨਿਆਂ ਧਰਮ ਨਾਲ, ਅਤੇ ਇਨਸਾਫ਼ ਨਾਲ ਧਰਤੀ ਦੇ ਮਸਕੀਨਾਂ ਦਾ ਫ਼ੈਸਲਾ ਕਰੇਗਾ, ਉਹ ਧਰਤੀ ਨੂੰ ਆਪਣੇ ਬਚਨ ਦੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲ੍ਹਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਸੁੱਟੇਗਾ ।
Isaiah 14:21 in Panjabi 21 ਉਨ੍ਹਾਂ ਦੇ ਪੁਰਖਿਆਂ ਦੀ ਬਦੀ ਦੇ ਕਾਰਨ, ਉਹ ਦੇ ਪੁੱਤਰਾਂ ਦੇ ਵੱਢੇ ਜਾਣ ਦੀ ਤਿਆਰੀ ਕਰੋ, ਕਿਤੇ ਅਜਿਹਾ ਨਾ ਹੋਵੇ ਕਿ ਉਹ ਉੱਠ ਕੇ ਦੇਸ ਉੱਤੇ ਕਬਜ਼ਾ ਕਰ ਲੈਣ, ਅਤੇ ਜਗਤ ਦੀ ਪਰਤ ਸ਼ਹਿਰਾਂ ਨਾਲ ਭਰ ਦੇਣ ।
Isaiah 17:11 in Panjabi 11 ਭਾਵੇਂ ਤੂੰ ਉਸ ਨੂੰ ਲਾਉਣ ਦੇ ਦਿਨ ਉਹ ਦੀ ਵਾੜ ਕਰੇਂ, ਅਤੇ ਸਵੇਰ ਨੂੰ ਆਪਣੇ ਬੀਜ ਤੋਂ ਕਲੀਆਂ ਫੁਟਵਾ ਲਵੇਂ, ਪਰ ਫ਼ਸਲ ਸੋਗ ਅਤੇ ਡਾਢੀ ਪੀੜ ਦੇ ਦਿਨ ਵਿੱਚ ਉੱਡ ਜਾਵੇਗੀ ।
Isaiah 17:13 in Panjabi 13 ਉੱਮਤਾਂ ਬਹੁਤੇ ਪਾਣੀਆਂ ਦੇ ਰੌਲੇ ਵਾਂਗੂੰ ਰੌਲਾ ਪਾਉਂਦੀਆਂ ਹਨ, ਪਰ ਉਹ ਉਨ੍ਹਾਂ ਨੂੰ ਝਿੜਕੇਗਾ ਅਤੇ ਉਹ ਦੂਰ-ਦੂਰ ਨੱਠ ਜਾਣਗੀਆਂ । ਉਹ ਇਸ ਤਰ੍ਹਾਂ ਭਜਾਏ ਜਾਣਗੇ, ਜਿਵੇਂ ਪਹਾੜਾਂ ਦਾ ਕੱਖ ਪੌਣ ਅੱਗੋਂ, ਅਤੇ ਜਿਵੇਂ ਵਾਵਰੋਲੇ ਦੀ ਧੂੜ ਝੱਖੜ-ਝੋਲੇ ਅੱਗੋਂ ਉੱਡ ਜਾਂਦਾ ਹੈ ।
Isaiah 30:33 in Panjabi 33 ਪ੍ਰਾਚੀਨ ਸਮੇਂ ਤੋਂ ਇੱਕ ਸਿਵਾ ਤਿਆਰ ਹੈ, ਹਾਂ, ਉਹ ਰਾਜੇ ਦੇ ਲਈ ਡੂੰਘਾ ਤੇ ਖੁਲ੍ਹਾ ਕਰ ਕੇ ਠਹਿਰਾਇਆ ਗਿਆ ਹੈ, ਉਹ ਦੀ ਚਿਤਾ ਅੱਗ ਅਤੇ ਬਹੁਤ ਲੱਕੜਾਂ ਦੀ ਹੈ, ਯਹੋਵਾਹ ਦਾ ਸਾਹ ਗੰਧਕ ਦੀ ਧਾਰ ਵਾਂਗੂੰ ਉਹ ਨੂੰ ਸੁਲਗਾਵੇਗਾ ।
Isaiah 37:7 in Panjabi 7 ਵੇਖੋ, ਮੈਂ ਉਹ ਦੇ ਵਿੱਚ ਇੱਕ ਅਜਿਹੀ ਰੂਹ ਪਾਵਾਂਗਾ ਕਿ ਉਹ ਕੁਝ ਖ਼ਬਰ ਅਵਾਈ ਸੁਣ ਕੇ ਆਪਣੇ ਦੇਸ ਨੂੰ ਮੁੜ ਜਾਵੇਗਾ ਅਤੇ ਮੈਂ ਉਹ ਨੂੰ ਉਹ ਦੇ ਦੇਸ ਵਿੱਚ ਤਲਵਾਰ ਨਾਲ ਮਰਵਾ ਦਿਆਂਗਾ ।
Isaiah 40:7 in Panjabi 7 ਜਦ ਯਹੋਵਾਹ ਦਾ ਸਾਹ ਉਸ ਉੱਤੇ ਫੂਕਿਆ ਜਾਂਦਾ ਹੈ, ਤਾਂ ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, - ਸੱਚ-ਮੁੱਚ ਲੋਕ ਘਾਹ ਹੀ ਹਨ !
Isaiah 41:16 in Panjabi 16 ਤੂੰ ਉਹਨਾਂ ਨੂੰ ਛੱਟੇਂਗਾ ਅਤੇ ਹਵਾ ਉਹਨਾਂ ਨੂੰ ਉਡਾ ਕੇ ਲੈ ਜਾਵੇਗੀ, ਅਤੇ ਤੁਫ਼ਾਨ ਉਹਨਾਂ ਨੂੰ ਖਿਲਾਰ ਦੇਵੇਗਾ, ਪਰ ਤੂੰ ਯਹੋਵਾਹ ਵਿੱਚ ਖੁਸ਼ ਹੋਵੇਂਗਾ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਉੱਤੇ ਮਾਣ ਕਰੇਂਗਾ ।
Jeremiah 22:30 in Panjabi 30 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸ ਮਨੁੱਖ ਨੂੰ ਔਂਤਰਾ ਲਿੱਖੋ, ਇੱਕ ਮਰਦ ਜਿਹੜਾ ਆਪਣੇ ਦਿਨਾਂ ਵਿੱਚ ਸਫਲ ਨਾ ਹੋਵੇਗਾ, ਨਾ ਹੀ ਉਸ ਦੀ ਨਸਲ ਵਿੱਚੋਂ ਕੋਈ ਸਫਲ ਹੋਵੇਗਾ, ਭਈ ਦਾਊਦ ਦੇ ਸਿੰਘਾਸਣ ਉੱਤੇ ਬੈਠੇ, ਅਤੇ ਯਹੂਦਾਹ ਉੱਤੇ ਫਿਰ ਰਾਜ ਕਰੇ ।
Jeremiah 23:19 in Panjabi 19 ਵੇਖੋ, ਯਹੋਵਾਹ ਦਾ ਤੂਫਾਨ ! ਉਹ ਦਾ ਗੁੱਸਾ ਬਾਹਰ ਨਿੱਕਲਿਆ ਹੈ, ਹਾਂ, ਇੱਕ ਵਾਵਰੋਲੇ ਦਾ ਤੂਫਾਨ, ਜਿਹੜਾ ਦੁਸ਼ਟਾਂ ਦੇ ਸਿਰ ਉੱਤੇ ਵਗੇਗਾ !
Hosea 13:3 in Panjabi 3 ਇਸ ਲਈ ਉਹ ਸਵੇਰ ਦੇ ਬੱਦਲ ਵਾਂਗੂੰ ਹੋਣਗੇ, ਅਤੇ ਤ੍ਰੇਲ ਵਾਂਗੂੰ ਜਿਹੜੀ ਛੇਤੀ ਉੱਡ ਜਾਂਦੀ ਹੈ, ਤੂੜੀ ਵਾਂਗੂੰ ਜਿਹ ਨੂੰ ਵਾਵਰੋਲਾ ਪਿੜ ਵਿੱਚੋਂ ਉਡਾ ਲੈ ਜਾਂਦਾ ਹੈ, ਧੂੰਏਂ ਵਾਂਗੂੰ ਜਿਹੜਾ ਮੋਘ ਵਿੱਚੋਂ ਨਿੱਕਲਦਾ ਹੈ ।
Hosea 13:15 in Panjabi 15 ਭਾਵੇਂ ਉਹ ਆਪਣੇ ਭਰਾਵਾਂ ਵਿੱਚ ਫਲਦਾਰ ਹੋਵੇ, ਤਾਂ ਵੀ ਪੂਰਬੀ ਹਵਾ, ਹਾਂ, ਯਹੋਵਾਹ ਦੀ ਪੌਣ ਉਜਾੜ ਤੋਂ ਆਵੇਗੀ, ਤਾਂ ਉਹ ਦਾ ਸੋਤਾ ਸੁੱਕ ਜਾਵੇਗਾ, ਅਤੇ ਉਹ ਦਾ ਚਸ਼ਮਾ ਖੁਸ਼ਕ ਹੋ ਜਾਵੇਗਾ, ਉਹ ਉਸ ਦੇ ਖ਼ਜ਼ਾਨੇ ਤੋਂ ਸਾਰੇ ਸੋਹਣੇ ਭਾਂਡੇ ਲੁੱਟ ਲਵੇਗੀ ।
Nahum 1:14 in Panjabi 14 ਯਹੋਵਾਹ ਨੇ ਤੇਰੇ ਬਾਰੇ ਹੁਕਮ ਦਿੱਤਾ, ਕਿ ਤੇਰੇ ਨਾਮ ਦਾ ਵੰਸ਼ ਫੇਰ ਨਾ ਰਹੇਗਾ, ਤੇਰੇ ਦੇਵਤਿਆਂ ਦੇ ਮੰਦਰ ਤੋਂ ਮੈਂ ਉੱਕਰੀ ਹੋਈ ਮੂਰਤ ਅਤੇ ਢਾਲ਼ੇ ਹੋਏ ਬੁੱਤ ਕੱਟ ਸੁੱਟਾਂਗਾ, ਮੈਂ ਤੇਰੀ ਕਬਰ ਪੁੱਟਾਂਗਾ, ਕਿਉਂ ਜੋ ਤੂੰ ਘਿਣਾਉਣਾ ਹੈਂ !
Haggai 1:9 in Panjabi 9 ਤੁਸੀਂ ਬਹੁਤੇ ਦੀ ਆਸ ਰੱਖੀ ਪਰ ਵੇਖੋ, ਤੁਹਾਨੂੰ ਥੋੜ੍ਹਾ ਮਿਲਿਆ ਅਤੇ ਜਦੋਂ ਤੁਸੀਂ ਉਸ ਨੂੰ ਆਪਣੇ ਘਰ ਲਿਆਏ, ਤਾਂ ਮੈਂ ਉਸ ਨੂੰ ਵੀ ਉਡਾ ਦਿੱਤਾ । ਕਿਉਂ ? ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਇਸ ਲਈ ਜੋ ਮੇਰਾ ਭਵਨ ਬਰਬਾਦ ਪਿਆ ਹੈ ਅਤੇ ਤੁਸੀਂ ਆਪੋ ਆਪਣੇ ਘਰਾਂ ਨੂੰ ਭੱਜ ਜਾਂਦੇ ਹੋ ।
Zechariah 7:14 in Panjabi 14 ਸਗੋਂ ਮੈਂ ਉਹਨਾਂ ਨੂੰ ਵਾਵਰੋਲੇ ਨਾਲ ਸਾਰੀਆਂ ਕੌਮਾਂ ਦੇ ਵਿੱਚ ਖਿਲਾਰ ਦਿਆਂਗਾ, ਜਿਨ੍ਹਾਂ ਨੂੰ ਉਹ ਜਾਣਦੇ ਵੀ ਨਹੀਂ ਹਨ ਅਤੇ ਸੋ ਉਹਨਾਂ ਦਾ ਦੇਸ ਉਹਨਾਂ ਦੇ ਮਗਰੋਂ ਉਜਾੜ ਹੋ ਗਿਆ ਕਿ ਉਹ ਦੇ ਵਿੱਚ ਦੀ ਕੋਈ ਆਉਂਦਾ ਜਾਂਦਾ ਨਹੀਂ ਸੀ । ਉਹਨਾਂ ਨੇ ਉਸ ਮਨ ਮੋਹਣੇ ਦੇਸ ਨੂੰ ਉਜਾੜ ਕਰ ਦਿੱਤਾ ।
Zechariah 9:14 in Panjabi 14 ਯਹੋਵਾਹ ਉਹਨਾਂ ਉੱਤੇ ਵਿਖਾਈ ਦੇਵੇਗਾ, ਉਸ ਦਾ ਤੀਰ ਬਿਜਲੀ ਵਾਂਗੂੰ ਬਾਹਰ ਨਿੱਕਲੇਗਾ, ਪ੍ਰਭੂ ਯਹੋਵਾਹ ਤੁਰ੍ਹੀ ਫੂਕੇਗਾ, ਅਤੇ ਦੱਖਣੀ ਵਾਵਰੋਲੇ ਵਿੱਚ ਚੱਲੇਗਾ ।