Isaiah 40:9 in Panjabi 9 ਹੇ ਸੀਯੋਨ ਖੁਸ਼ਖਬਰੀ ਦੇ ਸੁਣਾਉਣ ਵਾਲੀ, ਉੱਚੇ ਪਹਾੜ ਉੱਤੇ ਚੜ੍ਹ ਜਾ ! ਹੇ ਯਰੂਸ਼ਲਮ, ਖੁਸ਼ਖਬਰੀ ਦੇ ਸੁਣਾਉਣ ਵਾਲੀ, ਆਪਣੀ ਅਵਾਜ਼ ਜ਼ੋਰ ਨਾਲ ਉੱਚੀ ਕਰ ਕੇ ਚੁੱਕ ! ਉੱਚੀ ਕਰ ਕੇ ਚੁੱਕ, ਨਾ ਡਰ, ਯਹੂਦਾਹ ਦੇ ਸ਼ਹਿਰਾਂ ਨੂੰ ਆਖ, ਆਪਣੇ ਪਰਮੇਸ਼ੁਰ ਨੂੰ ਵੇਖੋ !
Other Translations King James Version (KJV) O Zion, that bringest good tidings, get thee up into the high mountain; O Jerusalem, that bringest good tidings, lift up thy voice with strength; lift it up, be not afraid; say unto the cities of Judah, Behold your God!
American Standard Version (ASV) O thou that tellest good tidings to Zion, get thee up on a high mountain; O thou that tellest good tidings to Jerusalem, lift up thy voice with strength; lift it up, be not afraid; say unto the cities of Judah, Behold, your God!
Bible in Basic English (BBE) You who give good news to Zion, get up into the high mountain; you who give good news to Jerusalem, let your voice be strong; let it be sounding without fear; say to the towns of Judah, See, your God!
Darby English Bible (DBY) O Zion, that bringest glad tidings, get thee up into a high mountain; O Jerusalem, that bringest glad tidings, lift up thy voice with strength: lift it up, be not afraid; say unto the cities of Judah, Behold your God!
World English Bible (WEB) You who tell good news to Zion, go up on a high mountain; you who tell good news to Jerusalem, lift up your voice with strength; lift it up, don't be afraid; say to the cities of Judah, Behold, your God!
Young's Literal Translation (YLT) On a high mountain get thee up, O Zion, Proclaiming tidings, Lift up with power thy voice, O Jerusalem, proclaiming tidings, Lift up, fear not, say to cities of Judah, `Lo, your God.'
Cross Reference Judges 9:7 in Panjabi 7 ਜਦ ਇਸ ਦੀ ਖ਼ਬਰ ਯੋਥਾਮ ਨੂੰ ਹੋਈ ਤਾਂ ਉਹ ਜਾ ਕੇ ਗਰਿੱਜ਼ੀਮ ਪਹਾੜ ਦੀ ਚੋਟੀ ਉੱਤੇ ਚੜ੍ਹ ਕੇ ਖੜ੍ਹਾ ਹੋ ਗਿਆ ਅਤੇ ਉੱਚੀ ਅਵਾਜ਼ ਨਾਲ ਬੋਲ ਕੇ ਉਨ੍ਹਾਂ ਨੂੰ ਕਹਿਣ ਲੱਗਾ, “ਹੇ ਸ਼ਕਮ ਦੇ ਲੋਕੋ, ਮੇਰੀ ਸੁਣੋ ਤਾਂ ਜੋ ਪਰਮੇਸ਼ੁਰ ਤੁਹਾਡੀ ਵੀ ਸੁਣੇ ।
1 Samuel 26:13 in Panjabi 13 ਫੇਰ ਦਾਊਦ ਪਰਲੇ ਪਾਸੇ ਲੰਘ ਕੇ ਦੂਰ ਇੱਕ ਪਹਾੜ ਦੀ ਟੀਸੀ ਉੱਤੇ ਜਾ ਖੜ੍ਹਾ ਹੋਇਆ ਅਤੇ ਉਨ੍ਹਾਂ ਦੇ ਵਿੱਚਕਾਰ ਵੱਡੀ ਵਿੱਥ ਸੀ
2 Chronicles 13:4 in Panjabi 4 ਅਬੀਯਾਹ ਸਮਾਰੀਮ ਦੇ ਪਰਬਤ ਉੱਤੇ ਜੋ ਅਫਰਾਈਮ ਦੇ ਪਹਾੜ ਵਿੱਚ ਹੈ ਖੜ੍ਹਾ ਹੋਇਆ ਅਤੇ ਆਖਣ ਲੱਗਾ ਕਿ ਹੇ ਯਾਰਾਬੁਆਮ ਅਤੇ ਸਾਰੇ ਇਸਰਾਏਲ, ਮੇਰੀ ਸੁਣੋ !
Ezra 1:1 in Panjabi 1 ਫ਼ਾਰਸ ਦੇ ਰਾਜਾ ਕੋਰਸ਼ ਦੇ ਰਾਜ ਦੇ ਪਹਿਲੇ ਸਾਲ ਵਿੱਚ ਯਹੋਵਾਹ ਨੇ ਫ਼ਾਰਸ ਦੇ ਰਾਜਾ ਕੋਰਸ਼ ਦਾ ਮਨ ਉਭਾਰਿਆ, ਤਾਂ ਜੋ ਯਿਰਮਿਯਾਹ ਦੇ ਰਾਹੀਂ ਯਹੋਵਾਹ ਦਾ ਬਚਨ ਪੂਰਾ ਹੋਵੇ ਅਤੇ ਉਸ ਨੇ ਆਪਣੇ ਸਾਰੇ ਰਾਜ ਵਿੱਚ ਇਹ ਮੁਨਾਦੀ ਕਰਵਾਈ ਅਤੇ ਲਿਖਤ ਰੂਪ ਵਿੱਚ ਵੀ ਦੇ ਦਿੱਤਾ:
Isaiah 12:2 in Panjabi 2 ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ ।
Isaiah 25:9 in Panjabi 9 ਉਸ ਦਿਨ ਆਖਿਆ ਜਾਵੇਗਾ, ਵੇਖੋ, ਇਹ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਕਿ ਉਹ ਸਾਨੂੰ ਬਚਾਵੇਗਾ - ਇਹ ਯਹੋਵਾਹ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਅਸੀਂ ਉਹ ਦੀ ਮੁਕਤੀ ਵਿੱਚ ਖੁਸ਼ੀ ਮਨਾਈਏ ਅਤੇ ਅਨੰਦ ਕਰੀਏ ।
Isaiah 35:3 in Panjabi 3 ਢਿੱਲੇ ਹੱਥਾਂ ਨੂੰ ਤਕੜੇ ਕਰੋ, ਅਤੇ ਕੰਬਦੇ ਗੋਡਿਆਂ ਨੂੰ ਮਜ਼ਬੂਤ ਕਰੋ !
Isaiah 41:27 in Panjabi 27 ਮੈਂ ਹੀ ਪਹਿਲਾ ਸੀ, ਜਿਸ ਨੇ ਸੀਯੋਨ ਨੂੰ ਆਖਿਆ, - ਵੇਖ, ਉਹਨਾਂ ਨੂੰ ਵੇਖ ! ਅਤੇ ਯਰੂਸ਼ਲਮ ਲਈ ਮੈਂ ਇੱਕ ਖੁਸ਼ਖਬਰੀ ਦੇਣ ਵਾਲਾ ਬਖ਼ਸ਼ਿਆ ।
Isaiah 51:7 in Panjabi 7 ਹੇ ਧਰਮ ਦੇ ਜਾਣਨ ਵਾਲਿਓ, ਮੇਰੀ ਸੁਣੋ, ਹੇ ਮੇਰੀ ਪਰਜਾ, ਜਿਨ੍ਹਾਂ ਦੇ ਦਿਲਾਂ ਵਿੱਚ ਮੇਰੀ ਬਿਵਸਥਾ ਹੈ । ਮਨੁੱਖਾਂ ਦੀ ਨਿੰਦਿਆ ਤੋਂ ਨਾ ਡਰੋ, ਅਤੇ ਉਹਨਾਂ ਦੇ ਦੁਰਬਚਨਾਂ ਤੋਂ ਨਾ ਘਬਰਾਓ,
Isaiah 51:12 in Panjabi 12 ਮੈਂ, ਮੈਂ ਹੀ ਉਹ ਹਾਂ ਜੋ ਤੁਹਾਨੂੰ ਦਿਲਾਸਾ ਦਿੰਦਾ ਹਾਂ, ਤੂੰ ਕੌਣ ਹੈਂ ਜੋ ਮਰਨਹਾਰ ਮਨੁੱਖ ਤੋਂ ਡਰੇਂ, ਅਤੇ ਆਦਮ ਵੰਸ ਤੋਂ, ਜਿਹੜਾ ਘਾਹ ਵਾਂਗੂੰ ਹੋ ਜਾਵੇਗਾ ?
Isaiah 52:7 in Panjabi 7 ਜਿਹੜਾ ਖੁਸ਼ਖਬਰੀ ਲੈ ਆਉਂਦਾ ਹੈ, ਉਹ ਦੇ ਪੈਰ ਪਹਾੜਾਂ ਉੱਤੇ ਕਿੰਨੇ ਫੱਬਦੇ ਹਨ ! ਜਿਹੜਾ ਸ਼ਾਂਤੀ ਦੀ ਖ਼ਬਰ ਸੁਣਾਉਂਦਾ, ਭਲਿਆਈ ਦੀ ਖੁਸ਼ਖਬਰੀ ਲਿਆਉਂਦਾ, ਜਿਹੜਾ ਮੁਕਤੀ ਦਾ ਸੰਦੇਸ਼ ਸੁਣਾਉਂਦਾ ਹੈ, ਉਹ ਸੀਯੋਨ ਨੂੰ ਆਖਦਾ ਹੈ, ਤੇਰਾ ਪਰਮੇਸ਼ੁਰ ਰਾਜ ਕਰਦਾ ਹੈ ।
Isaiah 58:4 in Panjabi 4 ਵੇਖੋ, ਤੁਸੀਂ ਝਗੜੇ-ਰਗੜੇ ਲਈ, ਅਤੇ ਬੁਰਿਆਈ ਦੇ ਹੂਰੇ ਮਾਰਨ ਲਈ ਵਰਤ ਰੱਖਦੇ ਹੋ, ਜਿਹੋ ਜਿਹੇ ਵਰਤ ਤੁਸੀਂ ਰੱਖਦੇ ਹੋ ਉਸ ਨਾਲ ਤੁਹਾਡੀ ਅਵਾਜ਼ ਉਚਿਆਈ ਤੇ ਨਹੀਂ ਸੁਣੇਗੀ ।
Isaiah 61:1 in Panjabi 1 ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖ਼ਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁੱਟਣ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,
Jeremiah 22:20 in Panjabi 20 ਲਬਾਨੋਨ ਨੂੰ ਚੜ੍ਹ ਜਾ ਅਤੇ ਚਿੱਲਾ, ਅਤੇ ਬਾਸ਼ਾਨ ਵਿੱਚ ਆਪਣੀ ਅਵਾਜ਼ ਉੱਚੀ ਕਰ, ਅਬਾਰੀਮ ਤੋਂ ਚਿੱਲਾ, ਕਿ ਤੇਰੇ ਸਾਰੇ ਪ੍ਰੇਮੀ ਭੰਨੇ ਤੋੜੇ ਗਏ ਹਨ !
Luke 24:47 in Panjabi 47 ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ ।
Acts 2:14 in Panjabi 14 ਤਦ ਪਤਰਸ ਉਨ੍ਹਾਂ ਗਿਆਰ੍ਹਾਂ ਦੇ ਨਾਲ ਕੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ ਇਹ ਜਾਣੋ ਅਤੇ ਕੰਨ ਲਾ ਮੇਰੀਆਂ ਗੱਲਾਂ ਸੁਣੋ !
Acts 4:13 in Panjabi 13 ਜਦੋਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਨੂੰ ਵੇਖਿਆ ਅਤੇ ਅਚਰਜ ਮੰਨਿਆ ਕਿ ਉਹ ਵਿਦਵਾਨ ਨਹੀਂ ਸਗੋਂ ਆਮ ਲੋਕ ਹੀ ਹਨ । ਫੇਰ ਉਹਨਾਂ ਨੂੰ ਪਛਾਣਿਆ, ਕਿ ਇਹ ਦੋਨੋ ਯਿਸੂ ਦੇ ਨਾਲ ਰਹੇ ਸਨ ।
Acts 4:29 in Panjabi 29 ਅਤੇ ਹੁਣ ਹੇ, ਪ੍ਰਭੂ ਉਹਨਾਂ ਦੀਆਂ ਧਮਕੀਆਂ ਨੂੰ ਵੇਖ ਅਤੇ ਆਪਣੇ ਦਾਸਾਂ ਨੂੰ ਇਹ ਸ਼ਕਤੀ ਦੇ, ਕਿ ਤੇਰਾ ਬਚਨ ਬਿਨ੍ਹਾਂ ਡਰੇ ਸੁਣਾਉਣ ।
Acts 5:41 in Panjabi 41 ਉਹ ਇਸ ਗੱਲ ਤੋਂ ਅਨੰਦ ਕਰਦੇ ਹੋਏ ਜੋ ਅਸੀਂ ਉਸ ਨਾਮ ਦੇ ਕਾਰਨ ਬੇਪਤ ਹੋਣ ਦੇ ਯੋਗ ਗਿਣੇ ਗਏ ਮਹਾਂ ਸਭਾ ਦੇ ਸਾਹਮਣਿਓਂ ਚਲੇ ਗਏ ।
Romans 10:18 in Panjabi 18 ਪਰ ਮੈਂ ਆਖਦਾ ਹਾਂ, ਭਲਾ, ਉਨ੍ਹਾਂ ਨੇ ਨਹੀਂ ਸੀ ਸੁਣਿਆ ? ਬੇਸ਼ਕ ! ਉਹਨਾਂ ਦੀ ਆਵਾਜ਼ ਸਾਰੀ ਧਰਤੀ ਵਿੱਚ ਗਈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਹਨਾਂ ਦੇ ਸ਼ਬਦ ।
Ephesians 6:19 in Panjabi 19 ਅਤੇ ਮੇਰੇ ਲਈ ਵੀ, ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਲੇਰੀ ਨਾਲ ਖੁਸ਼ਖਬਰੀ ਦਾ ਭੇਤ ਪਰਗਟ ਕਰਾਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ ।
Philippians 1:28 in Panjabi 28 ਅਤੇ ਕਿਸੇ ਗੱਲ ਵਿੱਚ ਵਿਰੋਧੀਆਂ ਤੋਂ ਨਹੀਂ ਡਰਦੇ ਹੋ l ਜਿਹੜਾ ਉਹਨਾਂ ਲਈ ਨਾਸ ਦਾ ਪੱਕਾ ਨਿਸ਼ਾਨ ਹੈ, ਪਰ ਤੁਹਾਡੀ ਮੁਕਤੀ ਦਾ, ਅਤੇ ਇਹ ਪਰਮੇਸ਼ੁਰ ਦੀ ਵੱਲੋਂ ਹੈ ।
1 Timothy 3:16 in Panjabi 16 ਅਤੇ ਯਕੀਨਨ ਭਗਤੀ ਦਾ ਭੇਤ ਵੱਡਾ ਹੈ, ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਠਹਿਰਾਇਆ ਗਿਆ, ਦੂਤਾਂ ਦੁਆਰਾ ਵੇਖਿਆ ਗਿਆ, ਕੌਮਾਂ ਵਿੱਚ ਉਹਦਾ ਪਰਚਾਰ ਕੀਤਾ ਗਿਆ, ਸੰਸਾਰ ਵਿੱਚ ਉਸ ਉੱਤੇ ਵਿਸ਼ਵਾਸ ਕੀਤੀ ਗਈ, ਮਹਿਮਾ ਵਿੱਚ ਉੱਪਰ ਉੱਠਾ ਲਿਆ ਗਿਆ ।
1 Peter 3:14 in Panjabi 14 ਪਰ ਜੇ ਤੁਹਾਨੂੰ ਧਰਮ ਦੇ ਕਾਰਨ ਦੁੱਖ ਮਿਲੇ ਤਾਂ ਵੀ ਤੁਸੀਂ ਧੰਨ ਹੋ, ਉਹਨਾਂ ਦੇ ਡਰਾਉਣ ਤੋਂ ਨਾ ਡਰੋ ਅਤੇ ਨਾ ਘਬਰਾਓ
1 John 5:20 in Panjabi 20 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ । ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ ।