Isaiah 41:10 in Panjabi 10 ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ ।
Other Translations King James Version (KJV) Fear thou not; for I am with thee: be not dismayed; for I am thy God: I will strengthen thee; yea, I will help thee; yea, I will uphold thee with the right hand of my righteousness.
American Standard Version (ASV) Fear thou not, for I am with thee; be not dismayed, for I am thy God; I will strengthen thee; yea, I will help thee; yea, I will uphold thee with the right hand of my righteousness.
Bible in Basic English (BBE) Have no fear, for I am with you; do not be looking about in trouble, for I am your God; I will give you strength, yes, I will be your helper; yes, my true right hand will be your support.
Darby English Bible (DBY) -- Fear not, for I [am] with thee; be not dismayed, for I [am] thy God: I will strengthen thee, yea, I will help thee, yea, I will uphold thee with the right hand of my righteousness.
World English Bible (WEB) Don't you be afraid, for I am with you; don't be dismayed, for I am your God; I will strengthen you; yes, I will help you; yes, I will uphold you with the right hand of my righteousness.
Young's Literal Translation (YLT) Be not afraid, for with thee I `am', Look not around, for I `am' thy God, I have strengthened thee, Yea, I have helped thee, yea, I upheld thee, With the right hand of My righteousness.
Cross Reference Genesis 15:1 in Panjabi 1 ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਨ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ ।
Deuteronomy 20:1 in Panjabi 1 ਜਦ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਜਾਓ ਅਤੇ ਘੋੜੇ, ਰਥ ਅਤੇ ਆਪਣੇ ਤੋਂ ਵੱਧ ਸੈਨਾ ਨੂੰ ਵੇਖੋ, ਤਦ ਉਨ੍ਹਾਂ ਤੋਂ ਨਾ ਡਰਿਓ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਹੈ, ਜੋ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ।
Deuteronomy 31:6 in Panjabi 6 ਤਕੜੇ ਹੋਵੋ, ਹੌਂਸਲਾ ਰੱਖੋ, ਉਹਨਾਂ ਤੋਂ ਨਾ ਡਰੋ ਅਤੇ ਨਾ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ-ਨਾਲ ਜਾਂਦਾ ਹੈ ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ । “
Deuteronomy 33:27 in Panjabi 27 ਅਨਾਦੀ ਪਰਮੇਸ਼ੁਰ ਤੇਰਾ ਧਾਮ ਹੈ, ਅਤੇ ਹੇਠਾਂ ਸਨਾਤਨ ਭੁਜਾਂ ਹਨ । ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਅੱਗੋਂ ਧੱਕ ਦਿੱਤਾ, ਅਤੇ ਉਸ ਨੇ ਆਖਿਆ, ਉਹਨਾਂ ਦਾ ਨਾਸ਼ ਕਰ ਦੇ ।
Joshua 1:9 in Panjabi 9 ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਾਬਰ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ ।
1 Chronicles 12:18 in Panjabi 18 ਤਾਂ ਅਮਾਸਈ ਉੱਤੇ ਜਿਹੜਾ ਸੂਬੇਦਾਰਾਂ ਦਾ ਵੱਡਾ ਸੀ ਆਤਮਾ ਦਾ ਪਰਕਾਸ਼ ਹੋਇਆ ਅਤੇ ਉਹ ਬੋਲਿਆ, ਹੇ ਦਾਊਦ ਅਸੀਂ ਤੇਰੇ ਨਾਲ ਹਾਂ, ਅਤੇ ਹੇ ਯੱਸੀ ਦੇ ਪੁੱਤਰ, ਅਸੀਂ ਤੇਰੀ ਵੱਲ ਹਾਂ, ਸਲਾਮਤੀ ਤੈਨੂੰ ਸਲਾਮਤੀ ਅਤੇ ਤੇਰੇ ਸਹਾਇਕਾਂ ਨੂੰ ਸਲਾਮਤੀ, ਕਿਉਂ ਜੋ ਤੇਰਾ ਪਰਮੇਸ਼ੁਰ ਤੇਰੀ ਸਹਾਇਤਾ ਕਰਦਾ ਹੈ ! ਤਦ ਦਾਊਦ ਨੇ ਉਨ੍ਹਾਂ ਨੂੰ ਰੱਖ ਲਿਆ ਅਤੇ ਸੈਨਾਪਤੀ ਨਿਯੁਕਤ ਕੀਤਾ ।
2 Chronicles 20:17 in Panjabi 17 ਤੁਹਾਨੂੰ ਇਸ ਥਾਂ ਲੜਨਾ ਨਹੀਂ ਪਵੇਂਗਾ, ਹੇ ਯਹੂਦਾਹ ਅਤੇ ਯਰੂਸ਼ਲਮ, ਤੁਸੀਂ ਪਾਲ ਬੰਨ ਕੇ ਚੁੱਪ-ਚਾਪ ਖੜ੍ਹੇ ਰਹਿਣਾ ਅਤੇ ਯਹੋਵਾਹ ਦਾ ਬਚਾਓ ਜਿਹੜਾ ਤੁਹਾਡੇ ਲਈ ਹੈ ਵੇਖਣਾ ! ਨਾ ਡਰੋ, ਨਾ ਘਾਬਰੋ । ਕੱਲ ਉਨ੍ਹਾਂ ਦੇ ਟਾਕਰੇ ਲਈ ਚੱਲਣਾ ਕਿਉਂ ਜੋ ਯਹੋਵਾਹ ਤੁਹਾਡੇ ਅੰਗ-ਸੰਗ ਹੈ
2 Chronicles 32:8 in Panjabi 8 ਉਹ ਦੇ ਨਾਲ ਮਨੁੱਖ ਦਾ ਹੱਥ ਹੈ ਪਰ ਸਾਡੇ ਨਾਲ ਯਹੋਵਾਹ ਸਾਡਾ ਪਰਮੇਸ਼ੁਰ ਹੈ ਜੋ ਸਾਡੀ ਸਹਾਇਤਾ ਕਰਦਾ ਅਤੇ ਸਾਡੀਆਂ ਲੜਾਈਆਂ ਲੜਦਾ ਹੈ ਤਾਂ ਲੋਕਾਂ ਨੇ ਯਹੂਦਾਹ ਦੇ ਪਾਤਸ਼ਾਹ ਹਿਜਕੀਯਾਹ ਦੀਆਂ ਗੱਲਾਂ ਉੱਤੇ ਭਰੋਸਾ ਕੀਤਾ
Psalm 27:1 in Panjabi 1 ਦਾਊਦ ਦਾ ਭਜਨ ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈ ਖਾਵਾਂ ?
Psalm 29:11 in Panjabi 11 ਯਹੋਵਾਹ ਆਪਣੀ ਪਰਜਾ ਨੂੰ ਬਲ ਦੇਵੇਗਾ, ਯਹੋਵਾਹ ਆਪਣੀ ਪਰਜਾ ਨੂੰ ਸ਼ਾਂਤੀ ਦੀ ਬਰਕਤ ਬਖਸ਼ੇਗਾ ।
Psalm 37:17 in Panjabi 17 ਦੁਸ਼ਟਾਂ ਦੀਆਂ ਬਾਹਾਂ ਤਾਂ ਭੰਨੀਆ ਜਾਣਗੀਆਂ, ਪਰ ਧਰਮੀਆਂ ਨੂੰ ਯਹੋਵਾਹ ਸੰਭਾਲਦਾ ਹੈ ।
Psalm 37:24 in Panjabi 24 ਭਾਵੇਂ ਉਹ ਡਿੱਗ ਵੀ ਪਵੇ ਪਰ ਡਿੱਗਿਆ ਨਹੀਂ ਰਹੇਗਾ, ਕਿਉਂ ਜੋ ਯਹੋਵਾਹ ਉਸਦਾ ਹੱਥ ਸੰਭਾਲਦਾ ਹੈ ।
Psalm 41:12 in Panjabi 12 ਪਰ ਮੈਨੂੰ ਮੇਰੀ ਸਿਧਿਆਈ ਵਿੱਚ ਤੂੰ ਸੰਭਾਲਦਾ ਹੈਂ,ਅਤੇ ਸਦਾ ਆਪਣੇ ਸਨਮੁੱਖ ਰੱਖਦਾ ਹੈਂ ।
Psalm 46:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਅਲਾਮੋਤ ਦੀ ਰਾਗ ਉੱਤੇ ਇੱਕ ਗੀਤ ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ,
Psalm 46:7 in Panjabi 7 ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ । ਸਲਹ ।
Psalm 46:11 in Panjabi 11 ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ । ਸਲਹ ।
Psalm 63:8 in Panjabi 8 ਮੇਰਾ ਜੀਅ ਤੇਰੇ ਪਿੱਛੇ-ਪਿੱਛੇ ਲੱਗਿਆ ਹੋਇਆ ਹੈ, ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ ।
Psalm 65:5 in Panjabi 5 ਹੇ ਪਰਮੇਸ਼ੁਰ ਸਾਡੇ ਮੁਕਤੀਦਾਤੇ, ਤੂੰ ਧਰਤੀ ਦੀਆਂ ਚਹੁੰ ਕੂਟਾਂ ਨਾਲੋਂ ਦੂਰ ਦੇ ਸਮੁੰਦਰ ਵਾਲਿਆਂ ਦੀ ਆਸ਼ਾ ਹੈਂ, ਤੂੰ ਧਰਮ ਨਾਲ ਭਿਆਣਕ ਕੰਮਾਂ ਦੇ ਦੁਆਰਾ ਸਾਨੂੰ ਉੱਤਰ ਦੇਵੇਂਗਾ !
Psalm 89:13 in Panjabi 13 ਤੇਰੀ ਬਾਂਹ ਬਲਵੰਤ ਹੈ, ਤੇਰਾ ਹੱਥ ਸ਼ਕਤੀਮਾਨ, ਤੇਰਾ ਸੱਜਾ ਹੱਥ ਉੱਚਾ ਹੈ !
Psalm 99:4 in Panjabi 4 ਪਾਤਸ਼ਾਹ ਦੀ ਸਮਰੱਥਾ ਨਿਆਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿਧਿਆਈ ਨੂੰ ਕਾਇਮ ਰੱਖਦਾ ਹੈਂ, ਤੂੰ ਹੀ ਯਾਕੂਬ ਵਿੱਚ ਨਿਆਂ ਅਤੇ ਧਰਮ ਕਰਦਾ ਹੈਂ ।
Psalm 144:8 in Panjabi 8 ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਕਰਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ ।
Psalm 144:11 in Panjabi 11 ਓਪਰਿਆਂ ਦੇ ਹੱਥੋਂ ਮੈਨੂੰ ਖਿੱਚ ਕੇ ਛੁਡਾ, ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਕਰਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ ! ।
Psalm 145:14 in Panjabi 14 ਯਹੋਵਾਹ ਸਾਰਿਆਂ ਡਿੱਗਣ ਵਾਲਿਆਂ ਨੂੰ ਸੰਭਾਲਦਾ ਹੈ, ਅਤੇ ਸਾਰਿਆਂ ਝੁਕਿਆਂ ਹੋਇਆਂ ਨੂੰ ਸਿੱਧਾ ਕਰ ਦਿੰਦਾ ਹੈ ।
Psalm 147:12 in Panjabi 12 ਹੇ ਯਰੂਸ਼ਲਮ, ਯਹੋਵਾਹ ਦਾ ਜਸ ਗਾ, ਹੇ ਸੀਯੋਨ, ਆਪਣੇ ਪਰਮੇਸ਼ੁਰ ਦੀ ਉਸਤਤ ਕਰ !
Isaiah 12:2 in Panjabi 2 ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ ।
Isaiah 40:29 in Panjabi 29 ਉਹ ਥੱਕੇ ਹੋਏ ਨੂੰ ਬਲ ਦਿੰਦਾ ਹੈ, ਅਤੇ ਨਿਰਬਲ ਦੀ ਸ਼ਕਤੀ ਵਧਾਉਂਦਾ ਹੈ ।
Isaiah 41:13 in Panjabi 13 ਮੈਂ ਯਹੋਵਾਹ ਤੇਰਾ ਪਰਮੇਸ਼ੁਰ ਤਾਂ ਤੇਰਾ ਸੱਜਾ ਹੱਥ ਫੜੀ ਬੈਠਾ ਹਾਂ, ਮੈਂ ਤੈਨੂੰ ਆਖਦਾ ਹਾਂ, ਨਾ ਡਰ, ਮੈਂ ਤੇਰੀ ਸਹਾਇਤਾ ਕਰਾਂਗਾ ।
Isaiah 43:1 in Panjabi 1 ਹੇ ਯਾਕੂਬ, ਤੇਰਾ ਕਰਤਾਰ, ਅਤੇ ਹੇ ਇਸਰਾਏਲ, ਤੇਰਾ ਸਿਰਜਣਹਾਰ ਯਹੋਵਾਹ ਹੁਣ ਇਹ ਆਖਦਾ ਹੈ, ਨਾ ਡਰ, ਕਿਉਂ ਜੋ ਮੈਂ ਤੈਨੂੰ ਛੁਡਾ ਲਿਆ ਹੈ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਤੂੰ ਮੇਰਾ ਹੀ ਹੈਂ ।
Isaiah 43:5 in Panjabi 5 ਤੂੰ ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਮੈਂ ਤੇਰੀ ਅੰਸ ਨੂੰ ਪੂਰਬ ਤੋਂ ਲੈ ਆਵਾਂਗਾ, ਅਤੇ ਤੈਨੂੰ ਪੱਛਮ ਤੋਂ ਇਕੱਠਾ ਕਰਾਂਗਾ ।
Isaiah 44:2 in Panjabi 2 ਯਹੋਵਾਹ ਜਿਸ ਨੇ ਤੈਨੂੰ ਬਣਾਇਆ, ਤੈਨੂੰ ਕੁੱਖ ਤੋਂ ਹੀ ਸਿਰਜਿਆ ਅਤੇ ਜੋ ਤੇਰੀ ਸਹਾਇਤਾ ਕਰੇਗਾ, ਉਹ ਆਖਦਾ ਹੈ, ਨਾ ਡਰ, ਹੇ ਯਾਕੂਬ ਮੇਰੇ ਦਾਸ, ਅਤੇ ਯਿਸ਼ੁਰੂਨ ਜਿਸ ਨੂੰ ਮੈਂ ਚੁਣਿਆ ਹੈ ।
Isaiah 49:8 in Panjabi 8 ਯਹੋਵਾਹ ਇਹ ਆਖਦਾ ਹੈ, ਮੈਂ ਮਨਭਾਉਂਦੇ ਸਮੇਂ ਤੈਨੂੰ ਉੱਤਰ ਦਿੱਤਾ, ਮੈਂ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ, ਅਤੇ ਮੈਂ ਤੇਰੀ ਰੱਖਿਆ ਕਰਾਂਗਾ ਅਤੇ ਤੈਨੂੰ ਪਰਜਾ ਦੇ ਨੇਮ ਲਈ ਦਿਆਂਗਾ, ਤਾਂ ਜੋ ਤੂੰ ਦੇਸ ਨੂੰ ਬਹਾਲ ਕਰੇਂ, ਵਿਰਾਨ ਵਿਰਾਸਤਾਂ ਨੂੰ ਵੰਡੇਂ,
Isaiah 51:12 in Panjabi 12 ਮੈਂ, ਮੈਂ ਹੀ ਉਹ ਹਾਂ ਜੋ ਤੁਹਾਨੂੰ ਦਿਲਾਸਾ ਦਿੰਦਾ ਹਾਂ, ਤੂੰ ਕੌਣ ਹੈਂ ਜੋ ਮਰਨਹਾਰ ਮਨੁੱਖ ਤੋਂ ਡਰੇਂ, ਅਤੇ ਆਦਮ ਵੰਸ ਤੋਂ, ਜਿਹੜਾ ਘਾਹ ਵਾਂਗੂੰ ਹੋ ਜਾਵੇਗਾ ?
Isaiah 52:7 in Panjabi 7 ਜਿਹੜਾ ਖੁਸ਼ਖਬਰੀ ਲੈ ਆਉਂਦਾ ਹੈ, ਉਹ ਦੇ ਪੈਰ ਪਹਾੜਾਂ ਉੱਤੇ ਕਿੰਨੇ ਫੱਬਦੇ ਹਨ ! ਜਿਹੜਾ ਸ਼ਾਂਤੀ ਦੀ ਖ਼ਬਰ ਸੁਣਾਉਂਦਾ, ਭਲਿਆਈ ਦੀ ਖੁਸ਼ਖਬਰੀ ਲਿਆਉਂਦਾ, ਜਿਹੜਾ ਮੁਕਤੀ ਦਾ ਸੰਦੇਸ਼ ਸੁਣਾਉਂਦਾ ਹੈ, ਉਹ ਸੀਯੋਨ ਨੂੰ ਆਖਦਾ ਹੈ, ਤੇਰਾ ਪਰਮੇਸ਼ੁਰ ਰਾਜ ਕਰਦਾ ਹੈ ।
Isaiah 60:19 in Panjabi 19 ਫੇਰ ਦਿਨ ਨੂੰ ਸੂਰਜ ਤੇਰਾ ਚਾਨਣ ਨਾ ਹੋਵੇਗਾ, ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ, ਪਰ ਯਹੋਵਾਹ ਤੇਰਾ ਸਦੀਪਕ ਚਾਨਣ ਹੋਵੇਗਾ, ਅਤੇ ਤੇਰਾ ਪਰਮੇਸ਼ੁਰ ਤੇਰੀ ਸ਼ੋਭਾ ਠਹਿਰੇਗਾ ।
Hosea 1:9 in Panjabi 9 ਤਾਂ ਉਸ ਨੂੰ ਆਖਿਆ, ਇਹ ਦਾ ਨਾਮ ''ਲੋ-ਅੰਮੀ'' ਰੱਖ, ਕਿਉਂ ਜੋ ਤੁਸੀਂ ਮੇਰੀ ਪਰਜਾ ਨਹੀਂ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਨਹੀਂ ਹਾਂ ।
Zechariah 10:12 in Panjabi 12 ਮੈਂ ਉਹਨਾਂ ਨੂੰ ਯਹੋਵਾਹ ਵਿੱਚ ਬਲਵੰਤ ਕਰਾਂਗਾ, ਉਹ ਉਸ ਦੇ ਨਾਮ ਵਿੱਚ ਤੁਰਨ ਫਿਰਨਗੇ, ਯਹੋਵਾਹ ਦਾ ਵਾਕ ਹੈ ।
Zechariah 13:9 in Panjabi 9 ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿਵੇਂ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਉਹ ਮੇਰਾ ਨਾਮ ਲੈ ਕੇ ਪੁਕਾਰਨਗੇ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ ਅਤੇ ਉਹ ਆਖਣਗੇ ਯਹੋਵਾਹ ਮੇਰਾ ਪਰਮੇਸ਼ੁਰ ਹੈ ।
Luke 1:13 in Panjabi 13 ਤਦ ਦੂਤ ਨੇ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਪ੍ਰਾਰਥਨਾ ਸੁਣੀ ਗਈ ਹੈ, ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯੂਹੰਨਾ ਰੱਖੀਂ ।
Luke 1:30 in Panjabi 30 ਦੂਤ ਨੇ ਉਸ ਨੂੰ ਆਖਿਆ, ਹੇ ਮਰਿਯਮ ਨਾ ਡਰ, ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ
Luke 2:10 in Panjabi 10 ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ
John 8:54 in Panjabi 54 ਯਿਸੂ ਨੇ ਉੱਤਰ ਦਿੱਤਾ, “ਜੇਕਰ ਮੈਂ ਆਪਣੇ ਆਪ ਦਾ ਆਦਰ ਚਾਹੁੰਦਾ ਹਾਂ, ਤਾਂ ਉਸ ਆਦਰ ਦੀ ਕੋਈ ਕੀਮਤ ਨਹੀਂ । ਪਰ ਜਿਹੜਾ ਮੇਰਾ ਆਦਰ ਕਰਦਾ ਹੈ, ਮੇਰਾ ਪਿਤਾ ਹੈ ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ ।
Romans 8:31 in Panjabi 31 ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ ।
2 Corinthians 12:9 in Panjabi 9 ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ । ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ ।
Ephesians 3:16 in Panjabi 16 ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ !
Philippians 4:13 in Panjabi 13 ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁੱਝ ਕਰ ਸਕਦਾ ਹਾਂ ।