Isaiah 42:13 in Panjabi 13 ਯਹੋਵਾਹ ਸੂਰਮੇ ਵਾਂਗੂੰ ਨਿੱਕਲੇਗਾ, ਉਹ ਜੋਧੇ ਵਾਂਗੂੰ ਆਪਣੀ ਅਣਖ ਨੂੰ ਉਭਾਰੇਗਾ, ਉਹ ਨਾਰਾ ਮਾਰੇਗਾ, ਉਹ ਕੂਕ ਮਾਰੇਗਾ, ਉਹ ਆਪਣੇ ਵੈਰੀਆਂ ਉੱਤੇ ਫ਼ਤਹ ਪਰਾਪਤ ਕਰੇਗਾ ।
Other Translations King James Version (KJV) The LORD shall go forth as a mighty man, he shall stir up jealousy like a man of war: he shall cry, yea, roar; he shall prevail against his enemies.
American Standard Version (ASV) Jehovah will go forth as a mighty man; he will stir up `his' zeal like a man of war: he will cry, yea, he will shout aloud; he will do mightily against his enemies.
Bible in Basic English (BBE) The Lord will go out as a man of war, he will be moved to wrath like a fighting-man: his voice will be strong, he will give a loud cry; he will go against his attackers like a man of war.
Darby English Bible (DBY) Jehovah will go forth as a mighty man, he will stir up jealousy like a man of war: he will cry, yea, he will shout; he will shew himself mighty against his enemies.
World English Bible (WEB) Yahweh will go forth as a mighty man; he will stir up [his] zeal like a man of war: he will cry, yes, he will shout aloud; he will do mightily against his enemies.
Young's Literal Translation (YLT) Jehovah as a mighty one goeth forth. As a man of war He stirreth up zeal, He crieth, yea, He shrieketh, Against His enemies He showeth Himself mighty.
Cross Reference Exodus 15:1 in Panjabi 1 ਤਦ ਮੂਸਾ ਅਤੇ ਇਸਰਾਏਲੀਆਂ ਨੇ ਯਹੋਵਾਹ ਲਈ ਇਹ ਗੀਤ ਗਾਉਂਦੇ ਹੋਇਆਂ ਆਖਿਆ - ਮੈਂ ਯਹੋਵਾਹ ਲਈ ਗਾਵਾਂਗਾ ਕਿਉਂਕਿ ਉਹ ਬਹੁਤ ਉੱਚਾ ਹੋਇਆ ਹੈ, ਉਸ ਨੇ ਘੋੜੇ ਅਤੇ ਉਸ ਦੇ ਸਵਾਰ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਹੈ ।
Psalm 78:65 in Panjabi 65 ਤਾਂ ਪ੍ਰਭੂ ਸੁੱਤੇ ਹੋਏ ਵਾਂਗੂੰ ਜਾਗ ਉੱਠਿਆ, ਉਸ ਸੂਰਮੇ ਵਾਂਗੂੰ ਜਿਹੜਾ ਨਸ਼ੇ ਵਿੱਚ ਲਲਕਾਰੇ ਮਾਰਦਾ ਹੈ ।
Psalm 110:5 in Panjabi 5 ਪ੍ਰਭੂ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,
Psalm 118:16 in Panjabi 16 ਯਹੋਵਾਹ ਦਾ ਸੱਜਾ ਹੱਥ ਉੱਚਾ ਹੋਇਆ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ ।
Isaiah 9:7 in Panjabi 7 ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ-ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ । ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ ।
Isaiah 26:11 in Panjabi 11 ਹੇ ਯਹੋਵਾਹ, ਤੇਰਾ ਹੱਥ ਚੁੱਕਿਆ ਹੋਇਆ ਹੈ, ਪਰ ਉਹ ਵੇਖਦੇ ਨਹੀਂ, ਉਹ ਪਰਜਾ ਲਈ ਤੇਰੀ ਅਣਖ ਨੂੰ ਵੇਖਣਗੇ ਅਤੇ ਸ਼ਰਮਿੰਦੇ ਹੋਣਗੇ, ਹਾਂ, ਅੱਗ ਤੇਰੇ ਵਿਰੋਧੀਆਂ ਨੂੰ ਭਸਮ ਕਰੇ !
Isaiah 31:4 in Panjabi 4 ਯਹੋਵਾਹ ਨੇ ਮੈਨੂੰ ਇਹ ਆਖਿਆ ਹੈ, ਜਿਵੇਂ ਬੱਬਰ ਸ਼ੇਰ ਜਾਂ ਜੁਆਨ ਬੱਬਰ ਸ਼ੇਰ ਆਪਣੇ ਸ਼ਿਕਾਰ ਉੱਤੇ ਘੂਰਦਾ ਹੈ, ਅਤੇ ਭਾਵੇਂ ਅਯਾਲੀਆਂ ਦੀ ਭੀੜ ਉਹ ਦੇ ਵਿਰੁੱਧ ਸੱਦੀ ਜਾਵੇ, ਤਾਂ ਵੀ ਉਹ ਉਹਨਾਂ ਦੇ ਸ਼ੋਰ ਤੋਂ ਨਹੀਂ ਡਰੇਗਾ, ਨਾ ਉਹਨਾਂ ਦੇ ਰੌਲੇ ਤੋਂ ਘਬਰਵੇਗਾ, ਉਸੇ ਤਰ੍ਹਾਂ ਹੀ ਸੈਨਾਂ ਦਾ ਯਹੋਵਾਹ ਉਤਰੇਗਾ, ਭਈ ਉਹ ਸੀਯੋਨ ਪਰਬਤ ਉੱਤੇ ਅਤੇ ਉਹ ਦੇ ਟਿੱਬੇ ਉੱਤੇ ਯੁੱਧ ਕਰੇ ।
Isaiah 59:16 in Panjabi 16 ਉਹ ਨੇ ਵੇਖਿਆ ਕਿ ਕੋਈ ਮਨੁੱਖ ਨਹੀਂ, ਉਹ ਦੰਗ ਰਹਿ ਗਿਆ ਕਿ ਕੋਈ ਵੀ ਵਿਚੋਲਾ ਨਹੀਂ, ਇਸ ਲਈ ਉਹ ਦੀ ਭੁਜਾ ਨੇ ਆਪ ਹੀ ਉਸ ਲਈ ਬਚਾਓ ਕੀਤਾ, ਅਤੇ ਉਹ ਦੇ ਧਰਮ ਨੇ ਹੀ ਉਸ ਨੂੰ ਸੰਭਾਲਿਆ ।
Isaiah 63:1 in Panjabi 1 ਇਹ ਕੌਣ ਹੈ ਜੋ ਅਦੋਮ ਦੇਸ ਦੇ ਬਾਸਰਾਹ ਤੋਂ ਲਾਲ ਬਸਤਰ ਪਾ ਕੇ ਤੁਰਿਆ ਆਉਂਦਾ ਹੈ ? ਇਹ ਕੌਣ ਹੈ ਜੋ ਪਰਤਾਪ ਦਾ ਲਿਬਾਸ ਪਹਿਨੇ ਹੋਏ ਆਪਣੇ ਬਲ ਦੇ ਵਾਧੇ ਵਿੱਚ ਉਲਾਂਘਾਂ ਭਰਦਾ ਆਉਂਦਾ ਹੈ ? ਇਹ ਮੈਂ ਹਾਂ, ਜੋ ਧਰਮ ਨਾਲ ਬੋਲਦਾ, ਅਤੇ ਬਚਾਉਣ ਲਈ ਸਮਰਥੀ ਹਾਂ ।
Isaiah 66:14 in Panjabi 14 ਤੁਸੀਂ ਵੇਖੋਗੇ ਅਤੇ ਤੁਹਾਡਾ ਦਿਲ ਖੁਸ਼ ਹੋਵੇਗਾ, ਅਤੇ ਤੁਹਾਡੀਆਂ ਹੱਡੀਆਂ ਘਾਹ ਵਾਂਗੂੰ ਹਰੀਆਂ-ਭਰੀਆਂ ਹੋਣਗੀਆਂ ਅਤੇ ਇਹ ਪਰਗਟ ਹੋਵੇਗਾ ਕਿ ਯਹੋਵਾਹ ਦਾ ਹੱਥ ਆਪਣੇ ਦਾਸਾਂ ਉੱਤੇ ਹੈ, ਪਰ ਉਸਦਾ ਕਹਿਰ ਉਸ ਦੇ ਵੈਰੀਆਂ ਉੱਤੇ ਹੈ ।
Jeremiah 25:30 in Panjabi 30 ਤੂੰ ਇਹਨਾਂ ਸਾਰੀਆਂ ਗੱਲਾਂ ਦਾ ਉਹਨਾਂ ਦੇ ਵਿਰੁੱਧ ਅਗੰਮ ਵਾਚੀਂ ਅਤੇ ਤੂੰ ਉਹਨਾਂ ਨੂੰ ਆਖ, - ਯਹੋਵਾਹ ਉਚਿਆਈ ਤੋਂ ਗੱਜੇਗਾ, ਅਤੇ ਆਪਣੇ ਪਵਿੱਤਰ ਨਿਵਾਸ ਤੋਂ ਆਪਣੀਂ ਅਵਾਜ਼ ਦੇਵੇਗਾ । ਉਹ ਬੜੇ ਜ਼ੋਰ ਨਾਲ ਆਪਣੀ ਚਰਾਂਦ ਉੱਤੇ ਗੱਜੇਗਾ, ਅਤੇ ਉਹਨਾਂ ਵਾਂਗੂੰ ਲਲਕਾਰੇਗਾ ਜਿਹੜੇ ਅੰਗੂਰਾਂ ਨੂੰ ਮਿੱਧਦੇ ਹਨ, ਧਰਤੀ ਦੇ ਸਾਰੇ ਵਸਨੀਕਾਂ ਦੇ ਵਿਰੁੱਧ ।
Hosea 11:10 in Panjabi 10 ਉਹ ਯਹੋਵਾਹ ਦੇ ਪਿੱਛੇ ਚੱਲਣਗੇ, ਉਹ ਬਬਰ ਸ਼ੇਰ ਵਾਂਗੂੰ ਗੱਜੇਗਾ, ਜਦ ਉਹ ਗੱਜੇਗਾ, ਉਹ ਦੇ ਪੁੱਤਰ ਕੰਬਦੇ ਹੋਏ ਪੱਛਮ ਵੱਲੋਂ ਆਉਣਗੇ ।
Joel 3:16 in Panjabi 16 ਯਹੋਵਾਹ ਸੀਯੋਨ ਤੋਂ ਗੱਜੇਗਾ ਅਤੇ ਯਰੂਸ਼ਲਮ ਤੋਂ ਆਪਣੀ ਵੱਡੀ ਅਵਾਜ਼ ਸੁਣਾਵੇਗਾ, ਅਕਾਸ਼ ਅਤੇ ਧਰਤੀ ਕੰਬਣਗੇ ਪਰ ਯਹੋਵਾਹ ਆਪਣੀ ਪਰਜਾ ਲਈ ਪਨਾਹ ਅਤੇ ਇਸਰਾਏਲੀਆਂ ਲਈ ਗੜ੍ਹ ਹੋਵੇਗਾ ।
Amos 1:2 in Panjabi 2 ਉਸ ਨੇ ਕਿਹਾ, “ਯਹੋਵਾਹ ਸੀਯੋਨ ਤੋਂ ਗੱਜੇਗਾ ਅਤੇ ਯਰੂਸ਼ਲਮ ਤੋਂ ਆਪਣਾ ਸ਼ਬਦ ਸੁਣਾਵੇਗਾ, ਤਾਂ ਚਰਵਾਹਿਆਂ ਦੀਆਂ ਚਾਰਗਾਹਾਂ ਸੋਗ ਕਰਨਗੀਆਂ ਅਤੇ ਕਰਮਲ ਦੀ ਚੋਟੀ ਸੁੱਕ ਜਾਵੇਗੀ ।”
Nahum 1:2 in Panjabi 2 ਯਹੋਵਾਹ ਅਣਖੀ ਅਤੇ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਯਹੋਵਾਹ ਬਦਲਾ ਲੈਣ ਵਾਲਾ ਅਤੇ ਕ੍ਰੋਧ ਕਰਨ ਵਾਲਾ ਹੈ, ਯਹੋਵਾਹ ਆਪਣੇ ਵਿਰੋਧੀਆਂ ਤੋਂ ਬਦਲਾ ਲੈਣ ਵਾਲਾ ਹੈ ਅਤੇ ਆਪਣੇ ਵੈਰੀਆਂ ਲਈ ਕ੍ਰੋਧ ਰੱਖਦਾ ਹੈ !
Zephaniah 1:18 in Panjabi 18 ਯਹੋਵਾਹ ਦੇ ਕਹਿਰ ਦੇ ਦਿਨ ਵਿੱਚ ਨਾ ਉਹਨਾਂ ਦਾ ਸੋਨਾ, ਨਾ ਉਹਨਾਂ ਦੀ ਚਾਂਦੀ, ਉਹਨਾਂ ਨੂੰ ਛੁਡਾਵੇਗੀ, ਪਰ ਉਹ ਦੀ ਅਣਖ ਦੀ ਅੱਗ ਨਾਲ ਸਾਰੀ ਧਰਤੀ ਭਸਮ ਹੋ ਜਾਵੇਗੀ, ਕਿਉਂ ਜੋ ਉਹ ਪੂਰਾ ਅੰਤ ਕਰੇਗਾ, ਹਾਂ ਧਰਤੀ ਦੇ ਸਭ ਵਾਸੀਆਂ ਦਾ ਅਚਾਨਕ ਅੰਤ ਕਰ ਦੇਵੇਗਾ !
Zephaniah 3:8 in Panjabi 8 ਇਸ ਲਈ ਯਹੋਵਾਹ ਦਾ ਵਾਕ ਹੈ, “ਮੇਰੇ ਲਈ ਠਹਿਰੇ ਰਹੋ, ਉਸ ਦਿਨ ਤੱਕ ਜਦ ਕਿ ਮੈਂ ਲੁੱਟ ਲਈ ਉੱਠਾਂ, ਕਿਉਂ ਜੋ ਮੈਂ ਠਾਣ ਲਿਆ ਕਿ ਕੌਮਾਂ ਨੂੰ ਇੱਕਠਿਆਂ ਕਰਾਂ ਅਤੇ ਰਾਜਾਂ ਨੂੰ ਜਮਾ ਕਰਾਂ, ਤਾਂ ਜੋ ਮੈਂ ਉਨ੍ਹਾਂ ਦੇ ਉੱਤੇ ਆਪਣਾ ਕਹਿਰ, ਅਤੇ ਆਪਣਾ ਸਾਰਾ ਭੜਕਿਆ ਹੋਇਆ ਕ੍ਰੋਧ ਡੋਲ੍ਹ ਦਿਆਂ, ਕਿਉਂ ਜੋ ਸਾਰੀ ਧਰਤੀ ਮੇਰੀ ਅਣਖ ਦੀ ਅੱਗ ਵਿੱਚ ਭਸਮ ਕੀਤੀ ਜਾਵੇਗੀ ।