Isaiah 42:16 in Panjabi 16 ਮੈਂ ਅੰਨ੍ਹਿਆਂ ਨੂੰ ਇੱਕ ਰਾਹ ਉੱਤੇ ਤੋਰਾਂਗਾ, ਜਿਸ ਨੂੰ ਉਹ ਨਹੀਂ ਜਾਣਦੇ, ਅਤੇ ਉਨ੍ਹਾਂ ਮਾਰਗਾਂ ਵਿੱਚ ਉਹਨਾਂ ਦੀ ਅਗਵਾਈ ਕਰਾਂਗਾ ਜਿਨ੍ਹਾਂ ਨੂੰ ਉਹ ਜਾਣਦੇ ਹੀ ਨਹੀਂ । ਮੈਂ ਉਹਨਾਂ ਦੇ ਅੱਗੇ ਹਨੇਰੇ ਨੂੰ ਚਾਨਣ, ਅਤੇ ਵਿੰਗਿਆਂ ਥਾਵਾਂ ਨੂੰ ਸਿੱਧਿਆਂ ਬਣਾ ਦਿਆਂਗਾ । ਮੈਂ ਇਹ ਕੰਮ ਕਰਾਂਗਾ ਅਤੇ ਉਹਨਾਂ ਨੂੰ ਨਾ ਤਿਆਗਾਂਗਾ ।
Other Translations King James Version (KJV) And I will bring the blind by a way that they knew not; I will lead them in paths that they have not known: I will make darkness light before them, and crooked things straight. These things will I do unto them, and not forsake them.
American Standard Version (ASV) And I will bring the blind by a way that they know not; in paths that they know not will I lead them; I will make darkness light before them, and crooked places straight. These things will I do, and I will not forsake them.
Bible in Basic English (BBE) And I will take the blind by a way of which they had no knowledge, guiding them by roads strange to them: I will make the dark places light before them, and the rough places level. These things will I do and will not give them up.
Darby English Bible (DBY) And I will bring the blind by a way that they know not, in paths that they know not will I lead them; I will make darkness light before them, and crooked things straight. These things will I do unto them, and not forsake them.
World English Bible (WEB) I will bring the blind by a way that they don't know; in paths that they don't know will I lead them; I will make darkness light before them, and crooked places straight. These things will I do, and I will not forsake them.
Young's Literal Translation (YLT) And I have caused the blind to go, In a way they have not known, In paths they have not known I cause them to tread, I make a dark place before them become light, And unlevelled places become a plain, These `are' the things I have done to them, And I have not forsaken them.
Cross Reference Joshua 3:4 in Panjabi 4 ਪਰ ਤੁਹਾਡੇ ਅਤੇ ਉਹ ਦੇ ਵਿਚਕਾਰ ਮਿਣਤੀ ਦੇ ਦੋ ਕੁ ਹਜ਼ਾਰ ਹੱਥ ਦਾ ਫ਼ਾਸਲਾ ਹੋਵੇ ਅਤੇ ਉਹ ਦੇ ਨੇੜੇ ਨਾ ਜਾਇਓ ਤਾਂ ਜੋ ਤੁਸੀਂ ਉਹ ਰਾਹ ਨੂੰ ਜਿੱਥੋਂ ਦੀ ਤੁਸੀਂ ਤੁਰਨਾ ਹੈ ਜਾਣੋ ਇਸ ਲਈ ਕਿ ਤੁਸੀਂ ਅੱਜ ਤੋਂ ਪਹਿਲਾਂ ਉਸ ਰਾਹ ਤੋਂ ਕਦੀ ਨਹੀਂ ਲੰਘੇ ।
Psalm 94:14 in Panjabi 14 ਯਹੋਵਾਹ ਤਾਂ ਆਪਣੀ ਪਰਜਾ ਨੂੰ ਨਾ ਛੱਡੇਗਾ, ਨਾ ਆਪਣੀ ਮਿਰਾਸ ਨੂੰ ਤਿਆਗੇਗਾ ।
Ecclesiastes 1:15 in Panjabi 15 ਜੋ ਟੇਢਾ ਹੈ, ਉਹ ਸਿੱਧਾ ਨਹੀਂ ਬਣ ਸਕਦਾ ਅਤੇ ਜਿਹੜਾ ਹੈ ਹੀ ਨਹੀਂ, ਉਹ ਦਾ ਲੇਖਾ ਨਹੀਂ ਹੋ ਸਕਦਾ ।
Ecclesiastes 7:13 in Panjabi 13 ਪਰਮੇਸ਼ੁਰ ਦੇ ਕੰਮ ਨੂੰ ਵੇਖ, ਜਿਸ ਨੂੰ ਉਹ ਨੇ ਟੇਡਾ ਕੀਤਾ ਹੈ, ਉਸ ਨੂੰ ਕੌਣ ਸਿੱਧਾ ਕਰ ਸਕਦਾ ਹੈ ?
Isaiah 29:18 in Panjabi 18 ਉਸ ਦਿਨ ਬੋਲ੍ਹੇ ਪੁਸਤਕ ਦੀਆਂ ਗੱਲਾਂ ਸੁਣਨਗੇ, ਅਤੇ ਅੰਨ੍ਹਿਆਂ ਦੀਆਂ ਅੱਖਾਂ ਧੁੰਦ ਅਤੇ ਹਨੇਰੇ ਵਿੱਚੋਂ ਵੇਖਣਗੀਆਂ,
Isaiah 29:24 in Panjabi 24 ਮਨ ਦੇ ਭਟਕੇ ਹੋਏ ਸਮਝ ਜਾਣਗੇ, ਅਤੇ ਬੁੜ-ਬੁੜਾਉਣ ਵਾਲੇ ਸਿੱਖਿਆ ਪਾਉਣਗੇ ।
Isaiah 30:21 in Panjabi 21 ਅਤੇ ਜਦ ਕਦੀ ਤੁਸੀਂ ਸੱਜੇ ਨੂੰ ਮੁੜੋ ਜਾਂ ਖੱਬੇ ਨੂੰ ਤਾਂ ਤੁਹਾਡੇ ਕੰਨ ਤੁਹਾਡੇ ਪਿੱਛੋਂ ਇੱਕ ਅਵਾਜ਼ ਇਹ ਆਖਦੀ ਹੋਈ ਸੁਣਨਗੇ ਕਿ ਤੁਹਾਡਾ ਰਾਹ ਇਹੋ ਹੀ ਹੈ, ਇਸ ਵਿੱਚ ਚੱਲੋ ।
Isaiah 32:3 in Panjabi 3 ਵੇਖਣ ਵਾਲਿਆਂ ਦੀਆਂ ਅੱਖਾਂ ਬੰਦ ਨਾ ਹੋਣਗੀਆਂ, ਅਤੇ ਸੁਣਨ ਵਾਲਿਆਂ ਦੇ ਕੰਨ ਸੁਣਨਗੇ ।
Isaiah 35:5 in Panjabi 5 ਤਦ ਅੰਨ੍ਹਿਆਂ ਦੀਆਂ ਅੱਖਾਂ ਸੁਜਾਖੀਆਂ ਹੋ ਜਾਣਗੀਆਂ, ਅਤੇ ਬੋਲਿਆਂ ਦੇ ਕੰਨ ਖੁੱਲ੍ਹ ਜਾਣਗੇ ।
Isaiah 35:8 in Panjabi 8 ਉੱਥੇ ਇੱਕ ਸ਼ਾਹੀ ਮਾਰਗ ਹੋਵੇਗਾ, ਅਤੇ ਉਹ ਮਾਰਗ “ਪਵਿੱਤਰ ਮਾਰਗ” ਕਹਾਵੇਗਾ, ਕੋਈ ਅਸ਼ੁੱਧ ਉਹ ਦੇ ਉੱਤੋਂ ਦੀ ਨਹੀਂ ਲੰਘੇਗਾ, ਉਹ ਮਾਰਗ ਛੁਡਾਏ ਹੋਇਆਂ ਦੇ ਲਈ ਹੋਵੇਗਾ । ਉਸ ਉੱਤੇ ਚੱਲਣ ਵਾਲੇ ਭਾਵੇਂ ਮੂਰਖ ਹੋਣ, ਤਾਂ ਵੀ ਕੁਰਾਹੇ ਨਾ ਪੈਣਗੇ ।
Isaiah 40:4 in Panjabi 4 ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਹਾੜ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਖੁਰਦਰਾ ਪੱਧਰਾ ਅਤੇ ਉੱਚੇ-ਨੀਵੇਂ ਸਿੱਧੇ ਕੀਤੇ ਜਾਣਗੇ ।
Isaiah 41:3 in Panjabi 3 ਉਹ ਉਹਨਾਂ ਦਾ ਪਿੱਛਾ ਕਰਦਾ ਹੈ, ਉਹ ਸ਼ਾਂਤੀ ਨਾਲ ਉਸ ਰਾਹ ਤੋਂ ਲੰਘ ਜਾਂਦਾ ਹੈ, ਜਿਸ ਦੇ ਉੱਤੇ ਉਸ ਦੇ ਪੈਰ ਨਹੀਂ ਗਏ ਸਨ ।
Isaiah 45:2 in Panjabi 2 ਮੈਂ ਤੇਰੇ ਅੱਗੇ-ਅੱਗੇ ਚਲਾਂਗਾ, ਅਤੇ ਉੱਚੇ-ਉੱਚੇ ਪਹਾੜਾਂ ਨੂੰ ਪੱਧਰਾ ਕਰਾਂਗਾ, ਮੈਂ ਪਿੱਤਲ ਦੇ ਫਾਟਕ ਭੰਨ ਸੁੱਟਾਂਗਾ, ਅਤੇ ਲੋਹੇ ਦੀਆਂ ਬੇੜੀਆਂ ਵੱਢ ਸੁੱਟਾਂਗਾ ।
Isaiah 48:17 in Panjabi 17 ਯਹੋਵਾਹ ਤੇਰਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੈਨੂੰ ਲਾਭ ਉਠਾਉਣ ਦੀ ਸਿੱਖਿਆ ਦਿੰਦਾ ਹਾਂ, ਜੋ ਤੈਨੂੰ ਉਸ ਰਾਹ ਪਾਉਂਦਾ ਹਾਂ, ਜਿਸ ਰਾਹ ਤੂੰ ਜਾਣਾ ਹੈ ।
Isaiah 54:13 in Panjabi 13 ਤੇਰੇ ਸਾਰੇ ਪੁੱਤਰ ਯਹੋਵਾਹ ਵੱਲੋਂ ਸਿੱਖੇ ਹੋਏ ਹੋਣਗੇ, ਅਤੇ ਤੇਰੇ ਪੁੱਤਰਾਂ ਦੀ ਸ਼ਾਂਤੀ ਬਹੁਤ ਹੋਵੇਗੀ ।
Isaiah 60:1 in Panjabi 1 ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ ।
Isaiah 60:19 in Panjabi 19 ਫੇਰ ਦਿਨ ਨੂੰ ਸੂਰਜ ਤੇਰਾ ਚਾਨਣ ਨਾ ਹੋਵੇਗਾ, ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ, ਪਰ ਯਹੋਵਾਹ ਤੇਰਾ ਸਦੀਪਕ ਚਾਨਣ ਹੋਵੇਗਾ, ਅਤੇ ਤੇਰਾ ਪਰਮੇਸ਼ੁਰ ਤੇਰੀ ਸ਼ੋਭਾ ਠਹਿਰੇਗਾ ।
Jeremiah 31:8 in Panjabi 8 ਵੇਖੋ, ਮੈਂ ਉੱਤਰ ਦੇ ਦੇਸ ਵੱਲੋਂ ਉਹਨਾਂ ਨੂੰ ਲਿਆਵਾਂਗਾ, ਮੈਂ ਉਹਨਾਂ ਨੂੰ ਧਰਤੀ ਦੇ ਦੂਰ ਦਿਆਂ ਹਿੱਸਿਆਂ ਤੋਂ ਇਕੱਠਾ ਕਰਾਂਗਾ, ਉਹਨਾਂ ਵਿੱਚ ਅੰਨ੍ਹੇ ਅਤੇ ਲੰਙੇ, ਗਰਭਣੀ ਔਰਤ ਅਤੇ ਜਣਨ ਦੀਆਂ ਪੀੜਾਂ ਵਾਲੀ ਇਕੱਠੀਆਂ, ਅਤੇ ਇੱਕ ਵੱਡੀ ਸਭਾ ਇੱਥੇ ਮੁੜੇਗੀ !
Jeremiah 32:39 in Panjabi 39 ਮੈਂ ਉਹਨਾਂ ਨੂੰ ਇੱਕ ਦਿਲ ਅਤੇ ਇੱਕ ਮਾਰਗ ਦਿਖਾਵਾਂਗਾ ਭਈ ਉਹ ਸਦਾ ਲਈ ਆਪਣੇ ਅਤੇ ਆਪਣੇ ਪਿੱਛੋਂ ਆਪਣੇ ਪੁੱਤਰਾਂ ਦੀ ਭਲਿਆਈ ਲਈ ਮੈਥੋਂ ਡਰਨ
Ezekiel 14:23 in Panjabi 23 ਉਹ ਵੀ ਜਦ ਤੁਸੀਂ ਉਹਨਾਂ ਦੇ ਚਾਲ-ਚੱਲਣ ਅਤੇ ਉਹਨਾਂ ਦੇ ਕੰਮਾਂ ਨੂੰ ਵੇਖੋਗੇ, ਤਾਂ ਤੁਹਾਡੀ ਤਸੱਲੀ ਹੋਵੇਗੀ ਅਤੇ ਤੁਸੀਂ ਜਾਣੋਗੇ ਕਿ ਜੋ ਕੁੱਝ ਮੈਂ ਕੀਤਾ ਹੈ ਬਿਨਾਂ ਕਾਰਨ ਨਹੀਂ ਕੀਤਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
Hosea 2:6 in Panjabi 6 ਇਸ ਲਈ ਵੇਖ, ਮੈਂ ਤੇਰਾ ਰਾਹ ਕੰਡਿਆਂ ਨਾਲ ਬੰਦ ਕਰ ਦਿਆਂਗਾ, ਮੈਂ ਉਹ ਦੇ ਅੱਗੇ ਕੰਧ ਬਣਾ ਦਿਆਂਗਾ ਤਾਂ ਕਿ ਉਸ ਨੂੰ ਆਪਣਾ ਰਾਹ ਨਾ ਮਿਲੇ ।
Hosea 2:14 in Panjabi 14 ਇਸ ਲਈ ਵੇਖ, ਮੈਂ ਉਹ ਨੂੰ ਮੋਹ ਲਵਾਂਗਾ, ਅਤੇ ਉਹ ਨੂੰ ਉਜਾੜ ਵਿੱਚ ਲੈ ਜਾਂਵਾਂਗਾ, ਅਤੇ ਮੈਂ ਉਹ ਦੇ ਨਾਲ ਦਿਲ ਲੱਗੀ ਦੀਆਂ ਗੱਲਾਂ ਕਰਾਂਗਾ ।
Luke 1:78 in Panjabi 78 ਸਾਡੇ ਪਰਮੇਸ਼ੁਰ ਦੀ ਵੱਡੀ ਦਯਾ ਦੇ ਕਾਰਨ ਮਿਲੇਗੀ ਜਦ ਸਵੇਰ ਦਾ ਚਾਨਣ ਸਵਰਗ ਤੋਂ ਸਾਡੇ ਉੱਤੇ ਚਮਕੇਗਾ,
Luke 3:5 in Panjabi 5 ਹਰੇਕ ਖੱਡ ਭਰੀ ਜਾਵੇਗੀ, ਅਤੇ ਹਰੇਕ ਪਹਾੜ ਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਟੇਡੇ ਮੇਢੇ ਅਤੇ ਖੁਰਦਲੇ ਰਸਤੇ ਸਿੱਧੇ ਅਤੇ ਪੱਧਰੇ ਹੋ ਜਾਣਗੇ,
Romans 5:8 in Panjabi 8 ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ ।
Romans 8:29 in Panjabi 29 ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ, ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਤਾਂ ਜੋ ਉਹ ਦੇ ਪੁੱਤਰ ਦੇ ਸਰੂਪ ਉੱਤੇ ਬਣਨ ਕਿ ਉਹ ਬਹੁਤੇ ਭਰਾਵਾਂ ਵਿੱਚੋਂ ਪਹਿਲੌਠਾ ਹੋਵੇ ।
Ephesians 5:8 in Panjabi 8 ਕਿਉਂ ਜੋ ਤੁਸੀਂ ਅੱਗੇ ਹਨ੍ਹੇਰਾ ਸੀ ਪਰ ਹੁਣ ਪ੍ਰਭੂ ਵਿੱਚ ਹੋ ਕੇ ਚਾਨਣ ਹੋ, ਸੋ ਤੁਸੀਂ ਚਾਨਣ ਦੇ ਪੁੱਤਰਾਂ ਦੀ ਤਰ੍ਹਾਂ ਚਲੋ ।
2 Thessalonians 2:13 in Panjabi 13 ਪਰ ਹੇ ਭਰਾਵੋ, ਪ੍ਰਭੂ ਦੇ ਪਿਆਰਿਓ, ਸਾਨੂੰ ਚਾਹੀਦਾ ਹੈ ਜੋ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੀਏ ਕਿਉਂਕਿ ਪਰਮੇਸ਼ੁਰ ਨੇ ਆਦ ਤੋਂ ਹੀ ਤੁਹਾਨੂੰ ਚੁਣ ਲਿਆ ਜੋ ਆਤਮਾ ਤੋਂ ਪਵਿੱਤਰ ਹੋ ਕੇ ਅਤੇ ਸਚਿਆਈ ਤੇ ਵਿਸ਼ਵਾਸ ਕਰਕੇ ਮੁਕਤੀ ਪਾਓ ।
Hebrews 13:5 in Panjabi 5 ਤੁਸੀਂ ਮਾਇਆ ਦੇ ਲੋਭ ਤੋਂ ਦੂਰ ਰਹੋ । ਜੋ ਕੁੱਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ ।
1 Peter 1:3 in Panjabi 3 ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ ।