Isaiah 42:19 in Panjabi 19 ਮੇਰੇ ਦਾਸ ਤੋਂ ਬਿਨ੍ਹਾਂ ਕੌਣ ਅੰਨ੍ਹਾ ਹੈ ? ਜਾਂ ਮੇਰੇ ਭੇਜੇ ਹੋਏ ਦੂਤ ਨਾਲੋਂ ਜ਼ਿਆਦਾ ਬੋਲਾ ਕੌਣ ਹੈ ? ਮੇਰੇ ਮੇਲੀ ਵਰਗਾ ਅੰਨ੍ਹਾ ਕੌਣ ਹੈ ? ਜਾਂ ਯਹੋਵਾਹ ਦੇ ਦਾਸ ਵਰਗਾ ਅੰਨ੍ਹਾ ਕੌਣ ਹੈ ?
Other Translations King James Version (KJV) Who is blind, but my servant? or deaf, as my messenger that I sent? who is blind as he that is perfect, and blind as the LORD's servant?
American Standard Version (ASV) Who is blind, but my servant? or deaf, as my messenger that I send? who is blind as he that is at peace `with me', and blind as Jehovah's servant?
Bible in Basic English (BBE) Who is blind, but my servant? who has his ears stopped, but he whom I send? who is blind as my true one, or who has his ears shut like the Lord's servant?
Darby English Bible (DBY) Who is blind, but my servant? and deaf, as my messenger whom I sent? Who is blind as he in whom I have trusted, and blind as Jehovah's servant,
World English Bible (WEB) Who is blind, but my servant? or deaf, as my messenger whom I send? Who is blind as he who is at peace, and blind as Yahweh's servant?
Young's Literal Translation (YLT) Who `is' blind but My servant? And deaf as My messenger I send? Who `is' blind as he who is at peace, Yea, blind, as the servant of Jehovah?
Cross Reference Isaiah 6:9 in Panjabi 9 ਉਸ ਨੇ ਆਖਿਆ, ਜਾਹ ਅਤੇ ਇਸ ਪਰਜਾ ਨੂੰ ਆਖ, - ਤੁਸੀਂ ਸੁਣਦੇ ਰਹੋ ਪਰ ਸਮਝੋ ਨਾ, ਅਤੇ ਵੇਖਦੇ ਰਹੋ ਪਰ ਬੁੱਝੋ ਨਾ,
Isaiah 26:3 in Panjabi 3 ਜਿਹੜਾ ਤੇਰੇ ਵਿੱਚ ਲਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ਭਰੋਸਾ ਤੇਰੇ ਉੱਤੇ ਹੈ ।
Isaiah 29:9 in Panjabi 9 ਠਹਿਰੋ ਅਤੇ ਹੈਰਾਨ ਹੋਵੋ ! ਮੌਜਾਂ ਲੁੱਟੋ ਅਤੇ ਅੰਨ੍ਹੇ ਹੋ ਜਾਓ ! ਉਹ ਮਤਵਾਲੇ ਹਨ ਪਰ ਮਧ ਨਾਲ ਨਹੀਂ, ਉਹ ਡਗਮਗਾਉਂਦੇ ਹਨ ਪਰ ਸ਼ਰਾਬ ਨਾਲ ਨਹੀਂ !
Isaiah 41:8 in Panjabi 8 ਪਰ ਤੂੰ, ਹੇ ਇਸਰਾਏਲ, ਮੇਰੇ ਦਾਸ, ਹੇ ਯਾਕੂਬ, ਜਿਸ ਨੂੰ ਮੈਂ ਚੁਣਿਆ ਹੈ, ਮੇਰੇ ਮਿੱਤਰ ਅਬਰਾਹਾਮ ਦੀ ਅੰਸ,
Isaiah 44:26 in Panjabi 26 ਮੈਂ ਆਪਣੇ ਦਾਸ ਦੇ ਬਚਨ ਕਾਇਮ ਰੱਖਦਾ, ਅਤੇ ਆਪਣੇ ਦੂਤਾਂ ਦੀ ਯੋਜਨਾ ਪੂਰੀ ਕਰਦਾ ਹਾਂ, ਮੈਂ ਯਰੂਸ਼ਲਮ ਦੇ ਵਿਖੇ ਆਖਦਾ ਹਾਂ, ਉਹ ਆਬਾਦ ਹੋ ਜਾਵੇਗਾ, ਅਤੇ ਯਹੂਦਾਹ ਦੇ ਸ਼ਹਿਰਾਂ ਦੇ ਵਿਖੇ, ਉਹ ਉਸਾਰੇ ਜਾਣਗੇ ਅਤੇ ਮੈਂ ਉਨ੍ਹਾਂ ਦੇ ਖੰਡਰਾਂ ਨੂੰ ਖੜ੍ਹਾ ਕਰਾਂਗਾ, -
Isaiah 56:10 in Panjabi 10 ਉਹ ਦੇ ਰਾਖੇ ਅੰਨ੍ਹੇ ਹਨ, ਉਹ ਸਾਰੇ ਬੇਸਮਝ ਹਨ, ਉਹ ਸਾਰੇ ਗੁੰਗੇ ਕੁੱਤੇ ਹਨ, ਉਹ ਭੌਂਕ ਨਹੀਂ ਸਕਦੇ, ਉਹ ਸੁਫ਼ਨੇ ਵੇਖਦੇ, ਲੰਮੇ ਪੈਂਦੇ ਅਤੇ ਨੀਂਦਰ ਦੇ ਪ੍ਰੇਮੀ ਹਨ ।
Jeremiah 4:22 in Panjabi 22 ਮੇਰੀ ਪਰਜਾ ਤਾਂ ਮੂਰਖ ਹੈ, ਉਹ ਮੈਨੂੰ ਨਹੀਂ ਜਾਣਦੀ । ਉਹ ਮੂਰਖ ਬੱਚੇ ਹਨ, ਉਹਨਾਂ ਨੂੰ ਕੋਈ ਸਮਝ ਨਹੀਂ । ਉਹ ਬੁਰਿਆਈ ਕਰਨ ਵਿੱਚ ਬੁੱਧਵਾਨ ਹਨ, ਪਰ ਉਹ ਨੇਕੀ ਕਰਨੀ ਨਹੀਂ ਜਾਣਦੇ ।
Jeremiah 5:21 in Panjabi 21 ਹੇ ਮੂਰਖ ਅਤੇ ਬੇਸਮਝ ਲੋਕੋ, ਇਹ ਨੂੰ ਸੁਣੋ ਤਾਂ, ਤੁਸੀਂ ਜਿਹਨਾਂ ਦੀਆਂ ਅੱਖਾਂ ਤਾਂ ਹਨ ਪਰ ਵੇਖਦੇ ਨਹੀਂ, ਜਿਹਨਾਂ ਦੇ ਕੰਨ ਤਾਂ ਹਨ ਪਰ ਸੁਣਦੇ ਨਹੀਂ,
Ezekiel 12:2 in Panjabi 2 ਹੇ ਮਨੁੱਖ ਦੇ ਪੁੱਤਰ ਤੂੰ ਇੱਕ ਵਿਦਰੋਹੀ ਘਰਾਣੇ ਦੇ ਵਿੱਚ ਰਹਿੰਦਾ ਹੈਂ, ਜਿਹਨਾਂ ਦੀਆਂ ਅੱਖਾਂ ਹਨ ਕਿ ਉਹ ਵੇਖਣ ਪਰ ਉਹ ਨਹੀਂ ਵੇਖਦੇ ਅਤੇ ਉਹਨਾਂ ਦੇ ਕੰਨ ਹਨ ਕਿ ਉਹ ਸੁਣਨ ਪਰ ਉਹ ਨਹੀਂ ਸੁਣਦੇ, ਕਿਉਂ ਜੋ ਉਹ ਵਿਦਰੋਹੀ ਘਰਾਣਾ ਹੈ ।
Matthew 13:14 in Panjabi 14 ਉਨ੍ਹਾਂ ਉੱਤੇ ਯਸਾਯਾਹ ਦਾ ਇਹ ਅਗੰਮ ਵਾਕ ਪੂਰਾ ਹੋਇਆ ਕਿ, ਤੁਸੀਂ ਸੁਣੋਗੇ ਪਰ ਸਮਝੋਂਗੇ ਨਹੀਂ, ਅਤੇ ਤੁਸੀਂ ਵੇਖੋਗੇ ਪਰ ਬੁਝੋਗੇ ਨਹੀਂ,
Matthew 15:14 in Panjabi 14 ਉਨ੍ਹਾਂ ਨੂੰ ਜਾਣ ਦਿਓ, ਉਹ ਅੰਨ੍ਹੇ ਆਗੂ ਹਨ ਅਤੇ ਜੇ ਅੰਨ੍ਹਾ ਅੰਨ੍ਹੇ ਦਾ ਆਗੂ ਹੋਵੇ ਤਾਂ ਦੋਵੇਂ ਟੋਏ ਵਿੱਚ ਡਿੱਗਣਗੇ ।
Matthew 23:16 in Panjabi 16 ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਏ ! ਜਿਹੜੇ ਆਖਦੇ ਹੋ ਕਿ ਜੇ ਕੋਈ ਹੈਕਲ ਦੀ ਸਹੁੰ ਖਾਵੇ ਤਾਂ ਕੁੱਝ ਗੱਲ ਨਹੀਂ ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸਹੁੰ ਖਾਵੇ ਤਾਂ ਉਹ ਪੂਰੀ ਕਰਨੀ ਪਵੇਗੀ ।
Mark 8:17 in Panjabi 17 ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ ? ਭਲਾ, ਤੁਸੀਂ ਅਜੇ ਨਹੀਂ ਜਾਣਦੇ ਅਤੇ ਨਹੀਂ ਸਮਝਦੇ ? ਕੀ ਤੁਹਾਡਾ ਮਨ ਕਠੋਰ ਹੋ ਗਿਆ ਹੈ ?
John 7:47 in Panjabi 47 ਫ਼ੇਰ ਫ਼ਰੀਸੀਆਂ ਨੇ ਆਖਿਆ, “ਕੀ ਇਸ ਦਾ ਮਤਲਬ ਇਹ ਹੈ ਕਿ ਉਸ ਨੇ ਤੁਹਾਨੂੰ ਵੀ ਮੂਰਖ ਬਣਾਇਆ ਹੈ ?
John 9:39 in Panjabi 39 ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ । ਮੈਂ ਇਸ ਸੰਸਾਰ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖਦੇ ਹਨ ਅੰਨ੍ਹੇ ਹੋ ਜਾਣ ।”
John 9:41 in Panjabi 41 ਯਿਸੂ ਨੇ ਆਖਿਆ, “ਜੇਕਰ ਤੁਸੀਂ ਸੱਚ-ਮੁੱਚ ਅੰਨ੍ਹੇ ਹੁੰਦੇ, ਤਾਂ ਤੁਸੀਂ ਪਾਪ ਦੇ ਦੋਸ਼ੀ ਨਾ ਹੁੰਦੇ । ਪਰ ਹੁਣ ਤੁਸੀਂ ਆਖਦੇ ਹੋ, ‘ਅਸੀਂ ਵੇਖ ਸਕਦੇ ਹਾਂ,’ ਇਸ ਲਈ ਤੁਹਾਡਾ ਪਾਪ ਬਣਿਆ ਰਹਿੰਦਾ ਹੈ ।”
John 12:40 in Panjabi 40 “ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖੀਆਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ । ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸਕਣ, ਨਾ ਦਿਮਾਗ ਨਾਲ ਸਮਝ ਸਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸਕਾਂ ।”
Romans 2:17 in Panjabi 17 ਪਰ ਜੇਕਰ ਤੂੰ ਯਹੂਦੀ ਅਖਵਾਉਂਦਾ ਅਤੇ ਬਿਵਸਥਾ ਉੱਤੇ ਆਸਰਾ ਰੱਖਦਾ ਅਤੇ ਪਰਮੇਸ਼ੁਰ ਉੱਤੇ ਘਮੰਡ ਕਰਦਾ
Romans 11:7 in Panjabi 7 ਤਾਂ ਫੇਰ ਕੀ ਨਤੀਜਾ ਨਿੱਕਲਿਆ ? ਇਹ ਕਿ ਜਿਸ ਗੱਲ ਦੀ ਇਸਰਾਏਲ ਖ਼ੋਜ ਵਿੱਚ ਸੀ, ਸੋ ਉਹ ਨੂੰ ਨਾ ਲੱਭੀ ਪਰ ਚੁਣਿਆਂ ਹੋਇਆਂ ਨੂੰ ਲੱਭੀ ਹੈ, ਅਤੇ ਬਾਕੀ ਦੇ ਲੋਕਾਂ ਦੇ ਮਨ ਪੱਥਰ ਕੀਤੇ ਗਏ ।
Romans 11:25 in Panjabi 25 ਹੁਣ ਹੇ ਭਰਾਵੋ, ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਆਪਣੀ ਜਾਂਚ ਵਿੱਚ ਸਿਆਣੇ ਬਣ ਬੈਠੋਂ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ, ਕਿਉਂ ਜੋ ਕੁੱਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਅਤੇ ਪਈ ਰਹੇਗੀ ਜਿੰਨਾਂ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ ।
2 Corinthians 3:14 in Panjabi 14 ਪਰ ਉਹਨਾਂ ਦੀ ਬੁੱਧ ਮੋਟੀ ਹੋ ਗਈ, ਕਿਉਂ ਜੋ ਅੱਜ ਤੱਕ ਪੁਰਾਣੇ ਨੇਮ ਦੇ ਪੜ੍ਹਨ ਸਮੇਂ ਉਨ੍ਹਾਂ ਦੇ ਦਿਲਾਂ ਤੇ ਉਹੋ ਪਰਦਾ ਰਹਿੰਦਾ ਹੈ ਅਤੇ ਚੁੱਕਿਆ ਨਹੀਂ ਜਾਂਦਾ ਪਰ ਉਹ ਮਸੀਹ ਵਿੱਚ ਚੁੱਕਿਆ ਜਾਂਦਾ ਹੈ ।
2 Corinthians 4:4 in Panjabi 4 ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ ।