Isaiah 42:3 in Panjabi 3 ਉਹ ਕੁਚਲੇ ਹੋਏ ਕਾਨੇ ਨੂੰ ਨਾ ਭੰਨੇਗਾ, ਨਾ ਨਿੰਮ੍ਹੀ ਬੱਤੀ ਨੂੰ ਬੁਝਾਵੇਗਾ, ਉਹ ਵਫ਼ਾਦਾਰੀ ਨਾਲ ਇਨਸਾਫ਼ ਕਰੇਗਾ ।
Other Translations King James Version (KJV) A bruised reed shall he not break, and the smoking flax shall he not quench: he shall bring forth judgment unto truth.
American Standard Version (ASV) A bruised reed will he not break, and a dimly burning wick will he not quench: he will bring forth justice in truth.
Bible in Basic English (BBE) He will not let a crushed stem be quite broken, and he will not let a feebly burning light be put out: he will go on sending out the true word to the peoples.
Darby English Bible (DBY) A bruised reed shall he not break, and smoking flax shall he not quench: he shall bring forth judgment according to truth.
World English Bible (WEB) A bruised reed will he not break, and a dimly burning wick will he not quench: he will bring forth justice in truth.
Young's Literal Translation (YLT) A bruised reed he breaketh not, And dim flax he quencheth not, To truth he bringeth forth judgment.
Cross Reference Psalm 72:2 in Panjabi 2 ਉਹ ਧਰਮ ਨਾਲ ਤੇਰੀ ਪਰਜਾ ਦਾ ਅਤੇ ਇਨਸਾਫ਼ ਨਾਲ ਤੇਰੇ ਮਸਕੀਨਾਂ ਦਾ ਨਿਆਂ ਕਰੇਗਾ ।
Psalm 96:13 in Panjabi 13 ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਂ ਕਰੇਗਾ ।
Psalm 98:9 in Panjabi 9 ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ ।
Psalm 103:13 in Panjabi 13 ਜਿਵੇਂ ਪਿਤਾ ਆਪਣੇ ਬੱਚਿਆਂ ਦਾ ਤਰਸ ਖਾਂਦਾ ਹੈ, ਤਿਵੇਂ ਯਹੋਵਾਹ ਆਪਣੇ ਡਰਨ ਵਾਲਿਆਂ ਦਾ ਤਰਸ ਖਾਂਦਾ ਹੈ ।
Psalm 147:3 in Panjabi 3 ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨਦਾ ਹੈ ।
Isaiah 11:3 in Panjabi 3 ਅਤੇ ਯਹੋਵਾਹ ਦੇ ਭੈ ਵਿੱਚ ਉਹ ਮਗਨ ਰਹੇਗਾ, ਉਹ ਨਾ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਨਿਆਂ ਕਰੇਗਾ, ਨਾ ਆਪਣੇ ਕੰਨਾਂ ਦੇ ਸੁਣਨ ਅਨੁਸਾਰ ਫ਼ੈਸਲਾ ਦੇਵੇਗਾ ।
Isaiah 35:3 in Panjabi 3 ਢਿੱਲੇ ਹੱਥਾਂ ਨੂੰ ਤਕੜੇ ਕਰੋ, ਅਤੇ ਕੰਬਦੇ ਗੋਡਿਆਂ ਨੂੰ ਮਜ਼ਬੂਤ ਕਰੋ !
Isaiah 40:11 in Panjabi 11 ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ ।
Isaiah 40:29 in Panjabi 29 ਉਹ ਥੱਕੇ ਹੋਏ ਨੂੰ ਬਲ ਦਿੰਦਾ ਹੈ, ਅਤੇ ਨਿਰਬਲ ਦੀ ਸ਼ਕਤੀ ਵਧਾਉਂਦਾ ਹੈ ।
Isaiah 50:4 in Panjabi 4 ਪ੍ਰਭੂ ਯਹੋਵਾਹ ਨੇ ਮੈਨੂੰ ਸੂਝਵਾਨਾਂ ਦੀ ਜ਼ਬਾਨ ਦਿੱਤੀ, ਤਾਂ ਜੋ ਮੈਂ ਜਾਣਾਂ ਕਿ ਹੁੱਸੇ ਹੋਏ ਨੂੰ ਕਿਵੇਂ ਬਚਨ ਨਾਲ ਸਹਾਇਤਾ ਦੇਵਾਂ, ਉਹ ਮੈਨੂੰ ਸਵੇਰੇ ਸਵੇਰੇ ਜਗਾਉਂਦਾ ਹੈ, ਉਹ ਮੇਰੇ ਕੰਨਾਂ ਨੂੰ ਖੋਲ੍ਹਦਾ ਹੈ, ਤਾਂ ਜੋ ਮੈਂ ਚੇਲਿਆਂ ਵਾਂਗੂੰ ਸੁਣਾਂ ।
Isaiah 50:10 in Panjabi 10 ਤੁਹਾਡੇ ਵਿੱਚ ਕੌਣ ਯਹੋਵਾਹ ਤੋਂ ਡਰਦਾ ਹੈ, ਅਤੇ ਉਸ ਦੇ ਦਾਸ ਦੀ ਅਵਾਜ਼ ਸੁਣਦਾ ਹੈ ? ਜਿਹੜਾ ਹਨੇਰੇ ਵਿੱਚ ਚੱਲਦਾ ਅਤੇ ਉਸ ਦੇ ਲਈ ਚਾਨਣ ਨਾ ਹੋਵੇ, ਉਹ ਯਹੋਵਾਹ ਦੇ ਨਾਮ ਉੱਤੇ ਭਰੋਸਾ ਰੱਖੇ, ਅਤੇ ਆਪਣੇ ਪਰਮੇਸ਼ੁਰ ਉੱਤੇ ਢਾਸਣਾ ਲਾਵੇ ।
Isaiah 57:15 in Panjabi 15 ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ ।
Isaiah 61:1 in Panjabi 1 ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖ਼ਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁੱਟਣ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,
Isaiah 66:2 in Panjabi 2 ਯਹੋਵਾਹ ਦਾ ਵਾਕ ਹੈ, ਇਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਇਸ ਤਰ੍ਹਾਂ ਉਹ ਬਣ ਗਏ । ਮੈਂ ਅਜਿਹੇ ਜਨ ਉੱਤੇ ਨਿਗਾਹ ਰੱਖਾਂਗਾ, ਜੋ ਦੀਨ ਅਤੇ ਨਿਮਰ ਆਤਮਾ ਵਾਲਾ ਹੈ ਅਤੇ ਜੋ ਮੇਰੇ ਬਚਨ ਸੁਣ ਕੇ ਕੰਬ ਜਾਂਦਾ ਹੈ ।
Jeremiah 30:12 in Panjabi 12 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਤੇਰਾ ਘਾਓ ਅਸਾਧ ਹੈ, ਅਤੇ ਤੇਰਾ ਫੱਟ ਸਖਤ ਹੈ ।
Jeremiah 31:18 in Panjabi 18 ਮੈਂ ਸੱਚ-ਮੁੱਚ ਅਫਰਾਈਮ ਨੂੰ ਬੁਸ ਬੁਸ ਕਰਦਾ ਸੁਣਿਆ, ਤੈ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਗੂੰ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈ ।
Jeremiah 31:25 in Panjabi 25 ਕਿਉਂ ਜੋ ਮੈਂ ਥੱਕੇ ਹੋਏ ਦੀ ਜਾਨ ਨੂੰ ਤਰਿਪਤ ਕਰਾਂਗਾ ਅਤੇ ਹਰੇਕ ਉਦਾਸ ਜਾਨ ਨੂੰ ਰਜਾ ਦਿਆਂਗਾ
Ezekiel 34:16 in Panjabi 16 ਮੈਂ ਗਵਾਚੀਆਂ ਹੋਈਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਕੱਢੀਆਂ ਹੋਈਆਂ ਨੂੰ ਮੋੜ ਲਿਆਵਾਂਗਾ । ਟੁੱਟੀਆਂ ਨੂੰ ਬੰਨ੍ਹਾਂਗਾ ਅਤੇ ਲਿੱਸੀਆਂ ਨੂੰ ਤਕੜਾ ਕਰਾਂਗਾ, ਪਰ ਮੋਟੀਆਂ ਅਤੇ ਜ਼ੋਰਾਵਰਾਂ ਨੂੰ ਮਾਰਾਂਗਾ, ਮੈਂ ਉਹਨਾਂ ਨੂੰ ਨਿਆਂ ਨਾਲ ਚਾਰਾਂਗਾ ।
Micah 7:9 in Panjabi 9 ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ, ਇਸ ਲਈ ਮੈਂ ਉਹ ਦਾ ਕ੍ਰੋਧ ਸਹਿ ਲਵਾਂਗਾ, ਜਦ ਤੱਕ ਕਿ ਉਹ ਮੇਰਾ ਮੁੱਕਦਮਾ ਨਾ ਲੜੇ, ਅਤੇ ਮੇਰਾ ਇਨਸਾਫ਼ ਨਾ ਕਰੇ । ਉਹ ਮੈਨੂੰ ਚਾਨਣ ਵਿੱਚ ਲੈ ਜਾਵੇਗਾ, ਮੈਂ ਉਹ ਦਾ ਧਰਮ ਵੇਖਾਂਗਾ ।
Matthew 11:28 in Panjabi 28 ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ ।
Matthew 18:10 in Panjabi 10 ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ ।
Luke 22:31 in Panjabi 31 ਹੇ ਸ਼ਮਊਨ, ਸ਼ਮਊਨ ! ਵੇਖ, ਸ਼ੈਤਾਨ ਨੇ ਤੈਨੂੰ ਮੰਗਿਆ ਹੈ, ਜੋ ਕਣਕ ਦੀ ਤਰ੍ਹਾਂ ਤੈਨੂੰ ਛੱਟੇ ।
John 5:30 in Panjabi 30 “ਮੈਂ ਆਪਣੇ ਆਪ ਕੁੱਝ ਨਹੀਂ ਕਰ ਸਕਦਾ । ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ । ਇਸ ਲਈ ਮੇਰਾ ਨਿਆਂ ਠੀਕ ਹੈ । ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ ।
John 20:19 in Panjabi 19 ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ । ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ । ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਣ ਲੱਗਾ, “ਤੁਹਾਨੂੰ ਸ਼ਾਂਤੀ ਮਿਲੇ l”
John 20:27 in Panjabi 27 ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ । ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ । ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ ।”
Hebrews 2:17 in Panjabi 17 ਇਸ ਕਾਰਨ ਚਾਹੀਦਾ ਸੀ ਭਈ ਉਹ ਸਭ ਗੱਲਾਂ ਵਿੱਚ ਆਪਣੇ ਭਾਈਆਂ ਵਰਗਾ ਬਣੇ, ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਬਾਰੇ ਜਿਹੜੀਆਂ ਪਰਮੇਸ਼ੁਰ ਨਾਲ ਸੰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪ੍ਰਾਸਚਿੱਤ ਕਰਨ ਨੂੰ ਦਿਆਲੂ ਅਤੇ ਵਫ਼ਾਦਾਰ ਪ੍ਰਧਾਨ ਜਾਜਕ ਹੋਵੇ ।
Revelation 19:11 in Panjabi 11 ਮੈਂ ਅਕਾਸ਼ ਨੂੰ ਖੁੱਲਿਆ ਹੋਇਆ ਦੇਖਿਆ, ਤਾਂ ਕੀ ਵੇਖਦਾ ਹਾਂ ਭਈ ਇੱਕ ਚਿੱਟਾ ਘੋੜਾ ਹੈ ਅਤੇ ਉਹ ਦਾ ਸਵਾਰ “ਵਫ਼ਾਦਾਰ” ਅਤੇ “ਸੱਚਾ” ਅਖਵਾਉਂਦਾ ਹੈ ਅਤੇ ਉਹ ਧਰਮ ਨਾਲ ਨਿਆਂ ਅਤੇ ਯੁੱਧ ਕਰਦਾ ਹੈ ।