Isaiah 42:4 in Panjabi 4 ਉਹ ਨਾ ਲੜਖੜਾਵੇਗਾ, ਨਾ ਹੌਂਸਲਾ ਛੱਡੇਗਾ, ਜਦ ਤੱਕ ਉਹ ਧਰਤੀ ਉੱਤੇ ਇਨਸਾਫ਼ ਨੂੰ ਕਾਇਮ ਨਾ ਕਰੇ, ਅਤੇ ਟਾਪੂ ਉਹ ਦੀ ਬਿਵਸਥਾ ਨੂੰ ਉਡੀਕਣਗੇ ।
Other Translations King James Version (KJV) He shall not fail nor be discouraged, till he have set judgment in the earth: and the isles shall wait for his law.
American Standard Version (ASV) He will not fail nor be discouraged, till he have set justice in the earth; and the isles shall wait for his law.
Bible in Basic English (BBE) His light will not be put out, and he will not be crushed, till he has given the knowledge of the true God to the earth, and the sea-lands will be waiting for his teaching.
Darby English Bible (DBY) He shall not faint nor be in haste, till he have set justice in the earth: and the isles shall wait for his law.
World English Bible (WEB) He will not fail nor be discouraged, until he have set justice in the earth; and the isles shall wait for his law.
Young's Literal Translation (YLT) He doth not become weak nor bruised, Till he setteth judgment in the earth, And for his law isles wait with hope.
Cross Reference Genesis 49:10 in Panjabi 10 ਯਹੂਦਾਹ ਤੋਂ ਆੱਸਾ ਅਲੱਗ ਨਾ ਹੋਵੇਗਾ ਨਾ ਉਸ ਦੇ ਪੈਰਾਂ ਦੇ ਵਿੱਚੋਂ ਹਾਕਮ ਦਾ ਸੋਟਾ, ਜਦ ਤੱਕ ਸ਼ਾਂਤੀ ਦਾਤਾ ਨਾ ਆਵੇ ਅਤੇ ਲੋਕਾਂ ਦੀ ਆਗਿਆਕਾਰੀ ਉਸੇ ਵੱਲ ਹੋਵੇਗੀ ।
Psalm 22:27 in Panjabi 27 ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,
Psalm 72:8 in Panjabi 8 ਉਹ ਸਮੁੰਦਰ ਤੋਂ ਲੈ ਕੇ ਸਮੁੰਦਰ ਤੱਕ ਅਤੇ ਧਰਤੀ ਤੋਂ ਲੈ ਕੇ ਦਰਿਆ ਦੇ ਬੰਨੇ ਤੱਕ ਰਾਜ ਕਰੇਗਾ ।
Psalm 98:2 in Panjabi 2 ਯਹੋਵਾਹ ਨੇ ਆਪਣੀ ਫਤਿਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ ।
Isaiah 2:2 in Panjabi 2 ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਹਾੜਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ ।
Isaiah 9:7 in Panjabi 7 ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ-ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ । ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ ।
Isaiah 11:9 in Panjabi 9 ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਕੋਈ ਦੁੱਖ ਦੇਵੇਗਾ, ਨਾ ਨਾਸ ਕਰੇਗਾ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਅਜਿਹੀ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਿਆ ਹੋਇਆ ਹੈ ।
Isaiah 24:15 in Panjabi 15 ਇਸ ਲਈ ਪੂਰਬ ਵੱਲੋਂ ਯਹੋਵਾਹ ਦੀ ਮਹਿਮਾ ਕਰੋ, ਸਮੁੰਦਰ ਦੇ ਟਾਪੂਆਂ ਵਿੱਚ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਦੀ ਵਡਿਆਈ ਕਰੋ ।
Isaiah 41:5 in Panjabi 5 ਟਾਪੂਆਂ ਨੇ ਵੇਖਿਆ ਅਤੇ ਡਰ ਗਏ, ਧਰਤੀ ਦੀਆਂ ਹੱਦਾਂ ਕੰਬਦੀਆਂ ਹਨ, ਉਹ ਨੇੜੇ ਹੋ ਕੇ ਅੱਗੇ ਆਉਂਦੇ ਹਨ ।
Isaiah 42:12 in Panjabi 12 ਉਹ ਯਹੋਵਾਹ ਦੀ ਮਹਿਮਾ ਕਰਨ, ਅਤੇ ਟਾਪੂਆਂ ਵਿੱਚ ਉਹ ਦੀ ਉਸਤਤ ਦਾ ਪਰਚਾਰ ਕਰਨ ।
Isaiah 49:1 in Panjabi 1 ਹੇ ਟਾਪੂਓ, ਮੇਰੀ ਸੁਣੋ, ਹੇ ਦੂਰ ਦੀਓ ਕੌਮੋਂ, ਕੰਨ ਲਾਓ ! ਯਹੋਵਾਹ ਨੇ ਮੈਨੂੰ ਢਿੱਡੋਂ ਹੀ ਸੱਦ ਲਿਆ, ਮੇਰੀ ਮਾਂ ਦੀ ਕੁੱਖੋਂ ਉਸ ਨੇ ਮੇਰਾ ਨਾਮ ਲਿਆ ।
Isaiah 49:5 in Panjabi 5 ਹੁਣ ਯਹੋਵਾਹ ਇਹ ਆਖਦਾ ਹੈ, ਜਿਸ ਨੇ ਮੈਨੂੰ ਕੁੱਖੋਂ ਹੀ ਆਪਣਾ ਦਾਸ ਹੋਣ ਲਈ ਸਿਰਜਿਆ ਤਾਂ ਜੋ ਮੈਂ ਯਾਕੂਬ ਨੂੰ ਉਹ ਦੇ ਕੋਲ ਮੋੜ ਲਿਆਵਾਂ, ਅਤੇ ਇਸਰਾਏਲ ਉਹ ਦੇ ਕੋਲ ਇਕੱਠਾ ਕੀਤਾ ਜਾਵੇ, ਮੈਂ ਯਹੋਵਾਹ ਦੀ ਨਿਗਾਹ ਵਿੱਚ ਆਦਰ ਪਾਉਂਦਾ ਹਾਂ, ਅਤੇ ਮੇਰਾ ਪਰਮੇਸ਼ੁਰ ਮੇਰਾ ਬਲ ਹੈ, -
Isaiah 52:13 in Panjabi 13 ਵੇਖੋ, ਮੇਰਾ ਦਾਸ ਸਫ਼ਲ ਹੋਵੇਗਾ, ਉਹ ਉੱਚਾ ਅਤੇ ਉਤਾਹਾਂ ਕੀਤਾ ਜਾਵੇਗਾ, ਉਹ ਅੱਤ ਮਹਾਨ ਹੋਵੇਗਾ ।
Isaiah 53:2 in Panjabi 2 ਉਹ ਤਾਂ ਉਸ ਦੇ ਸਾਹਮਣੇ ਕੂੰਬਲ ਵਾਂਗੂੰ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ, ਅਤੇ ਨਾ ਕੋਈ ਸੁਹੱਪਣ ਸੀ ਕਿ ਅਸੀਂ ਉਸ ਨੂੰ ਪਸੰਦ ਕਰਦੇ ।
Isaiah 55:5 in Panjabi 5 ਵੇਖ, ਤੂੰ ਇੱਕ ਕੌਮ ਨੂੰ ਸੱਦੇਂਗਾ ਜਿਸ ਨੂੰ ਤੂੰ ਨਹੀਂ ਜਾਣਦਾ, ਅਤੇ ਅਜਿਹੀਆਂ ਕੌਮਾਂ ਨੂੰ ਜੋ ਤੈਨੂੰ ਨਹੀਂ ਜਾਣਦੀਆਂ, ਤੇਰੇ ਕੋਲ ਭੱਜੀਆਂ ਆਉਣਗੀਆਂ, ਇਹ ਯਹੋਵਾਹ ਤੇਰੇ ਪਰਮੇਸ਼ੁਰ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਹੋਵੇਗਾ, ਜਿਸ ਨੇ ਤੈਨੂੰ ਸ਼ੋਭਾਮਾਨ ਕੀਤਾ ਹੈ ।
Isaiah 60:9 in Panjabi 9 ਸੱਚ-ਮੁੱਚ ਟਾਪੂ ਮੇਰੀ ਉਡੀਕ ਕਰਨਗੇ, ਸਭ ਤੋਂ ਅੱਗੇ ਤਰਸ਼ੀਸ਼ ਦੇ ਜਹਾਜ਼ ਹੋਣਗੇ, ਤਾਂ ਜੋ ਉਹ ਤੇਰੇ ਪੁੱਤਰਾਂ ਨੂੰ ਉਹਨਾਂ ਦੀ ਚਾਂਦੀ ਤੇ ਸੋਨੇ ਸਮੇਤ ਯਹੋਵਾਹ ਤੇਰੇ ਪਰਮੇਸ਼ੁਰ ਅਰਥਾਤ ਇਸਰਾਏਲ ਦੇ ਪਵਿੱਤਰ ਪੁਰਖ ਲਈ ਤੇਰੇ ਕੋਲ ਦੂਰੋਂ ਲਿਆਉਣ, ਕਿਉਂ ਜੋ ਉਸ ਨੇ ਤੈਨੂੰ ਸ਼ਾਨੋ-ਸ਼ੌਕਤ ਨਾਲ ਭਰਿਆ ਹੈ ।
Isaiah 66:19 in Panjabi 19 ਮੈਂ ਉਹਨਾਂ ਦੇ ਵਿੱਚ ਇੱਕ ਨਿਸ਼ਾਨ ਰੱਖਾਂਗਾ, ਮੈਂ ਉਹਨਾਂ ਵਿੱਚੋਂ ਭਗੌੜੇ ਕੌਮਾਂ ਵੱਲ ਘੱਲਾਂਗਾ ਜਿਨ੍ਹਾਂ ਨੇ ਮੇਰੀ ਧੁੰਮ ਨਹੀਂ ਸੁਣੀ, ਨਾ ਮੇਰਾ ਪਰਤਾਪ ਵੇਖਿਆ ਹੈ ਅਰਥਾਤ ਤਰਸ਼ੀਸ਼, ਪੂਲ ਅਤੇ ਲੂਦ ਵੱਲ ਜੋ ਧਣੁਖ ਕੱਸਦੇ ਹਨ, ਤੂਬਲ ਅਤੇ ਯਾਵਨ ਵੱਲ ਵੀ, ਦੂਰ-ਦੂਰ ਟਾਪੂਆਂ ਵੱਲ, ਉਹ ਮੇਰਾ ਪਰਤਾਪ ਕੌਮਾਂ ਵਿੱਚ ਦੱਸਣਗੇ ।
Micah 4:1 in Panjabi 1 ਆਖਰੀ ਦਿਨਾਂ ਵਿੱਚ ਅਜਿਹਾ ਹੋਵੇਗਾ, ਕਿ ਯਹੋਵਾਹ ਦੇ ਭਵਨ ਦਾ ਪਰਬਤ ਸਾਰਿਆਂ ਪਹਾੜਾਂ ਦੇ ਸਿਰਾਂ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਸਭ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਉਸ ਦੇ ਵੱਲ ਸੋਤੇ ਵਾਂਗੂੰ ਵਗਣਗੀਆਂ ।
Zechariah 2:11 in Panjabi 11 ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਉਹ ਮੇਰੀ ਪਰਜਾ ਹੋਣਗੀਆਂ, ਮੈਂ ਉਹਨਾਂ ਦੇ ਵਿੱਚ ਵੱਸਾਂਗਾ, ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ ।
Matthew 12:21 in Panjabi 21 ਅਤੇ ਉਹ ਦੇ ਨਾਮ ਉੱਤੇ ਪਰਾਈਆਂ ਕੌਮਾਂ ਆਸ ਰੱਖਣਗੀਆਂ ।
John 17:4 in Panjabi 4 ਮੈਂ ਉਹ ਕੰਮ ਪੂਰਾ ਕਰ ਦਿੱਤਾ ਜੋ ਤੂੰ ਮੈਨੂੰ ਕਰਨ ਲਈ ਕਿਹਾ ਅਤੇ ਮੈਂ ਧਰਤੀ ਉੱਤੇ ਤੇਰੀ ਵਡਿਆਈ ਕੀਤੀ ਹੈ ।
Romans 16:26 in Panjabi 26 ਪਰ ਹੁਣ ਪ੍ਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਪਵਿੱਤਰ ਗ੍ਰੰਥਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪ੍ਰਸਿੱਧ ਕੀਤਾ ਗਿਆ ਤਾਂ ਜੋ ਉਹਨਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਏ ।
1 Corinthians 9:21 in Panjabi 21 ਮੈਂ ਜੋ ਪਰਮੇਸ਼ੁਰ ਦੇ ਭਾਣੇ ਬਿਵਸਥਾ ਹੀਣ ਨਹੀਂ ਹਾਂ ਸਗੋਂ ਮਸੀਹ ਦੇ ਭਾਣੇ ਬਿਵਸਥਾ ਅਧੀਨ ਹਾਂ ਬਿਵਸਥਾ ਹੀਣਾਂ ਲਈ ਮੈਂ ਬਿਵਸਥਾ ਹੀਣ ਜਿਹਾ ਬਣਿਆ ਤਾਂ ਜੋ ਮੈਂ ਬਿਵਸਥਾ ਹੀਣਾਂ ਨੂੰ ਖਿੱਚ ਲਿਆਵਾਂ ।
Hebrews 12:2 in Panjabi 2 ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ।
1 Peter 2:22 in Panjabi 22 ਉਹ ਨੇ ਕੋਈ ਪਾਪ ਨਹੀਂ ਕੀਤਾ, ਨਾ ਉਹ ਦੇ ਮੂੰਹ ਵਿੱਚੋਂ ਕੋਈ ਛਲ ਦੀ ਗੱਲ ਨਿੱਕਲੀ l