Isaiah 43:13 in Panjabi 13 ਹਾਂ, ਪ੍ਰਾਚੀਨ ਦਿਨਾਂ ਤੋਂ ਲੈ ਕੇ ਮੈਂ ਹੀ ਉਹ ਹਾਂ, ਅਤੇ ਕੋਈ ਮੇਰੇ ਹੱਥੋਂ ਛੁਡਾ ਨਹੀਂ ਸਕਦਾ, ਮੈਂ ਕਾਰਜ ਕਰਾਂਗਾ ਅਤੇ ਕੌਣ ਉਹ ਨੂੰ ਰੋਕੇਗਾ ?
Other Translations King James Version (KJV) Yea, before the day was I am he; and there is none that can deliver out of my hand: I will work, and who shall let it?
American Standard Version (ASV) Yea, since the day was I am he; and there is none that can deliver out of my hand: I will work, and who can hinder it?
Bible in Basic English (BBE) From time long past I am God, and from this day I am he: there is no one who is able to take you out of my hand: when I undertake a thing, by whom will my purpose be changed?
Darby English Bible (DBY) Yea, since the day was, I [am] HE, and there is none that delivereth out of my hand: I will work, and who shall hinder it?
World English Bible (WEB) Yes, since the day was I am he; and there is none who can deliver out of my hand: I will work, and who can hinder it?
Young's Literal Translation (YLT) Even from the day I `am' He, And there is no deliverer from My hand, I work, and who doth turn it back?
Cross Reference Deuteronomy 28:31 in Panjabi 31 ਤੁਹਾਡਾ ਬਲਦ ਤੁਹਾਡੀਆਂ ਅੱਖਾਂ ਦੇ ਸਾਹਮਣੇ ਮਾਰਿਆ ਜਾਵੇਗਾ ਪਰ ਤੁਸੀਂ ਉਸ ਦਾ ਮਾਸ ਨਹੀਂ ਖਾਓਗੇ, ਤੁਹਾਡਾ ਗਧਾ ਤੁਹਾਡੇ ਸਾਹਮਣੇ ਲੁੱਟ ਵਿੱਚ ਚਲਾ ਜਾਵੇਗਾ ਅਤੇ ਫੇਰ ਮੁੜ ਤੁਹਾਨੂੰ ਨਹੀਂ ਲੱਭੇਗਾ । ਤੁਹਾਡਾ ਇੱਜੜ ਤੁਹਾਡੇ ਵੈਰੀਆਂ ਨੂੰ ਦਿੱਤਾ ਜਾਵੇਗਾ, ਪਰ ਤੁਹਾਡਾ ਕੋਈ ਬਚਾਉਣ ਵਾਲਾ ਨਾ ਹੋਵੇਗਾ ।
Deuteronomy 32:39 in Panjabi 39 ਹੁਣ ਵੇਖੋ ਕਿ ਮੈਂ ਹੀ ਉਹ ਹਾਂ, ਅਤੇ ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਮੈਂ ਹੀ ਮਾਰਦਾ ਹਾਂ ਅਤੇ ਮੈਂ ਹੀ ਜੀਉਂਦਾ ਕਰਦਾ ਹਾਂ, ਮੈਂ ਹੀ ਜ਼ਖਮੀ ਕਰਦਾ ਹਾਂ ਅਤੇ ਮੈਂ ਹੀ ਚੰਗਾ ਕਰਦਾ ਹਾਂ, ਅਤੇ ਕੋਈ ਨਹੀਂ ਹੈ ਜਿਹੜਾ ਮੇਰੇ ਹੱਥੋਂ ਛੁਡਾ ਸਕੇ,
Job 9:12 in Panjabi 12 ਵੇਖੋ, ਜਦ ਉਹ ਖੋਹਣ ਲੱਗੇ ਤਾਂ ਕੌਣ ਉਹ ਨੂੰ ਰੋਕੇਗਾ ? ਕੌਣ ਉਹ ਨੂੰ ਆਖੇਗਾ, ਤੂੰ ਕੀ ਕਰਦਾ ਹੈਂ ?
Job 34:14 in Panjabi 14 ਜੇ ਉਹ ਮਨੁੱਖ ਤੋਂ ਆਪਣਾ ਮਨ ਫੇਰ ਲਵੇ, ਜੇ ਉਹ ਉਸ ਦਾ ਆਤਮਾ ਅਤੇ ਉਸ ਦਾ ਸਾਹ ਆਪਣੇ ਕੋਲ ਇਕੱਠਾ ਕਰ ਲਵੇ,
Job 34:29 in Panjabi 29 ਜਦ ਉਹ ਚੁੱਪ ਰਹਿੰਦਾ ਹੈ ਤਾਂ ਕੌਣ ਉਸ ਨੂੰ ਦੋਸ਼ੀ ਠਹਿਰਾ ਸਕਦਾ ਹੈ ਜਦ ਉਹ ਆਪਣਾ ਮੂੰਹ ਫੇਰ ਲਵੇ ਤਾਂ ਕੌਣ ਉਸ ਦਾ ਦਰਸ਼ਣ ਪਵੇਗਾ ? ਭਾਵੇਂ ਕੌਮ ਲਈ ਭਾਵੇਂ ਇੱਕ ਮਨੁੱਖ ਲਈ, ਉਹ ਦੋਹਾਂ ਨਾਲ ਇੱਕੋ ਜਿਹਾ ਵਿਹਾਰ ਕਰਦਾ ਹੈ,
Psalm 50:22 in Panjabi 22 ਹੁਣ ਤੁਸੀਂ ਜਿਹੜੇ ਪਰਮੇਸ਼ੁਰ ਨੂੰ ਵਿਸਾਰਦੇ ਹੋ ਇਸ ਗੱਲ ਨੂੰ ਸੋਚੋ, ਕਿਤੇ ਅਜਿਹਾ ਨਾ ਹੋਵੇ ਜੋ ਮੈਂ ਤੁਹਾਨੂੰ ਪਾੜ ਸੁੱਟਾਂ, ਅਤੇ ਤੁਹਾਡਾ ਕੋਈ ਛੁਡਾਉਣ ਵਾਲਾ ਨਾ ਹੋਵੇ ।
Psalm 90:2 in Panjabi 2 ਉਸ ਤੋਂ ਪਹਿਲਾਂ ਕਿ ਪਹਾੜ ਉਤਪਤ ਹੋਏ, ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ, ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ ।
Psalm 93:2 in Panjabi 2 ਤੇਰੀ ਰਾਜ ਗੱਦੀ ਆਦ ਤੋਂ ਕਾਇਮ ਹੈ, ਅਨਾਦੀ ਕਾਲ ਤੋਂ ਤੂੰ ਹੀ ਹੈਂ ।
Proverbs 8:23 in Panjabi 23 ਆਦ ਤੋਂ ਸਗੋਂ ਧਰਤੀ ਦੀ ਸਿਰਜਣਾ ਤੋਂ ਪਹਿਲਾਂ ਹੀ, ਮੁੱਢੋਂ ਹੀ ਮੈਂ ਠਹਿਰਾਈ ਗਈ ।
Proverbs 21:30 in Panjabi 30 ਕੋਈ ਬੁੱਧ, ਕੋਈ ਮੱਤ, ਕੋਈ ਸਲਾਹ ਨਹੀਂ, ਜੋ ਯਹੋਵਾਹ ਦੇ ਵਿਰੁੱਧ ਚੱਲੇ ।
Isaiah 14:27 in Panjabi 27 ਸੈਨਾਂ ਦੇ ਯਹੋਵਾਹ ਨੇ ਤਾਂ ਠਾਣ ਲਿਆ ਹੈ, ਸੋ ਕੌਣ ਰੱਦ ਕਰੇਗਾ ? ਉਹ ਦਾ ਹੱਥ ਚੁੱਕਿਆ ਹੋਇਆ ਹੈ, ਸੋ ਕੌਣ ਉਹ ਨੂੰ ਰੋਕੇਗਾ ?
Isaiah 41:4 in Panjabi 4 ਕਿਸ ਨੇ ਇਹ ਕੀਤਾ, ਅਤੇ ਪੀੜ੍ਹੀਆਂ ਨੂੰ ਆਦ ਤੋਂ ਬੁਲਾ ਕੇ ਮੁਕਾਇਆ ? ਮੈਂ, ਯਹੋਵਾਹ ਨੇ ! ਆਦ ਤੋਂ ਅੰਤ ਤੱਕ ਮੈਂ ਉਹੀ ਹਾਂ !
Isaiah 46:10 in Panjabi 10 ਮੈਂ ਆਦ ਤੋਂ ਅੰਤ ਨੂੰ ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ, ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ, ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ ।
Isaiah 57:15 in Panjabi 15 ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ ।
Daniel 4:35 in Panjabi 35 ਧਰਤੀ ਦੇ ਸਾਰੇ ਵਸਨੀਕ ਕੁਝ ਨਹੀਂ ਗਿਣੇ ਜਾਂਦੇ, ਅਤੇ ਉਹ ਸੁਰਗ ਦੀਆਂ ਫ਼ੌਜਾਂ ਵਿੱਚ ਅਤੇ ਜਗਤ ਦੇ ਸਾਰੇ ਵਸਨੀਕਾਂ ਨਾਲ ਜੋ ਕੁਝ ਚਾਹੁੰਦਾ ਹੈ ਕਰਦਾ ਹੈ, ਅਤੇ ਕੋਈ ਨਹੀਂ ਜੋ ਉਹ ਦੇ ਹੱਥ ਨੂੰ ਰੋਕ ਸਕੇ, ਜਾਂ ਉਹ ਨੂੰ ਆਖੇ ਕਿ ਤੂੰ ਕੀ ਕਰਦਾ ਹੈ ?
Hosea 2:10 in Panjabi 10 ਹੁਣ ਮੈਂ ਉਹ ਦੀ ਵਾਸ਼ਨਾ ਨੂੰ ਉਹ ਦੇ ਪ੍ਰੇਮੀਆਂ ਦੇ ਸਾਹਮਣੇ ਖੋਲ੍ਹ ਦਿਆਂਗਾ, ਅਤੇ ਕੋਈ ਉਹ ਨੂੰ ਮੇਰੇ ਹੱਥੋਂ ਛੁਡਾਵੇਗਾ ਨਾ !
Hosea 5:14 in Panjabi 14 ਮੈਂ ਤਾਂ ਆਫਰਾਈਮ ਲਈ ਬੱਬਰ ਸ਼ੇਰ ਵਾਂਗੂੰ ਹੋਵਾਂਗਾ, ਅਤੇ ਯਹੂਦਾਹ ਦੇ ਘਰਾਣੇ ਲਈ ਜੁਆਨ ਸ਼ੇਰ ਵਾਂਗੂੰ, ਮੈਂ, ਹਾਂ, ਮੈਂ ਹੀ ਪਾੜਾਂਗਾ ਅਤੇ ਚਲਾ ਜਾਂਵਾਂਗਾ, ਮੈਂ ਚੁੱਕ ਲੈ ਜਾਂਵਾਂਗਾ ਅਤੇ ਛੁਡਾਉਣ ਵਾਲਾ ਕੋਈ ਨਾ ਹੋਵੇਗਾ ।
Micah 5:2 in Panjabi 2 ਪਰ ਹੇ ਬੈਤਲਹਮ ਅਫ਼ਰਾਥਾਹ, ਭਾਵੇਂ ਤੂੰ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤਾਂ ਵੀ ਤੇਰੇ ਵਿੱਚੋਂ ਮੇਰੇ ਲਈ ਇੱਕ ਪੁਰਖ ਨਿੱਕਲੇਗਾ, ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਸ ਦਾ ਨਿੱਕਲਣਾ ਪ੍ਰਾਚੀਨ ਸਮੇਂ ਤੋਂ, ਸਗੋਂ ਅਨਾਦੀ ਤੋਂ ਹੈ ।
Habakkuk 1:12 in Panjabi 12 ਹੇ ਮੇਰੇ ਪ੍ਰਭੂ ਯਹੋਵਾਹ, ਹੇ ਮੇਰੇ ਪਵਿੱਤਰ ਪਰਮੇਸ਼ੁਰ, ਕੀ ਤੂੰ ਸਦੀਪਕ ਕਾਲ ਤੋਂ ਨਹੀਂ ਹੈਂ ? ਇਸ ਕਾਰਨ ਅਸੀਂ ਨਹੀਂ ਮਰਾਂਗੇ । ਹੇ ਯਹੋਵਾਹ, ਤੂੰ ਉਹਨਾਂ ਨੂੰ ਨਿਆਂ ਕਰਨ ਲਈ ਠਹਿਰਾਇਆ ਹੈ ਅਤੇ ਹੇ ਚੱਟਾਨ, ਤੂੰ ਉਹਨਾਂ ਨੂੰ ਸਜ਼ਾ ਦੇਣ ਲਈ ਨਿਯੁਕਤ ਕੀਤਾ ਹੈ ।
John 1:1 in Panjabi 1 ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ ।
John 8:58 in Panjabi 58 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ । ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ ।”
Romans 9:18 in Panjabi 18 ਸੋ ਉਹ ਜਿਹ ਦੇ ਉੱਤੇ ਚਾਹੁੰਦਾ ਹੈ ਉਹ ਦੇ ਉੱਤੇ ਦਯਾ ਕਰਦਾ ਹੈ, ਅਤੇ ਜਿਹ ਦੇ ਉੱਤੇ ਚਾਹੁੰਦਾ ਉਹ ਦੇ ਉੱਤੇ ਸਖਤੀ ਕਰਦਾ ਹੈ ।
Ephesians 1:11 in Panjabi 11 ਹਾਂ, ਉਸੇ ਵਿੱਚ ਅਸੀਂ ਵੀ ਉਹ ਦੀ ਧਾਰਨਾ ਦੇ ਅਨੁਸਾਰ ਜਿਹੜਾ ਆਪਣੀ ਮਰਜ਼ੀ ਦੇ ਮਤੇ ਅਨੁਸਾਰ ਸੱਭੋ ਕੁੱਝ ਕਰਦਾ ਹੈ ਅੱਗੋਂ ਹੀ ਠਹਿਰਾਏ ਜਾ ਕੇ ਵਾਰਿਸ ਬਣ ਗਏ !
1 Timothy 1:17 in Panjabi 17 ਹੁਣ ਸਦੀਪਕ ਮਹਾਰਾਜ, ਅਵਿਨਾਸ਼ , ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ । ਆਮੀਨ ।
Hebrews 13:8 in Panjabi 8 ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ ।
Revelation 1:8 in Panjabi 8 ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ ।