Isaiah 44:2 in Panjabi 2 ਯਹੋਵਾਹ ਜਿਸ ਨੇ ਤੈਨੂੰ ਬਣਾਇਆ, ਤੈਨੂੰ ਕੁੱਖ ਤੋਂ ਹੀ ਸਿਰਜਿਆ ਅਤੇ ਜੋ ਤੇਰੀ ਸਹਾਇਤਾ ਕਰੇਗਾ, ਉਹ ਆਖਦਾ ਹੈ, ਨਾ ਡਰ, ਹੇ ਯਾਕੂਬ ਮੇਰੇ ਦਾਸ, ਅਤੇ ਯਿਸ਼ੁਰੂਨ ਜਿਸ ਨੂੰ ਮੈਂ ਚੁਣਿਆ ਹੈ ।
Other Translations King James Version (KJV) Thus saith the LORD that made thee, and formed thee from the womb, which will help thee; Fear not, O Jacob, my servant; and thou, Jesurun, whom I have chosen.
American Standard Version (ASV) Thus saith Jehovah that made thee, and formed thee from the womb, who will help thee: Fear not, O Jacob my servant; and thou, Jeshurun, whom I have chosen.
Bible in Basic English (BBE) The Lord who made you, forming you in your mother's body, the Lord, your helper, says, Have no fear, O Jacob my servant, and you, Jeshurun, whom I have taken for myself.
Darby English Bible (DBY) thus saith Jehovah, that made thee, and formed thee from the womb, who helpeth thee, Fear not, Jacob, my servant, and thou, Jeshurun, whom I have chosen.
World English Bible (WEB) Thus says Yahweh who made you, and formed you from the womb, who will help you: Don't be afraid, Jacob my servant; and you, Jeshurun, whom I have chosen.
Young's Literal Translation (YLT) Thus said Jehovah, thy Maker, and thy Former, From the womb He doth help thee; Fear not, my servant Jacob, And Jeshurun, whom I have fixed on.
Cross Reference Deuteronomy 32:15 in Panjabi 15 ਯਸ਼ੁਰੂਨ ਮੋਟਾ ਹੋ ਗਿਆ ਅਤੇ ਦੁਲੱਤੀ ਮਾਰਨ ਲੱਗਾ, ਤੂੰ ਵੀ ਮੋਟਾ ਹੋ ਗਿਆ, ਤੂੰ ਤਕੜਾ ਹੋ ਗਿਆ, ਤੂੰ ਚਰਬੀ ਨਾਲ ਭਰ ਗਿਆ ਹੈਂ । ਤਦ ਉਸ ਨੇ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਆਪਣੀ ਮੁਕਤੀ ਦੀ ਚੱਟਾਨ ਨੂੰ ਹਲਕਾ ਜਾਣਿਆ ।
Deuteronomy 33:5 in Panjabi 5 ਉਹ ਯਸ਼ੁਰੂਨ ਵਿੱਚ ਰਾਜਾ ਸੀ, ਜਦ ਲੋਕਾਂ ਦੇ ਆਗੂ ਇੱਕਠੇ ਹੋਏ, ਅਤੇ ਇਸਰਾਏਲ ਦੇ ਗੋਤ ਜਮਾ ਹੋਏ ।
Psalm 46:5 in Panjabi 5 ਪਰਮੇਸ਼ੁਰ ਉਹ ਦੇ ਵਿੱਚ ਹੈ, ਉਹ ਨਾ ਡੋਲੇਗਾ, ਪਰਮੇਸ਼ੁਰ ਅੰਮ੍ਰਿਤ ਵੇਲੇ ਉਹ ਦੀ ਸਹਾਇਤਾ ਕਰੇਗਾ ।
Psalm 71:6 in Panjabi 6 ਮੈਂ ਜਨਮ ਤੋਂ ਹੀ ਤੇਰੇ ਦੁਆਰਾ ਸੰਭਾਲਿਆ ਗਿਆ ਹਾਂ, ਮੇਰੀ ਮਾਤਾ ਦੀ ਕੁੱਖ ਤੋਂ ਤੂੰ ਹੀ ਮੈਨੂੰ ਕੱਢਿਆ, ਮੈਂ ਸਦਾ ਤੇਰੀ ਉਸਤਤ ਕਰਾਂਗਾ ।
Isaiah 41:10 in Panjabi 10 ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ ।
Isaiah 41:14 in Panjabi 14 ਨਾ ਡਰ, ਹੇ ਕੀੜੇ ਵਰਗੇ ਯਾਕੂਬ, ਹੇ ਛੋਟੇ ਇਸਰਾਏਲ, ਨਾ ਡਰ ! ਮੈਂ ਤੇਰੀ ਸਹਾਇਤਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਤੇਰਾ ਛੁਟਕਾਰਾ ਦੇਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ ।
Isaiah 43:1 in Panjabi 1 ਹੇ ਯਾਕੂਬ, ਤੇਰਾ ਕਰਤਾਰ, ਅਤੇ ਹੇ ਇਸਰਾਏਲ, ਤੇਰਾ ਸਿਰਜਣਹਾਰ ਯਹੋਵਾਹ ਹੁਣ ਇਹ ਆਖਦਾ ਹੈ, ਨਾ ਡਰ, ਕਿਉਂ ਜੋ ਮੈਂ ਤੈਨੂੰ ਛੁਡਾ ਲਿਆ ਹੈ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਤੂੰ ਮੇਰਾ ਹੀ ਹੈਂ ।
Isaiah 43:5 in Panjabi 5 ਤੂੰ ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਮੈਂ ਤੇਰੀ ਅੰਸ ਨੂੰ ਪੂਰਬ ਤੋਂ ਲੈ ਆਵਾਂਗਾ, ਅਤੇ ਤੈਨੂੰ ਪੱਛਮ ਤੋਂ ਇਕੱਠਾ ਕਰਾਂਗਾ ।
Isaiah 43:7 in Panjabi 7 ਹਰੇਕ ਜੋ ਮੇਰੇ ਨਾਮ ਤੋਂ ਸਦਾਉਂਦਾ ਹੈ, ਜਿਸ ਨੂੰ ਮੈਂ ਆਪਣੇ ਪਰਤਾਪ ਲਈ ਉਤਪੰਨ ਕੀਤਾ, ਜਿਸ ਨੂੰ ਮੈਂ ਸਿਰਜਿਆ, ਹਾਂ, ਜਿਸ ਨੂੰ ਮੈਂ ਬਣਾਇਆ ਹੈ ।
Isaiah 43:21 in Panjabi 21 ਮੈਂ ਇਸ ਪਰਜਾ ਨੂੰ ਆਪਣੇ ਲਈ ਸਿਰਜਿਆ ਕਿ ਉਹ ਮੇਰੀ ਉਸਤਤ ਦਾ ਵਰਨਣ ਕਰੇ ।
Isaiah 44:21 in Panjabi 21 ਹੇ ਯਾਕੂਬ, ਇਹਨਾਂ ਗੱਲਾਂ ਨੂੰ ਯਾਦ ਰੱਖ, ਅਤੇ ਤੂੰ ਵੀ ਹੇ ਇਸਰਾਏਲ, ਤੂੰ ਮੇਰਾ ਦਾਸ ਜੋ ਹੈਂ, ਮੈਂ ਤੈਨੂੰ ਸਿਰਜਿਆ, ਤੂੰ ਮੇਰਾ ਦਾਸ ਹੈਂ, ਹੇ ਇਸਰਾਏਲ, ਮੈਂ ਤੈਨੂੰ ਨਾ ਵਿਸਾਰਾਂਗਾ ।
Isaiah 44:24 in Panjabi 24 ਯਹੋਵਾਹ ਤੇਰਾ ਛੁਡਾਉਣ ਵਾਲਾ, ਜਿਸ ਨੇ ਤੈਨੂੰ ਕੁੱਖ ਵਿੱਚ ਸਿਰਜਿਆ ਇਹ ਆਖਦਾ ਹੈ, ਮੈਂ ਯਹੋਵਾਹ ਸਾਰੀਆਂ ਚੀਜ਼ਾਂ ਦਾ ਕਰਤਾ ਹਾਂ, ਮੈਂ ਇਕੱਲਾ ਅਕਾਸ਼ਾਂ ਦਾ ਤਾਣਨ ਵਾਲਾ ਹਾਂ, ਅਤੇ ਮੈਂ ਆਪ ਹੀ ਧਰਤੀ ਦਾ ਵਿਛਾਉਣ ਵਾਲਾ ਹਾਂ ।
Isaiah 46:3 in Panjabi 3 ਹੇ ਯਾਕੂਬ ਦੇ ਘਰਾਣੇ, ਮੇਰੀ ਸੁਣੋ, ਨਾਲੇ ਇਸਰਾਏਲ ਦੇ ਘਰਾਣੇ ਦੇ ਸਾਰੇ ਬਚੇ ਹੋਇਓ, ਤੁਸੀਂ ਜਿਨ੍ਹਾਂ ਨੂੰ ਮੈਂ ਜਨਮ ਤੋਂ ਸੰਭਾਲਿਆ ਅਤੇ ਕੁੱਖੋਂ ਹੀ ਚੁੱਕੀ ਫਿਰਦਾ ਰਿਹਾ,
Isaiah 49:1 in Panjabi 1 ਹੇ ਟਾਪੂਓ, ਮੇਰੀ ਸੁਣੋ, ਹੇ ਦੂਰ ਦੀਓ ਕੌਮੋਂ, ਕੰਨ ਲਾਓ ! ਯਹੋਵਾਹ ਨੇ ਮੈਨੂੰ ਢਿੱਡੋਂ ਹੀ ਸੱਦ ਲਿਆ, ਮੇਰੀ ਮਾਂ ਦੀ ਕੁੱਖੋਂ ਉਸ ਨੇ ਮੇਰਾ ਨਾਮ ਲਿਆ ।
Jeremiah 1:5 in Panjabi 5 ਇਹ ਤੋਂ ਪਹਿਲਾਂ ਕਿ ਮੈਂ ਤੈਨੂੰ ਕੁੱਖ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸਾਂ, ਇਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਠਹਿਰਾਇਆ ।
Ezekiel 16:4 in Panjabi 4 ਤੇਰਾ ਜਨਮ ਇਸ ਤਰ੍ਹਾਂ ਹੋਇਆ ਕਿ ਜਿਸ ਦਿਨ ਤੂੰ ਜਨਮ ਲਿਆ ਨਾ ਤੇਰਾ ਨਾੜੂ ਕੱਟਿਆ ਗਿਆ, ਨਾ ਤੈਨੂੰ ਪਾਣੀ ਨਾਲ ਨੁਹਾ ਕੇ ਸਾਫ਼ ਕੀਤਾ ਗਿਆ, ਨਾ ਤੇਰੇ ਉੱਤੇ ਲੂਣ ਮਲਿਆ ਗਿਆ ਅਤੇ ਤੂੰ ਪੋਤੜਿਆਂ ਵਿੱਚ ਲਪੇਟੀ ਨਾ ਗਈ ।
Ezekiel 20:5 in Panjabi 5 ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਚੁਣ ਲਿਆ ਅਤੇ ਯਾਕੂਬ ਦੇ ਘਰਾਣੇ ਨਾਲ ਸਹੁੰ ਖਾਧੀ ਅਤੇ ਮਿਸਰ ਦੇਸ ਵਿੱਚ ਆਪਣੇ ਆਪ ਨੂੰ ਉਹਨਾਂ ਉੱਤੇ ਪਰਗਟ ਕੀਤਾ, ਮੈਂ ਉਹਨਾਂ ਦੇ ਸਾਹਮਣੇ ਸਹੁੰ ਖਾ ਕੇ ਆਖਿਆ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
Luke 12:32 in Panjabi 32 ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ ।
Romans 8:30 in Panjabi 30 ਅਤੇ ਜਿਨ੍ਹਾਂ ਨੂੰ ਉਹ ਨੇ ਅੱਗਿਓਂ ਠਹਿਰਾਇਆ ਉਸ ਨੇ ਉਹਨਾਂ ਨੂੰ ਸੱਦਿਆ ਵੀ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਉਹਨਾਂ ਨੂੰ ਧਰਮੀ ਵੀ ਠਹਿਰਾਇਆ ਅਤੇ ਜਿਨ੍ਹਾਂ ਨੂੰ ਉਸ ਨੇ ਧਰਮੀ ਠਹਿਰਾਇਆ ਉਹਨਾਂ ਨੂੰ ਵਡਿਆਈ ਵੀ ਦਿੱਤੀ ।
Ephesians 1:4 in Panjabi 4 ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ !
1 Thessalonians 1:4 in Panjabi 4 ਹੇ ਭਰਾਵੋ, ਪਰਮੇਸ਼ੁਰ ਦੇ ਪਿਆਰਿਓ, ਅਸੀਂ ਜਾਣਦੇ ਹਾਂ ਕਿ ਤੁਸੀਂ ਚੁਣੇ ਹੋਏ ਹੋ ।
Hebrews 4:16 in Panjabi 16 ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਚੱਲੀਏ ਕਿ ਅਸੀਂ ਦਯਾ ਪ੍ਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਸਮੇਂ ਸਿਰ ਸਾਡੀ ਸਹਾਇਤਾ ਕਰੇ ।