Isaiah 44:20 in Panjabi 20 ਉਹ ਸੁਆਹ ਖਾਂਦਾ ਹੈ, ਇੱਕ ਛਲੀਏ ਦਿਲ ਨੇ ਉਹ ਨੂੰ ਕੁਰਾਹੇ ਪਾਇਆ, ਉਹ ਆਪਣੀ ਜਾਨ ਨੂੰ ਛੁਡਾ ਨਹੀਂ ਸਕਦਾ, ਨਾ ਕਹਿ ਸਕਦਾ ਹੈ, ਕੀ ਮੇਰੇ ਸੱਜੇ ਹੱਥ ਵਿੱਚ ਇਹ ਚੀਜ਼ ਝੂਠ ਨਹੀਂ ?
Other Translations King James Version (KJV) He feedeth on ashes: a deceived heart hath turned him aside, that he cannot deliver his soul, nor say, Is there not a lie in my right hand?
American Standard Version (ASV) He feedeth on ashes; a deceived heart hath turned him aside; and he cannot deliver his soul, nor say, Is there not a lie in my right hand?
Bible in Basic English (BBE) As for him whose food is the dust of a dead fire, he has been turned from the way by a twisted mind, so that he is unable to keep himself safe by saying, What I have here in my hand is false.
Darby English Bible (DBY) He feedeth on ashes; a deceived heart hath turned him aside, that he cannot deliver his soul, nor say, Is there not a lie in my right hand?
World English Bible (WEB) He feeds on ashes; a deceived heart has turned him aside; and he can't deliver his soul, nor say, Is there not a lie in my right hand?
Young's Literal Translation (YLT) Feeding on ashes, the heart is deceived, It hath turned him aside, And he delivereth not his soul, nor saith: `Is there not a lie in my right hand?'
Cross Reference 1 Kings 22:20 in Panjabi 20 ਤਾਂ ਯਹੋਵਾਹ ਨੇ ਆਖਿਆ, ਕੌਣ ਅਹਾਬ ਨੂੰ ਭਰਮਾਏਗਾ ਜੋ ਉਹ ਚੜ੍ਹ ਕੇ ਰਾਮੋਥ ਗਿਲਆਦ ਕੋਲ ਡਿੱਗ ਮਰੇ ? ਤਾਂ ਇੱਕ ਇਸ ਤਰ੍ਹਾਂ ਬੋਲਿਆ ਅਤੇ ਇੱਕ ਉਸ ਤਰ੍ਹਾਂ ਬੋਲਿਆ ।
Job 15:2 in Panjabi 2 “ਭਲਾ, ਬੁੱਧੀਮਾਨ ਹਵਾਈ ਗਿਆਨ ਵਿੱਚ ਉੱਤਰ ਦੇਵੇ, ਅਤੇ ਆਪਣਾ ਪੇਟ ਪੂਰਬ ਦੀ ਹਵਾ ਨਾਲ ਭਰੇ ?
Job 15:31 in Panjabi 31 ਉਹ ਵਿਅਰਥ ਗੱਲਾਂ ਉੱਤੇ ਭਰੋਸਾ ਕਰਕੇ ਆਪਣੇ ਆਪ ਨੂੰ ਧੋਖਾ ਨਾ ਦੇਵੇ ਕਿਉਂ ਜੋ ਉਸ ਦਾ ਬਦਲਾ ਵਿਅਰਥ ਹੀ ਹੋਵੇਗਾ ।
Psalm 102:9 in Panjabi 9 ਮੈਂ ਤਾਂ ਰੋਟੀ ਵਾਂਗੂੰ ਸੁਆਹ ਫੱਕਦਾ ਹਾਂ, ਅਤੇ ਆਪਣੇ ਪੀਣ ਵਿੱਚ ਅੰਝੂ ਮਿਲਾਉਂਦਾ ਹਾਂ ।
Proverbs 15:14 in Panjabi 14 ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ, ਪਰ ਮੂਰਖ ਲੋਕ ਮੂਰਖਤਾ ਦੇ ਨਾਲ ਪੇਟ ਭਰਦੇ ਹਨ ।
Isaiah 28:15 in Panjabi 15 ਤੁਸੀਂ ਤਾਂ ਕਹਿੰਦੇ ਹੋ ਕਿ ਅਸੀਂ ਮੌਤ ਨਾਲ ਨੇਮ ਬੰਨ੍ਹਿਆ ਅਤੇ ਪਤਾਲ ਨਾਲ ਇਕਰਾਰ ਕੀਤਾ ਹੈ, ਜਦ ਬਿਪਤਾ ਦਾ ਹੜ੍ਹ ਆ ਝੁੱਲੇਗਾ, ਤਾਂ ਉਹ ਸਾਡੇ ਨੇੜੇ ਨਾ ਆਵੇਗਾ, ਕਿਉਂ ਜੋ ਅਸੀਂ ਝੂਠ ਨੂੰ ਆਪਣੀ ਪਨਾਹ ਬਣਾਇਆ, ਅਤੇ ਧੋਖੇ ਵਿੱਚ ਅਸੀਂ ਆਪ ਨੂੰ ਲੁਕਾਇਆ ਹੈ, -
Isaiah 59:3 in Panjabi 3 ਤੁਹਾਡੇ ਹੱਥ ਤਾਂ ਲਹੂ ਨਾਲ ਲਿੱਬੜੇ ਹੋਏ ਹਨ, ਅਤੇ ਤੁਹਾਡੀਆਂ ਉਂਗਲੀਆਂ ਬਦੀ ਨਾਲ, ਤੁਹਾਡੇ ਬੁੱਲ੍ਹ ਝੂਠ ਨਾਲ ਭਰੇ ਹਨ ਅਤੇ ਤੁਹਾਡੀ ਜੀਭ ਬਦੀ ਬਕਦੀ ਹੈ ।
Isaiah 59:13 in Panjabi 13 ਅਸੀਂ ਯਹੋਵਾਹ ਦਾ ਅਪਰਾਧ ਕੀਤਾ ਅਤੇ ਉਸ ਤੋਂ ਮੁੱਕਰ ਗਏ, ਅਸੀਂ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਣੋਂ ਹੱਟ ਗਏ, ਅਸੀਂ ਜ਼ੁਲਮ ਕੀਤਾ ਅਤੇ ਵਿਦਰੋਹੀ ਹੋ ਗਏ, ਅਸੀਂ ਮਨੋਂ ਜੁਗਤੀ ਕਰ ਕੇ ਝੂਠੀਆਂ ਗੱਲਾਂ ਕੀਤੀਆਂ ।
Jeremiah 16:19 in Panjabi 19 ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁੱਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ, - ਸਾਡੇ ਪਿਉ-ਦਾਦਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਹਨਾਂ ਤੋਂ ਕੁੱਝ ਲਾਭ ਨਹੀਂ ।
Hosea 4:12 in Panjabi 12 ਮੇਰੀ ਪਰਜਾ ਆਪਣੀ ਲੱਕੜੀ ਤੋਂ ਪੁੱਛਦੀ ਹੈ, ਅਤੇ ਉਹਨਾਂ ਦੀ ਸੋਟੀ ਉਹਨਾਂ ਨੂੰ ਦੱਸਦੀ ਹੈ, ਵਿਭਚਾਰ ਦੀ ਰੂਹ ਨੇ ਉਹਨਾਂ ਨੂੰ ਭਟਕਾਇਆ ਹੋਇਆ ਹੈ, ਉਹ ਆਪਣੇ ਪਰਮੇਸ਼ੁਰ ਦੀ ਅਧੀਨਤਾਈ ਵਿੱਚੋਂ ਬਾਹਰ ਜਾ ਕੇ ਵਿਭਚਾਰ ਕਰਦੇ ਹਨ ।
Hosea 12:1 in Panjabi 1 ਅਫ਼ਰਾਈਮ ਹਵਾ ਖਾਂਦਾ ਹੈ, ਅਤੇ ਪੂਰਬੀ ਹਵਾ ਦਾ ਪਿੱਛਾ ਕਰਦਾ ਹੈ, ਉਹ ਸਾਰਾ ਦਿਨ ਝੂਠ ਤੇ ਲੁੱਟ ਮਾਰ ਵਧਾਉਂਦੇ ਹਨ, ਉਹ ਅੱਸ਼ੂਰ ਨਾਲ ਨੇਮ ਬੰਨ੍ਹਦਾ ਹੈ, ਅਤੇ ਮਿਸਰ ਨੂੰ ਤੇਲ ਲੈ ਜਾਇਆ ਜਾਂਦਾ ਹੈ ।
Habakkuk 2:18 in Panjabi 18 ਘੜੇ ਹੋਏ ਬੁੱਤ ਦਾ ਕੀ ਲਾਭ ਹੈ, ਜੋ ਉਸ ਦੇ ਬਣਾਉਣ ਵਾਲੇ ਨੇ ਉਸ ਨੂੰ ਘੜਿਆ ਹੈ ? ਫੇਰ ਝੂਠ ਸਿਖਾਉਣ ਵਾਲੀ ਅਤੇ ਢਲੀ ਹੋਈ ਮੂਰਤ ਵਿੱਚ ਕੀ ਲਾਭ ਵੇਖ ਕੇ ਉਸ ਨੂੰ ਬਣਾਉਣ ਵਾਲਾ ਉਸ ਉੱਤੇ ਭਰੋਸਾ ਰੱਖਦਾ ਹੈ ਕਿ ਉਹ ਗੁੰਗੇ ਬੁੱਤ ਬਣਾਵੇ ?
Luke 15:16 in Panjabi 16 ਅਤੇ ਉਹ ਉਨ੍ਹਾਂ ਛਿੱਲਕਿਆਂ ਨਾਲ ਜੋ ਸੂਰ ਖਾਂਦੇ ਸਨ, ਆਪਣਾ ਪੇਟ ਭਰਨਾ ਚਾਹੁੰਦਾ ਸੀ ਪਰ ਕਿਸੇ ਨੇ ਉਸ ਨੂੰ ਕੁੱਝ ਨਾ ਦਿੱਤਾ ।
Romans 1:20 in Panjabi 20 ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ ।
Romans 1:25 in Panjabi 25 ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਸ੍ਰਿਸ਼ਟੀ ਦੀ ਪੂਜਾ ਅਤੇ ਬੰਦਗੀ ਕੀਤੀ, ਨਾ ਕਿ ਉਸ ਸਿਰਜਣਹਾਰ ਦੀ ਜਿਹੜਾ ਜੁੱਗੋ-ਜੁੱਗ ਧੰਨ ਹੈ, ਆਮੀਨ ।
Romans 1:28 in Panjabi 28 ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ ।
2 Thessalonians 2:9 in Panjabi 9 ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ ।
1 Timothy 4:2 in Panjabi 2 ਇਹ ਝੂਠ ਬੋਲਣ ਵਾਲਿਆਂ ਦੇ ਕਪਟ ਤੋਂ ਹੋਵੇਗਾ, ਜਿੰਨ੍ਹਾ ਦਾ ਆਪਣਾ ਹੀ ਵਿਵੇਕ ਗਰਮ ਲੋਹੇ ਨਾਲ ਦਾਗਿਆ ਹੋਇਆ ਹੈ ।
2 Timothy 2:13 in Panjabi 13 ਭਾਵੇਂ ਅਸੀਂ ਬੇਵਫ਼ਾ ਹੋਈਏ, ਪਰ ਉਹ ਵਫਾਦਾਰ ਰਹਿੰਦਾ ਹੈ ਕਿਉਂ ਜੋ ਉਹ ਆਪਣਾ ਇਨਕਾਰ ਨਹੀਂ ਕਰ ਸਕਦਾ ।
2 Timothy 3:13 in Panjabi 13 ਪਰ ਦੁਸ਼ਟ ਮਨੁੱਖ ਅਤੇ ਛਲੀਏ ਧੋਖਾ ਦਿੰਦੇ ਅਤੇ ਧੋਖਾ ਖਾਂਦੇ, ਬੁਰੇ ਤੋਂ ਬੁਰੇ ਹੁੰਦੇ ਜਾਣਗੇ ।
Revelation 12:9 in Panjabi 9 ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ ।
Revelation 13:14 in Panjabi 14 ਅਤੇ ਉਨ੍ਹਾਂ ਨਿਸ਼ਾਨੀਆਂ ਦੇ ਕਾਰਨ ਜੋ ਉਸ ਦਰਿੰਦੇ ਦੇ ਸਾਹਮਣੇ ਵਿਖਾਉਂਣ ਦਾ ਉਹ ਨੂੰ ਅਧਿਕਾਰ ਦਿੱਤਾ ਗਿਆ ਸੀ ਉਹ ਧਰਤੀ ਦੇ ਵਾਸੀਆਂ ਨੂੰ ਭਰਮਾਉਂਦਾ ਹੈ ਅਤੇ ਧਰਤੀ ਦੇ ਵਾਸੀਆਂ ਨੂੰ ਆਖਦਾ ਹੈ ਕਿ ਉਸ ਦਰਿੰਦੇ ਦੀ ਮੂਰਤ ਬਣਾਓ ਜਿਹ ਨੂੰ ਤਲਵਾਰ ਦੀ ਸੱਟ ਵੱਜੀ ਅਤੇ ਉਹ ਜਿਉਂਦਾ ਰਿਹਾ ।
Revelation 18:23 in Panjabi 23 ਅਤੇ ਦੀਵੇ ਦੀ ਰੋਸ਼ਨੀ ਤੇਰੇ ਵਿੱਚ ਫੇਰ ਕਦੀ ਨਾ ਚਮਕੇਗੀ, ਲਾੜੀ ਅਤੇ ਲਾੜੇ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ । ਤੇਰੇ ਵਪਾਰੀ ਤਾਂ ਧਰਤੀ ਦੇ ਮਹਾਂ ਪੁਰਖ ਸਨ, ਅਤੇ ਸਾਰੀਆਂ ਕੌਮਾਂ ਤੇਰੀ ਜਾਦੂਗਰੀ ਨਾਲ ਭਰਮਾਈਆਂ ਗਈਆਂ,
Revelation 20:3 in Panjabi 3 ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਬੰਦ ਕਰਕੇ ਉਹ ਦੇ ਉੱਤੇ ਮੋਹਰ ਲਾਈ ਜੋ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ, ਜਿਨ੍ਹਾਂ ਚਿਰ ਹਜ਼ਾਰ ਸਾਲ ਪੂਰਾ ਨਾ ਹੋ ਜਾਵੇ । ਇਸ ਤੋਂ ਬਾਅਦ ਜ਼ਰੂਰੀ ਹੈ ਭਈ ਉਹ ਥੋੜ੍ਹੇ ਸਮਾਂ ਲਈ ਛੱਡਿਆ ਜਾਵੇ ।