Isaiah 44:25 in Panjabi 25 ਮੈਂ ਝੂਠੇ ਨਬੀਆਂ ਦੇ ਨਿਸ਼ਾਨ ਵਿਅਰਥ ਕਰਦਾਂ ਹਾਂ, ਅਤੇ ਭਵਿੱਖ ਦੱਸਣ ਵਾਲਿਆਂ ਨੂੰ ਮੂਰਖ ਬਣਾਉਂਦਾ ਹਾਂ, ਮੈਂ ਸਿਆਣਿਆਂ ਨੂੰ ਪਿੱਛੇ ਹਟਾਉਂਦਾ, ਅਤੇ ਉਹਨਾਂ ਦਾ ਗਿਆਨ ਬੇਵਕੂਫੀ ਬਣਾ ਦਿੰਦਾ ਹਾਂ ।
Other Translations King James Version (KJV) That frustrateth the tokens of the liars, and maketh diviners mad; that turneth wise men backward, and maketh their knowledge foolish;
American Standard Version (ASV) that frustrateth the signs of the liars, and maketh diviners mad; that turneth wise men backward, and maketh their knowledge foolish;
Bible in Basic English (BBE) Who makes the signs of those who give word of the future come to nothing, so that those who have knowledge of secret arts go off their heads; turning the wise men back, and making their knowledge foolish:
Darby English Bible (DBY) -- he that frustrateth the tokens of the liars, and maketh diviners mad; that turneth wise men backward, and maketh their knowledge foolish;
World English Bible (WEB) who frustrates the signs of the liars, and makes diviners mad; who turns wise men backward, and makes their knowledge foolish;
Young's Literal Translation (YLT) Making void the tokens of devisers, And diviners it maketh mad, Turning the wise backward, And their knowledge it maketh foolish.
Cross Reference Exodus 9:11 in Panjabi 11 ਤਾਂ ਜਾਦੂਗਰ ਅੰਗਿਆਰਿਆਂ ਦੇ ਕਾਰਨ ਮੂਸਾ ਦੇ ਅੱਗੇ ਖੜੇ ਨਾ ਹੋ ਸਕੇ ਕਿਉਂ ਜੋ ਜਾਦੂਗਰਾਂ ਅਤੇ ਸਾਰੇ ਮਿਸਰੀਆਂ ਦੇ ਅੰਗਿਆਰੇ ਨਿੱਕਲੇ ਹੋਏ ਸਨ ।
2 Samuel 15:31 in Panjabi 31 ਕਿਸੇ ਨੇ ਦਾਊਦ ਨੂੰ ਦੱਸਿਆ, ਅਹੀਥੋਫ਼ਲ ਵੀ ਅਬਸ਼ਾਲੋਮ ਦੇ ਨਾਲ ਹੈ, ਤਦ ਦਾਊਦ ਨੇ ਆਖਿਆ, ਹੇ ਯਹੋਵਾਹ, ਮੈਂ ਤੇਰੇ ਅੱਗੇ ਬੇਨਤੀ ਕਰਦਾਂ ਹਾਂ ਕਿ ਅਹੀਥੋਫ਼ਲ ਦੀ ਸਲਾਹ ਨੂੰ ਮੂਰਖਤਾਈ ਵਿੱਚ ਬਦਲ ਦੇ ।
2 Samuel 16:23 in Panjabi 23 ਅਹੀਥੋਫ਼ਲ ਦੀ ਸਲਾਹ, ਜੋ ਉਹ ਉਨ੍ਹਾਂ ਦਿਨਾਂ ਵਿੱਚ ਦਿੰਦਾ ਸੀ, ਅਜਿਹੀ ਮੰਨੀ ਜਾਂਦੀ ਸੀ, ਜਾਣੋ ਜਿਵੇਂ ਕੋਈ ਪਰਮੇਸ਼ੁਰ ਦਾ ਬਚਨ ਪਾਉਂਦਾ ਹੈ । ਸੋ ਅਹੀਥੋਫ਼ਲ ਦੀ ਸਲਾਹ ਦਾਊਦ ਅਤੇ ਅਬਸ਼ਾਲੋਮ ਦੇ ਨਾਲ ਇਸ ਤਰ੍ਹਾਂ ਦੀ ਸੀ ।
2 Samuel 17:23 in Panjabi 23 ਜਦ ਅਹੀਥੋਫ਼ਲ ਨੇ ਵੇਖਿਆ ਕਿ ਮੇਰੀ ਸਲਾਹ ਅਨੁਸਾਰ ਕੰਮ ਨਹੀਂ ਕੀਤਾ ਗਿਆ ਤਾਂ ਉਸ ਨੇ ਆਪਣੇ ਗਧੇ ਉੱਤੇ ਕਾਠੀ ਪਾਈ ਅਤੇ ਉਸ ਉੱਤੇ ਬੈਠ ਕੇ ਆਪਣੇ ਸ਼ਹਿਰ ਵਿੱਚ ਘਰ ਨੂੰ ਗਿਆ ਅਤੇ ਆਪਣੇ ਘਰਾਣੇ ਨੂੰ ਸੰਭਾਲ ਕੇ ਆਪਣੇ ਆਪ ਨੂੰ ਫਾਹੇ ਲਾ ਲਿਆ ਅਤੇ ਮਰ ਗਿਆ ਅਤੇ ਆਪਣੇ ਪਿਤਾ ਦੀ ਕਬਰ ਵਿੱਚ ਦੱਬਿਆ ਗਿਆ ।
1 Kings 22:11 in Panjabi 11 ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਙ ਬਣਾਏ ਅਤੇ ਆਖਿਆ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਇਨ੍ਹਾਂ ਨਾਲ ਤੁਸੀਂ ਅਰਾਮੀਆਂ ਨੂੰ ਜਦ ਤੱਕ ਉਹ ਮੁੱਕ ਨਾ ਜਾਣ ਧਸੀ ਜਾਓਗੇ
1 Kings 22:22 in Panjabi 22 ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ । ਤਾਂ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਂਗਾ । ਜਾ ਅਤੇ ਇਸ ਤਰ੍ਹਾਂ ਕਰ ।
1 Kings 22:37 in Panjabi 37 ਸੋ ਪਾਤਸ਼ਾਹ ਮਰ ਗਿਆ ਅਤੇ ਉਹ ਨੂੰ ਸਾਮਰਿਯਾ ਵਿੱਚ ਲੈ ਗਏ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਸਾਮਰਿਯਾ ਵਿੱਚ ਦੱਬ ਦਿੱਤਾ ।
2 Chronicles 18:11 in Panjabi 11 ਅਤੇ ਸਾਰੇ ਨਬੀ ਐਉਂ ਅਗੰਮ ਵਾਚ ਰਹੇ ਸਨ ਕਿ ਰਾਮੋਥ ਗਿਲਆਦ ਉੱਤੇ ਚੜ੍ਹ ਜਾਓ ਅਤੇ ਫਤਹ ਪਾਓ ਕਿਉਂ ਜੋ ਯਹੋਵਾਹ ਉਹ ਨੂੰ ਪਾਤਸ਼ਾਹ ਦੇ ਹੱਥ ਵਿੱਚ ਕਰ ਦੇਵੇਗਾ ।
2 Chronicles 18:34 in Panjabi 34 ਅਤੇ ਲੜਾਈ ਉਸ ਦਿਨ ਵੱਧ ਗਈ ਪਰ ਤਾਂ ਵੀ ਇਸਰਾਏਲ ਦਾ ਪਾਤਸ਼ਾਹ ਅਰਾਮੀਆਂ ਦੇ ਸਾਹਮਣੇ ਰਥ ਉੱਤੇ ਥੰਮਿਆ ਰਿਹਾ ਅਤੇ ਸੂਰਜ ਦੇ ਡੁੱਬਣ ਦੇ ਸਮੇਂ ਉਹ ਮਰ ਗਿਆ ।
Job 5:12 in Panjabi 12 ਉਹ ਚਲਾਕਾਂ ਦੀਆਂ ਯੋਜਨਾਵਾਂ ਨੂੰ ਵਿਅਰਥ ਕਰ ਦਿੰਦਾ ਹੈ, ਅਤੇ ਉਹਨਾਂ ਦੇ ਹੱਥ ਸਫ਼ਲ ਨਹੀਂ ਹੁੰਦੇ ।
Psalm 33:10 in Panjabi 10 ਯਹੋਵਾਹ ਕੌਮਾਂ ਦੀ ਸਲਾਹ ਨੂੰ ਅਕਾਰਥ ਕਰਦਾ, ਲੋਕਾਂ ਦੀਆਂ ਜੁਗਤਾਂ ਨੂੰ ਵਿਅਰਥ ਕਰ ਦਿੰਦਾ ਹੈ ।
Isaiah 19:11 in Panjabi 11 ਸੋਆਨ ਦੇ ਹਾਕਮ ਨਿਰੇ ਮੂਰਖ ਹੀ ਹਨ, ਫ਼ਿਰਊਨ ਦੇ ਸਿਆਣੇ ਸਲਾਹਕਾਰਾਂ ਦੀ ਸਲਾਹ ਖਚਰਪੁਣਾ ਹੀ ਹੈ । ਫੇਰ ਤੁਸੀਂ ਕਿਵੇਂ ਫ਼ਿਰਊਨ ਨੂੰ ਆਖਦੇ ਹੋ, ਮੈਂ ਸਿਆਣਿਆਂ ਦਾ ਪੁੱਤਰ ਹਾਂ, ਅਤੇ ਪ੍ਰਾਚੀਨ ਦੇ ਰਾਜਿਆਂ ਦੀ ਅੰਸ ਹਾਂ ?
Isaiah 29:14 in Panjabi 14 ਇਸ ਲਈ ਵੇਖੋ, ਮੈਂ ਫੇਰ ਇਸ ਪਰਜਾ ਨਾਲ ਅਚਰਜ ਕੰਮ ਕਰਾਂਗਾ, ਅਚਰਜ ਅਤੇ ਅਜੂਬਾ ਕੰਮ, ਅਤੇ ਉਹਨਾਂ ਦੇ ਬੁੱਧੀਵਾਨਾਂ ਦੀ ਬੁੱਧ ਨਾਸ ਹੋ ਜਾਵੇਗੀ, ਅਤੇ ਉਹਨਾਂ ਦੇ ਚਤਰਿਆਂ ਦੀ ਚਤਰਾਈ ਲੁਕਾਈ ਜਾਵੇਗੀ ।
Isaiah 47:12 in Panjabi 12 ਤੂੰ ਆਪਣੀਆਂ ਝਾੜਾ-ਫੂਕੀਆਂ ਵਿੱਚ, ਅਤੇ ਆਪਣੀਆਂ ਜਾਦੂਗਰੀਆਂ ਦੇ ਵਾਧੇ ਵਿੱਚ ਕਾਇਮ ਰਹਿ, ਜਿਨ੍ਹਾਂ ਵਿੱਚ ਤੂੰ ਆਪਣੀ ਜੁਆਨੀ ਤੋਂ ਮਿਹਨਤ ਕੀਤੀ, ਸ਼ਾਇਦ ਤੈਨੂੰ ਲਾਭ ਹੋ ਸੱਕੇ, ਸ਼ਾਇਦ ਤੂੰ ਉਹਨਾਂ ਨੂੰ ਡਰਾ ਸਕੇਂ !
Jeremiah 27:9 in Panjabi 9 ਤੁਸੀਂ ਆਪਣੇ ਨਬੀਆਂ, ਆਪਣੇ ਫਲ ਪਾਉਣ ਵਾਲਿਆਂ, ਸੁਫ਼ਨਾ ਵੇਖਣ ਵਾਲਿਆਂ, ਰਮਲੀਆਂ ਅਤੇ ਜਾਦੂਗਰਾਂ ਦੀ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਕਿ ਤੁਸੀਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰੋਗੇ
Jeremiah 28:9 in Panjabi 9 ਉਹ ਨਬੀ ਜਿਹੜਾ ਸ਼ਾਂਤੀ ਲਈ ਅਗੰਮ ਵਾਚਦਾ ਹੈ, ਜਦ ਉਸ ਨਬੀ ਦੀ ਗੱਲ ਪੂਰੀ ਹੋਵੇਗੀ ਤਦ ਜਾਣਿਆ ਜਾਵੇਗਾ ਕਿ ਉਹ ਨਬੀ ਨੂੰ ਸੱਚ-ਮੁੱਚ ਯਹੋਵਾਹ ਨੇ ਭੇਜਿਆ ਸੀ
Jeremiah 49:7 in Panjabi 7 ਅਦੋਮ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਕੀ ਤੇਮਾਨ ਵਿੱਚ ਹੋਰ ਬੁੱਧੀ ਨਾ ਰਹੀ ? ਕੀ ਸਮਝ ਵਾਲਿਆਂ ਵਿੱਚੋਂ ਸਲਾਹ ਦਾ ਨਾਸ ਹੋ ਗਿਆ ? ਕੀ ਉਹਨਾਂ ਦੀ ਬੁੱਧੀ ਮਿਟ ਗਈ ?
Jeremiah 50:36 in Panjabi 36 ਬੜ ਬੋਲਿਆਂ ਉੱਤੇ ਤਲਵਾਰ ਹੈ, ਕਿ ਉਹ ਮੂਰਖ ਹੋ ਜਾਣ ! ਉਹ ਦੇ ਸੂਰਮਿਆਂ ਉੱਤੇ ਤਲਵਾਰ ਹੈ, ਕਿ ਉਹ ਘਾਬਰ ਜਾਣ !
Jeremiah 51:57 in Panjabi 57 ਮੈਂ ਉਸ ਦੇ ਸਰਦਾਰਾਂ ਅਤੇ ਬੁੱਧੀਵਾਨਾਂ ਨੂੰ ਉਸ ਦੇ ਸੂਬੇਦਾਰਾਂ, ਉਸ ਦੇ ਰਈਸਾਂ, ਉਸ ਦੇ ਸੂਰਮਿਆਂ ਨੂੰ ਖੀਵੇਂ ਕਰਾਂਗਾ, ਉਹ ਸਦਾ ਦੀ ਨੀਂਦ ਸੌਂ ਜਾਣਗੇ ਅਤੇ ਨਾ ਜਾਗਣਗੇ ! ਰਾਜਾ ਦਾ ਵਾਕ ਹੈ ਜਿਹ ਦਾ ਨਾਮ ਸੈਨਾਂ ਦਾ ਯਹੋਵਾਹ ਹੈ ।
Daniel 1:20 in Panjabi 20 ਬੁੱਧ ਤੇ ਸਮਝ ਦੇ ਵਿਖੇ ਜੋ ਕੁਝ ਰਾਜਾ ਉਹਨਾਂ ਨੂੰ ਪੁੱਛਦਾ ਸੀ, ਉਸ ਵਿੱਚ ਉਹ ਸਾਰੇ ਜਾਦੂਗਰਾਂ ਅਤੇ ਜੋਤਸ਼ੀਆਂ ਨਾਲੋਂ ਜਿਹੜੇ ਉਹ ਦੇ ਸਾਰੇ ਦੇਸ਼ ਵਿੱਚ ਸਨ, ਦਸ ਗੁਣਾਂ ਨਿਪੁੰਨ ਸਨ ।
Daniel 2:10 in Panjabi 10 ਕਸਦੀਆਂ ਨੇ ਰਾਜੇ ਨੂੰ ਉੱਤਰ ਦਿੱਤਾ ਕਿ ਧਰਤੀ ਉੱਤੇ ਕੋਈ ਅਜਿਹਾ ਮਨੁੱਖ ਨਹੀਂ ਜਿਹੜਾ ਰਾਜੇ ਦੇ ਮਨ ਦੀ ਗੱਲ ਦੱਸ ਸਕੇ, ਨਾ ਕੋਈ ਅਜਿਹਾ ਰਾਜਾ ਜਾਂ ਸਰਦਾਰ ਜਾਂ ਹਾਕਮ ਅਜਿਹਾ ਹੋਇਆ ਹੈ ਜਿਸ ਨੇ ਕਿਸੇ ਜਾਦੂਗਰ, ਜੋਤਸ਼ੀ ਜਾਂ ਕਸਦੀ ਕੋਲੋਂ ਅਜਿਹੀ ਗੱਲ ਪੁੱਛੀ ਹੋਵੇ !
Daniel 4:7 in Panjabi 7 ਤਦ ਜਾਦੂਗਰ, ਜੋਤਸ਼ੀ, ਕਸਦੀ ਤੇ ਅਗੰਮ-ਵਾਚਕ ਹਾਜ਼ਰ ਹੋਏ ਤਾਂ ਮੈਂ ਸੁਫ਼ਨਾ ਉਹਨਾਂ ਦੇ ਅੱਗੇ ਸੁਣਾਇਆ ਪਰ ਉਹਨਾਂ ਨੇ ਮੈਨੂੰ ਉਹ ਦਾ ਅਰਥ ਨਾ ਦੱਸਿਆ ।
Daniel 5:6 in Panjabi 6 ਤਦ ਰਾਜਾ ਘਬਰਾ ਗਿਆ ਅਤੇ ਉਹ ਦੀਆਂ ਚਿੰਤਾਂ ਨੇ ਉਹ ਨੂੰ ਪਰੇਸ਼ਾਨ ਕੀਤਾ ਐਥੋਂ ਤੱਕ ਕਿ ਉਹ ਦੇ ਲੱਕ ਦੇ ਜੋੜ ਢਿੱਲੇ ਪੈ ਗਏ ਤੇ ਉਹ ਦੇ ਗੋਡੇ ਇੱਕ ਦੂਜੇ ਨਾਲ ਟਕਰਾਉਣ ਲੱਗ ਪਏ ।
1 Corinthians 1:20 in Panjabi 20 ਕਿੱਥੇ ਬੁੱਧਵਾਨ ? ਕਿੱਥੇ ਉਪਦੇਸ਼ਕ ? ਕਿੱਥੇ ਇਸ ਜੁੱਗ ਦਾ ਵਿਵਾਦੀ ? ਕੀ ਪਰਮੇਸ਼ੁਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾਈ ਨਹੀਂ ਠਹਿਰਾਇਆ ? ।
1 Corinthians 3:19 in Panjabi 19 ਇਸ ਸੰਸਾਰ ਦਾ ਗਿਆਨ ਪਰਮੇਸ਼ੁਰ ਦੇ ਭਾਣੇ ਮੂਰਖਤਾ ਹੈ ਕਿਉਂ ਜੋ ਲਿਖਿਆ ਹੋਇਆ ਹੈ, ਉਹ ਗਿਆਨੀਆਂ ਨੂੰ ਉਹਨਾਂ ਦੀ ਹੀ ਚਤਰਾਈ ਵਿੱਚ ਫਸਾ ਦਿੰਦਾ ਹੈ ।