Isaiah 44:26 in Panjabi 26 ਮੈਂ ਆਪਣੇ ਦਾਸ ਦੇ ਬਚਨ ਕਾਇਮ ਰੱਖਦਾ, ਅਤੇ ਆਪਣੇ ਦੂਤਾਂ ਦੀ ਯੋਜਨਾ ਪੂਰੀ ਕਰਦਾ ਹਾਂ, ਮੈਂ ਯਰੂਸ਼ਲਮ ਦੇ ਵਿਖੇ ਆਖਦਾ ਹਾਂ, ਉਹ ਆਬਾਦ ਹੋ ਜਾਵੇਗਾ, ਅਤੇ ਯਹੂਦਾਹ ਦੇ ਸ਼ਹਿਰਾਂ ਦੇ ਵਿਖੇ, ਉਹ ਉਸਾਰੇ ਜਾਣਗੇ ਅਤੇ ਮੈਂ ਉਨ੍ਹਾਂ ਦੇ ਖੰਡਰਾਂ ਨੂੰ ਖੜ੍ਹਾ ਕਰਾਂਗਾ, -
Other Translations King James Version (KJV) That confirmeth the word of his servant, and performeth the counsel of his messengers; that saith to Jerusalem, Thou shalt be inhabited; and to the cities of Judah, Ye shall be built, and I will raise up the decayed places thereof:
American Standard Version (ASV) that confirmeth the word of his servant, and performeth the counsel of his messengers; that saith of Jerusalem, She shall be inhabited; and of the cities of Judah, They shall be built, and I will raise up the waste places thereof;
Bible in Basic English (BBE) Who makes the word of his servants certain, and gives effect to the purposes of his representatives; who says of Jerusalem, Her people will come back to her; and of the towns of Judah, I will give orders for their building, and will make her waste places fertile again:
Darby English Bible (DBY) that confirmeth the word of his servant, and performeth the counsel of his messengers; that saith to Jerusalem, Thou shalt be inhabited; and to the cities of Judah, Ye shall be built up, and I will raise up their ruins;
World English Bible (WEB) who confirms the word of his servant, and performs the counsel of his messengers; who says of Jerusalem, She shall be inhabited; and of the cities of Judah, They shall be built, and I will raise up the waste places of it;
Young's Literal Translation (YLT) Confirming the word of His servant, The counsel of His messengers it perfecteth, Who is saying of Jerusalem, She is inhabited, And of cities of Judah, They shall be built, and her wastes I raise up,
Cross Reference Exodus 11:4 in Panjabi 4 ਮੂਸਾ ਨੇ ਆਖਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਅੱਧੀ ਕੁ ਰਾਤ ਨੂੰ ਮਿਸਰ ਦੇ ਵਿੱਚੋਂ ਦੀ ਲੰਘਣ ਵਾਲਾ ਹਾਂ
Exodus 12:29 in Panjabi 29 ਤਾਂ ਅੱਧੀ ਰਾਤ ਨੂੰ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਨੇ ਮਿਸਰ ਦੇਸ ਦੇ ਹਰ ਇੱਕ ਜੇਠੇ ਨੂੰ ਫ਼ਿਰਊਨ ਦੇ ਜੇਠੇ ਤੋਂ ਲੈ ਕੇ ਜਿਹੜਾ ਉਹ ਦੇ ਸਿੰਘਾਸਣ ਉੱਤੇ ਬੈਠਣ ਵਾਲਾ ਸੀ ਉਸ ਬੰਧੂਏ ਦੇ ਜੇਠੇ ਤੱਕ ਜਿਹੜਾ ਭੋਰੇ ਵਿੱਚ ਸੀ ਨਾਲੇ ਡੰਗਰ ਦੇ ਹਰ ਇੱਕ ਜੇਠੇ ਨੂੰ ਮਾਰ ਸੁੱਟਿਆ ।
1 Kings 13:3 in Panjabi 3 ਅਤੇ ਉਸ ਨੇ ਉੱਸੇ ਦਿਨ ਇੱਕ ਨਿਸ਼ਾਨੀ ਦਿੱਤੀ ਕਿ ਉਹ ਨਿਸ਼ਾਨੀ ਜਿਹੜੀ ਯਹੋਵਾਹ ਬੋਲਿਆ ਹੈ ਇਹ ਹੈ ਕਿ ਵੇਖੋ ਜਗਵੇਦੀ ਪਾਟ ਜਾਵੇਗੀ ਅਤੇ ਉਹ ਸੁਆਹ ਜਿਹੜੀ ਉਹ ਦੇ ਉੱਤੇ ਹੋਵੇਗੀ ਢਿਲਕ ਜਾਵੇਗੀ ।
1 Kings 18:36 in Panjabi 36 ਤਾਂ ਤਕਾਲਾਂ ਦੀ ਭੇਟ ਚੜ੍ਹਾਉਣ ਦੇ ਵੇਲੇ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨਬੀ ਨੇ ਨੇੜੇ ਆ ਕੇ ਆਖਿਆ, ਹੇ ਯਹੋਵਾਹ ਅਬਰਾਹਾਮ, ਇਸਹਾਕ ਤੇ ਇਸਰਾਏਲ ਦੇ ਪਰਮੇਸ਼ੁਰ, ਅੱਜ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਵਿੱਚ ਪਰਮੇਸ਼ੁਰ ਹੈਂ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ ।
Ezra 2:70 in Panjabi 70 ਤਦ ਜਾਜਕ ਅਤੇ ਲੇਵੀ ਅਤੇ ਪਰਜਾ ਵਿੱਚੋਂ ਕੁਝ, ਅਤੇ ਗਾਇਕ ਅਤੇ ਦਰਬਾਨ ਅਤੇ ਨਥੀਨੀਮ ਭਾਵ ਹੈਕਲ ਵਿੱਚ ਸੇਵਾ ਕਰਨ ਵਾਲੇ ਆਪਣੇ ਸ਼ਹਿਰਾਂ ਵਿੱਚ ਅਤੇ ਬਾਕੀ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਵੱਸ ਗਏ ।
Nehemiah 1:3 in Panjabi 3 ਤਦ ਉਹਨਾਂ ਨੇ ਮੈਨੂੰ ਕਿਹਾ, “ਉਹ ਬਚੇ ਹੋਏ ਲੋਕ ਜਿਹੜੇ ਗ਼ੁਲਾਮੀ ਤੋਂ ਛੁੱਟ ਕੇ ਉਸ ਸੂਬੇ ਵਿੱਚ ਰਹਿੰਦੇ ਹਨ, ਉਹ ਬਹੁਤ ਦੁਰਦਸ਼ਾ ਵਿੱਚ ਹਨ ਅਤੇ ਉਹਨਾਂ ਦਾ ਨਿਰਾਦਰ ਹੁੰਦਾ ਹੈ, ਕਿਉਂਕਿ ਯਰੂਸ਼ਲਮ ਦੀ ਕੰਧਾਂ ਟੁੱਟੀਆਂ ਪਈਆਂ ਹਨ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ ।”
Nehemiah 2:3 in Panjabi 3 ਮੈਂ ਰਾਜਾ ਨੂੰ ਕਿਹਾ, “ਰਾਜਾ ਜੁੱਗੋ-ਜੁੱਗ ਜੀਉਂਦਾ ਰਹੇ ! ਮੇਰਾ ਮੂੰਹ ਕਿਉਂ ਉਦਾਸ ਨਾ ਹੋਵੇ ਜਦ ਕਿ ਉਹ ਸ਼ਹਿਰ ਜਿੱਥੇ ਮੇਰੇ ਪੁਰਖਿਆਂ ਦੀਆਂ ਕਬਰਾਂ ਹਨ, ਉਜਾੜ ਹੋਇਆ ਪਿਆ ਹੈ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ ? “
Nehemiah 3:1 in Panjabi 1 ਤਦ ਅਲਯਾਸ਼ੀਬ ਪ੍ਰਧਾਨ ਜਾਜਕ ਅਤੇ ਉਹ ਦੇ ਜਾਜਕ ਭਰਾ ਉੱਠੇ ਅਤੇ ਉਨ੍ਹਾਂ ਨੇ ਭੇਡ ਫਾਟਕ ਨੂੰ ਬਣਾਇਆ । ਉਨ੍ਹਾਂ ਨੇ ਉਸ ਦਾ ਸਮਰਪਣ ਕੀਤਾ ਅਤੇ ਉਸ ਦੇ ਦਰਵਾਜ਼ੇ ਵੀ ਲਗਾਏ, ਇਸ ਦੇ ਨਾਲ ਉਨ੍ਹਾਂ ਨੇ ਹੰਮੇਆਹ ਦੇ ਬੁਰਜ ਤੋਂ ਹਨਨੇਲ ਦੇ ਬੁਰਜ ਤੱਕ ਸ਼ਹਿਰਪਨਾਹ ਦਾ ਸਮਰਪਣ ਕੀਤਾ ।
Psalm 102:13 in Panjabi 13 ਤੂੰ ਉੱਠੇਂਗਾ ਅਤੇ ਸੀਯੋਨ ਉੱਤੇ ਰਹਮ ਕਰੇਂਗਾ, ਕਿਉਂ ਜੋ ਤਰਸ ਖਾਣ ਦਾ ਸਮਾਂ, ਸਗੋਂ ਥਾਪਿਆ ਹੋਇਆ ਵੇਲਾ ਆ ਪੁੱਜਿਆ ਹੈ ।
Psalm 147:2 in Panjabi 2 ਯਹੋਵਾਹ ਯਰੂਸ਼ਲਮ ਨੂੰ ਉਸਾਰਦਾ ਹੈ, ਉਹ ਇਸਰਾਏਲ ਦੇ ਦੇਸੋਂ ਕੱਢਿਆਂ ਨੂੰ ਇਕੱਠਾ ਕਰਦਾ ਹੈ ।
Isaiah 42:9 in Panjabi 9 ਵੇਖੋ, ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ, ਅਤੇ ਨਵੀਆਂ ਗੱਲਾਂ ਮੈਂ ਦੱਸਦਾ ਹਾਂ, ਉਹਨਾਂ ਦੇ ਪਰਗਟ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਸੁਣਾਉਂਦਾ ਹਾਂ ।
Isaiah 54:3 in Panjabi 3 ਤੂੰ ਤਾਂ ਸੱਜੇ ਖੱਬੇ ਫੈਲੇਂਗੀ, ਤੇਰੀ ਅੰਸ ਕੌਮਾਂ ਉੱਤੇ ਕਬਜ਼ਾ ਕਰੇਗੀ, ਅਤੇ ਉੱਜੜੇ ਹੋਏ ਸ਼ਹਿਰਾਂ ਨੂੰ ਵਸਾਵੇਗੀ ।
Isaiah 54:11 in Panjabi 11 ਹੇ ਦੁਖਿਆਰੀਏ, ਅਨ੍ਹੇਰ ਦੀਏ ਮਾਰੀਏ ਹੋਈਏ, ਜਿਸ ਨੂੰ ਦਿਲਾਸਾ ਨਹੀਂ ਮਿਲਿਆ, ਵੇਖ, ਮੈਂ ਤੇਰੇ ਪੱਥਰਾਂ ਨੂੰ ਫ਼ੀਰੋਜ਼ਿਆਂ ਵਿੱਚ ਜੜ੍ਹਾਂਗਾ, ਅਤੇ ਤੇਰੀਆਂ ਨੀਂਹਾਂ ਨੂੰ ਨੀਲਮਾਂ ਨਾਲ ਧਰਾਂਗਾ ।
Isaiah 58:12 in Panjabi 12 ਤੇਰੇ ਲੋਕ ਪ੍ਰਾਚੀਨ ਖੰਡਰਾਂ ਨੂੰ ਉਸਾਰਨਗੇ, ਤੂੰ ਪਿਛਲੀਆਂ ਪੀੜ੍ਹੀਆਂ ਦੀਆਂ ਨੀਂਹਾਂ ਉੱਤੇ ਘਰ ਬਣਾਵੇਂਗਾ, ਅਤੇ ਤੂੰ “ਤੇੜ ਦੀ ਮਰੰਮਤ ਕਰਨ ਵਾਲਾ”, ਅਤੇ “ਵਸੇਬਿਆਂ ਦੇ ਰਾਹਾਂ ਦਾ ਸੁਧਾਰਕ” ਅਖਵਾਏਂਗਾ ।
Isaiah 60:10 in Panjabi 10 ਪਰਦੇਸੀ ਤੇਰੀਆਂ ਕੰਧਾਂ ਨੂੰ ਉਸਾਰਨਗੇ, ਅਤੇ ਉਹਨਾਂ ਦੇ ਰਾਜੇ ਤੇਰੀ ਸੇਵਾ ਕਰਨਗੇ, ਭਾਵੇਂ ਮੈਂ ਤੈਨੂੰ ਆਪਣੇ ਕ੍ਰੋਧ ਵਿੱਚ ਮਾਰਿਆ, ਪਰ ਮੈਂ ਆਪਣੀ ਪ੍ਰਸੰਨਤਾ ਵਿੱਚ ਤੇਰੇ ਉੱਤੇ ਰਹਮ ਕਰਾਂਗਾ ।
Isaiah 61:4 in Panjabi 4 ਉਹ ਪ੍ਰਾਚੀਨ ਬਰਬਾਦੀਆਂ ਨੂੰ ਬਣਾਉਣਗੇ, ਉਹ ਪਹਿਲੇ ਵਿਰਾਨਿਆਂ ਨੂੰ ਉਸਾਰਨਗੇ, ਉਹ ਬਰਬਾਦ ਸ਼ਹਿਰਾਂ ਨੂੰ, ਜਿਹੜੇ ਬਹੁਤ ਪੀੜ੍ਹੀਆਂ ਤੋਂ ਵਿਰਾਨ ਪਏ ਸਨ, ਉਹਨਾਂ ਨੂੰ ਨਵੇਂ ਸਿਰਿਓਂ ਉਸਾਰਨਗੇ ।
Jeremiah 30:18 in Panjabi 18 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਯਾਕੂਬ ਦੇ ਤੰਬੂਆਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਅਤੇ ਉਹ ਦੇ ਵਸੇਬਿਆਂ ਉੱਤੇ ਰਹਮ ਕਰਾਂਗਾ । ਸ਼ਹਿਰ ਆਪਣੇ ਥੇਹ ਉੱਤੇ ਫਿਰ ਬਣਾਇਆ ਜਾਵੇਗਾ, ਅਤੇ ਮਹਿਲ ਆਪਣੇ ਹੀ ਥਾਂ ਉੱਤੇ ਵਸਾਇਆ ਜਾਵੇਗਾ ।
Jeremiah 31:4 in Panjabi 4 ਮੈਂ ਤੈਨੂੰ ਫਿਰ ਉਸਾਰਾਂਗਾ ਅਤੇ ਤੂੰ ਉਸਾਰੀ ਜਾਵੇਂਗੀ, ਹੇ ਇਸਰਾਏਲ ਦੀਏ ਕੁਆਰੀਏ, ਤੂੰ ਆਪਣੀਆਂ ਖੰਜਰੀਆਂ ਨਾਲ ਫੇਰ ਬਾਹਰ ਜਾਵੇਂਗੀ, ਅਤੇ ਹੱਸਣ ਵਾਲੀਆਂ ਦੇ ਨਾਚ ਵਿੱਚ ਬਾਹਰ ਨਿਕਲੇਂਗੀ
Jeremiah 31:38 in Panjabi 38 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਇਹ ਸ਼ਹਿਰ ਯਹੋਵਾਹ ਦੇ ਲਈ ਹਨਨਏਲ ਦੇ ਬੁਰਜ ਤੋਂ ਨੁੱਕਰ ਦੇ ਫਾਟਕ ਤੱਕ ਬਣਾਇਆ ਜਾਵੇਗਾ
Jeremiah 32:15 in Panjabi 15 ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਘਰ ਅਤੇ ਖੇਤ ਅਤੇ ਅੰਗੂਰੀ ਬਾਗ ਇਸ ਦੇਸ ਵਿੱਚ ਫੇਰ ਮੁੱਲ ਲਏ ਜਾਣਗੇ ।
Jeremiah 32:44 in Panjabi 44 ਉਹ ਚਾਂਦੀ ਨਾਲ ਖੇਤ ਮੁੱਲ ਲੈਣਗੇ ਅਤੇ ਬੈ-ਨਾਮਿਆਂ ਤੇ ਦਸਤਖਤ ਕਰਨਗੇ, ਮੋਹਰਾਂ ਲਾਉਣਗੇ, ਗਵਾਹ ਗਵਾਹੀ ਦੇਣਗੇ, ਬਿਨਯਾਮੀਨ ਦੇ ਦੇਸ ਵਿੱਚ, ਯਰੂਸ਼ਲਮ ਦੇ ਆਲੇ-ਦੁਆਲੇ, ਯਹੂਦਾਹ ਦੇ ਸ਼ਹਿਰਾਂ ਵਿੱਚ, ਪਹਾੜੀ ਸ਼ਹਿਰਾਂ ਵਿੱਚ, ਮਦਾਨੀ ਸ਼ਹਿਰਾਂ ਵਿੱਚ ਅਤੇ ਦੱਖਣ ਦੇ ਸ਼ਹਿਰਾਂ ਵਿੱਚ, ਕਿਉਂ ਜੋ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਹੋਵਾਹ ਦਾ ਵਾਕ ਹੈ ।
Jeremiah 33:7 in Panjabi 7 ਮੈਂ ਯਹੂਦਾਹ ਦੀ ਗ਼ੁਲਾਮੀ ਨੂੰ ਅਤੇ ਇਸਰਾਏਲ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨੂੰ ਪਹਿਲਾ ਵਾਂਗੂੰ ਬਣਾਵਾਂਗਾ
Ezekiel 36:10 in Panjabi 10 ਮੈਂ ਆਦਮੀਆਂ ਨੂੰ ਹਾਂ, ਇਸਰਾਏਲ ਦੇ ਸਾਰੇ ਘਰਾਣੇ ਨੂੰ ਤੁਹਾਡੇ ਉੱਤੇ ਬਹੁਤ ਵਧਾ ਦਿਆਂਗਾ । ਸ਼ਹਿਰ ਵਸਾਏ ਜਾਣਗੇ ਅਤੇ ਉਜਾੜ ਸਥਾਨ ਫੇਰ ਬਣਾਏ ਜਾਣਗੇ ।
Ezekiel 36:33 in Panjabi 33 ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਸ ਦਿਨ ਮੈਂ ਤੁਹਾਨੂੰ ਤੁਹਾਡੇ ਸਾਰੇ ਪਾਪਾਂ ਤੋਂ ਸ਼ੁੱਧ ਕਰਾਂਗਾ, ਉਸੇ ਦਿਨ ਮੈਂ ਤੁਹਾਨੂੰ ਤੁਹਾਡੇ ਸ਼ਹਿਰਾਂ ਵਿੱਚ ਵਸਾਵਾਂਗਾ ਅਤੇ ਤੁਹਾਡੇ ਵਿਰਾਨ ਥਾਂ ਬਣਾਏ ਜਾਣਗੇ ।
Ezekiel 38:17 in Panjabi 17 ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਤੂੰ ਹੀ ਨਹੀਂ ਜਿਹ ਦੇ ਬਾਰੇ ਮੈਂ ਪੁਰਾਣੇ ਸਮੇਂ ਵਿੱਚ ਆਪਣੇ ਸੇਵਕਾਂ, ਇਸਰਾਏਲੀ ਨਬੀਆਂ ਦੇ ਰਾਹੀਂ ਜਿਹਨਾਂ ਨੇ ਉਹਨਾਂ ਦਿਨਾਂ ਵਿੱਚ ਕਈ ਸਾਲ ਭਵਿੱਖਬਾਣੀ ਕਰ ਕੇ ਆਖਿਆ ਕਿ ਮੈਂ ਤੈਨੂੰ ਉਹਨਾਂ ਉੱਤੇ ਚੜ੍ਹਾ ਲਿਆਵਾਂਗਾ ।
Daniel 9:25 in Panjabi 25 ਇਸ ਲਈ ਤੂੰ ਜਾਣ ਅਤੇ ਸਮਝ ਲੈ ਕਿ ਜਿਸ ਵੇਲੇ ਤੋਂ ਯਰੂਸ਼ਲਮ ਦੇ ਦੂਜੀ ਵਾਰੀ ਉਸਾਰਨ ਦੀ ਆਗਿਆ ਨਿੱਕਲੇਗੀ ਮਸੀਹ ਰਾਜ ਪੁੱਤਰ ਤੱਕ ਸੱਤਰ ਸਾਤੇ ਹੋਣਗੇ ਅਤੇ ਬਾਹਠ ਸਾਤੇ ਉਹ ਬਜ਼ਾਰ ਧੂੜਕੋਟ ਸਣੇ ਬਣਾਇਆ ਜਾਵੇਗਾ ਪਰ ਔਖਿਆਈ ਦੇ ਦਿਨਾਂ ਵਿੱਚ
Amos 9:14 in Panjabi 14 ਮੈਂ ਆਪਣੀ ਪਰਜਾ ਇਸਰਾਏਲ ਨੂੰ ਗ਼ੁਲਾਮੀ ਤੋਂ ਵਾਪਿਸ ਲੈ ਆਵਾਂਗਾ, ਉਹ ਉੱਜੜੇ ਹੋਏ ਸ਼ਹਿਰਾਂ ਨੂੰ ਉਸਾਰਨਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ ਲਾਉਣਗੇ ਅਤੇ ਉਨ੍ਹਾਂ ਦੀ ਮਧ ਪੀਣਗੇ, ਉਹ ਬਾਗ ਲਾਉਣਗੇ ਅਤੇ ਉਹਨਾਂ ਦਾ ਫਲ ਖਾਣਗੇ ।
Zechariah 1:6 in Panjabi 6 ਪਰ ਮੇਰੇ ਬਚਨ ਅਤੇ ਮੇਰੀਆਂ ਬਿਧੀਆਂ, ਜਿਨ੍ਹਾਂ ਦਾ ਮੈਂ ਆਪਣੇ ਸੇਵਾਦਾਰ ਨਬੀਆਂ ਨੂੰ ਹੁਕਮ ਦਿੱਤਾ ਸੀ, ਕੀ ਉਹ ਤੁਹਾਡੇ ਪਿਉ-ਦਾਦਿਆਂ ਉਤੇ ਪੂਰੀਆਂ ਨਹੀਂ ਹੋਈਆਂ ? ਸਗੋਂ ਉਹ ਮੁੜੇ ਅਤੇ ਕਿਹਾ ਕਿ ਸੈਨਾ ਦੇ ਯਹੋਵਾਹ ਨੇ ਜਿਵੇਂ ਸਾਡੇ ਨਾਲ ਵਰਤਣਾ ਚਾਹਿਆ, ਉਸੇ ਤਰ੍ਹਾਂ ਸਾਡੇ ਰਾਹਾਂ ਅਤੇ ਸਾਡੇ ਕੰਮਾਂ ਦੇ ਅਨੁਸਾਰ ਸਾਡੇ ਨਾਲ ਵਰਤਾਓ ਕੀਤਾ ।
Zechariah 2:4 in Panjabi 4 ਉਸ ਨੇ ਉਹ ਨੂੰ ਕਿਹਾ, ਦੌੜ ਕੇ ਉਸ ਜੁਆਨ ਨੂੰ ਕਹਿ ਕਿ ਯਰੂਸ਼ਲਮ ਆਦਮੀਆਂ ਅਤੇ ਆਪਣੇ ਵਿੱਚ ਦੇ ਪਸ਼ੂਆਂ ਦੇ ਵਾਧੇ ਦੇ ਕਾਰਨ, ਬਿਨ੍ਹਾਂ ਸ਼ਹਿਰ ਪਨਾਹ ਵਾਲੇ ਪਿੰਡਾਂ ਵਾਂਗੂੰ ਵੱਸੇਗਾ ।
Zechariah 12:6 in Panjabi 6 ਉਸ ਦਿਨ ਮੈਂ ਯਹੂਦੀਆਂ ਦੇ ਸਰਦਾਰਾਂ ਨੂੰ ਲੱਕੜੀਆਂ ਵਿੱਚ ਅੱਗ ਦੀ ਅੰਗੀਠੀ ਵਾਂਗੂੰ ਅਤੇ ਪੂਲ੍ਹੀਆਂ ਵਿੱਚ ਅੱਗ ਦੀ ਮਸਾਲ ਵਾਂਗੂੰ ਠਹਿਰਾਵਾਂਗਾ । ਉਹ ਸੱਜੇ ਖੱਬੇ ਅਤੇ ਆਲੇ-ਦੁਆਲੇ ਦੇ ਸਾਰੇ ਲੋਕਾਂ ਨੂੰ ਖਾ ਜਾਣਗੇ ਅਤੇ ਯਰੂਸ਼ਲਮ ਦੇ ਵਾਸੀ ਫੇਰ ਯਰੂਸ਼ਲਮ ਵਿੱਚ ਆਪਣੇ ਥਾਂ ਹੀ ਵੱਸਣਗੇ ।
Zechariah 14:10 in Panjabi 10 ਗਬਾ ਤੋਂ ਰਿੰਮੀਨ ਤੱਕ ਸਾਰੀ ਧਰਤੀ ਯਰੂਸ਼ਲਮ ਦੇ ਦੱਖਣ ਵੱਲ ਅਰਾਬਾਹ ਵਾਂਗੂੰ ਹੋ ਜਾਵੇਗੀ ਪਰ ਉਹ ਉੱਚਾ ਕੀਤਾ ਜਾਵੇਗਾ ਅਤੇ ਆਪਣੇ ਸਥਾਨ ਉੱਤੇ ਵੱਸੇਗਾ । ਬਿਨਯਾਮੀਨ ਦੇ ਫਾਟਕ ਤੋਂ ਪਹਿਲੇ ਫਾਟਕ ਦੇ ਥਾਂ ਅਰਥਾਤ ਕੋਨੇ ਦੇ ਫਾਟਕ ਤੱਕ ਅਤੇ ਹਨਨਏਲ ਦੇ ਬੁਰਜ ਤੋਂ ਪਾਤਸ਼ਾਹ ਦੇ ਅੰਗੂਰੀ ਚੁਬੱਚਿਆਂ ਤੱਕ ਹੋਵੇਗਾ ।
Matthew 5:18 in Panjabi 18 ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁੱਝ ਪੂਰਾ ਨਾ ਹੋਵੇ ।
Matthew 26:56 in Panjabi 56 ਪਰ ਇਹ ਸੱਭੋ ਕੁੱਝ ਇਸ ਲਈ ਹੋਇਆ ਜੋ ਨਬੀਆਂ ਦੀਆਂ ਲਿਖਤਾਂ ਪੂਰੀਆਂ ਹੋਣ । ਤਦ ਸਾਰੇ ਚੇਲੇ ਉਹ ਨੂੰ ਛੱਡ ਕੇ ਭੱਜ ਗਏ ।
Luke 24:44 in Panjabi 44 ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ ।
Acts 2:25 in Panjabi 25 ਇਸ ਲਈ ਦਾਊਦ ਉਹ ਦੇ ਵਿਖੇ ਆਖਦਾ ਹੈ, ਮੈਂ ਪ੍ਰਭੂ ਨੂੰ ਆਪਣੇ ਸਨਮੁਖ ਸਦਾ ਵੇਖਿਆ, ਉਹ ਮੇਰੇ ਸੱਜੇ ਪਾਸੇ ਹੈ, ਇਸ ਲਈ ਮੈਂ ਨਾ ਡੋਲਾਂਗਾ ।
2 Peter 1:19 in Panjabi 19 ਅਤੇ ਭਵਿੱਖਬਾਣੀ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਉਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਹਨੇਰੇ ਥਾਂ ਵਿੱਚ ਚਮਕਦਾ ਹੈ, ਜਦੋਂ ਤੱਕ ਪਹੁ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਦਿਲਾਂ ਵਿੱਚ ਨਾ ਚੜ੍ਹ ਆਵੇ