Isaiah 44:3 in Panjabi 3 ਮੈਂ ਤਾਂ ਤਿਹਾਈ ਜਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੂਮੀ ਉੱਤੇ ਨਦੀਆਂ ਵਗਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਹਾਵਾਂਗਾ ।
Other Translations King James Version (KJV) For I will pour water upon him that is thirsty, and floods upon the dry ground: I will pour my spirit upon thy seed, and my blessing upon thine offspring:
American Standard Version (ASV) For I will pour water upon him that is thirsty, and streams upon the dry ground; I will pour my Spirit upon thy seed, and my blessing upon thine offspring:
Bible in Basic English (BBE) For I will send water on the land needing it, and streams on the dry earth: I will let my spirit come down on your seed, and my blessing on your offspring.
Darby English Bible (DBY) For I will pour water upon him that is thirsty, and floods upon the dry ground; I will pour my Spirit upon thy seed, and my blessing upon thine offspring.
World English Bible (WEB) For I will pour water on him who is thirsty, and streams on the dry ground; I will pour my Spirit on your seed, and my blessing on your offspring:
Young's Literal Translation (YLT) For I pour waters on a thirsty one, And floods on a dry land, I pour My Spirit on thy seed, And My blessing on thine offspring.
Cross Reference Psalm 63:1 in Panjabi 1 ਦਾਊਦ ਦਾ ਭਜਨ, ਜਦੋਂ ਉਹ ਯਹੂਦਾਹ ਦੇ ਜੰਗਲ ਵਿੱਚ ਸੀ ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ ।
Psalm 78:15 in Panjabi 15 ਉਸ ਨੇ ਉਜਾੜ ਵਿੱਚ ਚੱਟਾਨ ਪਾੜ ਕੇ, ਉਨ੍ਹਾਂ ਨੂੰ ਜਾਣੀਦਾ ਡੂੰਘਿਆਈਆਂ ਵਿਚੋਂ ਬਹੁਤ ਪਾਣੀ ਪਿਲਾਇਆ,
Psalm 107:35 in Panjabi 35 ਉਹ ਉਜਾੜ ਨੂੰ ਝੀਲ, ਅਤੇ ਸੜੀ ਸੁੱਕੀ ਜ਼ਮੀਨ ਪਾਣੀ ਦਾ ਸੋਤਾ ਬਣਾ ਦਿੰਦਾ ਹੈ,
Proverbs 1:23 in Panjabi 23 ਮੇਰੀ ਝਿੜਕ ਸੁਣ ਕੇ ਮੁੜੋ ! ਵੇਖੋ, ਮੈਂ ਆਪਣਾ ਆਤਮਾ ਤੁਹਾਡੇ ਉੱਤੇ ਵਹਾ ਦਿਆਂਗੀ, ਮੈਂ ਆਪਣੇ ਬਚਨ ਤੁਹਾਨੂੰ ਸਮਝਾਵਾਂਗੀ ।
Isaiah 32:2 in Panjabi 2 ਹਰੇਕ ਹਨੇਰੀ ਤੋਂ ਲੁੱਕਣ ਦੇ ਥਾਂ ਜਿਹਾ ਹੋਵੇਗਾ, ਵਾਛੜ ਤੋਂ ਓਟ, ਸੁੱਕੇ ਵਿੱਚ ਪਾਣੀ ਦੀਆਂ ਨਾਲੀਆਂ ਜਿਹਾ, ਬੰਜਰ ਧਰਤੀ ਵਿੱਚ ਵੱਡੀ ਚਟਾਨ ਦੇ ਸਾਯੇ ਜਿਹਾ ।
Isaiah 32:15 in Panjabi 15 ਜਦੋਂ ਤੱਕ ਸਾਡੇ ਉੱਤੇ ਉੱਪਰੋਂ ਆਤਮਾ ਵਹਾਇਆ ਨਾ ਜਾਵੇ, ਅਤੇ ਉਜਾੜ ਫਲਦਾਰ ਖੇਤ ਨਾ ਹੋ ਜਾਵੇ, ਅਤੇ ਫਲਦਾਰ ਖੇਤ ਇੱਕ ਬਣ ਨਾ ਗਿਣਿਆ ਜਾਵੇ ।
Isaiah 35:6 in Panjabi 6 ਤਦ ਲੰਗੜਾ ਹਿਰਨ ਵਾਂਗੂੰ ਚੌਂਕੜੀਆਂ ਭਰੇਗਾ, ਅਤੇ ਗੁੰਗੇ ਦੀ ਜ਼ਬਾਨ ਜੈਕਾਰਾ ਗਜਾਵੇਗੀ, ਕਿਉਂ ਜੋ ਉਜਾੜ ਵਿੱਚ ਪਾਣੀ, ਅਤੇ ਰੜੇ ਮੈਦਾਨ ਵਿੱਚ ਨਦੀਆਂ ਫੁੱਟ ਨਿੱਕਲਣਗੀਆਂ ।
Isaiah 41:17 in Panjabi 17 ਮਸਕੀਨ ਅਤੇ ਕੰਗਾਲ ਪਾਣੀ ਭਾਲਦੇ ਹਨ ਪਰ ਹੈ ਨਹੀਂ, ਉਨ੍ਹਾਂ ਦੀਆਂ ਜੀਭਾਂ ਪਿਆਸ ਨਾਲ ਖੁਸ਼ਕ ਹਨ, ਮੈਂ ਯਹੋਵਾਹ ਉਹਨਾਂ ਨੂੰ ਉੱਤਰ ਦੇਵਾਂਗਾ, ਮੈਂ ਇਸਰਾਏਲ ਦਾ ਪਰਮੇਸ਼ੁਰ ਉਨ੍ਹਾਂ ਨੂੰ ਨਾ ਤਿਆਗਾਂਗਾ ।
Isaiah 43:19 in Panjabi 19 ਵੇਖੋ, ਮੈਂ ਇੱਕ ਨਵਾਂ ਕੰਮ ਕਰਨ ਵਾਲਾ ਹਾਂ, ਉਹ ਹੁਣੇ ਹੀ ਦਿੱਸ ਪਵੇਗਾ, ਕੀ ਤੁਸੀਂ ਉਸ ਤੋਂ ਅਣਜਾਣ ਰਹੋਗੇ ? ਮੈਂ ਉਜਾੜ ਵਿੱਚ ਹੀ ਰਾਹ ਬਣਾਵਾਂਗਾ, ਅਤੇ ਥਲ ਵਿੱਚ ਨਦੀਆਂ ।
Isaiah 48:21 in Panjabi 21 ਜਦ ਉਹ ਉਨ੍ਹਾਂ ਨੂੰ ਵਿਰਾਨਿਆਂ ਦੇ ਵਿੱਚੋਂ ਦੀ ਲੈ ਗਿਆ, ਤਾਂ ਉਹ ਪਿਆਸੇ ਨਾ ਹੋਏ, ਉਸ ਨੇ ਉਹਨਾਂ ਦੇ ਲਈ ਚੱਟਾਨ ਵਿੱਚੋਂ ਪਾਣੀ ਵਗਾਇਆ, ਉਸ ਨੇ ਚੱਟਾਨ ਨੂੰ ਪਾੜਿਆ ਅਤੇ ਪਾਣੀ ਫੁੱਟ ਨਿੱਕਲਿਆ ।
Isaiah 49:10 in Panjabi 10 ਉਹ ਨਾ ਭੁੱਖੇ ਹੋਣਗੇ, ਨਾ ਤਿਹਾਏ ਹੋਣਗੇ, ਨਾ ਲੂ, ਨਾ ਧੁੱਪ ਉਹਨਾਂ ਨੂੰ ਮਾਰੇਗੀ, ਕਿਉਂ ਜੋ ਉਹਨਾਂ ਉੱਤੇ ਦਯਾ ਕਰਨ ਵਾਲਾ ਉਹਨਾਂ ਦੀ ਅਗਵਾਈ ਕਰੇਗਾ, ਅਤੇ ਪਾਣੀ ਦੇ ਸੋਤਿਆਂ ਕੋਲ ਉਹਨਾਂ ਨੂੰ ਲੈ ਜਾਵੇਗਾ ।
Isaiah 59:21 in Panjabi 21 ਯਹੋਵਾਹ ਆਖਦਾ ਹੈ, ਮੇਰੀ ਵੱਲੋਂ, ਉਹਨਾਂ ਨਾਲ ਮੇਰਾ ਇਹ ਨੇਮ ਹੈ, ਮੇਰਾ ਆਤਮਾ ਜੋ ਤੇਰੇ ਉੱਤੇ ਹੈ, ਅਤੇ ਮੇਰੇ ਬਚਨ ਜੋ ਮੈਂ ਤੇਰੇ ਮੂੰਹ ਵਿੱਚ ਪਾਏ, ਉਹ ਤੇਰੇ ਮੂੰਹ ਵਿੱਚੋਂ, ਤੇਰੀ ਅੰਸ ਦੇ ਮੂੰਹ ਵਿੱਚੋਂ, ਸਗੋਂ ਤੇਰੀ ਅੰਸ ਦੀ ਅੰਸ ਦੇ ਮੂੰਹ ਵਿੱਚੋਂ, ਹੁਣ ਤੋਂ ਸਦੀਪਕ ਕਾਲ ਤੱਕ ਕਦੇ ਨਾ ਮੁੱਕਣਗੇ, ਯਹੋਵਾਹ ਦਾ ਵਾਕ ਹੈ ।
Isaiah 61:9 in Panjabi 9 ਉਹਨਾਂ ਦਾ ਵੰਸ਼ ਕੌਮਾਂ ਵਿੱਚ, ਅਤੇ ਉਹਨਾਂ ਦੀ ਸੰਤਾਨ ਲੋਕਾਂ ਵਿੱਚ ਜਾਣੀ ਜਾਵੇਗੀ, ਉਹਨਾਂ ਦੇ ਸਾਰੇ ਵੇਖਣ ਵਾਲੇ ਜਾਣ ਲੈਣਗੇ ਕਿ ਇਹ ਯਹੋਵਾਹ ਦਾ ਮੁਬਾਰਕ ਵੰਸ਼ ਹੈ ।
Isaiah 65:23 in Panjabi 23 ਉਹ ਵਿਅਰਥ ਮਿਹਨਤ ਨਾ ਕਰਨਗੇ, ਨਾ ਉਹਨਾਂ ਦੀ ਸੰਤਾਨ ਕਲੇਸ਼ ਲਈ ਜੰਮੇਗੀ, ਕਿਉਂ ਜੋ ਉਹ ਅਤੇ ਉਹਨਾਂ ਦੀ ਸੰਤਾਨ, ਯਹੋਵਾਹ ਦੀ ਮੁਬਾਰਕ ਅੰਸ ਹੋਣਗੇ ।
Ezekiel 34:26 in Panjabi 26 ਮੈਂ ਉਹਨਾਂ ਨੂੰ ਅਤੇ ਉਹਨਾਂ ਸਥਾਨਾਂ ਨੂੰ ਜੋ ਮੇਰੇ ਪਹਾੜ ਦੇ ਆਲੇ-ਦੁਆਲੇ ਹਨ, ਬਰਕਤ ਦਾ ਕਾਰਨ ਬਣਾਵਾਂਗਾ ਅਤੇ ਸਮੇਂ ਸਿਰ ਮੀਂਹ ਵਰ੍ਹਾਵਾਂਗਾ । ਬਰਕਤ ਦੀ ਵਰਖਾ ਵਰ੍ਹੇਗੀ ।
Ezekiel 39:29 in Panjabi 29 ਮੈਂ ਫੇਰ ਕਦੀ ਉਹਨਾਂ ਤੋਂ ਆਪਣਾ ਮੂੰਹ ਨਾ ਲੁਕਵਾਂਗਾ ਜਦ ਮੈਂ ਆਪਣਾ ਆਤਮਾ ਇਸਰਾਏਲ ਦੇ ਘਰਾਣੇ ਉੱਤੇ ਵਹਾਵਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
Joel 2:28 in Panjabi 28 ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਨ ਵੇਖਣਗੇ ।
Joel 3:18 in Panjabi 18 ਉਸ ਦਿਨ ਅਜਿਹਾ ਹੋਵੇਗਾ ਕਿ ਪਹਾੜਾਂ ਤੋਂ ਮਿੱਠੀ ਮਧ ਚੋਵੇਗੀ ਅਤੇ ਟਿੱਲਿਆਂ ਤੋਂ ਦੁੱਧ ਵਗੇਗਾ, ਯਹੂਦਾਹ ਦੀਆਂ ਸਾਰੀਆਂ ਨਦੀਆਂ ਵਿੱਚ ਪਾਣੀ ਵਗੇਗਾ, ਯਹੋਵਾਹ ਦੇ ਭਵਨ ਤੋਂ ਇੱਕ ਚਸ਼ਮਾ ਨਿੱਕਲੇਗਾ ਅਤੇ ਸ਼ਿੱਟੀਮ ਦੀ ਵਾਦੀ ਨੂੰ ਸਿੰਜੇਗਾ ।
Zechariah 12:10 in Panjabi 10 ਮੈਂ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਦਯਾ ਦਾ ਆਤਮਾ ਵਹਾਵਾਂਗਾ, ਉਹ ਮੇਰੀ ਵੱਲ ਜਿਸ ਨੂੰ ਉਹਨਾਂ ਨੇ ਵਿੰਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਸੋਗ ਕਰਨਗੇ ਜਿਵੇਂ ਕੋਈ ਆਪਣੇ ਇਕਲੌਤੇ ਦੇ ਲਈ ਸੋਗ ਕਰਦਾ ਹੈ ਅਤੇ ਉਹ ਉਸ ਦੇ ਲਈ ਪਿੱਟਣਗੇ ਜਿਵੇਂ ਕੋਈ ਆਪਣੇ ਜੇਠੇ ਪੁੱਤਰ ਲਈ ਪਿੱਟਦਾ ਹੈ ।
Matthew 12:43 in Panjabi 43 ਪਰ ਜਦੋਂ ਅਸ਼ੁੱਧ ਆਤਮਾਵਾਂ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ ।
John 7:37 in Panjabi 37 ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ । ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ ।
Acts 2:17 in Panjabi 17 ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜਵਾਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ।
Acts 2:33 in Panjabi 33 ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ ।
Acts 2:39 in Panjabi 39 ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ ।
Acts 10:45 in Panjabi 45 ਅਤੇ ਸੁੰਨਤ ਕੀਤੇ ਹੋਏ ਵਿਸ਼ਵਾਸੀ, ਜਿੰਨੇ ਪਤਰਸ ਦੇ ਨਾਲ ਆਏ ਸਨ ਸਭ ਹੈਰਾਨ ਹੋ ਗਏ ਜੋ ਪਰਾਈਆਂ ਕੌਮਾਂ ਦੇ ਲੋਕਾਂ ਉੱਤੇ ਵੀ ਪਵਿੱਤਰ ਆਤਮਾ ਨੂੰ ਵਹਾਇਆ ਗਿਆ ਹੈ ।
Titus 3:5 in Panjabi 5 ਤਾਂ ਉਸ ਨੇ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਗੋਂ ਆਪਣੀ ਦਯਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ ।
Revelation 21:6 in Panjabi 6 ਅਤੇ ਉਸ ਨੇ ਮੈਨੂੰ ਆਖਿਆ, ਹੋ ਗਿਆ ਹੈ ! ਮੈਂ ਅਲਫਾ ਅਤੇ ਓਮੇਗਾ, ਆਦ ਅਤੇ ਅੰਤ ਹਾਂ । ਜਿਹੜਾ ਤਿਹਾਇਆ ਹੈ, ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ ।
Revelation 22:17 in Panjabi 17 ਆਤਮਾ ਅਤੇ ਲਾੜੀ ਆਖਦੀ ਹੈ, ਆਓ ! ਜਿਹੜਾ ਸੁਣਦਾ ਹੋਵੇ ਉਹ ਆਖੇ ਆਓ ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ । ਜਿਹੜਾ ਚਾਹੇ ਉਹ ਅੰਮ੍ਰਿਤ ਜਲ ਮੁਫ਼ਤ ਲਵੇ ।