Isaiah 45:11 in Panjabi 11 ਯਹੋਵਾਹ ਜੋ ਇਸਰਾਏਲ ਦਾ ਪਵਿੱਤਰ ਪੁਰਖ, ਅਤੇ ਉਹ ਦਾ ਸਿਰਜਣਹਾਰ ਹੈ, ਇਹ ਆਖਦਾ ਹੈ, ਕੀ ਤੁਸੀਂ ਆਉਣ ਵਾਲੀਆਂ ਗੱਲਾਂ ਮੈਥੋਂ ਪੁੱਛੋਗੇ ? ਮੇਰੇ ਪੁੱਤਰਾਂ ਵਿਖੇ, ਮੇਰੀ ਦਸਤਕਾਰੀ ਵਿਖੇ, ਤੁਸੀਂ ਮੈਨੂੰ ਹੁਕਮ ਦਿਓਗੇ ?
Other Translations King James Version (KJV) Thus saith the LORD, the Holy One of Israel, and his Maker, Ask me of things to come concerning my sons, and concerning the work of my hands command ye me.
American Standard Version (ASV) Thus saith Jehovah, the Holy One of Israel, and his Maker: Ask me of the things that are to come; concerning my sons, and concerning the work of my hands, command ye me.
Bible in Basic English (BBE) The Lord, the Holy One of Israel, and his Maker, says, Will you put a question to me about the things which are to come, or will you give me orders about my sons, and the work of my hands?
Darby English Bible (DBY) Thus saith Jehovah, the Holy One of Israel, and his Maker: Ask me of the things to come; concerning my sons, and concerning the work of my hands, command ye me.
World English Bible (WEB) Thus says Yahweh, the Holy One of Israel, and his Maker: Ask me of the things that are to come; concerning my sons, and concerning the work of my hands, command you me.
Young's Literal Translation (YLT) Thus said Jehovah, The Holy One of Israel, and his Former: Ask Me of the things coming concerning My sons, Yea, concerning the work of My hands, ye command Me.'
Cross Reference Genesis 32:26 in Panjabi 26 ਤਦ ਉਸ ਮਨੁੱਖ ਨੇ ਆਖਿਆ, ਮੈਨੂੰ ਜਾਣ ਦੇ ਕਿਉਂ ਜੋ ਦਿਨ ਚੜ੍ਹ ਗਿਆ ਹੈ । ਯਾਕੂਬ ਨੇ ਆਖਿਆ, ਮੈਂ ਤੈਨੂੰ ਨਹੀਂ ਜਾਣ ਦਿਆਂਗਾ, ਜਦ ਤੱਕ ਤੂੰ ਮੈਨੂੰ ਬਰਕਤ ਨਾ ਦੇਵੇਂ ।
Joshua 10:12 in Panjabi 12 ਉਸ ਦਿਨ ਜਦ ਯਹੋਵਾਹ ਨੇ ਅਮੋਰੀਆਂ ਨੂੰ ਇਸਰਾਏਲੀਆਂ ਦੇ ਵੱਸ ਵਿੱਚ ਕਰ ਦਿੱਤਾ ਅਤੇ ਇਸਰਾਏਲੀਆਂ ਦੇ ਵੇਖਦਿਆਂ ਯਹੋਸ਼ੁਆ ਨੇ ਆਖਿਆ, “ਹੇ ਸੂਰਜ, ਗਿਬਓਨ ਉੱਤੇ, ਅਤੇ ਹੇ ਚੰਦਰਮਾ, ਅੱਯਾਲੋਨ ਦੀ ਖੱਡ ਵਿੱਚ ਠਹਿਰਿਆ ਰਹਿ”
Judges 16:23 in Panjabi 23 ਤਦ ਫ਼ਲਿਸਤੀਆਂ ਦੇ ਸਰਦਾਰ ਇਕੱਠੇ ਹੋਏ ਤਾਂ ਜੋ ਆਪਣੇ ਦੇਵਤੇ ਦਾਗੋਨ ਦੇ ਅੱਗੇ ਵੱਡੀਆਂ ਭੇਟਾਂ ਚੜ੍ਹਾਉਣ ਅਤੇ ਅਨੰਦ ਕਰਨ ਕਿਉਂ ਜੋ ਉਹ ਕਹਿੰਦੇ ਸਨ ਕਿ ਸਾਡੇ ਦੇਵਤੇ ਨੇ ਸਾਡੇ ਵੈਰੀ ਸਮਸੂਨ ਨੂੰ ਸਾਡੇ ਹੱਥ ਵਿੱਚ ਸੌਂਪ ਦਿੱਤਾ ਹੈ ।
Isaiah 19:25 in Panjabi 25 ਜਿਨ੍ਹਾਂ ਨੂੰ ਸੈਨਾਂ ਦੇ ਯਹੋਵਾਹ ਨੇ ਇਹ ਆਖ ਕੇ ਬਰਕਤ ਦਿੱਤੀ ਕਿ ਮਿਸਰ ਮੇਰੀ ਪਰਜਾ ਅਤੇ ਅੱਸ਼ੂਰ ਮੇਰੀ ਦਸਤਕਾਰੀ ਅਤੇ ਇਸਰਾਏਲ ਮੇਰੀ ਮੀਰਾਸ ਮੁਬਾਰਕ ਹੋਵੇ ।
Isaiah 29:23 in Panjabi 23 ਜਦ ਉਹ ਆਪਣੇ ਵੰਸ਼ ਨੂੰ, ਜੋ ਮੇਰੀ ਦਸਤਕਾਰੀ ਹੈ, ਆਪਣੇ ਵਿੱਚ ਵੇਖਣਗੇ, ਤਦ ਉਹ ਮੇਰੇ ਨਾਮ ਨੂੰ ਪਵਿੱਤਰ ਆਖਣਗੇ, ਅਤੇ ਯਾਕੂਬ ਦੇ ਪਵਿੱਤਰ ਪੁਰਖ ਨੂੰ ਹੀ ਪਵਿੱਤਰ ਆਖਣਗੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਭੈ ਮੰਨਣਗੇ ।
Isaiah 43:3 in Panjabi 3 ਮੈਂ ਤਾਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਇਸਰਾਏਲ ਦਾ ਪਵਿੱਤਰ ਪੁਰਖ, ਤੇਰਾ ਬਚਾਉਣ ਵਾਲਾ ਹਾਂ, ਮੈਂ ਮਿਸਰ ਨੂੰ ਤੇਰੀ ਰਿਹਾਈ ਲਈ ਅਤੇ ਕੂਸ਼ ਅਤੇ ਸਬਾ ਨੂੰ ਤੇਰੇ ਵਟਾਂਦਰੇ ਵਿੱਚ ਦਿੰਦਾ ਹਾਂ ।
Isaiah 43:7 in Panjabi 7 ਹਰੇਕ ਜੋ ਮੇਰੇ ਨਾਮ ਤੋਂ ਸਦਾਉਂਦਾ ਹੈ, ਜਿਸ ਨੂੰ ਮੈਂ ਆਪਣੇ ਪਰਤਾਪ ਲਈ ਉਤਪੰਨ ਕੀਤਾ, ਜਿਸ ਨੂੰ ਮੈਂ ਸਿਰਜਿਆ, ਹਾਂ, ਜਿਸ ਨੂੰ ਮੈਂ ਬਣਾਇਆ ਹੈ ।
Isaiah 43:15 in Panjabi 15 ਮੈਂ ਯਹੋਵਾਹ ਤੁਹਾਡਾ ਪਵਿੱਤਰ ਪੁਰਖ ਹਾਂ, ਮੈਂ ਇਸਰਾਏਲ ਦਾ ਕਰਤਾਰ, ਤੁਹਾਡਾ ਰਾਜਾ ਹਾਂ ।
Isaiah 43:21 in Panjabi 21 ਮੈਂ ਇਸ ਪਰਜਾ ਨੂੰ ਆਪਣੇ ਲਈ ਸਿਰਜਿਆ ਕਿ ਉਹ ਮੇਰੀ ਉਸਤਤ ਦਾ ਵਰਨਣ ਕਰੇ ।
Isaiah 48:17 in Panjabi 17 ਯਹੋਵਾਹ ਤੇਰਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੈਨੂੰ ਲਾਭ ਉਠਾਉਣ ਦੀ ਸਿੱਖਿਆ ਦਿੰਦਾ ਹਾਂ, ਜੋ ਤੈਨੂੰ ਉਸ ਰਾਹ ਪਾਉਂਦਾ ਹਾਂ, ਜਿਸ ਰਾਹ ਤੂੰ ਜਾਣਾ ਹੈ ।
Isaiah 60:21 in Panjabi 21 ਤੇਰੇ ਸਾਰੇ ਲੋਕ ਧਰਮੀ ਹੋਣਗੇ, ਉਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਉਹ ਮੇਰੇ ਲਾਏ ਹੋਏ ਬੂਟੇ ਅਤੇ ਮੇਰੇ ਹੱਥਾਂ ਦਾ ਕੰਮ ਠਹਿਰਣਗੇ ਤਾਂ ਜੋ ਮੇਰੀ ਸ਼ੋਭਾ ਪਰਗਟ ਹੋਵੇ ।
Isaiah 64:8 in Panjabi 8 ਪਰ ਹੁਣ, ਹੇ ਯਹੋਵਾਹ, ਤੂੰ ਸਾਡਾ ਪਿਤਾ ਹੈਂ, ਅਸੀਂ ਮਿੱਟੀ ਹਾਂ ਅਤੇ ਤੂੰ ਘੁਮਿਆਰ ਹੈਂ, ਅਸੀਂ ਸਾਰੇ ਤੇਰੀ ਦਸਤਕਾਰੀ ਹਾਂ ।
Jeremiah 3:19 in Panjabi 19 ਮੈਂ ਤਾਂ ਆਖਿਆ ਸੀ,- ਮੈਂ ਕਿਵੇਂ ਤੈਨੂੰ ਆਪਣੇ ਪੁੱਤਰਾਂ ਵਿੱਚ ਰਲਾਵਾਂ, ਅਤੇ ਤੈਨੂੰ ਇੱਕ ਚੰਗੀ ਧਰਤੀ ਦੇ, ਕੌਮਾਂ ਦੀਆਂ ਸੈਨਾਂ ਦੀ ਸ਼ਾਨਦਾਰ ਧਰਤੀ ਦੀ ਮਿਲਖ ! ਮੈਂ ਆਖਿਆ ਕਿ ਤੁਸੀਂ ਮੈਨੂੰ ਆਪਣਾ ਪਿਤਾ ਸੱਦੋਗੇ, ਅਤੇ ਮੇਰੇ ਪਿੱਛੇ ਚੱਲਣ ਤੋਂ ਫਿਰ ਨਾ ਜਾਓਗੇ ।
Jeremiah 31:1 in Panjabi 1 ਉਸ ਸਮੇਂ, ਯਹੋਵਾਹ ਦਾ ਵਾਕ ਹੈ, ਮੈਂ ਇਸਰਾਏਲ ਦੇ ਸਾਰਿਆਂ ਘਰਾਣਿਆਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ ।
Jeremiah 31:9 in Panjabi 9 ਉਹ ਰੋਂਦੇ ਹੋਏ ਆਉਣਗੇ, ਮੈਂ ਉਹਨਾਂ ਦੀ ਅਰਦਾਸਾਂ ਨਾਲ ਅਗਵਾਈ ਕਰਾਂਗਾ, ਮੈਂ ਪਾਣੀ ਦੀਆਂ ਨਦੀਆਂ ਉੱਤੇ ਉਹਨਾਂ ਨੂੰ ਲੈ ਜਾਂਵਾਂਗਾ, ਅਤੇ ਉਸ ਸਿੱਧੇ ਰਾਹ ਵਿੱਚ ਜਿੱਥੇ ਉਹ ਠੋਕਰ ਨਾ ਖਾਣ, ਕਿਉਂ ਜੋ ਮੈਂ ਇਸਰਾਏਲ ਦਾ ਪਿਤਾ ਹਾਂ, ਅਤੇ ਅਫ਼ਰਾਈਮ ਮੇਰਾ ਪਲੋਠਾ ਹੈ ।
Jeremiah 33:3 in Panjabi 3 ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ ।
Ezekiel 36:37 in Panjabi 37 ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸਰਾਏਲ ਦਾ ਘਰਾਣਾ ਮੇਰੇ ਕੋਲੋਂ ਫੇਰ ਇਹ ਪੁੱਛੇਗਾ ਭਈ ਮੈਂ ਉਹਨਾਂ ਲਈ ਇਹ ਕਰਾਂ ਕਿ ਉਹਨਾਂ ਦੇ ਆਦਮੀਆਂ ਨੂੰ ਇੱਜੜ ਵਾਂਗੂੰ ਵਾਧਾ ਦੇਵਾਂ ।
Ezekiel 39:7 in Panjabi 7 ਮੈਂ ਆਪਣੇ ਪਵਿੱਤਰ ਨਾਮ ਨੂੰ ਆਪਣੀ ਪਰਜਾ ਇਸਰਾਏਲ ਤੇ ਪਰਗਟ ਕਰਾਂਗਾ ਅਤੇ ਫੇਰ ਆਪਣੇ ਪਵਿੱਤਰ ਨਾਮ ਦੀ ਨਿਰਾਦਰੀ ਨਾ ਹੋਣ ਦਿਆਂਗਾ । ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਇਸਰਾਏਲ ਦਾ ਪਵਿੱਤਰ ਪੁਰਖ ਹਾਂ ।
Daniel 2:18 in Panjabi 18 ਤਾਂ ਜੋ ਉਹ ਇਸ ਭੇਤ ਦੇ ਵਿਖੇ ਅਕਾਸ਼ ਦੇ ਪਰਮੇਸ਼ੁਰ ਤੋਂ ਦਯਾ ਮੰਗਣ ਕਿ ਦਾਨੀਏਲ ਤੇ ਉਹ ਦੇ ਸਾਥੀ ਬਾਬਲ ਦੇ ਦੂਜੇ ਵਿਦਵਾਨਾਂ ਦੇ ਨਾਲ ਨਾਸ਼ ਨਾ ਹੋਣ ।
Daniel 9:2 in Panjabi 2 ਉਹ ਦੇ ਰਾਜ ਦੇ ਪਹਿਲੇ ਸਾਲ ਵਿੱਚ ਮੈਂ ਦਾਨੀਏਲ ਨੇ ਪੋਥੀਆਂ ਵਿੱਚੋਂ ਉਹਨਾਂ ਸਾਲਾਂ ਦਾ ਲੇਖਾ ਜਾਣਿਆ ਜਿਹਨਾਂ ਲਈ ਯਹੋਵਾਹ ਦੀ ਬਾਣੀ ਯਿਰਮਿਯਾਹ ਨਬੀ ਨੂੰ ਆਈ ਸੀ, ਜੋ ਉਹ ਯਰੂਸ਼ਲਮ ਦੇ ਉੱਜੜਨ ਦੇ ਸੱਤਰ ਸਾਲ ਪੂਰੇ ਹੋਣ ।
Daniel 9:24 in Panjabi 24 ਸੱਤਰ ਸਾਤੇ ਤੇਰੇ ਲੋਕਾਂ ਅਤੇ ਤੇਰੇ ਪਵਿੱਤਰ ਸ਼ਹਿਰ ਦੇ ਲਈ ਠਹਿਰਾਏ ਗਏ ਹਨ ਭਈ ਉਸ ਸਮੇਂ ਵਿੱਚ ਉਹ ਉਸ ਅਪਰਾਧ ਨੂੰ ਮੁਕਾਏ ਅਤੇ ਪਾਪਾਂ ਦਾ ਅੰਤ ਕਰੇ ਅਤੇ ਬੁਰਿਆਈ ਦਾ ਪਰਾਸਚਿਤ ਕਰੇ ਅਤੇ ਸਦਾ ਦਾ ਧਰਮ ਲਿਆਵੇ ਅਤੇ ਦਰਿਸ਼ਟ ਅਤੇ ਅਗੰਮ ਵਾਕ ਉੱਤੇ ਮੋਹਰ ਲਾਵੇ ਅਤੇ ਅੱਤ ਪਵਿੱਤਰ ਨੂੰ ਮਸਹ ਕਰੇ ।
Hosea 1:10 in Panjabi 10 ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗੂੰ ਹੋਵੇਗੀ, ਜਿਹੜੀ ਮਿਣੀ ਅਤੇ ਗਿਣੀ ਨਹੀਂ ਜਾ ਸਕਦੀ । ਇਸ ਤਰ੍ਹਾਂ ਹੋਵੇਗਾ ਕਿ ਜਿਸ ਥਾਂ ਉਹਨਾਂ ਨੂੰ ਕਿਹਾ ਗਿਆ ਸੀ, ''ਤੁਸੀਂ ਮੇਰੀ ਪਰਜਾ ਨਹੀਂ ਹੋ'' ਉੱਥੇ ਹੀ ਉਹਨਾਂ ਨੂੰ ਕਿਹਾ ਜਾਵੇਗਾ, ''ਤੁਸੀਂ ਜੀਉਂਦੇ ਪਰਮੇਸ਼ੁਰ ਦੇ ਪੁੱਤਰ ਹੋ ।''
Hosea 12:4 in Panjabi 4 ਹਾਂ, ਉਸ ਨੇ ਦੂਤ ਨਾਲ ਘੋਲ ਕੀਤਾ ਅਤੇ ਪਰਬਲ ਪੈ ਗਿਆ, ਉਸ ਨੇ ਰੋ ਕੇ ਉਹ ਦੀ ਦਯਾ ਮੰਗੀ, ਉਸ ਨੇ ਉਹ ਨੂੰ ਬੈਤਏਲ ਵਿੱਚ ਲੱਭਾ, ਅਤੇ ਉੱਥੇ ਉਹ ਸਾਡੇ ਨਾਲ ਬੋਲਿਆ,
Mark 11:24 in Panjabi 24 ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁੱਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ ।
Romans 9:4 in Panjabi 4 ਉਹ ਇਸਰਾਏਲੀ ਹਨ ਅਤੇ ਲੇਪਾਲਕਪਨ ਦਾ ਹੱਕ, ਮਹਿਮਾ, ਨੇਮ, ਬਿਵਸਥਾ ਦਾ ਦਾਨ, ਪਰਮੇਸ਼ੁਰ ਦੀ ਬੰਦਗੀ ਅਤੇ ਵਾਇਦੇ ਉਹਨਾਂ ਦੇ ਹਨ ।
2 Corinthians 6:18 in Panjabi 18 ਅਤੇ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਗੇ । ਇਹ ਬਚਨ ਸਰਬ ਸ਼ਕਤੀਮਾਨ ਪ੍ਰਭੂ ਦਾ ਹੈ ।
Galatians 3:26 in Panjabi 26 ਕਿਉਂ ਜੋ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਤੁਸੀਂ ਸਭ ਪਰਮੇਸ਼ੁਰ ਦੀ ਸੰਤਾਨ ਹੋ ।
Ephesians 2:10 in Panjabi 10 ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ !