Isaiah 45:19 in Panjabi 19 ਮੈਂ ਗੁਪਤ ਵਿੱਚ ਨਹੀਂ ਬੋਲਿਆ, ਨਾ ਧਰਤੀ ਦੇ ਹਨੇਰੇ ਥਾਵਾਂ ਵਿੱਚ, ਮੈਂ ਯਾਕੂਬ ਦੀ ਅੰਸ ਨੂੰ ਨਹੀਂ ਆਖਿਆ, ਕਿ “ਮੈਨੂੰ ਵਿਅਰਥ ਭਾਲੋ”, ਮੈਂ ਯਹੋਵਾਹ ਸੱਚ ਬੋਲਣ ਵਾਲਾ ਹਾਂ, ਮੈਂ ਸਿੱਧੀਆਂ ਗੱਲਾਂ ਦਾ ਦੱਸਣ ਵਾਲਾ ਹਾਂ ।
Other Translations King James Version (KJV) I have not spoken in secret, in a dark place of the earth: I said not unto the seed of Jacob, Seek ye me in vain: I the LORD speak righteousness, I declare things that are right.
American Standard Version (ASV) I have not spoken in secret, in a place of the land of darkness; I said not unto the seed of Jacob, Seek ye me in vain: I, Jehovah, speak righteousness, I declare things that are right.
Bible in Basic English (BBE) I have not given my word in secret, in a place in the underworld; I did not say to the seed of Jacob, Go into a waste land to make request of me: I the Lord say what is true, my word is righteousness.
Darby English Bible (DBY) I have not spoken in secret, in a dark place of the earth; I said not unto the seed of Jacob, Seek me in vain: I [am] Jehovah, speaking righteousness, declaring things which are right.
World English Bible (WEB) I have not spoken in secret, in a place of the land of darkness; I didn't say to the seed of Jacob, Seek you me in vain: I, Yahweh, speak righteousness, I declare things that are right.
Young's Literal Translation (YLT) Not in secret have I spoken, in a dark place of the earth, I have not said to the seed of Jacob, In vain seek ye Me, I `am' Jehovah, speaking righteousness, Declaring uprightness.
Cross Reference Numbers 23:19 in Panjabi 19 ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ । ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ ?
Deuteronomy 29:29 in Panjabi 29 ਗੁਪਤ ਗੱਲਾਂ ਤਾਂ ਯਹੋਵਾਹ ਸਾਡੇ ਪਰਮੇਸ਼ੁਰ ਦੇ ਵੱਸ ਵਿੱਚ ਹਨ, ਪਰ ਜਿਹੜੀਆਂ ਪ੍ਰਗਟ ਹਨ ਉਹ ਸਦਾ ਤੱਕ ਸਾਡੇ ਲਈ ਅਤੇ ਸਾਡੇ ਪੁੱਤਰਾਂ ਲਈ ਹਨ, ਤਾਂ ਜੋ ਅਸੀਂ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਪੂਰੀਆਂ ਕਰਦੇ ਰਹੀਏ ।
Deuteronomy 30:11 in Panjabi 11 ਵੇਖੋ, ਇਹ ਹੁਕਮ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਨਾ ਤਾਂ ਇਹ ਤੁਹਾਡੇ ਲਈ ਬਹੁਤਾ ਔਖਾ ਹੈ ਅਤੇ ਨਾ ਹੀ ਤੁਹਾਡੇ ਤੋਂ ਬਹੁਤ ਦੂਰ ਹੈ ।
Deuteronomy 32:4 in Panjabi 4 ਉਹ ਚੱਟਾਨ ਹੈ, ਉਸ ਦੇ ਕੰਮ ਸਿੱਧ ਹਨ, ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਂ ਦੇ ਹਨ । ਉਹ ਸਚਿਆਈ ਦਾ ਪਰਮੇਸ਼ੁਰ ਹੈ, ਉਸ ਵਿੱਚ ਬੁਰਿਆਈ ਹੈ ਨਹੀਂ, ਉਹ ਧਰਮੀ ਅਤੇ ਸੱਚਾ ਹੈ ।
1 Chronicles 28:8 in Panjabi 8 ਇਸ ਲਈ ਹੁਣ ਸਾਰੇ ਇਸਰਾਏਲ ਦੇ ਵੇਖਦਿਆਂ, ਅਰਥਾਤ ਯਹੋਵਾਹ ਦੀ ਸਭਾ ਦੇ ਅੱਗੇ ਅਤੇ ਸਾਡੇ ਪਰਮੇਸ਼ੁਰ ਦੇ ਸੁਣਨ ਵਿੱਚ ਤੁਹਾਨੂੰ ਸਮਝਾਉਂਦਾ ਹਾਂ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸਾਰੀਆਂ ਆਗਿਆਂਵਾਂ ਉੱਤੇ ਧਿਆਨ ਰੱਖੋ, ਅਤੇ ਉਸ ਦੀ ਖੋਜ ਕਰੋ ਤਾਂ ਜੋ ਤੁਸੀਂ ਇਸ ਚੰਗੇ ਦੇਸ ਦੇ ਮਾਲਕ ਹੋਵੋ ਅਤੇ ਆਪਣੇ ਪਿੱਛੋਂ ਆਪਣੀ ਸੰਤਾਨ ਨੂੰ ਸਦਾ ਦੇ ਅਧਿਕਾਰ ਲਈ ਛੱਡ ਜਾਓ ।
2 Chronicles 15:2 in Panjabi 2 ਉਹ ਆਸਾ ਨੂੰ ਮਿਲਣ ਲਈ ਗਿਆ ਅਤੇ ਉਹ ਨੂੰ ਆਖਿਆ, ਹੇ ਆਸਾ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ, ਮੇਰੀ ਸੁਣੋ । ਯਹੋਵਾਹ ਤੁਹਾਡੇ ਨਾਲ ਹੈ ਜਦ ਤੱਕ ਤੁਸੀਂ ਉਸ ਨੇ ਨਾਲ ਹੋ । ਜੇ ਤੁਸੀਂ ਉਸ ਦੇ ਚਾਹਵੰਦ ਹੋ ਤਾਂ ਉਹ ਤੁਹਾਨੂੰ ਮਿਲੇਗਾ ਪਰ ਜੇ ਤੁਸੀਂ ਉਸ ਨੂੰ ਛੱਡ ਦਿਓ ਤਾਂ ਉਹ ਤੁਹਾਨੂੰ ਛੱਡ ਦੇਵੇਗਾ
Ezra 8:22 in Panjabi 22 ਕਿਉਂ ਜੋ ਮੈਂ ਸ਼ਰਮ ਦੇ ਮਾਰੇ ਰਾਜਾ ਤੋਂ ਸਿਪਾਹੀਆਂ ਦੇ ਜੱਥੇ ਤੇ ਘੋੜ ਸਵਾਰ ਨਾ ਮੰਗੇ ਕਿ ਰਾਹ ਵਿੱਚ ਵੈਰੀਆਂ ਦੇ ਵਿਰੁੱਧ ਸਾਡੀ ਸਹਾਇਤਾ ਕਰਨ, ਕਿਉਂ ਜੋ ਅਸੀਂ ਰਾਜਾ ਨੂੰ ਕਿਹਾ ਸੀ, “ਸਾਡੇ ਪਰਮੇਸ਼ੁਰ ਦਾ ਹੱਥ ਭਲਿਆਈ ਦੇ ਲਈ ਉਨ੍ਹਾਂ ਸਾਰਿਆਂ ਦੇ ਨਾਲ ਹੈ, ਜੋ ਉਸ ਦੀ ਭਾਲ ਕਰਦੇ ਹਨ, ਪਰ ਉਸ ਦਾ ਬਲ ਤੇ ਕ੍ਰੋਧ ਉਨ੍ਹਾਂ ਸਾਰਿਆਂ ਦੇ ਵਿਰੁੱਧ ਹੈ, ਜੋ ਉਸ ਨੂੰ ਤਿਆਗ ਦਿੰਦੇ ਹਨ ।”
Psalm 9:10 in Panjabi 10 ਤੇਰੇ ਨਾਮ ਦੇ ਜਾਨਣ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੂੰ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ ।
Psalm 12:6 in Panjabi 6 ਯਹੋਵਾਹ ਦੇ ਬਚਨ ਪਾਕ ਬਚਨ ਹਨ, ਉਸ ਚਾਂਦੀ ਵਰਗੇ ਜਿਹੜੀ ਭੱਠੀ ਵਿੱਚ ਤਾਈ ਹੋਈ ਹੈ, ਅਤੇ ਸੱਤ ਵਾਰੀ ਨਿਰਮਲ ਕੀਤੀ ਹੋਈ ਹੈ ।
Psalm 19:7 in Panjabi 7 ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ ।
Psalm 24:6 in Panjabi 6 ਇਹ ਪੀੜ੍ਹੀ ਉਹ ਦੇ ਖੋਜੀਆਂ ਦੀ ਹੈ, ਜਿਹੜੀ ਤੇਰੇ ਦਰਸ਼ਨ ਭਾਲਦੀ ਹੈ, ਹੇ ਯਾਕੂਬ । ਸਲਹ ।
Psalm 69:13 in Panjabi 13 ਪਰ ਹੇ ਯਹੋਵਾਹ, ਮੇਰੀ ਪ੍ਰਾਰਥਨਾ ਠੀਕ ਵੇਲੇ ਸਿਰ ਤੇਰੇ ਹੀ ਅੱਗੇ ਹੈ, ਹੇ ਪਰਮੇਸ਼ੁਰ, ਆਪਣੀ ਡਾਢੀ ਦਯਾ ਨਾਲ, ਅਤੇ ਆਪਣੇ ਸੱਚੇ ਬਚਾਓ ਨਾਲ ਮੈਨੂੰ ਉੱਤਰ ਦੇ ।
Psalm 69:32 in Panjabi 32 ਅਧੀਨ ਇਹ ਵੇਖ ਕੇ ਅਨੰਦ ਹੁੰਦੇ ਹਨ, ਪਰਮੇਸ਼ੁਰ ਦੇ ਤਾਲਿਬੋ, ਤੁਹਾਡਾ ਮਨ ਜਿਉਂਦਾ ਰਹੇ !
Psalm 111:7 in Panjabi 7 ਉਹ ਦੇ ਹੱਥਾਂ ਦੇ ਕੰਮ ਸਚਿਆਈ ਤੇ ਨਿਆਂ ਦੇ ਹਨ, ਉਹ ਦੇ ਫਰਮਾਨ ਵਫ਼ਾਦਾਰੀ ਦੇ ਹਨ ।
Psalm 119:137 in Panjabi 137 ਹੇ ਯਹੋਵਾਹ, ਤੂੰ ਧਰਮੀ ਹੈਂ, ਅਤੇ ਤੇਰੇ ਨਿਆਂ ਸਿੱਧੇ ਹਨ ।
Proverbs 1:21 in Panjabi 21 ਉਹ ਬਜ਼ਾਰਾਂ ਦੇ ਸਿਰਿਆਂ ਉੱਤੇ ਹੋਕਾ ਦਿੰਦੀ ਹੈ, ਉਹ ਫਾਟਕਾਂ ਦੇ ਲਾਂਘਿਆਂ ਉੱਤੇ ਅਤੇ ਸ਼ਹਿਰ ਵਿੱਚ ਇਹ ਗੱਲਾਂ ਆਖਦੀ ਹੈ,
Proverbs 8:1 in Panjabi 1 ਭਲਾ, ਬੁੱਧ ਨਹੀਂ ਪੁਕਾਰਦੀ ? ਭਲਾ, ਸਮਝ ਅਵਾਜ਼ ਨਹੀਂ ਮਾਰਦੀ ?
Proverbs 8:6 in Panjabi 6 ਸੁਣੋ, ਮੈਂ ਉੱਤਮ ਗੱਲਾਂ ਆਖਾਂਗੀ, ਅਤੇ ਮੇਰੇ ਬੁੱਲ ਖਰੀਆਂ ਗੱਲਾਂ ਲਈ ਖੁੱਲਣਗੇ,
Proverbs 15:8 in Panjabi 8 ਦੁਸ਼ਟ ਦੀ ਭੇਂਟ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਅਨੰਦ ਹੁੰਦਾ ਹੈ ।
Proverbs 30:5 in Panjabi 5 ਪਰਮੇਸ਼ੁਰ ਦਾ ਹਰੇਕ ਬਚਨ ਤਾਇਆ ਹੋਇਆ ਹੈ, ਜਿਹੜੇ ਉਹ ਦੀ ਸ਼ਰਨ ਵਿੱਚ ਆਉਂਦੇ ਹਨ ਉਹ ਉਹਨਾਂ ਦੀ ਢਾਲ ਹੈ ।
Isaiah 1:15 in Panjabi 15 ਜਦ ਤੁਸੀਂ ਆਪਣੇ ਹੱਥ ਪਸਾਰੋਗੇ, ਤਾਂ ਮੈਂ ਤੁਹਾਡੇ ਵੱਲੋਂ ਆਪਣੀਆਂ ਅੱਖਾਂ ਬੰਦ ਕਰ ਲਵਾਂਗਾ, ਨਾਲੇ ਭਾਵੇਂ ਤੁਸੀਂ ਕਿੰਨੀ ਹੀ ਪ੍ਰਾਰਥਨਾ ਕਰੋ, ਮੈਂ ਨਹੀਂ ਸੁਣਾਂਗਾ, ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ ।
Isaiah 8:19 in Panjabi 19 ਜਦ ਲੋਕ ਤੁਹਾਨੂੰ ਆਖਣ ਕਿ ਆਓ ਭੂਤਾਂ ਨੂੰ ਕੱਢਣ ਵਾਲਿਆਂ ਜਾਂ ਜਿੰਨ੍ਹ ਤੋਂ ਪੁੱਛਾਂ ਲੈਣ ਵਾਲਿਆਂ ਤੋਂ ਪੁੱਛੋ, ਜਿਹੜੇ ਘੁਸਰ-ਮੁਸਰ ਅਤੇ ਬੁੜ-ਬੁੜ ਕਰਦੇ ਹਨ, ਤਦ ਤੁਸੀਂ ਇਹ ਉੱਤਰ ਦੇਣਾ - ਭਲਾ, ਲੋਕ ਆਪਣੇ ਪਰਮੇਸ਼ੁਰ ਨੂੰ ਨਾ ਪੁੱਛਣ ? ਕੀ ਜੀਉਂਦਿਆਂ ਦੇ ਲਈ ਮੁਰਦਿਆਂ ਨੂੰ ਪੁੱਛਣਾ ਚਾਹੀਦਾ ਹੈ ?
Isaiah 43:9 in Panjabi 9 ਸਾਰੀਆਂ ਕੌਮਾਂ ਇਕੱਠੀਆਂ ਹੋਣ, ਅਤੇ ਉੱਮਤਾਂ ਜਮਾ ਹੋਣ, ਉਹਨਾਂ ਵਿੱਚ ਕੌਣ ਹੈ ਜੋ ਇਹ ਦੱਸੇ, ਅਤੇ ਪਹਿਲੀਆਂ ਗੱਲਾਂ ਸਾਨੂੰ ਸੁਣਾਵੇ ? ਉਹ ਆਪਣੇ ਗਵਾਹ ਲਿਆਉਣ, ਤਾਂ ਜੋ ਉਹ ਧਰਮੀ ਠਹਿਰਨ, ਜਾਂ ਦੂਸਰੇ ਉਨ੍ਹਾਂ ਨੂੰ ਸੁਣ ਕੇ ਆਖਣ, ਇਹ ਸੱਚ ਹੈ ।
Isaiah 45:23 in Panjabi 23 ਮੈਂ ਆਪਣੀ ਹੀ ਸਹੁੰ ਖਾਧੀ ਹੈ, ਮੇਰੇ ਮੂੰਹ ਤੋਂ ਧਰਮ ਦਾ ਬਚਨ ਨਿੱਕਲਿਆ ਹੈ, ਅਤੇ ਉਹ ਮੁੜੇਗਾ ਨਹੀਂ, ਹਰੇਕ ਗੋਡਾ ਮੇਰੇ ਅੱਗੇ ਨਿਵੇਗਾ, ਹਰ ਜ਼ਬਾਨ ਮੇਰੀ ਸਹੁੰ ਖਾਵੇਗੀ ।
Isaiah 48:16 in Panjabi 16 ਮੇਰੇ ਨੇੜੇ ਆਓ, ਇਹ ਸੁਣੋ, ਮੈਂ ਮੁੱਢ ਤੋਂ ਗੁਪਤ ਵਿੱਚ ਗੱਲ ਨਹੀਂ ਕੀਤੀ, ਉਹ ਦੇ ਹੋਣ ਦੇ ਸਮੇਂ ਤੋਂ ਮੈਂ ਉੱਥੇ ਸੀ, - ਅਤੇ ਹੁਣ ਪ੍ਰਭੂ ਯਹੋਵਾਹ ਨੇ ਆਪਣੇ ਆਤਮਾ ਨਾਲ ਮੈਨੂੰ ਭੇਜਿਆ ਹੈ ।
Isaiah 55:6 in Panjabi 6 ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ ।
Isaiah 58:1 in Panjabi 1 ਸੰਘ ਅੱਡ ਕੇ ਪੁਕਾਰ, ਸਰਫ਼ਾ ਨਾ ਕਰ, ਤੁਰ੍ਹੀ ਵਾਂਗੂੰ ਆਪਣੀ ਅਵਾਜ਼ ਉੱਚੀ ਕਰ ! ਮੇਰੀ ਪਰਜਾ ਨੂੰ ਉਹਨਾਂ ਦੇ ਅਪਰਾਧ, ਅਤੇ ਯਾਕੂਬ ਦੇ ਘਰਾਣੇ ਨੂੰ ਉਹਨਾਂ ਦੇ ਪਾਪ ਦੱਸ !
Isaiah 63:1 in Panjabi 1 ਇਹ ਕੌਣ ਹੈ ਜੋ ਅਦੋਮ ਦੇਸ ਦੇ ਬਾਸਰਾਹ ਤੋਂ ਲਾਲ ਬਸਤਰ ਪਾ ਕੇ ਤੁਰਿਆ ਆਉਂਦਾ ਹੈ ? ਇਹ ਕੌਣ ਹੈ ਜੋ ਪਰਤਾਪ ਦਾ ਲਿਬਾਸ ਪਹਿਨੇ ਹੋਏ ਆਪਣੇ ਬਲ ਦੇ ਵਾਧੇ ਵਿੱਚ ਉਲਾਂਘਾਂ ਭਰਦਾ ਆਉਂਦਾ ਹੈ ? ਇਹ ਮੈਂ ਹਾਂ, ਜੋ ਧਰਮ ਨਾਲ ਬੋਲਦਾ, ਅਤੇ ਬਚਾਉਣ ਲਈ ਸਮਰਥੀ ਹਾਂ ।
Jeremiah 29:13 in Panjabi 13 ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ
Amos 5:4 in Panjabi 4 ਯਹੋਵਾਹ ਇਸਰਾਏਲ ਦੇ ਘਰਾਣੇ ਨੂੰ ਇਹ ਆਖਦਾ ਹੈ, ਮੇਰੀ ਖੋਜ ਕਰੋ ਤਾਂ ਜੀਉਂਦੇ ਰਹੋਗੇ !
Malachi 3:13 in Panjabi 13 ਤੁਹਾਡੀਆਂ ਗੱਲਾਂ ਮੇਰੇ ਵਿਰੁੱਧ ਕਰੜੀਆਂ ਹਨ, ਯਹੋਵਾਹ ਆਖਦਾ ਹੈ, ਤਦ ਵੀ ਤੁਸੀਂ ਆਖਦੇ ਹੋ, ਤੇਰੇ ਵਿਰੁੱਧ ਸਾਡੇ ਕੋਲੋਂ ਕੀ ਬੋਲਿਆ ਗਿਆ ?
Matthew 15:8 in Panjabi 8 ਇਹ ਲੋਕ ਆਪਣੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ ।
John 7:26 in Panjabi 26 ਪਰ ਉਹ ਖੁੱਲੇ-ਆਮ ਬਚਨ ਬੋਲ ਰਿਹਾ ਹੈ ਅਤੇ ਉਸ ਨੂੰ ਕੋਈ ਬਚਨ ਬੋਲਣ ਤੋਂ ਨਹੀਂ ਰੋਕ ਰਿਹਾ । ਜ਼ਰੂਰ ਹੈ, ਕਿ ਆਗੂਆਂ ਨੇ ਉਸ ਨੂੰ ਮਸੀਹ ਮੰਨ ਲਿਆ ਹੋਵੇ ।
John 7:28 in Panjabi 28 ਜਦੋਂ ਯਿਸੂ ਹੈਕਲ ਵਿੱਚ ਬਚਨ ਬੋਲ ਰਿਹਾ ਸੀ, ਉਸ ਨੇ ਆਖਿਆ, “ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ । ਪਰ ਮੈਂ ਇੱਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ । ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹੜਾ ਸੱਚਾ ਹੈ । ਪਰ ਤੁਸੀਂ ਉਸ ਨੂੰ ਨਹੀਂ ਜਾਣਦੇ ।
John 7:37 in Panjabi 37 ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ । ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ ।
John 18:20 in Panjabi 20 ਯਿਸੂ ਨੇ ਆਖਿਆ, “ਮੈਂ ਸਦਾ ਲੋਕਾਂ ਨੂੰ ਖੁੱਲ੍ਹ ਕੇ ਬੋਲਿਆ ਹਾਂ । ਮੈਂ ਹਮੇਸ਼ਾਂ ਪ੍ਰਾਰਥਨਾ ਘਰ ਅਤੇ ਹੈਕਲ ਵਿੱਚ ਵੀ ਉਪਦੇਸ਼ ਦਿੱਤੇ ਹਨ, ਜਿੱਥੇ ਸਾਰੇ ਯਹੂਦੀ ਇਕੱਠੇ ਹੁੰਦੇ ਹਨ । ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿੱਖਿਆ ਨਹੀਂ ਦਿੱਤੀ ।
Acts 2:4 in Panjabi 4 ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ ।
James 4:3 in Panjabi 3 ਤੁਸੀਂ ਮੰਗਦੇ ਹੋ ਪਰ ਮਿਲਦਾ ਨਹੀਂ ਕਿਉਂ ਜੋ ਬੁਰੀ ਨੀਤ ਨਾਲ ਮੰਗਦੇ ਹੋ ਤਾਂ ਜੋ ਆਪਣਿਆਂ ਭੋਗ ਬਿਲਾਸਾਂ ਵਿੱਚ ਉਡਾ ਦਿਓ ।