Isaiah 45:20 in Panjabi 20 ਇਕੱਠੇ ਹੋ ਜਾਓ ਅਤੇ ਆਓ, ਤੁਸੀਂ ਰਲ ਕੇ ਨੇੜੇ ਹੋਵੋ, ਹੇ ਕੌਮਾਂ ਦੇ ਬਚੇ ਹੋਇਓ ਲੋਕੋ । ਉਹ ਅਣਜਾਣ ਹਨ ਜਿਹੜੇ ਆਪਣੇ ਲੱਕੜੀ ਦੇ ਬੁੱਤ ਨੂੰ ਚੁੱਕੀ ਫਿਰਦੇ ਹਨ, ਅਤੇ ਅਜਿਹੇ ਦੇਵਤੇ ਅੱਗੇ ਪ੍ਰਾਰਥਨਾ ਕਰਦੇ ਹਨ, ਜੋ ਨਹੀਂ ਬਚਾ ਸਕਦਾ !
Other Translations King James Version (KJV) Assemble yourselves and come; draw near together, ye that are escaped of the nations: they have no knowledge that set up the wood of their graven image, and pray unto a god that cannot save.
American Standard Version (ASV) Assemble yourselves and come; draw near together, ye that are escaped of the nations: they have no knowledge that carry the wood of their graven image, and pray unto a god that cannot save.
Bible in Basic English (BBE) Come together, even come near, you nations who are still living: they have no knowledge who take up their image of wood, and make prayer to a god in whom is no salvation.
Darby English Bible (DBY) Gather yourselves and come; draw near together, ye that are escaped of the nations. They have no knowledge that carry the wood of their graven image, and pray unto a ùgod that cannot save.
World English Bible (WEB) Assemble yourselves and come; draw near together, you who have escaped from the nations: they have no knowledge who carry the wood of their engraved image, and pray to a god that can't save.
Young's Literal Translation (YLT) Be gathered, and come in, Come nigh together, ye escaped of the nations, They have not known, Who are lifting up the wood of their graven image, And praying unto a god `that' saveth not.
Cross Reference 1 Kings 18:26 in Panjabi 26 ਸੋ ਉਨ੍ਹਾਂ ਨੇ ਉਹ ਬਲ਼ਦ ਜੋ ਉਨ੍ਹਾਂ ਨੂੰ ਮਿਲਿਆ ਸੀ ਲੈ ਕੇ ਤਿਆਰ ਕੀਤਾ ਅਤੇ ਸਵੇਰ ਤੋਂ ਦੁਪਹਿਰ ਤੱਕ ਬਆਲ ਦੇ ਨਾਮ ਉੱਤੇ ਪੁਕਾਰਦੇ ਰਹੇ, ਹੇ ਬਆਲ ਸਾਡੀ ਸੁਣ । ਪਰ ਕੁਝ ਅਵਾਜ਼ ਨਾ ਆਈ ਨਾ ਕੋਈ ਉੱਤਰ ਦੇਣ ਵਾਲਾ ਸੀ ਅਤੇ ਉਹ ਉਸ ਜਗਵੇਦੀ ਦੇ ਦੁਆਲੇ ਜੋ ਬਣੀ ਹੋਈ ਸੀ ਭੁੜਕਦੇ ਫਿਰਦੇ ਸਨ ।
Psalm 115:8 in Panjabi 8 ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ ।
Isaiah 4:2 in Panjabi 2 ਉਸ ਦਿਨ ਯਹੋਵਾਹ ਦੀ ਸ਼ਾਖ ਸੋਹਣੀ ਅਤੇ ਪਰਤਾਪਵਾਨ ਹੋਵੇਗੀ ਅਤੇ ਉਸ ਦੇਸ ਦਾ ਫਲ ਇਸਰਾਏਲ ਦੇ ਬਚੇ ਹੋਇਆਂ ਲਈ ਸ਼ਾਨਦਾਰ ਅਤੇ ਸੁੰਦਰ ਹੋਵੇਗਾ
Isaiah 41:5 in Panjabi 5 ਟਾਪੂਆਂ ਨੇ ਵੇਖਿਆ ਅਤੇ ਡਰ ਗਏ, ਧਰਤੀ ਦੀਆਂ ਹੱਦਾਂ ਕੰਬਦੀਆਂ ਹਨ, ਉਹ ਨੇੜੇ ਹੋ ਕੇ ਅੱਗੇ ਆਉਂਦੇ ਹਨ ।
Isaiah 41:21 in Panjabi 21 ਯਹੋਵਾਹ ਆਖਦਾ ਹੈ, ਆਪਣਾ ਦਾਵਾ ਪੇਸ਼ ਕਰੋ, ਯਾਕੂਬ ਦਾ ਰਾਜਾ ਆਖਦਾ ਹੈ, ਆਪਣੇ ਪਰਮਾਣ ਲਿਆਓ ।
Isaiah 42:17 in Panjabi 17 ਉਹ ਮੁੜ ਜਾਣਗੇ, ਉਹ ਡਾਢੇ ਲੱਜਿਆਵਾਨ ਹੋਣਗੇ, ਜਿਹੜੇ ਬੁੱਤਾਂ ਉੱਤੇ ਭਰੋਸਾ ਰੱਖਦੇ ਹਨ, ਜਿਹੜੇ ਮੂਰਤਾਂ ਨੂੰ ਆਖਦੇ ਹਨ, “ਤੁਸੀਂ ਸਾਡੇ ਦੇਵਤੇ ਹੋ !”
Isaiah 43:9 in Panjabi 9 ਸਾਰੀਆਂ ਕੌਮਾਂ ਇਕੱਠੀਆਂ ਹੋਣ, ਅਤੇ ਉੱਮਤਾਂ ਜਮਾ ਹੋਣ, ਉਹਨਾਂ ਵਿੱਚ ਕੌਣ ਹੈ ਜੋ ਇਹ ਦੱਸੇ, ਅਤੇ ਪਹਿਲੀਆਂ ਗੱਲਾਂ ਸਾਨੂੰ ਸੁਣਾਵੇ ? ਉਹ ਆਪਣੇ ਗਵਾਹ ਲਿਆਉਣ, ਤਾਂ ਜੋ ਉਹ ਧਰਮੀ ਠਹਿਰਨ, ਜਾਂ ਦੂਸਰੇ ਉਨ੍ਹਾਂ ਨੂੰ ਸੁਣ ਕੇ ਆਖਣ, ਇਹ ਸੱਚ ਹੈ ।
Isaiah 44:17 in Panjabi 17 ਉਸੇ ਦਾ ਬਚਿਆ ਹੋਇਆ ਟੁੱਕੜਾ ਲੈ ਕੇ ਉਹ ਇੱਕ ਦੇਵਤਾ, ਇੱਕ ਬੁੱਤ ਬਣਾਉਂਦਾ ਹੈ, ਅਤੇ ਉਹ ਦੇ ਅੱਗੇ ਮੱਥਾ ਟੇਕਦਾ ਸਗੋਂ ਮੱਥਾ ਰਗੜਦਾ ਹੈ, ਅਤੇ ਉਸ ਤੋਂ ਪ੍ਰਾਰਥਨਾ ਕਰਦਾ ਅਤੇ ਆਖਦਾ ਹੈ, ਮੈਨੂੰ ਛੁਡਾ, ਕਿਉਂ ਜੋ ਤੂੰ ਮੇਰਾ ਦੇਵਤਾ ਹੈਂ !
Isaiah 46:1 in Panjabi 1 ਬੇਲ ਦੇਵਤਾ ਝੁਕ ਜਾਂਦਾ, ਨਬੋ ਦੇਵਤਾ ਕੁੱਬਾ ਹੋ ਜਾਂਦਾ ਹੈ, ਉਹਨਾਂ ਦੇ ਬੁੱਤ ਜਾਨਵਰਾਂ ਅਤੇ ਪਸ਼ੂਆਂ ਉੱਤੇ ਲੱਦੇ ਹੋਏ ਹਨ, ਜਿਹੜੀਆਂ ਮੂਰਤਾਂ ਤੁਸੀਂ ਚੁੱਕੀ ਫਿਰਦੇ ਹੋ, ਉਹ ਭਾਰ ਹਨ ਅਤੇ ਥੱਕੇ ਹੋਏ ਪਸ਼ੂਆਂ ਲਈ ਬੋਝ ਹਨ ।
Isaiah 46:6 in Panjabi 6 ਜਿਹੜੇ ਥੈਲੀ ਵਿੱਚੋਂ ਸੋਨਾ ਉਲੱਦਦੇ ਹਨ, ਅਤੇ ਚਾਂਦੀ ਤੱਕੜੀ ਵਿੱਚ ਤੋਲਦੇ ਹਨ, ਉਹ ਸੁਨਿਆਰ ਨੂੰ ਭਾੜੇ ਉੱਤੇ ਲਾਉਂਦੇ, ਅਤੇ ਉਹ ਉਸ ਤੋਂ ਦੇਵਤਾ ਬਣਾਉਂਦਾ ਹੈ, ਫੇਰ ਉਹ ਉਸ ਅੱਗੇ ਮੱਥਾ ਟੇਕਦੇ ਸਗੋਂ ਮੱਥਾ ਰਗੜਦੇ ਹਨ !
Isaiah 48:5 in Panjabi 5 ਇਸ ਲਈ ਮੈਂ ਇਹ ਗੱਲਾਂ ਤੈਨੂੰ ਪੁਰਾਣੇ ਸਮੇਂ ਤੋਂ ਦੱਸੀਆਂ, ਉਹਨਾਂ ਦੇ ਆਉਣ ਤੋਂ ਪਹਿਲਾਂ ਮੈਂ ਤੈਨੂੰ ਸੁਣਾਇਆ, ਕਿਤੇ ਤੂੰ ਅਜਿਹਾ ਨਾ ਆਖੇਂ, ਮੇਰੇ ਬੁੱਤ ਨੇ ਉਹਨਾਂ ਨੂੰ ਕੀਤਾ, ਮੇਰੀ ਘੜੀ ਹੋਈ ਮੂਰਤ ਅਤੇ ਮੇਰੇ ਢਾਲੇ ਹੋਏ ਬੁੱਤ ਨੇ ਇਹਨਾਂ ਦਾ ਹੁਕਮ ਦਿੱਤਾ ਸੀ !
Jeremiah 2:27 in Panjabi 27 ਉਹ ਰੁੱਖ ਨੂੰ ਆਖਦੇ ਹਨ ਤੂੰ ਮੇਰਾ ਪਿਤਾ ਹੈ, ਅਤੇ ਪੱਥਰ ਨੂੰ, ਤੂੰ ਮੈਨੂੰ ਜਣਿਆ ! ਉਹਨਾਂ ਨੇ ਆਪਣੀ ਪਿੱਠ ਮੇਰੀ ਵੱਲ ਕੀਤੀ ਅਤੇ ਆਪਣਾ ਮੂੰਹ ਨਹੀਂ, ਪਰ ਬਿਪਤਾ ਦੇ ਵੇਲੇ ਉਹ ਆਖਣਗੇ, ਉੱਠ ਤੇ ਸਾਨੂੰ ਬਚਾ ।
Jeremiah 10:5 in Panjabi 5 ਉਹ ਖਜੂਰ ਵਾਂਗੂੰ ਸਖ਼ਤ ਹਨ, ਉਹ ਬੋਲ ਨਹੀਂ ਸਕਦੇ ਉਹ ਚੁੱਕ ਕੇ ਲੈ ਜਾਣੇ ਪੈਂਦੇ ਹਨ, ਕਿਉਂ ਜੋ ਉਹ ਤੁਰ ਨਹੀਂ ਸਕਦੇ ! ਉਹਨਾਂ ਤੋਂ ਨਾ ਡਰੋ, ਕਿਉਂ ਜੋ ਉਹ ਬੁਰਿਆਈ ਨਹੀਂ ਕਰ ਸਕਦੇ, ਨਾ ਹੀ ਉਹ ਭਲਿਆਈ ਕਰ ਸਕਦੇ ਹਨ ।
Jeremiah 10:8 in Panjabi 8 ਉਹ ਸਾਰੇ ਬੇਦਰਦ ਅਤੇ ਮੂਰਖ ਹਨ, ਉਹ ਫੋਕੀਆਂ ਗੱਲਾਂ ਦੀ ਸਿੱਖਿਆ ਲਈ ਲੱਕੜੀ ਹੀ ਹੈ ।
Jeremiah 10:14 in Panjabi 14 ਹਰੇਕ ਆਦਮੀ ਬੇਦਰਦ ਹੋ ਗਿਆ ਹੈ ਅਤੇ ਗਿਆਨਵਾਨ ਨਹੀਂ, ਹਰੇਕ ਸਰਾਫ਼ ਆਪਣੀ ਘੜਤ ਤੋਂ ਲੱਜਿਆਵਾਨ ਹੈ, ਕਿਉਂ ਜੋ ਉਹ ਦੀ ਢਲੀ ਹੋਈ ਮੂਰਤ ਝੂਠੀ ਹੈ, ਅਤੇ ਉਸ ਵਿੱਚ ਸਾਹ ਨਹੀਂ ।
Jeremiah 25:15 in Panjabi 15 ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਤਾਂ ਮੈਨੂੰ ਐਉਂ ਆਖਿਆ ਕਿ ਮੇਰੇ ਹੱਥੋਂ ਗੁੱਸੇ ਦੀ ਮਧ ਦਾ ਇਹ ਕਟੋਰਾ ਲੈ ਅਤੇ ਉਹਨਾਂ ਸਾਰੀਆਂ ਕੌਮਾਂ ਨੂੰ ਜਿਹਨਾਂ ਕੋਲ ਮੈਂ ਤੁਹਾਨੂੰ ਘੱਲਦਾ ਹਾਂ ਪਿਲਾ ਦੇ
Jeremiah 50:28 in Panjabi 28 ਬਾਬਲ ਦੇ ਦੇਸ ਵਿੱਚੋਂ ਨੱਠਨ ਵਾਲਿਆਂ ਅਤੇ ਬਚਣ ਵਾਲਿਆਂ ਦੀ ਅਵਾਜ਼ ਹੈ ਭਈ ਉਹ ਸੀਯੋਨ ਵਿੱਚ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਦਲਾ, ਉਹ ਦੀ ਹੈਕਲ ਦਾ ਬਦਲਾ ਦੱਸਣ
Jeremiah 51:6 in Panjabi 6 ਬਾਬਲ ਦੇ ਵਿਚਕਾਰੋ ਨੱਠੋ, ਹਰੇਕ ਮਨੁੱਖ ਆਪਣੀ ਜਾਨ ਬਚਾਵੇ ! ਉਸ ਦੀ ਬਦੀ ਵਿੱਚ ਮਾਰੇ ਨਾ ਜਾਓ, ਕਿਉਂ ਜੋ ਇਹ ਯਹੋਵਾਹ ਦੇ ਬਦਲੇ ਦਾ ਵੇਲਾ ਹੈ, ਉਹ ਉਸ ਨੂੰ ਵੱਟਾ ਦੇਵੇਗਾ ।
Jeremiah 51:17 in Panjabi 17 ਹਰੇਕ ਆਦਮੀ ਵਹਿਸ਼ੀ ਅਤੇ ਅਣਜਾਣ ਹੋ ਗਿਆ ਹੈ, ਹਰੇਕ ਸਰਾਫ ਆਪਣੀ ਮੂਰਤ ਤੋਂ ਸ਼ਰਮਿੰਦਾ ਹੈ, ਕਿਉਂ ਜੋ ਉਸ ਦੀ ਢਾਲੀ ਹੋਈ ਮੂਰਤ ਝੂਠੀ ਹੈ, ਉਹਨਾਂ ਵਿੱਚ ਸਾਹ ਨਹੀਂ ।
Habakkuk 2:18 in Panjabi 18 ਘੜੇ ਹੋਏ ਬੁੱਤ ਦਾ ਕੀ ਲਾਭ ਹੈ, ਜੋ ਉਸ ਦੇ ਬਣਾਉਣ ਵਾਲੇ ਨੇ ਉਸ ਨੂੰ ਘੜਿਆ ਹੈ ? ਫੇਰ ਝੂਠ ਸਿਖਾਉਣ ਵਾਲੀ ਅਤੇ ਢਲੀ ਹੋਈ ਮੂਰਤ ਵਿੱਚ ਕੀ ਲਾਭ ਵੇਖ ਕੇ ਉਸ ਨੂੰ ਬਣਾਉਣ ਵਾਲਾ ਉਸ ਉੱਤੇ ਭਰੋਸਾ ਰੱਖਦਾ ਹੈ ਕਿ ਉਹ ਗੁੰਗੇ ਬੁੱਤ ਬਣਾਵੇ ?
Romans 1:21 in Panjabi 21 ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ ।
Ephesians 2:12 in Panjabi 12 ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਵੱਖਰੇ, ਇਸਰਾਏਲ ਦੀ ਪਰਜਾ ਤੋਂ ਅਲੱਗ ਕੀਤੇ ਹੋਏ, ਬਚਨ ਦੇ ਵਾਅਦਿਆਂ ਤੋਂ ਬਾਹਰ, ਬਿਨ੍ਹਾਂ ਆਸ ਅਤੇ ਸੰਸਾਰ ਵਿੱਚ ਪਰਮੇਸ਼ੁਰ ਤੋਂ ਰਹਿਤ ਸੀ !
Ephesians 2:16 in Panjabi 16 ਅਤੇ ਸਲੀਬ ਦੇ ਰਾਹੀਂ ਵੈਰ-ਵਿਰੋਧ ਦਾ ਨਾਸ ਕਰਕੇ ਉਸੇ ਰਾਹੀਂ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ੁਰ ਨਾਲ ਮੇਲ ਕਰਾਵੇ !
Revelation 18:3 in Panjabi 3 ਕਿਉਂ ਜੋ ਉਹ ਦੀ ਹਰਾਮਕਾਰੀ ਦੇ ਕ੍ਰੋਧ ਦੀ ਮੈਂਅ ਤੋਂ ਸਾਰੀਆਂ ਕੌਮਾਂ ਨੇ ਪੀਤਾ, ਅਤੇ ਧਰਤੀ ਦੇ ਰਾਜਿਆਂ ਨੇ ਉਹ ਦੇ ਨਾਲ ਹਰਾਮਕਾਰੀ ਕੀਤੀ, ਅਤੇ ਧਰਤੀ ਦੇ ਵਪਾਰੀ ਉਹ ਦੇ ਬਹੁਤ ਜਿਆਦਾ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ ।