Isaiah 45:21 in Panjabi 21 ਪਰਚਾਰ ਕਰੋ ਤੇ ਉਨ੍ਹਾਂ ਨੂੰ ਪੇਸ਼ ਕਰੋ, - ਹਾਂ, ਉਹ ਇੱਕਠੇ ਸਲਾਹ ਕਰਨ, - ਕਿਸ ਨੇ ਪੁਰਾਣੇ ਸਮੇਂ ਤੋਂ ਇਹ ਦੱਸਿਆ ? ਕਿਸ ਨੇ ਪਰਾਚੀਨ ਸਮੇਂ ਇਹ ਦਾ ਵਰਨਣ ਕੀਤਾ ? ਭਲਾ, ਮੈਂ ਯਹੋਵਾਹ ਨੇ ਹੀ ਨਹੀਂ ? ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਧਰਮੀ ਪਰਮੇਸ਼ੁਰ ਅਤੇ ਮੁਕਤੀਦਾਤਾ, ਮੇਰੇ ਬਿਨ੍ਹਾਂ ਕੋਈ ਹੈ ਹੀ ਨਹੀਂ ।
Other Translations King James Version (KJV) Tell ye, and bring them near; yea, let them take counsel together: who hath declared this from ancient time? who hath told it from that time? have not I the LORD? and there is no God else beside me; a just God and a Saviour; there is none beside me.
American Standard Version (ASV) Declare ye, and bring `it' forth; yea, let them take counsel together: who hath showed this from ancient time? who hath declared it of old? have not I, Jehovah? and there is no God else besides me, a just God and a Saviour; there is none besides me.
Bible in Basic English (BBE) Give the word, put forward your cause, let us have a discussion together: who has given news of this in the past? who made it clear in early times? did not I, the Lord? and there is no God but me; a true God and a saviour; there is no other.
Darby English Bible (DBY) Declare and bring [them] near; yea, let them take counsel together: who hath caused this to be heard from ancient time? [who] hath declared it long ago? Is it not I, Jehovah? And there is no God else beside me; a just ùGod and a Saviour, there is none besides me.
World English Bible (WEB) Declare you, and bring [it] forth; yes, let them take counsel together: who has shown this from ancient time? who has declared it of old? Haven't I, Yahweh? and there is no God else besides me, a just God and a Savior; there is no one besides me.
Young's Literal Translation (YLT) Declare ye, and bring near, Yea, they take counsel together, Who hath proclaimed this from of old? From that time hath declared it? Is it not I -- Jehovah? And there is no other god besides Me, A God righteous and saving, there is none save Me.
Cross Reference Psalm 26:7 in Panjabi 7 ਤਾਂ ਜੋ ਮੈਂ ਧੰਨਵਾਦ ਦਾ ਸ਼ਬਦ ਸੁਣਾਵਾਂ, ਅਤੇ ਤੇਰੇ ਸਾਰਿਆਂ ਅਚਰਜ ਕੰਮਾਂ ਦਾ ਬਿਆਨ ਕਰਾਂ ।
Psalm 71:17 in Panjabi 17 ਹੇ ਪਰਮੇਸ਼ੁਰ, ਤੂੰ ਮੈਨੂੰ ਜਵਾਨੀ ਤੋਂ ਸਿਖਾਇਆ ਹੈ, ਅਤੇ ਹੁਣ ਤੱਕ ਮੈਂ ਤੇਰੇ ਅਨੋਖੇ ਕੰਮਾਂ ਨੂੰ ਦੱਸਦਾ ਰਿਹਾ ।
Psalm 96:10 in Panjabi 10 ਕੌਮਾਂ ਵਿੱਚ ਆਖੋ ਕਿ ਯਹੋਵਾਹ ਰਾਜ ਕਰਦਾ ਹੈ, ਤਾਂ ਈ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ ।
Isaiah 41:1 in Panjabi 1 ਹੇ ਟਾਪੂਓ, ਮੇਰੇ ਅੱਗੇ ਚੁੱਪ ਰਹੋ, ਕੌਮਾਂ ਆਪਣਾ ਬਲ ਨਵੇਂ ਸਿਰਿਓਂ ਪਾਉਣ, ਉਹ ਨੇੜੇ ਆ ਕੇ ਗੱਲ ਕਰਨ, ਅਸੀਂ ਇਕੱਠੇ ਹੋ ਕੇ ਨਿਆਂ ਦੇ ਲਈ ਨੇੜੇ ਆਈਏ ।
Isaiah 41:22 in Panjabi 22 ਉਹ ਉਨ੍ਹਾਂ ਨੂੰ ਲਿਆਉਣ ਅਤੇ ਸਾਨੂੰ ਦੱਸਣ, ਭਈ ਕੀ ਹੋਵੇਗਾ । ਤੁਸੀਂ ਪਹਿਲੀਆਂ ਗੱਲਾਂ ਦੱਸੋ, ਕਿ ਉਹ ਕੀ ਸਨ, ਤਾਂ ਜੋ ਅਸੀਂ ਧਿਆਨ ਦੇਈਏ, ਅਤੇ ਉਹਨਾਂ ਦੇ ਅੰਤ ਨੂੰ ਜਾਣੀਏ, ਜਾਂ ਆਉਣ ਵਾਲੀਆਂ ਗੱਲਾਂ ਸੁਣਾਓ ।
Isaiah 41:26 in Panjabi 26 ਕਿਸ ਨੇ ਆਦ ਤੋਂ ਦੱਸਿਆ ਤਾਂ ਜੋ ਅਸੀਂ ਜਾਣੀਏ, ਅਤੇ ਪਹਿਲਾਂ ਤੋਂ ਤਾਂ ਜੋ ਅਸੀਂ ਆਖੀਏ, ਉਹ ਸੱਚਾ ਸੀ ? ਕੋਈ ਦੱਸਣ ਵਾਲਾ ਨਹੀਂ, ਕੋਈ ਸੁਣਾਉਣ ਵਾਲਾ ਨਹੀਂ, ਤੁਹਾਡੀਆਂ ਗੱਲਾਂ ਦਾ ਸੁਣਨ ਵਾਲਾ ਕੋਈ ਨਹੀਂ ।
Isaiah 43:3 in Panjabi 3 ਮੈਂ ਤਾਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਇਸਰਾਏਲ ਦਾ ਪਵਿੱਤਰ ਪੁਰਖ, ਤੇਰਾ ਬਚਾਉਣ ਵਾਲਾ ਹਾਂ, ਮੈਂ ਮਿਸਰ ਨੂੰ ਤੇਰੀ ਰਿਹਾਈ ਲਈ ਅਤੇ ਕੂਸ਼ ਅਤੇ ਸਬਾ ਨੂੰ ਤੇਰੇ ਵਟਾਂਦਰੇ ਵਿੱਚ ਦਿੰਦਾ ਹਾਂ ।
Isaiah 43:9 in Panjabi 9 ਸਾਰੀਆਂ ਕੌਮਾਂ ਇਕੱਠੀਆਂ ਹੋਣ, ਅਤੇ ਉੱਮਤਾਂ ਜਮਾ ਹੋਣ, ਉਹਨਾਂ ਵਿੱਚ ਕੌਣ ਹੈ ਜੋ ਇਹ ਦੱਸੇ, ਅਤੇ ਪਹਿਲੀਆਂ ਗੱਲਾਂ ਸਾਨੂੰ ਸੁਣਾਵੇ ? ਉਹ ਆਪਣੇ ਗਵਾਹ ਲਿਆਉਣ, ਤਾਂ ਜੋ ਉਹ ਧਰਮੀ ਠਹਿਰਨ, ਜਾਂ ਦੂਸਰੇ ਉਨ੍ਹਾਂ ਨੂੰ ਸੁਣ ਕੇ ਆਖਣ, ਇਹ ਸੱਚ ਹੈ ।
Isaiah 43:11 in Panjabi 11 ਮੈਂ, ਹਾਂ, ਮੈਂ ਹੀ ਯਹੋਵਾਹ ਹਾਂ, ਮੇਰੇ ਬਿਨ੍ਹਾਂ ਕੋਈ ਬਚਾਉਣ ਵਾਲਾ ਨਹੀਂ ਹੈ ।
Isaiah 44:7 in Panjabi 7 ਮੇਰੇ ਵਰਗਾ ਕੌਣ ਹੈ, ਜੋ ਇਸ ਦਾ ਪਰਚਾਰ ਕਰੇਗਾ ? ਉਹ ਇਸ ਦੀ ਘੋਸ਼ਣਾ ਕਰੇ ਅਤੇ ਮੇਰੇ ਸਾਹਮਣੇ ਦੱਸੇ ਕਿ ਜਿਸ ਸਮੇਂ ਤੋਂ ਮੈਂ ਆਪਣੀ ਸਨਾਤਨ ਪਰਜਾ ਨੂੰ ਕਾਇਮ ਕੀਤਾ ਉਸ ਸਮੇਂ ਕੀ ਹੋਇਆ ਅਤੇ ਆਉਣ ਵਾਲੀਆਂ ਗੱਲਾਂ ਦੱਸੇ - ਹਾਂ ਉਹ ਦੱਸੇ ਜੋ ਕੀ ਹੋਵੇਗਾ ।
Isaiah 45:5 in Panjabi 5 ਮੈਂ ਯਹੋਵਾਹ ਹਾਂ ਅਤੇ ਹੋਰ ਕੋਈ ਨਹੀਂ, ਮੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ, ਮੈਂ ਤੈਨੂੰ ਬਲ ਦੇਵਾਂਗਾ, ਭਾਵੇਂ ਤੂੰ ਮੈਨੂੰ ਨਹੀਂ ਜਾਣਦਾ,
Isaiah 45:14 in Panjabi 14 ਯਹੋਵਾਹ ਇਹ ਆਖਦਾ ਹੈ, ਮਿਸਰ ਦੀ ਕਮਾਈ, ਕੂਸ਼ ਦਾ ਵਪਾਰ, ਅਤੇ ਸਬਾ ਦੇ ਉੱਚੇ ਕੱਦ ਵਾਲੇ ਮਨੁੱਖ, ਉਹ ਲੰਘ ਕੇ ਤੇਰੇ ਕੋਲ ਆਉਣਗੇ, ਅਤੇ ਤੇਰੇ ਹੋਣਗੇ, ਉਹ ਤੇਰੇ ਪਿੱਛੇ ਚੱਲਣਗੇ, ਉਹ ਸੰਗਲਾਂ ਨਾਲ ਜਕੜੇ ਹੋਏ ਆਉਣਗੇ, ਉਹ ਤੇਰੇ ਅੱਗੇ ਮੱਥਾ ਟੇਕਣਗੇ, ਉਹ ਤੇਰੇ ਅੱਗੇ ਬੇਨਤੀ ਕਰਨਗੇ, ਕਿ ਪਰਮੇਸ਼ੁਰ ਤੇਰੇ ਨਾਲ ਹੈ, ਹੋਰ ਕੋਈ ਨਹੀਂ, ਹੋਰ ਕੋਈ ਪਰਮੇਸ਼ੁਰ ਨਹੀਂ ।
Isaiah 45:18 in Panjabi 18 ਯਹੋਵਾਹ ਜੋ ਅਕਾਸ਼ ਦਾ ਕਰਤਾ ਹੈ, - ਉਹ ਉਹੀ ਪਰਮੇਸ਼ੁਰ ਹੈ ਜਿਸ ਨੇ ਧਰਤੀ ਨੂੰ ਸਾਜਿਆ, ਜਿਸ ਨੇ ਉਹ ਨੂੰ ਬਣਾਇਆ ਅਤੇ ਕਾਇਮ ਕੀਤਾ, - ਉਹ ਨੇ ਉਸ ਨੂੰ ਵਿਰਾਨ ਰਹਿਣ ਲਈ ਉਤਪਤ ਨਹੀਂ ਕੀਤਾ, ਸਗੋਂ ਵੱਸਣ ਲਈ ਉਸ ਨੂੰ ਸਿਰਜਿਆ, - ਉਹ ਇਹ ਆਖਦਾ ਹੈ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ ।
Isaiah 45:25 in Panjabi 25 ਇਸਰਾਏਲ ਦਾ ਸਾਰਾ ਵੰਸ਼ ਯਹੋਵਾਹ ਵਿੱਚ ਧਰਮੀ ਠਹਿਰੇਗਾ ਅਤੇ ਮਾਣ ਕਰੇਗਾ ।
Isaiah 46:9 in Panjabi 9 ਪੁਰਾਣੇ ਸਮੇਂ ਦੀਆਂ ਗੱਲਾਂ ਨੂੰ ਯਾਦ ਰੱਖੋ ਜੋ ਆਦ ਤੋਂ ਹਨ, ਕਿਉਂ ਜੋ ਮੈਂ ਪਰਮੇਸ਼ੁਰ ਹਾਂ ਅਤੇ ਹੋਰ ਕੋਈ ਨਹੀਂ, ਮੈਂ ਹੀ ਪਰਮੇਸ਼ੁਰ ਹਾਂ ਅਤੇ ਮੇਰੇ ਵਰਗਾ ਕੋਈ ਨਹੀਂ ।
Isaiah 48:3 in Panjabi 3 ਮੈਂ ਪਹਿਲੀਆਂ ਗੱਲਾਂ ਪੁਰਾਣੇ ਸਮੇਂ ਤੋਂ ਦੱਸੀਆਂ, ਉਹ ਮੇਰੇ ਮੂੰਹੋਂ ਨਿੱਕਲੀਆਂ ਅਤੇ ਮੈਂ ਉਹਨਾਂ ਨੂੰ ਅਚਾਨਕ ਪਰਗਟ ਕੀਤਾ, ਤੁਰੰਤ ਹੀ ਮੈਂ ਉਹਨਾਂ ਨੂੰ ਕਰ ਦਿੱਤਾ ਅਤੇ ਉਹ ਹੋ ਗਈਆਂ ।
Isaiah 48:14 in Panjabi 14 ਤੁਸੀਂ ਸਭ ਇਕੱਠੇ ਹੋ ਜਾਓ ਅਤੇ ਸੁਣੋ, - ਇਹਨਾਂ ਬੁੱਤਾਂ ਵਿੱਚੋਂ ਕਿਸ ਨੇ ਇਨ੍ਹਾਂ ਗੱਲਾਂ ਨੂੰ ਦੱਸਿਆ ? ਯਹੋਵਾਹ ਆਪਣੇ ਚੁਣੇ ਹੋਏ ਨੂੰ ਪਿਆਰ ਕਰਦਾ ਹੈ, ਉਹ ਬਾਬਲ ਉੱਤੇ ਉਸ ਦੀ ਇੱਛਾ ਪੂਰੀ ਕਰੇਗਾ, ਅਤੇ ਉਹ ਦੀ ਭੁਜਾ ਕਸਦੀਆਂ ਉੱਤੇ ਹੋਵੇਗੀ ।
Isaiah 63:1 in Panjabi 1 ਇਹ ਕੌਣ ਹੈ ਜੋ ਅਦੋਮ ਦੇਸ ਦੇ ਬਾਸਰਾਹ ਤੋਂ ਲਾਲ ਬਸਤਰ ਪਾ ਕੇ ਤੁਰਿਆ ਆਉਂਦਾ ਹੈ ? ਇਹ ਕੌਣ ਹੈ ਜੋ ਪਰਤਾਪ ਦਾ ਲਿਬਾਸ ਪਹਿਨੇ ਹੋਏ ਆਪਣੇ ਬਲ ਦੇ ਵਾਧੇ ਵਿੱਚ ਉਲਾਂਘਾਂ ਭਰਦਾ ਆਉਂਦਾ ਹੈ ? ਇਹ ਮੈਂ ਹਾਂ, ਜੋ ਧਰਮ ਨਾਲ ਬੋਲਦਾ, ਅਤੇ ਬਚਾਉਣ ਲਈ ਸਮਰਥੀ ਹਾਂ ।
Jeremiah 23:5 in Panjabi 5 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ । ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ
Jeremiah 50:2 in Panjabi 2 ਕੌਮਾਂ ਦੇ ਵਿੱਚ ਦੱਸੋ ਅਤੇ ਸੁਣਾਓ, ਝੰਡਾ ਖੜਾ ਕਰੋ ਅਤੇ ਸੁਣਾਓ, ਨਾ ਲੁਕਾਓ ਪਰ ਆਖੋ, ਬਾਬਲ ਲੈ ਲਿਆ ਗਿਆ ! ਬੇਲ ਸ਼ਰਮਿੰਦਾ ਹੋਇਆ, ਮਰੋਦਾਕ ਹੱਕਾ-ਬੱਕਾ ਹੋਇਆ, ਉਹ ਦੀਆਂ ਮੂਰਤਾਂ ਸ਼ਰਮਿੰਦਾ ਹੋਈਆਂ, ਉਹ ਦੇ ਬੁੱਤ ਹੱਕੇ ਬੱਕ ਰਹਿ ਗਏ ! ।
Joel 3:9 in Panjabi 9 ਕੌਮਾਂ ਵਿੱਚ ਇਸ ਗੱਲ ਦੀ ਘੋਸ਼ਣਾ ਕਰੋ, ਲੜਾਈ ਦੀ ਤਿਆਰੀ ਕਰੋ, ਸੂਰਮਿਆਂ ਨੂੰ ਪਰੇਰੋ, ਤਾਂ ਜੋ ਸਾਰੇ ਯੋਧੇ ਨੇੜੇ ਆਉਣ, ਉਹ ਉਤਾਹਾਂ ਆਉਣ !
Zephaniah 3:5 in Panjabi 5 ਯਹੋਵਾਹ ਜੋ ਉਸ ਵਿੱਚ ਹੈ, ਉਹ ਧਰਮੀ ਹੈ, ਉਹ ਬਦੀ ਨਹੀਂ ਕਰਦਾ, ਹਰੇਕ ਸਵੇਰ ਨੂੰ ਉਹ ਆਪਣਾ ਨਿਆਂ ਪਰਗਟ ਕਰਦਾ ਹੈ, ਉਹ ਮੁੱਕਰਦਾ ਨਹੀਂ, ਪਰ ਬੁਰਿਆਰ ਸ਼ਰਮ ਕਰਨਾ ਨਹੀਂ ਜਾਣਦਾ ।
Zephaniah 3:17 in Panjabi 17 ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਵਿਚਕਾਰ ਹੈ, ਉਹ ਬਚਾਉਣ ਵਿੱਚ ਸਮਰੱਥੀ ਹੈ, ਉਹ ਅਨੰਦ ਨਾਲ ਤੇਰੇ ਉੱਤੇ ਖੁਸ਼ ਹੋਵੇਗਾ, ਉਹ ਆਪਣੇ ਪ੍ਰੇਮ ਨੂੰ ਤਾਜ਼ਾ ਕਰੇਗਾ, ਉਹ ਉੱਚੀ ਅਵਾਜ਼ ਨਾਲ ਗਾਉਂਦਾ ਹੋਇਆ ਤੇਰੇ ਕਾਰਨ ਮਗਨ ਹੋਵੇਗਾ ।
Zechariah 9:9 in Panjabi 9 ਹੇ ਸੀਯੋਨ ਦੀਏ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ ! ਦੇਖ, ਤੇਰਾ ਪਾਤਸ਼ਾਹ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੇ ਦੇ ਜੁਆਨ ਬੱਚੇ ਉੱਤੇ ਸਵਾਰ ਹੈ ।
Romans 3:25 in Panjabi 25 ਜਿਸ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਵਿਸ਼ਵਾਸ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੀ ਧਾਰਮਿਕਤਾ ਨੂੰ ਪ੍ਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਸਹਿਨਸ਼ੀਲਤਾ ਨਾਲ ਪਿੱਛਲੇ ਸਮੇਂ ਵਿੱਚ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ ।
Titus 2:13 in Panjabi 13 ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਮਹਿਮਾ ਦੇ ਪਰਗਟ ਹੋਣ ਦੀ ਉਡੀਕ ਕਰੀਏ ।