Isaiah 47:1 in Panjabi 1 ਹੇ ਬਾਬਲ ਦੀਏ ਕੁਆਰੀਏ ਧੀਏ, ਹੇਠਾਂ ਆ ਕੇ ਖ਼ਾਕ ਵਿੱਚ ਬੈਠ ! ਹੇ ਕਸਦੀਆਂ ਦੀਏ ਧੀਏ, ਸਿੰਘਾਸਣ ਬਿਨ੍ਹਾਂ ਥੱਲੇ ਬੈਠ, ਕਿਉਂ ਜੋ ਤੂੰ ਅੱਗੇ ਨੂੰ ਸੋਹਲ ਅਤੇ ਕੋਮਲ ਨਾ ਸਦਾਵੇਂਗੀ !
Other Translations King James Version (KJV) Come down, and sit in the dust, O virgin daughter of Babylon, sit on the ground: there is no throne, O daughter of the Chaldeans: for thou shalt no more be called tender and delicate.
American Standard Version (ASV) Come down, and sit in the dust, O virgin daughter of Babylon; sit on the ground without a throne, O daughter of the Chaldeans: for thou shalt no more be called tender and delicate.
Bible in Basic English (BBE) Come and take your seat in the dust, O virgin daughter of Babylon; come down from your seat of power, and take your place on the earth, O daughter of the Chaldaeans: for you will never again seem soft and delicate.
Darby English Bible (DBY) Come down and sit in the dust, virgin-daughter of Babylon! Sit on the ground, -- [there is] no throne, O daughter of the Chaldeans; for thou shalt no more be called tender and delicate.
World English Bible (WEB) Come down, and sit in the dust, virgin daughter of Babylon; sit on the ground without a throne, daughter of the Chaldeans: for you shall no more be called tender and delicate.
Young's Literal Translation (YLT) Come down, and sit on the dust, O virgin daughter of Babylon, Sit on the earth, there is no throne, O daughter of the Chaldeans, For no more do they cry to thee, `O tender and delicate one.'
Cross Reference Deuteronomy 28:56 in Panjabi 56 ਤੁਹਾਡੇ ਵਿੱਚੋਂ ਉਹ ਕੋਮਲ ਅਤੇ ਨਾਜ਼ੁਕ ਇਸਤਰੀ ਜਿਸ ਨੇ ਕਦੀ ਕੋਮਲਤਾ ਅਤੇ ਨਜ਼ਾਕਤ ਦੇ ਕਾਰਨ ਆਪਣੇ ਪੈਰ ਧਰਤੀ ਉੱਤੇ ਰੱਖਣ ਦਾ ਹੌਂਸਲਾ ਨਹੀਂ ਕੀਤਾ, ਉਸ ਦੀ ਅੱਖ ਆਪਣੇ ਪਿਆਰੇ ਪਤੀ ਅਤੇ ਆਪਣੇ ਪੁੱਤਰ ਅਤੇ ਧੀ ਵੱਲ,
Job 2:8 in Panjabi 8 ਤਦ ਅੱਯੂਬ ਨੇ ਇੱਕ ਠੀਕਰਾ ਲਿਆ ਕਿ ਆਪਣੇ ਆਪ ਨੂੰ ਉਹ ਦੇ ਨਾਲ ਖੁਰਕੇ ਅਤੇ ਸੁਆਹ ਦੇ ਵਿੱਚ ਬੈਠ ਗਿਆ ।
Job 2:13 in Panjabi 13 ਉਹ ਸੱਤ ਦਿਨ ਅਤੇ ਸੱਤ ਰਾਤ ਜ਼ਮੀਨ ਉੱਤੇ ਉਸ ਦੇ ਨਾਲ ਬੈਠੇ ਰਹੇ, ਪਰ ਕਿਸੇ ਨੇ ਉਹ ਦੇ ਨਾਲ ਗੱਲ ਨਾ ਕੀਤੀ ਕਿਉਂ ਜੋ ਉਨ੍ਹਾਂ ਨੇ ਵੇਖਿਆ ਕਿ ਉਹ ਦੀ ਪੀੜ ਡਾਢੀ ਸੀ ।
Psalm 18:27 in Panjabi 27 ਤੂੰ ਦੁੱਖੀ ਲੋਕਾਂ ਨੂੰ ਬਚਾਵੇਂਗਾ, ਪਰ ਉੱਚੀਆਂ ਅੱਖਾਂ ਨੂੰ ਨੀਵੀਆਂ ਕਰੇਂਗਾ ।
Psalm 89:44 in Panjabi 44 ਤੂੰ ਉਹ ਦੇ ਤੇਜ ਨੂੰ ਮੁਕਾ ਦਿੱਤਾ ਹੈ, ਅਤੇ ਉਹ ਦੀ ਰਾਜ ਗੱਦੀ ਨੂੰ ਧਰਤੀ ਉੱਤੇ ਪਟਕਾ ਮਾਰਿਆ ।
Psalm 137:8 in Panjabi 8 ਹੇ ਬਾਬਲ ਦੀਏ ਧੀਏ, ਜਿਹੜੀ ਉੱਜੜਨ ਵਾਲੀ ਹੈ, ਧੰਨ ਉਹ ਹੈ ਜੋ ਤੈਨੂੰ ਬਦਲਾ ਦੇਵੇ, ਜਿਵੇਂ ਤੂੰ ਸਾਨੂੰ ਬਦਲਾ ਦਿੱਤਾ ਹੈ !
Isaiah 3:26 in Panjabi 26 ਉਹ ਦੇ ਫਾਟਕ ਵਿਰਲਾਪ ਤੇ ਸੋਗ ਕਰਨਗੇ, ਅਤੇ ਉਹ ਲੁੱਟ-ਪੁੱਟ ਹੋ ਕੇ ਉਹ ਹੇਠਾਂ ਬੈਠੇਗੀ ।
Isaiah 14:13 in Panjabi 13 ਤੂੰ ਆਪਣੇ ਦਿਲ ਵਿੱਚ ਆਖਿਆ ਕਿ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂਗਾ, ਪਰਮੇਸ਼ੁਰ ਦੇ ਤਾਰਿਆਂ ਤੋਂ ਉਤਾਹਾਂ, ਮੈਂ ਆਪਣਾ ਸਿੰਘਾਸਣ ਉੱਚਾ ਕਰਾਂਗਾ, ਅਤੇ ਮੈਂ ਮੰਡਲੀ ਦੇ ਪਰਬਤ ਉੱਤੇ ਉੱਤਰ ਦੀਆਂ ਹੱਦਾਂ ਵਿੱਚ ਬੈਠਾਂਗਾ ।
Isaiah 23:12 in Panjabi 12 ਉਸ ਨੇ ਆਖਿਆ, ਹੇ ਸੀਦੋਨ ਦੀਏ ਦੁਖਿਆਰੀਏ ਕੁਆਰੀਏ ਧੀਏ, ਤੂੰ ਫੇਰ ਕਦੇ ਖੁਸ਼ ਨਾ ਹੋਵੇਂਗੀ, ਉੱਠ ਕਿੱਤੀਮ ਨੂੰ ਲੰਘ ਜਾਹ ! ਪਰ ਉੱਥੇ ਵੀ ਤੇਰੇ ਲਈ ਅਰਾਮ ਨਹੀਂ ਹੋਵੇਗਾ ।
Isaiah 26:5 in Panjabi 5 ਉਹ ਤਾਂ ਉਤਾਹਾਂ ਰਹਿਣ ਵਾਲਿਆਂ ਨੂੰ, ਉੱਚੇ ਨਗਰ ਸਮੇਤ ਹੇਠਾਂ ਝੁਕਾਉਂਦਾ ਹੈ, ਉਹ ਉਸ ਨੂੰ ਹੇਠਾਂ ਕਰਦਾ ਹੈ, ਉਹ ਉਸ ਨੂੰ ਧਰਤੀ ਤੱਕ ਹੇਠਾਂ ਕਰਦਾ ਹੈ, ਸਗੋਂ ਉਸ ਨੂੰ ਖ਼ਾਕ ਤੱਕ ਲਾਹ ਦਿੰਦਾ ਹੈ ।
Isaiah 32:9 in Panjabi 9 ਹੇ ਲਾਪਰਵਾਹ ਔਰਤੋ ਉੱਠੋ, ਮੇਰੀ ਅਵਾਜ਼ ਸੁਣੋ ! ਹੇ ਬੇਫ਼ਿਕਰ ਬੇਟੀਓ, ਮੇਰੇ ਬਚਨ ਉੱਤੇ ਕੰਨ ਲਾਓ !
Isaiah 37:22 in Panjabi 22 ਇਸ ਲਈ ਇਹ ਉਹ ਬਚਨ ਹੈ ਜਿਹੜਾ ਯਹੋਵਾਹ ਉਹ ਦੇ ਵਿਖੇ ਬੋਲਦਾ ਹੈ, - ਸੀਯੋਨ ਦੀ ਕੁਆਰੀ ਧੀ ਤੈਨੂੰ ਤੁੱਛ ਜਾਣਦੀ ਹੈ, ਉਹ ਤੇਰਾ ਮਖੌਲ ਉਡਾਉਂਦੀ ਹੈ । ਯਰੂਸ਼ਲਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ ।
Isaiah 47:7 in Panjabi 7 ਤੂੰ ਆਖਿਆ, ਮੈਂ ਸਦਾ ਲਈ ਮਲਕਾ ਰਹਾਂਗੀ ! ਐਥੋਂ ਤੱਕ ਕਿ ਤੂੰ ਇਨ੍ਹਾਂ ਗੱਲਾਂ ਨੂੰ ਮਨ ਵਿੱਚ ਨਹੀਂ ਰੱਖਿਆ, ਨਾ ਹੀ ਇਹ ਯਾਦ ਰੱਖਿਆ ਕਿ ਇਸ ਦਾ ਕੀ ਫਲ ਹੋਵੇਗਾ ।
Isaiah 52:2 in Panjabi 2 ਹੇ ਯਰੂਸ਼ਲਮ ! ਆਪਣੇ ਆਪ ਤੋਂ ਧੂੜ ਝਾੜ ਅਤੇ ਉੱਠ ਬੈਠ, ਆਪਣੀ ਗਰਦਨ ਦੇ ਬੰਧਨ ਖੋਲ੍ਹ ਕੇ ਸੁੱਟ ਦੇ, ਹੇ ਸੀਯੋਨ ਦੀਏ ਬੱਧੀਏ ਧੀਏ !
Jeremiah 13:18 in Panjabi 18 ਰਾਜਾ ਅਤੇ ਰਾਣੀ ਨੂੰ ਆਖ, ਹੇਠਾਂ ਬੈਠੋ ! ਕਿਉਂ ਜੋ ਤੁਹਾਡਾ ਸੋਹਣਾ ਮੁੱਕਟ ਤੁਹਾਡੇ ਸਿਰ ਤੋਂ ਹੇਠਾਂ ਡਿੱਗ ਪਿਆ ਹੈ ।
Jeremiah 46:11 in Panjabi 11 ਗਿਲਆਦ ਨੂੰ ਚੜ੍ਹ ਜਾ ਅਤੇ ਬਲਸਾਨ ਲੈ, ਹੇ ਮਿਸਰ ਦੀਏ ਕੁਆਰੀਏ ਧੀਏ ! ਤੂੰ ਏਵੇਂ ਬਹੁਤੀਆਂ ਦਵਾਈਆਂ ਵਰਤਦੀ ਹੈਂ, ਤੂੰ ਚੰਗੀ ਨਾ ਹੋਵੇਂਗੀ ।
Jeremiah 48:18 in Panjabi 18 ਆਪਣੇ ਪਰਤਾਪ ਤੋਂ ਹੇਠਾਂ ਆ, ਅਤੇ ਤਿਹਾਈ ਬੈਠ, ਹੇ ਦਿਬੋਨ ਦੀਏ ਵਸਨੀਕ ਧੀਏ, - ਕਿਉਂ ਜੋ ਮੋਆਬ ਦਾ ਲੁੱਟਣ ਵਾਲਾ ਤੇਰੇ ਵਿਰੁੱਧ ਚੜ੍ਹਿਆ ਹੈ, ਉਸ ਤੇਰੇ ਗੜ੍ਹਾਂ ਨੂੰ ਬਰਬਾਦ ਕਰ ਦਿੱਤਾ ਹੈ ।
Jeremiah 50:42 in Panjabi 42 ਉਹਨਾਂ ਧਣੁਖ ਅਤੇ ਭਾਲਾ ਫੜਿਆ ਹੈ, ਉਹ ਬੇਤਰਸ ਹਨ, ਉਹਨਾਂ ਵਿੱਚ ਰਹਮ ਨਹੀਂ, ਉਹਨਾਂ ਦੀ ਅਵਾਜ਼ ਸਮੁੰਦਰ ਵਾਂਗੂੰ ਗੱਜਦੀ ਹੈ, ਉਹ ਘੋੜਿਆਂ ਉੱਤੇ ਸਵਾਰ ਹਨ, ਓਹ ਲੜਾਈ ਲਈ ਇੱਕ ਮਨੁੱਖ ਵਾਂਗੂੰ ਪਾਲਾਂ ਬੰਨ੍ਹਦੇ ਹਨ, ਹੇ ਬਾਬਲ ਦੀਏ ਧੀਏ, ਤੇਰੇ ਵਿਰੁੱਧ !
Jeremiah 51:33 in Panjabi 33 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਕਹਿੰਦਾ ਹੈ, ਕਿ ਬਾਬਲ ਦੀ ਧੀ ਪਿੜ ਵਾਂਗੂੰ ਹੈ, ਉਸ ਵੇਲੇ ਜਦ ਗਾਹੁੰਦੇ ਹਨ, ਥੋੜਾ ਚਿਰ ਬਾਕੀ ਹੈ, ਕਿ ਉਸ ਦੀ ਫਸਲ ਦਾ ਵੇਲਾ ਆ ਜਾਵੇਗਾ ।
Lamentations 2:10 in Panjabi 10 ਸੀਯੋਨ ਦੀ ਧੀ ਦੇ ਬਜ਼ੁਰਗ ਜ਼ਮੀਨ ਉੱਤੇ ਚੁੱਪ-ਚਾਪ ਬੈਠੇ ਹਨ, ਉਹਨਾਂ ਨੇ ਆਪਣੇ ਸਿਰਾਂ ਵਿੱਚ ਮਿੱਟੀ ਪਾਈ ਹੈ, ਉਹਨਾਂ ਨੇ ਤੱਪੜ ਪਾ ਲਿਆ ਹੈ । ਯਰੂਸ਼ਲਮ ਦੀਆਂ ਕੁਆਰੀਆਂ ਨੇ ਆਪਣੇ ਸਿਰਾਂ ਨੂੰ ਧਰਤੀ ਤੱਕ ਝੁਕਾਇਆ ਹੈ ।
Lamentations 2:21 in Panjabi 21 ਜੁਆਨ ਅਤੇ ਬੁੱਢੇ ਗਲੀਆਂ ਵਿੱਚ ਜ਼ਮੀਨ ਉੱਤੇ ਪਏ ਹਨ, ਮੇਰੀਆਂ ਕੁਆਰੀਆਂ ਅਤੇ ਮੇਰੇ ਜੁਆਨ ਤਲਵਾਰ ਨਾਲ ਡਿੱਗ ਪਏ । ਤੂੰ ਉਹਨਾਂ ਨੂੰ ਆਪਣੇ ਕ੍ਰੋਧ ਦੇ ਦਿਨ ਵਿੱਚ ਘਾਤ ਕੀਤਾ, ਤੂੰ ਉਹਨਾਂ ਨੂੰ ਵੱਢ ਸੁੱਟਿਆ ਅਤੇ ਤਰਸ ਨਾ ਖਾਧਾ !
Lamentations 4:5 in Panjabi 5 ਜਿਹੜੇ ਸੁਆਦਲਾ ਭੋਜਨ ਖਾਂਦੇ ਸਨ, ਗਲੀਆਂ ਵਿੱਚ ਭੁੱਖੇ ਫਿਰਦੇ ਹਨ, ਜਿਹੜੇ ਮਖ਼ਮਲੀ ਕੱਪੜਿਆਂ ਵਿੱਚ ਪਲਦੇ ਸਨ, ਉਹ ਗੁਹੀਰਿਆਂ ਨੂੰ ਜੱਫੀਆਂ ਪਾਉਂਦੇ ਹਨ !
Ezekiel 26:16 in Panjabi 16 ਤਦ ਸਾਗਰ ਦੇ ਸਾਰੇ ਰਾਜਕੁਮਾਰ ਆਪਣਿਆਂ ਸਿੰਘਾਸਣਾਂ ਤੋਂ ਉਤਰਨਗੇ, ਆਪਣੀਆਂ ਪੁਸ਼ਾਕਾਂ ਲਾਹ ਸੁੱਟਣਗੇ, ਕਸੀਦੇ ਦੇ ਕੱਪੜੇ ਲਾਹ ਸੁੱਟਣਗੇ, ਉਹ ਕੰਬਦੇ ਹੋਏ ਧਰਤੀ ਤੇ ਬੈਠਣਗੇ ਅਤੇ ਉਹ ਹਰ ਘੜੀ ਕੰਬਣਗੇ ਅਤੇ ਤੇਰੇ ਕਾਰਨ ਹੈਰਾਨ ਹੋਣਗੇ ।
Ezekiel 28:17 in Panjabi 17 ਤੇਰਾ ਦਿਲ ਤੇਰੇ ਸੁਹੱਪਣ ਵਿੱਚ ਘਮੰਡੀ ਸੀ, ਤੂੰ ਆਪਣੀ ਸ਼ਾਨ ਦੇ ਕਾਰਨ ਆਪਣੀ ਬੁੱਧੀ ਨਾਸ਼ ਕਰ ਲਈ, ਮੈਂ ਤੈਨੂੰ ਧਰਤੀ ਤੇ ਪਟਕ ਦਿੱਤਾ ਅਤੇ ਰਾਜਿਆਂ ਦੇ ਅੱਗੇ ਰੱਖ ਦਿੱਤਾ ਹੈ, ਤਾਂ ਜੋ ਉਹ ਤੈਨੂੰ ਤੱਕ ਲੈਣ ।
Obadiah 1:3 in Panjabi 3 ਹੇ ਚੱਟਾਨਾਂ ਦੀਆਂ ਦਰਾਰਾਂ ਵਿੱਚ ਵੱਸਣ ਵਾਲੇ ! ਜਿਸ ਦਾ ਠਿਕਾਣਾ ਉੱਚਿਆਈ ਵਿੱਚ ਹੈ, ਤੇਰੇ ਮਨ ਦੇ ਹੰਕਾਰ ਨੇ ਤੈਨੂੰ ਧੋਖਾ ਦਿੱਤਾ ਹੈ, ਤੂੰ ਜੋ ਆਪਣੇ ਮਨ ਵਿੱਚ ਆਖਦਾ ਹੈ, ਕੌਣ ਮੈਨੂੰ ਧਰਤੀ ਉੱਤੇ ਲਾਹੇਗਾ ?
Jonah 3:6 in Panjabi 6 ਜਦ ਇਹ ਖ਼ਬਰ ਨੀਨਵਾਹ ਦੇ ਰਾਜੇ ਕੋਲ ਪਹੁੰਚੀ ਤਾਂ ਉਹ ਆਪਣੀ ਰਾਜ ਗੱਦੀ ਤੋਂ ਉੱਠਿਆ, ਆਪਣਾ ਸ਼ਾਹੀ ਬਸਤਰ ਲਾਹ ਸੁੱਟਿਆ ਅਤੇ ਤੱਪੜ ਪਾ ਕੇ ਰਾਖ਼ ਵਿੱਚ ਬੈਠ ਗਿਆ ।
Haggai 2:22 in Panjabi 22 ਮੈਂ ਰਾਜਾਂ ਦੀਆਂ ਗੱਦੀਆਂ ਨੂੰ ਉਲੱਦ ਦਿਆਂਗਾ, ਮੈਂ ਕੌਮਾਂ ਦੇ ਰਾਜਾਂ ਦੇ ਬਲ ਨੂੰ ਤੋੜ ਦਿਆਂਗਾ, ਰਥਾਂ ਨੂੰ ਸਵਾਰਾਂ ਸਮੇਤ ਉਲੱਦ ਦਿਆਂਗਾ ਅਤੇ ਘੋੜੇ ਅਤੇ ਉਹਨਾਂ ਦੇ ਸਵਾਰ ਡਿੱਗ ਪੈਣਗੇ, ਹਾਂ, ਹਰੇਕ ਮਨੁੱਖ ਆਪਣੇ ਭਰਾ ਦੀ ਤਲਵਾਰ ਨਾਲ ਡਿੱਗ ਪਵੇਗਾ ।
Zechariah 2:7 in Panjabi 7 ਓਏ ਸੀਯੋਨਾ, ਭੱਜ ਜਾ, ਤੂੰ ਜੋ ਬਾਬਲ ਦੀ ਧੀ ਦੇ ਨਾਲ ਵੱਸਦਾ ਹੈਂ ।
Revelation 18:7 in Panjabi 7 ਜਿੰਨੀ ਉਹ ਨੇ ਆਪਣੀ ਵਡਿਆਈ ਕੀਤੀ, ਅਤੇ ਭੋਗ ਬਿਲਾਸ ਕੀਤਾ, ਉਨ੍ਹਾਂ ਹੀ ਉਹ ਨੂੰ ਕਸ਼ਟ ਅਤੇ ਸੋਗ ਦਿਉ, ਕਿਉਂ ਜੋ ਉਹ ਆਪਣੇ ਮਨ ਵਿੱਚ ਇਹ ਆਖਦੀ ਹੈ, ਮੈਂ ਰਾਣੀ ਹੋ ਬੈਠੀ ਹਾਂ, ਮੈਂ ਵਿਧਵਾ ਨਹੀਂ, ਨਾ ਕਦੇ ਸੋਗ ਵੇਖਾਂਗੀ !