Isaiah 48:1 in Panjabi 1 ਹੇ ਯਾਕੂਬ ਦੇ ਘਰਾਣੇ, ਇਹ ਸੁਣੋ, ਜਿਹੜੇ ਇਸਰਾਏਲ ਦੇ ਨਾਮ ਤੋਂ ਸਦਾਉਂਦੇ, ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਨਿੱਕਲੇ ਹੋ, ਜਿਹੜੇ ਯਹੋਵਾਹ ਦੇ ਨਾਮ ਦੀ ਸਹੁੰ ਖਾਂਦੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਵਰਣਨ ਕਰਦੇ ਹੋ, ਪਰ ਸਚਿਆਈ ਅਤੇ ਧਰਮ ਨਾਲ ਨਹੀਂ ।
Other Translations King James Version (KJV) Hear ye this, O house of Jacob, which are called by the name of Israel, and are come forth out of the waters of Judah, which swear by the name of the LORD, and make mention of the God of Israel, but not in truth, nor in righteousness.
American Standard Version (ASV) Hear ye this, O house of Jacob, who are called by the name of Israel, and are come forth out of the waters of Judah; who swear by the name of Jehovah, and make mention of the God of Israel, but not in truth, nor in righteousness.
Bible in Basic English (BBE) Give ear to this, O family of Jacob, you who are named by the name of Israel, and have come out of the body of Judah; who take oaths by the name of the Lord, and make use of the name of the God of Israel, but not truly and not in good faith.
Darby English Bible (DBY) Hear ye this, house of Jacob, who are called by the name of Israel, and are come forth out of the waters of Judah, who swear by the name of Jehovah, and make mention of the God of Israel, not in truth, nor in righteousness.
World English Bible (WEB) Hear you this, house of Jacob, who are called by the name of Israel, and are come forth out of the waters of Judah; who swear by the name of Yahweh, and make mention of the God of Israel, but not in truth, nor in righteousness
Young's Literal Translation (YLT) Hear ye this, O house of Jacob, Who are called by the name of Israel, And from the waters of Judah came out, Who are swearing by the name of Jehovah, And of the God of Israel make mention, Not in truth nor in righteousness.
Cross Reference Genesis 32:28 in Panjabi 28 ਤਦ ਉਸ ਨੇ ਆਖਿਆ, ਤੇਰਾ ਨਾਮ ਹੁਣ ਤੋਂ ਯਾਕੂਬ ਨਹੀਂ ਸਗੋਂ ਇਸਰਾਏਲ ਹੋਵੇਗਾ ਕਿਉਂ ਜੋ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਨਾਲ ਯੁੱਧ ਕਰ ਕੇ ਜਿੱਤ ਗਿਆ ਹੈਂ ।
Genesis 35:10 in Panjabi 10 ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਤੇਰਾ ਨਾਮ ਯਾਕੂਬ ਹੈ, ਪਰ ਅੱਗੇ ਨੂੰ ਤੇਰਾ ਨਾਮ ਯਾਕੂਬ ਨਹੀਂ ਪੁਕਾਰਿਆ ਜਾਵੇਗਾ, ਸਗੋਂ ਤੇਰਾ ਨਾਮ ਇਸਰਾਏਲ ਹੋਵੇਗਾ । ਇਸ ਤਰ੍ਹਾਂ ਉਸ ਨੇ ਉਹ ਦਾ ਨਾਮ ਇਸਰਾਏਲ ਰੱਖਿਆ ।
Exodus 23:13 in Panjabi 13 ਜੋ ਕੁੱਝ ਮੈਂ ਤੁਹਾਨੂੰ ਆਖਿਆ ਉਸ ਵਿੱਚ ਸੁਚੇਤ ਰਹੋ ਅਤੇ ਹੋਰਨਾਂ ਦੇਵਤਿਆਂ ਦੇ ਨਾਮ ਵੀ ਨਾ ਲਓ ਅਤੇ ਉਹ ਤੁਹਾਡੇ ਮੂੰਹ ਤੋਂ ਸੁਣੇ ਵੀ ਨਾ ਜਾਣ ।
Leviticus 19:12 in Panjabi 12 ਤੁਸੀਂ ਮੇਰਾ ਨਾਮ ਲੈ ਕੇ ਝੂਠੀ ਸਹੁੰ ਨਾ ਚੁੱਕਣਾ ਅਤੇ ਨਾ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਕਰਨਾ । ਮੈਂ ਯਹੋਵਾਹ ਹਾਂ ।
Numbers 24:7 in Panjabi 7 ਉਸ ਦਾ ਪਾਣੀ ਉਮੜ ਕੇ ਵਗੇਗਾ, ਅਤੇ ਉਸ ਦਾ ਬੀਜ ਬਹੁਤ ਪਾਣੀਆਂ ਵਿੱਚ ਹੋਵੇਗਾ, ਅਤੇ ਉਸ ਦਾ ਰਾਜਾ ਅਗਾਗ ਤੋਂ ਉੱਚਾ ਹੋਵੇਗਾ, ਉਸ ਦਾ ਰਾਜ ਵਧਦਾ ਜਾਵੇਗਾ ।
Deuteronomy 5:28 in Panjabi 28 ਜਦ ਤੁਸੀਂ ਮੈਨੂੰ ਇਹ ਗੱਲਾਂ ਆਖਦੇ ਸੀ ਤਾਂ ਯਹੋਵਾਹ ਨੇ ਤੁਹਾਡੀਆਂ ਗੱਲਾਂ ਸੁਣੀਆਂ, ਤਦ ਯਹੋਵਾਹ ਨੇ ਮੈਨੂੰ ਆਖਿਆ, “ਮੈਂ ਇਸ ਪਰਜਾ ਦੀਆਂ ਗੱਲਾਂ ਸੁਣੀਆਂ ਹਨ, ਜਿਹੜੀਆਂ ਉਹ ਤੈਨੂੰ ਆਖਦੇ ਹਨ । ਜੋ ਕੁਝ ਉਨ੍ਹਾਂ ਨੇ ਬੋਲਿਆ ਹੈ, ਉਹ ਠੀਕ ਹੈ ।
Deuteronomy 6:13 in Panjabi 13 ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ, ਉਸ ਦੀ ਸੇਵਾ ਕਰੋ ਅਤੇ ਉਸ ਦੇ ਨਾਮ ਦੀ ਸਹੁੰ ਖਾਓ ।
Deuteronomy 10:20 in Panjabi 20 ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈ ਮੰਨੋ, ਉਸੇ ਦੀ ਉਪਾਸਨਾ ਕਰੋ, ਉਸ ਦੇ ਨਾਲ ਲੱਗੇ ਰਹੋ ਅਤੇ ਉਸੇ ਦੇ ਨਾਮ ਉੱਤੇ ਸਹੁੰ ਖਾਓ ।
Deuteronomy 33:28 in Panjabi 28 ਇਸਰਾਏਲ ਸੁੱਖ ਨਾਲ ਵੱਸੇਗਾ, ਉਸ ਧਰਤੀ ਵਿੱਚ ਜਿੱਥੇ ਅੰਨ ਅਤੇ ਨਵੀਂ ਮਧ ਹੈ, ਉੱਥੇ ਯਾਕੂਬ ਦਾ ਸੋਤਾ ਇੱਕਲਾ ਹੈ, ਹਾਂ, ਉਸ ਦੇ ਉੱਪਰ ਅਕਾਸ਼ ਤੋਂ ਤ੍ਰੇਲ ਪੈਂਦੀ ਹੈ ।
2 Kings 17:34 in Panjabi 34 ਅੱਜ ਦੇ ਦਿਨ ਤੱਕ ਉਹ ਪਹਿਲੀਆਂ ਰੀਤਾਂ ਦੇ ਅਨੁਸਾਰ ਕਰਦੇ ਹਨ । ਉਹ ਯਹੋਵਾਹ ਦਾ ਭੈ ਨਹੀਂ ਮੰਨਦੇ ਨਾ ਉਹ ਉਹਨਾਂ ਦੀਆਂ ਬਿਧੀਆਂ ਜਾਂ ਰੀਤਾਂ ਅਨੁਸਾਰ ਕਰਦੇ ਹਨ ਅਤੇ ਨਾ ਉਸ ਬਿਵਸਥਾ ਅਤੇ ਹੁਕਮ ਅਨੁਸਾਰ ਜਿਹ ਦਾ ਹੁਕਮ ਯਹੋਵਾਹ ਨੇ ਯਾਕੂਬ ਦੀ ਸੰਤਾਨ ਨੂੰ ਦਿੱਤਾ ਜਿਹ ਦਾ ਨਾਮ ਉਹ ਨੇ ਇਸਰਾਏਲ ਰੱਖਿਆ ਸੀ ।
Psalm 50:16 in Panjabi 16 ਪਰ ਦੁਸ਼ਟ ਨੂੰ ਪਰਮੇਸ਼ੁਰ ਇਉਂ ਆਖਦਾ ਹੈ, ਤੇਰਾ ਕੀ ਹੱਕ ਹੈ ਜੋ ਮੇਰੀਆਂ ਬਿਧੀਆਂ ਨੂੰ ਸੁਣਾਵੇਂ, ਅਤੇ ਤੂੰ ਕਿਉਂ ਆਪਣੇ ਮੂੰਹ ਵਿੱਚ ਮੇਰਾ ਨੇਮ ਲਿਆ ਹੋਇਆ ਹੈ ?
Psalm 63:11 in Panjabi 11 ਪਰ ਪਾਤਸ਼ਾਹ ਪਰਮੇਸ਼ੁਰ ਵਿੱਚ ਅਨੰਦ ਹੋਵੇਗਾ, ਹਰੇਕ ਜਿਹੜਾ ਉਸ ਦੀ ਸਹੁੰ ਖਾਂਦਾ ਹੈ ਮਾਣ ਕਰੇਗਾ, ਪਰ ਛਲੀਆਂ ਦੇ ਮੂੰਹ ਬੰਦ ਕੀਤੇ ਜਾਣਗੇ ।
Psalm 66:3 in Panjabi 3 ਪਰਮੇਸ਼ੁਰ ਨੂੰ ਆਖੋ, ਵਾਹ, ਤੇਰੇ ਕੰਮ ਕੇਡੇ ਡਰਾਉਣੇ ਹਨ ! ਤੇਰੀ ਮਹਾ ਸਮਰੱਥਾ ਦੇ ਕਾਰਨ ਤੇਰੇ ਵੈਰੀ ਤੇਰੇ ਅੱਗੇ ਹਿਚਕ ਕੇ ਆਉਣਗੇ !
Psalm 68:26 in Panjabi 26 ਤੁਸੀਂ ਜਿਹੜੇ ਇਸਰਾਏਲ ਦੇ ਸੋਤੇ ਤੋਂ ਹੋ, ਸੰਗਤਾਂ ਵਿੱਚ ਪ੍ਰਭੂ ਪਰਮੇਸ਼ੁਰ ਨੂੰ ਧੰਨ ਆਖੋ !
Proverbs 5:16 in Panjabi 16 ਤੇਰੇ ਸੋਤੇ ਕਿਉਂ ਬਾਹਰ ਵਗਾਏ ਜਾਣ ਅਤੇ ਜਲ ਦੀਆਂ ਧਾਰਾਂ ਚੌਕਾਂ ਵਿੱਚ ?
Isaiah 1:10 in Panjabi 10 ਹੇ ਸਦੂਮ ਦੇ ਆਗੂਓ, ਯਹੋਵਾਹ ਦਾ ਬਚਨ ਸੁਣੋ, ਹੇ ਅਮੂਰਾਹ ਦੇ ਲੋਕੋ, ਸਾਡੇ ਪਰਮੇਸ਼ੁਰ ਦੀ ਬਿਵਸਥਾ ਤੇ ਕੰਨ ਲਾਓ !
Isaiah 26:13 in Panjabi 13 ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੇਰੇ ਬਿਨ੍ਹਾਂ ਹੋਰਨਾਂ ਪ੍ਰਭੂਆਂ ਨੇ ਸਾਡੇ ਉੱਤੇ ਹਕੂਮਤ ਕੀਤੀ, ਪਰ ਅਸੀਂ ਤੇਰੇ ਹੀ ਨਾਮ ਦਾ ਹੀ ਆਦਰ ਕਰਾਂਗੇ ।
Isaiah 44:5 in Panjabi 5 ਕੋਈ ਆਖੇਗਾ, ''ਮੈਂ ਯਹੋਵਾਹ ਦਾ ਹਾਂ,'' ਕੋਈ ਆਪਣੇ ਆਪ ਨੂੰ ਯਾਕੂਬ ਦੇ ਨਾਮ ਤੋਂ ਸਦਾਵੇਗਾ, ਕੋਈ ਆਪਣੇ ਹੱਥ ਉੱਤੇ ਲਿਖੇਗਾ, ''ਯਹੋਵਾਹ ਦਾ',' ਅਤੇ ਆਪ ਨੂੰ ਇਸਰਾਏਲ ਦੇ ਨਾਮ ਦੀ ਪਦਵੀ ਦੇਵੇਗਾ ।
Isaiah 45:23 in Panjabi 23 ਮੈਂ ਆਪਣੀ ਹੀ ਸਹੁੰ ਖਾਧੀ ਹੈ, ਮੇਰੇ ਮੂੰਹ ਤੋਂ ਧਰਮ ਦਾ ਬਚਨ ਨਿੱਕਲਿਆ ਹੈ, ਅਤੇ ਉਹ ਮੁੜੇਗਾ ਨਹੀਂ, ਹਰੇਕ ਗੋਡਾ ਮੇਰੇ ਅੱਗੇ ਨਿਵੇਗਾ, ਹਰ ਜ਼ਬਾਨ ਮੇਰੀ ਸਹੁੰ ਖਾਵੇਗੀ ।
Isaiah 58:2 in Panjabi 2 ਉਹ ਨਿੱਤ ਦਿਹਾੜੇ ਮੈਨੂੰ ਭਾਲਦੇ ਹਨ, ਅਤੇ ਮੇਰੇ ਰਾਹ ਜਾਣਨ ਦੀ ਅਜਿਹੀ ਇੱਛਾ ਰੱਖਦੇ ਹਨ ਜਾਣੋ ਉਹ ਅਜਿਹੀ ਧਰਮੀ ਕੌਮ ਹਨ, ਜਿਸ ਨੇ ਧਰਮ ਕਮਾਇਆ, ਅਤੇ ਆਪਣੇ ਪਰਮੇਸ਼ੁਰ ਦੇ ਹੁਕਮਨਾਮੇ ਨੂੰ ਨਹੀਂ ਤਿਆਗਿਆ, ਉਹ ਧਰਮ ਦੇ ਨਿਯਮ ਮੇਰੇ ਤੋਂ ਪੁੱਛਦੇ ਹਨ, ਉਹ ਪਰਮੇਸ਼ੁਰ ਦੇ ਨੇੜੇ ਆਉਣ ਵਿੱਚ ਖੁਸ਼ ਹੁੰਦੇ ਹਨ ।
Isaiah 62:8 in Panjabi 8 ਯਹੋਵਾਹ ਨੇ ਆਪਣੇ ਸੱਜੇ ਹੱਥ ਨਾਲ, ਅਤੇ ਆਪਣੀ ਬਲਵੰਤ ਭੁਜਾ ਨਾਲ ਸਹੁੰ ਖਾਧੀ ਹੈ ਕਿ ਮੈਂ ਅੱਗੇ ਨੂੰ ਤੇਰਾ ਅੰਨ ਤੇਰੇ ਵੈਰੀਆਂ ਨੂੰ ਭੋਜਨ ਲਈ ਕਦੀ ਨਾ ਦੇਵਾਂਗਾ, ਅਤੇ ਓਪਰੇ ਤੇਰੀ ਨਵੀਂ ਮਧ ਨਾ ਪੀਣਗੇ, ਜਿਸ ਦੇ ਲਈ ਤੂੰ ਮਿਹਨਤ ਕੀਤੀ ਹੈ,
Isaiah 65:16 in Panjabi 16 ਜੋ ਕੋਈ ਧਰਤੀ ਉੱਤੇ ਆਪਣੇ ਆਪ ਨੂੰ ਅਸੀਸ ਦੇਵੇ, ਉਹ ਸਚਿਆਈ ਦੇ ਪਰਮੇਸ਼ੁਰ ਨਾਲ ਆਪਣੇ ਆਪ ਨੂੰ ਅਸੀਸ ਦੇਵੇਗਾ, ਜੋ ਕੋਈ ਧਰਤੀ ਉੱਤੇ ਸਹੁੰ ਖਾਵੇ, ਉਹ ਸਚਿਆਈ ਦੇ ਪਰਮੇਸ਼ੁਰ ਦੀ ਸਹੁੰ ਖਾਵੇਗਾ, ਕਿਉਂ ਜੋ ਪਹਿਲੇ ਦੁੱਖ ਭੁਲਾਏ ਜਾਣਗੇ, ਅਤੇ ਮੇਰੀਆਂ ਅੱਖਾਂ ਤੋਂ ਲੁਕਾਏ ਜਾਣਗੇ ।
Jeremiah 4:2 in Panjabi 2 ਜੇ ਤੂੰ ਜੀਉਂਦੇ ਯਹੋਵਾਹ ਦੀ ਸੌਂਹ ਖਾਵੇਂ, ਸਚਿਆਈ ਨਾਲ, ਨਿਆਂ ਨਾਲ ਅਤੇ ਧਰਮ ਨਾਲ, ਤਦ ਕੌਮਾਂ ਉਹ ਦੇ ਵਿੱਚ ਆਪ ਨੂੰ ਮੁਬਾਰਕ ਆਖਣਗੀਆਂ, ਅਤੇ ਉਹ ਨੂੰ ਉਸਤਤ ਦੇਣਗੀਆਂ ।
Jeremiah 5:2 in Panjabi 2 ਭਾਵੇਂ ਉਹ ਆਖਦੇ ਹਨ “ਜੀਉਂਦੇ ਯਹੋਵਾਹ ਦੀ ਸੌਂਹ”, ਉਹ ਜ਼ਰੂਰ ਝੂਠੀ ਸੌਂਹ ਖਾਂਦੇ ਹਨ ।
Jeremiah 7:9 in Panjabi 9 ਕੀ ਤੁਸੀਂ ਚੋਰੀ ਕਰੋਗੇ, ਖੂਨ ਕਰੋਗੇ, ਜ਼ਨਾਹ ਕਰੋਗੇ, ਝੂਠੀ ਸੌਂਹ ਖਾਓਗੇ, ਬਆਲ ਲਈ ਧੂਪ ਧੁਖਾਓਗੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਜਾਓਗੇ ਜਿਹਨਾਂ ਨੂੰ ਤੁਸੀਂ ਨਹੀਂ ਜਾਣਦੇ ?
Zephaniah 1:5 in Panjabi 5 ਉਹਨਾਂ ਨੂੰ ਵੀ ਜੋ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਅਕਾਸ਼ ਦੀ ਸੈਨਾ ਅੱਗੇ ਮੱਥਾ ਟੇਕਦੇ ਹਨ, ਜੋ ਯਹੋਵਾਹ ਅੱਗੇ ਮੱਥਾ ਟੇਕਦੇ ਅਤੇ ਸਹੁੰ ਖਾਂਦੇ ਹਨ, ਨਾਲੇ ਮਲਕਾਮ ਦੀ ਵੀ ਸਹੁੰ ਖਾਂਦੇ ਹਨ,
Malachi 3:5 in Panjabi 5 ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਗਾਂ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ ।
Matthew 15:8 in Panjabi 8 ਇਹ ਲੋਕ ਆਪਣੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ ।
Matthew 23:13 in Panjabi 13 ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ ।
John 1:47 in Panjabi 47 ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ ।”
John 4:24 in Panjabi 24 ਪਰਮੇਸ਼ੁਰ ਆਤਮਾ ਹੈ, ਇਸ ਲਈ ਜੋ ਲੋਕ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ ਉਨ੍ਹਾਂ ਨੂੰ ਉਸ ਦੀ ਆਤਮਾ ਅਤੇ ਸਚਿਆਈ ਨਾਲ ਬੰਦਗੀ ਕਰਨੀ ਚਾਹੀਦੀ ਹੈ ।”
Romans 2:17 in Panjabi 17 ਪਰ ਜੇਕਰ ਤੂੰ ਯਹੂਦੀ ਅਖਵਾਉਂਦਾ ਅਤੇ ਬਿਵਸਥਾ ਉੱਤੇ ਆਸਰਾ ਰੱਖਦਾ ਅਤੇ ਪਰਮੇਸ਼ੁਰ ਉੱਤੇ ਘਮੰਡ ਕਰਦਾ
Romans 2:28 in Panjabi 28 ਕਿਉਂ ਜੋ ਉਹ ਯਹੂਦੀ ਨਹੀਂ ਜਿਹੜਾ ਲੋਕ ਦਿਖਾਵੇ ਲਈ ਹੈ, ਅਤੇ ਨਾ ਉਹ ਸੁੰਨਤ ਹੈ, ਜਿਹੜੀ ਮਾਸ ਦੀ ਵਿਖਾਵੇ ਲਈ ਹੈ ।
Romans 9:6 in Panjabi 6 ਪਰ ਇਸ ਤਰ੍ਹਾਂ ਨਹੀਂ ਜੋ ਪਰਮੇਸ਼ੁਰ ਦਾ ਬਚਨ ਟਲ ਗਿਆ; ਕਿਉਂਕਿ ਜਿਹੜੇ ਇਸਰਾਏਲ ਦੇ ਵਿੱਚੋਂ ਹਨ, ਉਹ ਸਾਰੇ ਇਸਰਾਏਲੀ ਨਹੀਂ ।
Romans 9:8 in Panjabi 8 ਅਰਥਾਤ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਦੀ ਸੰਤਾਨ ਨਹੀਂ, ਪਰ ਵਾਇਦੇ ਦੀ ਸੰਤਾਨ ਅੰਸ ਗਿਣੀ ਜਾਂਦੀ ਹੈ ।
1 Timothy 4:2 in Panjabi 2 ਇਹ ਝੂਠ ਬੋਲਣ ਵਾਲਿਆਂ ਦੇ ਕਪਟ ਤੋਂ ਹੋਵੇਗਾ, ਜਿੰਨ੍ਹਾ ਦਾ ਆਪਣਾ ਹੀ ਵਿਵੇਕ ਗਰਮ ਲੋਹੇ ਨਾਲ ਦਾਗਿਆ ਹੋਇਆ ਹੈ ।
2 Timothy 3:2 in Panjabi 2 ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ ।
Revelation 2:9 in Panjabi 9 ਮੈਂ ਤੇਰੀ ਬਿਪਤਾ ਅਤੇ ਗਰੀਬੀ ਨੂੰ ਜਾਣਦਾ ਹਾਂ ਭਾਵੇਂ ਨੂੰ ਧਨਵਾਨ ਹੈਂ ਅਤੇ ਉਹਨਾਂ ਦੇ ਕੁਫ਼ਰ ਨੂੰ ਵੀ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਯਹੂਦੀ ਨਹੀਂ ਹਨ ਸਗੋਂ ਸ਼ੈਤਾਨ ਦੀ ਮੰਡਲੀ ਹਨ ।
Revelation 3:9 in Panjabi 9 ਵੇਖ, ਮੈਂ ਸ਼ੈਤਾਨ ਦੀ ਮੰਡਲੀ ਵਿੱਚੋਂ ਅਰਥਾਤ ਉਹਨਾਂ ਵਿੱਚੋਂ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਉਹ ਯਹੂਦੀ ਨਹੀਂ ਹਨ ਸਗੋਂ ਝੂਠ ਬੋਲਦੇ ਹਨ, ਕਈਆਂ ਨਾਲ ਅਜਿਹਾ ਕਰਾਂਗਾ ਜੋ ਉਹ ਤੇਰੇ ਪੈਰਾਂ ਦੇ ਅੱਗੇ ਮੱਥਾ ਟੇਕਣ ਅਤੇ ਜਾਣ ਲੈਣ ਜੋ ਮੈਂ ਤੇਰੇ ਨਾਲ ਪਿਆਰ ਕੀਤਾ ।