Isaiah 48:17 in Panjabi 17 ਯਹੋਵਾਹ ਤੇਰਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੈਨੂੰ ਲਾਭ ਉਠਾਉਣ ਦੀ ਸਿੱਖਿਆ ਦਿੰਦਾ ਹਾਂ, ਜੋ ਤੈਨੂੰ ਉਸ ਰਾਹ ਪਾਉਂਦਾ ਹਾਂ, ਜਿਸ ਰਾਹ ਤੂੰ ਜਾਣਾ ਹੈ ।
Other Translations King James Version (KJV) Thus saith the LORD, thy Redeemer, the Holy One of Israel; I am the LORD thy God which teacheth thee to profit, which leadeth thee by the way that thou shouldest go.
American Standard Version (ASV) Thus saith Jehovah, thy Redeemer, the Holy One of Israel: I am Jehovah thy God, who teacheth thee to profit, who leadeth thee by the way that thou shouldest go.
Bible in Basic English (BBE) The Lord who takes up your cause, the Holy One of Israel, says, I am the Lord your God, who is teaching you for your profit, guiding you by the way in which you are to go.
Darby English Bible (DBY) Thus saith Jehovah, thy Redeemer, the Holy One of Israel; I [am] Jehovah thy God, who teacheth thee for [thy] profit, who leadeth thee in the way that thou shouldest go.
World English Bible (WEB) Thus says Yahweh, your Redeemer, the Holy One of Israel: I am Yahweh your God, who teaches you to profit, who leads you by the way that you should go.
Young's Literal Translation (YLT) Thus said Jehovah, thy redeemer, The Holy One of Israel, `I `am' Jehovah thy God, teaching thee to profit, Causing thee to tread in the way thou goest.
Cross Reference Deuteronomy 8:17 in Panjabi 17 ਕਿਤੇ ਤੁਸੀਂ ਆਪਣੇ ਮਨ ਵਿੱਚ ਆਖੋ ਕਿ ਸਾਡੇ ਬਲ ਅਤੇ ਸਾਡੇ ਹੱਥਾਂ ਦੀ ਸ਼ਕਤੀ ਨੇ ਇਹ ਧਨ ਕਮਾਇਆ ਹੈ ।
1 Kings 8:36 in Panjabi 36 ਤਦ ਤੂੰ ਸਵਰਗੋਂ ਸੁਣ ਕੇ ਆਪਣੇ ਦਾਸਾਂ ਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਮਾਫ਼ ਕਰੀਂ ਤਾਂ ਜੋ ਤੂੰ ਉਨ੍ਹਾਂ ਨੂੰ ਉਹ ਚੰਗਾ ਰਾਹ ਜਿਹ ਦੇ ਵਿੱਚ ਉਨ੍ਹਾਂ ਨੂੰ ਤੁਰਨਾ ਚਾਹੀਦਾ ਹੈ ਸਿਖਾਵੇਂ ਅਤੇ ਆਪਣੀ ਧਰਤੀ ਉੱਤੇ ਜੋ ਤੂੰ ਆਪਣੀ ਪਰਜਾ ਨੂੰ ਮਿਲਖ ਵਿੱਚ ਦਿੱਤੀ ਹੈ ਮੀਂਹ ਵਰਸਾਵੇਂ ।
Job 22:21 in Panjabi 21 ਪਰਮੇਸ਼ੁਰ ਦੇ ਨਾਲ ਮਿਲਿਆ ਰਹਿ ਅਤੇ ਸੁਖੀ ਰਹਿ, ਤਾਂ ਤੇਰੀ ਭਲਿਆਈ ਹੋਵੇਗੀ ।
Job 36:22 in Panjabi 22 ਵੇਖ, ਪਰਮੇਸ਼ੁਰ ਆਪਣੇ ਸਮਰੱਥਾ ਨਾਲ ਸ਼ਾਨਦਾਰ ਕੰਮ ਕਰਦਾ ਹੈ, ਉਹ ਦੇ ਤੁੱਲ ਸਿੱਖਿਆ ਦੇਣ ਵਾਲਾ ਕੌਣ ਹੈ ?
Psalm 25:8 in Panjabi 8 ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ ।
Psalm 25:12 in Panjabi 12 ਉਹ ਕਿਹੜਾ ਮਨੁੱਖ ਹੈ ਜਿਹੜਾ ਯਹੋਵਾਹ ਤੋਂ ਡਰਦਾ ਹੈ ? ਉਹ ਉਸ ਦੇ ਲਈ ਚੁਣੇ ਰਾਹ ਵਿੱਚ ਉਸ ਨੂੰ ਸਿਖਾਲੇਗਾ ।
Psalm 32:8 in Panjabi 8 ਮੈਂ ਤੈਂਨੂੰ ਸਮਝ ਦੇਵਾਂਗਾ, ਅਤੇ ਜਿਸ ਰਾਹ ਉੱਤੇ ਤੂੰ ਚੱਲਣਾ ਹੈ ਤੈਂਨੂੰ ਸਿਖਾਵਾਂਗਾ, ਤੇਰੇ ਉੱਤੇ ਨਿਗਾਹ ਰੱਖ ਕੇ ਤੈਂਨੂੰ ਸਲਾਹ ਦਿਆਂਗਾ ।
Psalm 71:17 in Panjabi 17 ਹੇ ਪਰਮੇਸ਼ੁਰ, ਤੂੰ ਮੈਨੂੰ ਜਵਾਨੀ ਤੋਂ ਸਿਖਾਇਆ ਹੈ, ਅਤੇ ਹੁਣ ਤੱਕ ਮੈਂ ਤੇਰੇ ਅਨੋਖੇ ਕੰਮਾਂ ਨੂੰ ਦੱਸਦਾ ਰਿਹਾ ।
Psalm 73:24 in Panjabi 24 ਤੂੰ ਆਪਣੇ ਗੁਰਮਤੇ ਨਾਲ ਮੇਰੀ ਅਗਵਾਈ ਕਰੇਂਗਾ, ਅਤੇ ਉਹ ਦੇ ਮਗਰੋਂ ਮੈਨੂੰ ਤੇਜ ਵਿੱਚ ਰਖੇਂਗਾ ।
Isaiah 2:3 in Panjabi 3 ਬਹੁਤੀਆਂ ਉੱਮਤਾਂ ਆਉਣਗੀਆਂ ਅਤੇ ਆਖਣਗੀਆਂ, ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ, ਯਾਕੂਬ ਦੇ ਪਰਮੇਸ਼ੁਰ ਦੇ ਭਵਨ ਵੱਲ ਚੜ੍ਹੀਏ, ਤਾਂ ਜੋ ਉਹ ਸਾਨੂੰ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਰਾਹਾਂ ਵਿੱਚ ਚੱਲੀਏ, ਕਿਉਂ ਜੋ ਬਿਵਸਥਾ ਸੀਯੋਨ ਤੋਂ ਨਿੱਕਲੇਗੀ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ ।
Isaiah 30:20 in Panjabi 20 ਭਾਵੇਂ ਪ੍ਰਭੂ ਤੁਹਾਨੂੰ ਦੁੱਖ ਦੀ ਰੋਟੀ ਅਤੇ ਕਸ਼ਟ ਦਾ ਪਾਣੀ ਦੇਵੇ, ਤਾਂ ਵੀ ਤੁਹਾਡਾ ਉਪਦੇਸ਼ਕ ਆਪਣੇ ਆਪ ਨੂੰ ਨਾ ਲੁਕਾਵੇਗਾ, ਸਗੋਂ ਤੁਹਾਡੀਆਂ ਅੱਖਾਂ ਤੁਹਾਡੇ ਉਪਦੇਸ਼ਕਾਂ ਨੂੰ ਵੇਖਣਗੀਆਂ,
Isaiah 43:14 in Panjabi 14 ਯਹੋਵਾਹ ਤੁਹਾਡਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਫ਼ਰਮਾਉਂਦਾ ਹੈ, ਤੁਹਾਡੇ ਨਮਿੱਤ ਮੈਂ ਬਾਬਲ ਵੱਲ ਭੇਜਿਆ ਅਤੇ ਉਸ ਦੇ ਸਾਰੇ ਵਾਸੀਆਂ ਨੂੰ ਭਗੌੜਿਆਂ ਵਾਂਗੂੰ ਲੈ ਆਵਾਂਗਾ, ਅਤੇ ਕਸਦੀਆਂ ਨੂੰ ਉਨ੍ਹਾਂ ਦੇ ਜਹਾਜ਼ਾਂ ਉੱਤੇ ਚੜ੍ਹਾ ਕੇ ਲੈ ਆਵਾਂਗਾ, ਜਿਨ੍ਹਾਂ ਉੱਤੇ ਉਹ ਵੱਡਾ ਘਮੰਡ ਕਰਦੇ ਹਨ ।
Isaiah 43:16 in Panjabi 16 ਯਹੋਵਾਹ ਇਹ ਆਖਦਾ ਹੈ, ਉਹ ਜੋ ਸਮੁੰਦਰ ਵਿੱਚ ਰਾਹ ਬਣਾਉਂਦਾ, ਅਤੇ ਡਾਢੇ ਪਾਣੀਆਂ ਵਿੱਚ ਰਸਤਾ,
Isaiah 44:6 in Panjabi 6 ਯਹੋਵਾਹ ਇਸਰਾਏਲ ਦਾ ਰਾਜਾ ਅਤੇ ਉਹ ਦਾ ਛੁਡਾਉਣ ਵਾਲਾ, ਸੈਨਾਂ ਦਾ ਯਹੋਵਾਹ, ਇਹ ਫ਼ਰਮਾਉਂਦਾ ਹੈ, ਮੈਂ ਆਦ ਹਾਂ ਅਤੇ ਮੈਂ ਅੰਤ ਹਾਂ, ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ ।
Isaiah 48:20 in Panjabi 20 ਬਾਬਲ ਤੋਂ ਨਿੱਕਲੋ, ਕਸਦੀਆਂ ਵਿੱਚੋਂ ਨੱਠੋ ! ਜੈਕਾਰਿਆਂ ਦੀ ਅਵਾਜ਼ ਨਾਲ ਦੱਸੋ, ਇਹ ਨੂੰ ਸੁਣਾਓ, ਧਰਤੀ ਦੀਆਂ ਹੱਦਾਂ ਤੱਕ ਇਸ ਦੀ ਚਰਚਾ ਕਰੋ, ਆਖੋ, ਯਹੋਵਾਹ ਨੇ ਆਪਣੇ ਦਾਸ ਯਾਕੂਬ ਨੂੰ ਛੁਟਕਾਰਾ ਦਿੱਤਾ ਹੈ !
Isaiah 49:7 in Panjabi 7 ਯਹੋਵਾਹ ਇਸਰਾਏਲ ਦਾ ਛੁਟਕਾਰਾ ਦੇਣ ਵਾਲਾ ਅਤੇ ਉਹ ਦਾ ਪਵਿੱਤਰ ਪੁਰਖ, ਉਸ ਨੂੰ ਜਿਸ ਨੂੰ ਤੁੱਛ ਜਾਣਿਆ ਜਾਂਦਾ ਹੈ, ਜਿਹੜਾ ਕੌਮਾਂ ਲਈ ਘਿਣਾਉਣਾ ਹੈ ਅਤੇ ਉਸ ਹਾਕਮਾਂ ਦੇ ਦਾਸ ਨੂੰ ਇਹ ਆਖਦਾ ਹੈ, - ਰਾਜੇ ਤੈਨੂੰ ਵੇਖਣਗੇ ਤੇ ਉੱਠਣਗੇ, ਹਾਕਮ ਵੀ ਅਤੇ ਉਹ ਮੱਥਾ ਟੇਕਣਗੇ, ਇਹ ਯਹੋਵਾਹ ਦੇ ਕਾਰਨ ਹੋਵੇਗਾ ਜੋ ਵਫ਼ਾਦਾਰ ਹੈ, ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਜਿਸ ਨੇ ਤੈਨੂੰ ਚੁਣਿਆ ਹੈ ।
Isaiah 49:9 in Panjabi 9 ਗੁਲਾਮਾਂ ਨੂੰ ਇਹ ਆਖੇਂ ਕਿ ਨਿੱਕਲ ਜਾਓ ! ਅਤੇ ਉਹਨਾਂ ਨੂੰ ਜੋ ਹਨੇਰੇ ਵਿੱਚ ਹਨ, ਆਪਣੇ ਆਪ ਨੂੰ ਵਿਖਲਾਓ । ਉਹ ਰਾਹਾਂ ਦੇ ਨਾਲ-ਨਾਲ ਚਰਨਗੇ, ਅਤੇ ਸਾਰੀਆਂ ਨੰਗੀਆਂ ਟੀਸੀਆਂ ਉੱਤੇ ਉਹਨਾਂ ਦੀਆਂ ਜੂਹਾਂ ਹੋਣਗੀਆਂ ।
Isaiah 54:5 in Panjabi 5 ਤੇਰਾ ਪਤੀ ਤਾਂ ਤੇਰਾ ਕਰਤਾਰ ਹੈ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ । ਤੇਰਾ ਛੁਡਾਉਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ, ਉਹ ਸਾਰੀ ਧਰਤੀ ਦਾ ਪਰਮੇਸ਼ੁਰ ਸੱਦਿਆ ਜਾਵੇਗਾ ।
Isaiah 54:13 in Panjabi 13 ਤੇਰੇ ਸਾਰੇ ਪੁੱਤਰ ਯਹੋਵਾਹ ਵੱਲੋਂ ਸਿੱਖੇ ਹੋਏ ਹੋਣਗੇ, ਅਤੇ ਤੇਰੇ ਪੁੱਤਰਾਂ ਦੀ ਸ਼ਾਂਤੀ ਬਹੁਤ ਹੋਵੇਗੀ ।
Jeremiah 6:16 in Panjabi 16 ਯਹੋਵਾਹ ਇਸ ਤਰ੍ਹਾਂ ਫ਼ਰਮਾਂਉਂਦਾ ਹੈ,- ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਭਈ ਅੱਛਾ ਰਾਹ ਕਿੱਥੇ ਹੈ ? ਤਾਂ ਉਹ ਦੇ ਵਿੱਚ ਚੱਲੋ । ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਉਹਨਾਂ ਆਖਿਆ, ਅਸੀਂ ਉਹਨਾਂ ਵਿੱਚ ਨਾ ਚੱਲਾਂਗੇ ।
Jeremiah 31:33 in Panjabi 33 ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਅੰਦਰ ਰੱਖਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ । ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ
Micah 4:2 in Panjabi 2 ਬਹੁਤੀਆਂ ਕੌਮਾਂ ਆਉਣਗੀਆਂ ਅਤੇ ਆਖਣਗੀਆਂ, “ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ ਚੜ੍ਹੀਏ, ਅਤੇ ਯਾਕੂਬ ਦੇ ਪਰਮੇਸ਼ੁਰ ਦੇ ਭਵਨ ਨੂੰ ਜਾਈਏ, ਤਾਂ ਜੋ ਉਹ ਸਾਨੂੰ ਆਪਣੇ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਮਾਰਗਾਂ ਵਿੱਚ ਚੱਲੀਏ”, ਕਿਉਂ ਜੋ ਬਿਵਸਥਾ ਸੀਯੋਨ ਤੋਂ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ ਨਿੱਕਲੇਗਾ ।
John 6:45 in Panjabi 45 ਇਹ ਨਬੀਆਂ ਦੀਆਂ ਲਿਖਤਾਂ ਵਿੱਚ ਲਿਖਿਆ ਹੋਇਆ ਹੈ: ਉਹ ਪਰਮੇਸ਼ੁਰ ਦੁਆਰਾ ਸਮਝਾਏ ਜਾਣਗੇ । ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿੱਖਦਾ ਹੈ, ਮੇਰੇ ਕੋਲ ਆਉਂਦਾ ਹੈ ।
Ephesians 4:21 in Panjabi 21 ਜੇ ਤੁਸੀਂ ਕਦੇ ਉਸ ਦੀ ਸੁਣੀ ਅਤੇ ਜਿਵੇਂ ਸਚਿਆਈ ਯਿਸੂ ਵਿੱਚ ਹੈ ਉਸੇ ਤਰ੍ਹਾਂ ਉਸ ਵਿੱਚ ਤੁਸੀਂ ਸਿਖਾਏ ਗਏ ਹੋ !