Isaiah 48:20 in Panjabi 20 ਬਾਬਲ ਤੋਂ ਨਿੱਕਲੋ, ਕਸਦੀਆਂ ਵਿੱਚੋਂ ਨੱਠੋ ! ਜੈਕਾਰਿਆਂ ਦੀ ਅਵਾਜ਼ ਨਾਲ ਦੱਸੋ, ਇਹ ਨੂੰ ਸੁਣਾਓ, ਧਰਤੀ ਦੀਆਂ ਹੱਦਾਂ ਤੱਕ ਇਸ ਦੀ ਚਰਚਾ ਕਰੋ, ਆਖੋ, ਯਹੋਵਾਹ ਨੇ ਆਪਣੇ ਦਾਸ ਯਾਕੂਬ ਨੂੰ ਛੁਟਕਾਰਾ ਦਿੱਤਾ ਹੈ !
Other Translations King James Version (KJV) Go ye forth of Babylon, flee ye from the Chaldeans, with a voice of singing declare ye, tell this, utter it even to the end of the earth; say ye, The LORD hath redeemed his servant Jacob.
American Standard Version (ASV) Go ye forth from Babylon, flee ye from the Chaldeans; with a voice of singing declare ye, tell this, utter it even to the end of the earth: say ye, Jehovah hath redeemed his servant Jacob.
Bible in Basic English (BBE) Go out of Babylon, go in flight from the Chaldaeans; with the sound of song make it clear, give the news, let the word go out even to the end of the earth: say, The Lord has taken up the cause of his servant Jacob.
Darby English Bible (DBY) Go ye forth from Babylon, flee from the Chaldeans, with a voice of singing; declare, cause this to be heard, utter it to the end of the earth; say ye, Jehovah hath redeemed his servant Jacob.
World English Bible (WEB) Go you forth from Babylon, flee you from the Chaldeans; with a voice of singing declare you, tell this, utter it even to the end of the earth: say you, Yahweh has redeemed his servant Jacob.
Young's Literal Translation (YLT) Go out from Babylon, flee from the Chaldeans, With a voice of singing declare, Cause ye this to be heard, Bring it forth unto the end of the earth, Say, Redeemed hath Jehovah His servant Jacob.
Cross Reference Exodus 15:1 in Panjabi 1 ਤਦ ਮੂਸਾ ਅਤੇ ਇਸਰਾਏਲੀਆਂ ਨੇ ਯਹੋਵਾਹ ਲਈ ਇਹ ਗੀਤ ਗਾਉਂਦੇ ਹੋਇਆਂ ਆਖਿਆ - ਮੈਂ ਯਹੋਵਾਹ ਲਈ ਗਾਵਾਂਗਾ ਕਿਉਂਕਿ ਉਹ ਬਹੁਤ ਉੱਚਾ ਹੋਇਆ ਹੈ, ਉਸ ਨੇ ਘੋੜੇ ਅਤੇ ਉਸ ਦੇ ਸਵਾਰ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਹੈ ।
Exodus 19:4 in Panjabi 4 ਕਿ ਤੁਸੀਂ ਵੇਖਿਆ ਜੋ ਮੈਂ ਇਸਰਾਏਲੀਆਂ ਨਾਲ ਕੀਤਾ ਅਤੇ ਤੁਹਾਨੂੰ ਉਕਾਬ ਦੇ ਖੰਭਾ ਉੱਤੇ ਬੈਠਾ ਕੇ ਆਪਣੇ ਕੋਲ ਲੈ ਆਇਆ ।
2 Samuel 7:23 in Panjabi 23 ਅਤੇ ਇਸ ਸੰਸਾਰ ਵਿੱਚ ਤੇਰੀ ਪਰਜਾ ਇਸਰਾਏਲ ਦੇ ਵਰਗੀ ਕਿਹੜੀ ਕੌਮ ਹੈ, ਜਿਸ ਦੇ ਬਚਾਉਣ ਨੂੰ ਪਰਮੇਸ਼ੁਰ ਆਪ ਗਿਆ ਕਿ ਉਹ ਨੂੰ ਆਪਣੀ ਪਰਜਾ ਬਣਾਵੇ ਅਤੇ ਤੁਹਾਡੇ ਅਤੇ ਤੇਰੇ ਦੇਸ਼ ਦੇ ਲਈ ਵੱਡੀਆਂ ਤੇ ਡਰਾਉਣੀਆਂ ਸ਼ਕਤੀਆਂ ਆਪਣੀ ਪਰਜਾ ਦੇ ਅੱਗੇ ਵਿਖਾਵੇ, ਜਿਸ ਨੂੰ ਤੂੰ ਮਿਸਰ ਤੋਂ, ਕੌਮਾਂ ਤੇ ਅਤੇ ਉਨ੍ਹਾਂ ਦੇ ਦੇਵਤਿਆਂ ਤੋਂ ਆਪਣੇ ਲਈ ਛੁਟਕਾਰਾ ਦਿੱਤਾ ?
Psalm 126:1 in Panjabi 1 ਯਾਤਰਾ ਦਾ ਗੀਤ ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ !
Isaiah 12:1 in Panjabi 1 ਉਸ ਦਿਨ ਤੂੰ ਆਖੇਂਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੀ ਪਰ ਤੇਰਾ ਕ੍ਰੋਧ ਟਲ ਗਿਆ ਹੈ ਅਤੇ ਤੂੰ ਮੈਨੂੰ ਦਿਲਾਸਾ ਦਿੱਤਾ ਹੈ ।
Isaiah 26:1 in Panjabi 1 ਉਸ ਦਿਨ ਯਹੂਦਾਹ ਦੇ ਦੇਸ ਵਿੱਚ ਇਹ ਗੀਤ ਗਾਇਆ ਜਾਵੇਗਾ, - ਸਾਡਾ ਇੱਕ ਤਕੜਾ ਸ਼ਹਿਰ ਹੈ, ਉਹ ਦੀਆਂ ਕੰਧਾਂ ਅਤੇ ਸ਼ਹਿਰਪਨਾਹ ਨੂੰ ਉਸ ਨੇ ਮੁਕਤੀ ਠਹਿਰਾਇਆ ।
Isaiah 45:22 in Panjabi 22 ਹੇ ਧਰਤੀ ਦੇ ਕੰਢਿਆਂ ਉੱਤੇ ਰਹਿਣ ਵਾਲਿਓ, ਮੇਰੇ ਵੱਲ ਮੁੜੋ ਅਤੇ ਬਚ ਜਾਓ ! ਕਿਉਂ ਜੋ ਮੈਂ ਹੀ ਪਰਮੇਸ਼ੁਰ ਜੋ ਹਾਂ ਅਤੇ ਹੋਰ ਕੋਈ ਹੈ ਨਹੀਂ ।
Isaiah 48:6 in Panjabi 6 ਤੂੰ ਇਨ੍ਹਾਂ ਗੱਲਾਂ ਬਾਰੇ ਸੁਣਿਆ ਹੈ ਅਤੇ ਇਨ੍ਹਾਂ ਗੱਲਾਂ ਉੱਤੇ ਧਿਆਨ ਕਰ - ਭਲਾ, ਤੁਸੀਂ ਇਨ੍ਹਾਂ ਨੂੰ ਨਾ ਦੱਸੋਗੇ ? ਹੁਣ ਤੋਂ ਮੈਂ ਤੈਨੂੰ ਨਵੀਆਂ ਗੱਲਾਂ ਸੁਣਾਉਂਦਾ ਹਾਂ, ਅਤੇ ਗੁਪਤ ਗੱਲਾਂ ਜਿਨ੍ਹਾਂ ਨੂੰ ਤੂੰ ਨਹੀਂ ਜਾਣਦਾ ।
Isaiah 49:13 in Panjabi 13 ਹੇ ਅਕਾਸ਼ੋ, ਜੈਕਾਰਾ ਗਜਾਓ ! ਹੇ ਧਰਤੀ, ਬਾਗ ਬਾਗ ਹੋ ! ਹੇ ਪਹਾੜੋ, ਜੈ ਜੈ ਕਾਰ ਦੇ ਨਾਰੇ ਮਾਰੋ ! ਕਿਉਂਕਿ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਅਤੇ ਆਪਣੇ ਦੁਖਿਆਰਿਆਂ ਉੱਤੇ ਰਹਮ ਕੀਤਾ ਹੈ ।
Isaiah 52:9 in Panjabi 9 ਖੁੱਲ੍ਹ ਕੇ ਇਕੱਠੇ ਜੈਕਾਰੇ ਗਜਾਓ, ਹੇ ਯਰੂਸ਼ਲਮ ਦੇ ਖੰਡਰੋ ! ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਉਸ ਨੇ ਯਰੂਸ਼ਲਮ ਨੂੰ ਛੁਡਾਇਆ ਹੈ ।
Isaiah 52:11 in Panjabi 11 ਦੂਰ ਹੋਵੋ, ਦੂਰ ਹੋਵੋ, ਉੱਥੋਂ ਨਿੱਕਲ ਜਾਓ ! ਕਿਸੇ ਅਸ਼ੁੱਧ ਚੀਜ਼ ਨੂੰ ਨਾ ਛੂਹੋ, ਉਹ ਦੇ ਵਿਚਕਾਰੋਂ ਨਿੱਕਲ ਜਾਓ ! ਆਪ ਨੂੰ ਸਾਫ਼ ਕਰੋ, ਤੁਸੀਂ ਜੋ ਯਹੋਵਾਹ ਦੇ ਭਾਂਡੇ ਚੁੱਕਦੇ ਹੋ ।
Isaiah 63:9 in Panjabi 9 ਉਹਨਾਂ ਦੇ ਸਾਰੇ ਦੁੱਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੇ ਹਜ਼ੂਰ ਰਹਿਣ ਵਾਲੇ ਦੂਤ ਨੇ ਉਹਨਾਂ ਨੂੰ ਬਚਾਇਆ, ਉਸ ਨੇ ਆਪਣੇ ਪ੍ਰੇਮ ਅਤੇ ਆਪਣੇ ਤਰਸ ਵਿੱਚ ਉਹਨਾਂ ਨੂੰ ਛੁਡਾਇਆ, ਉਹ ਉਹਨਾਂ ਨੂੰ ਸਾਰੇ ਪ੍ਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ ।
Jeremiah 31:10 in Panjabi 10 ਹੇ ਕੌਮੋਂ ਯਹੋਵਾਹ ਦਾ ਬਚਨ ਸੁਣੋ, ਅਤੇ ਦੂਰ ਦੇ ਟਾਪੂਆਂ ਵਿੱਚ ਇਹ ਦੱਸੋ, ਅਤੇ ਆਖੋ, ਉਹ ਜਿਸ ਇਸਰਾਏਲ ਨੂੰ ਖੇਰੂੰ ਖੇਰੂੰ ਕੀਤਾ ਉਹ ਨੂੰ ਇਕੱਠਾ ਕਰੇਗਾ, ਅਤੇ ਆਜੜੀ ਵਾਂਗੂੰ ਆਪਣੇ ਇੱਜੜ ਦੀ ਰਾਖੀ ਕਰੇਗਾ,
Jeremiah 31:12 in Panjabi 12 ਉਹ ਆਉਣਗੇ ਅਤੇ ਸੀਯੋਨ ਦੀ ਚੋਟੀ ਉੱਤੇ ਜੈਕਾਰੇ ਗਜਾਉਣਗੇ, ਅਤੇ ਯਹੋਵਾਹ ਦੀ ਭਲਿਆਈ ਦੇ ਕਾਰਨ ਚਮਕਣਗੇ, ਅੰਨ, ਨਵੀਂ ਮੈਂ ਅਤੇ ਤੇਲ, ਇੱਜੜ ਦੇ ਬੱਚੇ ਅਤੇ ਗਾਈਆਂ ਬਲਦ ਦੇ ਕਾਰਨ, ਉਹਨਾਂ ਦੀ ਜਾਨ ਸਿੰਜੇ ਹੋਏ ਬਾਗ ਵਾਂਗੂੰ ਹੋਵੇਗੀ, ਉਹ ਫਿਰ ਕਦੀ ਉਦਾਸ ਨਾ ਹੋਣਗੇ ।
Jeremiah 50:2 in Panjabi 2 ਕੌਮਾਂ ਦੇ ਵਿੱਚ ਦੱਸੋ ਅਤੇ ਸੁਣਾਓ, ਝੰਡਾ ਖੜਾ ਕਰੋ ਅਤੇ ਸੁਣਾਓ, ਨਾ ਲੁਕਾਓ ਪਰ ਆਖੋ, ਬਾਬਲ ਲੈ ਲਿਆ ਗਿਆ ! ਬੇਲ ਸ਼ਰਮਿੰਦਾ ਹੋਇਆ, ਮਰੋਦਾਕ ਹੱਕਾ-ਬੱਕਾ ਹੋਇਆ, ਉਹ ਦੀਆਂ ਮੂਰਤਾਂ ਸ਼ਰਮਿੰਦਾ ਹੋਈਆਂ, ਉਹ ਦੇ ਬੁੱਤ ਹੱਕੇ ਬੱਕ ਰਹਿ ਗਏ ! ।
Jeremiah 50:8 in Panjabi 8 ਬਾਬਲ ਦੇ ਵਿਚਕਾਰੋਂ ਨੱਠੋ ਅਤੇ ਕਸਦੀਆਂ ਦੇ ਦੇਸ ਵਿੱਚੋਂ ਨਿਕਲੋ ਅਤੇ ਇੱਜੜ ਦੇ ਅੱਗੇ ਬੱਕਰਿਆਂ ਵਾਂਗੂੰ ਹੋਵੋ
Jeremiah 51:6 in Panjabi 6 ਬਾਬਲ ਦੇ ਵਿਚਕਾਰੋ ਨੱਠੋ, ਹਰੇਕ ਮਨੁੱਖ ਆਪਣੀ ਜਾਨ ਬਚਾਵੇ ! ਉਸ ਦੀ ਬਦੀ ਵਿੱਚ ਮਾਰੇ ਨਾ ਜਾਓ, ਕਿਉਂ ਜੋ ਇਹ ਯਹੋਵਾਹ ਦੇ ਬਦਲੇ ਦਾ ਵੇਲਾ ਹੈ, ਉਹ ਉਸ ਨੂੰ ਵੱਟਾ ਦੇਵੇਗਾ ।
Jeremiah 51:45 in Panjabi 45 ਹੇ ਮੇਰੀ ਪਰਜਾ, ਉਸ ਦੇ ਵਿਚਕਾਰੋਂ ਨਿੱਕਲ ਜਾਹ, ਹਰ ਮਨੁੱਖ ਯਹੋਵਾਹ ਦੇ ਤੇਜ ਕ੍ਰੋਧ ਤੋਂ ਆਪਣੀ ਜਾਨ ਬਚਾਵੇ !
Jeremiah 51:48 in Panjabi 48 ਤਦ ਅਕਾਸ਼ ਅਤੇ ਧਰਤੀ, ਅਤੇ ਸਭ ਜੋ ਉਹ ਦੇ ਵਿੱਚ ਹੈ, ਬਾਬਲ ਉੱਤੇ ਜੈਕਾਰਾ ਗਜਾਉਣਗੇ, ਕਿਉਂ ਜੋ ਲੁੱਟਣ ਵਾਲਾ ਉੱਤਰ ਵੱਲੋਂ ਉਸ ਦੇ ਵਿਰੁੱਧ ਆਵੇਗਾ, ਯਹੋਵਾਹ ਦਾ ਵਾਕ ਹੈ ।
Zechariah 2:6 in Panjabi 6 ਓਏ, ਓਏ ਉਤਰ ਦੇਸ ਵਿੱਚੋਂ ਨੱਸੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਅਕਾਸ਼ ਦੀਆਂ ਚਾਰੇ ਹਵਾਵਾਂ ਵਾਂਗੂੰ ਤੁਹਾਨੂੰ ਖਿਲਾਰ ਛੱਡਿਆ ਹੈ, ਯਹੋਵਾਹ ਦਾ ਵਾਕ ਹੈ ।
Revelation 18:4 in Panjabi 4 ਮੈਂ ਇੱਕ ਹੋਰ ਅਵਾਜ਼ ਅਕਾਸ਼ ਤੋਂ ਇਹ ਆਖਦੇ ਸੁਣੀ, ਹੇ ਮੇਰੀ ਪਰਜਾ, ਉਹ ਦੇ ਵਿੱਚੋਂ ਨਿੱਕਲ ਆਓ ! ਕਿਤੇ ਤੁਸੀਂ ਉਹ ਦੇ ਪਾਪਾਂ ਦੇ ਭਾਗੀ ਬਣੋ, ਕਿਤੇ ਤੁਸੀਂ ਉਹ ਦੀਆਂ ਮਹਾਂਮਾਰੀਆਂ ਵਿੱਚ ਸਾਂਝੀ ਹੋਵੋ !
Revelation 18:20 in Panjabi 20 ਹੇ ਸਵਰਗ ਅਤੇ ਹੇ ਸੰਤੋ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲੈ ਲਿਆ !
Revelation 19:1 in Panjabi 1 ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,