Isaiah 48:6 in Panjabi 6 ਤੂੰ ਇਨ੍ਹਾਂ ਗੱਲਾਂ ਬਾਰੇ ਸੁਣਿਆ ਹੈ ਅਤੇ ਇਨ੍ਹਾਂ ਗੱਲਾਂ ਉੱਤੇ ਧਿਆਨ ਕਰ - ਭਲਾ, ਤੁਸੀਂ ਇਨ੍ਹਾਂ ਨੂੰ ਨਾ ਦੱਸੋਗੇ ? ਹੁਣ ਤੋਂ ਮੈਂ ਤੈਨੂੰ ਨਵੀਆਂ ਗੱਲਾਂ ਸੁਣਾਉਂਦਾ ਹਾਂ, ਅਤੇ ਗੁਪਤ ਗੱਲਾਂ ਜਿਨ੍ਹਾਂ ਨੂੰ ਤੂੰ ਨਹੀਂ ਜਾਣਦਾ ।
Other Translations King James Version (KJV) Thou hast heard, see all this; and will not ye declare it? I have shewed thee new things from this time, even hidden things, and thou didst not know them.
American Standard Version (ASV) Thou hast heard it; behold all this; and ye, will ye not declare it? I have showed thee new things from this time, even hidden things, which thou hast not known.
Bible in Basic English (BBE) All this has come to your ears and you have seen it; will you not give witness to it? I am now making clear new things, even secret things, of which you had no knowledge.
Darby English Bible (DBY) Thou heardest, see all this; -- and ye, will not ye declare [it]? I have caused thee to hear new things from this time, and things hidden, and that thou knewest not:
World English Bible (WEB) You have heard it; see all this; and you, will you not declare it? I have shown you new things from this time, even hidden things, which you have not known.
Young's Literal Translation (YLT) Thou hast heard, see the whole of it, And ye, do ye not declare? I have caused thee to hear new things from this time, And things reserved that ye knew not.
Cross Reference Psalm 40:9 in Panjabi 9 ਮੈਂ ਮਹਾਸਭਾ ਵਿੱਚ ਧਰਮ ਦੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਹੈ, ਵੇਖ, ਮੈਂ ਆਪਣੇ ਬੁੱਲਾਂ ਨੂੰ ਨਹੀਂ ਰੋਕਾਂਗਾ, ਹੇ ਯਹੋਵਾਹ, ਤੂੰ ਇਹ ਜਾਣਦਾ ਹੈਂ ।
Psalm 71:15 in Panjabi 15 ਮੇਰਾ ਮੂੰਹ ਜੀਵਨ ਭਰ ਤੇਰੇ ਧਰਮ ਅਤੇ ਤੇਰੀ ਮੁਕਤੀ ਦਾ ਵਰਣਨ ਕਰੇਗਾ, ਜਿਨ੍ਹਾਂ ਦਾ ਲੇਖਾ ਵੀ ਮੈਂ ਨਹੀਂ ਜਾਣ ਸਕਦਾ ।
Psalm 78:3 in Panjabi 3 ਜਿਹੜੀਆਂ ਅਸੀਂ ਸੁਣੀਆਂ ਤੇ ਜਾਤੀਆਂ, ਅਤੇ ਸਾਡੇ ਪਿਉ-ਦਾਦਿਆਂ ਨੇ ਸਾਨੂੰ ਦੱਸੀਆਂ ।
Psalm 107:43 in Panjabi 43 ਜੋ ਕੋਈ ਬੁੱਧਵਾਨ ਹੈ ਉਹ ਏਹਨਾਂ ਗੱਲਾਂ ਨੂੰ ਮੰਨੇਗਾ, ਅਤੇ ਯਹੋਵਾਹ ਦੀ ਦਯਾ ਉੱਤੇ ਧਿਆਨ ਲਾਵੇਗਾ ।
Psalm 119:13 in Panjabi 13 ਮੈਂ ਆਪਣੇ ਬੁੱਲ੍ਹਾਂ ਨਾਲ ਤੇਰੇ ਮੂੰਹ ਦੇ ਸਾਰੇ ਨਿਆਵਾਂ ਦਾ ਨਿਰਨਾ ਕੀਤਾ ।
Psalm 145:4 in Panjabi 4 ਇੱਕ ਪੀੜ੍ਹੀ ਦੂਜੀ ਪੀੜ੍ਹੀ ਨੂੰ ਤੇਰੇ ਕੰਮਾਂ ਦਾ ਜੱਸ ਸੁਣਾਏਗੀ, ਅਤੇ ਓਹ ਤੇਰੀਆਂ ਕੁਦਰਤਾਂ ਦੱਸਣਗੇ ।
Isaiah 21:10 in Panjabi 10 ਹੇ ਮੇਰੇ ਗਾਹ ਅਤੇ ਮੇਰੇ ਪਿੜ ਦੇ ਅੰਨ, ਜੋ ਕੁਝ ਮੈਂ ਇਸਰਾਏਲ ਦੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਤੋਂ ਸੁਣਿਆ ਹੈ, ਮੈਂ ਤੁਹਾਨੂੰ ਦੱਸ ਦਿੱਤਾ ਹੈ ।
Isaiah 42:9 in Panjabi 9 ਵੇਖੋ, ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ, ਅਤੇ ਨਵੀਆਂ ਗੱਲਾਂ ਮੈਂ ਦੱਸਦਾ ਹਾਂ, ਉਹਨਾਂ ਦੇ ਪਰਗਟ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਸੁਣਾਉਂਦਾ ਹਾਂ ।
Isaiah 43:8 in Panjabi 8 ਅੱਖਾਂ ਰਹਿੰਦਿਆਂ ਅੰਨ੍ਹਿਆਂ ਨੂੰ ਅਤੇ ਕੰਨ ਰਹਿੰਦਿਆਂ ਬੋਲਿਆਂ ਨੂੰ ਬਾਹਰ ਲਿਆ ।
Isaiah 43:19 in Panjabi 19 ਵੇਖੋ, ਮੈਂ ਇੱਕ ਨਵਾਂ ਕੰਮ ਕਰਨ ਵਾਲਾ ਹਾਂ, ਉਹ ਹੁਣੇ ਹੀ ਦਿੱਸ ਪਵੇਗਾ, ਕੀ ਤੁਸੀਂ ਉਸ ਤੋਂ ਅਣਜਾਣ ਰਹੋਗੇ ? ਮੈਂ ਉਜਾੜ ਵਿੱਚ ਹੀ ਰਾਹ ਬਣਾਵਾਂਗਾ, ਅਤੇ ਥਲ ਵਿੱਚ ਨਦੀਆਂ ।
Jeremiah 2:31 in Panjabi 31 ਓਏ ਤੁਸੀਂ ਜਿਹੜੇ ਇਸ ਪੀੜ੍ਹੀ ਦੇ ਹੋ, ਯਹੋਵਾਹ ਦੇ ਬਚਨ ਦਾ ਧਿਆਨ ਕਰੋ । ਕੀ ਮੈਂ ਇਸਰਾਏਲ ਲਈ ਉਜਾੜ, ਜਾਂ ਗੂੜ੍ਹੇ ਅਨ੍ਹੇਰ ਦੀ ਧਰਤੀ ਹੋਇਆ ਹਾਂ ? ਤਦ ਮੇਰੀ ਪਰਜਾ ਕਿਉਂ ਆਖਦੀ ਹੈ, ਅਸੀਂ ਤਾਂ ਅਜ਼ਾਦ ਹਾਂ, ਅਸੀਂ ਫਿਰ ਤੇਰੇ ਕੋਲ ਨਾ ਆਵਾਂਗੇ ?
Jeremiah 50:2 in Panjabi 2 ਕੌਮਾਂ ਦੇ ਵਿੱਚ ਦੱਸੋ ਅਤੇ ਸੁਣਾਓ, ਝੰਡਾ ਖੜਾ ਕਰੋ ਅਤੇ ਸੁਣਾਓ, ਨਾ ਲੁਕਾਓ ਪਰ ਆਖੋ, ਬਾਬਲ ਲੈ ਲਿਆ ਗਿਆ ! ਬੇਲ ਸ਼ਰਮਿੰਦਾ ਹੋਇਆ, ਮਰੋਦਾਕ ਹੱਕਾ-ਬੱਕਾ ਹੋਇਆ, ਉਹ ਦੀਆਂ ਮੂਰਤਾਂ ਸ਼ਰਮਿੰਦਾ ਹੋਈਆਂ, ਉਹ ਦੇ ਬੁੱਤ ਹੱਕੇ ਬੱਕ ਰਹਿ ਗਏ ! ।
Daniel 12:8 in Panjabi 8 ਮੈਂ ਸੁਣਿਆ ਤਾਂ ਸਹੀ ਪਰ ਸਮਝਿਆ ਨਾ । ਤਦ ਮੈਂ ਆਖਿਆ, ਹੇ ਮੇਰੇ ਸੁਆਮੀ, ਇਹਨਾਂ ਗੱਲਾਂ ਦਾ ਅੰਤ ਨਤੀਜਾ ਕੀ ਹੋਵੇਗਾ ?
Amos 3:6 in Panjabi 6 ਭਲਾ, ਸ਼ਹਿਰ ਵਿੱਚ ਤੁਰ੍ਹੀ ਫੂਕੀ ਜਾਵੇ ਅਤੇ ਲੋਕ ਨਾ ਡਰਨ ? ਭਲਾ, ਜੇ ਯਹੋਵਾਹ ਨਾ ਭੇਜੇ ਤਾਂ ਕੀ ਕੋਈ ਬਿਪਤਾ ਕਿਸੇ ਸ਼ਹਿਰ ਉੱਤੇ ਆਵੇਗੀ ?
Micah 6:9 in Panjabi 9 ਯਹੋਵਾਹ ਦੀ ਅਵਾਜ਼ ਸ਼ਹਿਰ ਨੂੰ ਪੁਕਾਰਦੀ ਹੈ, ਅਤੇ ਬੁੱਧ ਤੇਰੇ ਨਾਮ ਦਾ ਭੈ ਮੰਨੇਗੀ, ਰਾਜ-ਡੰਡੇ ਦੀ ਅਤੇ ਉਹ ਦੀ ਜਿਸ ਨੇ ਉਸ ਨੂੰ ਠਹਿਰਾਇਆ, ਸੁਣੋ !
Matthew 10:27 in Panjabi 27 ਜੋ ਕੁੱਝ ਵੀ ਮੈਂ ਤੁਹਾਨੂੰ ਹਨ੍ਹੇਰੇ ਵਿੱਚ ਆਖਦਾ ਹਾਂ ਤੁਸੀਂ ਉਹ ਨੂੰ ਚਾਨਣ ਵਿੱਚ ਆਖੋ, ਅਤੇ ਜੋ ਕੁੱਝ ਵੀ ਤੁਸੀਂ ਕੰਨਾਂ ਨਾਲ ਸੁਣਦੇ ਹੋ ਕੋਠਿਆਂ ਉੱਤੇ ਉਹ ਦਾ ਪ੍ਰਚਾਰ ਕਰੋ ।
John 15:15 in Panjabi 15 ਮੈਂ ਤੁਹਾਨੂੰ ਹੁਣ ਦਾਸ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ । ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਕਹਿ ਕੇ ਬੁਲਾਵਾਂਗਾ । ਕਿਉਂਕਿ ਜੋ ਕੁੱਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁੱਝ ਦੱਸ ਦਿੱਤਾ ਹੈ ।
Acts 1:8 in Panjabi 8 ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ ।
Romans 16:25 in Panjabi 25 ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ ।
1 Corinthians 2:9 in Panjabi 9 ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ ।
1 Peter 1:10 in Panjabi 10 ਇਸੇ ਮੁਕਤੀ ਦੇ ਬਾਰੇ ਉਹਨਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ, ਜਿਹਨਾਂ ਉਸ ਕਿਰਪਾ ਦੇ ਬਾਰੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਭਵਿੱਖਬਾਣੀ ਕੀਤੀ ।
Revelation 1:19 in Panjabi 19 ਇਸ ਲਈ ਜੋ ਕੁੱਝ ਤੂੰ ਵੇਖਿਆ, ਜੋ ਕੁੱਝ ਹੈ ਅਤੇ ਜੋ ਕੁੱਝ ਇਹ ਦੇ ਬਾਅਦ ਹੋਣ ਵਾਲਾ ਹੈ, ਸੋ ਤੂੰ ਲਿਖ ਲੈ ।
Revelation 4:1 in Panjabi 1 ਇਸ ਤੋਂ ਬਾਅਦ ਮੈਂ ਦੇਖਿਆ, ਤਾਂ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਬੂਹਾ ਖੁੱਲਿਆ ਹੋਇਆ ਹੈ ਅਤੇ ਪਹਿਲੀ ਅਵਾਜ਼ ਜੋ ਮੈਂ ਸੁਣੀ, ਸੋ ਤੁਰ੍ਹੀ ਜਿਹੀ ਮੇਰੇ ਨਾਲ ਗੱਲ ਕਰਦੀ ਸੀ ਕਿ ਐਧਰ ਉੱਪਰ ਨੂੰ ਆ ਜਾ ਅਤੇ ਜੋ ਕੁੱਝ ਇਸ ਦੇ ਬਾਅਦ ਹੋਣ ਵਾਲਾ ਹੈ ਉਹ ਮੈਂ ਤੈਨੂੰ ਵਿਖਾਂਵਾਗਾ ।
Revelation 5:1 in Panjabi 1 ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਮੈਂ ਉਹ ਦੇ ਸੱਜੇ ਹੱਥ ਵਿੱਚ ਇੱਕ ਪੋਥੀ ਵੇਖੀ, ਜੋ ਅੰਦਰੋਂ ਬਾਹਰੋਂ ਲਿਖੀ ਹੋਈ ਅਤੇ ਸੱਤਾਂ ਮੋਹਰਾਂ ਨਾਲ ਬੰਦ ਕੀਤੀ ਹੋਈ ਸੀ ।
Revelation 6:1 in Panjabi 1 ਜਦੋਂ ਲੇਲੇ ਨੇ ਉਹਨਾਂ ਸੱਤਾਂ ਮੋਹਰਾਂ ਵਿੱਚੋਂ ਇੱਕ ਨੂੰ ਤੋੜਿਆ, ਤਾਂ ਮੈਂ ਦੇਖਿਆ ਅਤੇ ਚਾਰ ਪ੍ਰਾਣੀਆਂ ਵਿੱਚੋਂ ਇੱਕ ਨੂੰ ਬੱਦਲ ਦੀ ਗਰਜ ਜਿਹੀ ਅਵਾਜ਼ ਨਾਲ ਇਹ ਆਖਦੇ ਸੁਣਿਆ ਕਿ ਆ ਜਾ !