Isaiah 49:19 in Panjabi 19 ਭਾਵੇਂ ਤੂੰ ਬਰਬਾਦ ਅਤੇ ਵਿਰਾਨ ਕੀਤੀ ਗਈ, ਅਤੇ ਤੇਰਾ ਦੇਸ ਉਜਾੜਿਆ ਗਿਆ ਪਰ, - ਹੁਣ ਤਾਂ ਤੂੰ ਵਾਸੀਆਂ ਲਈ ਭੀੜੀ ਹੋਵੇਂਗੀ, ਅਤੇ ਤੈਨੂੰ ਭੱਖ ਲੈਣ ਵਾਲੇ ਦੂਰ ਹੋ ਜਾਣਗੇ ।
Other Translations King James Version (KJV) For thy waste and thy desolate places, and the land of thy destruction, shall even now be too narrow by reason of the inhabitants, and they that swallowed thee up shall be far away.
American Standard Version (ASV) For, as for thy waste and thy desolate places, and thy land that hath been destroyed, surely now shalt thou be too strait for the inhabitants, and they that swallowed thee up shall be far away.
Bible in Basic English (BBE) For though the waste places of your land have been given to destruction, now you will not be wide enough for your people, and those who made you waste will be far away.
Darby English Bible (DBY) For [in] thy waste and thy desolate places, and thy destroyed land, thou shalt even now be too straitened by reason of the inhabitants, and they that swallowed thee up shall be far away.
World English Bible (WEB) For, as for your waste and your desolate places, and your land that has been destroyed, surely now shall you be too small for the inhabitants, and those who swallowed you up shall be far away.
Young's Literal Translation (YLT) Because thy wastes, and thy desolate places, And the land of thy ruins, Surely now are straitened because of inhabitants, And far off have been those consuming thee.
Cross Reference Psalm 56:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ । ਯੋਂਤੇਲੇਖੋਕੀਮ ਰਾਗ ਵਿੱਚ ਦਾਊਦ ਦਾ ਮਿਕਤਾਮ ਜਦੋਂ ਫ਼ਲਿਸਤੀਆਂ ਨੇ ਉਸ ਨੂੰ ਗਥ ਨਗਰ ਵਿੱਚ ਫੜਿਆ ਸੀ ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਆਦਮੀ ਮੈਨੂੰ ਮਿੱਧਦੇ ਹਨ, ਓਹ ਸਾਰਾ ਦਿਨ ਲੜਦੇ ਹੋਏ ਮੈਨੂੰ ਦਬਾਈ ਜਾਂਦੇ ਹਨ !
Psalm 124:3 in Panjabi 3 ਤਾਂ ਓਹ ਸਾਨੂੰ ਜਿਉਂਦਿਆਂ ਨੂੰ ਨਿਗਲ ਲੈਂਦੇ, ਜਦੋਂ ਉਨ੍ਹਾਂ ਦਾ ਕ੍ਰੋਧ ਸਾਡੇ ਉੱਤੇ ਭੜਕ ਉੱਠਿਆ,
Proverbs 1:12 in Panjabi 12 ਅਸੀਂ ਉਹਨਾਂ ਨੂੰ ਪਤਾਲ ਵਾਂਗੂੰ ਅਤੇ ਕਬਰ ਵਿੱਚ ਪਏ ਹੋਇਆਂ ਵਾਂਗੂੰ ਜੀਉਂਦਾ ਅਤੇ ਸਾਬਤਾ ਹੀ ਨਿਗਲ ਲਈਏ ।
Isaiah 5:6 in Panjabi 6 ਮੈਂ ਉਸ ਨੂੰ ਉਜਾੜ ਦਿਆਂਗਾ, ਉਹ ਨਾ ਛਾਂਗਿਆ ਨਾ ਗੋਡਿਆ ਜਾਵੇਗਾ, ਕੰਡੇ ਤੇ ਕੰਡਿਆਲੇ ਉਸ ਵਿੱਚ ਉੱਗਣਗੇ, ਅਤੇ ਮੈਂ ਬੱਦਲਾਂ ਨੂੰ ਹੁਕਮ ਦਿਆਂਗਾ, ਭਈ ਉਸ ਦੇ ਉੱਤੇ ਮੀਂਹ ਨਾ ਵਰ੍ਹਾਉਣ ।
Isaiah 49:8 in Panjabi 8 ਯਹੋਵਾਹ ਇਹ ਆਖਦਾ ਹੈ, ਮੈਂ ਮਨਭਾਉਂਦੇ ਸਮੇਂ ਤੈਨੂੰ ਉੱਤਰ ਦਿੱਤਾ, ਮੈਂ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ, ਅਤੇ ਮੈਂ ਤੇਰੀ ਰੱਖਿਆ ਕਰਾਂਗਾ ਅਤੇ ਤੈਨੂੰ ਪਰਜਾ ਦੇ ਨੇਮ ਲਈ ਦਿਆਂਗਾ, ਤਾਂ ਜੋ ਤੂੰ ਦੇਸ ਨੂੰ ਬਹਾਲ ਕਰੇਂ, ਵਿਰਾਨ ਵਿਰਾਸਤਾਂ ਨੂੰ ਵੰਡੇਂ,
Isaiah 49:17 in Panjabi 17 ਤੇਰੇ ਪੁੱਤਰ ਫੁਰਤੀ ਨਾਲ ਆ ਰਹੇ ਹਨ, ਤੈਨੂੰ ਢਾਉਣ ਵਾਲੇ ਅਤੇ ਤੈਨੂੰ ਉਜਾੜਨ ਵਾਲੇ ਤੇਰੇ ਵਿੱਚੋਂ ਨਿੱਕਲ ਜਾਣਗੇ ।
Isaiah 49:25 in Panjabi 25 ਪਰ ਯਹੋਵਾਹ ਇਹ ਆਖਦਾ ਹੈ, ਸੂਰਮਿਆਂ ਦੇ ਕੈਦੀ ਲੈ ਲਏ ਜਾਣਗੇ, ਅਤੇ ਜ਼ਾਲਮ ਦੀ ਲੁੱਟ ਉਹ ਦੇ ਹੱਥੋਂ ਲੈ ਲਈ ਜਾਵੇਗੀ, ਤੇਰੇ ਨਾਲ ਝਗੜਨ ਵਾਲਿਆਂ ਨਾਲ ਮੈਂ ਝਗੜਾਂਗਾ, ਅਤੇ ਤੇਰੇ ਪੁੱਤਰਾਂ ਨੂੰ ਮੈਂ ਬਚਾਵਾਂਗਾ ।
Isaiah 51:3 in Panjabi 3 ਯਹੋਵਾਹ ਤਾਂ ਸੀਯੋਨ ਨੂੰ ਦਿਲਾਸਾ ਦੇਵੇਗਾ, ਉਹ ਦੇ ਸਾਰਿਆਂ ਵਿਰਾਨਿਆਂ ਨੂੰ ਦਿਲਾਸਾ ਦੇਵੇਗਾ, ਉਹ ਉਸ ਦੀ ਉਜਾੜ ਨੂੰ ਅਦਨ ਵਾਂਗੂੰ, ਅਤੇ ਉਸ ਦੀ ਸੁੱਕੀ ਭੂਮੀ ਯਹੋਵਾਹ ਦੇ ਬਾਗ ਵਾਂਗੂੰ ਬਣਾ ਦੇਵੇਗਾ । ਖੁਸ਼ੀ ਅਨੰਦ ਉਹ ਦੇ ਵਿੱਚ ਪਾਇਆ ਜਾਵੇਗਾ, ਨਾਲੇ ਧੰਨਵਾਦ ਅਤੇ ਭਜਨ ਦੀ ਅਵਾਜ਼ ਵੀ ।
Isaiah 54:1 in Panjabi 1 ਹੇ ਬਾਂਝ, ਤੂੰ ਜੋ ਨਹੀਂ ਜਣੀ, ਜੈਕਾਰਾ ਗਜਾ ! ਖੁੱਲ੍ਹ ਕੇ ਜੈਕਾਰਾ ਗਜਾ ਅਤੇ ਚਿੱਲਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ ! ਕਿਉਂ ਜੋ ਛੱਡੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੱਧ ਹਨ, ਯਹੋਵਾਹ ਦਾ ਬਚਨ ਹੈ ।
Jeremiah 30:16 in Panjabi 16 ਇਸ ਲਈ ਉਹ ਸਾਰੇ ਜਿਹੜੇ ਤੈਨੂੰ ਨਿਗਲਦੇ ਹਨ, ਉਹ ਆਪ ਨਿਗਲੇ ਜਾਣਗੇ, ਤੇਰੇ ਸਾਰੇ ਵਿਰੋਧੀ, ਹਾਂ, ਸਾਰੀਆਂ ਦੇ ਸਾਰੇ, ਗ਼ੁਲਾਮੀ ਵਿੱਚ ਜਾਣਗੇ, ਜਿਹੜੇ ਤੈਨੂੰ ਲੁੱਟਦੇ ਹਨ ਉਹ ਆਪ ਲੁੱਟੇ ਜਾਣਗੇ, ਜਿਹੜੇ ਤੈਨੂੰ ਸ਼ਿਕਾਰ ਬਣਾਉਂਦੇ ਮੈਂ ਉਹਨਾਂ ਨੂੰ ਸ਼ਿਕਾਰ ਬਣਾਵਾਂਗਾ,
Jeremiah 30:18 in Panjabi 18 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਯਾਕੂਬ ਦੇ ਤੰਬੂਆਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਅਤੇ ਉਹ ਦੇ ਵਸੇਬਿਆਂ ਉੱਤੇ ਰਹਮ ਕਰਾਂਗਾ । ਸ਼ਹਿਰ ਆਪਣੇ ਥੇਹ ਉੱਤੇ ਫਿਰ ਬਣਾਇਆ ਜਾਵੇਗਾ, ਅਤੇ ਮਹਿਲ ਆਪਣੇ ਹੀ ਥਾਂ ਉੱਤੇ ਵਸਾਇਆ ਜਾਵੇਗਾ ।
Jeremiah 33:10 in Panjabi 10 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ ਕਿ ਇਸ ਸਥਾਨ ਵਿੱਚ ਜਿਹ ਨੂੰ ਤੁਸੀਂ ਆਖਦੇ ਹੋ ਕਿ ਉਹ ਵਿਰਾਨ ਹੈ, ਨਾ ਉੱਥੇ ਆਦਮੀ ਹੈ, ਨਾ ਡੰਗਰ, ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੇ ਚੌਂਕਾਂ ਵਿੱਚ ਜਿਹੜੇ ਉੱਜੜੇ ਪੁੱਜੜੇ ਪਏ ਹਨ ਜਿੱਥੇ ਨਾ ਆਦਮੀ, ਨਾ ਵੱਸਣ ਵਾਲਾ, ਨਾ ਡੰਗਰ ਹੈ
Jeremiah 51:33 in Panjabi 33 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਕਹਿੰਦਾ ਹੈ, ਕਿ ਬਾਬਲ ਦੀ ਧੀ ਪਿੜ ਵਾਂਗੂੰ ਹੈ, ਉਸ ਵੇਲੇ ਜਦ ਗਾਹੁੰਦੇ ਹਨ, ਥੋੜਾ ਚਿਰ ਬਾਕੀ ਹੈ, ਕਿ ਉਸ ਦੀ ਫਸਲ ਦਾ ਵੇਲਾ ਆ ਜਾਵੇਗਾ ।
Jeremiah 51:44 in Panjabi 44 ਮੈਂ ਬਾਬਲ ਵਿੱਚ ਬੇਲ ਉੱਤੇ ਸਜ਼ਾ ਲਾਵਾਂਗਾ, ਮੈਂ ਉਸ ਦੇ ਨਿਗਲੇ ਹੋਏ ਨੂੰ ਉਸ ਦੇ ਮੂੰਹੋਂ ਕੱਢਾਂਗਾ, ਕੌਮਾਂ ਫਿਰ ਉਸ ਦੀ ਵੱਲ ਨਾ ਵੱਗਣਗੀਆਂ, ਹਾਂ, ਬਾਬਲ ਦੀ ਕੰਧ ਢਾਹੀ ਜਾਵੇਗੀ !
Ezekiel 36:3 in Panjabi 3 ਇਸ ਲਈ ਭਵਿੱਖਬਾਣੀ ਕਰ ਅਤੇ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਕਰਕੇ, ਹਾਂ, ਇਸੇ ਕਾਰਨ, ਕਿ ਉਹਨਾਂ ਨੇ ਤੁਹਾਨੂੰ ਉਜਾੜਿਆ, ਹਰੇਕ ਪਾਸਿਓਂ ਤੁਹਾਨੂੰ ਹੜੱਪ ਲਿਆ ਅਤੇ ਚਰਚਾ ਕਰਨ ਵਾਲਿਆਂ ਦੇ ਬੁੱਲ੍ਹਾਂ ਵਿੱਚ ਤੁਸੀਂ ਆ ਗਏ ਹੋ ਅਤੇ ਤੁਸੀਂ ਲੋਕਾਂ ਲਈ ਝੂਠੀ ਖਬਰ ਹੋ ।
Ezekiel 36:9 in Panjabi 9 ਇਸ ਲਈ ਵੇਖੋ, ਮੈਂ ਤੁਹਾਡੇ ਵੱਲ ਹਾਂ, ਮੈਂ ਆਪਣਾ ਮੂੰਹ ਤੁਹਾਡੇ ਵੱਲ ਕਰਾਂਗਾ ਅਤੇ ਤੁਸੀਂ ਵਾਹੇ ਜਾਓਗੇ ਅਤੇ ਤੁਹਾਡੇ ਉੱਤੇ ਬੀਜਿਆ ਜਾਵੇਗਾ ।
Hosea 1:10 in Panjabi 10 ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗੂੰ ਹੋਵੇਗੀ, ਜਿਹੜੀ ਮਿਣੀ ਅਤੇ ਗਿਣੀ ਨਹੀਂ ਜਾ ਸਕਦੀ । ਇਸ ਤਰ੍ਹਾਂ ਹੋਵੇਗਾ ਕਿ ਜਿਸ ਥਾਂ ਉਹਨਾਂ ਨੂੰ ਕਿਹਾ ਗਿਆ ਸੀ, ''ਤੁਸੀਂ ਮੇਰੀ ਪਰਜਾ ਨਹੀਂ ਹੋ'' ਉੱਥੇ ਹੀ ਉਹਨਾਂ ਨੂੰ ਕਿਹਾ ਜਾਵੇਗਾ, ''ਤੁਸੀਂ ਜੀਉਂਦੇ ਪਰਮੇਸ਼ੁਰ ਦੇ ਪੁੱਤਰ ਹੋ ।''
Zechariah 2:4 in Panjabi 4 ਉਸ ਨੇ ਉਹ ਨੂੰ ਕਿਹਾ, ਦੌੜ ਕੇ ਉਸ ਜੁਆਨ ਨੂੰ ਕਹਿ ਕਿ ਯਰੂਸ਼ਲਮ ਆਦਮੀਆਂ ਅਤੇ ਆਪਣੇ ਵਿੱਚ ਦੇ ਪਸ਼ੂਆਂ ਦੇ ਵਾਧੇ ਦੇ ਕਾਰਨ, ਬਿਨ੍ਹਾਂ ਸ਼ਹਿਰ ਪਨਾਹ ਵਾਲੇ ਪਿੰਡਾਂ ਵਾਂਗੂੰ ਵੱਸੇਗਾ ।
Zechariah 2:11 in Panjabi 11 ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਉਹ ਮੇਰੀ ਪਰਜਾ ਹੋਣਗੀਆਂ, ਮੈਂ ਉਹਨਾਂ ਦੇ ਵਿੱਚ ਵੱਸਾਂਗਾ, ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ ।
Zechariah 10:10 in Panjabi 10 ਮੈਂ ਉਹਨਾਂ ਨੂੰ ਮਿਸਰ ਦੇਸ ਵਿਚੋਂ ਮੋੜ ਲਿਆਵਾਂਗਾ, ਮੈਂ ਅੱਸ਼ੂਰ ਵਿਚੋਂ ਉਹਨਾਂ ਨੂੰ ਇਕੱਠੇ ਕਰਾਂਗਾ, ਮੈਂ ਓਹਨਾਂ ਨੂੰ ਗਿਲਆਦ ਦੇ ਦੇਸ ਅਤੇ ਲਬਾਨੋਨ ਵਿੱਚ ਲਿਆਵਾਂਗਾ, - ਉਹ ਸਮਾ ਨਾ ਸਕਣਗੇ ।