Isaiah 49:23 in Panjabi 23 ਰਾਜੇ ਤੇਰੇ ਪਾਲਣ ਵਾਲੇ, ਅਤੇ ਉਨ੍ਹਾਂ ਦੀਆਂ ਰਾਣੀਆਂ ਤੇਰੀਆਂ ਦਾਈਆਂ ਹੋਣਗੀਆਂ, ਉਹ ਮੂੰਹ ਭਾਰ ਡਿੱਗ ਕੇ ਤੈਨੂੰ ਮੱਥਾ ਟੇਕਣਗੇ, ਅਤੇ ਤੇਰੇ ਪੈਰਾਂ ਦੀ ਖ਼ਾਕ ਚੱਟਣਗੇ, ਤਾਂ ਤੂੰ ਜਾਣੇਂਗੀ ਕਿ ਮੈਂ ਯਹੋਵਾਹ ਹਾਂ, ਅਤੇ ਮੇਰੇ ਉਡੀਕਣ ਵਾਲੇ ਕਦੇ ਸ਼ਰਮਿੰਦੇ ਨਾ ਹੋਣਗੇ ।
Other Translations King James Version (KJV) And kings shall be thy nursing fathers, and their queens thy nursing mothers: they shall bow down to thee with their face toward the earth, and lick up the dust of thy feet; and thou shalt know that I am the LORD: for they shall not be ashamed that wait for me.
American Standard Version (ASV) And kings shall be thy nursing fathers, and their queens thy nursing mothers: they shall bow down to thee with their faces to the earth, and lick the dust of thy feet; and thou shalt know that I am Jehovah; and they that wait for me shall not be put to shame.
Bible in Basic English (BBE) And kings will take care of you, and queens will give you their milk: they will go down on their faces before you, kissing the dust of your feet; and you will be certain that I am the Lord, and that those who put their hope in me will not be shamed.
Darby English Bible (DBY) And kings shall be thy nursing-fathers, and their princesses thy nursing-mothers: they shall bow down to thee with the face toward the earth, and lick up the dust of thy feet. And thou shalt know that I [am] Jehovah; for they shall not be ashamed who wait on me.
World English Bible (WEB) Kings shall be your nursing fathers, and their queens your nursing mothers: they shall bow down to you with their faces to the earth, and lick the dust of your feet; and you shall know that I am Yahweh; and those who wait for me shall not be disappointed.
Young's Literal Translation (YLT) And kings have been thy nursing fathers, And their princesses thy nursing mothers; Face to the earth -- they bow down to thee, And the dust of thy feet they lick up, And thou hast known that I `am' Jehovah, That those expecting Me are not ashamed.
Cross Reference Genesis 43:26 in Panjabi 26 ਜਦ ਯੂਸੁਫ਼ ਘਰ ਆਇਆ ਤਾਂ ਓਹ ਉਸ ਦੇ ਲਈ ਘਰ ਵਿੱਚ ਸੁਗ਼ਾਤ ਲੈ ਆਏ ਜਿਹੜੀ ਉਨ੍ਹਾਂ ਦੇ ਹੱਥਾਂ ਵਿੱਚ ਸੀ ਅਤੇ ਉਨ੍ਹਾਂ ਨੇ ਆਪਣੇ ਆਪ ਨੂੰ ਉਸ ਦੇ ਅੱਗੇ ਝੁਕਾਇਆ ।
Numbers 11:12 in Panjabi 12 ਕੀ ਮੈਂ ਹੀ ਇਸ ਪਰਜਾ ਨੂੰ ਗਰਭ ਵਿੱਚ ਲਿਆ ? ਕੀ ਮੈਂ ਹੀ ਉਨ੍ਹਾਂ ਨੂੰ ਜੰਮਿਆ ਜੋ ਤੂੰ ਮੈਨੂੰ ਆਖਦਾ ਹੈ ਕਿ ਉਨ੍ਹਾਂ ਨੂੰ ਆਪਣੀ ਛਾਤੀ ਉੱਤੇ ਚੁੱਕ ਕੇ ਲਈ ਫਿਰ, ਜਿਵੇਂ ਪਿਤਾ ਦੁੱਧ ਪੀਂਦੇ ਬੱਚੇ ਨੂੰ ਚੁੱਕੀ ਫਿਰਦਾ ਹੈ ਤੇ ਇਨ੍ਹਾਂ ਨੂੰ ਉਸ ਦੇਸ ਨੂੰ ਲੈ ਜਾਂਵਾਂ, ਜਿਸ ਦੇ ਦੇਣ ਦੀ ਸਹੁੰ ਤੂੰ ਉਨ੍ਹਾਂ ਦੇ ਪਿਉ-ਦਾਦਿਆਂ ਨਾਲ ਖਾਧੀ ਹੈ ?
Ezra 1:2 in Panjabi 2 “ਫ਼ਾਰਸ ਦਾ ਰਾਜਾ ਕੋਰਸ਼ ਇਹ ਫਰਮਾਉਂਦਾ ਹੈ, ਅਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਆਪ ਮੈਨੂੰ ਹਿਦਾਇਤ ਦਿੱਤੀ ਹੈ ਕਿ ਯਹੂਦਾਹ ਦੇ ਯਰੂਸ਼ਲਮ ਵਿੱਚ ਉਸ ਦੇ ਲਈ ਇੱਕ ਭਵਨ ਬਣਾਵਾਂ ।
Ezra 6:7 in Panjabi 7 ਪਰਮੇਸ਼ੁਰ ਦੇ ਭਵਨ ਦੇ ਕੰਮ ਵਿੱਚ ਰੁਕਾਵਟ ਨਾ ਪਾਉ । ਯਹੂਦੀਆਂ ਦੇ ਹਾਕਮ ਅਤੇ ਯਹੂਦੀਆਂ ਦੇ ਬਜ਼ੁਰਗਾਂ ਨੂੰ ਪਰਮੇਸ਼ੁਰ ਦਾ ਭਵਨ ਉਸੇ ਦੇ ਥਾਂ ਤੇ ਬਣਾਉਣ ਦਿਓ ।
Ezra 7:11 in Panjabi 11 ਜੋ ਚਿੱਠੀ ਅਰਤਹਸ਼ਸ਼ਤਾ ਰਾਜਾ ਨੇ ਅਜ਼ਰਾ ਜਾਜਕ ਤੇ ਸ਼ਾਸਤਰੀ ਨੂੰ ਦਿੱਤੀ, ਜੋ ਯਹੋਵਾਹ ਦੀਆਂ ਆਗਿਆਂ ਦੇ ਬਚਨਾਂ ਦਾ ਅਤੇ ਇਸਰਾਏਲ ਦੇ ਲਈ ਬਿਧੀਆਂ ਦਾ ਸ਼ਾਸਤਰੀ ਸੀ - ਉਹ ਦੀ ਨਕਲ ਇਹ ਹੈ:
Nehemiah 2:6 in Panjabi 6 ਤਦ ਰਾਜਾ ਨੇ ਜਿਸ ਦੇ ਕੋਲ ਰਾਣੀ ਵੀ ਬੈਠੀ ਸੀ, ਮੈਨੂੰ ਪੁੱਛਿਆ, “ਤੇਰਾ ਸਫ਼ਰ ਕਿੰਨ੍ਹੇ ਦਿਨ ਦਾ ਹੋਵੇਗਾ ਅਤੇ ਤੂੰ ਕਦੋਂ ਵਾਪਿਸ ਮੁੜੇਂਗਾ ? “ ਤਦ ਮੈਨੂੰ ਭੇਜਣਾ ਰਾਜਾ ਨੂੰ ਚੰਗਾ ਲੱਗਿਆ ਅਤੇ ਮੈਂ ਵੀ ਉਸ ਦੇ ਨਾਲ ਇੱਕ ਸਮਾਂ ਨਿਯੁਕਤ ਕਰ ਲਿਆ ।
Esther 8:1 in Panjabi 1 ਉਸੇ ਦਿਨ ਰਾਜਾ ਅਹਸ਼ਵੇਰੋਸ਼ ਨੇ ਯਹੂਦੀਆਂ ਦੇ ਵਿਰੋਧੀ ਹਾਮਾਨ ਦਾ ਘਰ ਰਾਣੀ ਅਸਤਰ ਨੂੰ ਦੇ ਦਿੱਤਾ । ਮਾਰਦਕਈ ਰਾਜਾ ਦੇ ਸਾਹਮਣੇ ਆਇਆ ਕਿਉਂਕਿ ਅਸਤਰ ਨੇ ਰਾਜਾ ਨੂੰ ਦੱਸ ਦਿੱਤਾ ਸੀ ਕਿ ਉਸ ਦੇ ਨਾਲ ਅਸਤਰ ਦਾ ਕੀ ਰਿਸ਼ਤਾ ਸੀ ।
Psalm 2:10 in Panjabi 10 ਇਸ ਲਈ ਹੁਣ ਹੇ ਰਾਜਿਓ, ਸਿਆਣੇ ਬਣੋ, ਅਤੇ ਹੇ ਧਰਤੀ ਦੇ ਨਿਆਈਂਓ, ਤੁਸੀਂ ਸਮਝ ਜਾਓ ।
Psalm 25:3 in Panjabi 3 ਜਿੰਨ੍ਹੇ ਤੈਂਨੂੰ ਤਕਦੇ ਹਨ ਓਹ ਸ਼ਰਮਿੰਦੇ ਨਾ ਹੋਣਗੇ, ਸ਼ਰਮਿੰਦੇ ਉਹੋ ਹੋਣਗੇ ਜੋ ਮੱਲੋ ਮੱਲੀ ਧੋਖਾ ਦਿੰਦੇ ਹਨ ।
Psalm 34:22 in Panjabi 22 ਯਹੋਵਾਹ ਆਪਣੇ ਸੇਵਕਾਂ ਦੀ ਜਾਨ ਨੂੰ ਮੁੱਲ ਦੇ ਕੇ ਛੁਡਾਉਂਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿਚੋ ਕੋਈ ਵੀ ਦੋਸ਼ੀ ਨਹੀਂ ਠਹਿਰੇਗਾ ।
Psalm 68:31 in Panjabi 31 ਮਿਸਰ ਤੋਂ ਰਈਸ ਆਉਣਗੇ, ਕੂਸ਼ ਸ਼ਿਤਾਬੀ ਆਪਣੇ ਹੱਥ ਪਰਮੇਸ਼ੁਰ ਵੱਲ ਪਸਾਰੇਗਾ ।
Psalm 69:6 in Panjabi 6 ਹੇ ਪ੍ਰਭੂ, ਸੈਨਾਂ ਦੇ ਯਹੋਵਾਹ, ਜਿਹੜੇ ਤੈਨੂੰ ਉਡੀਕਦੇ ਹਨ, ਓਹ ਮੇਰੇ ਕਾਰਨ ਲੱਜਿਆਵਾਨ ਨਾ ਹੋਣ ! ਹੇ ਇਸਰਾਏਲ ਦੇ ਪਰਮੇਸ਼ੁਰ ਜਿਹੜੇ ਤੈਨੂੰ ਭਾਲਦੇ ਹਨ, ਉਨ੍ਹਾਂ ਦੇ ਮੇਰੇ ਕਾਰਨ ਮੂੰਹ ਕਾਲੇ ਨਾ ਹੋਣ ! ।
Psalm 72:9 in Panjabi 9 ਜੰਗਲ ਦੇ ਰਹਿਣ ਵਾਲੇ ਉਹ ਦੇ ਅੱਗੇ ਗੋਡੇ ਨਿਵਾਉਣਗੇ, ਅਤੇ ਉਹ ਦੇ ਵੈਰੀ ਖਾਕ ਚੱਟਣਗੇ !
Psalm 138:4 in Panjabi 4 ਹੇ ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੇਰਾ ਧੰਨਵਾਦ ਕਰਨਗੇ, ਕਿਉਂ ਜੋ ਉਨ੍ਹਾਂ ਨੇ ਤੇਰੇ ਸੁੱਖ ਦਿਆਂ ਵਾਕਾਂ ਨੂੰ ਸੁਣਿਆ ਹੈ,
Isaiah 25:9 in Panjabi 9 ਉਸ ਦਿਨ ਆਖਿਆ ਜਾਵੇਗਾ, ਵੇਖੋ, ਇਹ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਕਿ ਉਹ ਸਾਨੂੰ ਬਚਾਵੇਗਾ - ਇਹ ਯਹੋਵਾਹ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਅਸੀਂ ਉਹ ਦੀ ਮੁਕਤੀ ਵਿੱਚ ਖੁਸ਼ੀ ਮਨਾਈਏ ਅਤੇ ਅਨੰਦ ਕਰੀਏ ।
Isaiah 45:14 in Panjabi 14 ਯਹੋਵਾਹ ਇਹ ਆਖਦਾ ਹੈ, ਮਿਸਰ ਦੀ ਕਮਾਈ, ਕੂਸ਼ ਦਾ ਵਪਾਰ, ਅਤੇ ਸਬਾ ਦੇ ਉੱਚੇ ਕੱਦ ਵਾਲੇ ਮਨੁੱਖ, ਉਹ ਲੰਘ ਕੇ ਤੇਰੇ ਕੋਲ ਆਉਣਗੇ, ਅਤੇ ਤੇਰੇ ਹੋਣਗੇ, ਉਹ ਤੇਰੇ ਪਿੱਛੇ ਚੱਲਣਗੇ, ਉਹ ਸੰਗਲਾਂ ਨਾਲ ਜਕੜੇ ਹੋਏ ਆਉਣਗੇ, ਉਹ ਤੇਰੇ ਅੱਗੇ ਮੱਥਾ ਟੇਕਣਗੇ, ਉਹ ਤੇਰੇ ਅੱਗੇ ਬੇਨਤੀ ਕਰਨਗੇ, ਕਿ ਪਰਮੇਸ਼ੁਰ ਤੇਰੇ ਨਾਲ ਹੈ, ਹੋਰ ਕੋਈ ਨਹੀਂ, ਹੋਰ ਕੋਈ ਪਰਮੇਸ਼ੁਰ ਨਹੀਂ ।
Isaiah 49:7 in Panjabi 7 ਯਹੋਵਾਹ ਇਸਰਾਏਲ ਦਾ ਛੁਟਕਾਰਾ ਦੇਣ ਵਾਲਾ ਅਤੇ ਉਹ ਦਾ ਪਵਿੱਤਰ ਪੁਰਖ, ਉਸ ਨੂੰ ਜਿਸ ਨੂੰ ਤੁੱਛ ਜਾਣਿਆ ਜਾਂਦਾ ਹੈ, ਜਿਹੜਾ ਕੌਮਾਂ ਲਈ ਘਿਣਾਉਣਾ ਹੈ ਅਤੇ ਉਸ ਹਾਕਮਾਂ ਦੇ ਦਾਸ ਨੂੰ ਇਹ ਆਖਦਾ ਹੈ, - ਰਾਜੇ ਤੈਨੂੰ ਵੇਖਣਗੇ ਤੇ ਉੱਠਣਗੇ, ਹਾਕਮ ਵੀ ਅਤੇ ਉਹ ਮੱਥਾ ਟੇਕਣਗੇ, ਇਹ ਯਹੋਵਾਹ ਦੇ ਕਾਰਨ ਹੋਵੇਗਾ ਜੋ ਵਫ਼ਾਦਾਰ ਹੈ, ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਜਿਸ ਨੇ ਤੈਨੂੰ ਚੁਣਿਆ ਹੈ ।
Isaiah 52:15 in Panjabi 15 ਸੋ ਉਹ ਬਹੁਤੀਆਂ ਕੌਮਾਂ ਨੂੰ ਦੰਗ ਕਰ ਦੇਵੇਗਾ, ਉਹ ਦੇ ਕਾਰਨ ਰਾਜੇ ਆਪਣਾ ਮੂੰਹ ਬੰਦ ਰੱਖਣਗੇ, ਕਿਉਂਕਿ ਜੋ ਉਹਨਾਂ ਨੂੰ ਦੱਸਿਆ ਨਾ ਗਿਆ, ਉਹ ਵੇਖਣਗੇ, ਅਤੇ ਜੋ ਉਹਨਾਂ ਨੇ ਨਹੀਂ ਸੁਣਿਆ, ਉਹ ਸਮਝਣਗੇ ।
Isaiah 60:3 in Panjabi 3 ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ, ਅਤੇ ਰਾਜੇ ਤੇਰੇ ਚੜ੍ਹਾਓ ਦੀ ਚਮਕ ਵੱਲ ।
Isaiah 60:10 in Panjabi 10 ਪਰਦੇਸੀ ਤੇਰੀਆਂ ਕੰਧਾਂ ਨੂੰ ਉਸਾਰਨਗੇ, ਅਤੇ ਉਹਨਾਂ ਦੇ ਰਾਜੇ ਤੇਰੀ ਸੇਵਾ ਕਰਨਗੇ, ਭਾਵੇਂ ਮੈਂ ਤੈਨੂੰ ਆਪਣੇ ਕ੍ਰੋਧ ਵਿੱਚ ਮਾਰਿਆ, ਪਰ ਮੈਂ ਆਪਣੀ ਪ੍ਰਸੰਨਤਾ ਵਿੱਚ ਤੇਰੇ ਉੱਤੇ ਰਹਮ ਕਰਾਂਗਾ ।
Isaiah 60:14 in Panjabi 14 ਤੈਨੂੰ ਦੁੱਖ ਦੇਣ ਵਾਲਿਆਂ ਦੇ ਪੁੱਤਰ ਤੇਰੇ ਕੋਲ ਸਿਰ ਝੁਕਾ ਕੇ ਆਉਣਗੇ, ਤੈਨੂੰ ਤੁੱਛ ਜਾਣਨ ਵਾਲੇ ਸਾਰੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ, ਉਹ ਤੈਨੂੰ ਯਹੋਵਾਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪੁਰਖ ਦਾ ਸੀਯੋਨ ਆਖਣਗੇ ।
Isaiah 60:16 in Panjabi 16 ਤੂੰ ਕੌਮਾਂ ਦਾ ਦੁੱਧ ਚੁੰਘੇਗੀ, ਅਤੇ ਰਾਜਿਆਂ ਦੀ ਛਾਤੀ ਚੁੰਘੇਗੀ, ਤੂੰ ਜਾਣ ਲਵੇਂਗੀ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਤੇਰਾ ਛੁਡਾਉਣ ਵਾਲਾ, ਯਾਕੂਬ ਦਾ ਸਰਬ ਸ਼ਕਤੀਮਾਨ ਹਾਂ ।
Isaiah 62:2 in Panjabi 2 ਕੌਮਾਂ ਤੇਰੇ ਧਰਮ ਨੂੰ ਅਤੇ ਸਾਰੇ ਰਾਜ ਤੇਰੀ ਸ਼ਾਨ ਨੂੰ ਵੇਖਣਗੇ, ਤੂੰ ਇੱਕ ਨਵੇਂ ਨਾਮ ਤੋਂ ਸੱਦੀ ਜਾਵੇਂਗੀ, ਜਿਹੜਾ ਯਹੋਵਾਹ ਦੇ ਮੂੰਹੋਂ ਨਿੱਕਲੇਗਾ ।
Isaiah 64:4 in Panjabi 4 ਪ੍ਰਾਚੀਨ ਸਮਿਆਂ ਤੋਂ ਨਾ ਕਿਸੇ ਨੇ ਸੁਣਿਆ, ਨਾ ਕਿਸੇ ਦੇ ਕੰਨ ਵਿੱਚ ਪਿਆ, ਨਾ ਅੱਖ ਨੇ ਤੇਰੇ ਬਿਨ੍ਹਾਂ ਕਿਸੇ ਹੋਰ ਪਰਮੇਸ਼ੁਰ ਨੂੰ ਵੇਖਿਆ, ਜੋ ਆਪਣੇ ਉਡੀਕਣ ਵਾਲਿਆਂ ਲਈ ਕੰਮ ਕਰਦਾ ਹੈ ।
Joel 2:27 in Panjabi 27 ਤਦ ਤੁਸੀਂ ਜਾਣੋਗੇ ਕਿ ਮੈਂ ਇਸਰਾਏਲ ਦੇ ਵਿਚਕਾਰ ਹਾਂ ਅਤੇ ਮੈਂ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਅਤੇ ਕੋਈ ਹੋਰ ਨਹੀਂ, ਸੋ ਮੇਰੀ ਪਰਜਾ ਫੇਰ ਕਦੇ ਲੱਜਿਆਵਾਨ ਨਾ ਹੋਵੇਗੀ ।
Micah 7:17 in Panjabi 17 ਉਹ ਨਾਗ ਵਾਂਗੂੰ ਧੂੜ ਚੱਟਣਗੀਆਂ, ਧਰਤੀ ਦੇ ਘਿੱਸਰਨ ਵਾਲਿਆਂ ਵਾਂਗੂੰ ਉਹ ਆਪਣੀਆਂ ਖੁੱਡਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲਣਗੀਆਂ, ਉਹ ਭੈ ਨਾਲ ਯਹੋਵਾਹ ਸਾਡੇ ਪਰਮੇਸ਼ੁਰ ਕੋਲ ਆਉਣਗੀਆਂ, ਅਤੇ ਤੇਰੇ ਕੋਲੋਂ ਡਰਨਗੀਆਂ ।
Romans 5:5 in Panjabi 5 ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ ।
Romans 9:33 in Panjabi 33 ਜਿਵੇਂ ਲਿਖਿਆ ਹੋਇਆ ਹੈ, ਵੇਖੋ, ਮੈਂ ਸੀਯੋਨ ਵਿੱਚ ਠੇਡਾ ਲੱਗਣ ਦਾ ਪੱਥਰ, ਅਤੇ ਠੋਕਰ ਖਾਣ ਦੀ ਚੱਟਾਨ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਉਹ ਸ਼ਰਮਿੰਦਾ ਨਾ ਹੋਵੇਗਾ ।
Romans 10:11 in Panjabi 11 ਪਵਿੱਤਰ ਗ੍ਰੰਥ ਇਸ ਤਰ੍ਹਾਂ ਕਹਿੰਦਾ ਹੈ, ਕਿ ਜੋ ਕੋਈ ਉਸ ਉੱਤੇ ਵਿਸ਼ਵਾਸ ਕਰੇ, ਉਹ ਸ਼ਰਮਿੰਦਾ ਨਾ ਹੋਵੇਗਾ ।
1 Peter 2:6 in Panjabi 6 ਇਸ ਲਈ ਜੋ ਪਵਿੱਤਰ ਗ੍ਰੰਥ ਵਿੱਚ ਇਹ ਆਇਆ ਹੈ ਵੇਖੋ, ਮੈਂ ਸੀਯੋਨ ਵਿੱਚ ਇੱਕ ਖੂੰਜੇ ਦਾ ਪੱਥਰ, ਚੁਣਿਆ ਹੋਇਆ, ਬਹੁਮੁੱਲਾ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਕਦੇ ਸ਼ਰਮਿੰਦਾ ਨਾ ਹੋਵੇਗਾ ।
Revelation 3:9 in Panjabi 9 ਵੇਖ, ਮੈਂ ਸ਼ੈਤਾਨ ਦੀ ਮੰਡਲੀ ਵਿੱਚੋਂ ਅਰਥਾਤ ਉਹਨਾਂ ਵਿੱਚੋਂ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਉਹ ਯਹੂਦੀ ਨਹੀਂ ਹਨ ਸਗੋਂ ਝੂਠ ਬੋਲਦੇ ਹਨ, ਕਈਆਂ ਨਾਲ ਅਜਿਹਾ ਕਰਾਂਗਾ ਜੋ ਉਹ ਤੇਰੇ ਪੈਰਾਂ ਦੇ ਅੱਗੇ ਮੱਥਾ ਟੇਕਣ ਅਤੇ ਜਾਣ ਲੈਣ ਜੋ ਮੈਂ ਤੇਰੇ ਨਾਲ ਪਿਆਰ ਕੀਤਾ ।
Revelation 21:24 in Panjabi 24 ਅਤੇ ਕੌਮਾਂ ਉਹ ਦੇ ਚਾਨਣ ਦੇ ਆਸਰੇ ਫਿਰਨਗੀਆਂ ਅਤੇ ਧਰਤੀ ਦੇ ਰਾਜੇ ਆਪਣਾ ਪ੍ਰਤਾਪ ਉਸ ਵਿੱਚ ਲਿਆਉਣਗੇ ।