Isaiah 49:25 in Panjabi 25 ਪਰ ਯਹੋਵਾਹ ਇਹ ਆਖਦਾ ਹੈ, ਸੂਰਮਿਆਂ ਦੇ ਕੈਦੀ ਲੈ ਲਏ ਜਾਣਗੇ, ਅਤੇ ਜ਼ਾਲਮ ਦੀ ਲੁੱਟ ਉਹ ਦੇ ਹੱਥੋਂ ਲੈ ਲਈ ਜਾਵੇਗੀ, ਤੇਰੇ ਨਾਲ ਝਗੜਨ ਵਾਲਿਆਂ ਨਾਲ ਮੈਂ ਝਗੜਾਂਗਾ, ਅਤੇ ਤੇਰੇ ਪੁੱਤਰਾਂ ਨੂੰ ਮੈਂ ਬਚਾਵਾਂਗਾ ।
Other Translations King James Version (KJV) But thus saith the LORD, Even the captives of the mighty shall be taken away, and the prey of the terrible shall be delivered: for I will contend with him that contendeth with thee, and I will save thy children.
American Standard Version (ASV) But thus saith Jehovah, Even the captives of the mighty shall be taken away, and the prey of the terrible shall be delivered; for I will contend with him that contendeth with thee, and I will save thy children.
Bible in Basic English (BBE) But the Lord says, Even the prisoners of the strong will be taken from him, and the cruel made to let go his goods: for I will take up your cause against your haters, and I will keep your children safe.
Darby English Bible (DBY) For thus saith Jehovah: Even the captive of the mighty shall be taken away, and the prey of the terrible shall be delivered; and I will strive with him that striveth with thee, and I will save thy children.
World English Bible (WEB) But thus says Yahweh, Even the captives of the mighty shall be taken away, and the prey of the terrible shall be delivered; for I will contend with him who contends with you, and I will save your children.
Young's Literal Translation (YLT) For thus said Jehovah: Even the captive of the mighty is taken, And the prey of the terrible is delivered, And with thy striver I strive, and thy sons I save.
Cross Reference Genesis 12:3 in Panjabi 3 ਜੋ ਤੈਨੂੰ ਅਸੀਸ ਦੇਣ, ਉਨ੍ਹਾਂ ਨੂੰ ਮੈਂ ਅਸੀਸ ਦਿਆਂਗਾ ਅਤੇ ਜੋ ਤੈਨੂੰ ਸਰਾਪ ਦੇਣ, ਉਨ੍ਹਾਂ ਨੂੰ ਮੈਂ ਸਰਾਪ ਦਿਆਂਗਾ ਅਤੇ ਤੇਰੇ ਕਾਰਨ ਸਰਿਸ਼ਟੀ ਦੇ ਸਾਰੇ ਘਰਾਣੇ ਮੁਬਾਰਕ ਹੋਣਗੇ ।
Numbers 23:8 in Panjabi 8 ਮੈਂ ਕਿਵੇਂ ਉਹ ਨੂੰ ਫਿਟਕਾਰਾਂ, ਜਿਸ ਨੂੰ ਪਰਮੇਸ਼ੁਰ ਨੇ ਨਹੀਂ ਫਿਟਕਾਰਿਆ ? ਅਤੇ ਮੈਂ ਕਿਵੇਂ ਉਹ ਨੂੰ ਘਟਾਵਾਂ, ਜਿਸ ਨੂੰ ਯਹੋਵਾਹ ਨੇ ਨਹੀਂ ਘਟਾਇਆ ?
Isaiah 10:27 in Panjabi 27 ਅਤੇ ਉਸ ਦਿਨ ਅਜਿਹਾ ਹੋਵੇਗਾ ਕਿ ਉਹ ਦਾ ਭਾਰ ਤੇਰੇ ਮੋਢਿਆਂ ਤੋਂ ਅਤੇ ਉਹ ਦਾ ਜੂਲਾ ਤੇਰੀ ਗਰਦਨ ਤੋਂ ਲਾਹ ਦਿੱਤਾ ਜਾਵੇਗਾ ਅਤੇ ਉਹ ਜੂਲਾ ਚਰਬੀ ਦੇ ਕਾਰਨ ਤੋੜਿਆ ਜਾਵੇਗਾ ।
Isaiah 14:2 in Panjabi 2 ਲੋਕ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਥਾਂ ਉੱਤੇ ਪਹੁੰਚਾ ਦੇਣਗੇ ਅਤੇ ਇਸਰਾਏਲ ਦਾ ਘਰਾਣਾ ਉਨ੍ਹਾਂ ਨੂੰ ਦਾਸ ਅਤੇ ਦਾਸੀਆਂ ਕਰ ਕੇ ਯਹੋਵਾਹ ਦੀ ਭੂਮੀ ਉੱਤੇ ਆਪਣੇ ਵੱਸ ਵਿੱਚ ਰੱਖੇਗਾ ਅਤੇ ਉਹ ਉਨ੍ਹਾਂ ਨੂੰ ਕੈਦੀ ਬਣਾਉਣਗੇ ਜਿਨ੍ਹਾਂ ਦੇ ਉਹ ਕੈਦੀ ਸਨ, ਅਤੇ ਆਪਣੇ ਦੁੱਖ ਦੇਣ ਵਾਲਿਆਂ ਉੱਤੇ ਰਾਜ ਕਰਨਗੇ ।
Isaiah 25:9 in Panjabi 9 ਉਸ ਦਿਨ ਆਖਿਆ ਜਾਵੇਗਾ, ਵੇਖੋ, ਇਹ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਕਿ ਉਹ ਸਾਨੂੰ ਬਚਾਵੇਗਾ - ਇਹ ਯਹੋਵਾਹ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਅਸੀਂ ਉਹ ਦੀ ਮੁਕਤੀ ਵਿੱਚ ਖੁਸ਼ੀ ਮਨਾਈਏ ਅਤੇ ਅਨੰਦ ਕਰੀਏ ।
Isaiah 35:4 in Panjabi 4 ਘਬਰਾਉਂਦੇ ਦਿਲ ਵਾਲਿਆਂ ਨੂੰ ਆਖੋ, ਤਕੜੇ ਹੋਵੋ ! ਨਾ ਡਰੋ ! ਆਪਣੇ ਪਰਮੇਸ਼ੁਰ ਨੂੰ ਵੇਖੋ ! ਉਹ ਬਦਲਾ ਲੈਣ ਲਈ, ਅਤੇ ਫਲ ਦੇਣ ਲਈ ਆ ਰਿਹਾ, ਉਹ ਆਵੇਗਾ ਅਤੇ ਤੁਹਾਨੂੰ ਬਚਾਵੇਗਾ ।
Isaiah 41:11 in Panjabi 11 ਵੇਖੋ, ਉਹ ਜੋ ਤੇਰੇ ਨਾਲ ਕ੍ਰੋਧਿਤ ਹਨ, ਸ਼ਰਮਿੰਦੇ ਹੋਣਗੇ ਅਤੇ ਉਹਨਾਂ ਦੇ ਮੂੰਹ ਕਾਲੇ ਹੋ ਜਾਣਗੇ, ਅਤੇ ਉਹ ਜੋ ਤੇਰੇ ਨਾਲ ਲੜਦੇ ਹਨ ਨਾ ਹੋਇਆਂ ਜਿਹੇ ਹੋ ਕੇ ਨਾਸ ਹੋ ਜਾਣਗੇ ।
Isaiah 52:2 in Panjabi 2 ਹੇ ਯਰੂਸ਼ਲਮ ! ਆਪਣੇ ਆਪ ਤੋਂ ਧੂੜ ਝਾੜ ਅਤੇ ਉੱਠ ਬੈਠ, ਆਪਣੀ ਗਰਦਨ ਦੇ ਬੰਧਨ ਖੋਲ੍ਹ ਕੇ ਸੁੱਟ ਦੇ, ਹੇ ਸੀਯੋਨ ਦੀਏ ਬੱਧੀਏ ਧੀਏ !
Isaiah 54:13 in Panjabi 13 ਤੇਰੇ ਸਾਰੇ ਪੁੱਤਰ ਯਹੋਵਾਹ ਵੱਲੋਂ ਸਿੱਖੇ ਹੋਏ ਹੋਣਗੇ, ਅਤੇ ਤੇਰੇ ਪੁੱਤਰਾਂ ਦੀ ਸ਼ਾਂਤੀ ਬਹੁਤ ਹੋਵੇਗੀ ।
Isaiah 54:15 in Panjabi 15 ਵੇਖ, ਉਹ ਝਗੜਾ ਛੇੜਦੇ ਹਨ, ਪਰ ਮੇਰੀ ਵੱਲੋਂ ਨਹੀਂ, ਜਿਹੜਾ ਤੇਰੇ ਨਾਲ ਝਗੜੇ ਉਹ ਤੇਰੇ ਕਾਰਨ ਡਿੱਗੇਗਾ ।
Jeremiah 29:10 in Panjabi 10 ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਦ ਬਾਬਲ ਲਈ ਸੱਤਰ ਸਾਲ ਪੂਰੇ ਹੋ ਜਾਣਗੇ ਮੈਂ ਤੁਹਾਡੀ ਖ਼ਬਰ ਲਵਾਂਗਾ ਅਤੇ ਮੈਂ ਤੁਹਾਨੂੰ ਇਸ ਸਥਾਨ ਉੱਤੇ ਫਿਰ ਲਿਆ ਕੇ ਆਪਣੀ ਭਲਿਆਈ ਦੀ ਗੱਲ ਪੂਰੀ ਕਰਾਂਗਾ
Jeremiah 50:17 in Panjabi 17 ਇਸਰਾਏਲ ਇੱਕ ਭਟਕੀ ਹੋਈ ਭੇਡ ਹੈ ਜਿਹ ਨੂੰ ਬੱਬਰ ਸ਼ੇਰਾਂ ਨੇ ਧੱਕ ਦਿੱਤਾ ਹੈ । ਪਹਿਲਾਂ ਉਹ ਨੂੰ ਅੱਸ਼ੂਰ ਦੇ ਰਾਜਾ ਨੇ ਖਾਧਾ ਅਤੇ ਓੜਕ ਨੂੰ ਬਾਬਲ ਦੇ ਰਾਜਾ ਨਬੂਕਦਰੱਸਰ ਉਹ ਦੀਆਂ ਹੱਡੀਆਂ ਚੱਬ ਗਿਆ ਹੈ
Jeremiah 50:33 in Panjabi 33 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸਰੇਲੀਆਂ ਅਤੇ ਯਹੂਦੀਆਂ ਉੱਤੇ ਇਕੱਠਾ ਅਨ੍ਹੇਰ ਹੋਇਆ ਹੈ ਅਤੇ ਉਹ ਸਾਰੇ ਜਿਹਨਾਂ ਨੇ ਉਹਨਾਂ ਨੂੰ ਗ਼ੁਲਾਮ ਕੀਤਾ ਹੈ ਉਹਨਾਂ ਨੂੰ ਫੜੀ ਬੈਠੇ ਹਨ ਅਤੇ ਉਹਨਾਂ ਨੂੰ ਛੱਡਣ ਤੋਂ ਮੁੱਕਰਦੇ ਹਨ
Jeremiah 51:35 in Panjabi 35 ਸੀਯੋਨ ਦੇ ਵੱਸਣ ਵਾਲੀ ਆਖੇਗੀ, ਮੇਰਾ ਅਤੇ ਮੇਰੇ ਸਾਕਾਂ ਦਾ ਜ਼ੁਲਮ ਬਾਬਲ ਉੱਤੇ ਹੋਵੇ ! ਯਰੂਸ਼ਲਮ ਆਖੇਗੀ, ਮੇਰਾ ਲਹੂ ਕਸਦੀਆਂ ਵਾਲਿਆ ਵਾਸੀਆਂ ਉੱਤੇ ਹੋਵੇ !
Zechariah 9:11 in Panjabi 11 ਤੈਨੂੰ ਵੀ ਤੇਰੇ ਨੇਮ ਦੇ ਲਹੂ ਦੇ ਕਾਰਨ, ਮੈਂ ਤੇਰੇ ਗੁਲਾਮਾਂ ਨੂੰ ਬਿਨ ਪਾਣੀ ਦੇ ਟੋਏ ਤੋਂ ਕੱਢ ਲਵਾਂਗਾ ।
Zechariah 9:13 in Panjabi 13 ਮੈਂ ਯਹੂਦਾਹ ਨੂੰ ਆਪਣੇ ਲਈ ਧਣੁਖ ਵਾਂਗੂੰ ਝੁਕਾਇਆ ਹੈ ਅਤੇ ਅਫ਼ਰਾਈਮ ਨੂੰ ਉਹ ਦਾ ਬਾਣ ਬਣਾਉਂਦਾ ਹਾਂ, ਹੇ ਸੀਯੋਨ ਮੈਂ ਤੇਰੇ ਪੁੱਤਰਾਂ ਨੂੰ ਭੜਕਾਵਾਂਗਾ, ਹਾਂ ਤੇਰੇ ਪੁੱਤ੍ਰਾਂ ਦੇ ਵਿਰੁੱਧ, ਹੇ ਯਾਵਾਨ, ਤੈਨੂੰ ਇੱਕ ਸੂਰਮੇ ਦੀ ਤਲਵਾਰ ਵਾਂਗੂੰ ਬਣਾਵਾਂਗਾ ।
Zechariah 12:3 in Panjabi 3 ਮੈਂ ਉਸ ਦਿਨ ਯਰੂਸ਼ਲਮ ਨੂੰ ਸਾਰਿਆਂ ਲੋਕਾਂ ਲਈ ਇੱਕ ਭਾਰੀ ਪੱਥਰ ਠਹਿਰਾਵਾਂਗਾ । ਸਾਰੇ ਉਸ ਦੇ ਚੁੱਕਣ ਵਾਲੇ ਜ਼ਖਮੀ ਕੀਤੇ ਜਾਣਗੇ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਵਿਰੁੱਧ ਇਕੱਠੀਆਂ ਹੋਣਗੀਆਂ ।
Zechariah 14:3 in Panjabi 3 ਤਾਂ ਯਹੋਵਾਹ ਨਿੱਕਲੇਗਾ ਅਤੇ ਉਹਨਾਂ ਕੌਮਾਂ ਨਾਲ ਯੁੱਧ ਕਰੇਗਾ, ਜਿਵੇਂ ਯੁੱਧ ਦੇ ਦਿਨ ਲੜਦਾ ਸੀ ।
Zechariah 14:12 in Panjabi 12 ਉਹ ਮਹਾਂਮਾਰੀ ਹੋਵੇਗਾ ਜਿਹ ਦੇ ਨਾਲ ਯਹੋਵਾਹ ਉਹਨਾਂ ਸਾਰੀਆਂ ਕੌਮਾਂ ਨੂੰ ਮਾਰੇਗਾ, ਜਿਹੜੀਆਂ ਯਰੂਸ਼ਲਮ ਨਾਲ ਲੜਦੀਆਂ ਹਨ । ਉਹਨਾਂ ਦਾ ਮਾਸ ਖੜੇ ਖੜੇ ਗਲ਼ ਜਾਵੇਗਾ ਅਤੇ ਉਹਨਾਂ ਦੀਆਂ ਅੱਖਾਂ ਗਲ਼ ਜਾਣਗੀਆਂ ਅਤੇ ਉਹਨਾਂ ਦੀ ਜੀਭ ਉਹਨਾਂ ਦੇ ਮੂੰਹ ਵਿੱਚ ਗਲ਼ ਜਾਵੇਗੀ ।
Romans 8:31 in Panjabi 31 ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ ।
Galatians 4:26 in Panjabi 26 ਪਰ ਯਰੂਸ਼ਲਮ ਜੋ ਉਤਾਹਾਂ ਹੈ ਉਹ ਅਜ਼ਾਦ ਹੈ, ਉਹ ਸਾਡੀ ਮਾਤਾ ਹੈ ।
Hebrews 2:14 in Panjabi 14 ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ ।
1 John 3:8 in Panjabi 8 ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ । ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ ।
Revelation 18:20 in Panjabi 20 ਹੇ ਸਵਰਗ ਅਤੇ ਹੇ ਸੰਤੋ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲੈ ਲਿਆ !